ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਮੰਡਲ ਸਰਹਿੰਦ ਵਲੋਂ ਸ਼ਹੀਦੀ ਜੋੜ ਮੇਲ ਮੌਕੇ ਪੁਲਿਸ ਪ੍ਰਸ਼ਾਸਨ ਦੁਆਰਾ ਸ਼ਹਿਰ ਦੇ ਆਸ-ਪਾਸ ਦੇ ਇਲਾਕਿਆਂ ਵਿਚ ਬੈਰੀਗੇਟ ਲਗਾ ਕੇ ਰਸਤੇ ਬੰਦ ਕਰਨ ਸਬੰਧੀ ਸ਼ਹਿਰ ਵਾਸੀਆਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਦੇ ਹੱਲ ਲਈ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਮੰਡਲ ਪ੍ਰਦਾਨ ਅੰਕੁਰ ਸ਼ਰਮਾ, ਸ਼ਸ਼ੀ ਭੂਸ਼ਨ ਗੁਪਤਾ, ਸਤੀਸ਼ ਉੱਪਲ, ਨਰੇਸ਼ ਸਰੀਨ ਅਤੇ ਸੰਦੀਪ ਸਿੰਘ ਨੇ ਦੱਸਿਆ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਦਸੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਲੱਗਣ ਵਾਲੀ ਸ਼ਹੀਦੀ ਸਿੰਘ ਸਭਾ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਆਸ-ਪਾਸ ਐਂਟਰੀ ਪੁਆਇੰਟਾਂ 'ਤੇ ਬੈਰੀਕੇਡ ਲਗਾ ਕੇ ਵਾਹਨਾਂ ਦੀ ਐਂਟਰੀ ਬੰਦ ਕਰ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸ਼ਹਿਰ ਵਾਸੀਆਂ ਦੇ ਕਾਰੋਬਾਰ ਸ਼ਹਿਰ ਤੋਂ ਬਾਹਰ ਹਨ, ਜਾਂ ਫਿਰ ਕੋਈ ਵਿਅਕਤੀ ਕਿਸੇ ਜ਼ਰੂਰੀ ਕੰਮ ਲਈ ਘਰ ਤੋਂ ਬਾਹਰ ਗਿਆ ਹੋਵੇ ਤਾਂ ਉਨ੍ਹਾਂ ਨੂੰ ਆਪਣੇ ਘਰ ਵਾਪਸ ਪਹੰੁਚਣ 'ਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਕਿਉਂਕਿ ਬੈਰੀਕੇਟ ਵਾਲੀ ਥਾਂ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੰਦੇ | ਇਸ ਲਈ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹੀਦੀ ਜੋੜ ਮੇਲ ਮੌਕੇ ਅਜਿਹੇ ਪ੍ਰਬੰਧ ਕੀਤੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |
ਮੰਡੀ ਗੋਬਿੰਦਗੜ੍ਹ, 9 ਦਸੰਬਰ (ਮੁਕੇਸ਼ ਘਈ)-ਰਾਸ਼ਟਰੀਆ ਇਸਪਾਤ ਨਿਗਮ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਅਤੁਲ ਭੱਟ ਨੇ ਅੱਜ ਰੋਇਲ ਗਰੁੱਪ ਆਫ਼ ਸਟੀਲ ਇੰਡਸਟਰੀਜ਼ ਦਾ ਦੌਰਾ ਕਰ ਕੇ ਸਮਾਲ ਸਕੇਲ ਇੰਡਸਟਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ...
ਬਸੀ ਪਠਾਣਾਂ, 9 ਦਸੰਬਰ (ਰਵਿੰਦਰ ਮੌਦਗਿਲ)-ਬਡਾਲੀ ਆਲਾ ਸਿੰਘ ਪੁਲਿਸ ਨੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸੰਪਰਕ ਕਰਨ 'ਤੇ ਥਾਣਾ ਮੁਖੀ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦੇ ...
ਬਸੀ ਪਠਾਣਾਂ, 9 ਦਸੰਬਰ (ਰਵਿੰਦਰ ਮੌਦਗਿਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਖੇਤੀ ਸੰਕਟ ਦੇ ਹੱਲ ਲਈ ਬਸੀ ਪਠਾਣਾਂ ਵਿਖੇ ਖੇਤੀਬਾੜੀ ਦੇ ਬੀਜ ਵਿਕਾਸ ਅਫ਼ਸਰ ਡਾ. ...
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀ ਚੋਣ ਅੱਜ ਗੋਬਿੰਦਗੜ੍ਹ ਕਲੱਬ ਲਿਮਟਿਡ ਮੰਡੀ ਗੋਬਿੰਦਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਬਾਰ ਕਾੌਸਲ ਦੀਆਂ ਹਦਾਇਤਾਂ ਮੁਤਾਬਿਕ ਹੋਈ ...
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਬਲਜਿੰਦਰ ਸਿੰਘ)-ਕੌਮੀ ਰਾਜ ਮਾਰਗ 'ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪਿਛਲੇ ਦਿਨੀਂ ਸੇਬਾਂ ਦਾ ਭਰਿਆ ਟਰੱਕ ਪਲਟਣ ਤੋਂ ਬਾਅਦ ਅੱਜ ਫਿਰ ਉਸੇ ਜਗ੍ਹਾ 'ਤੇ ਪਿੰਡ ਸਾਧੂਗੜ੍ਹ ਨੇੜੇ ਆਲੂਆਂ ਦਾ ਭਰਿਆ ਟਰੱਕ ਪਲਟ ਜਾਣ ਦੀ ...
ਅਮਲੋਹ, 9 ਦਸੰਬਰ (ਕੇਵਲ ਸਿੰਘ)-ਬਾਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ, ਵਾਇਸ ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ, ਇਮਰਾਨ ਤੱਗੜ ਮੀਤ ਪ੍ਰਧਾਨ ਬਣੇ ਉੱਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ...
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਸਰਹਿੰਦ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਹੋਈ | ਜਿਸ ਵਿਚ ਕਿਸਾਨੀ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਉਪਰੰਤ ਕਿਸਾਨ ...
ਮੰਡੀ ਗੋਬਿੰਦਗੜ੍ਹ, 9 ਦਸੰਬਰ (ਮੁਕੇਸ਼ ਘਈ)-ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਦੇ ਕੋਆਰਡੀਨੇਟਰ ਸਨੇਹਇੰਦਰ ਮੀਲੂ (ਫਰੌਰ ਵਾਲੇ) ਨੇ ਦੱਸਿਆ ਕਿ ਸਭਾ ਦੀ ਮਹੀਨਾਵਾਰ ਸਾਹਿਤਕ ਬੈਠਕ ਦੌਰਾਨ 11 ਦਸੰਬਰ ਦਿਨ ਐਤਵਾਰ ਨੂੰ 10 ਵਜੇ ਸਵੇਰੇ ਸਰਕਾਰੀ ਕੰਨਿਆ ਸੀਨੀਅਰ ...
ਖਮਾਣੋਂ, 9 ਦਸੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ 10 ਨਵੰਬਰ ਨੂੰ ਸੰਘੋਲ ਸਥਿਤ ਐਸ.ਬੀ.ਆਈ. ਬੈਂਕ ਬ੍ਰਾਂਚ 'ਚ 4 ਲੱਖ ਰੁਪਏ ਤੋਂ ਜ਼ਿਆਦਾ ਦੀ ਡਕੈਤੀ ਮਾਮਲੇ 'ਚ ਕਥਿਤ ਦੋਸ਼ੀ ਵਜੋਂ ਨਾਮਜ਼ਦ ਅਮਨਦੀਪ ਸਿੰਘ ਸਰਪੰਚ ਪਿੰਡ ਹਾਫਿਜ਼ਾਬਾਦ ਨੇੜੇ ਚਮਕੌਰ ਸਾਹਿਬ ...
ਚੁੰਨ੍ਹੀ, 9 ਦਸੰਬਰ (ਰਵਿੰਦਰ ਮੌਦਗਿਲ)-ਗੁਰਪ੍ਰੀਤ ਸਿੰਘ ਖਹਿਰਾ, ਆਈ.ਏ.ਐਸ. ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਪੰਜਾਬ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਵਲੋਂ ਨਜਾਇਜ਼ ਕਬਜ਼ੇ ਦੇ ਮਾਮਲੇ 'ਚ ਸਬੰਧਿਤ ਅਧਿਕਾਰੀਆਂ ਦੀ ਪੜਤਾਲ ਨਾਲ ਸਹਿਮਤੀ ਪ੍ਰਗਟ ...
ਮੰਡੀ ਗੋਬਿੰਦਗੜ੍ਹ, 9 ਦਸੰਬਰ (ਬਲਜਿੰਦਰ ਸਿੰਘ)-ਪ੍ਰਭਾਤਪੁਰੀ ਚੈਰੀਟੇਬਲ ਹਸਪਤਾਲ ਅਮਲੋਹ ਮੰਡੀ ਗੋਬਿੰਦਗੜ੍ਹ ਵਿਖੇ 11 ਦਸੰਬਰ ਨੂੰ ਸਵੇਰੇ 9 ਤੋਂ ਦੁਪਹਿਰ 2 ਤੱਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਚੈਰੀਟੇਬਲ ਟਰੱਸਟ ਦੇ ...
ਬਸੀ ਪਠਾਣਾਂ, 9 ਦਸੰਬਰ (ਰਵਿੰਦਰ ਮੌਦਗਿਲ)-ਪਾਇਨ ਗਰੋਵ ਕਾਲਜ ਆਫ਼ ਐਜੂਕੇਸ਼ਨ ਬਸੀ ਪਠਾਣਾਂ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਕਮਿਊਨਿਟੀ ਸਰਵਿਸ ਅਧੀਨ ਪੁਰਾਣੇ ਸਮਾਰਕਾਂ ਦਾ ਦੌਰਾ ਕਰਵਾਇਆ ਗਿਆ | ਇਸ ਵਿਚ ਵਿਦਿਆਰਥੀਆਂ ਨੂੰ ਆਮ ਖ਼ਾਸ ਬਾਗ, ਰੋਜ਼ਾ ...
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਰਕਾਰ ਵਲੋਂ ਚਲਾਏ ਜਾ ਰਹੇ ...
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਰਾਜਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ਿਸ਼ਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਅਧੀਨ ਬਲਾਕ ਸਰਹਿੰਦ ਵਿਖੇ ਲਿੰਗ ਆਧਾਰਿਤ ਹਿੰਸਾ ਵਿਰੁੱਧ ਮੁਹਿੰਮ ਦੀ ਸ਼ੁਰੂਆਤ ...
ਅਮਲੋਹ, 9 ਦਸੰਬਰ (ਅੰਮਿ੍ਤ ਸਿੰਘ ਸ਼ੇਰਗਿੱਲ)-ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਨਾਇਬ ਤਹਿਸੀਲਦਾਰ ਰਾਜੇਸ਼ ਅਹੂਜਾ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਦੇ ਕਰਮਚਾਰੀਆਂ ਨੂੰ ਸੜਕ ਸੁਰੱਖਿਆ ਲਈ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਸਹੁੰ ਚੁਕਾਈ ਗਈ, ਸਹੁੰ ...
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਮਨਪ੍ਰੀਤ ਸਿੰਘ)-ਅਸ਼ੋਕਾ ਪਬਲਿਕ ਸਕੂਲ 'ਚ ਸਕੂਲ ਦੇ ਮੈਨੇਜਰ ਦਵਿੰਦਰ ਵਰਮਾ ਅਤੇ ਸਕੂਲ ਦੀ ਪਿ੍ੰ. ਜਸਵਿੰਦਰ ਕੌਰ ਦੀ ਦੇਖ-ਰੇਖ 'ਚ ਫਾਇਰ ਡਰਿਲ ਕਰਵਾਈ ਗਈ | ਜਿਸ 'ਚ ਬੱਚਿਆਂ ਨੂੰ ਅੱਗ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ | ...
ਅਮਲੋਹ, 9 ਦਸੰਬਰ (ਕੇਵਲ ਸਿੰਘ)-ਕਾਂਗਰਸ ਪਾਰਟੀ ਦੀ ਹਿਮਾਚਲ 'ਚ ਹੋਈ ਜਿੱਤ ਦੀ ਖ਼ੁਸ਼ੀ 'ਚ ਅੱਜ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੇ ਪਾਰਟੀ ਦਫ਼ਤਰ ਅਮਲੋਹ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡੇ ਗਏ, ਉੱਥੇ ਹੀ ਹਿਮਾਚਲ ਦੇ ਲੋਕਾਂ ਦਾ ...
ਸੰਘੋਲ, 9 ਦਸੰਬਰ (ਗੁਰਨਾਮ ਸਿੰਘ ਚੀਨਾ)-ਹਿਮਾਚਲ ਪ੍ਰਦੇਸ਼ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੁਆਰਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ 'ਤੇ ਕਾਂਗਰਸੀ ਆਗੂਆਂ ਰਣਜੀਤ ਸਿੰਘ ਲੁਹਾਰ ਮਾਜਰਾ, ਸਰਪੰਚ ਬਲਵੀਰ ਸਿੰਘ ਖੰਟ, ਸਰਪੰਚ ਸਤਵਿੰਦਰ ਸਿੰਘ ...
ਜਖਵਾਲੀ, 9 ਦਸੰਬਰ (ਨਿਰਭੈ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਨੇ ਜਿੱਥੇ ਭਾਜਪਾ ਨੂੰ ਪਛਾੜ ਕੇ ਮੁੜ ਕਬਜ਼ਾ ਕਰ ਲਿਆ ਹੈ, ਉੱਥੇ ਹੀ ...
ਬਸੀ ਪਠਾਣਾਂ, 9 ਦਸੰਬਰ (ਰਵਿੰਦਰ ਮੌਦਗਿਲ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਵਿਜੇ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਗੁਰਦੀਪ ਸਿੰਘ ਬਸੀ ਪਠਾਣਾਂ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਹਸਪਤਾਲ 'ਚ ਰੋਡ ਸੇਫ਼ਟੀ ਹਫ਼ਤੇ ਤਹਿਤ ਸਮਾਗਮ ਕਰਵਾਇਆ ਗਿਆ ...
ਬਸੀ ਪਠਾਣਾਂ, 9 ਦਸੰਬਰ (ਰਵਿੰਦਰ ਮੋਦਗਿਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਬਲਾਕ ਖੇੜੀ ਦੀ ਕਿਸਾਨ ਸਲਾਹਕਾਰ ਕਮੇਟੀ ਦੀ ਮੀਟਿੰਗ ਕਰਵਾਈ ਗਈ, ਜਿਸ 'ਚ ਆਤਮਾ ਸਕੀਮ ਅਧੀਨ ਸਾਲ 2022-23 ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਅਤੇ ਸਾਲ 2023-24 ...
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...
ਅਮਲੋਹ, 9 ਦਸੰਬਰ (ਕੇਵਲ ਸਿੰਘ)-ਹਿਮਾਚਲ ਤੇ ਗੁਜਰਾਤ ਚੋਣਾਂ 'ਚ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦਾ ਕਰੋੜਾਂ ਰੁਪਏ ਖ਼ਰਚ ਕਰ ਦਿੱਤਾ ਗਿਆ ਹੈ | ਐਨੇ ਪੈਸੇ ਖ਼ਰਚ ਕਰਨ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਨੂੰ ਹਿਮਾਚਲ ਤੇ ਗੁਜਰਾਤ 'ਚ ਸ਼ਰਮਨਾਕ ਹਾਰਾਂ ਦਾ ਸਾਹਮਣਾ ਕਰਨਾ ...
ਖਮਾਣੋਂ, 9 ਦਸੰਬਰ (ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੀ ਮੀਟਿੰਗ ਮੰਡਲ ਪ੍ਰਧਾਨ ਦੀਪਕ ਕੁਮਾਰ ਰਾਜੂ ਅਤੇ ਗੁਰਦੀਪ ਸਿੰਘ ਅਮਰਾਲਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...
ਖਮਾਣੋਂ, 9 ਦਸੰਬਰ (ਜੋਗਿੰਦਰ ਪਾਲ)-66ਵੀਆਂ ਪੰਜਾਬ ਸਕੂਲ ਖੇਡਾਂ ਦੇ ਗਤਕਾ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਅੱਜ ਪਿ੍ੰ. ਕਵਿਤਾ ਮਿੱਤਲ ਵਲੋਂ ਇਨ੍ਹਾਂ ...
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਨਿਰਵਿਘਨ ਲਾਭ ਲੈਣ ਲਈ ਆਪਣਾ ਮੋਬਾਈਲ ਨੰਬਰ ਤੇ ਹੋਰ ਜ਼ਰੂਰੀ ...
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਨਾਨ-ਟੀਚਿੰਗ ਯੂਨੀਅਨ ਦੀ ਹੋਈ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸੈਸ਼ਨ 2022-23 ਲਈ ਬਚਿੱਤਰ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ਜਦੋਂਕਿ ਗੁਰਬਿੰਦਰ ਸਿੰਘ ਸਕੱਤਰ, ...
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੈੱ੍ਰਸ ਦੇ ਨਾਂਅ ਜਾਰੀ ਬਿਆਨ 'ਚ ਕਿਹਾ ਕਿ ਪਿਛਲੇ ਦਿਨੀਂ ਹੋਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਦੀ ਚੋਣ ...
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਤੋਂ ਬਾਅਦ ਐਲਾਨੇ ਚੋਣ ਨਤੀਜਿਆਂ ਦੌਰਾਨ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਆਪਣੇ ਵਿਰੋਧੀ ਉਮੀਦਵਾਰ ਐਡ. ਗਗਨਦੀਪ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX