ਜਲੰਧਰ, 8 ਦਸੰਬਰ (ਸ਼ਿਵ)- ਇੰਪਰੂਵਮੈਂਟ ਟਰੱਸਟ ਵਲੋਂ ਮਾਡਲ ਟਾਊਨ ਦੇ ਕੋਲ ਲਤੀਫਪੁਰਾ 'ਚ ਕਬਜ਼ੇ ਹਟਾਉਣ ਦੀ ਤਿਆਰੀ ਪੂਰੀ ਕਰ ਲਈ ਗਈ ਹੈ | ਟਰੱਸਟ ਨੇ ਕਾਰਵਾਈ ਤੋਂ ਪਹਿਲਾਂ ਅੱਜ ਇਲਾਕੇ ਵਿਚ ਮੁਨਾਦੀ ਕਰਵਾਈ ਹੈ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਆਪੇ ਹੀ ਹਟਾ ਲਿਆ ਜਾਵੇ ਤੇ ਜੇਕਰ ਆਉਣ ਵਾਲੇ ਸਮੇਂ ਵਿਚ ਕਾਰਵਾਈ ਹੋਣ ਵੇਲੇ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਲੋਕ ਆਪ ਹੀ ਜ਼ਿੰਮੇਵਾਰ ਹੋਣਗੇ | ਟਰੱਸਟ 'ਚ ਤਾਂ ਇਹ ਵੀ ਚਰਚਾ ਸੀ ਕਿ ਟਰੱਸਟ ਵਲੋਂ ਸ਼ੁੱਕਰਵਾਰ ਨੂੰ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ | ਮੁਨਾਦੀ ਕਰਵਾਉਣ ਨਾਲ ਤਾਂ ਇਸ ਦੀ ਸੰਭਾਵਨਾ ਹੋਰ ਵੀ ਵਧ ਗਈ ਹੈ | ਜਦੋਂ ਇਲਾਕੇ ਵਿਚ ਮੁਨਾਦੀ ਕਰਵਾਈ ਜਾ ਰਹੀ ਸੀ ਤਾਂ ਇਲਾਕੇ ਵਿਚ ਲੋਕ ਇਕੱਠੇ ਹੋ ਗਏ ਤੇ ਇਕੱਠੇ ਹੋਏ ਲੋਕ ਕਾਰਵਾਈ ਦੇ ਮਾਮਲੇ ਵਿਚ ਚਰਚਾ ਕਰ ਰਹੇ ਸਨ | ਟਰੱਸਟ ਵਲੋਂ ਲਤੀਫਪੁਰਾ ਦੇ ਲੋਕਾਂ ਨੂੰ ਪਹਿਲਾਂ ਪਬਲਿਕ ਨੋਟਿਸ ਜਾਰੀ ਕਰਕੇ 10 ਦਿਨ ਦਾ ਸਮਾਂ ਦਿੰਦੇ ਹੋਏ ਆਪਣੇ ਕਬਜ਼ੇ ਆਪ ਹੀ ਖ਼ਾਲੀ ਕਰਨ ਲਈ ਕਿਹਾ ਸੀ ਪਰ ਲੋਕਾਂ ਨੇ ਕਬਜ਼ੇ ਖ਼ਾਲੀ ਨਹੀਂ ਕੀਤੇ ਸਨ | ਕਬਜ਼ੇ ਤੋੜਨ ਲਈ ਟਰੱਸਟ ਦੀ ਸਿਫ਼ਾਰਸ਼ 'ਤੇ ਨਿਗਮ ਪ੍ਰਸ਼ਾਸਨ ਨੇ ਮਸ਼ੀਨਰੀ ਮੁਹੱਈਆ ਕਰਵਾਈ ਹੈ ਜਦਕਿ ਕਾਰਵਾਈ ਨੂੰ ਸਫਲਤਾਪੂਰਵਕ ਕਰਨ ਲਈ ਪੁਲਿਸ ਪ੍ਰਸ਼ਾਸਨ ਵਲੋਂ 400 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ | ਇਸ ਤੋਂ ਇਲਾਵਾ ਡਿਊਟੀ ਮੈਜਿਸਟਰੇਟ ਵੀ ਮੌਜੂਦ ਰਹਿਣਗੇ | ਲਤੀਫਪੁਰਾ 'ਚ ਚਾਰ ਵਿਭਾਗ ਕਬਜ਼ੇ ਹਟਾਉਣ ਦੀ ਕਾਰਵਾਈ ਕਰਨਗੇ | ਲਤੀਫਪੁਰਾ ਵਿਚ ਕਬਜ਼ਿਆਂ ਦਾ ਮਾਮਲਾ ਕਈ ਸਾਲਾਂ ਤੋਂ ਚੱਲ ਰਿਹਾ ਹੈ ਪਰ ਟਰੱਸਟ ਵਲੋਂ ਹਟਾਇਆ ਨਹੀਂ ਜਾ ਸਕਿਆ ਹੈ | ਇਲਾਕੇ ਦੇ ਲੋਕਾਂ ਵਲੋਂ ਕਈ ਵਾਰ ਟਰੱਸਟ ਦੀ ਕਾਰਵਾਈ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ ਕਿ ਟਰੱਸਟ ਧੱਕਾ ਕਰ ਰਿਹਾ ਹੈ ਕਿਉਂਕਿ ਉਹ 70 ਸਾਲਾਂ ਤੋਂ ਇਸ ਜਗ੍ਹਾ 'ਤੇ ਮੌਜੂਦ ਹਨ | ਲਤੀਫਪੁਰਾ 'ਚ ਕਾਰਵਾਈ ਲਈ ਟਰੱਸਟ 'ਚ ਇਸ ਨੂੰ ਲੈ ਕੇ ਵਿਚਾਰਾਂ ਵੀ ਕੀਤੀਆਂ ਗਈਆਂ |
ਲਤੀਫਪੁਰਾ ਨੂੰ ਜਾਣ ਵਾਲੇ ਰਸਤਿਆਂ 'ਤੇ ਲੱਗੇ ਬੈਰੀਕੇਡ
ਟਰੱਸਟ ਅਤੇ ਪੁਲਿਸ ਪ੍ਰਸ਼ਾਸਨ ਕਬਜ਼ੇ ਹਟਾਉਣ ਨੂੰ ਲੈ ਕੇ ਜਿਸ ਤਰ੍ਹਾਂ ਤਿਆਰੀ ਕਰ ਰਿਹਾ ਹੈ ਉਸ ਤੋਂ ਲੱਗਦਾ ਹੈ ਕਿ ਸ਼ੁੱਕਰਵਾਰ ਨੂੰ ਕਾਰਵਾਈ ਕੀਤੀ ਜਾ ਸਕਦੀ ਹੈ | ਲਤੀਫਪੁਰਾ ਇਲਾਕੇ ਨੂੰ ਜਾਣ ਵਾਲੇ ਚਾਰੇ ਪਾਸੇ ਰਸਤਿਆਂ 'ਤੇ ਬੈਰੀਕੇਡ ਲਗਾ ਦਿੱਤੇ ਗਏ ਹਨ ਤਾਂ ਜੋ ਲੋਕ ਇਸ ਪਾਸੇ ਨਾ ਆ ਸਕਣ | ਇਕ ਜਾਣਕਾਰੀ ਮੁਤਾਬਕ ਡਰੋਨ ਰਾਹੀਂ ਤਾਂ ਹੋਏ ਕਬਜ਼ਿਆਂ ਦੀ ਪਹਿਚਾਣ ਵੀ ਕਰ ਲਈ ਗਈ ਹੈ ਜਿਨ੍ਹਾਂ ਨੂੰ ਹਟਾਇਆ ਜਾਣਾ ਹੈ ਜਦਕਿ ਇਕ ਜਾਣਕਾਰੀ ਮੁਤਾਬਕ ਕੁਝ ਲੋਕਾਂ ਨੇ ਤਾਂ ਆਪ ਹੀ ਆਪਣਾ ਸਾਮਾਨ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਹੈ |
ਲਤੀਫਪੁਰਾ ਵਿਚ ਕਬਜ਼ੇ ਹਟਾਉਣ ਦੇ ਆਦੇਸ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੇ ਹਨ | ਕਬਜ਼ੇ ਨਾ ਹਟਣ ਕਰਕੇ ਅਦਾਲਤ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦਾ ਕੇਸ ਵੀ ਪਾਇਆ ਗਿਆ ਸੀ ਤਾਂ ਇਸ ਕੇਸ ਦੀ ਸੁਣਵਾਈ ਤੋਂ ਬਾਅਦ ਟਰੱਸਟ ਨੂੰ ਕਬਜ਼ੇ ਹਟਾਉਣ ਲਈ ਕਿਹਾ ਗਿਆ ਸੀ | ...
ਜਲੰਧਰ, (ਸ਼ਿਵ)-ਇੰਪਰੂਵਮੈਂਟ ਟਰੱਸਟ ਵਲੋਂ ਲਤੀਫਪੁਰਾ ਵਿਚ ਕਬਜ਼ੇ ਹਟਾਉਣ ਲਈ ਕੀਤੀ ਜਾਣ ਵਾਲੀ ਸੰਭਾਵਿਤ ਕਾਰਵਾਈ ਨੂੰ ਲੈ ਕੇ ਇਕ ਦਮ ਹਲਚਲ ਵਧ ਗਈ ਜਦੋਂ 'ਆਪ' ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਸੋਢੀ ਕੁਝ ਇਲਾਕਾ ਵਾਸੀਆਂ ਨਾਲ ਚੇਅਰਮੈਨ ਜਗਤਾਰ ਸਿੰਘ ਸੰਘੇੜਾ ...
-ਮਾਮਲਾ ਗੁਰਮੀਤ ਸਿੰਘ ਔਲਖ ਵਲੋਂ ਚਲਾਈਆਂ ਗੋਲੀਆਂ ਦਾ-
ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਚੁਗਿੱਟੀ ਖੇਤਰ ਦੇ ਮੁਹੱਲਾ ਸਤਨਾਮ ਨਗਰ 'ਚ ਗੁਰਮੀਤ ਸਿੰਘ ਔਲਖ ਵਲੋਂ 28 ਨਵੰਬਰ 2022 ਦੀ ਰਾਤ ਚਲਾਈਆਂ ਗਈਆਂ ਗੋਲੀਆਂ ਨਾਲ ਜਿੱਥੇ ਰਵਿੰਦਰ ਕੁਮਾਰ ਉਰਫ਼ ਸੋਨੂੰ ਰੁੜਕਾ ਦੀ ...
ਲਾਂਬੜਾ, 8 ਦਸੰਬਰ (ਪਰਮੀਤ ਗੁਪਤਾ)-ਬੀਤੇ ਦਿਨੀਂ ਅਦਾਰਾ ਅਜੀਤ ਵਲੋਂ ਨਿਰਮਾਣ ਅਧੀਨ ਜਲੰਧਰ ਨਕੋਦਰ ਮੁੱਖ ਸੜਕ ਉੱਤੇ ਬਣੇ ਡਵਾਈਡਰ ਕਾਰਨ ਵਾਪਰ ਰਹੇ ਹਾਦਸਿਆਂ ਸੰਬੰਧੀ ਖ਼ਬਰਾਂ ਪ੍ਰਮੁੱਖਤਾ ਨਾਲ ਛਾਪੀਆਂ ਗਈਆਂ ਸਨ ਜਿਸ ਉਪਰਾਂਤ ਹਰਕਤ ਵਿਚ ਆਏ ਪ੍ਰਸ਼ਾਸਨ ਅਤੇ ਲੋਕ ...
ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਦੇ ਉਪਰਾਲੇ ਸਦਕਾ ਜ਼ਿਲ੍ਹੇ 'ਚ ਸਵੱਛ ਅਤੇ ਸਿਹਤਮੰਦ ਭੋਜਨ ਉਤਪਾਦਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਲਈ ਐਫ.ਐੱਸ.ਐੱਸ.ਏ.ਆਈ ਦੇ ਸਹਿਯੋਗ ਨਾਲ ਜ਼ਿਲ੍ਹਾ ਭੋਜਨ ਸੁਰੱਖਿਆ ਟੀਮ ਵਲੋਂ ਜ਼ਿਲ੍ਹੇ ਭਰ 'ਚ ਫੂਡ ਬਿਜ਼ਨਸ ...
ਮਕਸੂਦਾਂ, 8 ਦਸੰਬਰ (ਸੋਰਵ ਮਹਿਤਾ)-ਬੀਤੀ ਰਾਤ ਨਕੋਦਰ ਗੋਲੀਕਾਂਡ 'ਚ ਮਾਰੇ ਗਏ ਗੰਨਮੈਨ ਬਾਰੇ ਨਿਜੀ ਹਸਪਤਾਲ ਜਾਣਕਾਰੀ ਲੈਣ ਜਾ ਰਹੇ ਜਲੰਧਰ ਦਿਹਾਤੀ 'ਚ ਤਾਇਨਾਤ ਡੀ.ਐੱਸ.ਪੀ. ਮੇਜਰ ਸਿੰਘ ਅਤੇ ਡੀ.ਐੱਸ.ਪੀ. ਜਸਤਿੰਦਰ ਸਿੰਘ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ | ਜਲੰਧਰ ...
ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਥਾਣਾ ਰਾਮਾ ਮੰਡੀ ਅਧੀਨ ਪੈਂਦੇ ਬਾਬਾ ਬੁੱਢਾ ਜੀ ਨਗਰ 'ਚ ਇੱਕ ਘਰ ਦੇ ਤਾਲੇ ਤੋੜ ਕੇ ਅੰਦਰੋਂ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ ...
ਚੁਗਿੱਟੀ/ਜੰਡੂਸਿੰਘਾ, 8 ਦਸੰਬਰ (ਨਰਿੰਦਰ ਲਾਗੂ)-ਸੂਰਵੀਰ ਸੇਵਕ ਦਲ ਵਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ 35ਵਾਂ ਕੀਰਤਨ ਸਮਾਗਮ 10 ਦਸੰਬਰ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ ...
ਜਲੰਧਰ, 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਨੇ ਡਾ. ਗੋਪਾਲ ਸਿੰਘ ਬੁੱਟਰ ਨੂੰ ਨਵੇਂ ਸਥਾਪਤ ਕੀਤੇ ਗਏ ਅਧਿਐਨ ਕੇਂਦਰ ਦਾ ਪ੍ਰਥਮ ਡਾਇਰੈਕਟਰ ਨਿਯੁਕਤ ਕੀਤਾ ਹੈ | ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਕਾਮਰੇਡ ਪਿ੍ਥੀਪਾਲ ਸਿੰਘ ...
ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਇੰਦਰਬੀਰ ਸਿੰਘ ਡੀ. ਆਈ.ਜੀ. ਨੇ ਪੀ.ਏ.ਪੀ. ਹੈੱਡਕੁਆਟਰ ਵਿਖੇ ਪੱਤਰਕਾਰ ਵਾਰਤਾ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 71ਵੀਂ ਸਰਬ ਭਾਰਤੀ ਪੁਲਿਸ ਵਾਲੀਬਾਲ ਕਲੱਸਟਰ-2022 ਪੀ.ਏ.ਪੀ. ਜਲੰਧਰ ਵਿਖੇ 10 ਦਸੰਬਰ ਤੋਂ 15 ਦਸੰਬਰ ਤੱਕ ਹੋ ਰਹੀ ...
ਚੁਗਿੱਟੀ/ਜੰਡੂਸਿੰਘਾ, 8 ਦਸੰਬਰ (ਨਰਿੰਦਰ ਲਾਗੂ)-'ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਸਾਥੀਆਂ ਨੂੰ ਬਿਜਲੀ ਐਕਟ ਸੰਬੰਧੀ ਕੀਤੇ ਪਰਚੇ ਦੇ ਮੱਦੇਨਜ਼ਰ ਅਦਾਲਤ ਵਲੋਂ ਜ਼ਮਾਨਤ ਦਿੱਤੇ ਜਾਣ ਕਾਰਨ ਤਮਾਮ ਪਾਰਟੀ ਵਰਕਰਾਂ 'ਚ ਖੁਸ਼ੀ ਦੀ ਲਹਿਰ ...
ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਲਾਬ ਦੇਵੀ ਹਸਪਤਾਲ ਵਿਖੇ ਯੋਗ ਪ੍ਰਚਾਰ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸਵਾਮੀ ਵਿਵੇਕਾਨੰਦ ਪਰਿਵਾਜਕ ਪ੍ਰਸਿੱਧ ਯੋਗਾਚਾਰਕ ਅਤੇ ਦਰਸ਼ਨਚਾਰਕ ਵਲੋਂ ਯੋਗ ...
ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਸਿਹਤ ਪ੍ਰੋਗਰਾਮ ਅਫ਼ਸਰਾਂ ਅਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੇ ਨਾਲ ਸਿਵਲ ਸਰਜਨ ਡਾ. ਰਮਨ ਸ਼ਰਮਾ ਵਲੋਂ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਡਾ. ਸ਼ਰਮਾ ਨੇ ਉਨ੍ਹਾਂ ਨੂੰ ਸਿਹਤ ਸੰਸਥਾਵਾਂ 'ਚ ਸਾਫ਼-ਸਫ਼ਾਈ ...
ਜਲੰਧਰ, 8 ਦਸੰਬਰ (ਸ਼ਿਵ)-ਕਾਂਗਰਸ ਦੇ ਆਗੂ ਤੇ ਕੌਂਸਲਰ ਸ਼ੈਰੀ ਚੱਢਾ ਨੇ ਨਕੋਦਰ 'ਚ ਹੋਈ ਹੱਤਿਆ ਲਈ ਮੌਜੂਦਾ 'ਆਪ' ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਇਸ ਘਟਨਾ ਨਾਲ ਕਾਰੋਬਾਰੀਆਂ 'ਚ ਦਹਿਸ਼ਤ ਪਾਈ ਜਾ ਰਹੀ ਹੈ | ਸ਼ੈਰੀ ਚੱਢਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ...
ਜਲੰਧਰ, 8 ਦਸੰਬਰ (ਸ਼ਿਵ)-ਫੋਲ਼ੜੀਵਾਲ ਟਰੀਟਮੈਂਟ ਪਲਾਂਟ ਕੰਪਲੈਕਸ 'ਚ ਕੂੜਾ ਸੁੱਟਣ ਨੂੰ ਇਲਾਕਾ ਵਾਸੀਆਂ ਦੇ ਵਿਰੋਧ ਕਰਕੇ ਰੁਕਵਾ ਦਿੱਤਾ ਗਿਆ ਸੀ ਪਰ ਹੁਣ ਨਗਰ ਨਿਗਮ ਦੀ ਟੀਮ ਵਲੋਂ ਪਲਾਂਟ ਵਿਚ ਦੁਬਾਰਾ ਕੂੜਾ ਸੁੱਟਣ ਦਾ ਕੰਮ ਸ਼ੁਰੂ ਹੋ ਗਿਆ ਹੈ | ਕਈ ਰੇਹੜੀਆਂ ...
ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ੍ਰੀ ਰਜਿੰਦਰ ਬੇਰੀ ਵਲੋਂ ਹਿਮਾਚਲ ਪ੍ਰਦੇਸ਼ ਚੋਣਾਂ 'ਚ ਪਾਰਟੀ ਦੀ ਇਤਿਹਾਸਿਕ ਜਿੱਤ 'ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਸਮੂਹ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ...
ਜਲੰਧਰ, 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਨਿਗਰਾਨੀ ਹੇਠ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਗਮ 'ਰਿਸਰਜਨਸ' ਕਰਵਾਇਆ ਗਿਆ | ਇਸ ਮੌਕੇ ਸਕੂਲ ਨੂੰ ...
ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਸ਼ਹਿਰ 'ਚ ਅਪਰਾਧੀਆਂ ਦੇ ਹੌਸਲੇ ਦਿਨ-ਬ-ਦਿਨ ਵੱਧ ਰਹੇ ਹਨ, ਜੋ ਕਿ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲੀਆ ਨਿਸ਼ਾਨ ਹੈ | ਜਿੱਥੇ ਗੋਲੀਆਂ ਚੱਲਣ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਆਮ ਲੋਕਾਂ ਨੂੰ ਘਰ ਤੋਂ ਬਾਹਰ ...
ਜਲੰਧਰ, 8 ਦਸੰਬਰ (ਚੰਦੀਪ ਭੱਲਾ)-ਏ.ਸੀ.ਜੇ.ਐਮ ਪਰਿੰਦਰ ਸਿੰਘ ਦੀ ਅਦਾਲਤ ਨੇ ਸੜਕ ਹਾਦਸੇ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੰਜੇ ਕੁਮਾਰ ਵਿਸ਼ਵਾਸ ਪੁੱਤਰ ਵਿਦਿਆ ਨੰਦ ਵਿਸ਼ਵਾਸ ਵਾਸੀ ਹਰਿਗੋਬਿੰਦ ਨਗਰ, ਜਲੰਧਰ ਨੂੰ 2 ਸਾਲ ਦੀ ਕੈਦ ਅਤੇ ਤਿੰਨ ਹਜ਼ਾਰ ਰੁਪਏ ...
ਜਲੰਧਰ, 8 ਦਸੰਬਰ (ਸ਼ਿਵ)- ਵਰਕਸ਼ਾਪ ਚੌਕ, ਕਪੂਰਥਲਾ ਰੋਡ ਦੀਆਂ ਟੁੱਟੀਆਂ ਸੜਕਾਂ ਕਰਕੇ ਲੋਕ ਲੰਬੇ ਸਮੇਂ ਤੋਂ ਪੇ੍ਰਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਪਰ ਹੁਣ ਕਪੂਰਥਲਾ ਚੌਕ ਦੇ ਨਾਲ ਹੀ ਬਰਸਾਤੀ ਸੀਵਰ ਨੂੰ ਜੋੜਨ ਦਾ ਕੰਮ ਸ਼ੁਰੂ ਹੋਣ ਨਾਲ ਟ੍ਰੈਫਿਕ ਪ੍ਰਭਾਵਿਤ ਹੋਇਆ | ...
ਚੁਗਿੱਟੀ/ਜੰਡੂਸਿੰਘਾ, 8 ਦਸੰਬਰ (ਨਰਿੰਦਰ ਲਾਗੂ)-ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 8ਵਾਂ ਸਾਲਾਨਾ ਕ੍ਰਿਕਟ ਟੂਰਨਾਮੈਂਟ ਪਿੰਡ ਬੋਲੀਨਾ ਦੋਆਬਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਖੇਡ ਮੈਦਾਨ 'ਚ ਕਰਵਾਇਆ ਜਾ ਰਿਹਾ ਹੈ | ਜਿਸ ਦੀ ...
ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੁੱਖ ਕੈਂਪਸ ਦੇ ਵਿਦਿਆਰਥੀਆਂ ਵੱਲੋਂ 'ਆਰਮਡ ਫੋਰਸ ਫਲੈਗ ਡੇਅ' ਮਨਾਇਆ ਗਿਆ, ਜਿਸ ਵਿਚ ਪਿ੍ੰਸੀਪਲ ਰੀਨਾ ਅਗਨੀਹੋਤਰੀ ਦੀ ਅਗਵਾਈ ਹੇਠ ਵਿਦਿਆਰਥੀ ਅਵਧਾਂਸ਼, ਕਾਰਤਿਕ, ਸਹਿਜ, ...
ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ 'ਮੰਥਨ' ਨਾਮਕ 4 ਦਿਨਾਂ ਕਾਰਜਕਾਰੀ ਵਿਕਾਸ ਪ੍ਰੋਗਰਾਮ ਦੌਰਾਨ ਮਲਟੀਨੈਸ਼ਨਲ ਕੰਪਨੀ 'ਪੈਨਾਸੋਨਿਕ' ਦੇ 50 ਅਧਿਕਾਰੀਆਂ ਨੂੰ ਸਿਖਲਾਈ ਦਿੱਤੀ | ਸਿਖਲਾਈ ਪ੍ਰੋਗਰਾਮ ਦਾ ਵਿਸ਼ਾ 'ਕਸਟਮਰ ...
ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਖੇਡਾਂ ਵਿਚ ਲਗਾਤਾਰ ਮੱਲਾਂ ਮਾਰਨ ਵਾਲੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਭੋਗਪੁਰ ਬਰਾਂਚ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਕਲੱਸਟਰ ਪੱਧਰੀ ਵਾਲੀਬਾਲ ਟੂਰਨਾਮੈਂਟ ਵਿਚ ਉਪ ਜੇਤੂ ਰਹਿ ਕੇ ਸੰਸਥਾ ਅਤੇ ਆਪਣੇ ਮਾਪਿਆਂ ...
ਜਲੰਧਰ, 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ ਜ਼ਿਲ੍ਹਾ ਜਲੰਧਰ ਦੀ ਇੱਕ ਮੀਟਿੰਗ ਕਨਵੀਨਰ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਨੋਦ ਸਲਵਾਨ ਮੀਤ ਪ੍ਰਧਾਨ ਅਤੇ ਲਖਬੀਰ ਸਿੰਘ ਜਨਰਲ ਸਕੱਤਰ ਸੂਬਾ ਕਮੇਟੀ ਵਿਸ਼ੇਸ਼ ਤੌਰ ...
ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਪੁਡੂਚੇਰੀ ਦੇ ਸਾਬਕਾ ਉਪ ਰਾਜਪਾਲ ਡਾ. ਇਕਬਾਲ ਸਿੰਘ, ਉੱਘੇ ਸਮਾਜ ਸੇਵਕ ਤੇ ਪ੍ਰਵਾਸੀ ਭਾਰਤੀ ਜਤਿੰਦਰ ਜੇ ਮਿਨਹਾਸ, ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੁਆਬਾ ਜ਼ੋਨ ਦੇ ਇੰਚਾਰਜ ਅਮਰਜੋਤ ...
ਜਲੰਧਰ, 8 ਦਸੰਬਰ (ਸ਼ਿਵ)-ਭਾਜਪਾ ਦਫਤਰ ਜਲੰਧਰ ਵੈਸਟ 'ਚ ਗੁਜਰਾਤ ਵਿਧਾਨ ਸਭਾ ਜਿੱਤ 'ਤੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ | ਇਸ ਮੌਕੇ ਭਾਜਪਾ ਬੁਲਾਰੇ ਮਹਿੰਦਰ ਭਗਤ ਨੇ ਵਰਕਰਾਂ ਨੂੰ ਇਸ ਇਤਿਹਾਸਕ ਜਿੱਤ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ...
ਜਲੰਧਰ, 8 ਦਸੰਬਰ (ਚੰਦੀਪ ਭੱਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ 16 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ 'ਚ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਦੇ ਪਹਿਲੇ ਦਿਨ ਪ੍ਰਧਾਨ ਦੇ ਅਹੁਦੇ ਲਈ ਅਸ਼ੋਕ ਕੁਮਾਰ ਖੰਨਾ ਸਮੇਤ ਕੁੱਲ 12 ਉਮੀਦਵਾਰਾਂ ਨੇ ਵੱਖ-ਵੱਖ ਅਹੁਦਿਆਂ ਲਈ ...
ਜਲੰਧਰ ਛਾਉਣੀ, 8 ਦਸੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਂਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਦਕੋਹਾ ਫਾਟਕ ਨੇੜੇ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX