ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਦੇ ਹਾਊਸਿੰਗ ਬੋਰਡ ਕੁਆਟਰਾਂ ਲਾਗੇ ਬੀਤੇ ਦਿਨੀਂ ਦਿਨ ਦਿਹਾੜੇ ਹੋਈ 2 ਲੱਖ 83 ਹਜ਼ਾਰ ਰੁਪਏ ਦੀ ਖੋਹ ਦੇ ਮਾਮਲੇ ਵਿਚ ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਇਕ ਮੌਜੂਦਾ ਸਰਪੰਚ ਅਤੇ ਬੈਂਕ ਦੇ ਹੀ ਮੁਲਾਜਮ ਸਮੇਤ ਚਾਰ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ਜਦਕਿ 3 ਦੀ ਪੁਲਿਸ ਨੂੰ ਹਾਲੇ ਵੀ ਭਾਲ ਹੈ | ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸੁਰਿੰਦਰ ਲਾਂਬਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 18 ਜਨਵਰੀ ਦੀ ਦੁਪਹਿਰ ਸਮੇਂ ਹਾਊਸਿੰਗ ਬੋਰਡ ਕੁਆਟਰਾਂ ਨੇੜਿਓ ਉਜੀਵਨ ਸਮਾਲ ਫਾਈਨਾਂਸ ਬੈਂਕ ਦੇ ਸੀ.ਆਰ.ਓ. ਤੇਜਿੰਦਰ ਸਿੰਘ ਪਾਸੋਂ ਕਾਰ ਸਵਾਰ 5 ਨੌਜਵਾਨਾਂ ਵਲੋਂ 2 ਲੱਖ 83 ਹਜ਼ਾਰ ਰੁਪਏ ਦੀ ਖੋਹ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਉਪਰੰਤ ਥਾਣਾ ਸਿਟੀ ਸੰਗਰੂਰ ਵਿਖੇ ਮੁਕੱਦਮਾ ਦਰਜ ਕਰ ਕੇ ਐੱਸ.ਪੀ. (ਡੀ) ਦੀ ਅਗਵਾਈ ਹੇਠ ਡੀ.ਐੱਸ.ਪੀ. ਸੰਗਰੂਰ, ਸੀ.ਆਈ.ਏ. ਸਟਾਫ਼ ਇੰਚਾਰਜ ਅਤੇ ਥਾਣਾ ਸਿਟੀ ਮੁਖੀ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਵਾਰਦਾਤ ਦੀ ਸਾਇੰਟੇਫਿਕ ਅਤੇ ਤਕਨੀਕੀ ਢੰਗ ਨਾਲ ਜਾਂਚ ਆਰੰਭੀ ਗਈ | ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਢੂੰਘਾਈ ਨਾਲ ਕੀਤੀ ਜਾ ਰਹੀ ਜਾਂਚ ਦੌਰਾਨ ਪਿੰਡ ਰਟੌਲਾ ਦੇ ਮੌਜੂਦਾ ਸਰਪੰਚ ਗਗਨਦੀਪ ਸਿੰਘ ਗਗਨ ਵਾਸੀ ਰਟੌਲਾ, ਗੁਰਵਿੰਦਰ ਸਿੰਘ ਵਾਸੀ ਕਪਿਆਲ, ਜਗਸੀਰ ਸਿੰਘ ਵਾਸੀ ਉੱਪਲੀ, ਲਖਵਿੰਦਰ ਸਿੰਘ ਵਾਸੀ ਰਾਮਨਗਰ ਬਸਤੀ, ਕਰਨ ਸਿੰਘ ਵਾਸੀ ਮੰਗਵਾਲ, ਯੋਗੇਸ਼ ਦੱਦੂ ਵਾਸੀ ਜੀਵਨ ਨਗਰ ਸੰਗਰੂਰ ਅਤੇ ਸਿਮਰਜੀਤ ਸਿੰਘ ਸਿਮਰ ਵਾਸੀ ਭੈਣੀ ਮਹਿਰਾਜ ਨੂੰ ਨਾਮਜ਼ਦ ਕਰਨ ਉਪਰੰਤ ਗੁਰਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਦਿਆਂ 30 ਹਜ਼ਾਰ ਰੁਪਏ, ਜਗਸੀਰ ਸਿੰਘ ਨੂੰ ਗਿ੍ਫ਼ਤਾਰ ਕਰਦਿਆਂ ਵਾਰਦਾਤ ਮੌਕੇ ਵਰਤਿਆ ਗਿਆ ਮੋਟਰਸਾਈਕਲ ਅਤੇ 47 ਹਜ਼ਾਰ ਰੁਪਏ, ਗਗਨਦੀਪ ਸਿੰਘ ਗਗਨ ਨੂੰ ਗਿ੍ਫ਼ਤਾਰ ਕਰ ਕੇ 31 ਹਜ਼ਾਰ ਰੁਪਏ ਅਤੇ ਵਾਰਦਾਤ ਮੌਕੇ ਵਰਤੀ ਗਈ ਕਾਰ ਤੋਂ ਇਲਾਵਾ ਸਿਮਰਜੀਤ ਸਿੰਘ ਸਿਮਰ ਨੂੰ ਗਿ੍ਫ਼ਤਾਰ ਕਰ ਕੇ 6 ਹਜ਼ਾਰ ਰੁਪਏ ਬਰਾਮਦ ਕਰਵਾਏ ਗਏ | ਸ੍ਰੀ ਲਾਂਬਾ ਨੇ ਦੱਸਿਆ ਕਿ ਗਿ੍ਫ਼ਤਾਰ ਕੀਤਾ ਗਿਆ ਗੁਰਵਿੰਦਰ ਸਿੰਘ ਇਸੇ ਹੀ ਬੈਂਕ ਦਾ ਮੁਲਾਜਮ ਹੈ ਜਦਕਿ ਜਗਸੀਰ ਸਿੰਘ ਨੂੰ ਕਿਸੇ ਵਜ੍ਹਾ ਕਰ ਕੇ ਬੈਂਕ ਵਲੋਂ ਨੌਕਰੀ ਤੋਂ ਕੱਢਿਆ ਜਾ ਚੁੱਕਿਆ ਸੀ | ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਰਪੰਚ ਗਗਨਦੀਪ ਸਿੰਘ ਰਟੌਲਾ ਉੱਤੇ ਪਹਿਲਾਂ ਵੀ 2 ਮੁਕੱਦਮੇ ਦਰਜ ਹਨ ਅਤੇ ਇਹ ਪਟਿਆਲਾ ਜੇਲ੍ਹ ਵਿਚ ਰਹਿ ਕੇ ਆਇਆ ਹੈ | ਜੇਲ੍ਹ ਵਿਚ ਹੀ ਗਗਨਦੀਪ ਸਿੰਘ ਦੀ ਮੁਲਾਕਾਤ ਲਖਵਿੰਦਰ ਸਿੰਘ ਨਾਲ ਹੋਈ ਸੀ | ਜੇਲ੍ਹ ਵਿਚੋਂ ਆਉਣ ਤੋਂ ਬਾਅਦ ਇਹ ਆਪਸ ਵਿਚ ਮਿਲਦੇ ਜੁਲਦੇ ਰਹਿੰਦੇ ਸਨ | ਇਨ੍ਹਾਂ ਦੋਨਾਂ ਨੇ ਆਪਣੇ ਬਾਕੀ ਸਾਥੀਆਂ ਨਾਲ ਮਿਲ ਕੇ ਸੰਗਰੂਰ ਦੇ ਬਨਾਸਰ ਬਾਗ਼ ਵਿਖੇ ਇਕ ਯੋਜਨਾ ਬਣਾਈ ਕਿ ਉਜੀਵਨ ਸਮਾਲ ਫਾਇਨਾਂਸ ਬੈਂਕ ਦੀਆਂ ਕਿਸ਼ਤਾਂ ਇਕੱਠੀਆਂ ਕਰਨ ਵਾਲੇ ਮੁਲਾਜਮ ਨੂੰ ਲੁੱਟਿਆ ਜਾਵੇ ਜਿਸ ਦੇ ਚੱਲਦਿਆਂ ਇਨ੍ਹਾਂ 18 ਜਨਵਰੀ ਨੂੰ ਇਕੱਠੇ ਹੋ ਕੇ 2 ਵੱਖ-ਵੱਖ ਟੀਮਾਂ ਬਣਾ ਲਈਆਂ | ਵਾਰਦਾਤ ਦੇ ਸਰਗਨਾਂ ਜਗਸੀਰ ਸਿੰਘ ਅਤੇ ਸਿਮਰਜੀਤ ਵਲੋਂ ਇਕ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਬੈਂਕ ਮੁਲਾਜਮ ਤਜਿੰਦਰ ਸਿੰਘ ਦੀ ਨਿਸ਼ਾਨਦੇਹੀ ਕੀਤੀ ਗਈ ਅਤੇ ਬਾਕੀ 5 ਨੌਜਵਾਨਾਂ ਨੇ ਸਰਪੰਚ ਦੀ ਬਿਨਾ ਨੰਬਰ ਪਲੇਟਾਂ ਵਾਲੀ ਕਾਰ ਵਿਚ ਸਵਾਰ ਹੋ ਕੇ ਲੋਨ ਦੀਆਂ ਕਿਸ਼ਤਾਂ ਇਕੱਠੀਆਂ ਕਰ ਕੇ ਪਰਤ ਰਹੇ ਬੈਂਕ ਮੁਲਾਜਮ ਤਜਿੰਦਰ ਸਿੰਘ ਦੇ ਮੋਟਰਸਾਈਕਲ ਵਿਚ ਟੱਕਰ ਮਾਰਦਿਆਂ ਉਸ ਉੱਪਰ ਹਮਲਾ ਕਰ ਕੇ ਪੈਸਿਆਂ ਵਾਲਾ ਬੈਗ ਖੋਹ ਕਰ ਲਿਆ ਸੀ | ਉਨ੍ਹਾਂ ਦੱਸਿਆ ਕਿ ਖੋਹ ਕਰਨ ਉਪਰੰਤ ਪੈਸਿਆਂ ਵਾਲਾ ਬੈਗ ਅਤੇ ਹੋਰ ਸਾਮਾਨ ਨਾਨਕਿਆਣਾ ਚੌਂਕ ਤੋਂ ਥੋੜ੍ਹੀ ਦੂਰੀ ਉੱਤੇ ਸੁੱਟ ਦਿੱਤਾ ਜਦਕਿ ਉਸ ਵਿਚ ਪਏ 2 ਲੱਖ 83 ਹਜ਼ਾਰ ਰੁਪਏ ਦੇ ਲਗਪਗ ਪੈਸੇ ਲੈ ਕੇ ਫਰਾਰ ਹੋ ਗਏ | ਸ੍ਰੀ ਲਾਂਬਾ ਨੇ ਦੱਸਿਆ ਕਿ ਭਵਾਨੀਗੜ੍ਹ ਬਾਈਪਾਸ ਲਾਗੇ ਪਹੁੰਚ ਕੇ ਇਨ੍ਹਾਂ ਸਾਰੇ ਗਿਰੋਹ ਮੈਂਬਰਾਂ ਨੇ 40-40 ਹਜ਼ਾਰ ਰੁਪਏ ਆਪਸ ਵਿਚ ਵੰਡ ਲਏ ਅਤੇ ਕੁੱਝ ਪੈਸਿਆਂ ਨਾਲ ਸ਼ਰਾਬ ਵਗ਼ੈਰਾ ਪੀ ਲਈ | ਉਨ੍ਹਾਂ ਦੱਸਿਆ ਕਿ ਇਸ ਸਨਸਨੀਖੇਜ ਵਾਰਦਾਤ ਨੂੰ ਸੁਲਝਾਉਣ ਲਈ ਸ਼ਹਿਰ ਅੰਦਰ ਲੱਗੇ ਪੁਲਿਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਨੇ ਅਹਿਮ ਰੌਲ ਅਦਾ ਕੀਤਾ ਹੈ | ਇਸ ਮੌਕੇ ਐੱਸ.ਪੀ. (ਡੀ) ਪਲਵਿੰਦਰ ਸਿੰਘ ਚੀਮਾ, ਡੀ.ਐੱਸ.ਪੀ. (ਆਰ) ਅਜੇਪਾਲ ਸਿੰਘ, ਡੀ.ਐੱਸ.ਪੀ. (ਡੀ) ਕਰਨ ਸਿੰਘ ਸੰਧੂ, ਡੀ.ਐੱਸ.ਪੀ. ਦਿੜ੍ਹਬਾ ਪਿ੍ਥਵੀ ਸਿੰਘ ਚਾਹਲ, ਸੀ.ਆਈ.ਏ. ਸਟਾਫ ਇੰਚਾਰਜ ਦੀਪਇੰਦਰਪਾਲ ਸਿੰਘ ਜੇਜੀ, ਥਾਣਾ ਸਿਟੀ ਮੁਖੀ ਮਾਲਵਿੰਦਰ ਸਿੰਘ, ਥਾਣਾ ਸਦਰ ਮੁਖੀ ਗੁਰਵੀਰ ਸਿੰਘ ਅਤੇ ਥਾਣਾ ਦਿੜ੍ਹਬਾ ਮੁਖੀ ਸੰਦੀਪ ਸਿੰਘ ਵੀ ਮੌਜੂਦ ਸਨ |
ਫ਼ਰਾਰ ਗੈਂਗਸਟਰ ਸਣੇ 4 ਗਰੋਹ ਮੈਂਬਰਾਂ ਨੂੰ 3 ਪਿਸਤੌਲਾਂ ਸਣੇ ਕੀਤਾ ਕਾਬੂ
ਸੰਗਰੂਰ:- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐੱਸ.ਪੀ. ਦਿੜ੍ਹਬਾ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਇੰਚਾਰਜ ਅਤੇ ਥਾਣਾ ਦਿੜ੍ਹਬਾ ਮੁਖੀ ਦੀ ਸਾਂਝੀ ਟੀਮ ਵਲੋਂ ਗੁਰਜੀਤ ਸਿੰਘ ਵਾਸੀ ਦੀਵਾਨਗੜ੍ਹ ਕੈਂਪਰ ਜੋ ਟਾਇਪ-ਸੀ ਦਾ ਗੈਂਗਸਟਰ ਹੈ ਅਤੇ ਥਾਣਾ ਦਿੜ੍ਹਬਾ ਦੇ 5 ਮੁਕੱਦਮਿਆਂ ਵਿਚ ਲੋੜੀਂਦਾ ਹੋਣ ਦੇ ਚੱਲਦਿਆਂ ਘਰੋਂ ਫ਼ਰਾਰ ਸੀ, ਨੂੰ ਗਿ੍ਫ਼ਤਾਰ ਕਰਦਿਆਂ ਉਸ ਪਾਸੋਂ ਇਕ 32 ਬੌਰ ਲਾਇਸੰਸੀ ਰਿਵਾਲਵਰ ਅਤੇ 6 ਰੌਂਦ ਬਰਾਮਦ ਕੀਤੇ ਗਏ | ਉਸ ਤੋਂ ਇਲਾਵਾ ਇਸ ਦੇ ਸਾਥੀ ਵਰਿੰਦਰ ਸਿੰਘ ਪੱਪੀ ਵਾਸੀ ਧੋਲਾ ਪੱਤੀ ਦਿੜ੍ਹਬਾ ਜੋ ਵੀ ਪਿਛਲੇ ਕਾਫੀ ਸਮੇਂ ਤੋਂ ਫ਼ਰਾਰ ਸੀ, ਨੂੰ ਇਕ 30 ਬੌਰ ਪਿਸਟਲ 1 ਰੌਂਦ ਅਤੇ ਇਕ ਲਗਜ਼ਰੀ ਸਣੇ, ਗਗਨਦੀਪ ਸਿੰਘ ਗੱਗੀ ਵਾਸੀ ਢੰਡੋਲੀ ਨੂੰ 32 ਬੌਰ ਪਿਸਤੌਲ ਸਣੇ ਅਤੇ ਰਸ਼ਪਿੰਦਰ ਸਿੰਘ ਰਿਸ਼ੀ ਵਾਸੀ ਸਿਹਾਲ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ | ਐੱਸ.ਐੱਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਗਏ ਗੁਰਜੀਤ ਸਿੰਘ ਕੈਂਪਰ ਉੱਤੇ 18, ਵਰਿੰਦਰ ਸਿੰਘ ਪੱਪੀ ਉੱਤੇ 11, ਗਗਨਦੀਪ ਸਿੰਘ ਗੱਗੀ ਉੱਤੇ 17 ਅਤੇ ਰਸ਼ਪਿੰਦਰ ਰਿਸ਼ੀ ਉੱਤੇ 8 ਮੁਕੱਦਮੇ ਦਰਜ ਹਨ |
ਲੁੱਟਾਂ-ਖੋਹਾਂ ਕਰਨ ਵਾਲਾ 4 ਮੈਂਬਰੀ ਗਰੋਹ ਕਾਬੂ
ਸੰਗਰੂਰ:- ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਕਿ 10 ਜਨਵਰੀ ਨੂੰ 1 ਕੈਂਟਰ ਚਾਲਕ ਉੱਤੇ ਹਮਲਾ ਕਰ ਕੇ ਨਗਦੀ ਅਤੇ ਕੈਂਟਰ ਦੀ ਖੋਹ ਕਰਨ ਵਾਲੇ 4 ਮੈਂਬਰੀ ਗਿਰੋਹ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਪਿੰਡ ਕਾਂਝਲਾ ਦੇ ਵਸਨੀਕ ਕੁਲਜੀਤ ਸਿੰਘ, ਮਨਦੀਪ ਸਿੰਘ, ਹਿੰਮਤ ਸਿੰਘ ਅਤੇ ਹਰਕਮਲ ਸਿੰਘ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਖੋਹ ਕੀਤਾ ਕੈਂਟਰ ਬਰਾਮਦ ਕਰਵਾਇਆ ਗਿਆ ਹੈ | ਸ੍ਰੀ ਲਾਂਬਾ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰਾਂ ਪਾਸੋਂ ਡੰੂਘਾਈ ਨਾਲ ਪੁੱਛ-ਗਿੱਛ ਜਾਰੀ ਹੈ ਤਾਂ ਜੋ ਹੋਰਨਾਂ ਵਾਰਦਾਤਾਂ ਬਾਰੇ ਵੀ ਪਤਾ ਲਗਾਇਆ ਜਾ ਸਕੇ |
ਮੂਣਕ, 23 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਮੂਣਕ ਪੁਲਿਸ ਨੇ ਵੱਖ-ਵੱਖ ਥਾਵਾ ਤੋਂ ਦੋ ਵਿਅਕਤੀਆਂ ਕੋਲੋਂ 950 ਨਸ਼ੀਲੀਆਂ ਗੋਲੀਆਂ ਫੜਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ...
ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਮਾਨਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਗੁਰਕ੍ਰਿਪਾਲ ਸਿੰਘ ਸੇਖੋਂ ਦੀ ਅਦਾਲਤ ਵਿਚ ਪੇਸ਼ ਨਾ ਹੋਣ ਉੱਤੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ | ...
ਖਨÏਰੀ, 23 ਜਨਵਰੀ (ਬਲਵਿੰਦਰ ਸਿੰਘ ਥਿੰਦ) - ਨਹਿਰੂ ਯੁਵਾ ਕੇਂਦਰ ਸੰਗਰੂਰ ਅਤੇ ਸ਼੍ਰੀ ਗੁਰੂ ਤੇਗ਼ ਬਹਾਦੁਰ ਸਪੋਰਟਸ ਕਲੱਬ ਚਾਂਦੂ ਵਲੋ ਪਿੰਡ ਦੇ ਖੇਡ ਸਟੇਡੀਅਮ ਵਿਚ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ | ਜਿਨ੍ਹਾਂ ਦਾ ਉਦਘਾਟਨ ਨਹਿਰੂ ਯੁਵਾ ਕੇਂਦਰ ...
ਸੰਗਰੂਰ, 23 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਜ਼ਿਲ੍ਹਾ ਜੇਲ੍ਹ ਵਿਚ ਸਜ਼ਾ ਭੁਗਤ ਰਹੇ ਕੈਦੀਆਂ ਵਿਚੋਂ ਕੇਵਲ ਇਕ ਕੈਦੀ ਦੇ 26 ਜਨਵਰੀ ਗਣਤੰਤਰਤਾ ਦਿਵਸ ਮੁਆਫੀ ਸਕੀਮ ਅਧੀਨ ਕੇਵਲ ਇਕ ਕੈਦੀ ਦੀ ਸਜ਼ਾ ਮੁਆਫ ਹੋਣ ਦੀ ਸੰਭਾਵਨਾ ਹੈ | ਇਸ ਸੰਬੰਧੀ ਜੇਲ੍ਹ ਸੁਪਰਡੈਂਟ ...
ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਦੀਆਂ ਅਤਿ ਸੰਵੇਦਨਸ਼ੀਲ ਜੇਲ੍ਹਾਂ ਵਿਚ ਮੰਨੀ ਜਾਂਦੀ ਇਕ ਜੇਲ੍ਹ ਸੰਗਰੂਰ ਵਿਚ ਮੋਬਾਈਲ ਫ਼ੋਨ ਮਿਲਣ ਦੀ ਘਟਨਾਵਾਂ ਅਜੇ ਵੀ ਥੰਮ੍ਹਣ ਦਾ ਨਾਂ ਨਹੀਂ ਲੈ ਰਹੀਆਂ ਹਨ | ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ...
ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਪੁਲਿਸ ਵਲੋਂ ਚਾਇਨਾ ਡੋਰ ਖਿਲਾਫ ਵਿੱਢੀ ਮੁਹਿੰਮ ਦੇ ਚੱਲਦਿਆਂ ਇਸ ਦੇ ਚੰਗੇ ਨਤੀਜੇ ਵੀ ਸਾਹਮਣੇ ਆਉਣੇ ਸ਼ੁਰੂ ਹੋ ਰਹੇ ਹਨ | ਇਸ ਸੰਬੰਧੀ ਥਾਣਾ ਸਿਟੀ ਦੇ ਹੌਲਦਾਰ ਸੰਦੀਪ ਸਿੰਘ ਵਲੋਂ ਗੁਰਵਿੰਦਰ ...
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਸੰਗਰੂਰ ਅੰਦਰ ਖ਼ੂਨੀ ਚਾਈਨਾ ਡੋਰ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਜਿਸ ਦੇ ਚੱਲਦਿਆਂ ਆਏ ਦਿਨ ਹੀ ਇਸ ਡੋਰ ਨਾਲ ਕਿਸੇ ਨਾ ਕਿਸੇ ਰਾਹਗੀਰ ਦਾ ਨੁਕਸਾਨ ਹੋ ਰਿਹਾ ਹੈ | ਇਸੇ ਤਰ੍ਹਾਂ ਹੀ ਬੀਤੀ ...
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 'ਪੰਜਾਬ ਕਾਲਾ ਜਾਦੂ ਮੰਤਰ ਅਤੇ ਅੰਧ-ਵਿਸ਼ਵਾਸ ਰੋਕੂ ਕਾਨੂੰਨ' ਬਣਾਉਣ ਸਬੰਧੀ ਅੱਜ ਇਕਾਈ ਸੰਗਰੂਰ ਵੱਲੋਂ ਜੋਨ ਮੁਖੀ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ...
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਪੰਜਾਬ ਦੇ ਪੇਂਡੂ ਖੇਤਰਾਂ ਵਿਚ ਸਥਿਤ ਡਿਸਪੈਂਸਰੀਆਂ ਵਿਚ 16 ਸਾਲ ਤੋਂ ਸੇਵਾਵਾਂ ਨਿਭਾ ਰਹੇ ਫਾਰਮਾਸਿਸਟਾਂ ਨੇ ਮੁਹੱਲਾ ਕਲੀਨਿਕਾਂ ਵਿਚ ਜਾਣ ਤੋਂ ਇਨਕਾਰ ਕਰਨ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਮੂਹਰੇ ਧਰਨੇ ...
ਸੰਦੌੜ, 23 ਜਨਵਰੀ (ਜਸਵੀਰ ਸਿੰਘ ਜੱਸੀ) - ਸ੍ਰੀ ਮਾਨ ਸੰਤ ਬਾਬਾ ਸਾਧੂ ਰਾਮ ਟਿੱਬੇ ਵਾਲਿਆਂ ਦੀ ਸਾਲਾਨਾ ਬਰਸੀ ਨੰੂ ਸਮਰਪਿਤ ਗੁਰਮਤਿ ਸਮਾਗਮ ਅੱਜ 24 ਜਨਵਰੀ ਤੋਂ 26 ਜਨਵਰੀ ਤੱਕ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਸ਼ੇਰਗੜ੍ਹ ਚੀਮਾ ਵਿਖੇ ਹੋਵੇਗਾ | ਇਸ ਸਬੰਧੀ ...
ਖਨੌਰੀ, 23 ਜਨਵਰੀ (ਬਲਵਿੰਦਰ ਸਿੰਘ ਥਿੰਦ) - ਪਿਛਲੇ ਦਿਨੀਂ ਸਵਾਮੀ ਵਿਵੇਕਾਨੰਦ ਜਯੰਤੀ ਨੂੰ ਸਮਰਪਿਤ ਸਵਾਮੀ ਵਿਵੇਕਾਨੰਦ ਐਜੂਕੇਸ਼ਨਲ ਸਪੋਰਟਸ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ਹਾਈ ਸਕੂਲ ਅਨਦਾਨਾ ਵਿਖੇ ਖੇਡਾਂ ਕਰਵਾਈਆਂ ...
ਮੂਲੋਵਾਲ, 23 ਜਨਵਰੀ (ਰਤਨ ਭੰਡਾਰੀ) - ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ (ਐਨ.ਸੀ.ਐਮ) ਨੇ ਮੇਜਰ ਰਵਿੰਦਰ ਸਿੰਘ ਸ਼ੇਰਗਿੱਲ ਰਾਜੋਮਾਜਰਾ ਨੂੰ ਐਨ.ਸੀ.ਐਮ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਸਲਾਹਕਾਰ ਵਜੋਂ ਨਾਮਜ਼ਦ ਕੀਤਾ ਹੈ | ਸ਼ੇਰਗਿੱਲ, ਇੱਕ ਸੇਵਾਮੁਕਤ ਫÏਜੀ ...
ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ 13500 ਦੇ ਲਗਭਗ ਅੰਗਹੀਣ ...
ਸੁਨਾਮ ਊਧਮ ਸਿੰਘ ਵਾਲਾ, 23 ਜਨਵਰੀ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-2 ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਭਾਰੀ ਜਗਦੀਪ ਸਿੰਘ ਨਕਈ ...
ਸੁਨਾਮ ਊਧਮ ਸਿੰਘ ਵਾਲਾ, 23 ਜਨਵਰੀ (ਧਾਲੀਵਾਲ, ਭੁੱਲਰ) - ਨਗਰ ਕੌਂਸਲ ਲੌਂਗੋਵਾਲ 'ਤੇ ਕਬਜ਼ਾ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਨਜ਼ਰਾਂ ਹੁਣ ਸੁਨਾਮ ਨਗਰ ਕੌਂਸਲ ਦੀ ਪ੍ਰਧਾਨਗੀ 'ਤੇ ਟਿਕੀਆਂ ਹੋਈਆ ਹਨ | ਨਗਰ ਕੌਸ਼ਲ ਵਿੱਚ ਸਿਆਸੀ ਉਥੱਲ ਪੁੱਥਲ ਜ਼ੋਰਾਂ 'ਤੇ ਚਲ ...
ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਦੀ ਪ੍ਰੀਤ ਨਗਰ ਕਲੋਨੀ ਵਿਚ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰ ਕੇ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਰਹੂਮ ਵਿਅਕਤੀ ਰਵਿੰਦਰ ਸਿੰਘ ਉਮਰ (40 ਸਾਲ) ਦੇ ਭਰਾ ਗੁਰਵਿੰਦਰ ...
ਦਿੜ੍ਹਬਾ ਮੰਡੀ, 23 ਜਨਵਰੀ (ਹਰਬੰਸ ਸਿੰਘ ਛਾਜਲੀ) - ਜੀ.ਸੀ.ਐਮ. ਕਾਨਵੈਂਟ ਸਕੂਲ ਦਿੜ੍ਹਬਾ ਨੇ ਸਾਲਾਨਾ ਸਮਾਗਮ ਕਰਵਾਇਆ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਗਮ ਦੀ ਜੋਤੀ ਬਾਲ ਕੇ ਸਮਾਗਮ ਦਾ ਆਗਾਜ਼ ਕੀਤਾ | ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਸਭਿਆਚਾਰ ...
ਦਿੜ੍ਹਬਾ ਮੰਡੀ, 23 ਜਨਵਰੀ (ਹਰਬੰਸ ਸਿੰਘ ਛਾਜਲੀ) - ਜੀ.ਸੀ.ਐਮ. ਕਾਨਵੈਂਟ ਸਕੂਲ ਦਿੜ੍ਹਬਾ ਨੇ ਸਾਲਾਨਾ ਸਮਾਗਮ ਕਰਵਾਇਆ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਗਮ ਦੀ ਜੋਤੀ ਬਾਲ ਕੇ ਸਮਾਗਮ ਦਾ ਆਗਾਜ਼ ਕੀਤਾ | ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਸਭਿਆਚਾਰ ...
ਮੂਲੋਵਾਲ, 23 ਜਨਵਰੀ (ਰਤਨ ਭੰਡਾਰੀ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਧੂਰੀ ਬਲਾਕ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ¢ ਮੀਟਿੰਗ ਦਰਮਿਆਨ ਗੱਲਬਾਤ ਕਰਦਿਆਂ ਜ਼ਿਲ੍ਹਾ ਆਗੂ ਹਮੀਰ ਸਿੰਘ ਨੇ ਕਿਹਾ ਕਿ ...
ਸੰਗਰੂਰ, 23 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਦੀ ਇਕੱਤਰਤਾ 29 ਜਨਵਰੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਰੂਰ ਵਿਖੇ ਹੋ ਰਹੀ ਹੈ, ਜਿਸ ਵਿੱਚ ਕਰਮ ਸਿੰਘ ਜ਼ਖ਼ਮੀ ਦਾ ਲੇਖ-ਸੰਗ੍ਰਹਿ 'ਲੁਕਵਾਂ ਸੱਚ' ਲੋਕ ਅਰਪਣ ਕੀਤਾ ...
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕÏਰ ਭਰਾਜ ਨੇ ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਪਤੰਗਬਾਜ਼ੀ ਦਾ ਸ਼Ïਕ ਰੱਖਣ ਵਾਲਿਆਂ ਨੂੰ ਪਤੰਗ ਉਡਾਉਣ ਸਮੇਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਪੀਲ ਕੀਤੀ ਹੈ ...
ਸੁਨਾਮ ਊਧਮ ਸਿੰਘ ਵਾਲਾ, 23 ਜਨਵਰੀ (ਧਾਲੀਵਾਲ, ਭੁੱਲਰ) - ਸ਼ਹਿਰ ਦੇ ਵਾਰਡ ਨੰਬਰ 20 ਦੇ ਨਗਰ ਕੌਂਸਲਰ ਰਾਜੂ ਨਾਗਰ ਆਪਣੇ ਕਰੀਬ ਇਕ ਦਰਜਨ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਹਲਕੇ ਦੇ ਕੀਤੇ ਜਾ ਰਹੇ ਸਰਬਪੱਖੀ ਵਿਕਾਸ ...
ਸੂਲਰ ਘਰਾਟ, 23 ਜਨਵਰੀ (ਜਸਵੀਰ ਸਿੰਘ ਅÏਜਲਾ) - ਗੁਰਦੁਆਰਾ ਸੰਤ ਈਸ਼ਰ ਸਿੰਘ ਭਵਨ ਛਾਹੜ ਵਿਖੇ ਸੰਤ ਬਾਬਾ ਸਾਧੂ ਸਿੰਘ ਛਾਹੜ ਵਾਲਿਆਂ ਵਲੋਂ ਮੱਸਿਆ ਦਾ ਦਿਹਾੜਾ ਮਨਾਇਆ ਗਿਆ ਜਿਸ ਵਿਚ ਇਲਾਕੇ ਦੀਆਂ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਰੱਬੀ ਜਸ ਬਾਣੀ ਦਾ ...
ਸੁਨਾਮ ਊਧਮ ਸਿੰਘ ਵਾਲਾ, 23 ਜਨਵਰੀ (ਭੁੱਲਰ, ਧਾਲੀਵਾਲ) - ਮਜਦੂਰ-ਮੁਲਾਜਮ ਤਾਲਮੇਲ ਕਮੇਟੀ ਸੁਨਾਮ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸਾਥੀ ਬੀਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਚਰਨ ਸਿੰਘ ...
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - 4 ਫਰਵਰੀ ਨੂੰ ਸਿੰਗਾਪੁਰ ਲਈ ਟਰੇਨਿੰਗ 'ਤੇ ਜਾ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪਿ੍ੰਸੀਪਲ ਵਿਚ ਪੰਜ ਪਿ੍ੰਸੀਪਲ ਜ਼ਿਲ੍ਹਾ ਸੰਗਰੂਰ ਦੇ ਹਨ | ਇਸ ਬਾਰੇ ਪੁਸ਼ਟੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸ.ਸ) ਸੰਜੀਵ ਸ਼ਰਮਾ ਨੇ ...
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ ਤਹਿਤ ਰਾਜ ਦੇ 117 ਸੀਨੀਅਰ ਸੈਕੰਡਰੀ ਸਕੂਲਾਂ ਨੂੰ 'ਸਕੂਲ ਆਫ ਐਮੀਨੈਂਸ' ਵਿਚ ਤਬਦੀਲ ਕੀਤਾ ਜਾ ਰਿਹਾ ...
ਸੁਨਾਮ ਊਧਮ ਸਿੰਘ ਵਾਲਾ, 23 ਜਨਵਰੀ (ਸੱਗੂ, ਭੁੱਲਰ, ਧਾਲੀਵਾਲ) - ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵਲੋਂ ਘਟੀਆ ਨਿਰਮਾਣ ਸਮਗਰੀ ਦੀ ਵਰਤੋਂ ਕਰਨ ਲਈ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਤਾੜਨਾ ...
ਸੰਦੌੜ, 23 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਹਿਮਦਗੜ੍ਹ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ. ਅਮਰਜੀਤ ਸਿੰਘ ਧਲੇਰ ਕਲਾਂ ਦੀ ਅਗਵਾਈ ਹੇਠ ਅਨਾਜ ਮੰਡੀ ਸੰਦੌੜ ਵਿਖੇ ਹੋਈ | ਮੀਟਿੰਗ ਵਿਚ ਹਾਜ਼ਰ ...
ਦਿੜ੍ਹਬਾ ਮੰਡੀ, 23 ਜਨਵਰੀ (ਹਰਬੰਸ ਸਿੰਘ ਛਾਜਲੀ) - ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਦੋ ਵਾਰ ਦਿੜ੍ਹਬਾ ਹਲਕੇ ਤੋਂ ਚੋਣ ਲੜ ਚੁੱਕੇ ਕÏਮਾਂਤਰੀ ਕਬੱਡੀ ਖਿਡਾਰੀ ਗੁਲਜ਼ਾਰ ਸਿੰਘ ਮੂਣਕ ਨੂੰ ਤੀਜੀ ਵਾਰ ਹਲਕਾ ਇੰਚਾਰਜ਼ ਲਾਏ ਜਾਣ ...
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਡਾ. ਹਰਪ੍ਰੀਤ ਕੌਰ ਖ਼ਾਲਸਾ ਜਿਨ੍ਹਾਂ ਨੇ 25 ਸਾਲ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ 'ਸਿੱਖ ਵਸਤਾਂ ਅਤੇ ਯਾਦਗਰਾਂ' ਵਿਸ਼ੇ 'ਤੇ ਪੀ.ਐਚ.ਡੀ. ਕੀਤੀ ਸੀ, 22 ਜਨਵਰੀ ਨੂੰ ਇੰਗਲੈਂਡ ਲਈ ਰਵਾਨਾ ਹੋ ਗਏ ਹਨ | ਡਾ. ਖ਼ਾਲਸਾ ਨੇ ...
ਲÏਾਗੋਵਾਲ, 23 ਜਨਵਰੀ (ਸ.ਸ.ਖੰਨਾ, ਵਿਨੋਦ) - ਬੀਤੇ ਦਿਨ ਹੋਈ ਨਗਰ ਕੌਂਸਲ ਦੀ ਚੋਣ ਦÏਰਾਨ ਚੁਣੇ ਗਏ ਪ੍ਰਧਾਨ ਪਰਮਿੰਦਰ ਕÏਰ ਬਰਾੜ ਅਤੇ ਮੀਤ ਪ੍ਰਧਾਨ ਰਣਜੀਤ ਸਿੰਘ ਕੂਕਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਸੀ ਜਿਸ ਦੀ ਤਾਜਪੋਸ਼ੀ ਅੱਜ ਸ਼੍ਰੋਮਣੀ ਅਕਾਲੀ ਦੇ ਟਕਸਾਲੀ ਆਗੂ, ...
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਨੰੂ ਮੁਲਾਜਮ ਫਰੰਟ ਪੰਜਾਬ ਵਲੋਂ ਫਰੰਟ ਦਾ ਸੂਬਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਫਰੰਟ ਦੇ ਪ੍ਰਧਾਨ ਬਾਜ ਸਿੰਘ ਖਹਿਰਾ ਨੇ ਕਿਹਾ ਕਿ ਸ੍ਰੀ ਵਾਲੀਆ ਦੀਆਂ ਸੇਵਾਵਾਂ ਨੰੂ ...
ਕੁੱਪ ਕਲਾਂ, 23 ਜਨਵਰੀ (ਮਨਜਿੰਦਰ ਸਿੰਘ ਸਰÏਦ) - ਪੰਜਾਬ ਅੰਦਰ ਆਮ ਜਨਤਾ ਦੀਆਂ ਮੁਸ਼ਕਲਾਂ ਹਰ ਰੋਜ਼ ਵਧ ਰਹੀਆਂ ਹਨ ਅਤੇ ਉਨ੍ਹਾਂ ਦੇ ਦੁੱਖਾਂ ਦੀ ਦਵਾਈ ਲੈ ਕੇ ਕੋਈ ਵੀ ਸਿਆਸੀ ਆਗੂ ਨਹੀਂ ਬਹੁੜ ਰਿਹਾ ਅਤੇ ਨਿੱਤ ਨਵੇਂ ਲਾਰਿਆਂ ਨਾਲ ਸਾਰਿਆ ਜਾ ਰਿਹਾ ਹੈ ¢ ਇਨ੍ਹਾਂ ...
ਲਹਿਰਾਗਾਗਾ, 23 ਜਨਵਰੀ (ਪ੍ਰਵੀਨ ਖੋਖਰ) - ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ 2 ਰੋਜ਼ਾ ਪ੍ਰੋਗਰਾਮ ਲਹਿਰਾਗਾਗਾ ਦੇ ਡਾ. ਦੇਵ ਰਾਜ ਡੀ.ਏ.ਵੀ. ਸੀਨੀ. ਸੈਕੰ. ਪਬਲਿਕ ਸਕੂਲ ਖਾਈ/ਲਹਿਰਾਗਾਗਾ (ਸੰਗਰੂਰ) 'ਚ ਕੀਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX