ਤਾਜਾ ਖ਼ਬਰਾਂ


ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  8 minutes ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  37 minutes ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  33 minutes ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 1 hour ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  47 minutes ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  about 1 hour ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  about 1 hour ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  about 1 hour ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  about 1 hour ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਪਿਸ਼ਾਵਰ ਵਿਚ ਹੋਇਆ ਧਮਾਕਾ
. . .  about 1 hour ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
ਲਸ਼ਕਰ ਦੇ 4 ਅੱਤਵਾਦੀ ਕੀਤੇ ਗਿ੍ਫ਼ਤਾਰ
. . .  about 2 hours ago
ਸ੍ਰੀਨਗਰ, 30 ਜਨਵਰੀ- ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਅਵੰਤੀਪੋਰਾ ਦੇ ਹਾਫ਼ੂ ਨਗੇਨਪੋਰਾ ਜੰਗਲਾਂ ਵਿਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ...
ਟੀ.ਐਮ.ਸੀ. ਨੇ ਚੁੱਕਿਆ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਰ.ਜੇ.ਡੀ. ਨੇ ਅਡਾਨੀ ਦਾ ਮੁੱਦਾ ਚੁੱਕਿਆ ਅਤੇ ਟੀ.ਐਮ.ਸੀ. ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ...
ਟਰਾਂਸਪੋਰਟ ਤੇ ਸੈਰ-ਸਪਾਟਾ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਚੁੱਕੇਗੀ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਉਠਾਏਗੀ ਅਤੇ ਇਸ ਸੰਬੰਧ ਵਿਚ ਏਅਰਲਾਈਨਾਂ ਨੂੰ ਕੀ ਕਰਨ ਦੀ ਲੋੜ ਹੈ। ਇਸ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕਈ...
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  about 2 hours ago
ਅਗਰਤਲਾ, 30 ਜਨਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ
ਇਹ ਯਾਤਰਾ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸੀ- ਕਾਂਗਰਸ ਪ੍ਰਧਾਨ
. . .  about 2 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਯਾਤਰਾ ਚੋਣਾਂ ਜਿੱਤਣ ਜਾਂ ਕਾਂਗਰਸ ਪਾਰਟੀ ਨੂੰ ਅੱਗੇ ਵਧਾਉਣ ਲਈ ਨਹੀਂ ਕੱਢੀ ਗਈ ਸੀ, ਸਗੋਂ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ...
ਦੋ ਸਕੂਲੀ ਬੱਸਾਂ ਦੀ ਆਪਸ ਵਿਚ ਟੱਕਰ, ਕੋਈ ਜਾਨੀ ਨੁਕਸਾਨ ਨਹੀਂ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਅੱਜ ਸਵੇਰੇ ਆਈ.ਜੀ.ਆਈ. ਸਟੇਡੀਅਮ ਨੇੜੇ ਦੋ ਸਕੂਲੀ ਬੱਸਾਂ ਦੀ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾ ਲਿਆ...
ਸਰਬ ਪਾਰਟੀ ਮੀਟਿੰਗ ਵਿਚ ਨਹੀਂ ਪਹੁੰਚੇ ਕਾਂਗਰਸੀ ਮੈਂਬਰ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਅੱਜ ਸਵੇਰੇ ਸ਼ੁਰੂ ਹੋ ਗਈ। ਸੰਸਦ ਭਵਨ ਕੰਪਲੈਕਸ ’ਚ ਹੋਈ ਬੈਠਕ ’ਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਸਦਨ ਦੇ ਨੇਤਾ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ...
ਰਾਹੁਲ ਗਾਂਧੀ ਜਿੱਥੇ ਵੀ ਗਏ ਲੋਕ ਉਨ੍ਹਾਂ ਲਈ ਬਾਹਰ ਆ ਗਏ- ਪਿ੍ਅੰਕਾ ਗਾਂਧੀ
. . .  1 minute ago
ਸ੍ਰੀਨਗਰ, 30 ਜਨਵਰੀ- ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਗਮ ’ਤੇ ਬੋਲਦਿਆਂ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੇਰਾ ਭਰਾ ਕੰਨਿਆਕੁਮਾਰੀ ਤੋਂ 4-5 ਮਹੀਨੇ ਤੁਰਿਆ। ਉਹ ਜਿੱਥੇ ਵੀ ਗਏ, ਲੋਕ ਉਨ੍ਹਾਂ ਲਈ ਬਾਹਰ ਆ ਗਏ। ਕਿਉਂਕਿ ਇਸ ਦੇਸ਼ ਵਿਚ ਅਜੇ ਵੀ ਇਕ ਜਨੂੰਨ ਹੈ, ਆਪਣੇ ਦੇਸ਼ ਲਈ,ਇਸ ਧਰਤੀ ਲਈ, ਇਸ ਦੀ ਵਿਭਿੰਨਤਾ...
ਭਾਰਤ ਜੋੜੋ ਯਾਤਰਾ ਦੀ ਸਮਾਪਤੀ ਮੌਕੇ ਕਈ ਪਾਰਟੀਆਂ ਨੇ ਕੀਤੀ ਸ਼ਮੂਲੀਅਤ
. . .  about 3 hours ago
ਸ੍ਰੀਨਗਰ, 30 ਜਨਵਰੀ- ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਰਾਹੁਲ ਅਤੇ ਪ੍ਰਿਅੰਕਾ ਦੇ ਨਾਲ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਡੀ.ਐਮ.ਕੇ., ਐਨ.ਸੀ., ਪੀ.ਡੀ.ਪੀ., ਸੀ.ਪੀ.ਆਈ., ਆਰ.ਐਸ.ਪੀ. ਅਤੇ ਆਈ.ਯੂ.ਐਮ.ਐਲ. ਦੇ ਨੇਤਾਵਾਂ ਨੇ ਰੈਲੀ ਵਿਚ ਸ਼ਿਰਕਤ..
ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਸਮੇਂ ਦੀ ਬਰਬਾਦੀ- ਕਿਰਨ ਰਿਜਿਜੂ
. . .  about 3 hours ago
ਨਵੀਂ ਦਿੱਲੀ, 30 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਪੱਤਰਕਾਰ ਐਨ ਰਾਮ, ਐਡਵੋਕੇਟ ਪ੍ਰਸ਼ਾਂਤ ਭੂਸ਼ਣ ਅਤੇ ਟੀ.ਐਮ.ਸੀ. ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ...
ਕੌਮ ਨੂੰ ਅਜਿਹੀ ਯਾਤਰਾ ਦੀ ਲੋੜ ਸੀ- ਉਮਰ ਅਬਦੁੱਲਾ
. . .  about 3 hours ago
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਭਾਰਤ ਜੋੜੋ ਯਾਤਰਾ’ ਸੰਬੰਧੀ ਕਿਹਾ ਕਿ ਇਹ ਬਹੁਤ ਸਫ਼ਲ ਯਾਤਰਾ ਰਹੀ ਹੈ। ਕੌਮ ਨੂੰ ਇਸ ਦੀ ਲੋੜ ਸੀ। ਇਸ ਨੇ ਸਾਬਤ ਕਰ ਦਿੱਤਾ ਹੈ ਕਿ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਪਸੰਦ ਕਰਦੇ ਹਨ ਅਤੇ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਛੱਡ ਕੇ ਨਵੀਂ ਸਰਕਾਰ...
ਦੇਸ਼ ਨੂੰ ਰਾਹੁਲ ਗਾਂਧੀ ਵਿਚ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ- ਮਹਿਬੂਬਾ ਮੁਫ਼ਤੀ
. . .  about 3 hours ago
ਸ੍ਰੀਨਗਰ, 30 ਜਨਵਰੀ- ਮਹਿਬੂਬਾ ਮੁਫ਼ਤੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਕਿਹਾ ਕਿ ਰਾਹੁਲ ਤੁਸੀਂ ਕਿਹਾ ਸੀ ਕਿ ਤੁਸੀਂ ਕਸ਼ਮੀਰ ਆਪਣੇ ਘਰ ਆਏ ਹੋ। ਇਹ ਤੁਹਾਡਾ ਘਰ ਹੈ। ਮੈਂ ਉਮੀਦ ਕਰਦੀ ਹਾਂ ਕਿ ਗੋਡਸੇ ਦੀ ਵਿਚਾਰਧਾਰਾ ਨੇ ਜੰਮੂ-ਕਸ਼ਮੀਰ ਤੋਂ ਜੋ ਖੋਹਿਆ ਸੀ, ਉਹ ਇਸ ਦੇਸ਼ ਤੋਂ ਬਹਾਲ ਕੀਤਾ ਜਾਵੇਗਾ। ਗਾਂਧੀ...
ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ- ਕਸਾਬਾ ਕੋਰੋਸੀ
. . .  about 3 hours ago
ਨਵੀਂ ਦਿੱਲੀ, 30 ਜਨਵਰੀ- 77ਵੀਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਕਿਹਾ ਕਿ ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ ਰਹੀ ਹੈ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਤੋਂ ਭਾਰਤ ਅਤੇ ਸੰਯੁਕਤ ਰਾਸ਼ਟਰ ਨੇ ਹੱਥ ਨਾਲ ਹੱਥ ਮਿਲ ਕੇ ਯਾਤਰਾ ਕੀਤੀ ਹੈ। ਭਾਰਤ ਸ਼ਾਂਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਮੋਗਾ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-26 ਜਨਵਰੀ ਨੂੰ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਹਰ ਸਾਲ ਦੀ ਤਰ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ ਜਿਸ ਵਿਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਮੁੱਖ ਮਹਿਮਾਨ ਵਜੋਂ ਪੁੱਜਣਗੇ ਅਤੇ ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਦਿਹਾੜੇ ਨੂੰ ਵਧੀਆ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸਬੰਧੀ ਮੀਟਿੰਗ ਦਾ ਆਯੋਜਨ ਅੱਜ ਸਥਾਨਕ ਦਾਣਾ ਮੰਡੀ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕੀਤੀ | ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਗਮ ਉਤਸ਼ਾਹ ਨਾਲ ਮਨਾਇਆ ਜਾਵੇਗਾ | ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵਲੋਂ ਕੌਮੀ ਝੰਡਾ ਲਹਿਰਾਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਦੇ ਨਾਂਅ ਸੰਦੇਸ਼ ਜਾਰੀ ਕੀਤਾ ਜਾਵੇਗਾ, ਉੱਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ | ਪ੍ਰੋਗਰਾਮ 'ਚ ਵੱਖ-ਵੱਖ ਸਕੂਲਾਂ ਦੇ 450 ਤੋਂ ਵਧੇਰੇ ਵਿਦਿਆਰਥੀ ਭਾਗ ਲੈਣਗੇ | ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ | ਸਮਾਗਮ ਸਵੇਰੇ 9:58 ਮਿੰਟ 'ਤੇ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਸ਼ੁਰੂ ਹੋਵੇਗਾ | ਸਮਾਗਮ ਤੋਂ ਪਹਿਲਾਂ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ | ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਸਮਾਗਮ ਦੋ ਰਾਸ਼ਟਰੀ ਸਮਾਗਮ ਹੁੰਦੇ ਹਨ ਜਿਨ੍ਹਾਂ ਨੂੰ ਹਰੇਕ ਦੇਸ਼ ਵਾਸੀ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ | ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਧਿਆਨ ਵਿਚ ਰੱਖਦਿਆਂ ਸ਼ਹਿਰ ਦੀ ਪੂਰੀ ਤਰ੍ਹਾਂ ਸਫ਼ਾਈ ਕਰਵਾਈ ਜਾਵੇ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਧ ਚੜ੍ਹ ਕੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਐਸ.ਡੀ.ਐਮ. ਰਾਮ ਸਿੰਘ, ਐਸ.ਪੀ. ਮਨਮੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

-ਮਾਮਲਾ ਪਿੰਡ ਡਗਰੂ ਵਿਖੇ ਸਪਰੇਅ ਨਾਲ ਕਿਸਾਨ ਦੀ ਫ਼ਸਲ ਖ਼ਰਾਬ ਹੋਣ ਦਾ- ਕਿਰਤੀ ਕਿਸਾਨ ਯੂਨੀਅਨ ਨੇ ਦਿੱਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਜੋ ਪਿਛਲੇ ਦਿਨੀਂ ਡਗਰੂ ਦੇ ਕਿਸਾਨ ਲਖਵੀਰ ਸਿੰਘ ਦੀ ਕਣਕ ਦੀ ਫਸਲ ਦਾ ਗੁੱਲੀ ਡੰਡੇ ਵਾਲੀ ਸਪਰੇਅ ਨਾਲ ਵੱਡਾ ਨੁਕਸਾਨ ਹੋਇਆ ਸੀ, ਦੇ ਸਬੰਧ 'ਚ ਬਲਾਕ ਮੋਗਾ ਦੋ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਸਕੂਲਾਂ ਵਿਚ ਰਾਜਨੀਤੀ ਸ਼ਾਸਤਰ ਵਿਸ਼ੇ ਨੂੰ ਪ੍ਰਭਾਵੀ ਢੰਗ ਨਾਲ ਪੜ੍ਹਾਉਣ ਲਈ ਟਰੇਨਿੰਗ ਦਿੱਤੀ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ, ਮੋਗਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਮੱਕੜ, ਪਿ੍ੰਸੀਪਲ ਡਾਈਟ ਮਨਜੀਤ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

26 ਜਨਵਰੀ ਦੀ ਜੀਂਦ ਮਹਾਂਰੈਲੀ ਸੰਬੰਧੀ ਕਾਨਫ਼ਰੰਸ ਹੋਈ

ਅਜੀਤਵਾਲ, 23 ਜਨਵਰੀ (ਹਰਦੇਵ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮੋਗਾ-1 ਵਲੋਂ ਬਲਾਕ ਜਨਰਲ ਸਕੱਤਰ ਨਛੱਤਰ ਸਿੰਘ ਹੇਰ ਦੀ ਅਗਵਾਈ ਹੇਠ ਕੋਕਰੀ ਕਲਾਂ ਵਿਖੇ ਬਲਾਕ ਪੱਧਰੀ ਕਾਨਫ਼ਰੰਸ ਜੀਂਦ ਮਹਾਂ ਰੈਲੀ ਵਿਚ ਵੱਡੀ ਗਿਣਤੀ ਲਿਜਾਣ ਲਈ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਸਦਕਾ ਭਾਰਤ ਹਰ ਪੱਖੋਂ ਵਿਕਾਸ ਦੀਆਂ ਲੀਹਾਂ 'ਤੇ-ਰਵੀ ਗਰੇਵਾਲ

ਮੋਗਾ, 23 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਸਦਕਾ ਅੱਜ ਭਾਰਤ ਹਰ ਪੱਖੋਂ ਵਿਕਾਸ ਕਰ ਰਿਹਾ ਹੈ ਤੇ ਅੱਜ ਭਾਰਤ ਵਿਸ਼ਵ ਪੱਧਰ 'ਤੇ ਆਪਣਾ ਇਕ ਅਹਿਮ ਸਥਾਨ ਰੱਖਦਾ ਹੈ | ਦੇਸ਼ ਦੇ ਲੋਕਾਂ ਨੂੰ ਦਿੱਤੀਆਂ ਜਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਨਗਰ ਪੰਚਾਇਤ ਦਫ਼ਤਰ ਵਿਖੇ ਪ੍ਰਧਾਨ, ਕੌਂਸਲਰਾਂ ਅਤੇ ਸਟਾਫ਼ ਮੈਂਬਰਾਂ ਨਾਲ ਕੀਤੀ ਮੀਟਿੰਗ

ਬੱਧਨੀ ਕਲਾਂ, 23 ਜਨਵਰੀ (ਸੰਜੀਵ ਕੋਛੜ)-ਨਗਰ ਪੰਚਾਇਤ ਦਫ਼ਤਰ ਬੱਧਨੀ ਕਲਾਂ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਦੀ ਅਗਵਾਈ 'ਚ ਜਿੱਥੇ ਪ੍ਰਧਾਨ, ਕੌਂਸਲਰਾਂ ਅਤੇ ਦਫ਼ਤਰ ਦੇ ਸਟਾਫ਼ ਮੈਂਬਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਪ੍ਰਫੈਕਟ ਆਈਲਟਸ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 8.0 ਬੈਂਡ

ਬਾਘਾਪੁਰਾਣਾ, 23 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਬਾਘਾਪੁਰਾਣਾ ਦੀ ਕੋਟਕਪੂਰਾ ਰੋਡ 'ਤੇ ਸੈਂਟਰਲ ਬੈਂਕ ਆਫ਼ ਇੰਡੀਆ ਦੇ ਉੱਪਰ ਸਥਿਤ ਪ੍ਰਸਿੱਧ ਸੰਸਥਾ ਪ੍ਰਫੈਕਟ ਆਈਲਟਸ ਐਂਡ ਇਮੀਗੇ੍ਰਸ਼ਨ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਘੱਟ ਸਮੇਂ ਵਿੱਚ ...

ਪੂਰੀ ਖ਼ਬਰ »

ਪੰਥ ਤੇ ਪੰਜਾਬ ਵਿਰੋਧੀ ਘਟਨਾਵਾਂ ਦੇ ਰੋਸ ਵਜੋਂ ਮਾਨ ਦਲ 26 ਨੂੰ ਕਾਲਾ ਦਿਵਸ ਮਨਾਏਗਾ- ਬਲਰਾਜ ਸਿੰਘ ਖ਼ਾਲਸਾ

ਕੋਟ ਈਸੇ ਖਾਂ, 23 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਕਾਂਗਰਸ ਵਲੋਂ ਸਿੱਖਾਂ ਦੇ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਉੱਤੇ ਟੈਂਕਾਂ ਤੋਪਾਂ ਨਾਲ ਹਮਲਾ ਅਤੇ 84 'ਚ ਸਿੱਖ ਕਤਲੇਆਮ ਦੇ ਪੂਰਨ ਇਨਸਾਫ਼ ਲਈ ਅੱਜ ਤੱਕ ਸਿੱਖ ਕੌਮ ਜੱਦੋ-ਜਹਿਦ ਕਰ ਰਹੀ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸਵੇਰ ਦੀ ਸਭਾ ਮੌਕੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ...

ਪੂਰੀ ਖ਼ਬਰ »

ਚਰਨਜੀਤ ਕੌਰ ਨੇ ਲੇਖਾਕਾਰ ਦਾ ਕਾਰਜਭਾਰ ਸੰਭਾਲਿਆ

ਕੋਟ ਈਸੇ ਖਾਂ, 23 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਮਾਰਕੀਟ ਕਮੇਟੀ ਦਫ਼ਤਰ ਕੋਟ ਈਸੇ ਖਾਂ ਵਿਖੇ ਮੰਡੀ ਸੁਪਰਵਾਈਜ਼ਰ ਵਜੋਂ ਕੰਮ ਕਰ ਰਹੇ ਸ੍ਰੀਮਤੀ ਚਰਨਜੀਤ ਕੌਰ ਨੇ ਲੇਖਾਕਾਰ ਵਜੋਂ ਪਦਉਨਤ ਹੋ ਜਾਣ 'ਤੇ ਬਲਦੇਵ ਸਿੰਘ ਭੰਗੂ ਸਕੱਤਰ ਮਾਰਕੀਟ ਕਮੇਟੀ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਐਸ. ਡੀ. ਕਾਲਜ 'ਚ ਵੈਬੀਨਾਰ ਕਰਵਾਇਆ

ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਆਈ. ਸੀ. ਸੀ. ਕਮੇਟੀ ਅਤੇ ਪੋਸਟ ਗੈ੍ਰਜੂਏਟ ਕਾਮਰਸ ਵਿਭਾਗ ਨੇ ਆਪਸੀ ਸਹਿਯੋਗ ਨਾਲ਼ ਭਾਰਤ ਵਿਚ ਔਰਤਾਂ ਦੇ ਸਸ਼ਕਤੀਕਰਨ ਅਤੇ ਸੁਰੱਖਿਆ ਪ੍ਰਤੀ ਰਾਜ ਦੀ ਪ੍ਰਤੀਕਿਰਿਆ ਵਿਸ਼ੇ ਤਹਿਤ ...

ਪੂਰੀ ਖ਼ਬਰ »

ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਅਤੇ ਸ਼ਿਫਟਿਡ ਸਿਹਤ ਫਾਰਮੇਸੀ ਅਫ਼ਸਰਾਂ ਨੇ ਡੀ. ਸੀ. ਨੂੰ ਮੰਗ ਪੱਤਰ ਦਿੱਤਾ

ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਕੁਲਵੰਤ ਸਿੰਘ ਡੀ. ਸੀ. ਮੋਗਾ ਨੂੰ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਅਤੇ ਸਿਫਟਿਡ ਸਿਹਤ ਫਾਰਮੇਸੀ ਅਫ਼ਸਰਾਂ ਨੇ ਸਾਂਝੇ ਤÏਰ ਤੇ ਜ਼ਿਲ੍ਹਾ ਪ੍ਰੀਸ਼ਦ ਦਾ ਜ਼ਿਲ੍ਹਾ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਸਰਦਾਰਨੀ ਸੁਰਿੰਦਰ ਕÏਰ ਸੋਢੀ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ (ਮੋਗਾ) ਦੇ ਚੇਅਰਮੈਨ ਕਮਲਦੀਸ਼ਪਾਲ ਸਿੰਘ ਸੋਢੀ, ਦੀਪਕ ਸਿੰਘ ਸੋਢੀ, ਅਮਨਦੀਪ ਕÏਰ ਦੇ ਸਤਿਕਾਰ ਯੋਗ ਮਾਤਾ ਸਰਦਾਰਨੀ ਸੁਰਿੰਦਰ ਕÏਰ ਸੋਢੀ ਧਰਮ-ਪਤਨੀ ਸਵ: ਸ. ਕ੍ਰਿਪਾਲ ਸਿੰਘ ਸੋਢੀ ...

ਪੂਰੀ ਖ਼ਬਰ »

ਨਵ-ਨਿਯੁਕਤ ਮਹਾਂਮੰਤਰੀ ਵਿੱਕੀ ਸਿਤਾਰਾ ਦਾ ਸ਼ਹਿਰੀ ਮੰਡਲ ਪ੍ਰਧਾਨ ਵਲੋਂ ਸਨਮਾਨ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਜਪਾ ਜ਼ਿਲ੍ਹਾ ਮੋਗਾ ਦੇ ਨਵ-ਨਿਯੁਕਤ ਮਹਾਂਮੰਤਰੀ ਵਿੱਕੀ ਸਿਤਾਰਾ ਨੂੰ ਭਾਜਪਾ ਸ਼ਹਿਰੀ ਮੰਡਲ ਦੇ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਨੋਜ ਅਰੋੜਾ, ਭੁਪਿੰਦਰ ਹੈਪੀ, ਕੁਨਾਲ, ਮਿੰਟੂ ਸਮਰਾਟ, ...

ਪੂਰੀ ਖ਼ਬਰ »

ਮਾਨ ਸਰਕਾਰ ਵਲੋਂ ਲਏ ਗਏ ਲੋਕ ਪੱਖੀ ਫ਼ੈਸਲਿਆਂ ਨਾਲ ਪੰਜਾਬ ਦਾ ਹਰ ਵਰਗ ਬਗੋ ਬਾਗ-ਜਵੰਦਾ, ਗੋਪੀ

ਕਿਸ਼ਨਪੁਰਾ ਕਲਾਂ, 23 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੁਆਰਾ ਲਏ ਗਏ ਲੋਕ ਪੱਖੀ ਫ਼ੈਸਲਿਆਂ ਨਾਲ ਜਿੱਥੇ ਪੰਜਾਬ ਦਾ ਹਰ ਵਰਗ ਬਾਗੋ ਬਾਗ ਨਜ਼ਰ ਆ ਰਿਹਾ ਹੈ, ਉੱਥੇ ਬੀਤੇ ਦਿਨੀਂ ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ...

ਪੂਰੀ ਖ਼ਬਰ »

ਬਿਜਲੀ ਘਰ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਲੋਕ ਕੰਮਾਂ ਲਈ ਅਨੇਕਾਂ ਗੇੜੇ ਲਾਉਣ ਲਈ ਮਜਬੂਰ

ਬਾਘਾ ਪੁਰਾਣਾ, 23 ਜਨਵਰੀ (ਕਿ੍ਸ਼ਨ ਸਿੰਗਲਾ)-ਪੰਜਾਬ ਵਿਚ ਸੱਤਾ 'ਤੇ ਪਹਿਲੀ ਦਫ਼ਾ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੇਸ਼ੱਕ ਲੋਕਾਂ ਨੂੰ ਸੁੱਖ-ਸਹੂਲਤਾਂ ਦੇਣ ਅਤੇ ਭਿ੍ਸ਼ਟਾਚਾਰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਹ ਗੱਲਾਂ ...

ਪੂਰੀ ਖ਼ਬਰ »

ਨਕਲੀ ਦੁੱਧ ਤਿਆਰ ਕਰਕੇ ਵੇਚਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾਵੇ-ਮਾਣੂੰਕੇ

ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਰਜਿ:) ਪੰਜਾਬ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਜਨਰਲ ਸਕੱਤਰ ਗੁਲਜ਼ਾਰ ਸਿੰਘ ਘੱਲ ਕਲਾਂ, ਜ਼ਿਲ੍ਹਾ ਵਿੱਤ ਸਕੱਤਰ ਗੁਰਬਚਨ ਸਿੰਘ ਚੰਨੂਵਾਲਾ, ਮੁਕੰਦ ਕਮਲ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ-ਵਿਧਾਇਕ ਅੰਮਿ੍ਤਪਾਲ ਸੁਖਾਨੰਦ

ਬਾਘਾਪੁਰਾਣਾ, 23 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪ੍ਰਾਈਵੇਟ ਸਕੂਲਾਂ ਨਾਲੋਂ ਵੱਧ ਵਿਦਿਆਰਥੀਆਂ ਨੂੰ ਸਹੂਲਤਾਂ ਮਿਲ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਇਕ ਮੀਟਿੰਗ ...

ਪੂਰੀ ਖ਼ਬਰ »

ਆਪ ਸਰਕਾਰ ਨੇ ਆਪਣੇ ਚਹੇਤਿਆਂ ਨੂੰ ਖ਼ੁਸ਼ ਕਰਨ ਲਈ ਆਟੇ ਦੀਆਂ ਕੀਮਤਾਂ ਵਧਾਈਆਂ-ਪ੍ਰੇਮ ਚੰਦ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੂਬੇ ਅੰਦਰ ਆਪ ਸਰਕਾਰ ਦੀ ਕਾਰਗੁਜ਼ਾਰੀ ਬੇਹੱਦ ਮਾੜੀ ਸਾਬਤ ਹੋਈ ਹੈ | ਜਿੱਥੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਕੇ ਰਹਿ ਗਈ ਹੈ ਉੱਥੇ ਅੱਤ ਦੀ ਮਹਿੰਗਾਈ ਨੇ ਲੋਕਾਂ ਨੂੰ ਰੋਟੀ ਦੇ ਲਾਲੇ ਪਾ ...

ਪੂਰੀ ਖ਼ਬਰ »

ਗੁਰਮੀਤ ਸਿੰਘ ਜੀਂਦੜਾ ਜੋਨ ਪ੍ਰਧਾਨ ਨਿਯੁਕਤ

ਧਰਮਕੋਟ, 23 ਜਨਵਰੀ (ਪਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਸੂਬਾ ਸਕੱਤਰ ਸ਼ੇਰ ਸਿੰਘ ਖੰਭੇ, ਮਲੂਕ ਸਿੰਘ ਨੰਬਰਦਾਰ ਅਗਜੈਕਟਿਵ ਮੈਂਬਰ, ਮਲਕੀਤ ਸਿੰਘ ਅਮੀਵਾਲਾ ਸੂਬਾ ਸਕੱਤਰ, ਰਛਪਾਲ ਸਿੰਘ ਭਿੰਡਰ ਬਲਾਕ ...

ਪੂਰੀ ਖ਼ਬਰ »

ਬੀਤੇ ਦਿਨੀਂ ਪਏ ਕੋਰੇ ਨੇ ਆਲੂਆਂ ਦੀ ਫਸਲ ਦਾ ਕੀਤਾ ਭਾਰੀ ਨੁਕਸਾਨ

ਕਿਸ਼ਨਪੁਰਾ ਕਲਾਂ, 23 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਬੀਤੇ ਦਿਨੀਂ ਪਏ ਸੰਘਣੇ ਕੋਰੇ ਨੇ ਜਿੱਥੇ ਕਣਕ ਦੀ ਫ਼ਸਲ ਨੂੰ ਕੁਝ ਫ਼ਾਇਦਾ ਪਹੁੰਚਾਇਆ ਹੈ ਉੱਥੇ ਆਲੂਆਂ ਦੀ ਫ਼ਸਲ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ | ਜਿਸ ਨਾਲ ਆਲੂ ਉਤਪਾਦਕਾਂ ਵਿਚ ...

ਪੂਰੀ ਖ਼ਬਰ »

ਫਿਊਚਰ ਓਵਰਸੀਜ਼ ਫ਼ਤਿਹਗੜ੍ਹ ਪੰਜਤੂਰ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਫ਼ਤਿਹਗੜ੍ਹ ਪੰਜਤੂਰ, 23 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਦੀ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਫ਼ਿਊਚਰ ਓਵਰਸੀਜ਼ ਦੇ ਐਮ. ਡੀ. ਦਿਵੇਸ਼ ਖੰਨਾ ਦੀ ਅਗਵਾਈ ਹੇਠ ਫ਼ਤਿਹਗੜ੍ਹ ਪੰਜਤੂਰ ਬਰਾਂਚ ਦੇ ਹੈੱਡ ਚੰਦਰ ਸ਼ੇਖਰ ਬਾਂਸਲ ਵਲੋਂ ਤਜਰਬੇਕਾਰ ਸਟਾਫ਼ ਦੇ ...

ਪੂਰੀ ਖ਼ਬਰ »

ਬੇਖ਼ੌਫ ਲੁਟੇਰਿਆਂ ਨੇ ਸੈਨੇਟਰੀ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

ਕੋਟ ਈਸੇ ਖਾਂ, 23 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਸ਼ਹਿਰ ਦੇ ਸ੍ਰੀ ਅੰਮਿ੍ਤਸਰ ਸਾਹਿਬ ਰੋਡ 'ਤੇ ਥਾਣਾ ਕੋਟ ਈਸੇ ਖਾਂ ਦੇ ਪਿਛਲੇ ਰਸਤੇ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਸੈਨੇਟਰੀ ਦੀ ਦੁਕਾਨ ਨੂੰ ਤੜਕਸਾਰ ਬੇਖ਼ੌਫ ਲੁਟੇਰੇ ਕਿਸਮ ਦੇ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦੀ ...

ਪੂਰੀ ਖ਼ਬਰ »

-ਮਾਮਲਾ ਪਟਿਆਲਾ ਵਿਖੇ ਅਨੁਸੂਚਿਤ ਜਾਤੀ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ- ਭਾਜਪਾ ਐਸ.ਸੀ. ਮੋਰਚਾ ਤੇ ਮਹਿਲਾ ਮੋਰਚਾ ਫੂਕੇਗੀ ਪੰਜਾਬ ਭਰ 'ਚ ਆਪ ਸਰਕਾਰ ਦੇ ਪੁਤਲੇ

ਮੋਗਾ, 23 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਭਾਜਪਾ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਰਜੁਨ ਕੁਮਾਰ ਅਤੇ ਨੀਤੂ ਗੁਪਤਾ ਜ਼ਿਲ੍ਹਾ ਪ੍ਰਧਾਨ ਭਾਜਪਾ ਮਹਿਲਾ ਮੋਰਚਾ ਦੀ ਅਗਵਾਈ ਹੇਠ ਭਾਜਪਾ ਦੇ ਦਫ਼ਤਰ ਵਿਚ ਮੀਟਿੰਗ ਹੋਈ ਜਿਸ ਵਿਚ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਬਾਘਾਪੁਰਾਣਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 6.5 ਬੈਂਡ

ਬਾਘਾਪੁਰਾਣਾ, 23 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਸਥਿਤ ਇਲਾਕੇ ਦੀ ਨਾਮਵਰ ਇੰਗਲਿਸ਼ ਸਕੂਲ ਆਈਲਟਸ ਸੰਸਥਾ ਜਿਸ ਤੋਂ ਆਏ ਦਿਨ ਵਿਦਿਆਰਥੀਆਂ ਮਨਚਾਹੇ ਬੈਂਡ ਸਕੋਰ ਪ੍ਰਾਪਤ ਕਰਕੇ ਵੱਖ-ਵੱਖ ਦੇਸ਼ਾਂ 'ਚ ਜਾਣ ਦਾ ਸੁਪਨਾ ਪੂਰਾ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਵਰੁਨ ਮਿੱਤਲ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਵਲੋਂ ਵਿਦਿਆਰਥੀ ਵਰੁਨ ਮਿੱਤਲ ਪੁੱਤਰ ਮੋਹਨ ਮਿੱਤਲ ਨਿਵਾਸੀ ਮੋਗਾ ਦਾ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਕੀਤੀ ਗੇਟ ਰੈਲੀ-ਐਕਸੀਅਨ ਦੀ ਅਰਥੀ ਫੂਕੀ

ਬਾਘਾ ਪੁਰਾਣਾ, 23 ਜਨਵਰੀ (ਕਿ੍ਸ਼ਨ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ) ਰਜਿ: 49 ਬਾਘਾ ਪੁਰਾਣਾ ਅਤੇ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਐਂਡ ਟਰਾਂਸਕੋ ਡਵੀਜ਼ਨ ਬਾਘਾ ਪੁਰਾਣਾ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਸਿਟੀ ਸਬ-ਡਵੀਜ਼ਨ ਬਾਘਾ ਪੁਰਾਣਾ ਦੇ ...

ਪੂਰੀ ਖ਼ਬਰ »

ਜੌਗਰਫ਼ੀ ਟੀਚਰ ਯੂਨੀਅਨ ਨੇ ਐਮੀਨੈਂਸ ਸਕੂਲਾਂ 'ਚ ਜੌਗਰਫ਼ੀ ਸ਼ੁਰੂ ਕਰਨ ਦੀ ਕੀਤੀ ਮੰਗ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ ਅਤੇ ਮੀਤ ਪ੍ਰਧਾਨ ਲੈਕਚਰਾਰ ਨਰੇਸ ਸਲੂਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਕੀਤਾ ਪ੍ਰੇਰਿਤ

ਫ਼ਤਿਹਗੜ੍ਹ ਪੰਜਤੂਰ, 23 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਆਪਣਾ ਪੰਜਾਬ ਫਾੳਾੂਡੇਸ਼ਨ ਦੇ ਅਧੀਨ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਿੱਤਲ ਹਸਪਤਾਲ ਅਤੇ ਹਾਰਟ ਕੇਅਰ ਸੈਂਟਰ ਮੈਡੀਕਲ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ

ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਮੋਗਾ ਵਲੋਂ ਫੋਰਟਿਸ ਹਸਪਤਾਲ ਮੋਹਾਲੀ ਦੇ ਨਿਊਰੋ ਅਤੇ ਸਪਾਈਨ ਸੁਪਰ ਸਪੈਸ਼ਲਿਸਟ ਡਾ. ਐਚ.ਐੱਸ. ਬਰਾੜ ਦੇ ਸਹਿਯੋਗ ਨਾਲ ਮਿੱਤਲ ਹਸਪਤਾਲ ਅਤੇ ਹਾਰਟ ਕੇਅਰ ਸੈਂਟਰ ਮੋਗਾ ਵਿਖੇ ਮੈਡੀਕਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 7 ਮਹੀਨਿਆਂ ਤੋਂ ਨਹੀਂ ਮਿਲਿਆ ਮਾਣ ਭੱਤਾ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਆਪ ਸਰਕਾਰ ਨੂੰ ਜਿੱਥੇ ਹਰ ਸਰਕਾਰੀ ਵਰਗ ਕੋਸਦਾ ਨਜ਼ਰ ਆ ਰਿਹਾ ਹੈ ਤੇ ਜਗ੍ਹਾ ਜਗ੍ਹਾ 'ਤੇ ਧਰਨੇ ਲਗਾਉਣ ਲਈ ਮਜਬੂਰ ਹਨ ਉੱਥੇ ਹੁਣ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX