ਤਾਜਾ ਖ਼ਬਰਾਂ


ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  28 minutes ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  24 minutes ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  56 minutes ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  38 minutes ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  about 1 hour ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  about 1 hour ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  about 1 hour ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  about 1 hour ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਪਿਸ਼ਾਵਰ ਵਿਚ ਹੋਇਆ ਧਮਾਕਾ
. . .  about 1 hour ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
ਲਸ਼ਕਰ ਦੇ 4 ਅੱਤਵਾਦੀ ਕੀਤੇ ਗਿ੍ਫ਼ਤਾਰ
. . .  about 2 hours ago
ਸ੍ਰੀਨਗਰ, 30 ਜਨਵਰੀ- ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਅਵੰਤੀਪੋਰਾ ਦੇ ਹਾਫ਼ੂ ਨਗੇਨਪੋਰਾ ਜੰਗਲਾਂ ਵਿਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ...
ਟੀ.ਐਮ.ਸੀ. ਨੇ ਚੁੱਕਿਆ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਰ.ਜੇ.ਡੀ. ਨੇ ਅਡਾਨੀ ਦਾ ਮੁੱਦਾ ਚੁੱਕਿਆ ਅਤੇ ਟੀ.ਐਮ.ਸੀ. ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ...
ਟਰਾਂਸਪੋਰਟ ਤੇ ਸੈਰ-ਸਪਾਟਾ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਚੁੱਕੇਗੀ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਉਠਾਏਗੀ ਅਤੇ ਇਸ ਸੰਬੰਧ ਵਿਚ ਏਅਰਲਾਈਨਾਂ ਨੂੰ ਕੀ ਕਰਨ ਦੀ ਲੋੜ ਹੈ। ਇਸ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕਈ...
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  about 2 hours ago
ਅਗਰਤਲਾ, 30 ਜਨਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ
ਇਹ ਯਾਤਰਾ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸੀ- ਕਾਂਗਰਸ ਪ੍ਰਧਾਨ
. . .  about 2 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਯਾਤਰਾ ਚੋਣਾਂ ਜਿੱਤਣ ਜਾਂ ਕਾਂਗਰਸ ਪਾਰਟੀ ਨੂੰ ਅੱਗੇ ਵਧਾਉਣ ਲਈ ਨਹੀਂ ਕੱਢੀ ਗਈ ਸੀ, ਸਗੋਂ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ...
ਦੋ ਸਕੂਲੀ ਬੱਸਾਂ ਦੀ ਆਪਸ ਵਿਚ ਟੱਕਰ, ਕੋਈ ਜਾਨੀ ਨੁਕਸਾਨ ਨਹੀਂ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਅੱਜ ਸਵੇਰੇ ਆਈ.ਜੀ.ਆਈ. ਸਟੇਡੀਅਮ ਨੇੜੇ ਦੋ ਸਕੂਲੀ ਬੱਸਾਂ ਦੀ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾ ਲਿਆ...
ਸਰਬ ਪਾਰਟੀ ਮੀਟਿੰਗ ਵਿਚ ਨਹੀਂ ਪਹੁੰਚੇ ਕਾਂਗਰਸੀ ਮੈਂਬਰ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਅੱਜ ਸਵੇਰੇ ਸ਼ੁਰੂ ਹੋ ਗਈ। ਸੰਸਦ ਭਵਨ ਕੰਪਲੈਕਸ ’ਚ ਹੋਈ ਬੈਠਕ ’ਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਸਦਨ ਦੇ ਨੇਤਾ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ...
ਰਾਹੁਲ ਗਾਂਧੀ ਜਿੱਥੇ ਵੀ ਗਏ ਲੋਕ ਉਨ੍ਹਾਂ ਲਈ ਬਾਹਰ ਆ ਗਏ- ਪਿ੍ਅੰਕਾ ਗਾਂਧੀ
. . .  about 2 hours ago
ਸ੍ਰੀਨਗਰ, 30 ਜਨਵਰੀ- ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਗਮ ’ਤੇ ਬੋਲਦਿਆਂ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੇਰਾ ਭਰਾ ਕੰਨਿਆਕੁਮਾਰੀ ਤੋਂ 4-5 ਮਹੀਨੇ ਤੁਰਿਆ। ਉਹ ਜਿੱਥੇ ਵੀ ਗਏ, ਲੋਕ ਉਨ੍ਹਾਂ ਲਈ ਬਾਹਰ ਆ ਗਏ। ਕਿਉਂਕਿ ਇਸ ਦੇਸ਼ ਵਿਚ ਅਜੇ ਵੀ ਇਕ ਜਨੂੰਨ ਹੈ, ਆਪਣੇ ਦੇਸ਼ ਲਈ,ਇਸ ਧਰਤੀ ਲਈ, ਇਸ ਦੀ ਵਿਭਿੰਨਤਾ...
ਭਾਰਤ ਜੋੜੋ ਯਾਤਰਾ ਦੀ ਸਮਾਪਤੀ ਮੌਕੇ ਕਈ ਪਾਰਟੀਆਂ ਨੇ ਕੀਤੀ ਸ਼ਮੂਲੀਅਤ
. . .  about 2 hours ago
ਸ੍ਰੀਨਗਰ, 30 ਜਨਵਰੀ- ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਰਾਹੁਲ ਅਤੇ ਪ੍ਰਿਅੰਕਾ ਦੇ ਨਾਲ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਡੀ.ਐਮ.ਕੇ., ਐਨ.ਸੀ., ਪੀ.ਡੀ.ਪੀ., ਸੀ.ਪੀ.ਆਈ., ਆਰ.ਐਸ.ਪੀ. ਅਤੇ ਆਈ.ਯੂ.ਐਮ.ਐਲ. ਦੇ ਨੇਤਾਵਾਂ ਨੇ ਰੈਲੀ ਵਿਚ ਸ਼ਿਰਕਤ..
ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਸਮੇਂ ਦੀ ਬਰਬਾਦੀ- ਕਿਰਨ ਰਿਜਿਜੂ
. . .  1 minute ago
ਨਵੀਂ ਦਿੱਲੀ, 30 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਪੱਤਰਕਾਰ ਐਨ ਰਾਮ, ਐਡਵੋਕੇਟ ਪ੍ਰਸ਼ਾਂਤ ਭੂਸ਼ਣ ਅਤੇ ਟੀ.ਐਮ.ਸੀ. ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ...
ਕੌਮ ਨੂੰ ਅਜਿਹੀ ਯਾਤਰਾ ਦੀ ਲੋੜ ਸੀ- ਉਮਰ ਅਬਦੁੱਲਾ
. . .  about 2 hours ago
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਭਾਰਤ ਜੋੜੋ ਯਾਤਰਾ’ ਸੰਬੰਧੀ ਕਿਹਾ ਕਿ ਇਹ ਬਹੁਤ ਸਫ਼ਲ ਯਾਤਰਾ ਰਹੀ ਹੈ। ਕੌਮ ਨੂੰ ਇਸ ਦੀ ਲੋੜ ਸੀ। ਇਸ ਨੇ ਸਾਬਤ ਕਰ ਦਿੱਤਾ ਹੈ ਕਿ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਪਸੰਦ ਕਰਦੇ ਹਨ ਅਤੇ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਛੱਡ ਕੇ ਨਵੀਂ ਸਰਕਾਰ...
ਦੇਸ਼ ਨੂੰ ਰਾਹੁਲ ਗਾਂਧੀ ਵਿਚ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ- ਮਹਿਬੂਬਾ ਮੁਫ਼ਤੀ
. . .  about 3 hours ago
ਸ੍ਰੀਨਗਰ, 30 ਜਨਵਰੀ- ਮਹਿਬੂਬਾ ਮੁਫ਼ਤੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਕਿਹਾ ਕਿ ਰਾਹੁਲ ਤੁਸੀਂ ਕਿਹਾ ਸੀ ਕਿ ਤੁਸੀਂ ਕਸ਼ਮੀਰ ਆਪਣੇ ਘਰ ਆਏ ਹੋ। ਇਹ ਤੁਹਾਡਾ ਘਰ ਹੈ। ਮੈਂ ਉਮੀਦ ਕਰਦੀ ਹਾਂ ਕਿ ਗੋਡਸੇ ਦੀ ਵਿਚਾਰਧਾਰਾ ਨੇ ਜੰਮੂ-ਕਸ਼ਮੀਰ ਤੋਂ ਜੋ ਖੋਹਿਆ ਸੀ, ਉਹ ਇਸ ਦੇਸ਼ ਤੋਂ ਬਹਾਲ ਕੀਤਾ ਜਾਵੇਗਾ। ਗਾਂਧੀ...
ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ- ਕਸਾਬਾ ਕੋਰੋਸੀ
. . .  about 3 hours ago
ਨਵੀਂ ਦਿੱਲੀ, 30 ਜਨਵਰੀ- 77ਵੀਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਕਿਹਾ ਕਿ ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ ਰਹੀ ਹੈ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਤੋਂ ਭਾਰਤ ਅਤੇ ਸੰਯੁਕਤ ਰਾਸ਼ਟਰ ਨੇ ਹੱਥ ਨਾਲ ਹੱਥ ਮਿਲ ਕੇ ਯਾਤਰਾ ਕੀਤੀ ਹੈ। ਭਾਰਤ ਸ਼ਾਂਤੀ...
ਕਸ਼ਮੀਰ ਵਿਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਤੇ ਪਿ੍ਅੰਕਾ ਦੀ ਮਸਤੀ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 3 hours ago
ਸ੍ਰੀਨਗਰ, 30 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸ੍ਰੀਨਗਰ ਵਿਚ ਪਾਰਟੀ ਦਫ਼ਤਰ ਵਿਚ ਤਿਰੰਗਾ ਲਹਿਰਾਉਣ ਤੋਂ ਬਾਅਦ ਮਸਤੀ ਕਰਦੇ ਹੋਏ ਨਜ਼ਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਫਿਰੋਜ਼ਪੁਰ

ਪ੍ਰਸ਼ਾਸਨ ਵਲੋਂ ਚਾਈਨਾ ਡੋਰ ਵਿਰੁੱਧ ਐਨ.ਜੀ.ਓ. ਦੇ ਸਹਿਯੋਗ ਨਾਲ ਹਸਤਾਖ਼ਰ ਮੁਹਿੰਮ ਸ਼ੁਰੂ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਜਥੇਬੰਦੀ ਦੇ ਸਹਿਯੋਗ ਨਾਲ ਚਾਈਨਾ ਡੋਰ ਵਿਰੁੱਧ ਹਸਤਾਖ਼ਰ ਮੁਹਿੰਮ ਸ਼ੁਰੂ ਕੀਤੀ ਗਈ ਹੈ | ਅੱਜ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਬੱਚਿਆਂ ਨੂੰ ਦੇਸੀ ਡੋਰ ਅਤੇ ਪਤੰਗਾਂ ਵੰਡੀਆਂ ਗਈਆਂ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ਇਕ ਸੂਤੀ ਡੋਰ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਨਾ-ਗਲਣਯੋਗ ਹੁੰਦੀ ਹੈ | ਇਹ ਪਤੰਗਾਂ ਉਡਾਉਣ ਵਾਲਿਆਂ ਦੇ ਹੱਥਾਂ ਦੀਆਂ ਉਂਗਲਾਂ ਵੀ ਕੱਟ ਦਿੰਦੀ ਹੈ | ਇਸ ਡੋਰ ਨਾਲ ਸਾਈਕਲ ਤੇ ਸਕੂਟਰ-ਮੋਟਰਸਾਈਕਲ 'ਤੇ ਜਾਣ ਵਾਲੇ ਅਨੇਕਾਂ ਚਾਲਕਾਂ ਦੇ ਗਲ ਤੇ ਕੰਨ ਕੱਟੇ ਜਾ ਚੁੱਕੇ ਹਨ | ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜ਼ਿਲੇ੍ਹ ਵਿਚ ਚਾਈਨਾ ਡੋਰ ਵੇਚਣ ਦੇ ਕੇਸ ਸਾਹਮਣੇ ਆਏ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਚਾਈਨਾ ਡੋਰ ਖ਼ਰੀਦਣ ਤੇ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਡਾ: ਸਤਿੰਦਰ ਸਿੰਘ, ਅਸ਼ੋਕ ਬਹਿਕ, ਰਜਿੰਦਰ ਮਲਹੋਤਰਾ ਨੇ ਵੀ ਹਸਤਾਖ਼ਰ ਮੁਹਿੰਮ 'ਚ ਸ਼ਮੂਲੀਅਤ ਕੀਤੀ |

ਮਨਸੂਰਵਾਲ ਕਲਾਂ ਵਿਖੇ ਮੋਰਚਾ ਚੱਲਣ ਤੱਕ ਭਾਕਿਯੂ ਉਗਰਾਹਾਂ ਆਪਣੀ ਹਾਜ਼ਰੀ ਭਰਦੀ ਰਹੇਗੀ - ਆਗੂ

ਜ਼ੀਰਾ, 23 ਜਨਵਰੀ (ਪ੍ਰਤਾਪ ਸਿੰਘ ਹੀਰਾ) - ਸਾਂਝਾ ਮੋਰਚਾ ਜ਼ੀਰਾ ਦੀ ਅਗਵਾਈ ਹੇਠ ਸ਼ਰਾਬ ਫ਼ੈਕਟਰੀ ਮਾਲਬਰੋਜ਼ ਵਿਰੁੱਧ ਪਿਛਲੀ 24 ਜੁਲਾਈ ਤੋਂ ਚੱਲ ਰਹੇ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਤਾਰ ਸ਼ਿਰਕਤ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ...

ਪੂਰੀ ਖ਼ਬਰ »

ਗਣਤੰਤਰ ਦਿਹਾੜੇ ਦੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਗਣਤੰਤਰ ਦਿਵਸ ਮੌਕੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤੋਂ ਨਗਰ ਕੀਰਤਨ ਸਜਾਇਆ

ਜਲਾਲਾਬਾਦ, 23 ਜਨਵਰੀ (ਜਤਿੰਦਰ ਪਾਲ ਸਿੰਘ) - ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਅੱਜ ਨਗਰ ਕੀਰਤਨ ਸਜਾਇਆ ਗਿਆ¢ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਆਰੰਭ ...

ਪੂਰੀ ਖ਼ਬਰ »

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਚੰਦ ਸਿੰਘ ਗਿੱਲ ਵਲੋਂ ਮੁਲਾਜ਼ਮਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਸਕੀਮਾਂ ਦੀ ਸਮੀਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਯੋਜਨਾ ਕਮੇਟੀ ਫ਼ਿਰੋਜ਼ਪੁਰ ਦੇ ਚੇਅਰਮੈਨ ਚੰਦ ਸਿੰਘ ਗਿੱਲ ਵਲੋਂ ਅੱਜ ਦਫ਼ਤਰੀ ਮੁਲਾਜ਼ਮਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਬੰਧਨ ਮੁਕਤ ਫੰਡ, ਬੀ.ਏ.ਡੀ.ਪੀ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਸੰਬੰਧੀ ਚੱਲ ਰਹੇ ਧਰਨੇ ਦੀ ਹਮਾਇਤ

ਫ਼ਿਰੋਜ਼ਪੁਰ, 23 ਜਨਵਰੀ (ਕੁਲਬੀਰ ਸਿੰਘ ਸੋਢੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਲਿਖਤੀ ਪ੍ਰੈੱਸ ਬਿਆਨ ...

ਪੂਰੀ ਖ਼ਬਰ »

ਭਾਜਪਾ ਵਲੋਂ ਅਕਾਲੀ ਦਲ ਨੂੰ ਵੱਡਾ ਝਟਕਾ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਪੰਜਾਬ ਦੀ ਸੱਤਾ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਲੰਬਾ ਸਮਾਂ ਭਾਈਵਾਲ ਰਹੀ ਭਾਰਤੀ ਜਨਤਾ ਪਾਰਟੀ ਨੇੜੇ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੀ ਸਰਗਰਮੀ ਨਾਲ ਤਿਆਰੀਆਂ 'ਚ ਜੁੱਟ ਗਈ ਹੈ ਅਤੇ ਵਿਰੋਧੀ ਪਾਰਟੀਆਂ ਦੇ ...

ਪੂਰੀ ਖ਼ਬਰ »

ਜ਼ਖ਼ਮੀ ਕਰਨ 'ਤੇ ਇਕ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 23 ਜਨਵਰੀ (ਰਾਕੇਸ਼ ਚਾਵਲਾ) - ਕੈਂਟ ਪੁਲਿਸ ਵਲੋਂ ਇਕ ਆਦਮੀ ਨੂੰ ਜ਼ਖ਼ਮੀ ਕਰਨ 'ਤੇ ਇਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ਵਿਸ਼ਾਲ ਸ਼ਰਮਾ ਪੁੱਤਰ ਰਜਿੰਦਰ ਸ਼ਰਮਾ ਵਾਸੀ ਨੇੜੇ ਚੁੰਗੀ ਨੰਬਰ 7 ਕੈਂਟ ਫ਼ਿਰੋਜ਼ਪੁਰ ਨੇ ...

ਪੂਰੀ ਖ਼ਬਰ »

ਪਾਕਿਸਤਾਨੀ ਡਰੋਨ ਦੀ ਹਲਚਲ ਤੋਂ ਬਾਅਦ ਕਾਰ ਛੱਡ ਦੌੜੇ ਵਿਅਕਤੀਆਂ 'ਚੋਂ 2 ਦੀ ਪਛਾਣ- 5 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਮਮਦੋਟ, 23 ਜਨਵਰੀ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ) - ਸੀਮਾ ਸੁਰੱਖਿਆ ਬਲ ਦੀ ਚੌਕੀ ਲੱਖਾ ਸਿੰਘ ਵਾਲਾ ਦੇ ਇਲਾਕੇ 'ਚ 21 ਅਤੇ 22 ਜਨਵਰੀ ਦੀ ਦਰਮਿਆਨੀ ਰਾਤ ਨੂੰ ਡਰੋਨ ਦਾਖ਼ਲ ਹੋਣ ਦੀ ਹਲਚਲ ਹੋਣ 'ਤੇ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਵਲੋਂ ...

ਪੂਰੀ ਖ਼ਬਰ »

ਸਿਹਤ ਕੇਂਦਰ ਲੌਂਗੋਦੇਵਾ ਦਾ ਸਟਾਫ਼ ਮੁਹੱਲਾ ਕਲੀਨਿਕ 'ਚ ਭੇਜਣ ਦਾ ਲੋਕਾਂ ਤੇ ਕਿਸਾਨਾਂ ਵਲੋਂ ਵਿਰੋਧ

ਜ਼ੀਰਾ, 23 ਜਨਵਰੀ (ਪ੍ਰਤਾਪ ਸਿੰਘ ਹੀਰਾ) - ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ ਦੇ ਨਾਂਅ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਵੇਂ ਬਣਾਏ ਜਾ ਰਹੇ ਆਮ ਆਦਮੀ ਮੁਹੱਲਾ ਕਲੀਨਿਕਾਂ ਵਿਚ ਨਵਾਂ ਸਟਾਫ਼ ਭਰਤੀ ਕਰਨ ਦੀ ਬਜਾਏ ਪਿੰਡਾਂ 'ਚ ਬਣਾਏ ਗਏ ਸਿਹਤ ਕੇਂਦਰਾਂ ...

ਪੂਰੀ ਖ਼ਬਰ »

ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਖੋਸਾ ਭਾਜਪਾ 'ਚ ਸ਼ਾਮਿਲ ਭਾਜਪਾ ਵਲੋਂ ਅਕਾਲੀ ਦਲ ਨੂੰ ਵੱਡਾ ਝਟਕਾ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਪੰਜਾਬ ਦੀ ਸੱਤਾ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਲੰਬਾ ਸਮਾਂ ਭਾਈਵਾਲ ਰਹੀ ਭਾਰਤੀ ਜਨਤਾ ਪਾਰਟੀ ਨੇੜੇ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੀ ਸਰਗਰਮੀ ਨਾਲ ਤਿਆਰੀਆਂ 'ਚ ਜੁੱਟ ਗਈ ਹੈ ਅਤੇ ਵਿਰੋਧੀ ਪਾਰਟੀਆਂ ਦੇ ...

ਪੂਰੀ ਖ਼ਬਰ »

ਪਿਤਾ ਨਾਲ ਸਕੂਟਰੀ 'ਤੇ ਜਾ ਰਹੇ 8 ਸਾਲਾ ਮਾਸੂਮ ਦੇ ਗੱਲ 'ਚ ਫਸੀ ਚਾਈਨਾ ਡੋਰ, ਹੋਇਆ ਲਹੂ-ਲੁਹਾਨ

ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਸੰਗਰੂਰ ਅੰਦਰ ਖ਼ੂਨੀ ਚਾਈਨਾ ਡੋਰ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਜਿਸ ਦੇ ਚੱਲਦਿਆਂ ਆਏ ਦਿਨ ਹੀ ਇਸ ਡੋਰ ਨਾਲ ਕਿਸੇ ਨਾ ਕਿਸੇ ਰਾਹਗੀਰ ਦਾ ਨੁਕਸਾਨ ਹੋ ਰਿਹਾ ਹੈ | ਇਸੇ ਤਰ੍ਹਾਂ ਹੀ ਬੀਤੀ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਗੈਂਗਸਟਰ ਤੋਂ ਮੋਬਾਈਲ ਫ਼ੋਨ ਬਰਾਮਦ ਹੋਣ ਪਿੱਛੋਂ ਮਾਮਲਾ ਦਰਜ

ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਦੀਆਂ ਅਤਿ ਸੰਵੇਦਨਸ਼ੀਲ ਜੇਲ੍ਹਾਂ ਵਿਚ ਮੰਨੀ ਜਾਂਦੀ ਇਕ ਜੇਲ੍ਹ ਸੰਗਰੂਰ ਵਿਚ ਮੋਬਾਈਲ ਫ਼ੋਨ ਮਿਲਣ ਦੀ ਘਟਨਾਵਾਂ ਅਜੇ ਵੀ ਥੰਮ੍ਹਣ ਦਾ ਨਾਂ ਨਹੀਂ ਲੈ ਰਹੀਆਂ ਹਨ | ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਵਿਖੇ ਮੁਫ਼ਤ ਕਰਵਾਈ ਜਾਂਦੀ ਹੈ ਫ਼ੌਜ 'ਚ ਭਰਤੀ ਤਿਆਰੀ - ਦਵਿੰਦਰ ਪਾਲ ਸਿੰਘ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਫ਼ੌਜ ਦੀਆਂ ਆਉਣ ਵਾਲੀਆਂ ਭਰਤੀਆਂ ਰੈਲੀਆਂ ਅਤੇ ਪੈਰਾ ਮਿਲਟਰੀ ਫੋਰਸਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਪ੍ਰੀ-ਟ੍ਰੇਨਿੰਗ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ...

ਪੂਰੀ ਖ਼ਬਰ »

ਸੀ. ਪੀ. ਐਫ. ਮੁਲਾਜ਼ਮਾਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਮੁੜ ਸੰਘਰਸ਼ ਵਿੱਢਣ ਦਾ ਫ਼ੈਸਲਾ

• 8 ਫਰਵਰੀ ਨੂੰ ਵਹੀਕਲ ਮਾਰਚ ਕਰ ਕੇ ਮੁੱਖ ਮੰਤਰੀ ਦਾ ਫੂਕਿਆ ਜਾਵੇਗਾ ਪੁਤਲਾ ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਪੰਜਾਬ ਸਰਕਾਰ ਵਲੋਂ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਨੇ ਅਬੋਹਰ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਨਵੇਂ ਬਾਰ ਰੂਮ ਦਾ ਕੀਤਾ ਉਦਘਾਟਨ

ਅਬੋਹਰ, 23 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ) - ਅਬੋਹਰ ਸਬ ਡਿਵੀਜ਼ਨ ਵਿਚ ਵਕੀਲਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਕਾਰਨ ਅਤੇ ਚੈਂਬਰਾਂ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਖ਼ਾਸ ਤੌਰ ਤੇ ਨਵੇਂ ਵਕੀਲਾਂ ਦੀ ਸੁਵਿਧਾ ਲਈ ਜ਼ਿਲ੍ਹਾ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਅੱਜ ...

ਪੂਰੀ ਖ਼ਬਰ »

ਭਰੂਣ ਹੱਤਿਆ ਖ਼ਿਲਾਫ਼ ਬਣਾਏ ਕਾਨੂੰਨਾਂ ਬਾਰੇ ਦਿੱਤੀ ਜਾਣਕਾਰੀ

ਬੱਲੂਆਣਾ, 23 ਜਨਵਰੀ (ਜਸਮੇਲ ਸਿੰਘ ਢਿੱਲੋਂ) - ਪਿੰਡ ਮੋਡੀ ਖੇੜਾ ਵਿਖੇ ਆਂਗਣਵਾੜੀ ਵਰਕਰ ਨੇ ਪਿੰਡ ਦੀਆਂ ਔਰਤਾਂ ਨਾਲ ਇਕ ਮੀਟਿੰਗ ਕੀਤੀ ਜਿਸ ਵਿਚ ਔਰਤਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪਿੰਡ ਦੀ ਸਰਪੰਚ ਸਿਮਰਨ ਕੌਰ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸੁਰਿੰਦਰ ਜਾਖੜ ਟਰੱਸਟ ਵਲੋਂ ਓਪਨ ਕਿ੍ਕੇਟ ਟੂਰਨਾਮੈਂਟ ਕਰਵਾਇਆ

ਅਬੋਹਰ, 23 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ) - ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਜੋੜਨ ਲਈ ਲਗਾਤਾਰ ਯਤਨਸ਼ੀਲ ਸੁਰਿੰਦਰ ਜਾਖੜ ਟਰੱਸਟ ਵਲੋਂ ਆਭਾ ਸਕੈਅਰ ਸਟੇਡੀਅਮ ਵਿਚ ਓਪਨ ਕਿ੍ਕੇਟ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਈ ਗਈ | ਇਸ ਦੌਰਾਨ ਟਰੱਸਟ ਦੇ ...

ਪੂਰੀ ਖ਼ਬਰ »

ਏ. ਆਈ. ਐਸ. ਐਫ਼. ਵਲੋਂ ਲਗਾਇਆ ਵਿਦਿਆਰਥੀ ਚੇਤਨਾ ਸਿਧਾਂਤਕ ਕੈਂਪ

ਜਲਾਲਾਬਾਦ, 23 ਜਨਵਰੀ (ਜਤਿੰਦਰ ਪਾਲ ਸਿੰਘ) - ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਰੁਜ਼ਗਾਰ ਪ੍ਰਾਪਤੀ ਮੁਹਿੰਮ ਤਹਿਤ ਵਿਦਿਆਰਥੀਆਂ ਦਾ ਸਿਧਾਂਤ ਕੈਂਪ ਲਗਾਇਆ | ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੋਰ ਤੇ ਜਗਰੂਪ ਸਿੰਘ ਹਾਜ਼ਰ ਹੋਏ¢ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਸੰਬੰਧੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਬੈਠਕ

ਫ਼ਿਰੋਜ਼ਪੁਰ, 23 ਜਨਵਰੀ (ਕੁਲਬੀਰ ਸਿੰਘ ਸੋਢੀ) - ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਫ਼ਿਰੋਜ਼ਪੁਰ ਦੀ ਅਹਿਮ ਬੈਠਕ ਜ਼ੋਨ ਪ੍ਰਧਾਨ ਖਿਲਾਰਾ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਿਸਾਨੀ ਮਸਲਿਆਂ 'ਤੇ ਜ਼ੀਰਾ ਸ਼ਰਾਬ ਫ਼ੈਕਟਰੀ ਮਸਲੇ ਬਾਰੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਮਦੋਟ ਸਕੂਲ ਆਫ਼ ਐਮੀਨੈਂਸ ਬਣਨ ਨਾਲ ਵਿਸ਼ੇਸ਼ ਸਹੂਲਤਾਂ ਨਾਲ ਹੋਵੇਗਾ ਲੈਸ - 'ਆਪ' ਆਗੂ

ਮਮਦੋਟ, 23 ਜਨਵਰੀ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ) - ਆਮ ਆਦਮੀ ਪਾਰਟੀ ਵਲੋਂ ਸਿੱਖਿਆ ਦੇ ਸੁਧਾਰ ਸੰਬੰਧੀ ਕੀਤੇ ਗਏ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਸੂਬੇ ਵਿਚ ਬਣਾਏ ਜਾ ਰਹੇ ਹਰੇਕ ਹਲਕੇ ਇਕ ਸਕੂਲ 'ਸਕੂਲ ਆਫ਼ ਐਮੀਨੈਂਸ' ਲਈ ਵਿਧਾਇਕ ਰਜਨੀਸ਼ ...

ਪੂਰੀ ਖ਼ਬਰ »

ਜੇ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ- ਨੰਢਾ

ਫ਼ਿਰੋਜ਼ਪੁਰ, 23 ਜਨਵਰੀ (ਗੁਰਿੰਦਰ ਸਿੰਘ) - ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ 'ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਭਾਈ ਕੁਲਦੀਪ ਸਿੰਘ ਨੰਢਾ ਸ਼ਹਿਰੀ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਕਿਹਾ ਕਿ ਜੇਕਰ ਜਬਰ-ਜਨਾਹ ਤੇ ਕਤਲ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ 'ਚ 90 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 23 ਜਨਵਰੀ (ਕਰਨ ਚੁਚਰਾ) - ਗਾਂਧੀ ਨਗਰ ਵਿਖੇ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਚੈਰੀਟੇਬਲ ਡਿਸਪੈਂਸਰੀ ਵਿਖੇ ਹਫ਼ਤਾਵਾਰੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਡਾ. ਰਾਜੀਵ ਮਿੱਢਾ ਵਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਨੈਸ਼ਨਲ ਜੰਬੂਰੀ ਰਾਜਸਥਾਨ ਵਿਖੇ ਮੈਸ਼ੀਅਨ ਸਕਾਊਟ 'ਚ ਐਮ.ਏ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ

ਮੁੱਦਕੀ, 23 ਜਨਵਰੀ (ਭੁਪਿੰਦਰ ਸਿੰਘ) - ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਚੱਲ ਰਹੇ ਸਕਾਊਟ ਅਤੇ ਗਾਈਡ ਯੂਨਿਟ ਦੇ ਵਿਦਿਆਰਥੀਆਂ ਨੇ ਰਾਜਸਥਾਨ ਪਾਲੀ ਵਿਖੇ ਓਾਕਾਰ ਸਿੰਘ (ਐਨ.ਓ. ਸੀ.) ਸਕਾਊਟ (ਪੰਜਾਬ) ਦੇ ...

ਪੂਰੀ ਖ਼ਬਰ »

ਮੱੁਖ ਮੰਤਰੀ ਜਲਦ ਸ਼ਰਾਬ ਫ਼ੈਕਟਰੀ ਬੰਦ ਕਰਨ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰਨ - ਭਾਕਿਯੂ ਖੋਸਾ

ਜ਼ੀਰਾ, 23 ਜਨਵਰੀ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ (ਸ਼ਰਾਬ ਫ਼ੈਕਟਰੀ) ਨੂੰ ਬੰਦ ਕਰਵਾਉਣ ਲਈ ਇਲਾਕੇ ਦੇ ਲੋਕਾਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੋਰ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਾ ਦੇਣਾ ਭਾਜਪਾ ਦਾ ਚਿਹਰਾ ਹੋਇਆ ਬੇਨਕਾਬ - ਵਿਧਾਇਕ ਦਹੀਆ

ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 23 ਜਨਵਰੀ (ਕੁਲਬੀਰ ਸਿੰਘ ਸੋਢੀ, ਸਰਬਜੀਤ ਸਿੰਘ ਧਾਲੀਵਾਲ) - 26 ਜਨਵਰੀ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਗਣਤੰਤਰ ਦਿਵਸ ਦੀ ਪਰੇਡ ਵਿਚ ਵੱਖ-ਵੱਖ ਸੂਬਿਆਂ ਵਲੋਂ ਦਿਖਾਈਆਂ ਜਾਣ ਵਾਲੀਆਂ ਝਾਕੀਆਂ ਵਿਚ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਾ ...

ਪੂਰੀ ਖ਼ਬਰ »

ਅੱਜ ਫ਼ਿਰੋਜ਼ਪੁਰ ਅਤੇ ਕੱਲ੍ਹ ਫ਼ਾਜ਼ਿਲਕਾ ਵਿਖੇ ਅੱਧ ਮੁੱਲ 'ਤੇ ਮਿਲਣਗੀਆਂ ਕੰਨਾਂ ਦੀਆਂ ਮਸ਼ੀਨਾਂ

ਜਲੰਧਰ, 23 ਜਨਵਰੀ (ਅ.ਬ.)-ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈੱਕਅਪ ਕੈਂਪ 24 ਜਨਵਰੀ ਦਿਨ ਮੰਗਲਵਾਰ ਨੂੰ ਹੋਟਲ ਚਾਵਲਾ, ਨੇੜੇ ਊਧਮ ਸਿੰਘ ਚੌਕ, ਨੇੜੇ ਸਿਟੀ ਚਰਚ ਫ਼ਿਰੋਜ਼ਪੁਰ ਅਤੇ 25 ਜਨਵਰੀ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਿੰਘ ਸਭਾ ਨੇੜੇ ਗਊਸ਼ਾਲਾ ...

ਪੂਰੀ ਖ਼ਬਰ »

ਕੱਲ੍ਹ ਸਰਕਾਰੀ ਸਕੂਲ ਲੜਕੀਆਂ (ਗੁਰੂਹਰਸਹਾਏ) ਵਿਖੇ ਮਨਾਇਆ ਜਾਵੇਗਾ ਰਾਸ਼ਟਰੀ ਵੋਟਰ ਦਿਵਸ

ਗੁਰੂਹਰਸਹਾਏ, 23 ਜਨਵਰੀ (ਕਪਿਲ ਕੰਧਾਰੀ) - ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਸਹਾਰਾ ਕਲੱਬ ਜ਼ੀਰਾ ਨੇ ਮੀਟਿੰਗ ਕੀਤੀ

ਜ਼ੀਰਾ, 23 ਜਨਵਰੀ (ਮਨਜੀਤ ਸਿੰਘ ਢਿੱਲੋਂ) - ਉੱਘੀ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਲੱਬ ਦੇ ਮੈਂਬਰ ਨਰਿੰਦਰ ਸਿੰਘ ਲੈਕਚਰਾਰ, ਪ੍ਰੀਤਮ ਸਿੰਘ ਪ੍ਰਧਾਨ ਟਰੱਕ ...

ਪੂਰੀ ਖ਼ਬਰ »

ਜੇ. ਐਨ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜੀ. ਮਾਈਾਡ ਵਾਰਜ ਆਲ ਇੰਡੀਆ ਕੁਇਜ਼ ਮੁਕਾਬਲੇ 'ਚ ਕੀਤੀਆਂ ਪ੍ਰਾਪਤੀਆਂ

ਗੁਰੂਹਰਸਹਾਏ, 23 ਜਨਵਰੀ (ਕਪਿਲ ਕੰਧਾਰੀ) - ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜੀ. ਮਾਈਾਡ ਵਾਰਜ ਆਲ ਇੰਡੀਆ ਕੁਇਜ਼ ਦੇ ਵੱਖ-ਵੱਖ ਮੁਕਾਬਲਿਆਂ 'ਚ ਬੜੇ ਹੀ ਕਮਾਲ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਵਿੰਦਰ ਕੁਮਾਰ ਨੇ ਗੱਲਬਾਤ ...

ਪੂਰੀ ਖ਼ਬਰ »

ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸਕੂਲ ਮੱਲਾਂਵਾਲਾ ਖਾਸ ਦੀ 'ਸਕੂਲ ਆਫ਼ ਐਮੀਨੈਂਸ' ਵਜੋਂ ਚੋਣ

ਮੱਲਾਂਵਾਲਾ, 23 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ) - ਪੰਜਾਬ ਦੇ 23 ਜ਼ਿਲਿ੍ਹਆਂ 'ਚ 117 'ਸਕੂਲ ਆਫ਼ ਐਮੀਨੈਂਸ' ਸਥਾਪਿਤ ਹੋਣ ਜਾ ਰਹੇ ਹਨ | ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ...

ਪੂਰੀ ਖ਼ਬਰ »

ਜੌਗਰਫ਼ੀ ਟੀਚਰਜ਼ ਯੂਨੀਅਨ ਵਲੋਂ ਐਮੀਨੈਂਸ ਸਕੂਲਾਂ 'ਚ ਜੌਗਰਫ਼ੀ ਵਿਸ਼ਾ ਚਾਲੂ ਕਰਨ ਦੀ ਮੰਗ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ ਅਤੇ ਮੀਤ ਪ੍ਰਧਾਨ ਲੈਕਚਰਾਰ ਨਰੇਸ਼ ਸਲੂਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX