ਤਾਜਾ ਖ਼ਬਰਾਂ


ਚੋਣ ਕਮਿਸ਼ਨ ਨੇ ਰੋਕੀ ਲਕਸ਼ਦੀਪ ਵਿਚ ਇਕ ਸੰਸਦੀ ਹਲਕੇ ਲਈ ਜ਼ਿਮਨੀ ਚੋਣ
. . .  6 minutes ago
ਨਵੀਂ ਦਿੱਲੀ, 30 ਜਨਵਰੀ-ਕੇਰਲਾ ਹਾਈ ਕੋਰਟ ਨੇ 25 ਜਨਵਰੀ, 2023 ਨੂੰ ਲਕਸ਼ਦੀਪ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਫੈਜ਼ਲ ਪੀ.ਪੀ. ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦੇਣ ਤੋਂ ਬਾਅਦ...
25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਬੀ.ਡੀ.ਪੀ.ਓ. ਰੰਗੇ ਹੱਥੀ ਕਾਬੂ
. . .  13 minutes ago
ਗੁਰੂਸਰ ਸੁਧਾਰ, (ਲੁਧਿਆਣਾ) 30 ਜਨਵਰੀ, (ਬਲਵਿੰਦਰ ਸਿੰਘ ਧਾਲੀਵਾਲ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਆਈ ਡੀ.ਐਸ.ਪੀ. ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
25 ਕਰੋੜ ਦੀ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ
. . .  37 minutes ago
ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ 5 ਕਿਲੋ ਹੈਰੋਇਨ ਅਤੇ 1215 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਰਸ਼ਪਾਲ ਸਿੰਘ ਵਾਸੀ ਪਿੰਡ ਕੱਕੜ...
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
. . .  about 1 hour ago
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ...
ਵਿਜੀਲੈਂਸ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ
. . .  about 1 hour ago
ਅੰਮ੍ਰਿਤਸਰ, 30 ਜਨਵਰੀ (ਰੇਸ਼ਮ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ ਕੀਤੀ ਗਈ। ਓ.ਪੀ. ਸੋਨੀ ਦੇ ਆਮਦਨ ਸੰਬੰਧੀ ਸਰੋਤਾਂ ਦੀ ਵਿਜੀਲੈਂਸ...
ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  about 1 hour ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  about 2 hours ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 2 hours ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  about 2 hours ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  about 2 hours ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  about 3 hours ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  about 3 hours ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  about 3 hours ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  about 3 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਪਿਸ਼ਾਵਰ ਵਿਚ ਹੋਇਆ ਧਮਾਕਾ
. . .  about 3 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . .  about 3 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
ਲਸ਼ਕਰ ਦੇ 4 ਅੱਤਵਾਦੀ ਕੀਤੇ ਗਿ੍ਫ਼ਤਾਰ
. . .  about 3 hours ago
ਸ੍ਰੀਨਗਰ, 30 ਜਨਵਰੀ- ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਅਵੰਤੀਪੋਰਾ ਦੇ ਹਾਫ਼ੂ ਨਗੇਨਪੋਰਾ ਜੰਗਲਾਂ ਵਿਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ...
ਟੀ.ਐਮ.ਸੀ. ਨੇ ਚੁੱਕਿਆ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ
. . .  about 3 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਰ.ਜੇ.ਡੀ. ਨੇ ਅਡਾਨੀ ਦਾ ਮੁੱਦਾ ਚੁੱਕਿਆ ਅਤੇ ਟੀ.ਐਮ.ਸੀ. ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ...
ਟਰਾਂਸਪੋਰਟ ਤੇ ਸੈਰ-ਸਪਾਟਾ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਚੁੱਕੇਗੀ
. . .  about 4 hours ago
ਨਵੀਂ ਦਿੱਲੀ, 30 ਜਨਵਰੀ- ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਉਠਾਏਗੀ ਅਤੇ ਇਸ ਸੰਬੰਧ ਵਿਚ ਏਅਰਲਾਈਨਾਂ ਨੂੰ ਕੀ ਕਰਨ ਦੀ ਲੋੜ ਹੈ। ਇਸ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕਈ...
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  about 4 hours ago
ਅਗਰਤਲਾ, 30 ਜਨਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ
ਇਹ ਯਾਤਰਾ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸੀ- ਕਾਂਗਰਸ ਪ੍ਰਧਾਨ
. . .  about 4 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਯਾਤਰਾ ਚੋਣਾਂ ਜਿੱਤਣ ਜਾਂ ਕਾਂਗਰਸ ਪਾਰਟੀ ਨੂੰ ਅੱਗੇ ਵਧਾਉਣ ਲਈ ਨਹੀਂ ਕੱਢੀ ਗਈ ਸੀ, ਸਗੋਂ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ...
ਦੋ ਸਕੂਲੀ ਬੱਸਾਂ ਦੀ ਆਪਸ ਵਿਚ ਟੱਕਰ, ਕੋਈ ਜਾਨੀ ਨੁਕਸਾਨ ਨਹੀਂ
. . .  about 4 hours ago
ਨਵੀਂ ਦਿੱਲੀ, 30 ਜਨਵਰੀ- ਅੱਜ ਸਵੇਰੇ ਆਈ.ਜੀ.ਆਈ. ਸਟੇਡੀਅਮ ਨੇੜੇ ਦੋ ਸਕੂਲੀ ਬੱਸਾਂ ਦੀ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾ ਲਿਆ...
ਸਰਬ ਪਾਰਟੀ ਮੀਟਿੰਗ ਵਿਚ ਨਹੀਂ ਪਹੁੰਚੇ ਕਾਂਗਰਸੀ ਮੈਂਬਰ
. . .  about 4 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਅੱਜ ਸਵੇਰੇ ਸ਼ੁਰੂ ਹੋ ਗਈ। ਸੰਸਦ ਭਵਨ ਕੰਪਲੈਕਸ ’ਚ ਹੋਈ ਬੈਠਕ ’ਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਸਦਨ ਦੇ ਨੇਤਾ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ...
ਰਾਹੁਲ ਗਾਂਧੀ ਜਿੱਥੇ ਵੀ ਗਏ ਲੋਕ ਉਨ੍ਹਾਂ ਲਈ ਬਾਹਰ ਆ ਗਏ- ਪਿ੍ਅੰਕਾ ਗਾਂਧੀ
. . .  about 4 hours ago
ਸ੍ਰੀਨਗਰ, 30 ਜਨਵਰੀ- ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਗਮ ’ਤੇ ਬੋਲਦਿਆਂ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੇਰਾ ਭਰਾ ਕੰਨਿਆਕੁਮਾਰੀ ਤੋਂ 4-5 ਮਹੀਨੇ ਤੁਰਿਆ। ਉਹ ਜਿੱਥੇ ਵੀ ਗਏ, ਲੋਕ ਉਨ੍ਹਾਂ ਲਈ ਬਾਹਰ ਆ ਗਏ। ਕਿਉਂਕਿ ਇਸ ਦੇਸ਼ ਵਿਚ ਅਜੇ ਵੀ ਇਕ ਜਨੂੰਨ ਹੈ, ਆਪਣੇ ਦੇਸ਼ ਲਈ,ਇਸ ਧਰਤੀ ਲਈ, ਇਸ ਦੀ ਵਿਭਿੰਨਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਲੁਧਿਆਣਾ

ਨਗਰ ਨਿਗਮ ਨੇ ਸਿੱਧਵਾਂ ਨਹਿਰ 'ਚ ਕੂੜਾ ਸੁੱਟਣ ਵਾਲੇ 55 ਲੋਕਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਕੀਤੀ ਸਿਫ਼ਾਰਸ਼

ਲੁਧਿਆਣਾ, 23 ਜਨਵਰੀ (ਜੁਗਿੰਦਰ ਸਿੰਘ ਅਰੋੜਾ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸਿੱਧਵਾਂ ਨਹਿਰ 'ਚ ਕੂੜਾ ਸੁੱਟਣ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਦਿਆਂ, ਨਗਰ ਨਿਗਮ ਨੇ ਪਿਛਲੇ 2 ਹਫ਼ਤਿਆਂ ਵਿਚ ਕੂੜਾ ਸੁੱਟਣ/ ਨਹਿਰ ਨੂੰ ਪ੍ਰਦੂਸ਼ਿਤ ਕਰਨ ਵਾਲੇ 55 ਵਸਨੀਕਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਸਿਫਾਰਸ਼ ਕੀਤੀ ਹੈ | ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵਲੋਂ ਜਾਰੀ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ ਵਲੋਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ.ਕਰਨ ਲਈ ਸਿਫ਼ਾਰਸ਼ ਸਿੰਜਾਈ ਵਿਭਾਗ ਨੂੰ ਭੇਜ ਦਿੱਤੀ ਗਈ ਹੈ, ਕਿਉਂਕਿ ਇਹ ਨਹਿਰ ਸਿੰਜਾਈ ਵਿਭਾਗ ਦੇ ਅਧਿਕਾਰ ਖੇਤਰ ਵਿਚ ਆਉਂਦੀ ਹੈ | ਸਿੰਜਾਈ ਵਿਭਾਗ ਨੂੰ ਕਾਨੂੰਨੀ ਕਾਰਵਾਈ ਕਰਨ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਲਿਖਿਆ ਗਿਆ ਹੈ |
ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ ਨੇ ਦੱਸਿਆ ਕਿ ਨਗਰ ਨਿਗਮ ਨਹਿਰ ਦੀ ਸਫ਼ਾਈ ਦਾ ਕੰਮ ਕਰ ਰਿਹਾ ਹੈ ਤੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਨਹਿਰ ਵਿੱਚ ਕੂੜਾ ਸੁੱਟਣ ਤੋਂ ਰੋਕਣ ਦੀ ਅਪੀਲ ਕੀਤੀ ਹੈ | ਪਰ ਇਹ ਉਲੰਘਣਾ ਕਰਨ ਵਾਲੇ ਹੁਣ ਵੀ ਨਹਿਰ ਵਿਚ ਕੂੜਾ ਸੁੱਟ ਰਹੇ ਹਨ, ਜਿਸ ਕਾਰਨ ਸਿੰਜਾਈ ਵਿਭਾਗ ਨੂੰ ਇਨ੍ਹਾਂ ਵਿਰੁੱਧ ਐਫ.ਆਈ.ਆਰ. ਕਰਨ ਲਈ ਲਿਖਿਆ ਗਿਆ ਹੈ | ਇਨ੍ਹਾਂ ਵਿਚੋਂ ਕਈ ਵਿਅਕਤੀ ਨਹਿਰ ਦੇ ਉਸ ਹਿੱਸੇ ਵਿੱਚ ਕੂੜਾ ਸੁੱਟਦੇ ਫੜੇ ਗਏ ਹਨ, ਜਿਸ ਦੀ ਨਗਰ ਨਿਗਮ ਵਲੋਂ ਪਿਛਲੇ ਦਿਨੀਂ ਸਫ਼ਾਈ ਕਰਵਾਈ ਗਈ ਹੈ | ਹਾਲ ਹੀ ਵਿਚ ਸਿੰਜਾਈ ਵਿਭਾਗ ਨੇ ਨਹਿਰ ਵਿਚ ਕੂੜਾ ਸੁੱਟਣ ਦੇ ਦੋਸ਼ ਵਿਚ ਤਿੰਨ ਵਸਨੀਕਾਂ ਖਿਲਾਫ਼ ਐਫ.ਆਈ.ਆਰ. ਵੀ ਦਰਜ ਕਰਵਾਈ ਸੀ | ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ ਨੇ ਦੱਸਿਆ ਕਿ ਲੋਕਲ ਬਾਡੀਜ਼ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਜਨਵਰੀ ਦੇ ਪਹਿਲੇ ਹਫ਼ਤੇ ਸਿੱਧਵਾਂ ਨਹਿਰ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਨ ਤੋਂ ਬਾਅਦ ਨਹਿਰ ਦੇ ਵੱਖ-ਵੱਖ ਸਥਾਨਾਂ 'ਤੇ ਚੌਕਸੀ ਰੱਖਣ ਤੇ ਨਹਿਰ ਵਿਚ ਕੂੜਾ ਸੁੱਟਣ ਵਾਲੇ ਨਿਵਾਸੀਆਂ ਨੂੰ ਫੜਨ ਲਈ ਨਗਰ ਨਿਗਮ ਦੇ 10 ਮੁਲਾਜ਼ਮਾਂ ਤੇ ਮਾਰਸ਼ਲ ਏਡ (ਐਨ.ਜੀ.ਓ.) ਦੇ 10 ਵਲੰਟੀਅਰਾਂ ਸਮੇਤ 20 ਦੇ ਕਰੀਬ ਵਿਅਕਤੀ ਤਾਇਨਾਤ ਕੀਤੇ ਗਏ ਹਨ | ਉਲੰਘਣਾ ਕਰਨ ਵਾਲਿਆਂ ਦੇ ਵੱਡੇ ਚਲਾਨ ਵੀ ਕੀਤੇ ਜਾ ਰਹੇ ਹਨ | ਲੋਕਾਂ ਨੂੰ ਨਹਿਰ ਵਿਚ ਕੂੜਾ ਸੁੱਟਣ ਤੋਂ ਰੋਕਣ ਲਈ ਤਾਇਨਾਤ ਨਗਰ ਨਿਗਮ ਦੀਆਂ ਟੀਮਾਂ ਨੇ ਉਨ੍ਹਾਂ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰ ਨੋਟ ਕੀਤੇ ਹਨ ਜਿਨ੍ਹਾਂ ਵਿਚ ਉਲੰਘਣਾ ਕਰਨ ਵਾਲੇ ਨਹਿਰ 'ਤੇ ਪਹੁੰਚੇ ਸਨ | ਇਨ੍ਹਾਂ ਵਿਚ ਕਾਰਾਂ, ਦੋ ਪਹੀਆ ਵਾਹਨ ਅਤੇ ਚਾਰ ਪਹੀਆ ਆਦਿ ਸ਼ਾਮਿਲ ਹਨ | ਇਹ ਸੂਚੀ ਸਿੰਜਾਈ ਵਿਭਾਗ ਨੂੰ ਵੀ ਭੇਜ ਦਿੱਤੀ ਗਈ ਹੈ ਤਾਂ ਜੋ ਉਲੰਘਣਾ ਕਰਨ ਵਾਲਿਆਂ ਦਾ ਪਤਾ ਲਗਾਇਆ ਜਾ ਸਕੇ | ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਕੋਲ ਉਲੰਘਣਾ ਕਰਨ ਵਾਲਿਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਹਨ ਅਤੇ ਜੇਕਰ ਵਸਨੀਕ ਨਹਿਰ ਵਿਚ ਕੂੜਾ ਸੁੱਟਣਾ ਜਾਰੀ ਰੱਖਦੇ ਹਨ ਤਾਂ ਨਗਰ ਨਿਗਮ ਉਲੰਘਣਾ ਕਰਨ ਵਾਲਿਆਂ ਦੀਆਂ ਤਸਵੀਰਾਂ/ਵੀਡੀਓ ਸੋਸ਼ਲ ਮੀਡੀਆ ਨੈਟਵਰਕਾਂ 'ਤੇ ਪੋਸਟ ਕਰਕੇ ਉਨ੍ਹਾਂ ਨੂੰ ਜਨਤਕ ਤੌਰ 'ਤੇ ਸ਼ਰਮਸਾਰ ਵੀ ਕਰੇਗਾ |

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਅੱਜ ਵੱਖ-ਵੱਖ ਬਲਾਕਾਂ ਤੋਂ ਪੰਹੁਚੇ ਵੱਡੀ ਗਿਣਤੀ ਕਿਸਾਨਾਂ ਨੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿਧਾਇਕ ਦੀ ਚਿਤਾਵਨੀ ਤੋਂ ਬਾਅਦ ਵੀ ਪਾਰਕਿੰਗ ਦੀ ਵੱਧ ਵਸੂਲੀ ਕਰਦੇ 3 ਕਾਬੂ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬੀ ਦੀ ਕਹਾਵਤ ਹੈ, ਅਖੇ ਪੰਚਾਂ ਦਾ ਕਿਹਾ, ਸਿਰ ਮੱਥੇ, ਪਰ ਪਰਨਾਲਾ ਉਥੇ ਦਾ ਉਥੇ | ਇਹ ਕਹਾਵਤ ਮਿੰਨੀ ਸਕੱਤਰੇਤ ਸਥਿਤ ਬਹੁਮੰਜ਼ਲੀ ਪਾਰਕਿੰਗ ਦੇ ਪ੍ਰਬੰਧਕਾਂ ਉਪਰ ਠੀਕ ਢੁਕਦੀ ਹੈ | ਪਿਛਲੇ ਦਿਨੀਂ ਹਲਕਾ ਪੱਛਮੀ ਦੇ ...

ਪੂਰੀ ਖ਼ਬਰ »

ਵੋਟਰ ਕਾਰਡ, ਆਧਾਰ ਕਾਰਡ ਤੇ ਪੈਨਸ਼ਨ ਸੰਬੰਧੀ ਕੈਂਪ ਅੱਜ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਨਗਰ ਨਿਗਮ ਦੇ ਵਾਰਡ ਨੰਬਰ 44 ਵਿਚ ਵੋਟਰ ਕਾਰਡ, ਅਧਾਰ ਕਾਰਡ ਤੇ ਪੈਨਸ਼ਨ ਸਬੰਧੀ ਕੈਂਪ 24 ਜਨਵਰੀ ਨੂੰ ਲਗਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਬਲਾਕ ਇੰਚਾਰਜ ਜਤਿੰਦਰ ਸਿੰਘ ਸੇਵਕ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ...

ਪੂਰੀ ਖ਼ਬਰ »

ਕਾਲਾ ਬਾਜ਼ਾਰੀ ਵਾਸਤੇ ਕਿਥੋਂ ਤੇ ਕਿਵੇਂ ਆਉਂਦੇ ਹਨ ਘਰੇਲੂ ਰਸੋਈ ਗੈਸ ਸਿਲੰਡਰ

ਲੁਧਿਆਣਾ, 23 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਬਾਵਜੂਦ ਘਰੇਲੂ ਰਸੋਈ ਗੈਸ ਦੀ ਕਾਲਾ ਬਾਜ਼ਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ ਜੋ ਕਿ ਗੰਭੀਰਤਾ ਵਾਲਾ ਵਿਸ਼ਾ ਹੈ | ਅਨੇਕਾਂ ਹੀ ਵਾਰ ਕਾਰਵਾਈਆਂ ਕਰਦੇ ...

ਪੂਰੀ ਖ਼ਬਰ »

ਈ. ਡੀ. ਨੇ ਨਸ਼ਾ ਤਸਕਰ ਰਾਣੋ ਦੀਆਂ 16 ਜਾਇਦਾਦਾਂ ਸਮੇਤ ਪੰਜਾਬ ਅੰਦਰ 27 ਜਾਇਦਾਦਾਂ ਨੂੰ ਮੁਕੱਦਮਿਆਂ ਨਾਲ ਜੋੜਿਆ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅੱਜ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਨਸ਼ਾ ਤਸਕਰ ਰਾਣੋ ਦੀਆਂ 16 ਜਾਇਦਾਦਾਂ ਸਮੇਤ ਪੰਜਾਬ ਅੰਦਰ 27 ਜਾਇਦਾਦਾਂ ਨੂੰ ਮੁਕੱਦਮਿਆਂ ਨਾ ਜੋੜ ਲਿਆ ਹੈ | ਈ.ਡੀ. ਨੇ ਗੁਰਦੀਪ ਸਿੰਘ ਰਾਣੋਂ ...

ਪੂਰੀ ਖ਼ਬਰ »

ਨੌਜਵਾਨ ਨੂੰ ਜ਼ਖ਼ਮੀ ਕਰਨ ਉਪਰੰਤ ਨਕਦੀ ਤੇ ਮੋਬਾਈਲ ਖੋਹਣ ਦੇ ਮਾਮਲੇ 'ਚ 3 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਨੌਜਵਾਨ ਨੂੰ ਜ਼ਖ਼ਮੀ ਕਰਨ ਉਪਰੰਤ ਉਸ ਪਾਸੋਂ ਮੋਬਾਈਲ ਤੇ ਨਕਦੀ ਖੋਹਣ ਦੇ ਮਾਮਲੇ 'ਚ ਪੁਲਿਸ ਨੇ 3 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦੁੱਗਰੀ ਦੇ ਰਹਿਣ ਵਾਲੇ ਪਿ੍ਆ ਬੱਤਾ ਨਾਇਕ ਦੀ ...

ਪੂਰੀ ਖ਼ਬਰ »

ਕਾਰ ਪਾਰਕਿੰਗ ਲਈ ਰਸਤਾ ਨਾ ਮਿਲਣ 'ਤੇ ਮੋਟਰਸਾਈਕਲਾਂ ਦੀ ਕੀਤੀ ਭੰਨਤੋੜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫ਼ਿਰੋਜ਼ਪੁਰ ਸੜਕ 'ਤੇ ਹੋਟਲ ਨਾਗਪਾਲ ਰਿਜੈਂਸੀ ਨੇੜੇ ਕਾਰ ਪਾਰਕਿੰਗ ਲਈ ਰਸਤਾ ਨਾ ਮਿਲਣ 'ਤੇ ਇਕ ਨੌਜਵਾਨ ਵਲੋਂ ਉਥੇ ਖੜੇ੍ਹ ਮੋਟਰਸਾਈਕਲ ਦੀ ਇੱਟਾਂ ਨਾਲ ਭੰਨ-ਤੋੜ ਕਰਨੀ ਸ਼ੁਰੂ ਕਰ ਦਿੱਤੀ | ਇਹ ਮੋਟਰਸਾਈਕਲ ...

ਪੂਰੀ ਖ਼ਬਰ »

ਘਰ 'ਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 4 ਕਾਬੂ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਘਰ 'ਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗੁਰਸ਼ਰਨਜੀਤ ਸਿੰਘ ਵਾਸੀ ਹਰਗੋਬਿੰਦ ਨਗਰ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ | ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਜੇਲ੍ਹ 'ਚੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਤੇ ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ 5 ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ੇ ਦੀ ਕੋਸ਼ਿਸ਼ ਦੇ ਦੋਸ਼ ਹੇਠ 3 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪਲਾਟ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਦੋਸ਼ ਤਹਿਤ 3 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਾਡਲ ਟਾਊਨ ਦੇ ਰਹਿਣ ਵਾਲੇ ਰਾਜੀਵ ਜੈਨ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਦੀ ਅਗਵਾਈ ਹੇਠ ਹੋਈ ਮੀਟਿੰਗ

ਲੁਧਿਆਣਾ, 23 ਜਨਵਰੀ (ਭੁਪਿੰਦਰ ਸਿੰਘ ਬੈਂਸ/ਜੋਗਿੰਦਰ ਸਿੰਘ ਅਰੋੜਾ)—ਨਗਰ ਨਿਗਮ ਨੇ ਠੋਸ ਰਹਿੰਦ ਖੁੰੂਹਦ ਪ੍ਰਬੰਧਨ ਨਿਯਮਾਂ 2016 ਦੀ ਪਾਲਣਾ ਕਰਨ 'ਚ ਅਸਫ਼ਲ ਰਹਿਣ ਵਾਲੇ ਬਲਕ ਜਨਰੇਟਰਾਂ ਦੇ ਦੁਆਲੇ ਨਕੇਲ ਕੱਸਦੇ ਹੋਏ, ਨਗਰ ਨਿਗਮ ਨੇ ਉਲੰਘਣਾ ਕਰਨ ਵਾਲਿਆਂ ਨੰੂ ਇਕ ...

ਪੂਰੀ ਖ਼ਬਰ »

ਬੈਕ-ਟੂ-ਬੇਸਿਕਸ-ਨੋਸੋਲੋਜੀ ਤੇ ਫੇਨੇਮੇਨੋਲੋਜੀ ਵਿਸ਼ੇ ਉਪਰ ਸੈਮੀਨਾਰ ਕਰਵਾਇਆ

ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਲੋਂ 'ਬੈਕ-ਟੂ-ਬੇਸਿਕਸ-ਨੋਸੋਲੌਜੀ ਤੇ ਫੇਨੋਮੇਨੋਲੌਜੀ' ਦੇ ਵਿਸ਼ੇ 'ਤੇ ਦੋ ਦਿਨਾਂ ਪਨਸਿਪ-2022 ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਵੱਖ-ਵੱਖ ਮਨੋਵਿਗਿਆਨਕਾਂ ਤੇ ਪੀ. ਜੀ. ਡਾਕਟਰ-ਵਿਦਿਆਰਥੀਆਂ ...

ਪੂਰੀ ਖ਼ਬਰ »

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣਾ ਗ਼ਲਤ-ਸ਼ੰਕਰ

ਆਲਮਗੀਰ, 23 ਜਨਵਰੀ (ਜਰਨੈਲ ਸਿੰਘ ਪੱਟੀ)-ਕੇਂਦਰ ਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਸਿਆਸੀ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦੇ ਰਹੀਆਂ ਹਨ, ਜਿਸ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਚਿੰਤਕ ਤੇ ਉੱਘੇ ਸਮਾਜ ...

ਪੂਰੀ ਖ਼ਬਰ »

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣਾ ਗ਼ਲਤ-ਸ਼ੰਕਰ

ਆਲਮਗੀਰ, 23 ਜਨਵਰੀ (ਜਰਨੈਲ ਸਿੰਘ ਪੱਟੀ)-ਕੇਂਦਰ ਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਸਿਆਸੀ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦੇ ਰਹੀਆਂ ਹਨ, ਜਿਸ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਚਿੰਤਕ ਤੇ ਉੱਘੇ ਸਮਾਜ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਪੰਜਾਬ ਨਾਲ ਵਿਤਕਰੇ ਵਾਲੀ ਕਾਰਵਾਈ-ਸਰਪੰਚ ਖੁਰਾਣਾ

ਲੁਧਿਆਣਾ, 23 ਜਨਵਰੀ (ਕਵਿਤਾ ਖੱੁਲਰ)-ਉੱਘੇ ਸਮਾਜ ਸੇਵੀ ਸਰਪੰਚ ਗੁਰਚਰਨ ਸਿੰਘ ਖੁਰਾਨਾ ਨੇ ਕਿਹਾ ਕਿ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਆਯੋਜਿਤ ਪਰੇਡ 'ਚ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਝਾਂਕੀ ਨੂੰ ਸ਼ਾਮਿਲ ਨਾ ਕਰਨਾ ਸਿੱਧੇ ਰੂਪ ਵਿਚ ਪੰਜਾਬ ਦੇ ਵੀਰ ਯੋਧਿਆਂ, ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਪੰਜਾਬ ਨਾਲ ਵਿਤਕਰੇ ਵਾਲੀ ਕਾਰਵਾਈ-ਸਰਪੰਚ ਖੁਰਾਣਾ

ਲੁਧਿਆਣਾ, 23 ਜਨਵਰੀ (ਕਵਿਤਾ ਖੱੁਲਰ)-ਉੱਘੇ ਸਮਾਜ ਸੇਵੀ ਸਰਪੰਚ ਗੁਰਚਰਨ ਸਿੰਘ ਖੁਰਾਨਾ ਨੇ ਕਿਹਾ ਕਿ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਆਯੋਜਿਤ ਪਰੇਡ 'ਚ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਝਾਂਕੀ ਨੂੰ ਸ਼ਾਮਿਲ ਨਾ ਕਰਨਾ ਸਿੱਧੇ ਰੂਪ ਵਿਚ ਪੰਜਾਬ ਦੇ ਵੀਰ ਯੋਧਿਆਂ, ...

ਪੂਰੀ ਖ਼ਬਰ »

ਯੱਗ ਕਰਨ ਨਾਲ ਪ੍ਰਮਾਤਮਾ ਦਾ ਅਸ਼ੀਰਵਾਦ ਮਿਲਦਾ ਹੈ-ਬਾਵਾ ਕੁਲਵੰਤ ਭੱਲਾ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਪੱਖੋਵਾਲ ਰੋਡ ਵਿਖੇ ਹੋਣ ਵਾਲਾ ਅਖੰਡ ਮਹਾਂਯੱਗ ਸਾਰੇ ਧਰਮਾਂ ਨੂੰ ਜੋੜਨ ਦਾ ਸਾਧਨ ਬਣੇਗਾ | ਯੱਗ ਕਰਨ ਨਾਲ ਪ੍ਰਮਾਤਮਾ ਦਾ ਆਸ਼ੀਰਵਾਦ ਮਿਲਦਾ ਹੈ ਤੇ ਦੇਵੀ-ਦੇਵਤੇ ਖ਼ੁਸ਼ ਹੁੰਦੇ ਹਨ | ਇਸ ਲਈ ਸਾਰੇ ਵਰਗਾਂ ...

ਪੂਰੀ ਖ਼ਬਰ »

ਚਾਲੀ ਮੁਕਤਿਆਂ ਦੀ ਯਾਦ 'ਚ ਗੁਰਮਤਿ ਸਮਾਗਮ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਸ਼ਹਿਰ ਦੇ ਕੇਂਦਰੀ ਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਚਾਲੀ ਮੁਕਤਿਆਂ ਦੀ ਯਾਦ 'ਚ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਸ਼ਾਮ 6 ਤੋਂ ਰਾਤ 10 ਵਜੇ ਤੱਕ ਕਰਵਾਏ ਗਏ, ਜਿਸ 'ਚ ਭਾਈ ਤਨਵੀਰ ਸਿੰਘ ...

ਪੂਰੀ ਖ਼ਬਰ »

ਚੀਨ ਨੂੰ ਟੱਕਰ ਦੇਣ ਲਈ 7ਵੀਂ ਗਮਸਾ ਐਕਸਪੋ ਇੰਡੀਆ-2023 ਲੁਧਿਆਣਾ 'ਚ 10 ਤੋਂ ਲਗਾਉਣ ਦਾ ਐਲਾਨ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਗਾਰਮੈਂਟਸ ਮਸ਼ੀਨਰੀ ਮੈਨੂੰਫ਼ੈਕਚਰਰਸ ਐਂਡ ਸਪਲਾਇਰਸ ਐਸੋਸੀਏਸ਼ਨ (ਗਮਸਾ) ਦੀ ਮੀਟਿੰਗ ਸਥਾਨਕ ਹੋਟਲ ਨਾਗਪਾਲ ਰਿਜੈਂਸੀ ਵਿਖੇ ਹੋਈ | ਜਿਸ 'ਚ ਚੇਅਰਮੈਨ ਰਾਮ ਕ੍ਰਿਸ਼ਨ ਨੇ ਪ੍ਰਧਾਨ ਤੇਜਾ ਸਿੰਘ, ਸੀਨੀਅਰ ਮੀਤ ਪ੍ਰਧਾਨ ਗਰਪ੍ਰੀਤ ...

ਪੂਰੀ ਖ਼ਬਰ »

ਨਾਮਵਰ ਲੇਖਕ ਡਾ. ਕੇਵਲ ਧੀਰ ਦੀ ਪੁਸਤਕ 'ਕਥਾ ਯਾਤਰਾ' ਪਾਠਕਾਂ ਨੂੰ ਭੇਟ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਉਰਦੂ ਤੇ ਪੰਜਾਬੀ ਦੇ ਨਾਮਵਰ ਲੇਖਕ ਤੇ ਪੰਜਾਬੀ ਸਾਹਿਤ ਅਕਾਡਮੀ ਦੇ ਜੀਵਨ ਮੈਂਬਰ ਡਾ. ਕੇਵਲ ਧੀਰ ਦੀਆਂ ਕਹਾਣੀਆਂ ਦੀ ਕਿਤਾਬ 'ਕਥਾ ਯਾਤਰਾ' ਪੰਜਾਬੀ ਭਵਨ ਵਿਖੇ ਬੀਤੀ ਸ਼ਾਮ ਡਾ. ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ...

ਪੂਰੀ ਖ਼ਬਰ »

ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਬੰਦੀ ਸਿੰਘਾਂ ਸਮੇਤ ਸਮੂਹ ਸਿਆਸੀ ਕੈਦੀ ਫੌਰੀ ਰਿਹਾਅ ਕਰਨ ਦੀ ਮੰਗ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਾਰਜਕਾਰੀ ਕਮੇਟੀ ਨੇ ਪੰਜਾਬ, ...

ਪੂਰੀ ਖ਼ਬਰ »

ਭੁੱਕੀ ਤੇ ਨਸ਼ੀਲੀਆਂ ਗੋਲੀਆਂ ਸਮੇਤ ਡਰਾਈਵਰ ਗਿ੍ਫ਼ਤਾਰ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਇਕ ਟਰਾਲਾ ਡਰਾਈਵਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਦੋਸ਼ੀ ਦੀ ਸ਼ਨਾਖਤ ਰਵਿੰਦਰ ਸਿੰਘ ਵਾਸੀ ਕਠੂਆ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਚੀਨ ਨੂੰ ਟੱਕਰ ਦੇਣ ਲਈ 7ਵੀਂ ਗਮਸਾ ਐਕਸਪੋ ਇੰਡੀਆ-2023 ਲੁਧਿਆਣਾ 'ਚ 10 ਤੋਂ ਲਗਾਉਣ ਦਾ ਐਲਾਨ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਗਾਰਮੈਂਟਸ ਮਸ਼ੀਨਰੀ ਮੈਨੂੰਫ਼ੈਕਚਰਰਸ ਐਂਡ ਸਪਲਾਇਰਸ ਐਸੋਸੀਏਸ਼ਨ (ਗਮਸਾ) ਦੀ ਮੀਟਿੰਗ ਸਥਾਨਕ ਹੋਟਲ ਨਾਗਪਾਲ ਰਿਜੈਂਸੀ ਵਿਖੇ ਹੋਈ | ਜਿਸ 'ਚ ਚੇਅਰਮੈਨ ਰਾਮ ਕ੍ਰਿਸ਼ਨ ਨੇ ਪ੍ਰਧਾਨ ਤੇਜਾ ਸਿੰਘ, ਸੀਨੀਅਰ ਮੀਤ ਪ੍ਰਧਾਨ ਗਰਪ੍ਰੀਤ ...

ਪੂਰੀ ਖ਼ਬਰ »

2 ਨਸ਼ਾ ਤਸਕਰਾਂ ਨੂੰ ਕੈਦ ਤੇ ਜੁਰਮਾਨਾ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਧੀਕ ਸੈਸ਼ਨ ਜੱਜ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਮੋਗਾ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਨੂੰ ਨਸ਼ਾ ਤਸਕਰੀ ਦੇ ਦੋਸ਼ 'ਚ 12 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀ ਨੂੰ 1 ਲੱਖ 50 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ...

ਪੂਰੀ ਖ਼ਬਰ »

ਦੀ ਹੋਪ ਐਂਡ ਪੀਪਲ ਅਵੇਅਰਨੈਂਸ ਸੁਸਾਇਟੀ ਨੇ ਢਾਬਿਆਂ, ਰੇਹੜੀ ਵਾਲਿਆਂ ਨੰੂ ਖਾਣ-ਪੀਣ ਦਾ ਸਾਮਾਨ ਵੇਚਣ ਨੰੂ ਲੈਕੇ ਕੀਤਾ ਜਾਗਰੂਕ

ਲੁਧਿਆਣਾ, 23 ਜਨਵਰੀ (ਭੁੁਪਿੰਦਰ ਸਿੰਘ ਬੈਂਸ)-ਦੀ ਹੋਪ ਐਂਡ ਪੀਪਲ ਅਵੇਅਰਨੈਂਸ ਸੁਸਾਇਟੀ ਵਲੋਂ ਢਾਬਿਆਂ ਤੇ ਰੇਹੜੀਆਂ ਵਾਲਿਆਂ ਨੰੂ ਗ੍ਰਾਹਕਾਂ ਨੰੂ ਖਾਣ ਪੀਣ ਦਾ ਸਾਫ ਸੁਥਰਾ ਸਾਮਾਨ ਬਣਾਉਣ ਅਤੇ ਵੇਚਣ ਲਈ ਇਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ...

ਪੂਰੀ ਖ਼ਬਰ »

ਮੇਅਰ ਦੀ ਅਗਵਾਈ ਹੇਠ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ

ਲੁਧਿਆਣਾ, 23 ਜਨਵਰੀ (ਜੋਗਿੰਦਰ ਸਿੰਘ ਅਰੋੜਾ/ਭੁਪਿੰਦਰ ਸਿੰਘ ਬੈਂਸ)-ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਨਗਰ ਨਿਗਮ ਦੀ ਮਹੱਤਵਪੂਰਨ ਕਮੇਟੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਰੋਜ਼ ਗਾਰਡਨ ਨੇੜੇ ਸਥਿਤ ਕੈਂਪ ਹਾਊਸ ਵਿਚ ਅੱਜ ਸਵੇਰੇ 11.00 ਵਜੇ ਹੋਈ, ਜਿਸ 'ਚ ਨਗਰ ...

ਪੂਰੀ ਖ਼ਬਰ »

ਕਿ੍ਕਟਰ ਨਿਹਾਲ ਵਡੇਰਾ ਨੇ ਐਨ. ਐਸ. ਪੀ. ਐਸ. ਦਾ ਕੀਤਾ ਦੌਰਾ

ਲੁਧਿਆਣਾ, 23 ਜਨਵਰੀ (ਭੁਪਿੰਦਰ ਸਿੰਘ ਬੈਂਸ)-ਕਿ੍ਕਟਰ ਨਿਹਾਲ ਵਡੇਰਾ ਜੋ ਹਾਲ ਹੀ ਵਿਚ ਮੁੰਬਈ ਇੰਡੀਅਨਜ਼ ਵਿਚ ਚੁਣਿਆ ਗਿਆ ਹੈ, ਨੇ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਦਾ ਦੌਰਾ ਕੀਤਾ | ਉਹ ਐਨ.ਐਸ.ਪੀ.ਐਸ. ਵਿਖੇ ਆਪਣੇ ਕਿ੍ਕਟ ਕੋਚ ਚਰਨਜੀਤ ਨੂੰ ਮਿਲਣ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿੰਨ ਐੱਨ. ਐੱਸ. ਪੀ. ਐੱਸ. ਐਥਲੀਟਾਂ ਦਾ ਸਨਮਾਨ

ਲੁਧਿਆਣਾ, 23 ਜਨਵਰੀ (ਭੁਪਿੰਦਰ ਸਿੰਘ ਬੈਂਸ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਦੇ ਤਿੰਨ ਐਥਲੀਟਾਂ ਨੂੰ ਸੀਬੀਐਸਈ ਦੀ ਕੌਮੀ ਪੱਧਰ ਦੀ ਐਥਲੈਟਿਕ ਮੀਟ ਲਈ ਚੁਣੇ ਜਾਣ 'ਤੇ ਸਨਮਾਨਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਠੇਕਾ ਫ਼ਾਰਮੇਸੀ ਅਫ਼ਸਰਾਂ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਮੰਗ-ਪੱਤਰ

ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਪੰਜਾਬ ਦੇ ਪੇਂਡੂ ਖੇਤਰਾਂ 'ਚ ਬਣੀਆਂ ਡਿਸਪੈਂਸਰੀਆਂ 'ਚ ਪਿਛਲੇ 16 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਰੂਰਲ ਹੈਲਥ ਫ਼ਾਰਮੇਸੀ ਅਫ਼ਸਰਾਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਸੂਬੇ ਦੇ ਸਮੂਹ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਅਕਾਡਮੀ ਦਾ ਜਨਰਲ ਇਜਲਾਸ ਡਾ. ਜੌਹਲ ਦੀ ਪ੍ਰਧਾਨਗੀ ਹੇਠ ਹੋਇਆ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦਾ ਜਨਰਲ ਇਜਲਾਸ ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਇਆ | ਅਕਾਡਮੀ ਪਰਿਵਾਰ ਦੇ ਸਦੀਵੀਂ ਵਿਛੋੜਾ ਦੇ ਗਏ ਮੈਂਬਰਾਂ ਨੂੰ ਦੋ ...

ਪੂਰੀ ਖ਼ਬਰ »

ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਜਥੇਬੰਦੀ ਵਲੋਂ ਲੁਧਿਆਣਾ ਸ਼ਹਿਰੀ ਸਰਕਲ ਕਮੇਟੀਆਂ ਸਥਾਪਤ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਵਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਲੁਧਿਆਣਾ ਸ਼ਹਿਰੀ ਪੂਰਬੀ ਤੇ ਲੁਧਿਆਣਾ ਸ਼ਹਿਰੀ ਪੱਛਮੀ ਦੋਨੋਂ ਸਰਕਲਾਂ ਨਾਲ ਸੰਬੰਧਿਤ ਐਸੋਸੀਏਸ਼ਨ ਦੇ ਸਮੂਹ ਸਾਥੀਆਂ ਨਾਲ ਸੂਬਾ ...

ਪੂਰੀ ਖ਼ਬਰ »

ਅਕਾਲੀ ਦਲ ਲੁਧਿਆਣਾ ਪੱਛਮੀ ਦੀ ਮੀਟਿੰਗ 'ਚ ਪਾਰਟੀ ਨੂੰ ਮਜ਼ਬੂਤ ਕਰਨ ਤੇ ਨਿਗਮ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਚਰਚਾ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਲੁਧਿਆਣਾ ਪੱਛਮੀ ਦੀ ਅਹਿਮ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਹੋਈ, ਜਿਸ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਦਸਮ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਮੁਹੱਲਾ ਰਣਜੀਤ ਨਗਰ ਫਿਰੋਜਪੁਰ ਰੋਡ ਦੀਆਂ ਸਮੁੱਚੀਆਂ ਸੰਗਤਾ ਵਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ | ਸਵੇਰੇ ...

ਪੂਰੀ ਖ਼ਬਰ »

ਪੀ.ਏ.ਯੂ. ਵਿਖੇ ਦੋ ਰੋਜ਼ਾ ਕਿਤਾਬਾਂ ਦਾ ਮੇਲਾ ਲਗਾਉਣ ਦਾ ਫ਼ੈਸਲਾ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਪੀ.ਏ.ਯੂ. ਦੀ ਸਥਾਪਨਾ ਦੇ ਡਾਇਮੰਡ ਜੁਬਲੀ ਸਮਾਗਮਾਂ ਦੇ ਹਿੱਸੇ ਵਜੋਂ ਸ਼ਬਦ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 2 ਤੇ 3 ਫਰਵਰੀ ਨੂੰ ਮਹਿੰਦਰ ਸਿੰਘ ਰੰਧਾਵਾ ਲਾਇਬ੍ਰੇਰੀ ਦੇ ਸਾਹਮਣੇ ਵਾਲੇ ...

ਪੂਰੀ ਖ਼ਬਰ »

ਵਿਧਾਇਕ ਬੱਗਾ ਨੇ ਕੀਤੀ ਵਾਰਡ 91 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 91 ਅਧੀਨ ਪ੍ਰੀਤ ਵਿਹਾਰ ਵਿਖੇ ਲੰਬੇ ਸਮੇਂ ਤੋਂ ਖ਼ਸਤਾ ਹਾਲਤ ਪਈਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ, ਜਿਸ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX