ਤਾਜਾ ਖ਼ਬਰਾਂ


ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  1 day ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  1 day ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  1 day ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 25 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫ਼ਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਪਹਿਲਾ ਸਫ਼ਾ

ਹਿਮਾਚਲ 'ਚ ਮੁੱਖ ਮੰਤਰੀ ਦੇ ਅਹੁਦੇ ਲਈ ਕਾਂਗਰਸ ਵਿਚ ਘਮਸਾਨ

ਮੁੱਖ ਮੰਤਰੀ ਦੀ ਚੋਣ ਦੇ ਅਧਿਕਾਰ ਹਾਈਕਮਾਨ ਨੂੰ
ਸ਼ਿਮਲਾ, 9 ਦਸੰਬਰ (ਪੀ. ਟੀ. ਆਈ.)-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਵਲੋਂ ਜਿੱਤ ਪ੍ਰਾਪਤ ਕਰਨ ਦੇ ਬਾਅਦ ਹੁਣ ਮੁੱਖ ਮੰਤਰੀ ਦੇ ਅਹੁਦੇ ਲਈ ਘਮਸਾਨ ਜਾਰੀ ਹੈ | ਸ਼ਿਮਲਾ 'ਚ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕਾਂ ਵਲੋਂ ਮਤਾ ਪਾਸ ਕਰਕੇ ਕਾਂਗਰਸ ਪ੍ਰਧਾਨ ਨੂੰ ਹਿਮਾਚਲ ਪ੍ਰਦੇਸ਼ ਦਾ ਅਗਲਾ ਮੁੱਖ ਮੰਤਰੀ ਚੁਣਨ ਦਾ ਅਧਿਕਾਰ ਦੇ ਦਿੱਤਾ | ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹਿਮਾਚਲ ਪ੍ਰਦੇਸ਼ ਲਈ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਨੇ ਕਿਹਾ ਕਿ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ ਅਤੇ ਪਾਰਟੀ ਦੇ ਅਬਜ਼ਰਵਰ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਆਪਣੀ ਰਿਪੋਰਟ ਸਨਿਚਰਵਾਰ ਨੂੰ ਪਾਰਟੀ ਹਾਈਕਮਾਨ ਨੂੰ ਸੌਂਪਣਗੇ | ਸ਼ੁਕਲਾ ਨੇ ਕਾਂਗਰਸ ਪਾਰਟੀ ਦੇ ਅੰਦਰ ਧੜੇਬੰਦੀ ਨੂੰ ਨਕਾਰਦਿਆਂ ਕਿਹਾ ਕਿ ਕਈ ਆਗੂ ਮੁੱਖ ਮੰਤਰੀ ਅਹੁਦੇ ਲਈ ਲਾਬਿੰਗ ਕਰ ਰਹੇ ਹਨ, ਦੇ ਦਾਅਵਿਆਂ 'ਚ ਸੱਚਾਈ ਨਹੀਂ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਲਈ ਕੋਈ ਨਾਂਅ ਅੱਗੇ ਨਹੀਂ ਆਇਆ ਅਤੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਪਾਰਟੀ ਲੀਡਰਸ਼ਿਪ ਇਸ ਦਾ ਫ਼ੈਸਲਾ ਕਰੇਗੀ | ਮੀਟਿੰਗ ਤੋਂ ਪਹਿਲਾਂ ਭੁਪੇਸ਼ ਬਘੇਲ, ਭੁਪਿੰਦਰ ਸਿੰਘ ਹੁੱਡਾ ਅਤੇ ਰਾਜੀਵ ਸ਼ੁਕਲਾ ਨੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨਾਲ ਮੁਲਾਕਾਤ ਕੀਤੀ ਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ | ਸੂਤਰਾਂ ਅਨੁਸਾਰ ਕਾਂਗਰਸ ਦੇ ਕੇਂਦਰੀ ਨਿਗਰਾਨਾਂ ਨੇ ਰਾਜਪਾਲ ਨੂੰ ਇਕ ਪੱਤਰ ਸੌਂਪਿਆ ਹੈ, ਜਿਸ 'ਚ ਕਾਂਗਰਸੀ ਵਿਧਾਇਕਾਂ ਦੀ ਸੂਚੀ ਹੈ | ਪੱਤਰ ਰਾਹੀਂ ਦੱਸਿਆ ਹੈ ਕਿ ਉਨ੍ਹਾਂ ਕੋਲ ਸਰਕਾਰ ਬਣਾਉਣ ਲਈ ਢੱੁਕਵੀਂ ਗਿਣਤੀ 'ਚ ਵਿਧਾਇਕ ਹਨ ਪਰ ਇਨ੍ਹਾਂ ਨਾਲ ਹਿਮਾਚਲ ਦਾ ਕੋਈ ਵੀ ਨੇਤਾ ਜਾਂ ਵਿਧਾਇਕ ਮੌਜੂਦ ਨਹੀਂ ਸੀ | ਪ੍ਰਤਿਭਾ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਪ੍ਰਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਪਾਰਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੂ ਤੇ ਮੌਜੂਦਾ ਵਿਧਾਇਕ ਦਲ ਦੇ ਨੇਤਾ ਮੁਕੇਸ਼ ਅਗਨੀਹੋਤਰੀ ਦੇ ਨਾਂਅ ਆ ਰਹੇ ਹਨ | ਇਸ ਤੋਂ ਪਹਿਲਾਂ ਕਾਂਗਰਸੀ ਨਿਗਰਾਨਾਂ ਭੁਪੇਸ਼ ਬਘੇਲ, ਭੁਪਿੰਦਰ ਸਿੰਘ ਹੁੱਡਾ ਤੇ ਰਾਜੀਵ ਸ਼ੁਕਲਾ ਨੇ ਸੂਬਾ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਨਾਲ ਸ਼ਿਮਲਾ ਦੇ ਇਕ ਹੋਟਲ 'ਚ ਮੀਟਿੰਗ ਕੀਤੀ | ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਪ੍ਰਤਿਭਾ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਉਹ ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਹੈ | ਉਨ੍ਹਾਂ ਦੇ ਪੁੱਤਰ ਤੇ ਸ਼ਿਮਲਾ ਦਿਹਾਤੀ ਤੋਂ ਕਾਂਗਰਸੀ ਵਿਧਾਇਕ ਵਿਕਰਮਾਦਿੱਤਿਆ ਸਿੰਘ ਨੇ ਦੱਸਿਆ ਕਿ ਮੈਂ ਸਿਖਰਲੇ ਅਹੁਦੇ ਦੀ ਦੌੜ 'ਚ ਨਹੀਂ ਹਾਂ ਪਰ ਮੇਰੀ ਮਾਂ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰਾਂ 'ਚੋਂ ਇਕ ਹੈ | ਉਨ੍ਹਾਂ ਦੇ ਸਮਰਥਕਾਂ ਨੇ ਹੋਟਲ ਦੇ ਬਾਹਰ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਤੇ ਉਨ੍ਹਾਂ ਦੇ ਸਮਰਥਨ 'ਚ ਨਾਅਰੇਬਾਜ਼ੀ ਵੀ ਕੀਤੀ | ਪਹਿਲਾਂ ਕਾਂਗਰਸ ਨੇ ਚੰਡੀਗੜ੍ਹ 'ਚ ਵਿਧਾਇਕ ਦਲ ਦੀ ਬੈਠਕ ਬੁਲਾਈ ਸੀ ਪਰ ਬਾਅਦ 'ਚ ਬੈਠਕ ਦੀ ਥਾਂ ਸ਼ਿਮਲਾ ਤਬਦੀਲ ਕਰ ਦਿੱਤੀ | ਦਰਅਸਲ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਸੀ, ਅਜਿਹੇ 'ਚ ਚੋਣ ਜਿੱਤਣ ਤੋਂ ਬਾਅਦ ਪਾਰਟੀ 'ਚ ਕਈਆਂ ਨੇ ਮੁੱਖ ਮੰਤਰੀ ਅਹੁਦੇ ਦੀ ਦਾਅਵੇਦਾਰੀ ਸ਼ੁਰੂ ਕਰ ਦਿੱਤੀ ਹੈ | ਖਾਸਕਰ ਪ੍ਰਤਿਭਾ ਸਿੰਘ, ਮੁਕੇਸ਼ ਅਗਨੀਹੋਤਰੀ ਤੇ ਸੁਖਵਿੰਦਰ ਸੁੱਖੂ ਆਪਣੇ ਆਪਣੇ ਲਈ ਲਾਂਬਿੰਗ ਕਰਨ 'ਚ ਜੁਟੇ ਹੋਏ ਹਨ, ਪਰ ਇਨ੍ਹਾਂ 'ਤੇ ਸਹਿਮਤੀ ਨਾ ਬਣਨ ਦੀ ਸੂਰਤ 'ਚ ਹਾਈਕਮਾਨ ਕਿਸੇ ਵਿਵਾਦ ਤੋਂ ਬਚਣ ਲਈ ਰਾਜੇਂਦਰ ਰਾਣਾ ਠਾਕੁਰ, ਜਵਾਲੀ ਤੋਂ ਚੰਦਰ ਕੁਮਾਰ ਤੇ ਸੋਲਨ ਤੋਂ ਧਨੀਰਾਮ ਸ਼ਾਂਡਿਲ ਦੇ ਨਾਵਾਂ 'ਤੇ ਵੀ ਚਰਚਾ ਕਰ ਸਕਦੀ ਹੈ |

ਭੁਪੇਂਦਰ ਪਟੇਲ ਵਲੋਂ ਗੁਜਰਾਤ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ

ਅਹਿਮਦਾਬਾਦ, 9 ਦਸੰਬਰ (ਏਜੰਸੀ)-ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਵਿਧਾਨ ਸਭਾ ਚੋਣਾਂ 'ਚ ਸੱਤਾਧਾਰੀ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਸੂਬੇ 'ਚ ਨਵੀਂ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਕਰਨ ਲਈ ਸ਼ੁੱਕਰਵਾਰ ਨੂੰ ਆਪਣੇ ਮੰਤਰੀ ਮੰਡਲ ਸਮੇਤ ਅਸਤੀਫ਼ਾ ਦੇ ਦਿੱਤਾ | ਭਾਜਪਾ ਨੇ ਗੁਜਰਾਤ 'ਚ 182 ਮੈਂਬਰੀ ਸਦਨ 'ਚ 156 ਸੀਟਾਂ ਜਿੱਤ ਕੇ ਇਤਿਹਾਸਕ ਜਿੱਤ ਦਰਜ ਕੀਤੀ | ਪਟੇਲ ਨੇ ਸੂਬਾ ਪ੍ਰਧਾਨ ਸੀ. ਆਰ. ਪਾਟਿਲ ਤੇ ਪਾਰਟੀ ਦੇ ਚੀਫ਼ ਵਿਪ੍ਹ ਪੰਕਜ ਦੇਸਾਈ ਨਾਲ ਗਾਂਧੀਨਗਰ ਦੇ ਰਾਜ ਭਵਨ 'ਚ ਰਾਜਪਾਲ ਆਚਾਰਿਆ ਦੇਵਵ੍ਰਤ ਨੂੰ ਅਸਤੀਫ਼ਾ ਸੌਂਪਿਆ | ਇਹ ਸਿਰਫ਼ ਰਸਮੀ ਕਾਰਵਾਈ ਹੈ ਕਿਉਂਕਿ ਪਾਰਟੀ ਚੋਣਾਂ ਤੋਂ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਪਟੇਲ ਹੀ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ | ਪੰਕਜ ਦੇਸਾਈ ਨੇ ਰਾਜ ਭਵਨ ਬਾਹਰ ਗੱਲਬਾਤ ਕਰਦਿਆਂ ਕਿਹਾ ਕਿ ਰਾਜਪਾਲ ਨੇ ਮੁੱਖ ਮੰਤਰੀ ਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਅਤੇ ਨਵੀਂ ਸਰਕਾਰ ਦੇ ਗਠਨ ਤੱਕ ਪਟੇਲ ਹੀ ਕਾਰਜਕਾਰੀ ਮੁੱਖ ਮੰਤਰੀ ਬਣੇ ਰਹਿਣਗੇ | ਇਕ ਪੱਤਰ 'ਚ ਸੀ.ਆਰ. ਪਾਟਿਲ ਨੇ ਰਾਜਪਾਲ ਨੂੰ ਸੂਚਿਤ ਕੀਤਾ ਕਿ ਭਾਜਪਾ ਨੇ ਨਵੇਂ ਨੇਤਾ ਦੀ ਚੋਣ ਲਈ ਸਨਿਚਰਵਾਰ ਸਵੇਰੇ 10 ਵਜੇ ਗਾਂਧੀਨਗਰ ਸਥਿਤ ਪਾਰਟੀ ਹੈੱਡਕੁਆਰਟਰ ਕਮਲਮ 'ਚ ਸਾਰੇ ਨਵੇਂ ਚੁਣੇ ਵਿਧਾਇਕਾਂ ਦੀ ਬੈਠਕ ਬੁਲਾਈ ਹੈ | ਪਾਟਿਲ ਨੇ ਐਲਾਨ ਕੀਤਾ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਸੋਮਵਾਰ ਨੂੰ ਗਾਂਧੀਨਗਰ ਦੇ ਹੈਲੀਪੈਡ ਮੈਦਾਨ 'ਤੇ ਹੋਵੇਗਾ |
ਰਾਜਨਾਥ, ਯੇਦੀਯੁਰੱਪਾ, ਅਰਜੁਨ ਮੁੰਡਾ ਨੂੰ ਬਣਾਇਆ ਨਿਗਰਾਨ
ਨਵੀਂ ਦਿੱਲੀ (ਏਜੰਸੀ)-ਸੀਨੀਅਰ ਭਾਜਪਾ ਆਗੂਆਂ ਰਾਜਨਾਥ ਸਿੰਘ, ਬੀ.ਐਸ. ਯੇਦੀਯੁਰੱਪਾ ਤੇ ਅਰਜੁਨ ਮੁੰਡਾ ਨੂੰ ਗੁਜਰਾਤ 'ਚ ਅਗਲੇ ਮੁੱਖ ਮੰਤਰੀ ਦੀ ਚੋਣ ਦੇ ਮੱਦੇਨਜ਼ਰ ਨਵੇਂ ਵਿਧਾਇਕਾਂ ਦੀ ਮੀਟਿੰਗ ਲਈ ਕੇਂਦਰੀ ਨਿਗਰਾਨਾਂ ਵਜੋਂ ਨਿਯੁਕਤ ਕੀਤਾ ਗਿਆ ਹੈ | ਭਾਜਪਾ ਨੇ ਵਿਧਾਇਕ ਦਲ ਦਾ ਆਗੂ ਜਿਹੜਾ ਕਿ ਅਗਲਾ ਮੁੱਖ ਮੰਤਰੀ ਹੋਵੇਗਾ, ਦੀ ਚੋਣ ਲਈ ਸਨਿਚਰਵਾਰ ਸਵੇਰੇ ਆਪਣੇ ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ |

ਰਾਜ ਸਭਾ 'ਚ ਯੂਨੀਫਾਰਮ ਸਿਵਲ ਕੋਡ ਬਾਰੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼

ਲੋਕ ਸਭਾ 'ਚ 4 ਰਾਜਾਂ ਦੇ ਸੰਬੰਧ 'ਚ ਪੱਟੀਦਰਜ ਕਬੀਲਿਆਂ ਦੀ ਸੂਚੀ 'ਚ ਸੋਧ ਵਾਲੇ 4 ਬਿੱਲ ਪੇਸ਼
ਨਵੀਂ ਦਿੱਲੀ, 9 ਦਸੰਬਰ (ਉਪਮਾ ਡਾਗਾ ਪਾਰਥ)-ਰਾਜ ਸਭਾ 'ਚ ਦੇਸ਼ 'ਚ ਯੂਨੀ ਫਾਰਮ ਸਿਵਲ ਕੋਡ (ਇਕੋ ਜਿਹਾ ਨਾਗਰਿਕ ਜ਼ਾਬਤਾ) ਲਾਗੂ ਕਰਨ ਨਾਲ ਜੁੜਿਆ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਹੋਇਆ | ਭਾਜਪਾ ਦੇ ਸੰਸਦ ਮੈਂਬਰ ਕਿਰੋੜੀ ਲਾਲ ਮੀਨਾ ਨੇ ਭਾਰੀ ਹੰਗਾਮੇ ਦਰਮਿਆਨ ਸ਼ੁੱਕਰਵਾਰ ਨੂੰ ਰਾਜ ਸਭਾ 'ਚ 'ਭਾਰਤ 'ਚ ਯੂਨੀਫਾਰਮ ਸਿਵਲ ਕੋਡ ਬਿੱਲ, 2020' ਪੇਸ਼ ਕੀਤਾ, ਜਿਸ ਦਾ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ | ਬਿੱਲ ਦੇ ਪੇਸ਼ ਹੋਣ ਤੋਂ ਬਾਅਦ ਵੋਟਿੰਗ ਹੋਈ, ਜਿਸ ਦੇ ਹੱਕ 'ਚ 63 ਵੋਟਾਂ ਪਈਆਂ ਜਦਕਿ ਵਿਰੋਧ 'ਚ 23 ਵੋਟਾਂ ਪਈਆਂ | ਭਾਜਪਾ ਨੇ ਦੇਸ਼ 'ਚ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਦੇ ਵਾਅਦੇ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਇਹ ਪ੍ਰਸਤਾਵ ਰੱਖਿਆ ਹੈ | ਇਸ ਵਿਵਾਦਤ ਪ੍ਰਾਈਵੇਟ ਮੈਂਬਰ ਬਿੱਲ ਤਹਿਤ ਯੂਨੀਫਾਰਮ ਸਿਵਲ ਕੋਡ (ਇਕੋ ਜਿਹਾ ਨਾਗਰਿਕ ਜ਼ਾਬਤਾ) ਤਿਆਰ ਕਰਨ ਲਈ ਇਕ ਕਮੇਟੀ ਦੀ ਵਿਵਸਥਾ ਕੀਤੀ ਗਈ ਹੈ | ਵਿਰੋਧੀ ਪਾਰਟੀਆਂ ਵਲੋਂ ਕੀਤੇ ਜ਼ੋਰਦਾਰ ਵਿਰੋਧ ਦਰਮਿਆਨ ਦੇਸ਼ 'ਚ ਯੂਨੀਫਾਰਮ ਸਿਵਲ ਕੋਡ ਬਿੱਲ-2020 ਉੱਚ ਸਦਨ 'ਚ ਪੇਸ਼ ਕੀਤਾ ਗਿਆ | ਹਾਲਾਂਕਿ, ਤਿ੍ਣਮੂਲ ਕਾਂਗਰਸ (ਟੀ.ਐਮ.ਸੀ.), ਮਾਰੂਮਾਲਾਰਚੀ ਦ੍ਰਵਿੜ ਮੁਨੇਤਰ ਕੜਗਮ (ਐਮ. ਡੀ.ਐਮ.ਕੇ.), ਰਾਸ਼ਟਰੀ ਜਨਤਾ ਦਲ (ਆਰ. ਜੇ. ਡੀ.), ਸਮਾਜਵਾਦੀ ਪਾਰਟੀ (ਐਸ. ਪੀ.), ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.), ਸੀ. ਪੀ. ਆਈ. (ਮਾਰਕਸਵਾਦੀ), ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੇ ਵਿਰੋਧੀ ਮੈਂਬਰ ਤੇ ਕਾਂਗਰਸ ਨੇ ਬਿੱਲ ਨੂੰ ਪੇਸ਼ ਕੀਤੇ ਜਾਣ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਜੇਕਰ ਇਹ ਪਾਸ ਹੋ ਜਾਂਦਾ ਹੈ ਤਾਂ ਇਹ ਦੇਸ਼ 'ਚ ਪ੍ਰਚਲਿਤ ਵਿਭਿੰਨਤਾ 'ਚ ਸਮਾਜਿਕ ਤਾਣੇ-ਬਾਣੇ ਤੇ ਏਕਤਾ ਨੂੰ 'ਨਸ਼ਟ' ਕਰ ਦੇਵੇਗਾ | ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਬਿੱਲ ਵਾਪਸ ਲੈਣ ਦੀ ਮੰਗ ਕਰਦਿਆਂ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਵੰਡ ਦਾ ਸੱਦਾ ਦਿੱਤਾ ਤੇ ਪੇਸ਼ ਕਰਨ ਦਾ ਮਤਾ ਹੱਕ 'ਚ 63 ਤੇ ਵਿਰੋਧ 'ਚ 23 ਵੋਟਾਂ ਪੈਣ ਨਾਲ ਪਾਸ ਹੋ ਗਿਆ | ਸੰਸਦ ਦੇ ਸਰਦ ਰੁੱਤ ਦੇ ਸੰਖੇਪ ਜਿਹੇ ਇਜਲਾਸ 'ਚ ਵੱਧ ਤੋਂ ਵੱਧ ਵਿਧਾਈ ਕਾਰਜ ਨਿਪਟਾਉਣ ਦੀ ਕਵਾਇਦ 'ਚ ਲੱਗੀ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ 4 ਬਿੱਲ ਪੇਸ਼ ਕੀਤੇ | ਇਹ ਬਿੱਲ ਹਿਮਾਚਲ ਪ੍ਰਦੇਸ਼, ਤਾਮਿਲਨਾਡੂ, ਕਰਨਾਟਕ ਅਤੇ ਛਤੀਸਗੜ੍ਹ 'ਚ ਪੱਟੀਦਰਜ ਕਬੀਲਿਆਂ ਦੀ ਸੂਚੀ 'ਚ ਸੋਧ ਕਰਨ ਬਾਰੇ ਸਨ | ਪੱਟੀਦਰਜ ਮਾਮਲਿਆਂ ਬਾਰੇ ਮੰਤਰੀ ਅਰਜੁਨ ਮੁੰਡਾ ਨੇ ਸ਼ੁੱਕਰਵਾਰ ਨੂੰ ਤਾਮਿਲਨਾਡੂ 'ਚ ਪੱਟੀਦਰਜ ਕਬੀਲਿਆਂ ਦੀ ਸੂਚੀ 'ਚ ਬਦਲਾਅ ਸੰਬੰਧੀ ਦੂਜਾ ਸੰਵਿਧਾਨਕ ਸੋਧ ਬਿੱਲ, ਹਿਮਾਚਲ ਪ੍ਰਦੇਸ਼ ਬਾਰੇ ਤੀਜਾ ਸੰਵਿਧਾਨਕ ਸੋਧ ਬਿੱਲ, ਕਰਨਾਟਕ ਚਾਰੇ ਚੌਥਾ ਸੰਵਿਧਾਨਕ ਸੋਧ ਬਿੱਲ ਅਤੇ ਛਤੀਸਗੜ੍ਹ ਨਾਲ ਸੰਬੰਧਿਤ ਪੰਜਵਾਂ ਸੋਧ ਬਿੱਲ ਪੇਸ਼ ਕੀਤਾ | ਇਨ੍ਹਾਂ ਬਿੱਲਾਂ ਰਾਹੀਂ ਇਨ੍ਹਾਂ ਰਾਜਾਂ 'ਚ ਇਸ ਸੂਚੀ 'ਚ ਕੁਝ ਭਾਈਚਾਰਿਆਂ ਨੂੰ ਸ਼ਾਮਿਲ ਕਰਨ ਦਾ ਪ੍ਰਸਤਾਵ ਰੱਖਿਆ ਗਿਆ |
ਮਹਾਰਾਸ਼ਟਰ ਅਤੇ ਕਰਨਾਟਕ ਦੇ ਮੁੱਖ ਮੰਤਰੀਆਂ ਨਾਲ 14 ਨੂੰ ਮੁਲਾਕਾਤ ਕਰਨਗੇ ਅਮਿਤ ਸ਼ਾਹ
ਸੰਸਦ ਦੇ ਅੰਦਰ ਹੀ ਵੱਡਾ ਮੁੱਦਾ ਬਣੇ ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦ ਵਿਵਾਦ ਨੂੰ ਲੈ ਕੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਐਨ. ਸੀ. ਪੀ., ਕਾਂਗਰਸ ਅਤੇ ਸ਼ਿਵ ਸੈਨਾ ਦੇ ਸੰਸਦ ਮੈਂਬਰਾਂ ਦੇ ਇਕ ਵਫ਼ਦ ਨੇ ਸੰਸਦ ਭਵਨ ਦੇ ਅੰਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ | ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਐਨ. ਸੀ. ਪੀ. ਨੇਤਾ ਅਮੋਲ ਕੋਲਹੇ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ 14 ਦਸੰਬਰ ਨੂੰ ਮਹਾਰਾਸ਼ਟਰ ਅਤੇ ਕਰਨਾਟਕ ਦੇ ਮੁੱਖ ਮੰਤਰੀਆਂ ਨਾਲ ਗੱਲ ਕਰਨਗੇ ਤਾਂ ਜੋ ਇਸ ਸਮੱਸਿਆ ਦਾ ਹੱਲ ਵੀ ਕੱਢਿਆ ਜਾ ਸਕੇ | ਖੇਡ ਅਤੇ ਨੌਜਵਾਨ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਐਸੋਸੀਏਸ਼ਨਾਂ ਨੂੰ ਪਾਰਦਰਸ਼ੀ ਬਣਾਉਣ ਦੀ ਕਵਾਇਦ ਹੇਠ ਐਲਾਨ ਕਰਦਿਆਂ ਕਿਹਾ ਕਿ ਅਗਲੇ ਸਾਲ 1 ਅਪ੍ਰੈਲ ਤੋਂ ਸਾਰੀਆਂ ਖੇਡ ਐਸੋਸੀਏਸ਼ਨਾਂ ਬਾਰੇ ਸੁਝਾਅ ਆਨਲਾਈਨ ਲਏ ਜਾਣਗੇ | ਦਸਦੇ ਚਲੀਏ ਕਿ ਵੀਰਵਾਰ ਨੂੰ ਸ਼ੁਰੂ ਹੋਈ ਇਸ ਚਰਚਾ 'ਚ ਅੰਮਿ੍ਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਖੇਡ ਐਸੋਸੀਏਸ਼ਨਾਂ ਦੇ ਮੈਂਬਰਾਂ ਦੀ ਚੋਣ 'ਚ ਢਿੱਲੇ-ਮਿੱਠੇ ਰਵੱਈਏ ਅਤੇ ਭਿ੍ਸ਼ਟਾਚਾਰ ਦਾ ਮੁੱਦਾ ਉਠਾਇਆ ਸੀ | ਠਾਕੁਰ ਨੇ ਖੇਡ ਪੁਰਸਕਾਰਾਂ ਦੇ ਅਮਲ ਨੂੰ ਸੁਖਾਲਾ ਬਣਾਉਣ ਦੇ ਸਰਕਾਰ ਦੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਹਿਲਾਂ ਖੇਡ ਪੁਰਸਕਾਰਾਂ ਲਈ ਰਜਿਸਟ੍ਰੇਸ਼ਨ ਭਾਰਤੀ ਖੇਡ ਅਥਾਰਿਟੀ ਤੋਂ ਲੈ ਕੇ ਭਾਰਤ ਸਰਕਾਰ ਅਤੇ ਫਿਰ ਖੇਡ ਐਸੋਸੀਏਸ਼ਨਾਂ ਵੱਲ ਜਾਂਦੇ ਸੀ, ਪਰ ਹੁਣ ਇਹ ਦਰਖ਼ਾਸਤ ਆਨਲਾਈਨ ਕੀਤੀ ਜਾਂਦੀ | ਖੇਡ ਮੰਤਰੀ ਨੇ ਕੁਝ ਸੰਸਦ ਮੈਂਬਰਾਂ ਵਲੋਂ ਕੀਤੇ ਉਨ੍ਹ ਾਂ ਦਾਅਵਿਆਂ ਨੂੰ ਖਾਰਜ ਕੀਤਾ ਜਿਸ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਖਰਚਾ ਬਜਟ ਤੋਂ ਜ਼ਿਆਦਾ ਹੋਇਆ ਹੈ | ਉਨ੍ਹਾਂ ਕਿਹਾ ਕਿ 2013-14 'ਚ ਖੇਡ ਅਤੇ ਨੌਜਵਾਨ ਮਾਮਲਿਆਂ ਬਾਰੇ ਮੰਤਰਾਲੇ ਦਾ ਬਜਟ 1213 ਕਰੋੜ ਰੁਪਏ ਸੀ ਜੋ 2022-23 'ਚ ਵਧ ਕੇ 3062 ਕਰੋੜ ਰੁਪਏ ਹੋ ਗਿਆ ਹੈ |

ਕਾਲਜੀਅਮ ਦੇ ਫ਼ੈਸਲੇ ਜਨਤਕ ਨਹੀਂ ਕੀਤੇ ਜਾ ਸਕਦੇ-ਸੁਪਰੀਮ ਕੋਰਟ


ਨਵੀਂ ਦਿੱਲੀ, 9 ਦਸੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਜੱਜਾਂ ਦੀ ਨਿਯੁਕਤੀ ਲਈ ਬਣੀ ਕਾਲਜੀਅਮ ਵਿਵਸਥਾ 'ਤੇ ਆਰ. ਟੀ. ਆਈ. ਕਾਨੂੰਨ ਲਾਗੂ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਸਿਰਫ ਚਰਚਾ ਹੀ ਅੰਤਿਮ ਫੈਸਲਾ ਨਹੀਂ ਹੁੰਦੀ | ਸਰਬਉੱਚ ਅਦਾਲਤ ਨੇ ਕਿਹਾ ਕਿ ਮੀਟਿੰਗ ਦੇ ਅਖੀਰ 'ਚ ਸਾਰੇ ਮੈਂਬਰ ਜੱਜਾਂ ਦੇ ਦਸਤਖ਼ਤ ਦੇ ਨਾਲ ਜੋ ਪ੍ਰਸਤਾਵ ਪਾਸ ਹੁੰਦਾ ਹੈ, ਉਹ ਹੀ ਅੰਤਿਮ ਫੈਸਲਾ ਹੁੰਦਾ ਹੈ ਜਦਕਿ ਉਸ ਤੋਂ ਪਹਿਲਾਂ ਬੈਠਕ 'ਚ ਸਿਰਫ ਚਰਚਾ ਕੀਤੀ ਜਾਂਦੀ ਹੈ | ਸੁਪਰੀਮ ਕੋਰਟ ਨੇ ਉਕਤ ਟਿੱਪਣੀ ਦੇ ਨਾਲ ਉਸ ਅਰਜ਼ੀ ਨੂੰ ਵੀ ਖਾਰਜ ਕਰ ਦਿੱਤਾ | ਜਿਸ 'ਚ ਆਰ. ਟੀ. ਆਈ. ਤਹਿਤ 2018 'ਚ ਹੋਈ ਕਾਲਜੀਅਮ ਮੀਟਿੰਗ ਨਾਲ ਜੁੜੀ ਜਾਣਕਾਰੀ ਮੰਗੀ ਗਈ ਸੀ | ਸਰਬਉੱਚ ਅਦਾਲਤ ਨੇ ਦਿੱਲੀ ਹਾਈਕੋਰਟ ਦਾ ਫੈਸਲਾ ਬਰਕਰਾਰ ਰੱਖਦਿਆਂ ਕਿਹਾ ਕਿ ਮੀਡੀਆ 'ਚ ਆਈਆਂ ਖ਼ਬਰਾਂ ਜਾਂ ਕਾਲਜੀਅਮ ਦੇ ਮੈਂਬਰ ਰਹੇ ਸਾਬਕਾ ਜੱਜਾਂ ਦੇ ਇੰਟਰਵਿਊ ਦੇ ਆਧਾਰ 'ਤੇ ਆਰ. ਟੀ. ਆਈ. ਤਹਿਤ ਖੁਲਾਸਾ ਨਹੀਂ ਕੀਤਾ ਜਾ ਸਕਦਾ | ਬੈਂਚ 'ਚ ਸ਼ਾਮਿਲ ਜਸਟਿਸ ਆਰ. ਐਮ. ਸ਼ਾਹ ਅਤੇ ਸੀ. ਟੀ. ਰਵੀ ਕੁਮਾਰ ਨੇ ਕਿਹਾ ਕਿ ਕਾਲਜੀਅਮ ਕਈ ਮੈਂਬਰਾਂ ਵਾਲੀ ਇਕ ਸੰਸਥਾ ਹੈ ਜਿਸ ਦਾ ਫੈਸਲਾ ਇਕ ਪ੍ਰਸਤਾਵ ਵਜੋਂ ਹੁੰਦਾ ਹੈ | ਜਦ ਤੱਕ ਇਹ ਪ੍ਰਸਤਾਵ ਤਿਆਰ ਨਹੀਂ ਹੁੰਦਾ ਅਤੇ ਉਸ 'ਤੇ ਕਾਲਜੀਅਮ ਦੇ ਸਾਰੇ ਮੈਂਬਰਾਂ ਦੇ ਦਸਤਖ਼ਤ ਨਹੀਂ ਹੁੰਦੇ, ਤਦ ਤੱਕ ਕੋਈ ਵੀ ਅੰਤਿਮ ਫੈਸਲਾ ਨਹੀਂ ਹੁੰਦਾ ਅਤੇ ਉਸ ਨੂੰ ਜਨਤਾ ਨੂੰ ਲਿਆਉਣਾ ਜ਼ਰੂਰੀ ਨਹੀਂ ਹੈ | ਆਰ. ਟੀ. ਆਈ. ਕਾਰਕੁੰਨ ਅੰਜਲੀ ਭਾਰਦਵਾਜ ਨੇ ਦਿੱਲੀ ਹਾਈਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ ਜਿਸ 'ਚ ਆਰ. ਟੀ. ਆਈ. ਕਾਨੂੰਨ ਤਹਿ 12 ਦਸੰਬਰ 2018 ਨੂੰ ਕਾਲਜੀਅਮ ਦੀ ਬੈਠਕ ਦੇ ਏਜੰਡੇ ਬਿਊਰੇ ਅਤੇ ਪ੍ਰਸਤਾਵ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ |


ਪ੍ਰਧਾਨ ਮੰਤਰੀ ਵਲੋਂ ਜੀ-20 ਸੰਬੰਧੀ ਰਾਜਪਾਲਾਂ ਤੇ ਮੁੱਖ ਮੰਤਰੀਆਂ ਨਾਲ ਮੀਟਿੰਗ

ਕਿਹਾ, ਦੇਸ਼ ਲਈ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰਨ ਦਾ ਵਿਲੱਖਣ ਮੌਕਾ

ਨਵੀਂ ਦਿੱਲੀ, 9 ਦਸੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਜੀ-20 ਪ੍ਰਧਾਨਗੀ ਨਾਲ ਸੰਬੰਧਿਤ ਮੁੱਦਿਆਂ 'ਤੇ ਚਰਚਾ ਕਰਨ ਲਈ ਰਾਜਪਾਲਾਂ, ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਦੀ ਇਕ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਕਿਹਾ ਕਿ ਇਹ ਦੇਸ਼ ਲਈ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰਨ ਦਾ ਵਿਲੱਖਣ ਮੌਕਾ ਹੈ | ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਨੇ ਇਕ ਬਿਆਨ 'ਚ ਕਿਹਾ ਕਿ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਟੀਮ ਵਰਕ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਵੱਖ-ਵੱਖ ਜੀ-20 ਸਮਾਗਮਾਂ ਲਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਹਿਯੋਗ ਦੀ ਮੰਗ ਕੀਤੀ | ਪ੍ਰਧਾਨ ਮੰਤਰੀ ਨੇ ਇਸ਼ਾਰਾ ਕੀਤਾ ਕਿ ਜੀ-20 ਦੀ ਪ੍ਰਧਾਨਗੀ ਰਵਾਇਤੀ ਵੱਡੇ ਮਹਾਨਗਰਾਂ ਤੋਂ ਪਰੇ ਭਾਰਤ ਦੇ ਹਿੱਸਿਆਂ ਨੂੰ ਪ੍ਰਦਸ਼ਿਤ ਕਰਨ 'ਚ ਮਦਦ ਕਰੇਗੀ, ਇਸ ਤਰ੍ਹਾਂ ਇਹ ਦੇਸ਼ ਦੇ ਹਰੇਕ ਹਿੱਸੇ ਦੀ ਵਿਲੱਖਣਤਾ ਨੂੰ ਸਾਹਮਣੇ ਲਿਆਏਗੀ | ਪ੍ਰਧਾਨ ਮੰਤਰੀ ਨੇ ਜੀ-20 ਦੀ ਪ੍ਰਧਾਨਗੀ ਦੌਰਾਨ ਭਾਰਤ ਆਉਣ ਵਾਲੇ ਸੈਲਾਨੀਆਂ ਅਤੇ ਅੰਤਰਰਾਸ਼ਟਰੀ ਮੀਡੀਆ ਲਈ ਸੈਰ-ਸਪਾਟਾਂ ਕੇਂਦਰਾਂ ਸਮੇਤ ਆਕਰਸ਼ਕ ਕਾਰੋਬਾਰ ਤੇ ਨਿਵੇਸ਼ ਦੇ ਰੂਪ 'ਚ ਆਪਣੇ ਆਪ ਨੂੰ ਮੁੜ-ਬ੍ਰਾਂਡ ਕਰਨ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ | ਉਨ੍ਹਾਂ ਪੂਰੀ ਸਰਕਾਰ ਅਤੇ ਸਮੁੱਚੇ ਸਮਾਜ ਦੀ ਪਹੁੰਚ ਦੁਆਰਾ ਜੀ-20 ਸਮਾਗਮਾਂ 'ਚ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਨੂੰ ਵੀ ਦੁਹਰਾਇਆ | ਮੀਟਿੰਗ ਨੂੰ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀ ਸੰਬੋਧਨ ਕੀਤਾ, ਜਦੋਂਕਿ ਭਾਰਤ ਦੇ ਜੀ-20 ਸ਼ੇਰਪਾ ਅਮਿਤਾਭ ਕਾਂਤ ਵਲੋਂ ਇਕ ਪੇਸ਼ਕਾਰੀ ਦਿੱਤੀ ਗਈ |

ਭਾਰਤ ਇਕ ਹੋਰ ਮਹਾਨ ਸ਼ਕਤੀ ਬਣ ਕੇ ਉੱਭਰੇਗਾ-ਅਮਰੀਕਾ

ਵਾਸ਼ਿੰਗਟਨ, 9 ਦਸੰਬਰ (ਪੀ. ਟੀ. ਆਈ.)-ਵਾਈਟ ਹਾਊਸ ਦੇ ਇਕ ਉੱਚ ਅਧਿਕਾਰੀ ਦਾ ਕਹਿਣਾ ਹੈ ਕਿ ਭਾਰਤ, ਜਿਸ ਦਾ ਵਿਲੱਖਣ ਰਣਨੀਤਕ ਚਰਿੱਤਰ ਹੈ, ਅਮਰੀਕਾ ਦਾ ਸਹਿਯੋਗੀ ਨਹੀਂ ਰਹੇਗਾ ਸਗੋਂ ਇਕ ਹੋਰ ਮਹਾਨ ਸ਼ਕਤੀ ਬਣ ਕੇ ਉਭਰੇਗਾ | ਵਾਈਟ ਹਾਊਸ ਦੇ ਏਸ਼ੀਆ ਕੋਆਰਡੀਨੇਟਰ ਕਰਟ ਕੈਂਪਬੈਲ ਨੇ ਇਥੇ 'ਐਸਪੇਨ ਸਕਿਓਰਿਟੀ ਫੋਰਮ' ਦੀ ਮੀਟਿੰਗ ਦੌਰਾਨ ਭਾਰਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਕਿਹਾ ਕਿ ਭਾਰਤ 21ਵੀਂ ਸਦੀ 'ਚ ਅਮਰੀਕਾ ਲਈ ਸਭ ਤੋਂ ਮਹੱਤਵਪੂਰਨ ਦੁਵੱਲਾ ਸੰਬੰਧੀ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਪਿਛਲੇ 20 ਸਾਲਾਂ ਤੋਂ ਹੋਰ ਡੂੰਘੇ ਅਤੇ ਮਜ਼ਬੂਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸੰਯੁਕਤ ਰਾਜ ਨੂੰ ਆਪਣੀ ਸਮਰੱਥਾ ਦਾ ਹੋਰ ਵੀ ਜ਼ਿਆਦਾ ਨਿਵੇਸ਼ ਕਰਨ ਦੀ ਲੋੜ ਹੈ | ਭਾਵੇਂ ਇਹ ਪੁਲਾੜ 'ਚ ਹੋਵੇ, ਭਾਵੇਂ ਇਹ ਸਿੱਖਿਆ ਹੋਵੇ, ਭਾਵੇਂ ਇਹ ਜਲਵਾਯੂ 'ਤੇ ਹੋਵੇ ਅਤੇ ਭਾਵੇਂ ਇਹ ਤਕਨਾਲੋਜੀ 'ਤੇ ਹੋਵੇ | ਕੈਂਪਬੈਲ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ-ਅਮਰੀਕਾ ਸੰਬੰਧ ਸਿਰਫ਼ ਚੀਨ ਦੇ ਆਲੇ-ਦੁਆਲੇ ਚਿੰਤਾ 'ਤੇ ਨਹੀਂ ਬਣੇ ਹੋਏ ਹਨ | ਇਹ ਸਾਡੇ ਸਮਾਜਾਂ ਵਿਚਕਾਰ ਤਾਲਮੇਲ ਦੀ ਡੂੰਘੀ ਸਮਝ 'ਤੇ ਆਧਾਰਿਤ ਹਨ, ਜਿਸ 'ਚ ਭਾਰਤੀ ਪ੍ਰਵਾਸੀ ਇਕ ਸ਼ਕਤੀਸ਼ਾਲੀ ਕਾਰਕ ਹੈ |

ਦਿੱਲੀ ਮਹਿਲਾ ਕਮਿਸ਼ਨ 'ਚ ਨਿਯੁਕਤੀਆਂ ਨੂੰ ਲੈ ਕੇ ਮਾਲੀਵਾਲ ਤੇ ਹੋਰਾਂ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਹੁਕਮ

ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਦਿੱਲੀ ਮਹਿਲਾ ਕਮਿਸ਼ਨ (ਡੀ. ਸੀ. ਡਬਲਿਓ.) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਤੇ 4 ਹੋਰਾਂ 'ਤੇ ਦੋਸ਼ ਆਇਦ ਕਰਨ ਦੇ ਹੁਕਮ ਜਾਰੀ ਕੀਤੇ ਹਨ | ਮਾਲੀਵਾਲ 'ਤੇ ਕਥਿਤ ਦੋਸ਼ ਹੈ ਕਿ ਉਨ੍ਹਾਂ ਮਹਿਲਾ ਕਮਿਸ਼ਨ 'ਚ ਕਥਿਤ ਤੌਰ 'ਤੇ 'ਆਪ' ਵਰਕਰਾਂ ਦੀ ਨਿਯੁਕਤੀ ਕੀਤੀ ਸੀ | ਅਦਾਲਤ ਨੇ ਚੇਅਰਪਰਸਨ ਮਾਲੀਵਾਲ ਤੋਂ ਇਲਾਵਾ ਕਮਿਸ਼ਨ ਦੀ ਮੈਂਬਰ ਪ੍ਰੋਮਿਲਾ ਗੁਪਤਾ, ਸਾਰਿਕਾ ਚੌਧਰੀ ਤੇ ਫਰਹੀਨ ਮਲਿਕ 'ਤੇ ਦੋਸ਼ ਤੈਅ ਕਰਨ ਦੇ ਹੁਕਮ ਜਾਰੀ ਕੀਤੇ ਹਨ | ਅਦਾਲਤ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਮਹਿਲਾ ਕਮਿਸ਼ਨ ਵਲੋਂ ਵੱਖ-ਵੱਖ ਤਰੀਕਾਂ 'ਤੇ ਹੋਈਆਂ ਮੀਟਿੰਗਾਂ ਦੇ ਮਿਨਟਸ 'ਤੇ ਚਾਰੇ ਮੁਲਜ਼ਮਾਂ ਦੇ ਹਸਤਾਖਰ ਕੀਤੇ ਗਏ ਸਨ, ਜਿਸ ਤੋਂ ਪਹਿਲੀ ਨਜ਼ਰੇ ਇਹ ਸ਼ੱਕ ਪੈਦਾ ਹੁੰਦਾ ਹੈ ਕਿ ਇਨ੍ਹਾਂ ਮੁਲਜ਼ਮਾਂ ਵਲੋਂ ਹੀ ਨਿਯੁਕਤੀਆਂ ਕੀਤੀਆਂ ਗਈਆਂ ਸਨ | ਇਨ੍ਹਾਂ ਸਾਰਿਆਂ ਖਿਲਾਫ ਦੋਸ਼ ਤੈਅ ਕਰਨ ਲਈ ਇਹ ਲੋੜੀਂਦੇ ਸਬੂਤ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਮੁਲਜ਼ਮ ਨੇ ਕਦੇ ਵੀ ਗੈਰ-ਕਾਨੂੰਨੀ ਨਿਯੁਕਤੀਆਂ 'ਤੇ ਇਤਰਾਜ਼ ਨਹੀਂ ਕੀਤਾ ਤੇ ਨਾ ਹੀ ਅਸਹਿਮਤੀ ਨੋਟ ਜਾਰੀ ਕੀਤੇ ਹਨ, ਸਗੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਮੀਟਿੰਗਾਂ 'ਚ ਸਰਬਸੰਮਤੀ ਨਾਲ ਫੈਸਲੇ ਲਏ ਸਨ | ਦੱਸਣਯੋਗ ਹੈ ਕਿ ਭਿ੍ਸ਼ਟਾਚਾਰ ਵਿਰੋਧੀ ਬਿਊਰੋ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬਰਖਾ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਸੀ | ਸ਼ਿਕਾਇਤਕਰਤਾ ਨੇ ਇਲਜਾਮ ਲਾਇਆ ਸੀ ਕਿ 6 ਅਗਸਤ 2015 ਤੋਂ 1 ਅਗਸਤ 2016 ਦਰਮਿਆਨ ਕਮਿਸ਼ਨ 'ਚ ਨਿਯਮਾਂ ਦੀ ਉਲੰਘਣਾ ਕਰਕੇ 90 ਨਿਯੁਕਤੀਆਂ ਕੀਤੀਆਂ ਗਈਆਂ ਸਨ |

ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਕੀਤੀ ਅਪੀਲ ਅੰਮਿ੍ਤਸਰ, 9 ਦਸੰਬਰ (ਸਟਾਫ਼ ਰਿਪੋਰਟਰ)-ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਤੇ ਦਸਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਦਿਹਾੜਾ ਨਾਲ-ਨਾਲ ਆਉਣ ਕਾਰਨ ਸੰਗਤ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਤੇ ਫ਼ੀਸ ਦੀ ਸ਼ਰਤ ਖ਼ਤਮ ਕਰਵਾਉਣ ਲਈ ਪਾਕਿ ਨਾਲ ਗੱਲ ਕਰੇ ਸਰਕਾਰ-ਰਾਘਵ ਚੱਢਾ

ਨਵੀਂ ਦਿੱਲੀ, 9 ਦਸੰਬਰ (ਉਪਮਾ ਡਾਗਾ ਪਾਰਥ)-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸਰਕਾਰ ਤੋਂ ਪ੍ਰਭਾਵੀ ਕਦਮ ਚੁੱਕਣ ਦੀ ਮੰਗ ਕੀਤੀ ਅਤੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਦਾ ਵਧ ਰਿਹਾ ਮਾਲੀ ਘਾਟਾ ਤੇ ਬਿਜਲੀ ਸਬਸਿਡੀ ਦੇ ਬਕਾਏ ਖ਼ਤਰੇ ਦੀ ਘੰਟੀ

ਸਰਕਾਰੀ ਕਰਜ਼ਾ ਲਿਮਟ 'ਤੇ ਲੱਗ ਸਕਦੀਆਂ ਹਨ ਸ਼ਰਤਾਂ ਅਤੇ ਰੋਕਾਂ ਵਿਕਾਸ ਕਾਰਜਾਂ ਲਈ ਰੱਖੇ 11 ਹਜ਼ਾਰ ਕਰੋੜ ਦੇ ਪੂੰਜੀ ਖ਼ਰਚ 'ਚੋਂ ਖਰਚੇ ਕੇਵਲ 2263 ਕਰੋੜ ਹਰਕਵਲਜੀਤ ਸਿੰਘ ਚੰਡੀਗੜ੍ਹ, 9 ਦਸੰਬਰ -ਪੰਜਾਬ 'ਚ ਲਗਾਤਾਰ ਵਧ ਰਿਹਾ ਮਾਲੀ ਘਾਟਾ ਤੇ ਬਿਜਲੀ ਸਬਸਿਡੀ ਦੇ ...

ਪੂਰੀ ਖ਼ਬਰ »

ਜ਼ੀਰੋ ਬਿੱਲਾਂ ਦੀ ਗਿਣਤੀ 87 ਫ਼ੀਸਦੀ ਹੋਣ ਨਾਲ ਮਾਲੀਆ ਹੋਰ ਘਟਿਆ

ਸ਼ਿਵ ਸ਼ਰਮਾ ਜਲੰਧਰ, 9 ਦਸੰਬਰ-ਮੁਫਤ ਯੋਜਨਾਵਾਂ ਦੇ ਨਾਲ-ਨਾਲ ਹੋਰ ਖ਼ਰਚੇ ਵਧਣ ਕਰਕੇ ਪਾਵਰਕਾਮ 'ਤੇ ਪਹਿਲਾਂ ਹੀ 17000 ਕਰੋੜ ਤੋਂ ਜ਼ਿਆਦਾ ਦਾ ਕਰਜ਼ਾ ਚੱਲ ਰਿਹਾ ਹੈ, ਜਿਸ ਦੇ ਉੱਪਰ ਹਰ ਸਾਲ 2200 ਕਰੋੜ ਤੋਂ ਜ਼ਿਆਦਾ ਵਿਆਜ ਦੀ ਰਕਮ ਦੀ ਅਦਾਇਗੀ ਕਰਨੀ ਪੈ ਰਹੀ ਹੈ ਤੇ ਦੂਜੇ ...

ਪੂਰੀ ਖ਼ਬਰ »

ਆਫ਼ਤਾਬ ਪੂਨਾਵਾਲਾ ਨੂੰ ਫਾਂਸੀ ਦਿੱਤੀ ਜਾਵੇ-ਸ਼ਰਧਾ ਵਾਲਕਰ ਦਾ ਪਿਤਾ

ਮੁੰਬਈ/ਨਵੀਂ ਦਿੱਲੀ, 9 ਦਸੰਬਰ (ਏਜੰਸੀ)- ਦਿੱਲੀ 'ਚ ਆਫ਼ਤਾਬ ਪੂਨਾਵਾਲਾ ਨੇ ਆਪਣੀ ਲਿਵ-ਇਨ ਪਾਰਟਨਰ ਸ਼ਰਧਾ ਵਾਲਕਰ ਦੀ ਹੱਤਿਆ ਕਰ ਦਿੱਤੀ ਸੀ, ਪੀੜਤਾ ਦੇ ਪਿਤਾ ਵਿਕਾਸ ਵਾਲਕਰ ਨੇ ਸ਼ੁੱਕਰਵਾਰ ਨੂੰ ਮੰਗ ਕੀਤੀ ਹੈ ਕਿ ਉਸ ਦੀ ਬੇਟੀ ਦੀ ਹਤਿਆਰੇ ਨੂੰ ਫਾਂਸੀ ਦੀ ਸਜ਼ਾ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਆਲ ਇੰਡੀਆ ਕਿਸਾਨ ਕਾਂਗਰਸ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ

ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ)-ਆਲ ਇੰਡੀਆ ਕਿਸਾਨ ਕਾਂਗਰਸ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ ਕੀਤੇ ਗਏ ਪ੍ਰਦਰਸ਼ਨ 'ਚ ਵੱਖ-ਵੱਖ ਸੂਬਿਆਂ ਨਾਲ ...

ਪੂਰੀ ਖ਼ਬਰ »

ਸੋਨੀਆ ਗਾਂਧੀ ਨੂੰ ਜਨਮ ਦਿਨ 'ਤੇ ਪ੍ਰਧਾਨ ਮੰਤਰੀ ਮੋਦੀ, ਖੜਗੇ ਤੇ ਹੋਰਾਂ ਵਲੋਂ ਵਧਾਈ

ਨਵੀਂ ਦਿੱਲੀ, 9 ਦਸੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਸਮੇਤ ਕਈ ਨੇਤਾਵਾਂ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ 76ਵੇਂ ਜਨਮ ਦਿਨ 'ਤੇ ਵਧਾਈ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਮੁੜ ਬਹਾਲੀ ਕਾਰਜਾਂ ਕਾਰਨ ਆਈਆਂ ਖਾਮੀਆਂ ਨੂੰ ਦੂਰ ਕੀਤਾ ਜਾਵੇ-ਮਨੀਸ਼ ਤਿਵਾੜੀ

ਨਵੀਂ ਦਿੱਲੀ, 9 ਦਸੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇਤਾ ਮਨੀਸ਼ ਤਿਵਾੜੀ ਦੇ ਹਾਲ 'ਚ ਜਲਿ੍ਹਆਂਵਾਲਾ ਬਾਗ ਵਿਖੇ ਹੋਏ ਮੁੜ ਬਹਾਲੀ ਕਾਰਜਾਂ 'ਚ ਰਹਿ ਗਈਆਂ ਕਮੀਆਂ ਵੱਲ ਧਿਆਨ ਦਿਵਾਂਉਂਦਿਆ ਮੰਗ ਕੀਤੀ ਕਿ ਸਰਕਾਰ ਪੁਰਾਤਤੱਵ ਵਿਭਾਗ ਵਲੋਂ ਮਾਹਿਰਾਂ ਦੀ ਇਕ ਟੀਮ ਭੇਜੇ, ...

ਪੂਰੀ ਖ਼ਬਰ »

ਰਾਜਸਥਾਨ 'ਚ ਬੀ.ਐਸ.ਐਫ. ਤੇ ਪਾਕਿ ਰੇਂਜਰਾਂ ਵਿਚਾਲੇ ਗੋਲੀਬਾਰੀ

ਨਵੀਂ ਦਿੱਲੀ, 9 ਦਸੰਬਰ (ਏਜੰਸੀ)-ਰਾਜਸਥਾਨ 'ਚ ਸ੍ਰੀਗੰਗਾਨਗਰ ਦੇ ਅਨੂਪਗੜ੍ਹ ਸੈਕਟਰ 'ਚ ਭਾਰਤ-ਪਾਕਿ ਸਰਹੱਦ 'ਤੇ ਸ਼ੁੱਕਰਵਾਰ ਦੇਰ ਰਾਤ ਬੀ.ਐਸ.ਐਫ. ਅਤੇ ਪਾਕਿ ਰੇਂਜਰਾਂ 'ਚ ਗੋਲੀਬਾਰੀ ਹੋਈ | ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ 'ਚ ਕਿਸੇ ਤਰ੍ਹਾਂ ...

ਪੂਰੀ ਖ਼ਬਰ »

ਲੋਕ ਸਭਾ 'ਚ 50 ਤੋਂ ਵੱਧ ਪ੍ਰਾਈਵੇਟ ਮੈਂਬਰ ਬਿੱਲ ਪੇਸ਼

ਲੋਕ ਸਭਾ 'ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਬਜਾਏ ਬੈਲਟ ਪੇਪਰਾਂ ਰਾਹੀਂ ਵੋਟ ਪਾਉਣ ਦੀ ਪੁਰਾਣੀ ਪ੍ਰਣਾਲੀ ਨੂੰ ਮੁੜ ਚਾਲੂ ਕਰਨ ਦੀ ਮੰਗ ਸਮੇਤ 50 ਤੋਂ ਵੱਧ ਨਿੱਜੀ ਮੈਂਬਰ ਬਿੱਲ ਪੇਸ਼ ਕੀਤੇ ਗਏ | ਲੋਕ ਪ੍ਰਤੀਨਿਧਤਾ ਐਕਟ 1951 'ਚ ਸੋਧ ਕਰਨ ਵਾਲਾ ਬਿੱਲ ...

ਪੂਰੀ ਖ਼ਬਰ »

ਗਤਕਾ ਤੇ ਮਲਖੰਭ ਵਰਗੀਆਂ ਰਵਾਇਤੀ ਖੇਡਾਂ ਜਲਦ ਹੋਣਗੀਆਂ ਕੌਮਾਂਤਰੀ ਪੱਧਰ 'ਤੇ-ਅਨੁਰਾਗ ਠਾਕੁਰ

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਲੋਕ ਸਭਾ 'ਚ ਭਰੋਸਾ ਦਿਵਾਇਆ ਕਿ ਗਤਕਾ, ਮਲਖੰਭ, ਥੰਗ ਤਾ, ਯੋਗਾ ਤੇ ਕਲਪੇਟਾ ਵਰਗੀਆਂ ਰਵਾਇਤੀ ਖੇਡਾਂ ਜਲਦੀ ਹੀ ਕੌਮਾਂਤਰੀ ਪੱਧਰ 'ਤੇ ਹੋਣਗੀਆਂ ਤੇ ਮੰਤਰਾਲਾ ਅਗਲੇ ਸਾਲ 15 ਅਗਸਤ ਤੱਕ ਦੇਸ਼ ਭਰ 'ਚ 1000 ਖੇਲੋ ਇੰਡੀਆ ਕੇਂਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX