ਤਾਜਾ ਖ਼ਬਰਾਂ


ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  0 minutes ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਇੰਚਾਰਜ ਕੀਤਾ ਨਿਯੁਕਤ
. . .  3 minutes ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  28 minutes ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  10 minutes ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  43 minutes ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  57 minutes ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  about 1 hour ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  about 1 hour ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਪਿਸ਼ਾਵਰ ਵਿਚ ਹੋਇਆ ਧਮਾਕਾ
. . .  about 1 hour ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . .  about 1 hour ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
ਲਸ਼ਕਰ ਦੇ 4 ਅੱਤਵਾਦੀ ਕੀਤੇ ਗਿ੍ਫ਼ਤਾਰ
. . .  about 1 hour ago
ਸ੍ਰੀਨਗਰ, 30 ਜਨਵਰੀ- ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਅਵੰਤੀਪੋਰਾ ਦੇ ਹਾਫ਼ੂ ਨਗੇਨਪੋਰਾ ਜੰਗਲਾਂ ਵਿਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ...
ਟੀ.ਐਮ.ਸੀ. ਨੇ ਚੁੱਕਿਆ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਰ.ਜੇ.ਡੀ. ਨੇ ਅਡਾਨੀ ਦਾ ਮੁੱਦਾ ਚੁੱਕਿਆ ਅਤੇ ਟੀ.ਐਮ.ਸੀ. ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ...
ਟਰਾਂਸਪੋਰਟ ਤੇ ਸੈਰ-ਸਪਾਟਾ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਚੁੱਕੇਗੀ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਉਠਾਏਗੀ ਅਤੇ ਇਸ ਸੰਬੰਧ ਵਿਚ ਏਅਰਲਾਈਨਾਂ ਨੂੰ ਕੀ ਕਰਨ ਦੀ ਲੋੜ ਹੈ। ਇਸ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕਈ...
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  about 2 hours ago
ਅਗਰਤਲਾ, 30 ਜਨਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ
ਇਹ ਯਾਤਰਾ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸੀ- ਕਾਂਗਰਸ ਪ੍ਰਧਾਨ
. . .  about 2 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਯਾਤਰਾ ਚੋਣਾਂ ਜਿੱਤਣ ਜਾਂ ਕਾਂਗਰਸ ਪਾਰਟੀ ਨੂੰ ਅੱਗੇ ਵਧਾਉਣ ਲਈ ਨਹੀਂ ਕੱਢੀ ਗਈ ਸੀ, ਸਗੋਂ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ...
ਦੋ ਸਕੂਲੀ ਬੱਸਾਂ ਦੀ ਆਪਸ ਵਿਚ ਟੱਕਰ, ਕੋਈ ਜਾਨੀ ਨੁਕਸਾਨ ਨਹੀਂ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਅੱਜ ਸਵੇਰੇ ਆਈ.ਜੀ.ਆਈ. ਸਟੇਡੀਅਮ ਨੇੜੇ ਦੋ ਸਕੂਲੀ ਬੱਸਾਂ ਦੀ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾ ਲਿਆ...
ਸਰਬ ਪਾਰਟੀ ਮੀਟਿੰਗ ਵਿਚ ਨਹੀਂ ਪਹੁੰਚੇ ਕਾਂਗਰਸੀ ਮੈਂਬਰ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਅੱਜ ਸਵੇਰੇ ਸ਼ੁਰੂ ਹੋ ਗਈ। ਸੰਸਦ ਭਵਨ ਕੰਪਲੈਕਸ ’ਚ ਹੋਈ ਬੈਠਕ ’ਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਸਦਨ ਦੇ ਨੇਤਾ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ...
ਰਾਹੁਲ ਗਾਂਧੀ ਜਿੱਥੇ ਵੀ ਗਏ ਲੋਕ ਉਨ੍ਹਾਂ ਲਈ ਬਾਹਰ ਆ ਗਏ- ਪਿ੍ਅੰਕਾ ਗਾਂਧੀ
. . .  about 2 hours ago
ਸ੍ਰੀਨਗਰ, 30 ਜਨਵਰੀ- ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਗਮ ’ਤੇ ਬੋਲਦਿਆਂ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੇਰਾ ਭਰਾ ਕੰਨਿਆਕੁਮਾਰੀ ਤੋਂ 4-5 ਮਹੀਨੇ ਤੁਰਿਆ। ਉਹ ਜਿੱਥੇ ਵੀ ਗਏ, ਲੋਕ ਉਨ੍ਹਾਂ ਲਈ ਬਾਹਰ ਆ ਗਏ। ਕਿਉਂਕਿ ਇਸ ਦੇਸ਼ ਵਿਚ ਅਜੇ ਵੀ ਇਕ ਜਨੂੰਨ ਹੈ, ਆਪਣੇ ਦੇਸ਼ ਲਈ,ਇਸ ਧਰਤੀ ਲਈ, ਇਸ ਦੀ ਵਿਭਿੰਨਤਾ...
ਭਾਰਤ ਜੋੜੋ ਯਾਤਰਾ ਦੀ ਸਮਾਪਤੀ ਮੌਕੇ ਕਈ ਪਾਰਟੀਆਂ ਨੇ ਕੀਤੀ ਸ਼ਮੂਲੀਅਤ
. . .  about 2 hours ago
ਸ੍ਰੀਨਗਰ, 30 ਜਨਵਰੀ- ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਰਾਹੁਲ ਅਤੇ ਪ੍ਰਿਅੰਕਾ ਦੇ ਨਾਲ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਡੀ.ਐਮ.ਕੇ., ਐਨ.ਸੀ., ਪੀ.ਡੀ.ਪੀ., ਸੀ.ਪੀ.ਆਈ., ਆਰ.ਐਸ.ਪੀ. ਅਤੇ ਆਈ.ਯੂ.ਐਮ.ਐਲ. ਦੇ ਨੇਤਾਵਾਂ ਨੇ ਰੈਲੀ ਵਿਚ ਸ਼ਿਰਕਤ..
ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਸਮੇਂ ਦੀ ਬਰਬਾਦੀ- ਕਿਰਨ ਰਿਜਿਜੂ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਪੱਤਰਕਾਰ ਐਨ ਰਾਮ, ਐਡਵੋਕੇਟ ਪ੍ਰਸ਼ਾਂਤ ਭੂਸ਼ਣ ਅਤੇ ਟੀ.ਐਮ.ਸੀ. ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ...
ਕੌਮ ਨੂੰ ਅਜਿਹੀ ਯਾਤਰਾ ਦੀ ਲੋੜ ਸੀ- ਉਮਰ ਅਬਦੁੱਲਾ
. . .  about 2 hours ago
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਭਾਰਤ ਜੋੜੋ ਯਾਤਰਾ’ ਸੰਬੰਧੀ ਕਿਹਾ ਕਿ ਇਹ ਬਹੁਤ ਸਫ਼ਲ ਯਾਤਰਾ ਰਹੀ ਹੈ। ਕੌਮ ਨੂੰ ਇਸ ਦੀ ਲੋੜ ਸੀ। ਇਸ ਨੇ ਸਾਬਤ ਕਰ ਦਿੱਤਾ ਹੈ ਕਿ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਪਸੰਦ ਕਰਦੇ ਹਨ ਅਤੇ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਛੱਡ ਕੇ ਨਵੀਂ ਸਰਕਾਰ...
ਦੇਸ਼ ਨੂੰ ਰਾਹੁਲ ਗਾਂਧੀ ਵਿਚ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ- ਮਹਿਬੂਬਾ ਮੁਫ਼ਤੀ
. . .  about 2 hours ago
ਸ੍ਰੀਨਗਰ, 30 ਜਨਵਰੀ- ਮਹਿਬੂਬਾ ਮੁਫ਼ਤੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਕਿਹਾ ਕਿ ਰਾਹੁਲ ਤੁਸੀਂ ਕਿਹਾ ਸੀ ਕਿ ਤੁਸੀਂ ਕਸ਼ਮੀਰ ਆਪਣੇ ਘਰ ਆਏ ਹੋ। ਇਹ ਤੁਹਾਡਾ ਘਰ ਹੈ। ਮੈਂ ਉਮੀਦ ਕਰਦੀ ਹਾਂ ਕਿ ਗੋਡਸੇ ਦੀ ਵਿਚਾਰਧਾਰਾ ਨੇ ਜੰਮੂ-ਕਸ਼ਮੀਰ ਤੋਂ ਜੋ ਖੋਹਿਆ ਸੀ, ਉਹ ਇਸ ਦੇਸ਼ ਤੋਂ ਬਹਾਲ ਕੀਤਾ ਜਾਵੇਗਾ। ਗਾਂਧੀ...
ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ- ਕਸਾਬਾ ਕੋਰੋਸੀ
. . .  about 3 hours ago
ਨਵੀਂ ਦਿੱਲੀ, 30 ਜਨਵਰੀ- 77ਵੀਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਕਿਹਾ ਕਿ ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ ਰਹੀ ਹੈ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਤੋਂ ਭਾਰਤ ਅਤੇ ਸੰਯੁਕਤ ਰਾਸ਼ਟਰ ਨੇ ਹੱਥ ਨਾਲ ਹੱਥ ਮਿਲ ਕੇ ਯਾਤਰਾ ਕੀਤੀ ਹੈ। ਭਾਰਤ ਸ਼ਾਂਤੀ...
ਕਸ਼ਮੀਰ ਵਿਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਤੇ ਪਿ੍ਅੰਕਾ ਦੀ ਮਸਤੀ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 3 hours ago
ਸ੍ਰੀਨਗਰ, 30 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸ੍ਰੀਨਗਰ ਵਿਚ ਪਾਰਟੀ ਦਫ਼ਤਰ ਵਿਚ ਤਿਰੰਗਾ ਲਹਿਰਾਉਣ ਤੋਂ ਬਾਅਦ ਮਸਤੀ ਕਰਦੇ ਹੋਏ ਨਜ਼ਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਫ਼ਤਹਿਗੜ੍ਹ ਸਾਹਿਬ

ਕਰੋੜਾਂ ਦੀ ਲਾਗਤ ਨਾਲ ਬਣਾਈ ਪਸ਼ੂ ਮੰਡੀ ਹੋਈ ਲਾਵਾਰਸ

ਚੁੰਨ੍ਹੀ, 23 ਜਨਵਰੀ (ਬਹਾਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਪਸ਼ੂ ਪਾਲਣ ਨੂੰ ਬੜ੍ਹਾਵਾ ਦੇਣ ਵਾਸਤੇ ਨਬੀਪੁਰ ਵਿਖੇ ਕਰੋੜਾਂ ਦੀ ਲਾਗਤ ਨਾਲ ਆਧੁਨਿਕ ਪਸ਼ੂ ਮੰਡੀ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਵਿਚ ਕਈ ਏਕੜ ਪੰਚਾਇਤੀ ਜ਼ਮੀਨ ਦੀ ਵਰਤੋਂ ਕੀਤੀ ਗਈ ਸੀ | ਇਹ ਮੰਡੀ ਬਣਾਉਣ ਦਾ ਮੁੱਖ ਮੰਤਵ ਪਸ਼ੂਆਂ ਦੀਆਂ ਵਧੀਆ ਨਸਲਾਂ ਪਸ਼ੂ ਪਾਲਕਾਂ ਨੂੰ ਮੁਹੱਈਆ ਕਰਵਾਉਣਾ ਸੀ, ਜਿੱਥੇ ਪਸ਼ੂ ਮੰਡੀ ਲੱਗਣੀ ਸੀ ਅਤੇ ਦੂਰ ਦੁਰਾਡਿਓਾ ਵਪਾਰੀ ਆਉਣੇ ਸਨ | ਪ੍ਰੰਤੂ 10-15 ਸਾਲ ਦਾ ਸਮਾਂ ਬੀਤਣ ਬਾਅਦ ਵੀ ਕਿਸੇ ਨੇ ਇਸ ਦੀ ਸਾਰ ਨਹੀਂ ਲਈ | ਇਸ ਮੰਡੀ ਦਾ ਏਨਾ ਮਾੜਾ ਹਾਲ ਹੋ ਚੁੱਕਾ ਹੈ ਕਿ ਇੱਥੇ ਥਾਂ-ਥਾਂ ਗੰਦਗੀ ਫੈਲੀ ਹੋਈ ਹੈ ਅਤੇ ਕਈ ਏਕੜ ਉਪਜਾਊ ਜ਼ਮੀਨ ਬੰਜਰ ਹੋ ਕੇ ਰਹਿ ਗਈ ਹੈ | ਜਿੱਥੋਂ ਤੱਕ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਗੱਲ ਹੈ ਤਾਂ ਉਹ ਤਾਂ ਆਪਣਾ ਪੱਲਾ ਝਾੜ ਕੇ ਬੈਠ ਗਏ ਹਨ | ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਮੌਜੂਦਾ ਠੇਕੇਦਾਰ ਆਪਣੇ ਅਸਰ ਰਸੂਖ਼ ਨਾਲ ਇੱਥੇ ਮੰਡੀ ਲੱਗਣ ਨਹੀਂ ਦੇ ਰਿਹਾ ਅਤੇ ਇਸ ਬਾਰੇ ਕਈ ਵਾਰ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੱਕ ਵੀ ਪਹੁੰਚ ਕੀਤੀ ਜਾ ਚੁੱਕੀ ਹੈ, ਪ੍ਰੰਤੂ ਫਿਰ ਵੀ ਸਾਰਾ ਮਾਮਲਾ ਉੱਥੇ ਹੀ ਖੜ੍ਹਾ ਹੈ | ਹਾਲ ਹੀ ਵਿਚ ਹੋਈ ਚੋਰੀ ਦੀ ਘਟਨਾ ਨੇ ਇਸ ਮੰਡੀ ਦੇ ਬਦਤਰ ਇੰਤਜ਼ਾਮ ਨੂੰ ਹੋਰ ਹਵਾ ਦੇ ਦਿੱਤੀ ਹੈ | ਨਬੀਪੁਰ ਪੁਲਿਸ ਚੌਕੀ ਤੋਂ ਇਹ ਪਸ਼ੂ ਮੰਡੀ ਮਹਿਜ਼ 100 ਮੀਟਰ ਦੀ ਦੂਰੀ 'ਤੇ ਸਥਿਤ ਹੈ, ਪ੍ਰੰਤੂ ਚੋਰਾਂ ਦੇ ਹੌਸਲੇ ਏਨੇ ਵਧ ਗਏ ਹਨ ਕਿ ਇਸ ਪਸ਼ੂ ਮੰਡੀ ਦੀਆਂ ਗਿੱ੍ਰਲਾਂ ਤੱਕ ਚੋਰੀ ਹੋ ਚੁੱਕੀਆਂ ਹਨ | ਇੱਥੇ ਹੀ ਬੱਸ ਨਹੀਂ ਚੋਰਾਂ ਨੇ ਇਹ ਗਿੱ੍ਰਲਾਂ ਕੱਟ ਕੇ ਚੋਰੀ ਕੀਤੀਆਂ ਹਨ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਲਗਾ ਕੇ ਵੀ ਇਸ ਮੰਡੀ ਦੀ ਕੋਈ ਸਾਰ ਨਹੀਂ ਲੈਣੀ ਸੀ ਤਾਂ ਲੋਕਾਂ ਦਾ ਪੈਸਾ ਇਸ ਤਰ੍ਹਾਂ ਕਿਉਂ ਰੋੜਿ੍ਹਆ ਗਿਆ? ਇਸ ਬਾਰੇ ਜਦੋਂ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸੁਖਬੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਜਾਂਚ ਕਰਨਗੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |

ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਬਰਸੀ ਗੁਰਦੁਆਰਾ ਦੁਫੇੜਾ ਸਾਹਿਬ ਵਿਖੇ ਮਨਾਈ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ 8ਵੀਂ ਬਰਸੀ ਗੁਰਦੁਆਰਾ ਦੁਫੇੜਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਸਰਹਿੰਦ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਰਾਜਿੰਦਰ ਸਿੰਘ)-ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਸਰਹਿੰਦ ਦੀ ਮੀਟਿੰਗ ਕਮੇਟੀ ਦੇ ਸਕੱਤਰ ਕਿ੍ਸ਼ਨ ਸਿੰਘ ਬ੍ਰਾਹਮਣ ਮਾਜਰਾ, ਪ੍ਰਧਾਨ ਆਤਮਾ ਰਾਮ, ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਸੰਗਤਪੁਰ, ਮੀਤ ਪ੍ਰਧਾਨ ਦੇਵ ਰਾਜ ਸਾਨੀਪੁਰ ਦੀ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਖਮਾਣੋਂ, 23 ਜਨਵਰੀ (ਮਨਮੋਹਣ ਸਿੰਘ ਕਲੇਰ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਣਵਾਂ ਵਿਖੇ ਐਜੂਕੇਟਰ ਪੰਜਾਬ ਪ੍ਰਾਜੈਕਟ ਵਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲਿਖਣ ਭਗਤੀ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਭਾਗ ਲੈਣ ਵਾਲੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਮੰਚ ਸੰਚਾਲਨ ਧਰਮਪਾਲ ਆਜ਼ਾਦ ਨੇ ਕੀਤਾ | ਮੀਟਿੰਗ 'ਚ ...

ਪੂਰੀ ਖ਼ਬਰ »

ਮੰਗਾਂ ਸੰਬੰਧੀ ਮੁਲਾਜ਼ਮਾਂ ਨੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ

ਸੰਘੋਲ, 23 ਜਨਵਰੀ (ਪਰਮਵੀਰ ਸਿੰਘ ਧਨੋਆ)-ਪਾਵਰਕਾਮ ਦੀ ਐੱਸ.ਸੀ/ਬੀ.ਸੀ ਮੁਲਾਜ਼ਮ ਵੈੱਲਫੇਅਰ ਫੈੱਡਰੇਸ਼ਨ ਵਲੋਂ ਪ੍ਰਧਾਨ ਅਵਤਾਰ ਸਿੰਘ ਕੈਂਥ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਰੁਪਿੰਦਰ ਹੈਪੀ ਨੂੰ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਨੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰਾਂ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਸੂਬੇ ਦੀ 'ਆਪ' ਸਰਕਾਰ ਵਲੋਂ 26 ਜਨਵਰੀ ਨੂੰ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਸ਼ੁਰੂ ਹੋਣ ਤੋਂ ਪਹਿਲਾਂ ਦੀ ਵਿਵਾਦਾਂ 'ਚ ਘਿਰਦੇ ਨਜ਼ਰ ਆ ਰਹੇ ਹਨ, ਕਿਉਂਕਿ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਬਣੀਆਂ ਡਿਸਪੈਂਸਰੀਆਂ 'ਚ ...

ਪੂਰੀ ਖ਼ਬਰ »

ਲੁੱਟ ਦੀ ਵਾਰਦਾਤ 'ਚ ਸ਼ਾਮਿਲ 4 'ਚੋਂ 2 ਵਿਅਕਤੀ ਕਾਬੂ

ਚੁੰਨ੍ਹੀ, 23 ਜਨਵਰੀ (ਰਵਿੰਦਰ ਮੌਦਗਿਲ)-ਬਡਾਲੀ ਪੁਲਿਸ ਵਲੋਂ ਐੱਸ.ਐਚ.ਓ. ਇੰਸਪੈਕਟਰ ਅਰਸ਼ਦੀਪ ਸ਼ਰਮਾ ਦੀ ਅਗਵਾਈ ਹੇਠ ਲੁੱਟ ਦੀ ਵਾਰਦਾਤ 'ਚ ਸ਼ਾਮਿਲ 4 'ਚੋਂ 2 ਵਿਅਕਤੀਆਂ ਨੂੰ 24 ਘੰਟੇ ਅੰਦਰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਡੀ.ਐੱਸ.ਪੀ. ਬਸੀ ਪਠਾਣਾਂ ...

ਪੂਰੀ ਖ਼ਬਰ »

ਪੰਜਾਬ ਅੰਦਰ ਕਾਨੰੂਨ ਵਿਵਸਥਾ ਡਾਵਾਂਡੋਲ-ਚੌਰਵਾਲਾ

ਜਖਵਾਲੀ, 23 ਜਨਵਰੀ (ਨਿਰਭੈ ਸਿੰਘ)-ਪਟਿਆਲਾ ਜ਼ਿਲੇ੍ਹ ਦੇ ਬਲਵੇੜਾ ਵਿਖੇ ਵਾਪਰੀ ਦਰਦਨਾਕ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਅੰਦਰ ਕਾਨੰੂਨ ਵਿਵਸਥਾ ਡਾਵਾਂਡੋਲ ਹੈ | ਭਾਰਤੀ ਜਨਤਾ ਪਾਰਟੀ ਦੇ ਐੱਸ.ਸੀ. ਮੋਰਚਾ ਦੇ ਬੁਲਾਰੇ ਬਲਦੇਵ ਸਿੰਘ ਚੌਰਵਾਲਾ ਨੇ ਇਹ ...

ਪੂਰੀ ਖ਼ਬਰ »

13ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਮਾਗਮ-ਜ਼ਿਲ੍ਹਾ ਚੋਣ ਅਫ਼ਸਰ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ 13ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ 'ਚ 18-19 ਸਾਲ ਦੀ ਉਮਰ ਦੇ ਨਵੇਂ ...

ਪੂਰੀ ਖ਼ਬਰ »

ਗਤਕਾ ਕੋਚ ਯੋਗਰਾਜ ਸਿੰਘ ਸਿਖਲਾਈ ਤੇ ਕੋਚਿੰਗ ਡਾਇਰੈਕਟੋਰੇਟ 'ਚ ਡਾਇਰੈਕਟਰ ਨਿਯੁਕਤ

ਖਮਾਣੋਂ, 23 ਜਨਵਰੀ (ਜੋਗਿੰਦਰ ਪਾਲ)-ਵਿਸ਼ਵ ਗਤਕਾ ਫੈੱਡਰੇਸ਼ਨ ਅਤੇ ਏਸ਼ੀਅਨ ਗਤਕਾ ਫੈੱਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਵਲੋਂ ਦੇਸ਼ ਵਿਚ ਗਤਕਾ ਸਿਖਲਾਈ ਤੇ ਕੋਚਿੰਗ ਬਾਰੇ ਕਾਰਜਾਂ ਨੂੰ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਚੁੱਕੀ ਸਹੁੰ

ਖਮਾਣੋਂ, 23 ਜਨਵਰੀ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਚਾਈਨਾ ਡੋਰ ਦਾ ਇਸਤੇਮਾਲ ਨਾ ਕਰਨ ਲਈ ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਕੇ ਸਹੁੰ ਚੁੱਕੀ ਗਈ | ਅਧਿਆਪਕਾ ਰਵਿੰਦਰ ਕੌਰ (ਸਿੱਖਿਆ ...

ਪੂਰੀ ਖ਼ਬਰ »

ਰਾਜੂ ਖੰਨਾ ਦੀ ਐੱਸ.ਓ.ਆਈ. ਦੇ ਕੋਆਰਡੀਨੇਟਰ ਵਲੋਂ ਨਿਯੁਕਤੀ 'ਤੇ ਨੌਜਵਾਨਾਂ 'ਚ ਭਾਰੀ ਉਤਸ਼ਾਹ

ਅਮਲੋਹ, 23 ਜਨਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਬਸੀ ਪਠਾਣਾਂ 'ਚ ਇਸਤਰੀ ਰੋਗਾਂ ਦੀ ਮਾਹਿਰ ਡਾ. ਹਰਮਨਪ੍ਰੀਤ ਕੌਰ ਨਿਯੁਕਤ

ਬਸੀ ਪਠਾਣਾਂ, 23 ਜਨਵਰੀ (ਐਚ.ਐਸ. ਗੌਤਮ)-ਪੰਜਾਬ ਸਰਕਾਰ ਵਲੋਂ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਬਸੀ ਪਠਾਣਾਂ ਵਿਖੇ ਇਸਤਰੀ ਰੋਗਾਂ ਦੀ ਮਾਹਿਰ ਡਾ. ਹਰਮਨਪ੍ਰੀਤ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਗੁਰਦੀਪ ਸਿੰਘ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਚਾਈਨਾ ਡੋਰ ਸੰਬੰਧੀ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰ ਨੈਸ਼ਨਲ ਸਕੂਲ ਸਰਹਿੰਦ ਵਿਖੇ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਖ਼ਤਰਾ ਬਣੀ ਚਾਈਨਾ ਡੋਰ ਖ਼ਿਲਾਫ਼ ਬੱਚਿਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਕ੍ਰਿਆਤਮਕ ਕਾਰਜ ਕਰਵਾਏ ਗਏ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਡੱਲੇਵਾਨ ਨੇ ਕਿਸਾਨ ਅੰਦੋਲਨ ਦੌਰਾਨ ਅਪਾਹਜ ਹੋਏ ਕਬੱਡੀ ਖ਼ਿਡਾਰੀ ਦਾ ਪੁੱਛਿਆ ਹਾਲ-ਚਾਲ

ਚੁੰਨ੍ਹੀ, 23 ਜਨਵਰੀ (ਬਹਾਦਰ ਸਿੰਘ ਟਿਵਾਣਾ)-ਕਿਸਾਨੀ ਅੰਦੋਲਨ 'ਚ ਸ਼ਾਮਿਲ ਹੋਣ ਸਮੇਂ ਸੜਕੀ ਹਾਦਸੇ ਦਾ ਸ਼ਿਕਾਰ ਹੋ ਕੇ ਅਪਾਹਜ ਹੋਏ ਕਬੱਡੀ ਖਿਡਾਰੀ ਜਗਤਾਰ ਸਿੰਘ ਭੂਰਾ ਦੇ ਘਰ ਪਿੰਡ ਸੈਂਪਲੀ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ...

ਪੂਰੀ ਖ਼ਬਰ »

ਭਾਈ ਮਰਦਾਨਾ ਜੀ ਦੇ ਜਨਮ ਦਿਵਸ ਸੰਬੰਧੀ 5 ਫਰਵਰੀ ਨੂੰ ਘੁੁਡਾਣੀ 'ਚ ਕਰਵਾਇਆ ਜਾਵੇਗਾ ਸੂਬਾ ਪੱਧਰੀ ਸਮਾਗਮ-ਬਿੱਟੂ

ਮੰਡੀ ਗੋਬਿੰਦਗੜ੍ਹ, 23 ਜਨਵਰੀ (ਬਲਜਿੰਦਰ ਸਿੰਘ)-ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਪਿੰਡ ਘੁਡਾਣੀ, ਹਲਕਾ ਪਾਇਲ ਜ਼ਿਲ੍ਹਾ ਲੁਧਿਆਣਾ ਵਿਖੇ ਆਗਾਮੀ 5 ਫਰਵਰੀ ਨੂੰ ਸੂਬਾ ਪੱਧਰ 'ਤੇ ਭਾਈ ਮਰਦਾਨਾ ਜੀ ਦਾ ਜਨਮ ਦਿਵਸ ਮਨਾਇਆ ਜਾਵੇਗਾ | ...

ਪੂਰੀ ਖ਼ਬਰ »

ਜੀ.ਪੀ.ਐੱਸ. ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਨਾ ਵਰਤਣ ਲਈ ਦਿੱਤਾ ਸੁਨੇਹਾ

ਮੰਡੀ ਗੋਬਿੰਦਗੜ੍ਹ, 23 ਜਨਵਰੀ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ 'ਚ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾ ਵਰਤਣ ਲਈ ਜਾਗਰੂਕਤਾ ਗਤੀਵਿਧੀ ਕਰਵਾਈ ਗਈ, ਜਿਸ 'ਚ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾਲ ਵਾਪਰ ਰਹੀਆਂ ਦੁਰਘਟਨਾਵਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜਲੰਧਰ ਜ਼ਿਮਨੀ ਚੋਣ ਹੋਈ ਤਾਂ ਸਮੁੱਚੇ ਪੰਜਾਬੀ ਸੁਹਿਰਦ ਹੋ ਕੇ ਸ਼੍ਰੋ.ਅ.ਦਲ (ਅ) ਨੂੰ ਸਹਿਯੋਗ ਕਰਨ-ਮਾਨ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਜੇਕਰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਹੋਈ ਤਾਂ ਇਸ 'ਚ ਸ਼੍ਰੋਮਣੀ ਅਕਾਲੀ ਦਲ (ਅ) ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਗਰੂਰ ਦੀ ਤਰ੍ਹਾਂ ਇਹ ਸੀਟ ਵੀ ਵੱਡੇ ਬਹੁਮਤ ਨਾਲ ਜਿੱਤੇਗੀ, ਕਿਉਂਕਿ ਸਮੁੱਚੇ ਪੰਜਾਬੀਆਂ ਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਕਲਾਂ ਐਮੀਨੈਂਸ 'ਚ ਸ਼ਾਮਿਲ

ਖਮਾਣੋਂ, 23 ਜਨਵਰੀ (ਜੋਗਿੰਦਰ ਪਾਲ)-ਪਿ੍ੰ. ਕਵਿਤਾ ਮਿੱਤਲ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਕਲਾਂ ਨੂੰ ਵੀ ਸਕੂਲ ਆਫ਼ ਐਮੀਨੈਂਸ 'ਚ ...

ਪੂਰੀ ਖ਼ਬਰ »

6 ਹਜ਼ਾਰ ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਬੂ

ਰਾਜਪੁਰਾ, 23 ਜਨਵਰੀ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਜੋਗਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਬਾਹੱਦ ਪਿੰਡ ਮਹਿਮਦਪੁਰ ਨੇੜੇ ਹਾਜ਼ਰ ਸੀ ...

ਪੂਰੀ ਖ਼ਬਰ »

ਗਿਆਨੀ ਹਰਪਾਲ ਸਿੰਘ ਨੂੰ ਗੁਰਦੁਆਰਾ ਸ਼ਹੀਦ ਸਿੰਘਾਂ ਦੀ ਸੇਵਾ ਸੰਭਾਲਣ 'ਤੇ ਬਾਬਾ ਬਲਬੀਰ ਸਿੰਘ ਵਲੋਂ ਵਧਾਈ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਨੇ ਗਿਆਨੀ ਹਰਪਾਲ ਸਿੰਘ ਨੂੰ ਹੈਦਰਾਬਾਦ ਦੇ ਪੁਰਾਤਨ ਇਤਿਹਾਸਕ ਅਸਥਾਨ ...

ਪੂਰੀ ਖ਼ਬਰ »

ਟਕਸਾਲੀ ਭਾਜਪਾ ਵਰਕਰਾਂ ਵਲੋਂ ਕੋਹਲੀ ਦੇ ਗ੍ਰਹਿ ਵਿਖੇ ਬੈਠਕ

ਪਟਿਆਲਾ, 23 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਟਕਸਾਲੀ ਭਾਜਪਾ ਵਰਕਰਾਂ ਵਲੋਂ ਗੁਰਜੀਤ ਸਿੰਘ ਕੋਹਲੀ ਦੇ ਗ੍ਰਹਿ ਵਿਖੇ ਬੈਠਕ ਕੀਤੀ ਗਈ | ਇਸ ਬੈਠਕ ਵਿਚ ਪਹੁੰਚੇ ਹੋਏ ਆਗੂਆਂ ਵਲੋਂ ਮੰਗ ਕੀਤੀ ਗਈ ਕਿ ਪਾਰਟੀ ਹਾਈ ਕਮਾਂਡ ਤੱਕ ਇਹ ਗੱਲ ਪਹੁੰਚਦੀ ਕੀਤੀ ਜਾਵੇ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਡਰਾਈਵਰ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਡਰਾਈਵਰ ਟੈਕਨੀਕਲ ਇੰਪਲਾਈਜ਼ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਘੱਟ ਗਿਣਤੀ ਵਿੰਗ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 23 ਜਨਵਰੀ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਘੱਟ ਗਿਣਤੀ ਵਿੰਗ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ ਵਿੰਗ ਦੇ ਹਲਕਾ ਪ੍ਰਧਾਨ ਮੁਹੰਮਦ ਸਲਮਾਨ ਅਤੇ ਕਿਸ਼ੋਰ ਚੰਦ ਖੰਨਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਕਤ ...

ਪੂਰੀ ਖ਼ਬਰ »

ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 23 ਜਨਵਰੀ (ਬਲਜਿੰਦਰ ਸਿੰਘ)-ਹਲਕਾ ਅਮਲੋਹ 'ਚ ਚਰਚਾਵਾਂ ਤੇ ਅਫ਼ਵਾਹਾਂ ਨੂੰ ਵਿਰਾਮ ਦਿੰਦਿਆਂ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਪਸ਼ਟ ਕੀਤਾ ਕਿ ਉਹ ਭਵਿੱਖ ਵਿਚ ਹੋਣ ਵਾਲੀ ਵਿਧਾਨ ਸਭਾ ਚੋਣ ਹਲਕਾ ਅਮਲੋਹ ਤੋਂ ਹੀ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵਲੋਂ ਵੱਖ-ਵੱਖ ਸਕੂਲਾਂ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਿੰਪਲ ਮਦਾਨ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ, ਸਰਕਾਰੀ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਗੋਲੀ ਚਲਾਉਣ ਦੇ ਦੋਸ਼ ਤਹਿਤ ਸੇਵਾਦਾਰ ਨਾਮਜ਼ਦ

ਬਸੀ ਪਠਾਣਾਂ, 23 ਜਨਵਰੀ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਵਲੋਂ ਤਹਿਸੀਲ ਕੰਪਲੈਕਸ ਵਿਚ ਤਾਇਨਾਤ ਸੇਵਾਦਾਰ ਨੂੰ ਕਾਨੰੂਗੋ ਦਫ਼ਤਰ 'ਤੇ ਗੋਲੀ ਚਲਾਉਣ ਦੇ ਦੋਸ਼ ਤਹਿਤ ਨਾਮਜ਼ਦ ਕੀਤੇ ਜਾਣ ਦੀ ਸੂਚਨਾ ਹੈ | ਡੀ.ਐੱਸ.ਪੀ. ਅਮਰਪ੍ਰੀਤ ਸਿੰਘ ਨੇ ਉਪਰੋਕਤ ਜਾਣਕਾਰੀ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਸਮਾਣਾ, 23 ਜਨਵਰੀ (ਸਾਹਿਬ ਸਿੰਘ)-ਸੋਮਵਾਰ ਦੇਰ ਸ਼ਾਮ ਸਥਾਨਕ ਅਮਾਮਗੜ੍ਹ ਮੁਹੱਲਾ ਵਿਖੇ ਇਕ ਦੁਕਾਨ 'ਤੇ ਸੌਦਾ ਲੈਣ ਆਏ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਉਸ ਨੂੰ ਰਾਹਗੀਰਾਂ ਨੇ ...

ਪੂਰੀ ਖ਼ਬਰ »

ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਮੀਟਿੰਗ ਪ੍ਰਧਾਨ ਜਸਪਾਲ ਸਿੰਘ ਤਾਨ ਦੀ ਪ੍ਰਧਾਨਗੀ ਹੇਠ ਖ਼ਾਲਸਾ ਬੁੰਗਾ ਨੇੜੇ ਰੇਲਵੇ ਫਾਟਕ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ ਦੌਰਾਨ ਇਕ ਸ਼ੋਕ ਮਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX