ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਵਾਟਰ ਵਰਕਸ ਸੈਕਟਰ-39 ਚੰਡੀਗੜ੍ਹ ਵਿਖੇ ਉੱਤਰੀ ਭਾਰਤ ਦੇ 2000 ਕੇ.ਡਬਲਿਊ.ਪੀ. ਦੇ ਸਭ ਤੋਂ ਵੱਡੇ ਫਲੋਟਿੰਗ ਸੋਲਰ ਪ੍ਰੋਜੈਕਟ ਅਤੇ ਧਨਾਸ ਝੀਲ ਚੰਡੀਗੜ੍ਹ ਵਿਖੇ 500 ਕੇ.ਡਬਲਿਊ.ਪੀ. ਫਲੋਟਿੰਗ ਸੋਲਰ ਪ੍ਰੋਜੈਕਟ ਦਾ ਵੀ ਉਦਘਾਟਨ ਕੀਤਾ | ਇਸ ਮੌਕੇ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ, ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ, ਮੇਅਰ ਅਨੂਪ ਗੁਪਤਾ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ | ਵਾਟਰ ਵਰਕਸ ਸੈਕਟਰ-39 ਵਿਖੇ 2000 ਕੇ.ਡਬਲਿਊ.ਪੀ. ਦਾ ਫਲੋਟਿੰਗ ਸੋਲਰ ਪਾਵਰ ਪਲਾਂਟ 11.70 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਲਗਾਇਆ ਗਿਆ ਹੈ, ਜਿਸ 'ਤੇ 10 ਸਾਲਾਂ ਦੇ ਓ. ਅਤੇ ਐਮ ਸ਼ਾਮਿਲ ਹਨ ਅਤੇ 500 ਕੇ.ਡਬਲਿਊ.ਪੀ. ਦਾ ਫਲੋਟਿੰਗ ਸੋਲਰ ਪਾਵਰ ਪਲਾਂਟ ਧਨਾਸ ਝੀਲ ਚੰਡੀਗੜ੍ਹ ਵਿਖੇ 3.34 ਕਰੋੜ ਰੁਪਏ ਕੁੱਲ ਲਾਗਤ ਨਾਲ ਲਗਾਇਆ ਗਿਆ ਹੈ | ਇਹ ਪ੍ਰੋਜੈਕਟ ਸੀ.ਆਰ.ਈ.ਐਸ.ਟੀ. (ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ ਪ੍ਰਮੋਸ਼ਨ ਸੋਸਾਇਟੀ), ਯੂ.ਟੀ. ਚੰਡੀਗੜ੍ਹ ਦੁਆਰਾ ਡਿਜ਼ਾਈਨ ਕੀਤੇ ਗਏ ਹਨ ਅਤੇ ਲਾਗੂ ਕੀਤੇ ਗਏ ਹਨ ਅਤੇ 20 ਫੀਸਦੀ ਮਾਡਿਊਲ ਕੁਸ਼ਲਤਾ ਨਾਲ ਪ੍ਰਤੀ ਸਾਲ ਘੱਟੋ-ਘੱਟ 35 ਲੱਖ ਯੂਨਿਟ (ਕੇ.ਡਬਲਿਊ.ਐਚ) ਸੂਰਜੀ ਊਰਜਾ ਪੈਦਾ ਕਰਨਗੇ | ਪ੍ਰਸ਼ਾਸਕ ਨੇ ਧਨਾਸ ਝੀਲ ਨੂੰ ਸੁੰਦਰ ਫੁਹਾਰਿਆਂ ਨਾਲ ਵਿਕਸਤ ਅਤੇ ਸੁੰਦਰ ਬਣਾਉਣ ਲਈ ਸੀ.ਆਰ.ਈ.ਐਸ.ਟੀ. ਅਤੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਨਾਲ ਇਸ ਨੂੰ ਸ਼ਹਿਰ ਦਾ ਇਕ ਹੋਰ ਸੈਰ- ਸਪਾਟਾ ਸਥਾਨ ਬਣਾਇਆ ਗਿਆ ਹੈ, ਕਿਉਂਕਿ ਪਹਿਲਾਂ ਲੋਕ ਸਿਰਫ਼ ਸੁਖਨਾ ਝੀਲ ਬਾਰੇ ਜਾਣਦੇ ਸਨ | ਉਨ੍ਹਾਂ ਨੇ ਨਾਗਰਿਕਾਂ ਨੂੰ ਆਪਣੇ ਘਰਾਂ, ਦਫ਼ਤਰਾਂ ਦੀਆਂ ਇਮਾਰਤਾਂ, ਫੈਕਟਰੀਆਂ ਆਦਿ 'ਤੇ ਛੱਤਾਂ 'ਤੇ ਸੂਰਜੀ ਊਰਜਾ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਸੂਰਜੀ ਊਰਜਾ ਦੀ ਵਰਤੋਂ ਕੀਤੀ ਜਾ ਸਕੇ | ਇਸ ਮੌਕੇ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਫਲੋਟਿੰਗ ਸੋਲਰ ਪਲਾਂਟ ਦੇ ਇਸ ਪ੍ਰੋਜੈਕਟ ਨਾਲ ਝੀਲ ਨੂੰ ਇਕ ਵੱਖਰੀ ਉਚਾਈ 'ਤੇ ਵਧਦੇ ਦੇਖ ਕੇ ਖੁਸ਼ੀ ਜ਼ਾਹਰ ਕੀਤੀ, ਜਿਸ ਨੇ ਝੀਲ ਨੂੰ ਸੁੰਦਰ ਬਣਾਇਆ ਹੈ ਅਤੇ ਸੂਰਜੀ ਊਰਜਾ ਪ੍ਰਤੀ ਲੋਕ ਜਾਗਰੂਕਤਾ ਵੀ ਪੈਦਾ ਕੀਤੀ ਹੈ | ਇਸ ਮੌਕੇ ਦੇਬੇਂਦਰ ਦਲਾਈ ਸਕੱਤਰ ਵਿਗਿਆਨ ਅਤੇ ਤਕਨਾਲੋਜੀ ਨੇ ਦੱਸਿਆ ਕਿ ਜੰਗਲਾਤ ਵਿਭਾਗ ਅਧੀਨ ਸਾਰੀਆਂ ਇਮਾਰਤਾਂ ਅਤੇ ਦਫ਼ਤਰਾਂ ਦੀਆਂ ਊਰਜਾ ਲੋੜਾਂ ਨੂੰ ਧਨਾਸ ਝੀਲ, ਚੰਡੀਗੜ੍ਹ ਵਿਖੇ ਸਥਾਪਿਤ ਕੀਤੇ ਗਏ ਪ੍ਰੋਜੈਕਟ ਰਾਹੀਂ ਪੂਰਾ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਵਾਟਰ ਵਰਕਸ ਸੈਕਟਰ-39 ਵਿਖੇ ਸਥਾਪਿਤ 2000 ਕੇ.ਡਬਲਿਊ.ਪੀ. ਫਲੋਟਿੰਗ ਐਸ.ਪੀ.ਵੀ ਪਾਵਰ ਪਲਾਂਟ ਤੋਂ ਪੈਦਾ ਹੋਣ ਵਾਲੇ ਮਾਲੀਏ ਦਾ 70 ਫੀਸਦੀ ਸਰਕਾਰੀ ਖਜ਼ਾਨੇ ਵਿਚ ਜਮ੍ਹਾ ਕੀਤਾ ਜਾਵੇਗਾ | ਬਕਾਇਆ 30 ਫੀਸਦੀ ਨਗਰ ਨਿਗਮ ਚੰਡੀਗੜ੍ਹ ਨੂੰ ਦਿੱਤਾ ਜਾਵੇਗਾ | ਇਸ ਮੌਕੇ ਰਾਖੀ ਗੁਪਤਾ ਭੰਡਾਰੀ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ, ਨਿਤਿਨ ਕੁਮਾਰ ਯਾਦਵ ਗ੍ਰਹਿ ਸਕੱਤਰ ਅਤੇ ਦੇਵੇਂਦਰ ਦਲਾਈ ਸਕੱਤਰ ਵਿਗਿਆਨ ਅਤੇ ਤਕਨੀਕੀ ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |
ਚੰਡੀਗੜ੍ਹ, 23 ਜਨਵਰੀ (ਤਰੁਣ ਭਜਨੀ)-ਪੰਜਾਬ ਪੁਲਿਸ ਨੇ ਐਨ.ਡੀ.ਪੀ.ਐੱਸ. ਐਕਟ ਤਹਿਤ 18 ਵਪਾਰਕ ਸਮੇਤ 173 ਐਫ.ਆਈ.ਆਰ. ਦਰਜ ਕਰਕੇ 241 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ...
ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ)-ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਯੋਗੀ ਯੋਗ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਦੇ ਚੇਅਰਮੈਨ ਖਾਨਦਾਨੀ ਵੈਦ ਸੁਖਜਿੰਦਰ ਸਿੰਘ ਯੋਗੀ ਵਲੋਂ ਸਮਾਜ ਸੇਵਾ ਦੀ ਲੜੀ ਤਹਿਤ ਲੰਬੇ ਸਮੇਂ ਤੋਂ ਮੁਫ਼ਤ ਅੱਖਾਂ ਦੇ ਜਾਂਚ ਕੈਂਪ ...
ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਮੇਅਰ ਅਨੂਪ ਗੁਪਤਾ ਨੇ ਅੱਜ ਪ੍ਰਧਾਨ ਮੰਤਰੀ ਸਵਨਿਧੀ ਸਕੀਮ ਤਹਿਤ ਸਬਜ਼ੀਆਂ ਵੇਚਣ ਵਾਲੇ ਮੋਬਾਈਲ ਵਿਕੇ੍ਰਤਾਵਾਂ ਅਤੇ ਲਾਭਪਾਤਰੀਆਂ ਲਈ ਸਟਰੀਟ ਵੈਂਡਿੰਗ ਈ-ਕਾਰਟਸ ਨੂੰ ਹਰੀ ਝੰਡੀ ਦੇ ਕੇ ਰਵਾਨਾ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਯੂਥ ਫਾਰ ਮੁਹਾਲੀ ਕਲੱਬ ਵਲੋਂ ਪਿੰਡ ਦਾਊਾ ਸਾਹਿਬ ਵਿਖੇ 1 ਫਰਵਰੀ ਨੂੰ ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ | ਇਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦਾ ਪੋਸਟਰ ਅੱਜ ਡੀ.ਆਈ.ਜੀ. ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ...
ਡੇਰਾਬੱਸੀ, 23 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਬਰਵਾਲਾ ਰੋਡ 'ਤੇ ਸਥਿਤ ਨੈਕਟਰ ਕੰਪਨੀ ਨੇੜੇ ਪੈਂਦੀ ਪੀ. ਡੀ. ਇੰਡਸਟਰੀਜ਼ ਸੈਦਪੁਰਾ ਵਿਖੇ ਤੇਲ ਦੇ ਡਰੰਮ ਨੂੰ ਅਚਾਨਕ ਅੱਗ ਲੱਗਣ ਕਾਰਨ ਤਿੰਨ ਮਜ਼ਦੂਰ ਝੁਲਸ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ...
ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ)-ਕੋਆਰਡੀਨੇਸ਼ਨ ਕਮੇਟੀ ਯੂਟੀ ਚੰਡੀਗੜ੍ਹ ਦੇ ਸੱਦੇ 'ਤੇ ਸਰਕਾਰੀ ਅਤੇ ਐਮ.ਸੀ ਮੁਲਾਜ਼ਮਾਂ ਤੇ ਵਰਕਰਾਂ ਨੇ 'ਬਰਾਬਰ ਕੰਮ ਬਰਾਬਰ ਤਨਖ਼ਾਹ' ਦੀ ਮੰਗ ਨੂੰ ਲੈ ਕੇ ਟਿ੍ਬਿਊਨ ਚੌਕ ਵਿਖੇ ਚੰਡੀਗੜ੍ਹ ਪ੍ਰਸ਼ਾਸਨ ਦਾ ਪੁਤਲਾ ...
ਚੰਡੀਗੜ੍ਹ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਸਰਕਾਰ ਦੇ ਸਾਰੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਆਦਿ ਵਿਚ 25 ਜਨਵਰੀ ਨੂੰ 'ਨੈਸ਼ਨਲ ਵੋਟਰਸ-ਡੇਅ' ਮਨਾਇਆ ਜਾਵੇਗਾ | ਇਸੇ ਦਿਨ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਨੈਸ਼ਨਲ ਵੋਟਰਸ-ਡੇਅ ਦੀ ਸਹੁੰ ਵੀ ਲਈ ...
ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਵਿਚ ਦਿਨ ਦਿਹਾੜੇ ਪਬਲਿਕ ਪਾਰਕ ਵਿਚ ਇਕ 50 ਸਾਲਾ ਮਹਿਲਾ ਪ੍ਰੋਫ਼ੈਸਰ ਨਾਲ ਅਸ਼ਲੀਲ ਹਰਕਤ ਕਰਨ ਦੇ ਦੋਸ਼ ਹੇਠ ਸੈਕਟਰ-39 ਥਾਣਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਘਟਨਾ ਦੇ ਦੋ ਹਫ਼ਤੇ ਬਾਅਦ ...
ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ) ਭਾਰਤੀ ਮਜ਼ਦੂਰ ਸੰਘ ਵਲੋਂ ਅਲੱਗ-ਅਲੱਗ ਸਟੇਟਾਂ ਵਿਚ ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਸਕੀਮ ਦਾ ਵਿਰੋਧ ਕਰਦੇ ਹੋਏ ਭਾਰਤ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ, ਜਿਸ ਦੇ ਤਹਿਤ ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਵਲੋਂ ਨਿਊ ...
ਖਰੜ, 23 ਜਨਵਰੀ (ਗੁਰਮੁੱਖ ਸਿੰਘ ਮਾਨ)-ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਿਲੰਕ ਕਰਨ ਦਾ ਕੰਮ ਵਿਧਾਨ ਸਭਾ ਹਲਕਾ ਖਰੜ ਅੰਦਰ ਨਿਰੰਤਰ ਜਾਰੀ ਹੈ ਅਤੇ ਹੁਣ ਤੱਕ 58 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ | ਇਹ ਜਾਣਕਾਰੀ ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇ੍ਰਸ਼ਨ ...
ਖਰੜ, 23 ਜਨਵਰੀ (ਜੰਡਪੁਰੀ)-ਆਜ਼ਾਦ ਵੈੱਲਫੇਅਰ ਸੁਸਾਇਟੀ ਖਰੜ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਅਮਰ ਨਾਥ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਸੁਸਾਇਟੀ ਦੇ ਚੇਅਰਮੈਨ ਰੋਹਿਤ ਮਿਸ਼ਰਾ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ ਗਈ | ਇਸ ਮੀਟਿੰਗ ਵਿਚ ਆਰੀਆ ਸਮਾਜ ਖਰੜ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਰਾਜ ਵਹੀਕਲਜ਼ ਮੁਹਾਲੀ ਵਲੋਂ ਨਵੀਂ ਐਕਸ. ਯੂ. ਵੀ. 400 ਇਲੈਕਟਿ੍ਕ ਕਾਰ ਦਾ ਮਾਡਲ ਲਾਂਚ ਕੀਤਾ ਗਿਆ | ਇਸ ਮੌਕੇ ਕਾਰ ਦੀ ਘੁੰਡ ਚੁਕਾਈ ਦੀ ਰਸਮ ਡੀ.ਆਈ.ਜੀ. ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਅਦਾ ਕੀਤੀ ਗਈ | ਇਸ ਮੌਕੇ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਾਅਦਾ-ਿਖ਼ਲਾਫ਼ੀ ਦੇ ਵਿਰੁੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਚ ਗੁੱਸੇ ਦੀ ਲਹਿਰ ਤੇਜ਼ ਹੋਣ ਕਾਰਨ ਪੰਜਾਬ ...
ਡੇਰਾਬੱਸੀ, 23 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਖੇਤਰ ਦੇ ਪਿੰਡ ਸੁੰਡਰਾਂ ਦੀ ਜ਼ਮੀਨ 'ਚੋਂ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਮੁੜ ਸ਼ੁਰੂ ਹੋ ਗਿਆ ਹੈ | ਇਥੇ ਮਿੱਟੀ ਦੇ ਟਿੱਪਰ ਸ਼ਰ੍ਹੇਆਮ ਚਿੱਟੇ ਦਿਨ ਓਵਰਲੋਡ ਹੋ ਕੇ ਨਿਕਲਦੇ ਹਨ, ਜਿਸ ਤੋਂ ਪ੍ਰਸ਼ਾਸਨ ...
ਡੇਰਾਬੱਸੀ, 23 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਖੇਤਰ ਦੇ ਪਿੰਡ ਸੁੰਡਰਾਂ ਦੀ ਜ਼ਮੀਨ 'ਚੋਂ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਮੁੜ ਸ਼ੁਰੂ ਹੋ ਗਿਆ ਹੈ | ਇਥੇ ਮਿੱਟੀ ਦੇ ਟਿੱਪਰ ਸ਼ਰ੍ਹੇਆਮ ਚਿੱਟੇ ਦਿਨ ਓਵਰਲੋਡ ਹੋ ਕੇ ਨਿਕਲਦੇ ਹਨ, ਜਿਸ ਤੋਂ ਪ੍ਰਸ਼ਾਸਨ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਛੇਵੇਂ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਫੂਲਾ ਸਿੰਘ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਅਤੇ ਉਤਸ਼ਾਹ ...
ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ)-ਸ਼ਾਰਦਾ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ-40-ਡੀ ਵਿਖੇ ਭਾਰਤ ਦੀ ਆਜ਼ਾਦੀ ਦੇ ਮਹਾਨ ਨਾਇਕ, ਅਜ਼ਾਦ ਹਿੰਦ ਫੌਜ ਦੇ ਸੰਸਥਾਪਕ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਵਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਸ਼ਹੀਦ ਮੇਜ਼ਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ...
ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ)-ਨੈਸ਼ਨਲ ਇੰਟੀਗ੍ਰੇਟਿਡ ਮੈਡੀਕਲ ਐਸੋਸੀਏਸ਼ਨ ਅਤੇ ਰਾਜਸਥਾਨ ਕੌਂਸਲ ਵਲੋਂ ਸੈਕਟਰ-33 ਦੇ ਰਾਜ ਭਵਨ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ 85 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਕੈਂਪ ਦਾ ਉਦਘਾਟਨ ਸਿਹਤ ਵਿਭਾਗ ...
ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਵਿਧਾਇਕ ਅਤੇ ਕਿਸਾਨ ਸੈੱਲ ਦੇ ਚੇਅਰਮੈਨ ਸ. ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਹਿਮਾਚਲ ਪ੍ਰਦੇਸ਼ ...
ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਵਿਚ ਪੰਜ ਮੈਂਬਰੀ ਵਿੱਤ ਅਤੇ ਠੇਕਾ ਕਮੇਟੀ ਵਿਚ ਸ਼ਾਮਿਲ ਹੋਣ ਲਈ ਭਾਜਪਾ, 'ਆਪ' ਅਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਅੱਜ ਨਾਮਜ਼ਦੀ ਪੱਤਰ ਦਾਖ਼ਲ ਕੀਤੇ ਗਏ | ਕਾਂਗਰਸ ਦੇ ਸਦਨ ਵਿਚ 6 ਕੌਂਸਲਰ ਹਨ | ਇਨ੍ਹਾਂ ...
ਚੰਡੀਗੜ੍ਹ, 23 ਜਨਵਰੀ (ਪੋ੍ਰ. ਅਵਤਾਰ ਸਿੰਘ)-ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 126ਵੀਂ ਬਰਸੀ ਅਤੇ ਰਾਸ਼ਟਰੀ ਬਾਲ ਦਿਵਸ ਦੀ ਪੂਰਵ ਸੰਧਿਆ 'ਤੇ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਸਭ ਤੋਂ ਉੱਚੇ ਨੇਤਾ ਨੇਤਾ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸ਼ਹਿਰ ਦੇ 10 ਸਕੂਲਾਂ ਅਤੇ ...
ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਅੱਜ ਇੱਥੇ ਡੀ.ਸੀ. ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਗਣਤੰਤਰ ਦਿਵਸ ਨੂੰ ਮਨਾਉਣ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਸੱਦੀ | ਮੀਟਿੰਗ ਦੌਰਾਨ ਦੱਸਿਆ ਗਿਆ ਕਿ ...
ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪਾਰਟੀ ਦੀ ਚੰਡੀਗੜ੍ਹ ਮਹਿਲਾ ਵਿੰਗ ਦੀ ਜਨਰਲ ਸਕੱਤਰ ਅਮਨਪ੍ਰੀਤ ਕੌਸ਼ਲ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਦੇ ਨਾਲ ਅਮਿਤ ਕੌਸ਼ਲ ...
ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਹਾਊਸਿੰਗ ਬੋਰਡ ਦੇ ਸਾਰੇ ਕਰਮਚਾਰੀਆਂ ਦੀ ਸੀਨੀਆਰਤਾ ਸੂਚੀ (1.1.2023 ਨੂੰ) ਅੱਜ ਪ੍ਰਸ਼ਾਸਕ ਸਲਾਹਕਾਰ-ਕਮ-ਚੇਅਰਮੈਨ ਚੰਡੀਗੜ੍ਹ ਹਾਊਸਿੰਗ ਬੋਰਡ ਧਰਮਪਾਲ ਦੁਆਰਾ ਇਕ ਬੁੱਕਲੈਟ ਫਾਰਮ ਵਿਚ ਜਾਰੀ ਕੀਤੀ ਗਈ | ਇਸ ...
ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਸੀ.ਪੀ.ਆਈ ਐਮ.ਐਲ (ਲਿਬਰੇਸ਼ਨ) ਵਲੋਂ ਸੈਕਟਰ 29 ਵਿਖੇ 'ਫਾਸ਼ੀਵਾਦ : ਦੁਨੀਆਂ ਦੇ ਤਜ਼ਰਬੇ ਅਤੇ ਇਸ ਦੀਆਂ ਭਾਰਤੀ ਵਿਸ਼ੇਸ਼ਤਾਵਾਂ ਲੋਕਤੰਤਰ ਬਚਾਓ, ਦੇਸ਼ ਬਚਾਓ' ਮੁੱਦੇ 'ਤੇ ਸੈਮੀਨਾਰ ਕਰਵਾਇਆ ਗਿਆ | ਮੁੱਖ ਬੁਲਾਰੇ ਵਜੋਂ ਲਿਬਰੇਸ਼ਨ ...
ਚੰਡੀਗੜ੍ਹ, 23 ਜਨਵਰੀ (ਤਰੁਣ ਭਜਨੀ) : ਹਾਲ ਹੀ 'ਚ ਸੁਪਰੀਮ ਕੋਰਟ ਨੇ ਇਤਿਹਾਸਕ ਫ਼ੈਸਲਾ ਸੁਣਾਉਂਦਿਆਂ ਚੰਡੀਗੜ੍ਹ ਦੇ ਸੈਕਟਰ-1 ਤੋਂ 30 ਤੱਕ ਦੇ ਖੇਤਰ ਨੂੰ ਵਿਰਾਸਤੀ ਕਰਾਰ ਦਿੱਤਾ ਸੀ ਅਤੇ ਇੱਥੋਂ ਦੀ ਜਾਇਦਾਦ 'ਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਕਰਨ 'ਤੇ ਰੋਕ ਲਗਾ ਦਿੱਤੀ ...
ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਸਾਰੇ ਵਿੰਗ ਪ੍ਰਧਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ...
ਐੱਸ. ਏ. ਐੱਸ. ਨਗਰ, 23 ਜਨਵਰੀ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 27 ਜਨਵਰੀ ਨੂੰ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ...
ਡੇਰਾਬੱਸੀ, 23 ਜਨਵਰੀ (ਗੁਰਮੀਤ ਸਿੰਘ)-ਰਾਮਗੜ੍ਹ ਸੜਕ 'ਤੇ ਸਥਿਤ ਇਕ ਪਿੰਡ ਦੀ 16 ਸਾਲਾ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਲੜਕੀ ਦੇ ਪਰਿਵਾਰ ਨੇ ਪੁਲਿਸ 'ਤੇ ਸਮਾਂ ...
ਖਰੜ, 23 ਜਨਵਰੀ (ਮਾਨ)-ਚਾਇਨਾ ਡੋਰ ਦੀ ਵਰਤੋਂ ਨਾ ਕਰਨ ਸੰਬੰਧੀ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਸਕੂਲ ਪਿ੍ੰ. ਜਤਿੰਦਰ ਗੁਪਤਾ ਨੇ ਦੱਸਿਆ ਕਿ ਅੱਜ ਸਕੂਲ ਕੈਂਪਸ ਵਿਚ ਸਵੇਰ ਦੀ ਸਭਾ ਦੌਰਾਨ ਪਹਿਲਾਂ ਵਿਦਿਆਰਥੀਆਂ ਨੂੰ ...
ਚੰਡੀਗੜ੍ਹ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ )-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿਚ ਅੱਜ ਇੱਥੇ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਵਲੋਂ ਕੀਤੀ ਜਾਣ ਵਾਲੀ ਕੁੱਲ 92 ਕਰੋੜ ਰੁਪਏ ਤੋਂ ਵੱਧ ਦੀ ਵਸਤੂਆਂ ਦੀ ਖ਼ਰੀਦ ...
ਚੰਡੀਗੜ੍ਹ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਸਰਕਾਰ ਨੇ ਸੂਬੇ ਦੇ ਗ਼ਰੀਬਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਉਨ੍ਹਾਂ ਦੇ ਰਾਸ਼ਨ ਵਿਚ ਸਰੋਂ੍ਹ ਦੇ ਤੇਲ ਲਈ ਮਿਲਣ ਵਾਲੀ ਰਕਮ ਵਿਚ 50 ਰੁਪਏ ਦਾ ਵਧਾ ਕੀਤਾ ਹੈ | ਇਸ ਤੋਂ ਰਾਜ ਦੇ 31.47 ਲੱਖ ਪਰਿਵਾਰਾਂ ਨੰੂ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਲੰਟੀਅਰ ਰਾਹੁਲ ਅਵਸਥੀ ਦੀ ਕਰਨਾਟਕ ਦੇ ਹੁਬਲੀ ਵਿਖੇ 13 ਤੋਂ 16 ਜਨਵਰੀ ਤੱਕ ਹੋਏ ਰਾਸ਼ਟਰੀ ਐੱਨ. ਐੱਸ. ਐੱਸ. ਯੂਥ ਸਮਿਟ ਲਈ ਚੋਣ ਹੋਈ ਸੀ | ਇਸ ਯੁਵਾ ਸੰਮੇਲਨ ਦਾ ਉਦਘਾਟਨ ...
ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਵਲੋਂ ਸਰਬੱਤ ਦੇ ਭਲੇ ਅਤੇ ਦਫ਼ਤਰੀ ਮੁਲਜ਼ਮਾਂ ਦੀ ਚੜ੍ਹਦੀ ਕਲਾ ਲਈ 3 ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਡਾਇਰੈਕਟਰ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਦੇ ਪਿ੍ੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 'ਆਪ' ਸਰਕਾਰ ਮੁਹਾਲੀ ਸਥਿਤ ਸਰਕਾਰੀ ਪ੍ਰੈੱਸ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇਕ ਵਿਆਪਕ ਯੋਜਨਾ ਉਲੀਕ ਰਹੀ ਹੈ | ਉਹ ਅੱਜ ਮੁਹਾਲੀ ...
ਖਰੜ, 23 ਜਨਵਰੀ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਆਪ ਹੁਦਰੀਆਂ ਕਰਕੇ ਖਰੜ ਨਗਰ ਕੌਂਸਲ ਦੇ ਪ੍ਰਧਾਨ ਨੂੰ ਕੁਰਸੀ ਤੋਂ ਲਾਹੁੰਣਾ ...
ਡੇਰਾਬੱਸੀ, 23 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ 'ਚ ਥਾਂ-ਥਾਂ ਖੁੱਲ੍ਹੇ ਪਏ ਮੇਨਹੋਲ ਅਤੇ ਬਿਨਾਂ ਢਕੇ ਨਾਲੇ ਕਿਸੇ ਸਮੇਂ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ | ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਵੀ ਅਧਿਕਾਰੀਆਂ ਨੂੰ ਖੁੱਲ੍ਹੇ ਮੇਨਹੋਲਾਂ ਅਤੇ ...
ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਪ੍ਰਾਇਮਰੀ ਸਕੂਲ ਭੱਕੂ ਮਾਜਰਾ ਵਿਖੇ ਮਿਡ ਡੇਅ ਮੀਲ ਲਈ ਹਰਿੰਦਰ ਸਿੰਘ ਅਧਿਆਪਕ ਇੰਚਾਰਜ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਸਲਾਬਤ ਪੁਰ ਨੇ ਆਪਣੇ ਪਿਤਾ ਸਵ: ਸੂਬੇਦਾਰ ਅਵਤਾਰ ਸਿੰਘ ਵਾਸੀ ...
ਮੋਰਿੰਡਾ, 23 ਜਨਵਰੀ (ਕੰਗ)-ਮੋਰਿੰਡਾ ਪੁਲਿਸ ਨੇ ਡੀ.ਐੱਸ.ਪੀ. ਡਾ. ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅੱਧੀ ਦਰਜਨ ਦੇ ਕਰੀਬ ਵਾਹਨਾਂ ਦੇ ਚਲਾਨ ਕੱਟੇ ਅਤੇ ਇੱਕ ਬੁਲਟ ਮੋਟਰਸਾਈਕਲ ਨੂੰ ਥਾਣੇ ਵਿਚ ਬੰਦ ਵੀ ਕੀਤਾ ਗਿਆ | ਇਸ ਸਬੰਧੀ ...
ਮੋਰਿੰਡਾ, 23 ਜਨਵਰੀ (ਕੰਗ)-ਮੋਰਿੰਡਾ ਨੇੜਲੇ ਪਿੰਡ ਦੁੱਮਣਾ ਵਿਚ ਲਗਪਗ 50-55 ਸਾਲ ਤੋਂ ਸਿਹਤ ਸੇਵਾਵਾਂ ਦੇ ਰਹੀ ਡਿਸਪੈਂਸਰੀ ਅਤੇ ਟੈਸਟਿੰਗ ਲੈਬ ਨੂੰ ਸਿਹਤ ਵਿਭਾਗ ਵਲੋਂ ਅਚਾਨਕ ਬੰਦ ਕਰਨ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸੁਖਬੀਰ ...
ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਗਣਤੰਤਰ ਦਿਵਸ ਨੂੰ ਸਮਰਪਿਤ ਪੰਜਾਬੀ ਅਕਾਦਮੀ ਦਿੱਲੀ ਵਲੋਂ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਕੌਮੀ ਕਵੀ ਦਰਬਾਰ ਵਿਚ ਸ਼ਮੂਲੀਅਤ ਤੋਂ ਬਾਅਦ ਸਕੂਲ ਪਰਤੇ ਉੱਘੇ ਸਾਹਿੱਤਕਾਰ ਅਤੇ ਰਾਜ ਪੁਰਸਕਾਰ ਜੇਤੂ ...
ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਦੈੜੀ ਦੇ ਨਜ਼ਦੀਕ 2 ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਤੋਂ ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਅਸ਼ੋਕ ਕੁਮਾਰ ਵਾਸੀ ਸੈਕਟਰ-20 ਸੀ ਚੰਡੀਗੜ੍ਹ ਨੇ ਪੁਲਿਸ ...
ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਵਿਖੇ ਬੀਤੇ ਦਿਨੀਂ ਸਵੇਰ ਸਮੇਂ ਵਿਦਿਆਰਥੀਆਂ ਦੇ 2 ਗਰੁੱਪਾਂ ਵਿਚ ਹੋਈ ਜਬਰਦਸਤ ਲੜਾਈ ਨੂੰ ਲੈ ਕੇ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਵਿਚ ਆਪਣੇ ਬੱਚਿਆਂ ਦੀ ...
ਚੰਡੀਗੜ੍ਹ, 23 ਜਨਵਰੀ (ਪ੍ਰੋ. ਅਵਤਾਰ ਸਿੰਘ)-ਇੰਡੀਅਨ ਜਰਨਲਿਸਟਸ ਯੂਨੀਅਨ (ਆਈਜੇਯੂ) ਨੇ ਕੇਂਦਰ ਸਰਕਾਰ ਵਲੋਂ ਸੂਚਨਾ ਤਕਨਾਲੋਜੀ ਐਕਟ ਵਿਚ ਤਜਵੀਜ਼ਤ ਸੋਧਾਂ ਨੂੰ ਪਿਛਲੇ ਦਰਵਾਜ਼ਿਆਂ ਮੀਡੀਆ 'ਤੇ ਸੈਂਸਰਸ਼ਿਪ ਲਾਉਣ ਦੇ ਤੁੱਲ ਕਰਾਰ ਦਿੱਤਾ ਹੈ | ਇੰਡੀਅਨ ਜਰਨਲਿਸਟਸ ...
ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 126ਵੀਂ ਜਨਮ ਵਰ੍ਹੇਗੰਢ ਮੌਕੇ ਯਾਦ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਮੁੱਖ ਸਕੱਤਰ, ਏ.ਡੀ.ਸੀ. ਅਤੇ ਰਾਜ ਭਵਨ ...
ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਨੇ ਪਿੰਡ ਬੁੜੈਲ ਸੈਕਟਰ-45 ਚੰਡੀਗੜ੍ਹ ਦੇ ਰਹਿਣ ਵਾਲੇ ਮਿਥਲੇਸ਼ (19) ਅਤੇ ਸਮਾਲ ਫਲੈਟ ਧਨਾਸ ਦੇ ਰਹਿਣ ਵਾਲੇ ਸੰਤੋਸ਼ (21) ਨੂੰ ਸੈਕਟਰ-44 ਸੀ, ਦੇ ਨਜ਼ਦੀਕ ਜਨਤਕ ਥਾਂ 'ਤੇ ਸ਼ਰਾਬ ਪੀਣ ਅਤੇ ਹੁੱਲੜਬਾਜ਼ੀ ...
ਖਰੜ, 23 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਸੀਵਰੇਜ ਦੇ ਪਾਣੀ ਨਾਲ ਨੇੜਲੇ ਪਿੰਡਾਂ ਦੇ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਤਬਾਹ ਹੋ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਕਥਿਤ ਤੌਰ 'ਤੇ ਨਗਰ ਕੌਂਸਲ ਖਰੜ ਅਤੇ ਸਰਕਾਰ ਦੀ ...
ਖਰੜ, 23 ਜਨਵਰੀ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਰਜਿੰਦਰ ਸਿੰਘ ਉਰਫ਼ ਰਿੰਕੂ ਨਾਮਕ ਮੁਲਜ਼ਮ 71 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੀ ਪੁਲਿਸ ਦੇ ਮੁਖੀ ਭਗਤਵੀਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ 'ਤੇ ਭਲਕੇ 25 ਜਨਵਰੀ ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਮੁਹਾਲੀ ਅੰਦਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ...
ਖਰੜ, 23 ਜਨਵਰੀ (ਮਾਨ)-ਸਬ-ਡਵੀਜ਼ਨ ਖਰੜ ਪੱਧਰ ਦਾ ਗਣਤੰਤਰ ਦਿਵਸ ਅਨਾਜ ਮੰਡੀ ਖਰੜ ਵਿਖੇ ਮਨਾਇਆ ਜਾਵੇਗਾ, ਜਿਥੇ ਕਿ ਉਪ ਮੰਡਲ ਮੈਜਿਸਟੇ੍ਰਟ ਖਰੜ ਰਵਿੰਦਰ ਸਿੰਘ ਕੌਮੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਦੀਆਂ ਟੁਕੜੀਆਂ ਤੋਂ ਸਲਾਮੀ ਲੈਣਗੇ ਤੇ ਪਰੇਡ ਦਾ ਨਿਰੀਖਣ ...
ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਇਕ ਤਸਕਰ ਨੂੰ ਨਾਜਾਇਜ਼ ਸ਼ਰਾਬ ਦੇ ਟਰੱਕ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਪੰਕਜ ਵਾਸੀ ਛਪਰਾ (ਬਿਹਾਰ) ਵਜੋਂ ਹੋਈ ਹੈ | ਇਸ ਸੰਬੰਧੀ ਡੀ. ਐਸ. ਪੀ. ਸਿਟੀ-2 ਹਰਸਿਮਰਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX