ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੇ ਵਫ਼ਦ ਨੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਚਿਤਾਵਨੀ ਪੱਤਰ ਦਿੱਤਾ ਜਿਸ ਵਿਚ ਪਹੁੰਚੇ ਆਗੂਆਂ ਗੁਰਚਰਨ ਕੌਰ ਮੋਗਾ ਸੂਬਾ ਵਿੱਤ ਸਕੱਤਰ, ਸ਼ਿੰਦਰ ਕੌਰ ਦੁੱਨੇਕੇ ਜ਼ਿਲ੍ਹਾ ਪ੍ਰਧਾਨ, ਕਰਮਜੀਤ ਕੌਰ ਬਲਾਕ ਕਮੇਟੀ ਮੈਂਬਰ, ਸਰਬਜੀਤ ਕੌਰ, ਕਿਰਨਜੀਤ ਕੌਰ, ਸੁਖਜਿੰਦਰ ਕੌਰ, ਊਸ਼ਾ ਰਾਣੀ, ਪਰਮਜੀਤ ਕੌਰ, ਕਰਮਜੀਤ ਕੌਰ ਮੈਂਬਰ ਤੇ ਹੋਰ ਆਗੂਆਂ ਨੇ ਮੰਗਾਂ ਪ੍ਰਤੀ ਜਾਣੂੰ ਕਰਵਾਇਆ ਤੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਕਲਾਸਾਂ ਦੇ ਕੇ ਤਿੰਨ ਤੋਂ ਛੇ ਸਾਲ ਦੇ ਬੱਚੇ ਵਾਪਸ ਕੀਤੇ ਜਾਣ | ਪੰਜਾਬ ਸਰਕਾਰ ਦੇ ਚੋਣਾਂ ਸਮੇਂ ਕੀਤੇ ਵਾਅਦੇ ਅਨੁਸਾਰ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ ਪਰ ਦੁੱਗਣਾ ਕਰਨ ਦੀ ਗੱਲ ਤਾਂ ਦੂਰ ਦੀ ਹੈ, ਜੋ ਮਾਣ ਭੱਤਾ ਪਹਿਲਾਂ ਦਿੱਤਾ ਜਾਂਦਾ ਸੀ, ਉਹ ਵੀ ਪੰਜ ਮਹੀਨੇ ਦਾ ਮਾਣ ਭੱਤਾ ਜੋ ਕੇਂਦਰ ਸਰਕਾਰ ਵਲੋਂ ਮਿਲਣਾ ਸੀ, ਅਜੇ ਨਹੀਂ ਦਿੱਤਾ ਗਿਆ | ਮਾਣ ਭੱਤਾ ਹਰ ਮਹੀਨੇ ਦਿੱਤਾ ਜਾਵੇ | ਮਾਣ ਭੱਤਾ ਨਾ ਮਿਲਣ ਕਰ ਕੇ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਆਪਣਾ ਗੁਜ਼ਾਰਾ ਕਰਨਾ ਮੁਸ਼ਕਿਲ ਹੈ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ਵਾਸ ਦਿਵਾਇਆ ਕਿ ਤੁਹਾਡਾ ਮੰਗ-ਪੱਤਰ ਮਹਿਕਮੇ ਦੀ ਮੰਤਰੀ ਬਲਜੀਤ ਕੌਰ ਤੇ ਮੁੱਖ ਮੰਤਰੀ ਨੂੰ ਭੇਜਿਆ ਜਾਵੇਗਾ | ਆਗੂਆਂ ਨੇ ਕਿਹਾ ਕਿ ਜੇਕਰ ਸਾਡੇ ਮਸਲੇ ਦਾ ਕੋਈ ਹੱਲ ਨਾ ਕੀਤਾ ਤਾਂ ਆਂਗਣਵਾੜੀ ਵਰਕਰ ਹੈਲਪਰ ਰੋਸ ਰੈਲੀ ਕਰ ਕੇ ਪੰਜਾਬ ਦੇ ਹਰ ਇਕ ਵਿਧਾਇਕ ਦੇ ਬੂਹੇ ਅੱਗੇ ਪੰਜਾਬ ਸਰਕਾਰ ਦੇ ਪੁਤਲੇ ਫੂਕੇਗੀ |
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਧਾਰਾ 144 ਅਧੀਨ ਲੋਕ ਹਿਤ ਨੂੰ ਧਿਆਨ ਵਿਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 31 ਜਨਵਰੀ 2023 ਤੱਕ ...
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਮਾਣਮੱਤੀ ਅਤੇ ਅਗਾਂਹਵਧੂ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ...
ਮੋਗਾ, 9 ਦਸੰਬਰ (ਜਸਪਾਲ ਸਿੰਘ ਬੱਬੀ)- ਜਯੋਤੀ ਬਾਲਾ ਮੱਟੂ ਪੀ.ਸੀ.ਐਸ., ਕਮਿਸ਼ਨਰ ਨਗਰ ਨਿਗਮ ਮੋਗਾ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਅਰਬਨ ਹੋਮ ਲੈਸ ਲਈ ਡੇ-ਨੂਲਮ ਸਕੀਮ ਤਹਿਤ ਵੱਖ-2 ਸ਼ਹਿਰਾਂ ਵਿਚ ਸੈਲਟਰ ਹੋਮ ਤਿਆਰ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ...
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਟੇਟ ਕਮੇਟੀ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਐਂਡ ਟਰਾਂਸਕੋ ਪੰਜਾਬ ਦੇ ਸੱਦੇ 'ਤੇ ਅੱਜ ਸਿਟੀ ਮੰਡਲ ਮੋਗਾ ਤੇ ਸਬ ਅਰਬਨ ਮੰਡਲ ਮੋਗਾ ਵਲੋਂ ਸਾਥੀ ਬਲੌਰ ਸਿੰਘ ਪ੍ਰਧਾਨ ਤੇ ਜਗਰੂਪ ਸਿੰਘ ਪ੍ਰਧਾਨ ਦੀ ...
ਠੱਠੀ ਭਾਈ, 9 ਦਸੰਬਰ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਢਿੱਲਵਾਂ ਵਾਲਾ ਵਿਖੇ ਅਕਾਲੀ ਆਗੂ ਮਨਜੀਤ ਸਿੰਘ ਗਿੱਲ ਸਾਬਕਾ ਸਰਪੰਚ ਢਿੱਲਵਾਂ ਵਾਲਾ ਦੇ ਆਮ ਆਦਮੀ ਪਾਰਟੀ ਵਿਚ ਰਲੇਵੇਂ ਸਬੰਧੀ ਰੱਖੇ ਹੋਏ ਸਮਾਗਮ ਦੌਰਾਨ ਲੋਕਾਂ ਦੇ ਭਰਵੇਂ ...
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਲੱਕੀ ਗਿੱਲ ਨੇ ਕਿਹਾ ਕਿ ਪੰਜਾਬ 'ਚ ਦਿਨੋਂ-ਦਿਨ ਵੱਧ ਰਿਹਾ ਆਵਾਜ਼ ਪ੍ਰਦੂਸ਼ਣ ਮਨੁੱਖਤਾ ਲਈ ਖ਼ਤਰੇ ਦੀ ਘੰਟੀ ਤੋਂ ਘੱਟ ਨਹੀਂ ਹੈ | ਬਿਨਾਂ ਕਿਸੇ ਰੋਕ ਟੋਕ ਅਤੇ ਡਰ ਦੇ ਗਲੀਆਂ/ਮੁਹੱਲਿਆਂ ਵਿਚ ਸਮਾਨ ਵੇਚਣ ...
ਮੋਗਾ, 9 ਦਸੰਬਰ (ਜਸਪਾਲ ਸਿੰਘ ਬੱਬੀ)-ਹਾਲ ਹੀ ਵਿਚ ਹੋਈਆਂ ਹਿਮਾਚਲ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਹਾਸਲ ਕਰ ਕੇ ਵਿਰੋਧੀਆਂ ਦੇ ਸੱਤਾ 'ਤੇ ਕਾਬਜ਼ ਹੋਣ ਦੇ ਜਿੱਥੇ ਸੁਪਨੇ ਚਕਨਾਚੂਰ ਕੀਤੇ ਉੱਥੇ ਭਰਮ ਭੁਲੇਖੇ ਵੀ ਦੂਰ ਕੀਤੇ | ਇਹ ਵਿਚਾਰ ਸੀਨੀਅਰ ਕਾਂਗਰਸੀ ...
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ...
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ. ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬੀ.ਬੀ.ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਬਹੁਤ ਹੀ ਥੋੜ੍ਹੇ ਸਮੇਂ ਵਿਚ ਆਈਲਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ...
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਦਿਵਿਆਂਗਜਨਾਂ ਲਈ ਇਕ ਸੁਵਿਧਾ ਕੈਂਪ ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ ਲਾਇਆ ਗਿਆ | ਇਸ ਸੁਵਿਧਾ ਕੈਂਪ ਵਿਚ 70 ਦੇ ਕਰੀਬ ਦਿਵਿਆਂਗਜਨਾਂ ਨੇ ਪੂਰੇ ਉਤਸ਼ਾਹ ਨਾਲ ...
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਹਿਸਟਰੀ ਲੈਕਚਰਾਰ ਮੈਡਮ ਕਮਲਜੀਤ ਕੌਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ...
ਮੋਗਾ, 9 ਦਸੰਬਰ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਭੁਪਿੰਦਰਾ ਖ਼ਾਲਸਾ ਹਾਕੀ ਸਟੇਡੀਅਮ ਮੋਗਾ ਵਿਖੇ ਮਲਕੀਅਤ ਸਿੰਘ ਸਿੱਧੂ ਮੈਮੋਰੀਅਲ ਸਪੋਰਟਸ ਐਂਡ ਸੋਸ਼ਲ ਵੈੱਲਫੇਅਰ ਟਰੱਸਟ (ਰਜਿ:) ਮੋਗਾ ਵਲੋਂ ਟਰੱਸਟ ਚੇਅਰਮੈਨ ਜਸਪਾਲ ਸਿੰਘ ਸਿੱਧੂ, ਪ੍ਰਧਾਨ ਗੁਰਚਰਨ ...
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਸੰਸਥਾ ਦੁਆਰਾ ਬਹੁਤ ਸਾਰੇ ਵਿਦਿਆਰਥੀਆਂ ਅਤੇ ਵਿਜ਼ਟਰ ਦੇ ਕੈਨੇਡਾ, ਆਸਟ੍ਰੇਲੀਆ ਅਤੇ ਯੂ.ਕੇ. ...
ਸਮਾਧ ਭਾਈ, 9 ਦਸੰਬਰ (ਜਗਰੂਪ ਸਿੰਘ ਸਰੋਆ)-ਇਲਾਕੇ ਦੀ ਮੰਨੀ-ਪ੍ਰਮੰਨੀ ਵਿੱਦਿਅਕ ਸੰਸਥਾ ਭਾਈ ਰੂਪ ਚੰਦ ਮਾਡਲ ਹਾਈ ਸਕੂਲ 'ਚ ਅੱਜ ਬਾਘਾ ਪੁਰਾਣਾ ਦੇ ਉਪ-ਪੁਲਿਸ ਕਪਤਾਨ ਜੱਸਜੋਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਪੁਜ਼ੀਸ਼ਨਾਂ ਪ੍ਰਾਪਤ ਵਿਦਿਆਰਥੀਆਂ ਨੂੰ ...
ਕਿਸ਼ਨਪੁਰਾ ਕਲਾਂ, 9 ਦਸੰਬਰ (ਅਮੋਲਕ ਸਿੰਘ ਕਲਸੀ)-ਸਿਧਵਾਂ ਬੇਟ ਦੀ ਨਾਮਵਾਰ ਸੰਸਥਾ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਰ ਰੋਜ ਨਵੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਬੱਚਿਆਂ ਦੇ ਆਤਮ ...
ਗਿੱਦੜਬਾਹਾ, 9 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਪਿੰਡ ਥਰਾਜਵਾਲਾ ਵਾਸੀਆਂ ਵਲੋਂ ਅੱਜ ਰਾਜਸਥਾਨ ਨਹਿਰ ਵਿਚ ਡੁੱਬਦੇ ਬਜ਼ੁਰਗ ਦੀ ਜਾਨ ਬਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਕੱਤਰ ਜਾਣਕਾਰੀ ਅਨੁਸਾਰ ਰਾਜਸਥਾਨ ਨਹਿਰ ਵਿਚ ਪਿੰਡ ਫ਼ਕਰਸਰ ਦੇ ਪੁਲ ਕੋਲੋਂ ਜਦੋਂ ਕਿਸੇ ...
ਬਾਘਾ ਪੁਰਾਣਾ, 9 ਦਸੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚਲੇ ਆੜ੍ਹਤੀਆ ਜਗਰੂਪ ਸਿੰਘ ਰੂਪਾ ਬਰਾੜ ਨੂੰ ਮਿਲਣ ਲਈ ਉਚੇਚੇ ਤੌਰ ਤੇ ਅੱਜ ਦੇਰ ਸ਼ਾਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਧਾਇਕ ਕੋਟਕਪੂਰਾ ਉਨ੍ਹਾਂ ਦੀ ...
ਮੋਗਾ, 9 ਦਸੰਬਰ (ਸਟਾਫ਼ ਰਿਪੋਰਟਰ)-ਸਵਰਗੀ ਸਮਾਜ ਸੇਵੀ ਪਵਨ ਕੁਮਾਰ ਦੀ ਚੌਥੀ ਬਰਸੀ ਮੌਕੇ ਸਲੋਦੀਆ ਪਰਿਵਾਰ ਵਲੋਂ ਨਿਊ ਟਾਊਨ ਵਿਖੇ ਭੰਡਾਰਾ ਲਗਾਇਆ ਗਿਆ | ਭੰਡਾਰਾ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਰਾਮ ਦੇ ਨਾਮ ਦਾ ਜਾਪ ਕਰਦਿਆਂ ਪਵਨ ਕੁਮਾਰ ਦੀ ਆਤਮਿਕ ਸ਼ਾਂਤੀ ਲਈ ...
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਸਤਿਨਾਮ ਸਰਬ ਕਲਿਆਣ ਟਰੱਸਟ (ਰਜਿ:) ਚੰਡੀਗੜ੍ਹ ਵਲੋਂ ਜ਼ਿਲ੍ਹਾ ਮੋਗਾ ਦੇ ਚੁਗਾਵਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਇਕ ਧਾਰਮਿਕ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਵਾਰਤਾਲਾਪ, ...
ਫ਼ਤਿਹਗੜ੍ਹ ਪੰਜਤੂਰ, 9 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਗੁਰਦੁਆਰਾ ਤੇਗਸਰ ਸਾਹਿਬ ਫਤਹਿੳਲਾ ਸ਼ਾਹ ਵਾਲਾ ਫ਼ਤਿਹਗੜ੍ਹ ਪੰਜਤੂਰ ਵਿਖੇ ਸੁੱਖਾ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ...
ਬਾਘਾ ਪੁਰਾਣਾ, 9 ਦਸੰਬਰ (ਕਿ੍ਸ਼ਨ ਸਿੰਗਲਾ)-ਆਮ ਆਦਮੀ ਪਾਰਟੀ ਨੂੰ ਮਿਊਾਸੀਪਲ ਕਾਰਪੋਰੇਸ਼ਨ ਦਿੱਲੀ ਦੀਆਂ ਚੋਣਾਂ ਵਿਚ ਮਿਲੀ ਧਮਾਕੇਦਾਰ ਜਿੱਤ ਨੂੰ ਲੈ ਕੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਮ ਗੁਪਤਾ ਸੀਮੈਂਟ ...
ਬਾਘਾ ਪੁਰਾਣਾ, 9 ਦਸੰਬਰ (ਕਿ੍ਸ਼ਨ ਸਿੰਗਲਾ)-ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਮੱਘਰ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਸਵੇਰੇ ...
ਕੋਟ ਈਸੇ ਖਾਂ, 9 ਦਸੰਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਖ਼ਜ਼ਾਨਚੀ ਬਖ਼ਸ਼ੀਸ਼ ਸਿੰਘ ਰਾਮਗੜ੍ਹ ਦੇ ਗ੍ਰਹਿ ਕੋਟ ਈਸੇ ਖਾਂ ਵਿਖੇ ਹੋਈ | ਮੀਟਿੰਗ ਵਿਚ ਵੱਖ-ਵੱਖ ਆਗੂਆਂ ਨੇ ਬੋਲਦਿਆਂ ਕਿਹਾ ਕਿ ਪੰਜਾਬ ...
ਬਾਘਾ ਪੁਰਾਣਾ, 9 ਦਸੰਬਰ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਗੋਲਡਨ ਐਜੂਕੇਸ਼ਨ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ ਜਾ ਰਹੇ ਹਨ, ਆਪਣੀ ਕਾਮਯਾਬੀ ਦੀ ਲੜੀ ਨੂੰ ਜਾਰੀ ਰੱਖਦਿਆਂ ਇਸ ਵਾਰ ਸੰਸਥਾ ਨੇ ਅਨਹਦ ਧੀਮਾਨ ਪੁੱਤਰ ...
ਬੱਧਨੀ ਕਲਾਂ, 9 ਦਸੰਬਰ (ਸੰਜੀਵ ਕੋਛੜ)-ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਬੀਤੇ ਲੰਮੇ ਸਮੇਂ ਤੋਂ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਵਿੱਦਿਅਕ ਸੰਸਥਾ ਏ.ਕੇ. ਇੰਗਲਿਸ਼ ਅਕੈਡਮੀ ਦੇ ਹੋਣਹਾਰ ਵਿਦਿਆਰਥੀ ਰਾਜਵੀਰ ਸਿੰਘ ਵਾਸੀ ਬੱਧਨੀ ਕਲਾਂ ਨੇ ਆਈਲਟਸ ਵਿਚ ...
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਵਿਦਿਆਰਥੀ ਹਰਨੂਰਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਨਿਵਾਸੀ ...
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਗੁਜਰਾਤ ਚੋਣਾਂ ਵਿਚ ਭਾਜਪਾ ਦੀ ਹੋਈ ਇਤਿਹਾਸਕ ਜਿੱਤ ਹੁਣ ਪੰਜਾਬ ਵਿਚ ਆਉਣ ਵਾਲੇ ਲੋਕ ਸਭਾ ਚੋਣਾਂ ਵਿਚ ਵੀ ਭਾਜਪਾ ਲੋਕ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਜਿੱਤ ਹਾਸਲ ਕਰ ਕੇ ਇਤਿਹਾਸ ਰਚੇਗੀ | ਇਹ ਵਿਚਾਰ ਭਾਜਪਾ ਦੇ ਸੂਬਾ ...
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ...
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੰਗਹੀਣ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਈ ਮਹਾਂ ਸਿੰਘ ਹਾਲ ਵਿਖੇ ਬਲਵਿੰਦਰ ਸਿੰਘ ਜਟਾਣਾ ਸਲਾਹਕਾਰ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ ਦੌਰਾਨ 3 ...
ਦੋਦਾ, 9 ਦਸੰਬਰ (ਰਵੀਪਾਲ)-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਜਿੱਤ ਪ੍ਰਾਪਤ ਕਰਕੇ ਕਾਂਗਰਸ ਸਰਕਾਰ ਬਣਾਉਣ ਦੀ ਖ਼ੁਸ਼ੀ 'ਚ ਦੋਦਾ ਦੇ ਬੱਸ ਅੱਡੇ 'ਤੇ ਬਣੇ ਡੇਰਾ ਬਾਬਾ ਧਿਆਨ ਦਾਸ ਦੇ ਮੇਨ ਗੇਟ 'ਤੇ ਚੇਅਰਮੈਨ ਜਗਦੀਸ਼ ਕਟਾਰੀਆ ...
ਫ਼ਰੀਦਕੋਟ, 9 ਦਸੰਬਰ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਰੈੱਡ ਕਰਾਸ ਸਪੈਸ਼ਲ ਸਕੂਲ ਦੇ ਦਿਵਿਆਂਗ ਬੱਚਿਆਂ ਨਾਲ ਸੰਸਾਰ ਦਿਵਸ ਮਨਾਇਆ ਗਿਆ | ਜਿਸ ਵਿਚ ਬੱਚਿਆਂ ਦੁਆਰਾ ਖੇਡ ਗਤੀਵਿਧੀਆਂ ਵੀ ਕੀਤੀਆਂ ਗਈਆਂ | ਇਸ ਤੋਂ ਇਲਾਵਾ ਬੱਚਿਆਂ ...
ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਪੰਜਾਬੀ ਲੇਖਕ ਮੰਚ (ਰਜਿ.) ਫ਼ਰੀਦਕੋਟ ਦਾ ਸਾਲਾਨਾ ਸਾਹਿਤਕ ਸਮਾਗਮ 10 ਦਸੰਬਰ ਨੂੰ ਸਥਾਨਕ ਵਿਸ਼ਕਰਮਾ ਹਾਈ ਸਕੂਲ ਵਿਖੇ ਕੀਤਾ ਜਾਵੇਗਾ ਜਿਸ ਦੌਰਾਨ ਪ੍ਰਸਿੱਧ ਸਾਹਿਤਕਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਹ ਜਾਣਕਾਰੀ ਮੰਚ ...
ਮੰਡੀ ਬਰੀਵਾਲਾ, 9 ਦਸੰਬਰ (ਨਿਰਭੋਲ ਸਿੰਘ)-ਹਰਜੋਤ ਸਿੰਘ, ਪ੍ਰੀਤਮ ਸਿੰਘ, ਗੁਰਵਿੰਦਰ ਸਿੰਘ, ਹਰਜਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬੁੱਢੀਮਾਲ ਵਿਚ ਕੋਈ ਸਰਕਾਰੀ ਡਿਸਪੈਂਸਰੀ ਨਹੀਂ ਹੈ | ਜਿਸ ਕਾਰਨ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਫ਼ਰੀਦਕੋਟ ...
ਮਲੋਟ, 9 ਦਸੰਬਰ (ਪਾਟਿਲ)-ਪੈਨਸ਼ਨਰ ਐਸੋਸੀਏਸ਼ਨ ਮੰਡਲ ਮਲੋਟ ਦੇ ਸਕੱਤਰ ਮੌੜਾ ਸਿੰਘ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਡਵੀਜ਼ਨ ਦਫ਼ਤਰ ਮਲੋਟ ਵਿਖੇ ਡਵੀਜ਼ਨ ਪੱਧਰੀ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ...
ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਕਤਲ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਪੁਲਿਸ ਵਲੋਂ ਸਥਾਨਕ ਇਲਾਕਾ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ...
ਕੋਟਕਪੂਰਾ, 9 ਦਸੰਬਰ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਵੱਖ-ਵੱਖ ਦੋ ਮਾਮਲਿਆਂ 'ਚ 10 ਕਿਲੋਗਰਾਮ ਡੋਡੇ ਪੋਸਤ ਅਤੇ 150 ਲੀਟਰ ਲਾਹਣ ਬਰਾਮਦ ਕਰਕੇ ਇਸ ਮਾਮਲੇ 'ਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX