ਤਾਜਾ ਖ਼ਬਰਾਂ


ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  9 minutes ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  38 minutes ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  34 minutes ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 1 hour ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  48 minutes ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  about 1 hour ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  about 1 hour ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  about 1 hour ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  about 1 hour ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਪਿਸ਼ਾਵਰ ਵਿਚ ਹੋਇਆ ਧਮਾਕਾ
. . .  about 1 hour ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
ਲਸ਼ਕਰ ਦੇ 4 ਅੱਤਵਾਦੀ ਕੀਤੇ ਗਿ੍ਫ਼ਤਾਰ
. . .  about 2 hours ago
ਸ੍ਰੀਨਗਰ, 30 ਜਨਵਰੀ- ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਅਵੰਤੀਪੋਰਾ ਦੇ ਹਾਫ਼ੂ ਨਗੇਨਪੋਰਾ ਜੰਗਲਾਂ ਵਿਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ...
ਟੀ.ਐਮ.ਸੀ. ਨੇ ਚੁੱਕਿਆ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਰ.ਜੇ.ਡੀ. ਨੇ ਅਡਾਨੀ ਦਾ ਮੁੱਦਾ ਚੁੱਕਿਆ ਅਤੇ ਟੀ.ਐਮ.ਸੀ. ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ...
ਟਰਾਂਸਪੋਰਟ ਤੇ ਸੈਰ-ਸਪਾਟਾ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਚੁੱਕੇਗੀ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਉਠਾਏਗੀ ਅਤੇ ਇਸ ਸੰਬੰਧ ਵਿਚ ਏਅਰਲਾਈਨਾਂ ਨੂੰ ਕੀ ਕਰਨ ਦੀ ਲੋੜ ਹੈ। ਇਸ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕਈ...
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  about 2 hours ago
ਅਗਰਤਲਾ, 30 ਜਨਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ
ਇਹ ਯਾਤਰਾ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸੀ- ਕਾਂਗਰਸ ਪ੍ਰਧਾਨ
. . .  about 2 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਯਾਤਰਾ ਚੋਣਾਂ ਜਿੱਤਣ ਜਾਂ ਕਾਂਗਰਸ ਪਾਰਟੀ ਨੂੰ ਅੱਗੇ ਵਧਾਉਣ ਲਈ ਨਹੀਂ ਕੱਢੀ ਗਈ ਸੀ, ਸਗੋਂ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ...
ਦੋ ਸਕੂਲੀ ਬੱਸਾਂ ਦੀ ਆਪਸ ਵਿਚ ਟੱਕਰ, ਕੋਈ ਜਾਨੀ ਨੁਕਸਾਨ ਨਹੀਂ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਅੱਜ ਸਵੇਰੇ ਆਈ.ਜੀ.ਆਈ. ਸਟੇਡੀਅਮ ਨੇੜੇ ਦੋ ਸਕੂਲੀ ਬੱਸਾਂ ਦੀ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾ ਲਿਆ...
ਸਰਬ ਪਾਰਟੀ ਮੀਟਿੰਗ ਵਿਚ ਨਹੀਂ ਪਹੁੰਚੇ ਕਾਂਗਰਸੀ ਮੈਂਬਰ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਅੱਜ ਸਵੇਰੇ ਸ਼ੁਰੂ ਹੋ ਗਈ। ਸੰਸਦ ਭਵਨ ਕੰਪਲੈਕਸ ’ਚ ਹੋਈ ਬੈਠਕ ’ਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਸਦਨ ਦੇ ਨੇਤਾ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ...
ਰਾਹੁਲ ਗਾਂਧੀ ਜਿੱਥੇ ਵੀ ਗਏ ਲੋਕ ਉਨ੍ਹਾਂ ਲਈ ਬਾਹਰ ਆ ਗਏ- ਪਿ੍ਅੰਕਾ ਗਾਂਧੀ
. . .  about 3 hours ago
ਸ੍ਰੀਨਗਰ, 30 ਜਨਵਰੀ- ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਗਮ ’ਤੇ ਬੋਲਦਿਆਂ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੇਰਾ ਭਰਾ ਕੰਨਿਆਕੁਮਾਰੀ ਤੋਂ 4-5 ਮਹੀਨੇ ਤੁਰਿਆ। ਉਹ ਜਿੱਥੇ ਵੀ ਗਏ, ਲੋਕ ਉਨ੍ਹਾਂ ਲਈ ਬਾਹਰ ਆ ਗਏ। ਕਿਉਂਕਿ ਇਸ ਦੇਸ਼ ਵਿਚ ਅਜੇ ਵੀ ਇਕ ਜਨੂੰਨ ਹੈ, ਆਪਣੇ ਦੇਸ਼ ਲਈ,ਇਸ ਧਰਤੀ ਲਈ, ਇਸ ਦੀ ਵਿਭਿੰਨਤਾ...
ਭਾਰਤ ਜੋੜੋ ਯਾਤਰਾ ਦੀ ਸਮਾਪਤੀ ਮੌਕੇ ਕਈ ਪਾਰਟੀਆਂ ਨੇ ਕੀਤੀ ਸ਼ਮੂਲੀਅਤ
. . .  about 3 hours ago
ਸ੍ਰੀਨਗਰ, 30 ਜਨਵਰੀ- ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਰਾਹੁਲ ਅਤੇ ਪ੍ਰਿਅੰਕਾ ਦੇ ਨਾਲ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਡੀ.ਐਮ.ਕੇ., ਐਨ.ਸੀ., ਪੀ.ਡੀ.ਪੀ., ਸੀ.ਪੀ.ਆਈ., ਆਰ.ਐਸ.ਪੀ. ਅਤੇ ਆਈ.ਯੂ.ਐਮ.ਐਲ. ਦੇ ਨੇਤਾਵਾਂ ਨੇ ਰੈਲੀ ਵਿਚ ਸ਼ਿਰਕਤ..
ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਸਮੇਂ ਦੀ ਬਰਬਾਦੀ- ਕਿਰਨ ਰਿਜਿਜੂ
. . .  about 3 hours ago
ਨਵੀਂ ਦਿੱਲੀ, 30 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਪੱਤਰਕਾਰ ਐਨ ਰਾਮ, ਐਡਵੋਕੇਟ ਪ੍ਰਸ਼ਾਂਤ ਭੂਸ਼ਣ ਅਤੇ ਟੀ.ਐਮ.ਸੀ. ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ...
ਕੌਮ ਨੂੰ ਅਜਿਹੀ ਯਾਤਰਾ ਦੀ ਲੋੜ ਸੀ- ਉਮਰ ਅਬਦੁੱਲਾ
. . .  about 3 hours ago
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਭਾਰਤ ਜੋੜੋ ਯਾਤਰਾ’ ਸੰਬੰਧੀ ਕਿਹਾ ਕਿ ਇਹ ਬਹੁਤ ਸਫ਼ਲ ਯਾਤਰਾ ਰਹੀ ਹੈ। ਕੌਮ ਨੂੰ ਇਸ ਦੀ ਲੋੜ ਸੀ। ਇਸ ਨੇ ਸਾਬਤ ਕਰ ਦਿੱਤਾ ਹੈ ਕਿ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਪਸੰਦ ਕਰਦੇ ਹਨ ਅਤੇ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਛੱਡ ਕੇ ਨਵੀਂ ਸਰਕਾਰ...
ਦੇਸ਼ ਨੂੰ ਰਾਹੁਲ ਗਾਂਧੀ ਵਿਚ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ- ਮਹਿਬੂਬਾ ਮੁਫ਼ਤੀ
. . .  about 3 hours ago
ਸ੍ਰੀਨਗਰ, 30 ਜਨਵਰੀ- ਮਹਿਬੂਬਾ ਮੁਫ਼ਤੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਕਿਹਾ ਕਿ ਰਾਹੁਲ ਤੁਸੀਂ ਕਿਹਾ ਸੀ ਕਿ ਤੁਸੀਂ ਕਸ਼ਮੀਰ ਆਪਣੇ ਘਰ ਆਏ ਹੋ। ਇਹ ਤੁਹਾਡਾ ਘਰ ਹੈ। ਮੈਂ ਉਮੀਦ ਕਰਦੀ ਹਾਂ ਕਿ ਗੋਡਸੇ ਦੀ ਵਿਚਾਰਧਾਰਾ ਨੇ ਜੰਮੂ-ਕਸ਼ਮੀਰ ਤੋਂ ਜੋ ਖੋਹਿਆ ਸੀ, ਉਹ ਇਸ ਦੇਸ਼ ਤੋਂ ਬਹਾਲ ਕੀਤਾ ਜਾਵੇਗਾ। ਗਾਂਧੀ...
ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ- ਕਸਾਬਾ ਕੋਰੋਸੀ
. . .  about 3 hours ago
ਨਵੀਂ ਦਿੱਲੀ, 30 ਜਨਵਰੀ- 77ਵੀਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਕਿਹਾ ਕਿ ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ ਰਹੀ ਹੈ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਤੋਂ ਭਾਰਤ ਅਤੇ ਸੰਯੁਕਤ ਰਾਸ਼ਟਰ ਨੇ ਹੱਥ ਨਾਲ ਹੱਥ ਮਿਲ ਕੇ ਯਾਤਰਾ ਕੀਤੀ ਹੈ। ਭਾਰਤ ਸ਼ਾਂਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਹੁਸ਼ਿਆਰਪੁਰ / ਮੁਕੇਰੀਆਂ

ਕਰਮਜੀਤ ਕੌਰ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੇ ਲਗਾਏ ਗਏ ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬਣੇ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ। ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ ਨੇ ਸੀਨੀਅਰ ਅਹੁਦੇਦਾਰਾਂ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਦਰਸ਼ੀ ਤਰੀਕੇ ਨਾਲ ਵਿਕਾਸ ਦੇ ਕੰਮ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਜ਼ਿਲ੍ਹੇ ਦੇ ਵਿਕਾਸ ਕੰਮਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣਾ ਹੈ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਨਵਨਿਯੁਕਤ ਚੇਅਰਪਰਸਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ। ਇਸ ਮੌਕੇ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਵੀ ਨਵਨਿਯੁਕਤ ਚੇਅਰਪਰਸਨ ਨੂੰ ਵਧਾਈ ਦਿੱਤੀ। ਇਸ ਮੌਕੇ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਸੀਨੀਅਰ ਅਸਿਸਟੈਂਟ ਐਡਵੋਕੇਟ ਜਨਰਲ, ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਇੰਚਾਰਜ ਮੁਕੇਰੀਆਂ ਜੀ.ਐਸ. ਮੁਲਤਾਨੀ, ਇੰਚਾਰਜ ਚੱਬੇਵਾਲ ਹਰਮਿੰਦਰ ਸਿੰਘ ਸੰਧੂ, ਲੋਕ ਸਭਾ ਇੰਚਾਰਜ ਹਰਮਿੰਦਰ ਸਿੰਘ ਬਖ਼ਸ਼ੀ, ਮੋਹਨ ਲਾਲ ਚਿੱਤੋਂ, ਸੰਯੁਕਤ ਸਕੱਤਰ ਪੰਜਾਬ ਸਤਵੰਤ ਸਿੰਘ ਸਿਆਣ, ਸੰਦੀਪ ਸੈਣੀ, ਜਸਪਾਲ ਸਿੰਘ ਚੇਚੀ, ਰਾਜੇਸ਼ ਜਸਵਾਲ, ਚੌਧਰੀ ਕਮਲ ਧੂਤ, ਮੋਹਨ ਲਾਲ ਪਹਿਲਵਾਨ, ਤਰੁਣ ਗੁਪਤਾ, ਰਾਜਾ ਚੌਧਰੀ, ਅਜੇ ਵਰਮਾ, ਅਜੇ ਸੈਣੀ ਆਦਿ ਹਾਜ਼ਰ ਸਨ।

ਸਵਾਰੀਆਂ ਨਾਲ ਖਚਾਖਚ ਭਰੀ ਬੱਸ ਦਰਖ਼ਤ ਨਾਲ ਟਕਰਾਈ, 17 ਸਵਾਰੀਆਂ ਗੰਭੀਰ ਜ਼ਖ਼ਮੀ

ਹਾਜੀਪੁਰ/ਤਲਵਾੜਾ 23 ਜਨਵਰੀ (ਪੁਨੀਤ ਭਾਰਦਵਾਜ/ਜੋਗਿੰਦਰ ਸਿੰਘ/ਰਾਜੀਵ ਓਸ਼ੋ)- ਮੁਕੇਰੀਆਂ ਸਬ ਡਵੀਜ਼ਨ ਦੇ ਤਲਵਾੜਾ-ਹਾਜੀਪੁਰ ਰੋਡ ਉੱਤੇ ਪੈਂਦੇ ਅੱਡਾ ਝੀਰ ਦਾ ਖੂਹ ਨਜ਼ਦੀਕ ਇੱਕ ਤੇਜ਼ ਰਫ਼ਤਾਰ ਮਿੰਨੀ ਬੱਸ ਦਰਖ਼ਤ ਨਾਲ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਹਾਜੀਪੁਰ ਡਿਸਟੀਬਿਊਟਰੀ 'ਤੇ ਬਣੇ ਪੁਲ ਦੀ ਦੀਵਾਰ ਟੁੱਟਣ ਕਾਰਨ ਵਾਪਰ ਸਕਦਾ ਹੈ ਹਾਦਸਾ

ਹਾਜੀਪੁਰ, 23 ਜਨਵਰੀ (ਜੋਗਿੰਦਰ ਸਿੰਘ)- ਪਿੰਡ ਬਾਬਾ ਈਸਾ ਵਿਖੇ ਡੇਰਾ ਗੇਰਾ ਸਾਹਿਬ ਦੇ ਗੇਟ ਦੇ ਬਿਲਕੁਲ ਸਾਹਮਣੇ ਹਾਜੀਪੁਰ ਡਿਸਟੀਬਿਊਟਰੀ 'ਤੇ ਬਣੇ ਪੁਲ ਦੀ ਦੀਵਾਰ ਟੁੱਟੀ ਹੋਣ ਕਾਰਨ ਹਰ ਸਮੇਂ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਹੋਇਆ ਹੈ | ਦੇਖਣ ਵਿਚ ਆਇਆ ਹੈ ਕਿ ਪਿੰਡ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਪੰਜਾਬ ਦਾ ਜਥਾ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ 'ਚ ਭਾਗ ਲੈਣ ਲਈ ਟਾਂਡਾ ਤੋਂ ਹੋਇਆ ਰਵਾਨਾ

ਟਾਂਡਾ ਉੜਮੁੜ, 23 ਜਨਵਰੀ (ਭਗਵਾਨ ਸਿੰਘ ਸੈਣੀ)- ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਚ ਲੱਗੇ ਮੋਰਚੇ ਵਿਚ ਭਾਗ ਲੈਣ ਲਈ ਜਥਾ ਦਾਣਾ ਮੰਡੀ ਟਾਂਡਾ ਤੋਂ ਰਵਾਨਾ ਹੋਇਆ | ਇਸ ਮੌਕੇ ਜੰਗਵੀਰ ਸਿੰਘ ਚੌਹਾਨ ਸੂਬਾ ...

ਪੂਰੀ ਖ਼ਬਰ »

ਇਨੋਵਾ ਤੇ ਬੋਲੈਰੋ ਗੱਡੀ 'ਚ ਟੱਕਰ-ਦੋ ਔਰਤਾਂ ਸਮੇਤ 4 ਜ਼ਖ਼ਮੀ

ਮਾਹਿਲਪੁਰ, 23 ਜਨਵਰੀ (ਰਜਿੰਦਰ ਸਿੰਘ)-ਮਾਹਿਲਪੁਰ-ਗੜ੍ਹਸ਼ੰਕਰ ਰੋਡ 'ਤੇ ਪੈਂਦੇ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਇਨੋਵਾ ਗੱਡੀ ਤੇ ਬੋਲੈਰੋ ਗੱਡੀ 'ਚ ਆਪਸੀ ਟੱਕਰ ਹੋਣ ਨਾਲ ਦੋ ਔਰਤਾਂ ਸਮੇਤ ਚਾਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਇਨੋਵਾ ਚਾਲਕ ਹਰਪ੍ਰੀਤ ...

ਪੂਰੀ ਖ਼ਬਰ »

ਸੜਕ 'ਚ ਆਵਾਰਾ ਗਾਂ ਆਉਣ ਨਾਲ ਬੱਸ, ਸਕਾਰਪੀਓ ਤੇ ਆਈ ਟਵੰਟੀ ਗੱਡੀ 'ਚ ਭਿਆਨਕ ਟੱਕਰ

ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)-ਇੱਥੇ ਹੁਸ਼ਿਆਰਪੁਰ ਰੋਡ 'ਤੇ ਸੜਕ ਵਿਚਕਾਰ ਗਾਂ ਦੇ ਆਉਣ ਨਾਲ ਬੱਸ, ਸਕਾਰਪੀਓ ਤੇ ਆਈ ਟਵੰਟੀ ਗੱਡੀ 'ਚ ਹੋਈ ਟੱਕਰ ਨਾਲ ਗਾਂ ਦੀ ਮੌਤ ਅਤੇ ਕਾਰ ਸਵਾਰ ਇਕ ਦਰਜਨ ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਾਮ ...

ਪੂਰੀ ਖ਼ਬਰ »

65 ਗ੍ਰਾਮ ਨਸ਼ੀਲੇ ਪਦਾਰਥ ਸਮੇਤ 2 ਕਾਬੂ

ਚੱਬੇਵਾਲ, 23 ਜਨਵਰੀ (ਪਰਮਜੀਤ ਨੌਰੰਗਾਬਾਦੀ)-ਥਾਣਾ ਚੱਬੇਵਾਲ ਪੁਲਸ ਵਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ¢ ਇਸ ਸੰਬੰਧੀ ਮਿਲੀ ਜਾਣਕਾਰੀ ਮੁਤਾਬਿਕ ਏ.ਐਸ.ਆਈ. ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਚੱਬੇਵਾਲ ਤੋਂ ਬੱਸੀ ਕਲਾਂ ਸੜਕ 'ਤੇ ਜਾ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਕਿਸਾਨ ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਖੇਤਾਂ ਤੋਂ ਕੰਮ ਕਰਕੇ ਵਾਪਸ ਘਰ ਪਰਤ ਰਹੇ ਇਕ ਕਿਸਾਨ ਦੇ ਚਾਇਨਾ ਡੋਰ ਦੀ ਲਪੇਟ 'ਚ ਆ ਜਾਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਦਲਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਪੁਲਿਸ ਲਾਈਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਈ ਜਾਵੇਗੀ | ਉਹ ਅੱਜ ...

ਪੂਰੀ ਖ਼ਬਰ »

ਚੱੱਕਦਾਨਾ ਵਿਖੇ ਹਾਕੀ ਟੂਰਨਾਮੈਂਟ 27 ਤੋਂ

ਉੜਾਪੜ/ਲਸਾੜਾ, 23 ਜਨਵਰੀ (ਲਖਵੀਰ ਸਿੰਘ ਖੁੁਰਦ) - ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਚੱਕਦਾਨਾ ਵਲੋਂ ਓਪਨ ਹਾਕੀ ਪਿੰਡ ਪੱਧਰ ਟੂਰਨਾਮੈਂਟ 27 ਜਨਵਰੀ ਤੋਂ 29 ਜਨਵਰੀ ਤੱਕ ਸਰਕਾਰੀ ਹਾਈ ਸਕੂਲ ਦੇ ਖੇਡ ਮੈਦਾਨ ਵਿਚ ਕਰਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਲੱਬ ਦੇ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਵਲੋਂ ਮੰਗਾਂ ਸੰਬੰਧੀ ਐੱਸ. ਡੀ. ਐਮ. ਮੁਕੇਰੀਆਂ ਨੂੰ ਦਿੱਤਾ ਮੰਗ ਪੱਤਰ

ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ)- ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਮੁਕੇਰੀਆਂ (ਹੁਸ਼ਿਆਰਪੁਰ) ਦੀ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਪਿ੍ੰ. ਜਸਵੰਤ ਸਿੰਘ ਕਲਸੀ ...

ਪੂਰੀ ਖ਼ਬਰ »

ਕੋਟਫ਼ਤੂਹੀ ਬਲਾਕ ਦੇ ਮੁਲਾਜ਼ਮਾਂ ਵਲੋਂ ਅਧੂਰੇ ਨੋਟੀਫਿਕੇਸ਼ਨ ਦੀਆਂ ਸਾੜੀਆਂ ਕਾਪੀਆਂ

ਕੋਟਫ਼ਤੂਹੀ, 23 ਜਨਵਰੀ (ਅਟਵਾਲ)-ਪੰਜਾਬ ਦੀ 'ਆਪ' ਸਰਕਾਰ ਵਲੋਂ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਦੀਆਂ ਚੋਣਾਂ ਵਿਚ ਲੋਕਾਂ ਨੂੰ ਗੁੰਮਰਾਹ ਕਰਨ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਅੱਧਾ ਅਧੂਰਾ ਨੋਟੀਫ਼ਿਕੇਸ਼ਨ ਲਿਆਂਦਾ ਗਿਆ ਸੀ ਪ੍ਰੰਤੂ ਨਤੀਜੇ ਆਸ ਮੁਤਾਬਿਕ ਨਾ ...

ਪੂਰੀ ਖ਼ਬਰ »

ਆਹਲੂਵਾਲੀਆ ਵਲੋਂ ਗਣਤੰਤਰ ਦਿਵਸ ਸਮਾਗਮ 'ਚ ਪੰਜਾਬ ਦੀ ਝਾਕੀ ਨੂੰ ਸ਼ਾਮਿਲ ਨਾ ਕਰਨ ਦੀ ਨਿਖੇਧੀ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਗਣਤੰਤਰ ਦਿਵਸ 'ਤੇ ਕੌਮੀ ਪੱਧਰੀ ਸਮਾਗਮ 'ਚ ਪੰਜਾਬ ਨੂੰ ਅੱਖੋਂ-ਪਰੋਖੇ ਕਰਨਾ ਕੇਂਦਰ ਦੀ ਭਾਜਪਾ ਸਰਕਾਰ ਦੀ ਪੰਜਾਬ ਵਾਸੀਆਂ ਪ੍ਰਤੀ ਨਕਾਰਾਤਮਿਕ ਸੋਚ ਨੂੰ ਉਜਾਗਰ ਕਰਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਮੋਰਚੇ 'ਚ ਸ਼ਾਮਿਲ ਹੋਣ ਲਈ ਨੌਜਵਾਨ ਕਿਸਾਨ ਮਜ਼ਦੂਰ ਭਲਾਈ ਸੁਸਾਇਟੀ ਦਾ ਜਥਾ ਅੱਜ ਹੋਵੇਗਾ ਰਵਾਨਾ-ਆਗੂ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਨੌਜਵਾਨ ਕਿਸਾਨ ਮਜ਼ਦੂਰ ਭਲਾਈ ਸੁਸਾਇਟੀ ਦੀ ਜ਼ਰੂਰੀ ਮੀਟਿੰਗ ਹੋਈ | ਜਿਸ 'ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਮੋਰਚੇ 'ਚ ਸ਼ਮੂਲੀਅਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਸਰਬਸੰਮਤੀ ...

ਪੂਰੀ ਖ਼ਬਰ »

2 ਤਸਕਰ ਕਾਬੂ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰਕੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਵਿਕਰਮ ਪਾਲ ਵਾਸੀ ਕਮਾਲਪੁਰ ਅਤੇ ਸੰਨੀ ਕੁਮਾਰ ਵਾਸੀ ਘੋੜਾਵਾਹਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਤਨੂੰਲੀ 'ਚ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ 27 ਤੋਂ

ਹੁਸ਼ਿਆਰਪੁਰ, 23 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਭਾਈ ਨਿਹਾਲ ਦਾਸ ਸਪੋਰਟਸ ਕਲੱਬ ਤਨੂੰਲੀ ਵਲੋਂ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ ਪਿੰਡ ਦੀ ਗਰਾਊਾਡ 'ਚ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਕਲੱਬ ਪ੍ਰਧਾਨ ਅਮਰਜੀਤ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਐੱਸ.ਪੀ.ਐੱਨ ਕਾਲਜ 'ਚ ਬਹਾਦਰੀ ਦਿਵਸ 'ਤੇ ਕਰਵਾਇਆ ਪ੍ਰੋਗਰਾਮ

ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ)- ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦੇ ਇਤਿਹਾਸ ਵਿਭਾਗ, ਐੱਨ.ਐੱਸ.ਐੱਸ., ਯੂਥ ਕਲੱਬ, ਅੰਗਰੇਜ਼ੀ ਵਿਭਾਗ ਅਤੇ ਪੰਜਾਬੀ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਨੇਤਾ ਜੀ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਨਾਲ ਸਮੁੱਚਾ ਪੰਥ ਚਟਾਨ ਵਾਂਗ ਖੜ੍ਹਾ-ਕੈਰੇ

ਦਸੂਹਾ, 23 ਜਨਵਰੀ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਤੇ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸਮੁੱਚਾ ...

ਪੂਰੀ ਖ਼ਬਰ »

ਵਪਾਰ ਮੰਡਲ ਦਸੂਹਾ ਵਲੋਂ ਚਾਈਨਾ ਡੋਰ ਖ਼ਿਲਾਫ਼ ਜਾਗਰੂਕਤਾ ਰੈਲੀ

ਦਸੂਹਾ, 23 ਜਨਵਰੀ (ਕੌਸ਼ਲ)- ਦਸੂਹਾ ਵਿਖੇ ਵਪਾਰ ਮੰਡਲ ਦੇ ਸਹਿਯੋਗ ਨਾਲ ਅਤੇ ਪ੍ਰਧਾਨ ਵਪਾਰ ਮੰਡਲ ਦਸੂਹਾ ਅਮਰੀਕ ਸਿੰਘ ਗੱਗੀ ਦੀ ਅਗਵਾਈ ਵਿਚ ਚਾਈਨਾ ਡੋਰ ਦੇ ਖ਼ਿਲਾਫ਼ ਵੱਡੇ ਪੱਧਰ 'ਤੇ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਵਿਚ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ 7 ਰੋਜ਼ਾ ਐਨ. ਐਸ. ਐਸ. ਕੈਂਪ ਆਰੰਭ

ਦਸੂਹਾ, 23 ਜਨਵਰੀ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਕਾਲਜ ਦੇ ਪਿੰ੍ਰਸੀਪਲ ਨਰਿੰਦਰ ਕੌਰ ਘੁੰਮਣ ਦੀ ਯੋਗ ਅਗਵਾਈ ਅਤੇ ਅੇੈਨ. ਐਸ. ਐਸ. ਵਿੰਗ ਦੇ ਇੰਚਾਰਜ ਡਾ. ਨਵਜੋਤ ਕੌਰ ਅਤੇ ਪ੍ਰੋਫੈਸਰ ਸੁਮੇਲੀ ਦੀ ਨਿਗਰਾਨੀ ਹੇਠ 7 ਰੋਜ਼ਾ ...

ਪੂਰੀ ਖ਼ਬਰ »

ਸੈੱਲਫ਼ ਹੈਲਪ ਗਰੁੱਪਾਂ ਨੂੰ ਮਜ਼ਬੂਤ ਬਣਾਉਣ 'ਚ ਬੈਂਕਾਂ ਦੀ ਅਹਿਮ ਭੂਮਿਕਾ-ਦਰਬਾਰਾ ਸਿੰਘ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰਾਜ ਅਜੀਵਿਕਾ ਮਿਸ਼ਨ ਤਹਿਤ ਜ਼ਿਲ੍ਹੇ ਵਿਚ ਐਨ.ਆਈ.ਆਰ.ਡੀ ਹੈਦਰਾਬਾਦ ਵਲੋਂ ਬਲਾਕ ਤਲਵਾੜਾ, ਦਸੂਹਾ ਤੇ ਹੁਸ਼ਿਆਰਪੁਰ-2 ਦੇ ਸਮੂਹ ਬੈਂਕ ਮੈਨੇਜਰਾਂ ਦੀ ਟਰੇਨਿੰਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਦੇ ਖੇਤਰੀ ਸੈਂਟਰ ਸਵਾਮੀ ਸਰਵਾਨੰਦ ਗਿਰੀ 'ਚ 'ਕੇਅਰ ਐਂਡ ਅਵੇਅਰ ਸੁਸਾਇਟੀ' ਵਿਸ਼ੇ 'ਤੇ ਐਨ.ਐਸ.ਐਸ. ਕੈਂਪ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਸਵਾਮੀ ਸਰਵਾਨੰਦ ਗਿਰੀ ਬਜਵਾੜਾ ਵਿਖੇ 'ਕੇਅਰ ਐਂਡ ਅਵੇਅਰ ਸੁਸਾਇਟੀ' ਵਿਸ਼ੇ 'ਤੇ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਕੈਂਪਸ ਡਾਇਰੈਕਟਰ ਡਾ: ਐਚ.ਐਸ. ਬੈਂਸ ਦੀਆਂ ਹਦਾਇਤਾਂ 'ਤੇ ਲਗਾਏ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਵਿਖੇ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਅਤੇ ਬੀਬੀ ਸੰਦੀਪ ਕੌਰ ਦੀ ਦੇਖ-ਰੇਖ ਹੇਠ ਸੁੰਦਰ ਦਸਤਾਰ ਮੁਕਾਬਲਾ ...

ਪੂਰੀ ਖ਼ਬਰ »

ਇੰਜ: ਸੰਜੀਵ ਗੌਤਮ ਨੇ ਪ੍ਰੀ-ਬੋਰਡ ਪ੍ਰੀਖਿਆਵਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ: ਸੰਜੀਵ ਗੌਤਮ ਨੇ ਪ੍ਰੀ-ਬੋਰਡ ਪ੍ਰੀਖਿਆਵਾਂ ਦਾ ਨਿਰੀਖਣ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾ ਦਾ ਵਿਸ਼ੇਸ਼ ਦੌਰਾ ਕਰਕੇ ਪ੍ਰੀ-ਬੋਰਡ ਪ੍ਰੀਖਿਆਵਾਂ ਦਾ ...

ਪੂਰੀ ਖ਼ਬਰ »

ਨੌਜਵਾਨਾਂ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਨੌਜਵਾਨਾਂ ਦੀ ਹੱਤਿਆ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਜਗਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਨਰੇਗਾ ਲੇਬਰ ਮੂਵਮੈਂਟ ਪੰਜਾਬ ਨੇ ਏ.ਡੀ.ਸੀ. ਦਲਜੀਤ ਕੌਰ ਨੂੰ ਯਾਦ ਪੱਤਰ ਸੌਂਪਿਆ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਬਲਾਕ-1 'ਚ ਮਨਰੇਗਾ ਦੇ ਕੰਮਾਂ ਵਿਚ ਫੈਲੇ ਭਿ੍ਸ਼ਟਾਚਾਰ, ਅੰਮਿ੍ਤ ਸਰੋਵਰਾਂ ਦੇ ਕੰਮਾਂ ਵਿਚ ਮਸ਼ੀਨਰੀ ਦੀ ਵਰਤੋਂ ਕਰਕੇ ਕੰਮ ਪੂਰਾ ਵਿਖਾਉਣ ਅਤੇ ਭਿ੍ਸ਼ਟਾਚਾਰ ਨੂੰ ਜਾਣਬੁੱਝ ...

ਪੂਰੀ ਖ਼ਬਰ »

ਰਿਆਤ ਬਾਹਰਾ ਮੈਨੇਜਮੈਂਟ ਕਾਲਜ ਦੇ 48 ਵਿਦਿਆਰਥੀਆਂ ਨੂੰ ਰੁਜ਼ਗਾਰ ਮਿਲਿਆ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਮੈਨੇਜਮੈਂਟ ਕਾਲਜ ਹੁਸ਼ਿਆਰਪੁਰ ਦੇ 48 ਵਿਦਿਆਰਥੀ ਦੇਸ਼-ਵਿਦੇਸ਼ ਦੀਆਂ ਵੱਡੀਆਂ ਕੰਪਨੀਆਂ 'ਚ ਚੁਣੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਸ਼ਬਦਾਖਰ ਦੀ ਇਕੱਤਰਤਾ 'ਚ ਕਵੀ ਮਨੋਜ ਸ਼ਰਮਾ ਨੇ ਕਵਿਤਾਵਾਂ ਰਾਹੀਂ ਸਰੋਤਿਆਂ ਨੂੰ ਕੀਲਿਆ

ਹੁਸ਼ਿਆਰਪੁਰ, 23 ਜਨਵਰੀ (ਨਰਿੰਦਰ ਸਿੰਘ ਬੱਡਲਾ)-ਰਾਸ਼ਟਰੀ ਸਾਹਿੱਤਿਕ ਸੰਸਥਾ ਸ਼ਬਦਾਖਰ ਦੀ ਸੂਬਾ ਤੇ ਜ਼ਿਲ੍ਹਾ ਪੱਧਰੀ ਇਕਾਈ ਦੀ ਇਕੱਤਰਤਾ ਸੂਬਾ ਪ੍ਰਧਾਨ ਡਾ: ਧਰਮਪਾਲ ਸਾਹਿਲ ਅਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਉਚੇਚੇ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਤੇ ਚਿੱਤਰਕਾਰੀ ਰਾਹੀਂ ਚਾਈਨਾ ਡੋਰ ਦੇ ਨੁਕਸਾਨਾਂ ਪ੍ਰਤੀ ਕੀਤਾ ਜਾਗਰੂਕ

ਟਾਂਡਾ ਉੜਮੁੜ, 23 ਜਨਵਰੀ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਸ਼ਾਹਬਾਜਪੁਰ ਦੇ ਵਿਦਿਆਰਥੀਆਂ ਪੂਰਾ ਹਫ਼ਤਾ ਚਾਈਨਾ ਡੋਰ ਦੇ ਵਿਰੋਧ ਵਿਚ ਅਲੱਗ ਅਲੱਗ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਸਮਾਜ ਨੂੰ ਇਸ ਦੇ ਨੁਕਸਾਨ ਦਾ ਸੁਨੇਹਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਤੇ ਸ਼ੁੱਧ ਉਚਾਰਨ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 23 ਜਨਵਰੀ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਏ

ਕੋਟਫ਼ਤੂਹੀ, 23 ਜਨਵਰੀ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਜੀ ਸ਼ਹੀਦਾਂ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ ਵਿਚ ਧਾਰਮਿਕ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਲੰਗਰ ਹਾਲ ਦੇ ਉਦਘਾਟਨ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ

ਗੜ੍ਹਦੀਵਾਲਾ, 23 ਜਨਵਰੀ (ਚੱਗਰ)-ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬਣਾਏ ਗਏ ਨਵੇਂ ਲੰਗਰ ਹਾਲ ਦਾ ਉਦਘਾਟਨ ਕਰਨ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਕਲੋਆ ਵਿਖੇ ਮੁਫ਼ਤ ਹੋਮਿਉਪੈਥੀ ਕੈਂਪ

ਅੱਡਾ ਸਰਾਂ, 23 ਜਨਵਰੀ (ਮਸੀਤੀ)-ਸਮਾਜ ਸੇਵੀ ਸੰਸਥਾ ਸੈਮ ਢਿੱਲੋਂ ਵੈੱਲਫੇਅਰ ਸੁਸਾਇਟੀ ਕਲੋਆ ਵਲੋਂ ਇਕ ਰੋਜ਼ਾ ਮੁਫ਼ਤ ਹੋਮਿਉਪੈਥੀ ਜਾਂਚ ਕੈਂਪ ਲਗਾਇਆ ਗਿਆ | ਸੁਰਮੁੱਖ ਸਿੰਘ ਢਿੱਲੋਂ ਕੈਨੇਡਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਨਰਲ ਸਕੱਤਰ ਜਗਤਾਰ ਸਿੰਘ ਦੀ ਦੇਖ-ਰੇਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX