ਤਾਜਾ ਖ਼ਬਰਾਂ


ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  1 day ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  1 day ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  1 day ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 25 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫ਼ਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਦਿੱਲੀ / ਹਰਿਆਣਾ

ਪਿੰਡ ਗੜ੍ਹੀ ਖਜੂਰ ਦੇ ਸ਼ਮਸ਼ਾਨਘਾਟ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼

ਕਰਨਾਲ, 9 ਦਸੰਬਰ (ਗੁਰਮੀਤ ਸਿੰਘ ਸੱਗੂ)-ਪਿੰਡ ਗੜ੍ਹੀ ਖਜੂਰ ਦੇ ਸ਼ਮਸ਼ਾਨਘਾਟ 'ਚ ਸਵੇਰੇ ਖ਼ੂਨ ਨਾਲ ਲੱਥਪੱਥ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ | ਪਿੰਡ ਵਾਸੀਆਂ ਨੇ ਜਦੋਂ ਲਾਸ਼ ਦੇਖੀ ਤਾਂ ਇਸ ਦੀ ਸੂਚਨਾ ਥਾਣਾ ਘਰੋਂਡਾ ਦੀ ਪੁਲਿਸ ਨੂੰ ਦਿੱਤੀ ਗਈ | ਇਸ ਤੋਂ ਬਾਅਦ ਥਾਣਾ ਇੰਚਾਰਜ ਦੀਪਕ ਕੁਮਾਰ ਨੇ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ | ਇਸ ਮੌਕੇ ਸਬੂਤ ਇਕੱਠੇ ਕਰਨ ਲਈ ਐਫ.ਐੱਸ.ਐਲ. ਟੀਮ ਨੂੰ ਵੀ ਸੱਦਿਆ ਗਿਆ | ਘਟਨਾ ਸਥਾਨ ਦੇ ਨੇੜਿਓਾ ਇਕ ਚਾਕੂ ਵੀ ਮਿਲਿਆ ਹੈ | ਮਿ੍ਤਕ ਦੀ ਪਛਾਣ ਪਿੰਡ ਗੜ੍ਹੀ ਖਜੂਰ ਦੇ ਰਹਿਣ ਵਾਲੇ ਰਣਜੀਤ ਵਜੋਂ ਹੋਈ ਹੈ | ਮਿ੍ਤਕ ਦੇ ਪਰਿਵਾਰ ਨੇ ਕਤਲ ਕੀਤੇ ਜਾਣ ਦਾ ਦੋਸ਼ ਲਗਾਇਆ ਹੈ, ਜਿਸ ਕਾਰਨ ਕੁਝ ਸਮੇਂ ਲਈ ਸਥਿਤੀ ਤਣਾਅਪੂਰਨ ਬਣੀ ਰਹੀ ਕਿਉਂਕਿ ਮਿ੍ਤਕ ਦੇ ਪਰਿਵਾਰ ਵਲੋਂ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਬਾਅਦ 'ਚ ਪੁਲਿਸ ਨੇ ਢੁਕਵੀਂ ਜਾਂਚ ਅਤੇ ਕਾਰਵਾਈ ਦਾ ਭਰੋਸਾ ਦਿੱਤਾ ਤਾਂ ਪਿੰਡ ਵਾਸੀ ਲਾਸ਼ ਚੁੱਕਣ ਲਈ ਰਾਜ਼ੀ ਹੋ ਗਏ | ਦੱਸਿਆ ਜਾ ਰਿਹਾ ਹੈ ਇਕ ਵਿਅਕਤੀ ਤੋਂ ਸ਼ੱਕ ਦੇ ਆਧਾਰ 'ਤੇ ਪੁੱਛਗਿੱਛ ਕੀਤੀ ਜਾ ਰਹੀ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਰਣਜੀਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਉਹ ਸ਼ਮਸ਼ਾਨਘਾਟ ਦੇ ਮੰਦਰ 'ਚ ਹੀ ਰਹਿੰਦਾ ਸੀ | ਉਸ ਦੀ ਲਾਸ਼ ਸ਼ਮਸ਼ਾਨਘਾਟ ਦੇ ਸ਼ੈੱਡ ਹੇਠੋਂ ਮਿਲੀ ਹੈ, ਜਿਸ ਦਾ ਕੁਝ ਹਿੱਸਾ ਡਿੱਗ ਗਿਆ ਸੀ | ਮੰਦਰ ਦੀਆਂ ਪੌੜੀਆਂ 'ਤੇ ਵੀ ਖੂਨ ਦੇ ਧੱਬੇ ਨਜ਼ਰ ਆ ਰਹੇ ਸਨ | ਪਿੰਡ ਵਾਸੀਆਂ ਦਾ ਇਲਜ਼ਾਮ ਹੈ ਕਿ ਮੰਦਰ 'ਚ ਸ਼ਰਾਬ ਪੀਤੀ ਜਾਂਦੀ ਹੈ | ਸੀ. ਸੀ. ਟੀ. ਵੀ. ਕੈਮਰੇ ਅਤੇ ਹੋਰ ਸਬੂਤ ਨਸ਼ਟ ਕਰ ਦਿੱਤੇ ਗਏ ਹਨ |

ਪੀ. ਰਾਘਵੇਂਦਰ ਰਾਓ ਨੇ ਸਿੰਚਾਈ ਵਿਭਾਗ, ਜਨ ਸਿਹਤ ਵਿਭਾਗ, ਪੰਚਾਇਤ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕਰਨਾਲ, 9 ਦਸੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪੀ. ਰਾਘਵੇਂਦਰ ਰਾਓ ਵਲੋਂ ਅੱਜ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿਖੇ ਸਿੰਚਾਈ ਵਿਭਾਗ, ਜਨ ਸਿਹਤ ਵਿਭਾਗ, ਪੰਚਾਇਤ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਜਿਹੜੀ ਕੌਮ ਆਪਣਾ ਇਤਿਹਾਸ ਭੁੱਲ ਜਾਂਦੀ ਹੈ, ਉਹ ਕਦੇ ਇਤਿਹਾਸ ਨਹੀਂ ਰਚ ਸਕਦੀ : ਸੰਜੇ ਭਾਟੀਆ

ਕਰਨਾਲ, 9 ਦਸੰਬਰ (ਗੁਰਮੀਤ ਸਿੰਘ ਸੱਗੂ)-ਸਥਾਨਕ ਸੈਕਟਰ 12 ਸਥਿਤ ਹੁੱਡਾ ਗਰਾਊਾਡ ਵਿਖੇ 11 ਦਸੰਬਰ ਨੂੰ ਸਵੇਰੇ 11 ਵਜੇ ਭਗਵਾਨ ਪਰਸ਼ੂਰਾਮ ਦਾ ਰਾਜ ਪੱਧਰੀ ਸਰਬ-ਜਾਤੀ ਮਹਾਂਕੁੰਭ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਮੁੱਖ ...

ਪੂਰੀ ਖ਼ਬਰ »

ਡੀ.ਏ.ਵੀ. ਗਰਲਜ਼ ਕਾਲਜ ਵਿਖੇ ਐਕਸਟੈਂਸ਼ਨ ਲੈਕਚਰ ਕਰਵਾਇਆ

ਯਮੁਨਾਨਗਰ, 9 ਦਸੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ.ਏ.ਵੀ. ਗਰਲਜ਼ ਕਾਲਜ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਅਤੇ ਐੱਨ.ਐੱਸ.ਐੱਸ. ਯੂਨਿਟ ਵਲੋਂ ਸਾਂਝੇ ਤੌਰ 'ਤੇ ਔਰਤਾਂ ਨਾਲ ਵਿਤਕਰੇ ਬਾਰੇ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ, ਜਿਸ ਦੇ ਮੁੱਖ ਬੁਲਾਰੇ ਡੀ. ਏ. ਵੀ. ਗਰਲਜ਼ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਮੁਹਿੰਮ ਤਹਿਤ ਸੜਕ ਸੁਰੱਖਿਆ ਦੀ ਸਹੁੰ ਚੁਕਾਈ

ਯਮੁਨਾਨਗਰ, 9 ਦਸੰਬਰ (ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਮੁਹਿੰਮ ਤਹਿਤ ਸੜਕ ਸੁਰੱਖਿਆ ਦੀ ਸਹੁੰ ਚੁਕਾਈ ਗਈ | ਇਸ ਪ੍ਰੋਗਰਾਮ 'ਚ 150 ਦੇ ਕਰੀਬ ਵਲੰਟੀਅਰਾਂ ਨੇ ਹਿੱਸਾ ਲਿਆ | ਇਸ ਪ੍ਰੋਗਰਾਮ 'ਚ ਐਨ.ਐੱਸ.ਐੱਸ. ਅਫ਼ਸਰ ਸਹਾਇਕ ...

ਪੂਰੀ ਖ਼ਬਰ »

ਸੜਕ ਸੁਰੱਖਿਆ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ

ਗੂਹਲਾ ਚੀਕਾ, 9 ਦਸੰਬਰ (ਓ.ਪੀ. ਸੈਣੀ)-ਸਰਕਾਰੀ ਕੰਨਿਆ ਕਾਲਜ ਚੀਕਾ ਵਿਖੇ ਸੜਕ ਸੁਰੱਖਿਆ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੀ.ਏ. ਸੈਕੰਡ ਈਅਰ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਸਮੂਹ ਵਿਦਿਆਰਥਣਾਂ ਨੂੰ ਸਹੁੰ ਚੁਕਾਈ | ਪ੍ਰੋਗਰਾਮ ਦਾ ਉਦਘਾਟਨ ...

ਪੂਰੀ ਖ਼ਬਰ »

ਗੁਜਰਾਤ 'ਚ ਭਾਜਪਾ ਦੀ ਹੋਈ ਸ਼ਾਨਦਾਰ ਜਿੱਤ 'ਤੇ ਵਰਕਰਾਂ ਨੇ ਲੱਡੂ ਵੰਡੇ

ਤਰਨ ਤਾਰਨ, 9 ਦਸੰਬਰ (ਪਰਮਜੀਤ ਜੋਸ਼ੀ)-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਭਾਰਤੀ ਜਨਤਾ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ 'ਤੇ ਭਾਜਪਾ ਵਰਕਰਾਂ ਨੇ ਸ਼ਹਿਰ ਵਿਚ ਰੋਡ ਸ਼ੋਅ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਸੰਧੂ ਦੀ ਅਗਵਾਈ ਵਿਚ ਲੱਡੂ ...

ਪੂਰੀ ਖ਼ਬਰ »

ਇਕੋ ਰਾਤ ਚੋਰਾਂ ਵਲੋਂ ਕਈ ਕਿਸਾਨਾਂ ਦੀ ਮੋਟਰਾਂ ਚੋਰੀ

ਗੱਗੋਮਾਹਲ, 9 ਦਸੰਬਰ (ਬਲਵਿੰਦਰ ਸਿੰਘ ਸੰਧੂ) - ਚੋਰਾਂ ਵਲੋਂ ਕਿਸਾਨਾਂ ਦੀ ਰਾਤ ਦੀ ਨੀਂਦ ਹਰਾਮ ਹੋਈ ਪਈ ਹੈ, ਚੋਰ ਕਦੀ ਟਰਾਂਸਫਾਰਮਰ, ਬਿਜਲੀ ਦੀਆਂ ਕੇਬਲਾਂ ਆਦਿ ਚੋਰੀ ਕਰਦੇ ਹਨ ਤੇ ਕਦੀ ਕਿਸਾਨਾਂ ਦੀਆਂ ਮੋਟਰਾਂ ਚੋਰੀ ਕਰਕੇ ਲੈ ਜਾਂਦੇ ਹਨ ਜਿਸ ਦਾ ਪਤਾ ਕਿਸਾਨਾਂ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਨੌਜਵਾਨ ਗੰਭੀਰ ਜ਼ਖਮੀ

ਤਰਨ ਤਾਰਨ, 9 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਮੋਟਰਸਾਈਕਲ ਦੀ ਟੱਕਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਨੌਜਵਾਨ ਦੇ ਗੰਭੀਰ ਸੱਟਾਂ ਲੱਗਣ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ...

ਪੂਰੀ ਖ਼ਬਰ »

ਹਰਿਆਣਾ ਦੇ ਕਲਾਈਮੇਟ ਬਦਲਣ 'ਤੇ ਸੋਧ ਸੂਬਾ ਕਾਰਜਯੋਜਨਾ (ਐਸ.ਏ.ਪੀ.ਸੀ.ਸੀ-2) ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 9 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਦੀ ਅਗਵਾਈ ਹੇਠ ਅੱਜ ਕਲਾਈ ਬਦਲਣ 'ਤੇ ਹਰਿਆਣਾ ਰਾਜ ਪੱਧਰੀ ਸਟੀਯਰਿੰਗ ਕਮੇਟੀ ਦੀ ਮੀਟਿੰਗ ਹੋਈ | ਇਸ ਵਿਚ ਕਲਾਈਮੇਟ ਬਦਲਣ 'ਤੇ ਸੋਧ ਰਾਜ ਕਾਰਜ ਯੋਜਨਾ (ਐੱਸ.ਏ.ਪੀ.ਸੀ.ਸੀ-2) ਨੁੰ ...

ਪੂਰੀ ਖ਼ਬਰ »

'ਸੇਵ ਦ ਪੀਸ' ਕਾਨਫਰੰਸ ਵਿਚ ਨਾਗਾ ਲੋਕਾਂ ਦੇ ਹੱਕਾਂ ਲਈ ਰਲ ਕੇ ਸੰਘਰਸ਼ ਕਰਨ ਦਾ ਅਹਿਦ

ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ)-ਦਿੱਲੀ ਵਿਖੇ ਨਾਗਾ ਪੀਪਲਜ਼ ਮੂਵਮੈਂਟ ਫਾਰ ਹਿਊਮਨ ਰਾਈਟਸ ਵਲੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਕਰਵਾਈ ਗਈ 'ਸੇਵ ਦ ਪੀਸ' ਕਾਨਫਰੰਸ ਵਿਚ ਵੱਖ-ਵੱਖ ਸੂਬਿਆਂ ਤੋਂ ਇਲਾਵਾ ਪੰਜਾਬ ਤੋਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 9 ਦਸੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਂਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਦਕੋਹਾ ਫਾਟਕ ਨੇੜੇ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ...

ਪੂਰੀ ਖ਼ਬਰ »

ਐਲ. ਪੀ. ਯੂ. ਨੇ ਮਲਟੀਨੈਸ਼ਨਲ ਕੰਪਨੀ ਦੇ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ

ਜਲੰਧਰ, 9 ਦਸੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ 'ਮੰਥਨ' ਨਾਮਕ 4 ਦਿਨਾਂ ਕਾਰਜਕਾਰੀ ਵਿਕਾਸ ਪ੍ਰੋਗਰਾਮ ਦੌਰਾਨ ਮਲਟੀਨੈਸ਼ਨਲ ਕੰਪਨੀ 'ਪੈਨਾਸੋਨਿਕ' ਦੇ 50 ਅਧਿਕਾਰੀਆਂ ਨੂੰ ਸਿਖਲਾਈ ਦਿੱਤੀ | ਸਿਖਲਾਈ ਪ੍ਰੋਗਰਾਮ ਦਾ ਵਿਸ਼ਾ 'ਕਸਟਮਰ ...

ਪੂਰੀ ਖ਼ਬਰ »

ਘਰ 'ਚੋਂ ਚੋਰੀ ਕੀਤੇ ਗਹਿਣੇ ਅਤੇ ਵਿਦੇਸ਼ੀ ਨਕਦੀ ਸਮੇਤ 2 ਮੁਲਜ਼ਮ ਗਿ੍ਫ਼ਤਾਰ

ਜਲੰਧਰ, 9 ਦਸੰਬਰ (ਐੱਮ. ਐੱਸ. ਲੋਹੀਆ)-ਥਾਣਾ ਰਾਮਾ ਮੰਡੀ ਅਧੀਨ ਪੈਂਦੇ ਬਾਬਾ ਬੁੱਢਾ ਜੀ ਨਗਰ 'ਚ ਇੱਕ ਘਰ ਦੇ ਤਾਲੇ ਤੋੜ ਕੇ ਅੰਦਰੋਂ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਐੱਸ ਐਮ.ਓਜ਼ ਨੂੰ ਸਿਹਤ ਸੰਸਥਾਵਾਂ 'ਚ ਸਾਫ਼-ਸਫ਼ਾਈ ਵਿਵਸਥਾ ਦਰੱੁਸਤ ਰੱਖਣ ਦੀ ਕੀਤੀ ਹਦਾਇਤ

ਜਲੰਧਰ, 9 ਦਸੰਬਰ (ਐੱਮ. ਐੱਸ. ਲੋਹੀਆ)-ਸਿਹਤ ਪ੍ਰੋਗਰਾਮ ਅਫ਼ਸਰਾਂ ਅਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੇ ਨਾਲ ਸਿਵਲ ਸਰਜਨ ਡਾ. ਰਮਨ ਸ਼ਰਮਾ ਵਲੋਂ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਡਾ. ਸ਼ਰਮਾ ਨੇ ਉਨ੍ਹਾਂ ਨੂੰ ਸਿਹਤ ਸੰਸਥਾਵਾਂ 'ਚ ਸਾਫ਼-ਸਫ਼ਾਈ ...

ਪੂਰੀ ਖ਼ਬਰ »

ਨਿਗਮ ਵਲੋਂ ਫੋਲੜੀਵਾਲ ਟਰੀਟਮੈਂਟ ਪਲਾਂਟ 'ਚ ਦੁਬਾਰਾ ਕੂੜਾ ਸੁੱਟਣਾ ਸ਼ੁਰੂ

ਜਲੰਧਰ, 9 ਦਸੰਬਰ (ਸ਼ਿਵ)-ਫੋਲ਼ੜੀਵਾਲ ਟਰੀਟਮੈਂਟ ਪਲਾਂਟ ਕੰਪਲੈਕਸ 'ਚ ਕੂੜਾ ਸੁੱਟਣ ਨੂੰ ਇਲਾਕਾ ਵਾਸੀਆਂ ਦੇ ਵਿਰੋਧ ਕਰਕੇ ਰੁਕਵਾ ਦਿੱਤਾ ਗਿਆ ਸੀ ਪਰ ਹੁਣ ਨਗਰ ਨਿਗਮ ਦੀ ਟੀਮ ਵਲੋਂ ਪਲਾਂਟ ਵਿਚ ਦੁਬਾਰਾ ਕੂੜਾ ਸੁੱਟਣ ਦਾ ਕੰਮ ਸ਼ੁਰੂ ਹੋ ਗਿਆ ਹੈ | ਕਈ ਰੇਹੜੀਆਂ ...

ਪੂਰੀ ਖ਼ਬਰ »

6 ਮਹੀਨੇ ਪਹਿਲਾਂ ਦਰਜ ਹੋਏ ਮੁਕੱਦਮੇ 'ਚ ਪੁਲਿਸ ਨੇ ਨਹੀਂ ਕੀਤਾ ਚਲਾਨ ਪੇਸ਼

ਜਲੰਧਰ, 9 ਦਸੰਬਰ (ਐੱਮ.ਐੱਸ. ਲੋਹੀਆ)-ਥਾਣਾ ਭਾਰਗੋ ਕੈਂਪ 'ਚ ਦਰਜ ਹੋਏ ਮੁਕੱਦਮਾ ਨੰਬਰ 98 ਮਿਤੀ 31-5-2022 ਤਹਿਤ ਪੁਲਿਸ ਵਲੋਂ ਅੱਜ ਤੱਕ ਅਦਾਲਤ 'ਚ ਚਲਾਨ ਨਾ ਪੇਸ਼ ਕੀਤੇ ਜਾਣ ਅਤੇ ਡਰਾਈਵਰ ਤੋਂ ਇਲਾਵਾ ਹਾਦਸੇ ਵਾਲੀ ਗੱਡੀ 'ਚ ਸਵਾਰ ਹੋਰ ਨੌਜਵਾਨਾਂ 'ਤੇ ਵੀ ਚਾਲਕ ਵਾਲੀਆਂ ਹੀ ...

ਪੂਰੀ ਖ਼ਬਰ »

ਨਿਗਮ ਚੋਣ ਨਤੀਜਿਆਂ ਨੇ ਭਾਜਪਾ ਤੇ 'ਆਪ' ਨੂੰ ਕਰਾਇਆ ਸਿੱਖਾਂ ਦੀ ਨਾਰਾਜ਼ਗੀ ਦਾ ਅਹਿਸਾਸ-ਸਰਨਾ

ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨਾਲ ਭਾਜਪਾ ਤੇ 'ਆਪ' ਦੋਵਾਂ ਨੂੰ ਸਿੱਖਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਡੀ.ਐੱਸ.ਪੀ., ਡਰਾਈਵਰ ਅਤੇ ਗੰਨਮੈਨ ਜ਼ਖ਼ਮੀ

ਅੱਡਾ ਨੂਰਪੁਰ 'ਤੇ ਬਣਿਆ ਇਹ ਜਾਨਲੇਵਾ ਕਟ ਕਈ ਲੋਕਾਂ ਦੀ ਕੀਮਤੀ ਜਾਨ ਲੈ ਚੁੱਕਾ ਹੈ ਪਰ ਨਾ ਹੀ ਪੁਲਿਸ ਪ੍ਰਸ਼ਾਸਨ ਵਲੋਂ ਅਤੇ ਨਾ ਹੀ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਇਹ ਜਾਨਲੇਵਾ ਸੜਕ 'ਚ ਬਣੇ ਕੱਟਾਂ ਵੱਲ ਧਿਆਨ ਦਿੱਤਾ ਜਾਂਦਾ ਹੈ, ਜੇਕਰ ਪ੍ਰਸ਼ਾਸਨ ਵਲੋਂ ਸੜਕ ...

ਪੂਰੀ ਖ਼ਬਰ »

ਪੌਣੇ 2 ਕਰੋੜ ਦੀ ਹੈਰੋਇਨ ਸਮੇਤ ਕਾਰ ਸਵਾਰ 2 ਤਸਕਰ ਗਿ੍ਫਤਾਰ

ਅੰਮਿ੍ਤਸਰ, 9 ਦਸੰਬਰ (ਰੇਸ਼ਮ ਸਿੰਘ) - ਥਾਣਾ ਛਾਉਣੀ ਦੀ ਪੁਲਿਸ ਵਲੋਂ ਕਾਰ ਸਵਾਰ 2 ਤਸਕਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ 260 ਗਾ੍ਰਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਵਲੋਂ ਉਨ੍ਹਾਂ ਦੀ ਕਾਰ ਨੂੰ ਵੀ ਕਬਜੇ 'ਚ ਲੈ ਲਿਆ ਗਿਆ ਹੈ | ਬਰਾਮਦ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਸਕੂਲ 'ਚ ਲਗਾਈ

ਜੰਡਿਆਲਾ ਗੁਰੂ, 9 ਦਸੰਬਰ (ਪ੍ਰਮਿੰਦਰ ਸਿੰਘ ਜੋਸਨ) - ਬਾਬਾ ਸਾਹਿਬ ਵੈਲਫੇਅਰ ਸੁਸਾਇਟੀ ਰਜਿ: ਜੰਡਿਆਲਾ ਗੁਰੂ ਨੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਵਾਰਨ ਦਿਵਸ ਮਨਾਇਆ ਅਤੇ ਉਨ੍ਹਾਂ ਦੇ ਸਨਮਾਨ ਵਿਚ ਸੁਸਾਇਟੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ 2 ਲੜਕੀਆਂ, ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ 17 ਨੂੰ ਮਨਾਇਆ ਜਾਵੇਗਾ ਪੈਨਸ਼ਨਰਜ਼ ਦਿਵਸ

ਬਾਬਾ ਬਕਾਲਾ ਸਾਹਿਬ, 9 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ 'ਪੈਨਸ਼ਨਰਜ਼ ਦਿਵਸ'17 ਦਸੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਪੁਸ਼ਪਾਵਤੀ ਹਾਲ, ਸ਼ਿਵਾਲਾ ਰੋਡ, ਅੰਮਿ੍ਤਸਰ ਵਿਖੇ ਵੱਡੀ ਪੱਧਰ 'ਤੇ ਮਨਾਇਆ ਜਾ ...

ਪੂਰੀ ਖ਼ਬਰ »

ਗੁਜਰਾਤ ਚੋਣਾਂ 'ਚ ਭਾਜਪਾ ਦੀ ਜਿੱਤ ਨੇ ਨਵਾਂ ਇਤਿਹਾਸ ਸਿਰਜਿਆ- ਤਰੁਣ ਜੋਸ਼ੀ

ਤਰਨ ਤਾਰਨ, 9 ਦਸੰਬਰ (ਇਕਬਾਲ ਸਿੰਘ ਸੋਢੀ)-ਗੁਜਰਾਤ ਚੋਣਾਂ ਵਿਚ ਭਾਜਪਾ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਅਤੇ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਵਲੋਂ ਗੁਜਰਾਤ ਚੋਣਾਂ ਵਿਚ ਇਤਿਹਾਸਕ ਜਿੱਤ ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਨੇ ਕੈਬਨਿਟ ਮੰਤਰੀ ਧਾਲੀਵਾਲ ਨੂੰ ਦਿੱਤਾ ਮੰਗ ਪੱਤਰ

ਮੀਆਂਵਿੰਡ, 9 ਦਸੰਬਰ (ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ, ਸਕੱਤਰ ਜਨਰਲ ਰਸ਼ਪਾਲ ਸਿੰਘ, ਮੀਤ ਪ੍ਰਧਾਨ ਜਸਵੰਤ ਸਿੰਘ ਹੁਸ਼ਿਆਰਪੁਰ, ਖਜਾਨਚੀ ਦਰਸ਼ਨ ਸਿੰਘ ਮਾਲਵਾ ਬਠਿੰਡਾ, ਮੀਤ ਪ੍ਰਧਾਨ ਵਰਿੰਦਰ ਕੁਮਾਰ ...

ਪੂਰੀ ਖ਼ਬਰ »

ਈ. ਟੀ. ਟੀ. 6635 ਅਧਿਆਪਕਾਂ ਨੂੰ ਬਦਲੀ ਦਾ ਮੌਕਾ ਦੇਵੇ ਸਰਕਾਰ

ਤਰਨ ਤਾਰਨ, 9 ਦਸੰਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਦੁਆਰਾ 6635 ਈ. ਟੀ. ਟੀ. ਅਧਿਆਪਕ ਭਰਤੀ ਸਮੇਂ ਬੇਰੁਜ਼ਗਾਰਾਂ ਨੂੰ ਆਪਣੇ ਘਰਾਂ ਤੋਂ 200-250 ਕਿਲੋਮੀਟਰ ਦੂਰ ਦੁਰਾਡੇ ਲਗਾਇਆ ਗਿਆ ਹੈ, ਜਿਨ੍ਹਾਂ ਵਿਚ ਕੁਆਰੀਆਂ ਲੜਕੀਆਂ, ਵਿਧਵਾਵਾਂ, ਅੰਗਹੀਣ ਤੇ ਬਹੁਤ ਹੀ ਛੋਟੇ ...

ਪੂਰੀ ਖ਼ਬਰ »

ਸੀ.ਐੱਮ. ਨੂੰ ਕੁਰਸੀ ਬਚਾਉਣ ਲਈ ਮਹਾਂਕੁੰਭ ਨਹੀਂ ਕਰਨਾ ਚਾਹੀਦਾ : ਜੈਹਿੰਦ

ਕਰਨਾਲ, 9 ਦਸੰਬਰ (ਗੁਰਮੀਤ ਸਿੰਘ ਸੱਗੂ)-ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾਈ ਪ੍ਰਧਾਨ ਨਵੀਨ ਜੈਹਿੰਦ ਨੇ ਮੁੱਖਮ ੰਤਰੀ ਮਨੋਹਰ ਲਾਲ ਖੱਟਰ 'ਤੇ ਤਿੱਖੇ ਵਾਰ ਕਰਦੇ ਹੋਏ ਕਿਹਾ ਕਿ ਇਸ ਸਰਕਾਰ ਨੂੰ ਪਿਛਲੇ 8 ਸਾਲਾਂ ਤੋਂ ਬ੍ਰਾਹਮਣਾਂ ਦੀ ਯਾਦ ਨਹੀਂ ਆਈ ਅਤੇ ਹੁਣ ਚੋਣਾਂ ਵਿਚ ...

ਪੂਰੀ ਖ਼ਬਰ »

ਜਨ ਸਨਮਾਨ ਰੈਲੀ 'ਚ ਸ਼ਾਮਿਲ ਹੋਣ ਲਈ ਢੋਲ ਨਗਾਰਿਆਂ ਦੇ ਨਾਲ ਵਰਕਰ ਅਤੇ ਆਮ ਲੋਕ ਰਵਾਨਾ : ਚੇਅਰਮੈਨ ਰਣਧੀਰ ਸਿੰਘ

ਗੂਹਲਾ-ਚੀਕਾ, 9 ਦਸੰਬਰ (ਓ.ਪੀ. ਸੈਣੀ)-ਹਰਿਆਣਾ ਡੇਅਰੀ ਵਿਕਾਸ ਸੰਘ ਦੇ ਚੇਅਰਮੈਨ ਰਣਧੀਰ ਸਿੰਘ ਦੀ ਅਗਵਾਈ ਵਿਚ ਭਿਵਾਨੀ ਵਿਚ ਹੋਣ ਵਾਲੀ ਜਨ ਸਨਮਾਨ ਰੈਲੀ ਲਈ ਕਾਰਕੰੁਨ ਅਤੇ ਆਮ ਲੋਕ ਰਵਾਨਾ ਹੋਏ | ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਆਮ ਲੋਕਾਂ ਅਤੇ ਵਰਕਰਾਂ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ 7 ਰੋਜ਼ਾ ਐੱਨ.ਐੱਸ.ਐੱਸ. ਕੈਂਪ ਸ਼ੁਰੂ

ਯਮੁਨਾਨਗਰ, 9 ਦਸੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਅੱਜ 7 ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੀ ਸ਼ੁਰੂਆਤ ਹੋਈ, ਜਿਸ ਦੌਰਾਨ ਐੱਨ. ਐੱਸ. ਐੱਸ. ਵਿੰਗ, ਐੱਨ. ਸੀ. ਸੀ. ਵਿੰਗ, ਯੂਥ ਰੈੱਡ ਕਰਾਸ ਅਤੇ ਰੋਟਰੈਕਟ ਕਲੱਬ ਨਾਲ ਸੰਬੰਧਿਤ ...

ਪੂਰੀ ਖ਼ਬਰ »

ਨਕੋਦਰ 'ਚ ਹੋਈ ਹੱਤਿਆ ਨਾਲ ਕਾਰੋਬਾਰੀਆਂ 'ਚ ਡਰ ਦਾ ਮਾਹੌਲ-ਸ਼ੈਰੀ ਚੱਢਾ

ਜਲੰਧਰ, 9 ਦਸੰਬਰ (ਸ਼ਿਵ)-ਕਾਂਗਰਸ ਦੇ ਆਗੂ ਤੇ ਕੌਂਸਲਰ ਸ਼ੈਰੀ ਚੱਢਾ ਨੇ ਨਕੋਦਰ 'ਚ ਹੋਈ ਹੱਤਿਆ ਲਈ ਮੌਜੂਦਾ 'ਆਪ' ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਇਸ ਘਟਨਾ ਨਾਲ ਕਾਰੋਬਾਰੀਆਂ 'ਚ ਦਹਿਸ਼ਤ ਪਾਈ ਜਾ ਰਹੀ ਹੈ | ਸ਼ੈਰੀ ਚੱਢਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ...

ਪੂਰੀ ਖ਼ਬਰ »

ਹਿਮਾਚਲ ਚੋਣਾਂ 'ਚ ਕਾਂਗਰਸ ਨੇ ਦਰਜ ਕੀਤੀ ਇਤਿਹਾਸਕ ਜਿੱਤ-ਬੇਰੀ

ਜਲੰਧਰ, 9 ਦਸੰਬਰ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ੍ਰੀ ਰਜਿੰਦਰ ਬੇਰੀ ਵਲੋਂ ਹਿਮਾਚਲ ਪ੍ਰਦੇਸ਼ ਚੋਣਾਂ 'ਚ ਪਾਰਟੀ ਦੀ ਇਤਿਹਾਸਿਕ ਜਿੱਤ 'ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਸਮੂਹ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਨੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 9 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਨਿਗਰਾਨੀ ਹੇਠ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਗਮ 'ਰਿਸਰਜਨਸ' ਕਰਵਾਇਆ ਗਿਆ | ਇਸ ਮੌਕੇ ਸਕੂਲ ਨੂੰ ...

ਪੂਰੀ ਖ਼ਬਰ »

ਕਪੂਰਥਲਾ ਚੌਕ ਕੋਲ ਬਰਸਾਤੀ ਸੀਵਰ ਜੋੜਨ ਦਾ ਕੰਮ ਸ਼ੁਰੂ-ਟ੍ਰੈਫਿਕ ਪ੍ਰਭਾਵਿਤ

ਜਲੰਧਰ, 9 ਦਸੰਬਰ (ਸ਼ਿਵ)- ਵਰਕਸ਼ਾਪ ਚੌਕ, ਕਪੂਰਥਲਾ ਰੋਡ ਦੀਆਂ ਟੁੱਟੀਆਂ ਸੜਕਾਂ ਕਰਕੇ ਲੋਕ ਲੰਬੇ ਸਮੇਂ ਤੋਂ ਪੇ੍ਰਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਪਰ ਹੁਣ ਕਪੂਰਥਲਾ ਚੌਕ ਦੇ ਨਾਲ ਹੀ ਬਰਸਾਤੀ ਸੀਵਰ ਨੂੰ ਜੋੜਨ ਦਾ ਕੰਮ ਸ਼ੁਰੂ ਹੋਣ ਨਾਲ ਟ੍ਰੈਫਿਕ ਪ੍ਰਭਾਵਿਤ ਹੋਇਆ | ...

ਪੂਰੀ ਖ਼ਬਰ »

ਬੋਲੀਨਾ ਦੋਆਬਾ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਸ਼ੁਰੂ

ਚੁਗਿੱਟੀ/ਜੰਡੂਸਿੰਘਾ, 9 ਦਸੰਬਰ (ਨਰਿੰਦਰ ਲਾਗੂ)-ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 8ਵਾਂ ਸਾਲਾਨਾ ਕ੍ਰਿਕਟ ਟੂਰਨਾਮੈਂਟ ਪਿੰਡ ਬੋਲੀਨਾ ਦੋਆਬਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਖੇਡ ਮੈਦਾਨ 'ਚ ਕਰਵਾਇਆ ਜਾ ਰਿਹਾ ਹੈ | ਜਿਸ ਦੀ ...

ਪੂਰੀ ਖ਼ਬਰ »

ਅਪਰਾਧੀਆਂ ਦੇ ਹੌਸਲੇ ਬੁਲੰਦ ਆਮ ਵਿਅਕਤੀ ਦਾ ਕਾਰੋਬਾਰ ਕਰਨਾ ਹੋਇਆ ਮੁਸ਼ਕਿਲ

ਜਲੰਧਰ, 9 ਦਸੰਬਰ (ਐੱਮ. ਐੱਸ. ਲੋਹੀਆ)-ਸ਼ਹਿਰ 'ਚ ਅਪਰਾਧੀਆਂ ਦੇ ਹੌਸਲੇ ਦਿਨ-ਬ-ਦਿਨ ਵੱਧ ਰਹੇ ਹਨ, ਜੋ ਕਿ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲੀਆ ਨਿਸ਼ਾਨ ਹੈ | ਜਿੱਥੇ ਗੋਲੀਆਂ ਚੱਲਣ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਆਮ ਲੋਕਾਂ ਨੂੰ ਘਰ ਤੋਂ ਬਾਹਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX