ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 10 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਲੁਟੇਰਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਪੁਲਿਸ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ਼ ਮੱਲ੍ਹੀ ਵਾਸੀ ਦੁੱਗਰੀ ਰੋਡ, ਕੇਵਲ ਕੁਮਾਰ ਵਾਸੀ ਬਸੰਤ ਐਵੀਨਿਊ, ਲਵ ਵਰਮਾ ਵਾਸੀ ਲੇਬਰ ਕਾਲੋਨੀ, ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਧਾਂਦਰਾ ਰੋਡ ਅਤੇ ਮਨਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਦੱੁਗਰੀ ਸ਼ਾਮਿਲ ਹਨ | ਇਨ੍ਹਾਂ ਦੇ ਕਬਜ਼ੇ ਵਿਚੋਂ 8 ਮੋਬਾਈਲ ਅਤੇ ਹਥਿਆਰ ਬਰਾਮਦ ਕੀਤੇ ਹਨ | ਦੱਸਿਆ ਕਿ ਕਥਿਤ ਦੋਸ਼ੀ ਦੁੱਗਰੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਰਗਰਮ ਸਨ ਅਤੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਥਾਣਾ ਕੋਤਵਾਲੀ ਦੀ ਪੁਲਿਸ ਨੇ ਵੀ ਖ਼ਤਰਨਾਕ ਲੁਟੇਰਾ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਬਰਾਮਦ ਕੀਤੇ ਹਨ | ਡੀ.ਸੀ.ਪੀ. ਬਰਾੜ ਨੇ ਦੱਸਿਆ ਕਿ ਥਾਣਾ ਕੋਤਵਾਲੀ ਦੀ ਪੁਲਿਸ ਨੇ ਸ਼ਿਵ ਗੁਲਾਟੀ ਵਾਸੀ ਕੈਲਾਸ਼ ਨਗਰ ਅਤੇ ਮੋਹਿਤ ਕੁਮਾਰ ਵਾਸੀ ਬਸਤੀ ਜੋਧੇਵਾਲ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 7 ਮੋਬਾਈਲ, ਹਥਿਆਰ ਅਤੇ ਇਕ ਆਟੋ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਆਟੋ ਰਿਕਸ਼ਾ ਚਾਲਕ ਹਨ ਅਤੇ ਸਵਾਰੀਆਂ ਨੂੰ ਸੁੰਨਸਾਨ ਥਾਂ 'ਤੇ ਲਿਜਾ ਕੇ ਉਨ੍ਹਾਂ ਪਾਸੋਂ ਮੋਬਾਈਲ ਅਤੇ ਹੋਰ ਸਾਮਾਨ ਲੁੱਟ ਲੈਂਦੇ ਸਨ | ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਨਿਤੇਸ਼ ਕੁਮਾਰ ਵਾਸੀ ਨੇੜੇ ਰੇਲਵੇ ਸਟੇਸ਼ਨ ਨੇੜੇ ਬੱਸ ਸਟੈਂਡ ਅਤੇ ਗੁਰਦਿੱਤ ਸਿੰਘ ਵਾਸੀ ਤਰਨਤਾਰਨ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 13 ਮੋਬਾਈਲ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸਰਗਰਮ ਸਨ | ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਮੌਕੇ ਏ.ਡੀ.ਸੀ.ਪੀ. ਮੈਡਮ ਰੁਪਿੰਦਰ ਕੌਰ ਸਰਾਂ, ਐਸ. ਐਚ. ਓ. ਸੰਜੀਵ ਕਪੂਰ ਅਤੇ ਐਸ. ਐਚ. ਓ. ਮੈਡਮ ਮਧੂ ਬਾਲਾ ਵੀ ਮੌਜੂਦ ਸਨ |
ਲੁਧਿਆਣਾ, 9 ਦਸੰਬਰ (ਸਲੇਮਪੁਰੀ)-ਦੂਸਰੇ ਸੰਸਾਰ ਯੁੱਧ ਤੋਂ ਬਾਦ ਚੀਨ ਦੀਆਂ ਮੈਡੀਕਲ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਵਲੋਂ ਭੇਜੇ ਗਏ ਮੈਡੀਕਲ ਮਿਸ਼ਨ ਦਲ ਵਿਚ ਸ਼ਾਮਿਲ ਰਹੇ ਮਹਾਰਾਸ਼ਟਰ ਨਿਵਾਸੀ ਡਾ. ਦੁਆਰਕਾ ਨਾਥ ਕੋਟਨਿਸ ਦੀ 80ਵੀਂ ਵਰੇ੍ਹਗੰਢ ਦੇ ...
ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਪਲਾਸਟਿਕ ਦੀ ਆੜ ਵਿਚ ਨਾਨ ਵੋਵਨ ਲਿਫ਼ਾਫਿਆਂ 'ਤੇ ਪਾਬੰਦੀ ਲਗਾਉਣ ਦੇ ਵਿਰੋਧ ਵਿਚ ਐਸੋਸੀਏਸ਼ਨ ਆਫ਼ ਪੰਜਾਬ ਟੈਕਨੀਕਲ ਟੈਕਸਟਾਈਲ ਵਲੋਂ ਅੱਜ ਵਿਧਾਨ ਸਭਾਂ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਮਾਡਲ ਗ੍ਰਾਮ ...
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਅਤੇ 13 ਮੋਬਾਈਲ ਵੀ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ...
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪ੍ਰਭਾਵਿਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ...
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਚਾਰ ਬੰਦੀ ਗੰਭੀਰ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਜ਼ਖਮੀ ਹੋਏ ਬੰਦਿਆਂ ਵਿਚ ਅੰਕੁਸ਼ ਕੁਮਾਰ ਉਰਫ਼ ਜੱਜ, ਦੀਪਕ ਧਾਲੀਵਾਲ, ਰੋਹਿਤ ਟਾਂਕ ਅਤੇ ...
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ 8 ਮੋਬਾਈਲ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜੇਲ੍ਹ ਅਧਿਕਾਰੀਆਂ ਵਲੋਂ ਇਸ ਸੰਬੰਧੀ ਪੁਲਿਸ ਪਾਸ ਕੇਸ ਦਰਜ ਕਰਵਾਇਆ ਗਿਆ ਹੈ, ਜਿਨ੍ਹਾਂ ਨੂੰ ਇਨ੍ਹਾਂ ...
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਚਨਚੇਤ ਨਿਰਮਾਣ ਸਥਾਨ ਦਾ ਨਿਰੀਖਣ ਕਰਨ ਪੁੱਜੇ
ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਹਲਵਾਰਾ ਹਵਾਈ ਅੱਡੇ 'ਤੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਅਚਨਚੇਤ ਦੌਰਾ ...
ਲੁਧਿਆਣਾ, 9 ਦਸੰਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿਚ ਤਾਇਨਾਤ ਅੰਗਹੀਣ ਮੁਲਾਜ਼ਮਾਂ ਨੂੰ ਸਫ਼ਰੀ ਭੱਤਾ ਦੇਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ | ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਉਪ-ਸਕੱਤਰ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ...
ਲੁਧਿਆਣਾ, 9 ਦਸੰਬਰ (ਸਲੇਮਪੁਰੀ)-ਦੇਸ਼ ਅੰਦਰ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਵਿਰੁੱਧ ਮੁਲਾਜ਼ਮਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨ ਅਤੇ ਕੇਂਦਰ ਅਤੇ ਸੂਬਿਆਂ ਦੇ ਮੁਲਾਜ਼ਮਾਂ ਵਲੋਂ ਸਾਂਝੇ ਤੌਰ 'ਤੇ ਸੰਘਰਸ਼ ਕਰਕੇ ਕੇਂਦਰ ਦੀ ਸਰਕਾਰ ਤੇ ...
ਲੁਧਿਆਣਾ, 9 ਦਸੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਨੌਜਵਾਨ ਕਾਰੋਬਾਰੀ ਆਗੂ, ਸਮਾਜ ਸੇਵਕ ਹਰਮਨਜੀਤ ਸਿੰਘ ਆਹੂਜਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਜੋ ਸਮਾਜਿਕ ਬੁਰਾਈਆਂ ...
ਆਲਮਗੀਰ, 9 ਦਸੰਬਰ (ਜਰਨੈਲ ਸਿੰਘ ਪੱਟੀ)-ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਕਾਰ ਸੇਵਾ ਸੰਪਰਦਾਇ ਪਟਿਆਲਾ ਮੁਖੀ ਸੰਤ ਅਮਰੀਕ ਸਿੰਘ ਪਟਿਆਲੇ ਵਾਲਿਆਂ ਵਲੋਂ ਕਰਵਾਈ ਜਾ ਰਹੀ ਇਮਾਰਤਾਂ ਦੀ ਕਾਰ ਸੇਵਾ ਦਾ ਕੰਮ ਵੱਡੇ ਪੱਧਰ 'ਤੇ ਜਾਰੀ ਹੈ | ...
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮੁਹੰਮਦ ਕਲੀਮ ਵਾਸੀ ਬਿਹਾਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਚਾਰ ਕਿੱਲੋ ...
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪ੍ਰੀਤ ਪੈਲੇਸ ਨੇੜੇ ਸਥਿਤ ਪਾਸਪੋਰਟ ਦਫ਼ਤਰ ਦੇ ਬਾਹਰ ਹੋਏ ਇਕ ਸੜਕ ਹਾਦਸੇ ਵਿਚ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖ਼ਤ ਬਲਵਿੰਦਰ ਕੌਰ ਵਾਸੀ ਜਨਤਾ ਨਗਰ ਵਜੋਂ ਕੀਤੀ ਗਈ ਹੈ | ਉਸ ਦੀ ...
ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)-ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਭਾਰਤ ਦੇ ਵੱਖ ਵੱਖ ਰਾਜਾਂ ਦੀਆਂ ਜੇਲ੍ਹਾਂ ਵਿਚ ਪਿਛਲੇ ਲੰਮੇ ਅਰਸੇ ਤੋਂ ਨਜ਼ਰਬੰਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਲਈ ਹਾ ਦਾ ਨਾਅਰਾ ਮਾਰਦਿਆਂ ਭਾਈ ਘਨ੍ਹੱਈਆ ਜੀ ...
ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)-ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਵਲੋਂ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਸਾਬਕਾ ਵਿਧਾਇਕ ਦੀ ਪ੍ਰਧਾਨਗੀ ਹੇਠ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦਾ 76ਵਾਂ ਜਨਮ ਦਿਨ ਕੇਕ ...
ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਦੀ ਵਿਦਿਆਰਥਣ ਅਮਨਜੋਤ ਕੌਰ ਨੂੰ ਯੂ. ਜੀ. ਸੀ. ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵਲੋਂ ਡਾਕਟਰੇਟ ਦੀ ਪੜ੍ਹਾਈ ਲਈ ਫੈਲੋਸ਼ਿਪ ਪ੍ਰਾਪਤ ਹੋਇਆ ਹੈ | ਇਹ ਯੂਨੀਵਰਸਿਟੀ ਤੇ ...
ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਕੌਂਸਲਰ ਗੁਰਦੀਪ ਸਿੰਘ ਨੀਟੂ ਨੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੰਗ ਪੱਤਰ ਸੌਂਪਿਆਂ, ਜਿਸ ਵਿਚ ਉਨ੍ਹਾਂ ਨੂੰ ਨੇ ਮਿੰਨੀ ਰੋਜ਼ ਗਾਰਡਨ ਵਿਚਲੇ ਬੈਡਮਿੰਟਨ ਕੋਡ ਨੂੰ ਸਕੂਲ ਜਾਂ ਕਾਲਜ ਵਿਚ ਪੜ੍ਹਦੇ ...
ਲੁਧਿਆਣਾ, 9 ਦਸੰਬਰ (ਜੋਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਖਿਲਾਫ਼ ਮੁਹਿੰਮ ਲਗਾਤਾਰ ਜਾਰੀ ਹੈ, ਜਿਸ ਤਹਿਤ ਸ਼ਹਿਰ ਵਿਚ ਵੱਖ ਵੱਖ ਥਾਵਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨਾਂ ...
ਲੁਧਿਆਣਾ, 9 ਦਸੰਬਰ (ਭੁਪਿੰਦਰ ਸਿੰਘ ਬੈਂਸ)-ਬੇਸ਼ਕ ਹਾਲੇ ਤੱਕ ਨਗਰ ਨਿਗਮ ਚੋਣਾਂ ਦੀ ਕੋਈ ਮਿਤੀ ਦਾ ਕੋਈ ਐਲਾਨ ਨਹੀਂ ਹੋਇਆ ਹੈ, ਪਰ ਭਵਿੱਖ ਵਿਚ ਹੋਣ ਵਾਲੀਆਂ ਇਨ੍ਹਾਂ ਚੋਣਾਂ ਦਾ ਸਮਾਂ ਜਿਵੇਂ ਜਿਵੇਂ ਨੇੜੇ ਆਉਂਦੀ ਜਾ ਰਿਹਾ ਹੈ, ਉਸ ਨੂੰ ਵੇਖਦੇ ਹੋਏ ਮੌਜੂਦਾ ...
ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਪਲਾਸਟਿਕ ਕੈਰੀ ਬੈਗ 'ਤੇ ਲਗਾਈ ਪਾਬੰਦੀ ਖ਼ਿਲਾਫ਼ ਐਸੋਸੀਏਸ਼ਨ ਆਫ਼ ਪੰਜਾਬ ਟੈਕਨੀਕਲ ਟੈਕਸਟਾਈਲ ਵਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਰੋਸ ਪ੍ਰਦਰਸ਼ਨ ਦਾ ਪਲਾਸਟਿਕ ਮਰਚੈਂਟਸ ਵੈਲਫੇਅਰ ...
ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)-ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਵਲੋਂ ਸਿਰਜਿਤ ਜਵੱਦੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਸਾਹਿਬ ਵਿਖੇ 31ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਆਰੰਭਤਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ...
ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਦੇ ਇਸ਼ਮੀਤ ਚੌਂਕ ਵਿਖੇ 30 ਨਵੰਬਰ ਨੂੰ ਬਨਾਉਟੀ ਫੇਫੜਿਆਂ ਦਾ ਇਕ ਬਣਾਉਟੀ ਬੋਰਡ ਲਗਾਇਆ ਗਿਆ ਸੀ, ਚਾਕ ਤੋਂ ਬਣੇ ਬਣਾਉਟੀ ਫੇਫੜੇ 9 ਦਿਨਾਂ ਦੇ ਵਿਚ ਵੀ ਕਾਲੇ ਹੋ ਗਏ ਹਨ | ਜੋ ਕਿ ਲੁਧਿਆਣਾ ਸ਼ਹਿਰ ਵਿਚ ਵੱਧ ਰਹੇ ...
ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਰਾਜ ਸਭਾ ਵਿਚ ਮਾਨਸੂਨ ਦੀ ਭਵਿੱਖਬਾਣੀ ਬਾਰੇ 2 ਸਵਾਲ ਚੁੱਕੇ | ਸ਼੍ਰੀ ਅਰੋੜਾ ਨੇ ਦੇਸ਼ ਅੰਦਰ ਅਤੇ ਖਾਸ ਕਰਕੇ ਪੰਜਾਬ ਰਾਜ ਵਿਚ ਬਲਾਕ ਪੱਧਰ 'ਤੇ ਮਾਨਸੂਨ ਦੀ ਬਾਰਿਸ਼ ਦੀ ਭਵਿੱਖਬਾਣੀ ਦੀ ਸਫਲਤਾ ...
ਆਲਮਗੀਰ, 9 ਦਸੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਜਦੋਂ ਤੋਂ ਆਪ ਦੀ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਸ ਵੇਲੇ ਤੋਂ ਹੀ ਲੁੱਟਾਂ-ਖੋਹਾਂ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX