ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਸਰਕਾਰੀ ਦਫ਼ਤਰਾਂ 'ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵਲੋਂ ਅੱਜ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਥਾਪਿਤ ਦਫ਼ਤਰ ਡਿਪਟੀ ਕਮਿਸ਼ਨਰ, ਦਫ਼ਤਰ ਚੋਣ ਤਹਿਸੀਲਦਾਰ, ਜ਼ਿਲ੍ਹਾ ਰੋਜ਼ਗਾਰ ਦਫ਼ਤਰਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਦਫ਼ਤਰ ਤੇ ਦਫ਼ਤਰ ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਤੇ ਸੇਵਾ ਕੇਂਦਰ ਦੀ ਅਚਨਚੇਤੀ ਚੈਕਿੰਗ ਕੀਤੀ ਗਈ | ਇਸ ਚੈਕਿੰਗ ਦੌਰਾਨ ਦਫ਼ਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਸੁਨੀਲ ਕੁਮਾਰ ਤੇ ਪਵਨਦੀਪ ਕੌਰ ਕਲਰਕ, ਰਾਹੁਲ ਸ਼ਰਮਾ ਸੇਵਾਦਾਰ ਪਰਮਜੀਤ ਕੌਰ ਜੂਨੀਅਰ ਸਹਾਇਕ (ਸਾਰੇ ਐੱਸ. ਕੇ. ਸ਼ਾਖਾ), ਮੱਖਣ ਸਿੰਘ, ਹਰਸਿਮਰਨਜੀਤ ਸਿੰਘ ਤੇ ਜਸਪਾਲ ਸਿੰਘ (ਸਾਰੇ ਕਲਰਕ ਆਰ. ਕੇ. ਈ. ਸ਼ਾਖਾ), ਦਫ਼ਤਰ ਇਲੈਕਸ਼ਨ ਤਹਿਸੀਲਦਾਰ ਤੋਂ ਸ਼ੁਸ਼ੀਲ ਕੁਮਾਰ ਚੋਣ ਤਹਿਸੀਲਦਾਰ, ਮਨਮੋਹਨ ਸਿੰਘ, ਦਿਲਬਾਗ਼ ਸਿੰਘ ਤੇ ਸੰਜੇ ਮਲਹੋਤਰਾ ਚੋਣ ਕਾਨੂੰਨਗੋ ਤੇ ਹਰਸਿਮਰਨਜੀਤ ਸਿੰਘ ਕਲਰਕ, ਜ਼ਿਲ੍ਹਾ ਰੋਜ਼ਗਾਰ ਦਫ਼ਤਰ ਤੋਂ ਮੁਕੇਸ਼ ਸਾਰੰਗਲ ਸੀਨਅਰ ਸਹਾਇਕ, ਸੁਰੇਸ਼ ਕੁਮਾਰ ਕੈਰੀਅਰ ਕੌਂਸਲਰ, ਹਰਬਿੰਦਰ ਸਿੰਘ ਤੇ ਰਾਜਬੀਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਦਫ਼ਤਰ ਤੋਂ ਸੁਖਰਾਜ ਸਿੰਘ ਜੂਨੀਅਰ ਐਡੀਟਰ, ਗੁਰਜੀਤ ਸਿੰਘ ਕਲਰਕ, ਰਜਿੰਦਰ ਕੌਰ ਨਿਰੀਖਕ, ਹਰਜੀਤ ਸਿੰਘ ਨਿਰੀਖਕ ਤੇ ਗੁਰਵਿੰਦਰ ਸਿੰਘ ਸੇਵਾਦਾਰ, ਦਫ਼ਤਰ ਭੂਮੀ ਰੱਖਿਆ ਅਫ਼ਸਰ ਤੋਂ ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਅਤੇ ਸੁਖਵਿੰਦਰ ਸਿੰਘ ਬੇਲਦਾਰ ਗ਼ੈਰ ਹਾਜ਼ਰ ਪਾਏ ਗਏ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਫ਼ਤਰੀ ਸਮੇਂ ਵਿਚ ਗ਼ੈਰ ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਦਫ਼ਤਰਾਂ ਵਿਚ ਕੰਮ ਲਈ ਆਏ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਆ ਆਵੇ | ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਬਜ਼ੁਰਗਾਂ ਤੇ ਦਿਵਿਆਂਗ ਲੋਕਾਂ ਲਈ ਵੱਖਰੀ ਲਾਈਨ ਲਵਾ ਕੇ ਉਨ੍ਹਾਂ ਦੇ ਕੰੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ ਅਤੇ ਉਨ੍ਹਾਂ ਦੇ ਬੈਠਣ ਲਈ ਲੋੜੀਂਦਾ ਪ੍ਰਬੰਧ ਕੀਤਾ ਜਾਵੇ |
ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਸਰਦ ਰੁੱਤ ਦੌਰਾਨ ਧੁੰਦ ਦੇ ਮੌਸਮ ਨੂੰ ਵੇਖਦਿਆਂ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਵਾਹਨ ਚਾਲਕਾਂ ਨੂੰ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵਾਹਨਾਂ ਚਾਲਕਾਂ ਨੂੰ ਧੁੰਦ ਦੌਰਾਨ ਸਾਵਧਾਨੀਆਂ ਦੀ ...
ਅਮਰਕੋਟ, 9 ਦਸੰਬਰ (ਭੱਟੀ)-ਪੰਥਕ ਆਗੂ ਜਥੇਦਾਰ ਸਤਨਾਮ ਸਿੰਘ ਮਨਾਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਥਕ ਲੋਕ ਸਭਾ ਹਲਕਾ ਖਡੂਰ ਤੋਂ ਸਾਂਸਦ ਬਣ ਕੇ ਜਸਬੀਰ ਸਿੰਘ ਗਿੱਲ ਡਿੰਪਾ ਵਲੋਂ ਲੋਕ ਸਭਾ ਅੰਦਰ ਬੰਦੀ ਸਿੰਘਾਂ ਦੀ ਆਵਾਜ਼ ਨੂੰ ਬਹੁਤ ਸੁਚੱਜੇ ਢੰਗ ਨਾਲ ਉਠਾ ਕੇ ਇਹ ...
ਚੋਹਲਾ ਸਾਹਿਬ, 9 ਦਸੰਬਰ (ਬਲਵਿੰਦਰ ਸਿੰਘ)-ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਨਾਲ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਥਾਵਾਂ 'ਤੇ ਆਗੂਆਂ ਤੇ ਵਰਕਰਾਂ ਵਲੋਂ ...
ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਬਹੁਮਤ ਹਾਸਲ ਕਰਕੇ ਜਿੱਥੇ ਲੋਕਾਂ ਵਿਚ ਕਾਂਗਰਸ ਪਾਰਟੀ ਦੀ ਅਥਾਹ ਲੋਕਪਿ੍ਯਤਾ ਦਾ ਸਬੂਤ ਦਿੱਤਾ ਹੈ, ਉੱਥੇ ਹੀ ਵਿਰੋਧੀ ਪਾਰਟੀਆਂ ਦੇ ਭਰਮ ...
ਖਾਲੜਾ, 9 ਦਸੰਬਰ (ਜੱਜਪਾਲ ਸਿੰਘ ਜੱਜ)-ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਮਾੜੀ ਮੇਘਾ ਦੀ ਜਰਨਲ ਬਾਡੀ ਦੀ ਮੀਟਿੰਗ ਬੱਬੂ ਮਸੀਹ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿਚ ਮਜ਼ਦੂਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਇਕੱਠੇ ਹੋਏ ਖੇਤ ਮਜ਼ਦੂਰਾਂ ਨੂੰ ਸੰਬੋਧਨ ...
ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਦੇ ਪਾਲਿਕਾ ਬਾਜ਼ਾਰ ਵਿਚ ਜੋ ਟੈਕਸੀ ਸਟੈਂਡ ਬਣਿਆ ਹੋਇਆ ਸੀ, ਉਸ ਦੇ ਨਾਲ ਟੈ੍ਰਫਿਕ ਬਹੁਤ ਜਿਆਦਾ ਵੱਧ ਜਾਂਦੀ ਸੀ, ਜਿਸ ਨਾਲ ਆਮ ਪਬਲਿਕ ਨੂੰ ਆਉਣ ਜਾਣ ਵਿਚ ਕਾਫ਼ੀ ਮਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ | ਇਸ ...
ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲੱਗੇ ਮੋਰਚੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਸਤਨਾਮ ਸਿੰਘ ਮਾਣੋਚਾਲ੍ਹ, ਹਰਜਿੰਦਰ ਸਿੰਘ ਸ਼ੱਕਰੀ, ਬਲਵਿੰਦਰ ਸਿੰਘ ...
ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਚੁਕਾਈ ਗਈ | ਇਸ ਮੌਕੇ ...
ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਮੋਬਾਈਲ ਫ਼ੋਨ ਮਿਲਣ ਦਾ ਸਿਲਲਿਸਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਇਸੇ ਕੜੀ ਤਹਿਤ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਕਰਮਚਾਰੀਆਂ ਨੂੰ ਹੱਤਿਆ ਅਤੇ ਹੋਰ ਧਾਰਾਵਾਂ ਤਹਿਤ ਸਜਾ ਕੱਟ ਰਹੇ 7 ...
ਝਬਾਲ, 9 ਦਸੰਬਰ (ਸਰਬਜੀਤ ਸਿੰਘ)-ਹਿਮਾਚਲ 'ਚ ਕਾਂਗਰਸ ਪਾਰਟੀ ਦੀ ਹੋਈ ਭਾਰੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਦੇ ਯੂਥ ਵਿੰਗ ਦੇ ਸੂਬਾ ਸੈਕਟਰੀ ਉਂਕਾਰ ਸਿੰਘ ਸੋਹਲ ਨੇ ਆਖਿਆਂ ਕਿ ਦਿੱਲੀ ਮਾਡਲ ਸਮੇਤ ਹੋਰ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ 'ਚ ਆਈ ...
ਭਿੱਖੀਵਿੰਡ, 9 ਦਸੰਬਰ (ਬੌਬੀ)-ਸਰਕਾਰੀ ਐਲੀਮੈਂਟਰੀ ਸਕੂਲ ਭਿੱਖੀਵਿੰਡ ਵਿਖੇ ਪੰਜਵੀਂ ਜਮਾਤ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਜਿਸ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੀਆਂ ਰਾਜ ਪੱਧਰੀ ਪ੍ਰਾਈਮਰੀ ਖੇਡਾਂ ਵਿਚ ਹਿੱਸਾ ਲਿਆ ਤੇ ਜੋਗਿੰਗ ਰੱਸੀ ਟੱਪਣ ਮੁਕਾਬਲੇ ...
ਤਰਨ ਤਾਰਨ, 9 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ...
ਚੋਹਲਾ ਸਾਹਿਬ, 9 ਦਸੰਬਰ (ਬਲਵਿੰਦਰ ਸਿੰਘ)-ਪੰਜਾਬੀ ਲੋਕ ਗਾਇਕ ਗੁਰਜੰਟ ਗਿੱਲ ਦਾ ਸਿੰਗਲ ਟਰੈਕ ਗੀਤ 'ਬੀਝੀ ਜੱਟ' ਇਨ੍ਹੀਂ ਦਿਨੀਂ ਵੱਖ-ਵੱਖ ਟੀ. ਵੀ. ਚੈਨਲਾਂ ਦਾ ਸ਼ਿੰਗਾਰ ਬਣਿਆ ਹੋਇਆ ਹੈ, ਜਿਸ ਨੂੰ ਸੋਸ਼ਲ ਮੀਡੀਆ ਅਤੇ ਵੱਖ-ਵੱਖ ਟੀ.ਵੀ. ਚੈਨਲਾਂ ਤੋਂ ਦਰਸ਼ਕਾਂ ਦਾ ...
ਗੋਇੰਦਵਾਲ ਸਾਹਿਬ, 9 ਦਸੰਬਰ (ਸਕੱਤਰ ਸਿੰਘ ਅਟਵਾਲ)-ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦਾ ਸਾਲਾਨਾ ਸਮਾਗਮ ਸਕੂਲ ਦੀ ਗਰਾਊਾਡ ਵਿਖੇ ਸਕੂਲ ਪ੍ਰਬੰਧਕਾਂ ਵਲੋਂ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ...
ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਬਲਾਕ ਨੌਸ਼ਹਿਰਾ ਪਨੂੰਆ ਵਿਖੇ ਆਤਮਾ ਸਕੀਮ ਅਧੀਨ ਹਾੜੀ ਦੀ ਫਸਲਾਂ ਸਬੰਧੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ ਹੈ | ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਕਿਸਾਨਾਂ ਨੇ ਭਾਗ ਲਿਆ | ਖੇਤੀਬਾੜੀ ਮਾਹਿਰਾਂ ਵਲੋਂ ਵੱਖ-ਵੱਖ ...
ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ ਸ਼ੇਰਗਿੱਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸੰਬਧੀ ਇਕ ਮੰਗ ਪੱਤਰ ਸੌਂਪ ਕੇ ਮੰਗ ...
ਖਡੂਰ ਸਾਹਿਬ, 9 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਨੀਤਾ ਦੀ ਰਹਿਨੁਮਾਈ ਹੇਠ ਦਿਵਿਆਂਗ ਵਿਅਕਤੀਆਂ ਦੇ ਆਨਲਾਈਨ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਕਾਰ ...
ਤਰਨ ਤਾਰਨ, 9 ਦਸੰਬਰ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਕਿ੍ਕਟ ਅਕੈਡਮੀ ਨੇ ਪੰਜਾਬ ਕਿ੍ਕਟ ਦੇ ਖੇਤਰ ਵਿਚ ਪਹਿਲਾ ਮੀਲ ਸਥਾਪਤ ਕੀਤਾ ਜਦ 'ਪੰਜਾਬ ਕਿ੍ਕਟ ਐਸੋਸੀਏਸ਼ਨ' ਵਲੋਂ ਲਏ ਗਏ ਕਿ੍ਕਟ ਟਰਾਇਲ ਵਿਚ ਇਸ ਅਕੈਡਮੀ ਦੇ ਹੋਣਹਾਰ ਕਿ੍ਕਟਰ ਯੁਵਰਾਜ ਸਿੰਘ ਨੂੰ ਪਹਿਲੇ 11 ...
ਗੋਇੰਦਵਾਲ ਸਾਹਿਬ, 9 ਦਸੰਬਰ (ਸਕੱਤਰ ਸਿੰਘ ਅਟਵਾਲ)-ਇਤਿਹਾਸਿਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਪਿਛਲੇ ਦਿਨੀਂ ਦਸ਼ਮੇਸ਼ ਨੌਜਵਾਨ ਸਭਾ ਵਲੋਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਬਾਉਲੀ ਸਾਹਿਬ ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ ਦੀ ...
ਸੁਰ ਸਿੰਘ, 9 ਦਸੰਬਰ (ਧਰਮਜੀਤ ਸਿੰਘ)-ਸਿਵਲ ਸਰਜਨ ਡਾ: ਦਿਲਬਾਗ ਸਿੰਘ ਦੀਆਂ ਹਦਾਇਤਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੁਲਤਾਰ ਸਿੰਘ ਦੀ ਦੇਖ-ਰੇਖ ਵਿਚ ਸਮੂਹਿਕ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਜਣੇਪਾ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ...
ਭਿੱਖੀਵਿੰਡ, 9 ਦਸੰਬਰ (ਬੌਬੀ)-ਪਾਵਰਕਾਮ ਤੇ ਟਰਾਂਸਕੋ ਪੈਨਸਨਰ ਯੂਨੀਅਨ ਪੰਜਾਬ ਡਵੀਜਨ ਭਿੱਖੀਵਿੰਡ ਦੀ ਮੀਟਿੰਗ ਕਸ਼ਮੀਰ ਸਿੰਘ ਨਾਰਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਅਮਰਜੀਤ ਸਿੰਘ ਮਾੜੀਮੇਘਾ ਅਤੇ ਸਰਕਲ ਤਰਨ ਤਾਰਨ ਦੇ ...
ਤਰਨ ਤਾਰਨ, 9 ਦਸੰਬਰ (ਪਰਮਜੀਤ ਜੋਸ਼ੀ)-ਦਿੱਲੀ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਨੇ ਇਹ ਦਰਸਾ ਦਿੱਤਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ...
ਝਬਾਲ, 9 ਦਸੰਬਰ (ਸਰਬਜੀਤ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਦੇ ਐੱਨ. ਸੀ. ਸੀ. ਕੈਡਿਟਾਂ ਦੁਆਰਾ ਪੁਨੀਤ ਸਾਗਰ ਅਭਿਆਨ ਤਹਿਤ ...
ਤਰਨ ਤਾਰਨ, 9 ਦਸੰਬਰ (ਇਕਬਾਲ ਸਿੰਘ ਸੋਢੀ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਰਵਿੰਦਰਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਬਲਾਕ ਪੱਧਰ 'ਤੇ ਜ਼ਿਲਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ...
ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-'ਦਾ ਅਲਪਾਈਨ' ਸਕੂਲ ਦੇ ਬੱਚਿਆਂ ਨੇ ਪੰਜਾਬ ਸਟੇਟ ਸਬ ਜੂਨੀਅਨ ਕੈਡਿਟ ਤਾਈਕਮਾਂਡੋ ਚੈਂਪੀਅਨਸ਼ਿਪ 2022 ਜੋ ਕਿ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਲੁਧਿਆਣਆ ਵਿਖੇ ਹੋਈ, ਜਿਸ ਵਿਚ ਤਰਨ ਤਾਰਨ ਅਤੇ ਲੁਧਿਆਣਾ ਦੇ ਸਕੂਲ ਦੇ ...
ਤਰਨ ਤਾਰਨ, 9 ਦਸੰਬਰ (ਇਕਬਾਲ ਸਿੰਘ ਸੋਢੀ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਪਿ੍ੰਸੀਪਲ ਰਣਜੀਤ ਭਾਟੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੇ ਦਿਸ਼ਾ ...
ਰਾਮ ਤੀਰਥ, 9 ਦਸੰਬਰ (ਧਰਵਿੰਦਰ ਸਿੰਘ ਔਲਖ) - ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੇ ਕਾਂਗਰਸ ਪਾਰਟੀ ਨੂੰ ਬਹੁਮਤ ਨਾਲ ਜਿਤਾ ਕੇ ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਵਿਰੋਧੀਆਂ ਦੇ ਮੂੰਹ 'ਤੇ ਚੁੱਪ ਦਾ ਤਾਲਾ ਜੜ੍ਹ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ...
ਵੇਰਕਾ, 9 ਦਸੰਬਰ (ਪਰਮਜੀਤ ਸਿੰਘ ਬੱਗਾ)- ਦੇਸ਼ ਦੇ ਦੋ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ਤੋਂ ਸਬਕ ਸਿੱਖ ਕੇ ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਿਕ ਬਰਗਾੜੀ ਗੋਲੀ ਕਾਂਡ ਅਤੇ ਗੁਰਬਾਣੀ ...
ਓਠੀਆਂ, 9 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਟਿੱਪਰ ਟਰਾਲਿਆਂ ਵਲੋਂ ਓਠੀਆਂ ਦੇ ਨਾਲ ਲੱਗਦੇ ਪਿੰਡਾਂ ਤੋਂ ਅੰਮਿ੍ਤਸਰ ਨੂੰ ਮਿੱਟੀ ਲਿਜਾਈ ਜਾ ਰਹੀ ਹੈ | ਬੀਤੇ ਦਿਨ ਟਿੱਪਰ ਟਰਾਲਿਆਂ ਵਾਲਿਆਂ ਵਲੋਂ ਓਠੀਆਂ ਚੌਕ 'ਚ ਸੜਕ 'ਤੇ ਮਿੱਟੀ ਦਾ ਭਰਿਆ ਟਰਾਲਾ ਟੋਏ 'ਚ ਪਾ ਦਿੱਤਾ, ...
ਜੇਠੂਵਾਲ, 9 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀ. ਐੱਸ. ਸੀ. ਨਰਸਿੰਗ ਭਾਗ ਪਹਿਲੇ ਦੇ ਐਲਾਨੇ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ...
ਬਾਬਾ ਬਕਾਲਾ ਸਾਹਿਬ, 9 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਬੀਤੇ ਦਿਨੀਂ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਦਾਊਦ ਵਿਖੇ ਦੋ ਧਿਰਾਂ ਵਿਚ ਹੋਈ ਲੜਾਈ ਦੌਰਾਨ ਜ਼ਖਮੀਂ ਹੋਏ ਵਿਅਕਤੀਆਂ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ | ...
ਗੱਗੋਮਾਹਲ, 9 ਦਸੰਬਰ (ਬਲਵਿੰਦਰ ਸਿੰਘ ਸੰਧੂ)- ਬੀਤੀ ਰਾਤ ਪੁਲਿਸ ਚੌਕੀ ਗੱਗੋਮਾਹਲ ਵਲੋਂ ਨੌਜਵਾਨ ਬਲਰਾਜ ਸਿੰਘ ਉਰਫ ਬਾਵਾ ਪੁੱਤਰ ਹਰਦੇਵ ਸਿੰਘ ਵਾਸੀ ਗੱਗੋਮਾਹਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈਣ ਨੂੰ ਲੈ ਕੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ...
ਜੇਠੂਵਾਲ, 9 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)- ਯੂਥ ਕਲੱਬ ਸੋਹੀਆਂ ਖੁਰਦ ਵਲੋਂ ਐੱਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਪਹਿਲਾ ਤਿੰਨ ਰੋਜ਼ਾ ਕਰਵਾਏ ਜਾ ਰਹੇ ਫੁੱਟਬਾਲ ਟੂਰਨਮੈਂਟ ਦੀ ਅੱਜ ਖੇਡ ਸਟੇਡੀਅਮ ਸੋਹੀਆਂ ਖੁਰਦ ਨੇੜੇ ਗਲੋਬਲ ਇੰਸਟੀਚਿਊਟ ਵਿਖੇ ਧੂਮ ...
ਝਬਾਲ, 9 ਦਸੰਬਰ (ਸਰਬਜੀਤ ਸਿੰਘ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਦਿਨੋ-ਦਿਨ ਮਜ਼ਬੂਤ ਹੋ ਰਹੀ ਕਾਂਗਰਸ ਪਾਰਟੀ ਦੇ ਵਰਕਰ ਹੁਣ ਪਾਰਟੀ ਦੀ ਹਿਮਾਚਲ 'ਚ ਹੋਈ ਜਿੱਤ ਤੋਂ ਖੁਸ਼ ਹੋ ਕੇ ਹੋਰ ਉਤਸ਼ਾਹ ਨਾਲ ਪਾਰਟੀ ਲਈ ਕੰੰਮ ਕਰਨਗੇ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX