ਭੁਲੱਥ/ਬੇਗੋਵਾਲ, 9 ਦਸੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ, ਸੁਖਜਿੰਦਰ ਸਿੰਘ)-ਐੱਸ. ਐੱਸ. ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਕਪਤਾਨ ਹਰਵਿੰਦਰ ਸਿੰਘ ਤੇ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਭੁਲੱਥ ਸੁਖਨਿੰਦਰ ਸਿੰਘ ਕੈਰੋਂ ਦੀ ਨਿਗਰਾਨੀ ਹੇਠ ਥਾਣਾ ਬੇਗੋਵਾਲ ਅਤੇ ਭੁਲੱਥ ਦੇ ਏਰੀਆ ਵਿਚ ਲੁੱਟਾਂ, ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਤਹਿਤ ਇੰਸਪੈਕਟਰ ਦੀਪਕ ਸ਼ਰਮਾ ਮੁੱਖ ਥਾਣਾ ਅਫ਼ਸਰ ਬੇਗੋਵਾਲ ਦੀ ਅਗਵਾਈ ਹੇਠ ਸਵਿੰਦਰਜੀਤ ਸਿੰਘ ਐੱਸ. ਆਈ. ਵਲੋਂ ਲੁੱਟਾਂ, ਖੋਹਾਂ ਤੇ ਚੋਰੀ ਦੀਆਂ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 8 ਮੈਂਬਰੀ ਗਰੋਹ ਵਿਚੋਂ 6 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਨਿੰਦਰ ਸਿੰਘ ਕੈਰੋਂ ਉਪ ਪੁਲਿਸ ਕਪਤਾਨ ਨੇ ਦੱਸਿਆ ਕਿ ਗੁਲਜ਼ਾਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਲੰਮੇ ਥਾਣਾ ਬੇਗੋਵਾਲ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਸਨ ਕਿ ਉਹ 24-11-2022 ਨੂੰ ਆਪਣੇ ਘਰ ਵਿਚ ਪਰਿਵਾਰ ਸਮੇਤ ਆਪੋ ਆਪਣੇ ਕਮਰਿਆਂ ਵਿਚ ਸੁੱਤੇ ਹੋਏ ਸਨ ਤਾਂ ਰਾਤ ਦੇ ਸਮੇਂ ਚਾਰ ਨਾ ਮਾਲੂਮ ਨੌਜਵਾਨ ਜਿਨ੍ਹਾਂ ਨੇ ਮੂੰਹ ਬੰਨੇ ਹੋਏ ਸਨ, ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋਏ ਅਤੇ ਉਨ੍ਹਾਂ ਨੂੰ ਕਮਰੇ ਅੰਦਰ ਬੰਦ ਕਰਕੇ ਉਨ੍ਹਾਂ ਦੇ ਦੇ ਘਰੋਂ 6-7 ਤੋਲੇ ਸੋਨਾ ਅਤੇ 30,000 ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ, ਜਿਸ 'ਤੇ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਤਾਂ ਤਫ਼ਤੀਸ਼ ਦੌਰਾਨ ਉਨ੍ਹਾਂ ਵਲੋਂ ਵਿੱਕੀ ਪੁੱਤਰ ਬਾਬੂ ਰਾਮ, ਰਾਜਵੀਰ ਉਰਫ਼ ਰਾਜਾ ਪੁੱਤਰ ਸੋਢੀ, ਜਸਪਾਲ ਬੁੱਲੀ, ਕੌਸ਼ਲ ਤੇ ਦੋ ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਮੰਨਿਆਂ ਕੇ ਉਨ੍ਹਾਂ ਵਲੋਂ 11 ਤੇ 12 ਨਵੰਬਰ ਦੀ ਰਾਤ ਨੂੰ ਬੱਸ ਸਟੈਂਡ ਬੇਗੋਵਾਲ ਦੇ ਨਜ਼ਦੀਕ ਲੱਗੇ ਟਾਵਰ ਦੀਆਂ ਤਿੰਨ ਬੈਟਰੀਆਂ ਚੋਰੀ ਕੀਤੀਆਂ ਸਨ | 01 ਤੇ 02 ਅਗਸਤ ਦੀ ਰਾਤ ਨੂੰ ਪਿੰਡ ਜੋਗਿੰਦਰ ਨਗਰ ਵਿਖੇ ਔਰਤ ਦੀਆਂ ਵਾਲੀਆਂ ਤੇ ਗਲੇ ਵਿਚ ਪਾਈ ਸੋਨੇ ਦੀ ਚੈਨ ਅਤੇ ਇਕ ਮੋਬਾਈਲ ਫ਼ੋਨ ਚੋਰੀ ਕੀਤਾ ਸੀ | 1 ਅਤੇ 2 ਸਤੰਬਰ ਦੀ ਰਾਤ ਨੂੰ ਪਿੰਡ ਮੇਤਲਾ ਵਿਖੇ ਇਕ ਘਰ ਵਿਚ ਤਾਲਾ ਲੱਗਾ ਹੋਣ ਕਰਕੇ ਇਕ ਔਰਤ ਦੇ ਕੰਨਾਂ ਵਿਚ ਪਾਈਆਂ ਹੋਈਆਂ ਵਾਲੀਆਂ, ਇਕ ਸੋਨੇ ਦੀ ਚੂੜੀ, ਦੋ ਮੁੰਦਰੀਆਂ ਅਤੇ 40,000 ਰੁਪਏ ਚੋਰੀ ਕੀਤੇ ਸਨ ਅਤੇ 21/22 ਸਤੰਬਰ ਦੀ ਰਾਤ ਨੂੰ ਪਿੰਡ ਮੇਤਲਾ ਵਿਖੇ ਇਕ ਘਰ ਨੂੰ ਤਾਲਾ ਲੱਗਾ ਹੋਣ ਕਰਕੇ ਉਸ ਦੀ ਕੰਧ ਟੱਪ ਕੇ ਅੰਦਰ ਵੜ ਗਏ ਤੇ ਘਰ ਦੀ ਫੋਲਾ ਫਰਾਲੀ ਕੀਤੀ ਪਰ ਘਰ ਵਿਚੋਂ ਕੋਈ ਸੋਨਾ ਜਾਂ ਨਗਦੀ ਨਾ ਮਿਲਣ ਕਰਕੇ ਜਾਂਦੇ ਸਮੇਂ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ | ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਕੋਲੋਂ ਸੋਨਾ ਜਿਨ੍ਹਾਂ ਵਿਚ ਇਕ ਕਿੱਟੀ ਸੈੱਟ, ਚੈਨ ਖੰਡਾ, ਖੰਡਾ, ਲੇਡੀਜ਼ ਮੁੰਦਰੀ, ਮੰਗਲ ਸੂਤਰ, ਵਾਰਦਾਤਾਂ 'ਚ ਵਰਤੇ ਦੋ ਮੋਟਰਸਾਈਕਲ, ਇਕ ਕਿਰਪਾਨ, ਤਿੰਨ ਦਾਤਰ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਹੋਰ ਖ਼ੁਲਾਸੇ ਹੋਣ ਦੇ ਅਸਾਰ ਹਨ | ਇਸ ਮੌਕੇ ਰੀਡਰ ਬਲਦੇਵ ਸਿੰਘ, ਨਿਰਮਲ ਸਿੰਘ ਤੇ ਹੋਰ ਹਾਜ਼ਰ ਸਨ |
ਕਪੂਰਥਲਾ, 9 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਵੱਧ ਰਹੇ ਸੜਕ ਹਾਦਸਿਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਗਈ | ...
ਹੁਸੈਨਪੁਰ, 9 ਦਸੰਬਰ (ਸੋਢੀ)-ਥਾਣਾ ਸਦਰ ਕਪੂਰਥਲਾ ਅਧੀਨ ਆਉਂਦੇ ਪਿੰਡ ਬਿਹਾਰੀਪੁਰ ਵਿਖੇ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਪਹੁੰਚੀ ਖ਼ਾਲਸਾ ਵਹੀਰ ਦੌਰਾਨ ਜਿੱਥੇ ਪਿੰਡ ਵਾਸੀਆਂ ਵਲੋਂ ਕੋਟ ਖ਼ਾਲਸਾ ਵਹੀਰ ਦਾ ਨਿੱਘਾ ਸਵਾਗਤ ਕੀਤਾ ਗਿਆ, ਉੱਥੇ ਭਾਈ ...
ਢਿਲਵਾਂ, 9 ਦਸੰਬਰ (ਗੋਬਿੰਦ ਸੁਖੀਜਾ, ਪਰਵੀਨ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਇਕ ਮੀਟਿੰਗ ਮਿਆਣੀ ਬਾਕਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਢਿਲਵਾਂ, ਸੂਬਾ ਮੀਤ ਪ੍ਰਧਾਨ ਸੁਰਿੰਦਰ ਸਿੰਘ ਸ਼ੇਰਪੁਰ, ਸੂਬਾ ਮੀਤ ਪ੍ਰਧਾਨ ਅਮਰ ਸਿੰਘ ਦੀ ...
ਕਪੂਰਥਲਾ, 9 ਦਸੰਬਰ (ਅਮਰਜੀਤ ਕੋਮਲ)-ਪੰਜਾਬ ਰਾਜ ਮੱਛੀ ਵਿਕਾਸ ਬੋਰਡ ਦੇ ਸਹਿਯੋਗ ਨਾਲ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਪੰਜਾਬ ਦੀ ਅਗਵਾਈ ਹੇਠ ਮੱਛੀ ਪਾਲਣ ਵਿਭਾਗ ਵਲੋਂ ਗਿੱਦੜਪਿੰਡੀ ਪੁਲ ਨੇੜੇ ਸਤਲੁਜ ਦਰਿਆ ਤੇ ਕਾਂਜਲੀ ਵੈੱਟਲੈਂਡ ਵਿਖੇ ਕਾਂਜਲੀ ਵੇਈਾ ਵਿਚ 1 ...
ਕਪੂਰਥਲਾ, 9 ਦਸੰਬਰ (ਵਿ. ਪ੍ਰ.)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਪੰਜਾਬ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐੱਫ. ਦੀ ਅਧਿਆਪਕਾ ਗੁਰਪ੍ਰੀਤ ਕੌਰ ਨੂੰ ਬੈੱਸਟ ਟੀਚਰ ਐਵਾਰਡ ਨਾਲ ਸਨਮਾਨਿਤ ...
ਫਗਵਾੜਾ, 9 ਦਸੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਿੰਡ ਪਾਂਸ਼ਟਾ ਵਿਖੇ ਚੱਲੀ ਗੋਲੀ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਇਕ ਦੇਸੀ ਕੱਟਾ, ਤਿੰਨ ਜ਼ਿੰਦਾ ਰੌਂਦ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਐੱਸ. ਐੱਚ. ਓ. ...
ਕਪੂਰਥਲਾ, 9 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਪਹਿਲੀ ਵਾਰ ਅੰਤਰ ਹਾਊਸ ਵਿਦਿਆਰਥੀਆਂ ਦਾ ਸਾਇੰਸ ਪ੍ਰਸ਼ਨੋਤਰੀ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ 6ਵੀਂ ਤੋਂ 9ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ...
ਕਪੂਰਥਲਾ, 9 ਦਸੰਬਰ (ਵਿ. ਪ੍ਰ.)-ਰੋਟਰੀ ਕਲੱਬ ਕਪੂਰਥਲਾ ਡਾਊਨ ਟਾਊਨ ਵਲੋਂ ਸ਼ਹਿਰ ਵਿਚ ਵੱਧ ਰਹੇ ਡੇਂਗੂ ਦੇ ਪ੍ਰਕੋਪ ਨੂੰ ਮੁੱਖ ਰੱਖਦਿਆਂ ਮਾਰਕਫੈੱਡ ਚੌਂਕ ਨੇੜੇ ਪੈਂਦੇ ਖੇਤਰਾਂ ਪ੍ਰੀਤ ਨਗਰ, ਨਰੋਤਮ ਵਿਹਾਰ, ਦਸਮੇਸ਼ ਕਲੋਨੀ ਤੇ ਸੰਤਪੁਰਾ ਆਦਿ ਵਿਚ ਫੋਗਿੰਗ ...
ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)-'ਸਰੀਰ ਅਤੇ ਮਨ ਨੂੰ ਤਾਜ਼ਗੀ ਦੇਣ ਲਈ ਧਿਆਨ ਜ਼ਰੂਰੀ' ਇਸ ਉਦੇਸ਼ ਨੂੰ ਧਿਆਨ ਵਿਚ ਰੱਖਦਿਆਂ ਐੱਮ.ਜੀ.ਐੱਨ ਪਬਲਿਕ ਸਕੂਲ ਨੇ ਇਕ ਵਰਕਸ਼ਾਪ ਲਗਾਈ | ਰੂਸੀ ਇੰਸਟਰਕਟਰ ਓਵੇਚਕਿਨ ਐਂਡਰੀ ਤੇ ਮਰੀਨੀਨਾ ਨੇ ਇਸ ਵਰਕਸ਼ਾਪ ਵਿਚ ...
ਭੁਲੱਥ, 9 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਸਿਵਲ ਹਸਪਤਾਲ ਦੇ ਸਿਹਤ ਕਰਮਚਾਰੀਆਂ ਵਲੋਂ ਐੱਸ. ਐੱਮ. ਓ. ਡਾ: ਦੇਸ ਰਾਜ ਮੱਲ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਵਾਰਡਾਂ ਵਿਚ ਡੇਂਗੂ ਦੇ ਲਾਰਵੇ ਨੂੰ ਖ਼ਤਮ ...
ਤਲਵੰਡੀ ਚੌਧਰੀਆਂ, 9 ਦਸੰਬਰ ( ਪਰਸਨ ਲਾਲ ਭੋਲਾ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੰਸਾਰ ਵਿਚ ਇਕ ਅਜਿਹੀ ਸ਼ਖ਼ਸੀਅਤ ਹੈ, ਜਿਨ੍ਹਾਂ ਨੇ ਚਾਰ ਹਜ਼ਾਰ ਸਾਲ ਦੇ ਇਤਿਹਾਸ ਨੂੰ ਸਿਰਫ਼ ਚਾਲੀ ਸਾਲਾਂ ਵਿਚ ਹੀ ਬਦਲ ਦਿੱਤਾ | ਇਨ੍ਹਾਂ ...
ਭੁਲੱਥ, 9 ਦਸੰਬਰ (ਮੇਹਰ ਚੰਦ ਸਿੱਧੂ)-16 ਦਸੰਬਰ ਨੂੰ ਹੋਣ ਜਾ ਰਹੀਆਂ ਬਾਰ ਐਸੋਸੀਏਸ਼ਨ ਭੁਲੱਥ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਵੱਖ-ਵੱਖ ਅਹੁਦਿਆਂ ਲਈ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਜਮਾਂ ਕਰਵਾਏ | ਇਸ ਸਬੰਧੀ ...
ਕਪੂਰਥਲਾ, 9 ਦਸੰਬਰ (ਅਮਰਜੀਤ ਕੋਮਲ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਕਰਵਾਏ ਗਏ ਇਕ ਸਮਾਗਮ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਉਪ ਪਿ੍ੰਸੀਪਲ ਗੁਰਮੀਤ ਕੌਰ ਨੂੰ ਬੈੱਸਟ ਟੀਚਰ ਐਵਾਰਡ 2022 ਨਾਲ ਸਨਮਾਨਿਤ ਕੀਤਾ ਗਿਆ ...
ਬੇਗੋਵਾਲ, 9 ਦਸੰਬਰ (ਸੁਖਜਿੰਦਰ ਸਿੰਘ)-ਐੱਨ.ਆਰ.ਆਈ. ਸਭਾ ਪੰਜਾਬ ਤੇ ਬਾਬਾ ਮੱਖਣ ਸ਼ਾਹ ਲੁਬਾਣਾ ਫਾੳਾੂਡੇਸ਼ਨ ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਪ੍ਰੀਤਮ ਸਿੰਘ ਨਾਰੰਗਪੁਰ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦ ਉੁਨਾ ਦੀ ਪਤਨੀ ਰਾਜਵਿੰਦਰ ਕੌਰ ਦਾ ਇਕ ਸੰਖੇਪ ਜਿਹੀ ...
ਸੁਲਤਾਨ ਪੁਰ ਲੋਧੀ, 9 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਸਰਦਾਰ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ...
ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)-ਥਾਣਾ ਸਿਟੀ ਅਧੀਨ ਪੈਂਦੇ ਪਿੰਡ ਤਰਲੋਕਪੁਰਾ ਵਿਖੇ ਇਕ 55 ਸਾਲਾ ਔਰਤ ਵਲੋਂ ਭੇਦਭਰੀ ਹਾਲਤ ਵਿਚ ਕੋਈ ਜ਼ਹਿਰੀਲੀ ਚੀਜ਼ ਖ਼ਾਣ ਕਾਰਨ ਹਾਲਤ ਵਿਗੜਣ ਉਪਰੰਤ ਪਰਿਵਾਰਕ ਮੈਂਬਰਾਂ ਵਲੋਂ ਉਸਨੂੰ ਸਿਵਲ ਸਿਵਲ ਹਸਪਤਾਲ ਵਿਖੇ ...
ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)-ਵਿਰਾਸਤੀ ਸ਼ਹਿਰ ਕਪੂਰਥਲਾ ਇਸ ਸਮੇਂ ਕੂੜੇ ਦੀ ਸਮੱਸਿਆ ਨਾਲ ਜੂਝ ਰਿਹਾ ਹੈ | ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਤੇ ਬਾਜ਼ਾਰਾਂ ਵਿਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਕਪੂਰਥਲਾ, 9 ਦਸੰਬਰ (ਅਮਰਜੀਤ ਕੋਮਲ)-ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਹਾਸਪੀਟੈਲਿਟੀ ਵਿਭਾਗ ਦੀ ਪ੍ਰੋ: ਡਾ: ਹਰਮੀਨ ਸੋਚ ਤੇ ਇਸੇ ਵਿਭਾਗ ਦੀ ਉਨ੍ਹਾਂ ਦੀ ਸਹਿਯੋਗੀ ਗੈਸਟ ਫੈਕਲਟੀ ਤੇ ਪੀ.ਅੱੈਚ.ਡੀ. ਦੀ ਵਿਦਿਆਰਥਣ ਹਰਲੀਨ ਪਾਬਲਾ ਦੇ ਖੋਜ ਪੱਤਰ ...
ਤਲਵੰਡੀ ਚੌਧਰੀਆਂ, 9 ਦਸੰਬਰ (ਪਰਸਨ ਲਾਲ ਭੋਲਾ)-ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਪਹਿਲੀਆਂ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰ ਦੀਆਂ ਡੰਗ ਟਪਾਊ ਨੀਤੀਆਂ 'ਤੇ ਆ ਗਈ ਹੈ | ਐਲਾਨ ਤੋਂ ਬਿਨ੍ਹਾਂ ਕਿਸੇ ਵੀ ਤਰ੍ਹਾਂ ਦੀ ਭਰਤੀ ਨਹੀਂ ਕਰ ਰਹੀ | ਉਕਤ ਸ਼ਬਦਾਂ ਦਾ ...
ਕਪੂਰਥਲਾ, 9 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ, ਉਪ ਪ੍ਰਧਾਨ ਤੇ ਜਨਰਲ ਸਕੱਤਰ ਦੀ 16 ਦਸੰਬਰ ਨੂੰ ਹੋਣ ਵਾਲੀ ਚੋਣ ਲਈ ਅੱਜ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਦੇ ਆਖ਼ਰੀ ਦਿਨ ਨਿਰਵਿਰੋਧ ਐਡਵੋਕੇਟ ਸੁਰੇਸ਼ ਕਾਲੀਆ ਬਾਰ ...
ਫਗਵਾੜਾ, 9 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਸਿਟੀ ਕਲੱਬ 'ਚ ਐੱਸ. ਸੀ. ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਕਨਵੀਨਰ ਤੇ ਫੈਡਰੇਸ਼ਨ ਦੇ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ ਦੀ ਅਗਵਾਈ ਵਿਚ 6 ਦਸੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਵਿਚ ਸ਼ਾਮਿਲ 18 ਐੱਸ. ...
ਕਾਲਾ ਸੰਘਿਆਂ, 9 ਦਸੰਬਰ (ਬਲਜੀਤ ਸਿੰਘ ਸੰਘਾ)-ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਤੋਂ ਅਰੰਭ ਹੋਈ ਖ਼ਾਲਸਾ ਵਹੀਰ ਵੱਖ-ਵੱਖ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਤੋਂ ਹੁੰਦੀ ਹੋਈ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ ...
ਭੁਲੱਥ, 9 ਦਸੰਬਰ (ਮੇਹਰ ਚੰਦ ਸਿੱਧੂ)-ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਹੋਈ ਰਿਕਾਰਡ ਤੋੜ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਭੁਲੱਥ ਦੇ ਆਗੂਆਂ ਨੇ ਲੱਡੂ ਵੰਡੇ | ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਭੁਲੱਥ ਤੋਂ ਭਾਜਪਾ ਪੰਜਾਬ ਕਾਰਜਕਾਰਨੀ ਮੈਂਬਰ ਤੇ ...
ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪੀ. ਐੱਫ. ਬੀ. ਪੰਜਾਬ ਸ਼ਾਖਾ ਵਲੋਂ ਵਿਸ਼ਵ ਅੰਗਹੀਣ ਦਿਵਸ ਦੇ ਸੰਬੰਧ ਵਿਚ ਦੋ ਦਿਨਾਂ ਪ੍ਰੋਗਰਾਮ ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ | 10 ਦਸੰਬਰ ਦਿਨ ਸ਼ਨੀਵਾਰ ਸ਼ਾਮ 4 ਵਜੇ ਤੋਂ ਇਹ ਪ੍ਰੋਗਰਾਮ ਆਰੰਭ ਹੋਵੇਗਾ, ਜਿਸ ਵਿਚ ...
ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਇਕ ਆਟੋ ਵਿਚ ਜਾ ਰਹੇ ਵਿਦਿਆਰਥੀ ਦੇ ਆਟੋ ਵਿਚੋਂ ਡਿੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀ ਦੇ ਸਾਥੀਆਂ ਨੇ ...
ਬੇਗੋਵਾਲ, 9 ਦਸੰਬਰ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਵਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ ਵਿਚ ਕਲੱਬ ਦੇ ਪ੍ਰਧਾਨ ਡਾ: ਤਰਸੇਮ ਸਿੰਘ ਦੀ ਅਗਵਾਈ ਵਿਚ ਡਸਟਬਿਨ ਦਿੱਤੇ ਗਏ | ਇਸ ਸਬੰਧੀ ਸਰਕਾਰੀ ਸਕੂਲ 'ਚ ਹੋਏ ਸਮਾਗਮ 'ਚ ਐੱਸ.ਪੀ.ਐੱਸ. ਕਾਲਜ ਬੇਗੋਵਾਲ, ਸੀਨੀਅਰ ...
ਫਗਵਾੜਾ, 9 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸੈਫਰਨ ਪਬਲਿਕ ਸਕੂਲ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਦੇ ਤਿੰਨ ਅਧਿਆਪਕਾਂ ਨੂੰ ਐੱਫ.ਏ.ਪੀ. ਨੈਸ਼ਨਲ ਐਵਾਰਡ-2022 ਨਾਲ ਸਨਮਾਨਿਤ ਕੀਤਾ ਗਿਆ ਹੈ | ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ...
ਨਡਾਲਾ, 9 ਦਸੰਬਰ (ਮਾਨ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪੰਡਿਤ ਸਤਪਾਲ ਲਾਹੋਰੀਆ ਨੇ ਗੁਜਰਾਤ ਵਿਚ ਭਾਜਪਾ ਦੀ ਰਿਕਾਰਡ ਤੋੜ ਜਿੱਤ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਗੁਜਰਾਤੀਆਂ ਨੇ ਵਿਕਾਸ ਨੂੰ ਤਰਜੀਹ ਦਿੱਤੀ ਹੈ, ਜਦਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ...
ਕਪੂਰਥਲਾ, 9 ਦਸੰਬਰ (ਵਿ. ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਾਲਜ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਦੌਰਾਨ ਹੀ ਰੁਜ਼ਗਾਰ ਦੇ ਅਵਸਰ ਪ੍ਰਦਾਨ ਕਰ ਰਿਹਾ ਹੈ | ਇਹ ਸ਼ਬਦ ਵਰਿੰਦਰ ਕੁਮਾਰੀ ਆਨੰਦ ਚੇਅਰਪਰਸਨ ਆਨੰਦ ਕਾਲਜ ਆਫ਼ ...
ਮਲਸੀਆਂ, 9 ਦਸੰਬਰ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)- ਨਕੋਦਰ ਵਿਖੇ ਬੀਤੇ ਦਿਨੀਂ ਕੱਪੜਾ ਵਪਾਰੀ 'ਤੇ ਗੈਂਗਸਟਰਾਂ ਵਲੋਂ ਕੀਤੇ ਹਮਲੇ ਦੌਰਾਨ ਉਸ ਦੀ ਸੁਰੱਖਿਆ 'ਚ ਤਾਇਨਾਤ ਗੋਲੀਆਂ ਲੱਗਣ ਨਾਲ ਮਾਰੇ ਗਏ ਪੁਲਿਸ ਮੁਲਾਜ਼ਮ ਮਨਦੀਪ ਸਿੰਘ ਦਾ ਅੱਜ ਅੰਤਿਮ ਸਸਕਾਰ ...
ਫਗਵਾੜਾ, 9 ਦਸੰਬਰ (ਟੀ. ਡੀ. ਚਾਵਲਾ)-ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਖੈੜਾ ਰੋਡ 'ਤੇ ਸਥਿਤ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੈਂਟਰ ਵਿਖੇ 133ਵਾਂ ਮਾਸਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਬਿ੍ਜ ਮੋਹਨ ਪੁਰੀ ਨੇ 20 ਲੋੜਵੰਦ ਪਰਿਵਾਰਾਂ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX