ਤਾਜਾ ਖ਼ਬਰਾਂ


ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  6 minutes ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  2 minutes ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  34 minutes ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  16 minutes ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  49 minutes ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  about 1 hour ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  about 1 hour ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  about 1 hour ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਪਿਸ਼ਾਵਰ ਵਿਚ ਹੋਇਆ ਧਮਾਕਾ
. . .  about 1 hour ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . .  about 1 hour ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
ਲਸ਼ਕਰ ਦੇ 4 ਅੱਤਵਾਦੀ ਕੀਤੇ ਗਿ੍ਫ਼ਤਾਰ
. . .  about 1 hour ago
ਸ੍ਰੀਨਗਰ, 30 ਜਨਵਰੀ- ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਅਵੰਤੀਪੋਰਾ ਦੇ ਹਾਫ਼ੂ ਨਗੇਨਪੋਰਾ ਜੰਗਲਾਂ ਵਿਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ...
ਟੀ.ਐਮ.ਸੀ. ਨੇ ਚੁੱਕਿਆ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਰ.ਜੇ.ਡੀ. ਨੇ ਅਡਾਨੀ ਦਾ ਮੁੱਦਾ ਚੁੱਕਿਆ ਅਤੇ ਟੀ.ਐਮ.ਸੀ. ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ...
ਟਰਾਂਸਪੋਰਟ ਤੇ ਸੈਰ-ਸਪਾਟਾ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਚੁੱਕੇਗੀ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਉਠਾਏਗੀ ਅਤੇ ਇਸ ਸੰਬੰਧ ਵਿਚ ਏਅਰਲਾਈਨਾਂ ਨੂੰ ਕੀ ਕਰਨ ਦੀ ਲੋੜ ਹੈ। ਇਸ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕਈ...
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  about 2 hours ago
ਅਗਰਤਲਾ, 30 ਜਨਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ
ਇਹ ਯਾਤਰਾ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸੀ- ਕਾਂਗਰਸ ਪ੍ਰਧਾਨ
. . .  about 2 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਯਾਤਰਾ ਚੋਣਾਂ ਜਿੱਤਣ ਜਾਂ ਕਾਂਗਰਸ ਪਾਰਟੀ ਨੂੰ ਅੱਗੇ ਵਧਾਉਣ ਲਈ ਨਹੀਂ ਕੱਢੀ ਗਈ ਸੀ, ਸਗੋਂ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ...
ਦੋ ਸਕੂਲੀ ਬੱਸਾਂ ਦੀ ਆਪਸ ਵਿਚ ਟੱਕਰ, ਕੋਈ ਜਾਨੀ ਨੁਕਸਾਨ ਨਹੀਂ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਅੱਜ ਸਵੇਰੇ ਆਈ.ਜੀ.ਆਈ. ਸਟੇਡੀਅਮ ਨੇੜੇ ਦੋ ਸਕੂਲੀ ਬੱਸਾਂ ਦੀ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾ ਲਿਆ...
ਸਰਬ ਪਾਰਟੀ ਮੀਟਿੰਗ ਵਿਚ ਨਹੀਂ ਪਹੁੰਚੇ ਕਾਂਗਰਸੀ ਮੈਂਬਰ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਅੱਜ ਸਵੇਰੇ ਸ਼ੁਰੂ ਹੋ ਗਈ। ਸੰਸਦ ਭਵਨ ਕੰਪਲੈਕਸ ’ਚ ਹੋਈ ਬੈਠਕ ’ਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਸਦਨ ਦੇ ਨੇਤਾ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ...
ਰਾਹੁਲ ਗਾਂਧੀ ਜਿੱਥੇ ਵੀ ਗਏ ਲੋਕ ਉਨ੍ਹਾਂ ਲਈ ਬਾਹਰ ਆ ਗਏ- ਪਿ੍ਅੰਕਾ ਗਾਂਧੀ
. . .  about 2 hours ago
ਸ੍ਰੀਨਗਰ, 30 ਜਨਵਰੀ- ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਗਮ ’ਤੇ ਬੋਲਦਿਆਂ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੇਰਾ ਭਰਾ ਕੰਨਿਆਕੁਮਾਰੀ ਤੋਂ 4-5 ਮਹੀਨੇ ਤੁਰਿਆ। ਉਹ ਜਿੱਥੇ ਵੀ ਗਏ, ਲੋਕ ਉਨ੍ਹਾਂ ਲਈ ਬਾਹਰ ਆ ਗਏ। ਕਿਉਂਕਿ ਇਸ ਦੇਸ਼ ਵਿਚ ਅਜੇ ਵੀ ਇਕ ਜਨੂੰਨ ਹੈ, ਆਪਣੇ ਦੇਸ਼ ਲਈ,ਇਸ ਧਰਤੀ ਲਈ, ਇਸ ਦੀ ਵਿਭਿੰਨਤਾ...
ਭਾਰਤ ਜੋੜੋ ਯਾਤਰਾ ਦੀ ਸਮਾਪਤੀ ਮੌਕੇ ਕਈ ਪਾਰਟੀਆਂ ਨੇ ਕੀਤੀ ਸ਼ਮੂਲੀਅਤ
. . .  about 2 hours ago
ਸ੍ਰੀਨਗਰ, 30 ਜਨਵਰੀ- ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਰਾਹੁਲ ਅਤੇ ਪ੍ਰਿਅੰਕਾ ਦੇ ਨਾਲ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਡੀ.ਐਮ.ਕੇ., ਐਨ.ਸੀ., ਪੀ.ਡੀ.ਪੀ., ਸੀ.ਪੀ.ਆਈ., ਆਰ.ਐਸ.ਪੀ. ਅਤੇ ਆਈ.ਯੂ.ਐਮ.ਐਲ. ਦੇ ਨੇਤਾਵਾਂ ਨੇ ਰੈਲੀ ਵਿਚ ਸ਼ਿਰਕਤ..
ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਸਮੇਂ ਦੀ ਬਰਬਾਦੀ- ਕਿਰਨ ਰਿਜਿਜੂ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਪੱਤਰਕਾਰ ਐਨ ਰਾਮ, ਐਡਵੋਕੇਟ ਪ੍ਰਸ਼ਾਂਤ ਭੂਸ਼ਣ ਅਤੇ ਟੀ.ਐਮ.ਸੀ. ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ...
ਕੌਮ ਨੂੰ ਅਜਿਹੀ ਯਾਤਰਾ ਦੀ ਲੋੜ ਸੀ- ਉਮਰ ਅਬਦੁੱਲਾ
. . .  about 2 hours ago
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਭਾਰਤ ਜੋੜੋ ਯਾਤਰਾ’ ਸੰਬੰਧੀ ਕਿਹਾ ਕਿ ਇਹ ਬਹੁਤ ਸਫ਼ਲ ਯਾਤਰਾ ਰਹੀ ਹੈ। ਕੌਮ ਨੂੰ ਇਸ ਦੀ ਲੋੜ ਸੀ। ਇਸ ਨੇ ਸਾਬਤ ਕਰ ਦਿੱਤਾ ਹੈ ਕਿ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਪਸੰਦ ਕਰਦੇ ਹਨ ਅਤੇ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਛੱਡ ਕੇ ਨਵੀਂ ਸਰਕਾਰ...
ਦੇਸ਼ ਨੂੰ ਰਾਹੁਲ ਗਾਂਧੀ ਵਿਚ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ- ਮਹਿਬੂਬਾ ਮੁਫ਼ਤੀ
. . .  about 2 hours ago
ਸ੍ਰੀਨਗਰ, 30 ਜਨਵਰੀ- ਮਹਿਬੂਬਾ ਮੁਫ਼ਤੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਕਿਹਾ ਕਿ ਰਾਹੁਲ ਤੁਸੀਂ ਕਿਹਾ ਸੀ ਕਿ ਤੁਸੀਂ ਕਸ਼ਮੀਰ ਆਪਣੇ ਘਰ ਆਏ ਹੋ। ਇਹ ਤੁਹਾਡਾ ਘਰ ਹੈ। ਮੈਂ ਉਮੀਦ ਕਰਦੀ ਹਾਂ ਕਿ ਗੋਡਸੇ ਦੀ ਵਿਚਾਰਧਾਰਾ ਨੇ ਜੰਮੂ-ਕਸ਼ਮੀਰ ਤੋਂ ਜੋ ਖੋਹਿਆ ਸੀ, ਉਹ ਇਸ ਦੇਸ਼ ਤੋਂ ਬਹਾਲ ਕੀਤਾ ਜਾਵੇਗਾ। ਗਾਂਧੀ...
ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ- ਕਸਾਬਾ ਕੋਰੋਸੀ
. . .  about 3 hours ago
ਨਵੀਂ ਦਿੱਲੀ, 30 ਜਨਵਰੀ- 77ਵੀਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਕਿਹਾ ਕਿ ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ ਰਹੀ ਹੈ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਤੋਂ ਭਾਰਤ ਅਤੇ ਸੰਯੁਕਤ ਰਾਸ਼ਟਰ ਨੇ ਹੱਥ ਨਾਲ ਹੱਥ ਮਿਲ ਕੇ ਯਾਤਰਾ ਕੀਤੀ ਹੈ। ਭਾਰਤ ਸ਼ਾਂਤੀ...
ਕਸ਼ਮੀਰ ਵਿਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਤੇ ਪਿ੍ਅੰਕਾ ਦੀ ਮਸਤੀ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 3 hours ago
ਸ੍ਰੀਨਗਰ, 30 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸ੍ਰੀਨਗਰ ਵਿਚ ਪਾਰਟੀ ਦਫ਼ਤਰ ਵਿਚ ਤਿਰੰਗਾ ਲਹਿਰਾਉਣ ਤੋਂ ਬਾਅਦ ਮਸਤੀ ਕਰਦੇ ਹੋਏ ਨਜ਼ਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਬਠਿੰਡਾ

ਭਾਕਿਯੂ (ਉਗਰਾਹਾਂ) ਦੇ ਝੰਡੇ ਹੇਠ 'ਜੀਂਦ ਕਿਸਾਨ ਮਹਾਂਪੰਚਾਇਤ' 'ਚ ਪੰਜਾਬ ਦੇ 50 ਹਜ਼ਾਰ ਕਿਸਾਨ ਹੋਣਗੇ ਸ਼ਾਮਿਲ

ਬਠਿੰਡਾ, 23 ਜਨਵਰੀ (ਅੰਮਿ੍ਤਪਾਲ ਸਿੰਘ ਵਲਾ੍ਹਣ)- ਗਣਤਤੰਤਰ ਦਿਵਸ ਮੌਕੇ (26 ਜਨਵਰੀ) ਹਰਿਆਣਾ ਦੇ ਜੀਂਦ 'ਚ 'ਸੰਯੁਕਤ ਕਿਸਾਨ ਮੋਰਚੇ' ਦੇ ਝੰਡੇ ਹੇਠ ਉੱਤਰੀ ਭਾਰਤ ਦੇ ਛੇ ਸੂਬਿਆਂ ਦੇ ਕਿਸਾਨਾਂ ਦੀ ਹੋਣ ਵਾਲੀ 'ਕਿਸਾਨ ਮਹਾਂਪੰਚਾਇਤ' 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਝੰਡੇ ਹੇਠ ਪੰਜਾਬ ਦੇ 50 ਹਜ਼ਾਰ ਕਿਸਾਨ ਹਿੱਸਾ ਲੈਣ ਅਤੇ ਇਹ ਮਹਾਂਪੰਚਾਇਤ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਕੇ ਰੱਖ ਦੇਵੇਗੀ | ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰ ਸੂਬਾ ਆਗੂਆਂ ਨੇ 'ਜੀਂਦ ਕਿਸਾਨ ਮਹਾਂਪੰਚਾਇਤ' ਦੀਆਂ ਪੰਜਾਬ 'ਚ ਤਿਆਰੀਆਂ ਮੁਕੰਮਲ ਹੋਣ ਸਬੰਧੀ ਸਥਾਨਕ ਟੀਚਰਜ਼ ਹੋਮ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇਤਿਹਾਸਕ ਕਿਸਾਨ ਸੰਘਰਸ਼ ਦੇ ਭਾਰੀ ਦਬਾਅ ਅੱਗੇ ਝੁਕਦਿਆਂ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਸਮੇਂ 23 ਫ਼ਸਲਾਂ 'ਤੇ ਐੱਮ. ਐੱਸ. ਪੀ ਦੇਣ, ਲਖੀਮਪੁਰ ਖੀਰੀ ਕੇਸ 'ਚ ਕੇਂਦਰੀ ਮੰਤਰੀ ਅਜੈ ਟੈਣੀ ਨੂੰ ਮੰਤਰੀ ਮੰਡਲ 'ਚੋਂ ਬਰਖਾਸਤ ਕਰਕੇ ਗਿ੍ਫ਼ਤਾਰ ਕਰਨ, ਕਿਸਾਨ ਆਗੂਆਂ 'ਤੇ ਦਰਜ ਕਤਲ ਕੇਸ ਵਾਪਸ ਲੈਣ, ਸ਼ਹੀਦ ਕਿਸਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ, ਸੰਘਰਸ਼ ਨਾਲ ਸਬੰਧਿਤ ਸਾਰੇ ਕੇਸ ਵਾਪਸ ਲੈਣ, ਕਿਸਾਨਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ ਪੈਨਸ਼ਨ ਦੇਣ, ਬਿਜਲੀ ਬਿੱਲ 2020 ਵਾਪਸ ਲੈਣ ਅਤੇ ਸਾਰੀਆਂ ਖੇਤੀ ਫ਼ਸਲਾਂ ਦਾ ਬੀਮਾ ਯਕੀਨੀ ਬਨਾਉਣ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਉਕਤ ਰਹਿੰਦੀਆਂ ਮੰਗਾਂ ਨੂੰ ਮੁੜ ਜ਼ੋਰ ਨਾਲ ਉਭਾਰਨਾ ਹੀ ਕਿਸਾਨ ਮਹਾਂਪੰਚਾਇਤ ਦਾ ਮੁੱਖ ਮਕਸਦ ਹੈ | ਸੀਨੀਅਰ ਮੀਤ-ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਵੇਂ ਸਿਰਿਓਾ ਖੇਤੀ ਕਾਨੂੰਨ ਲਾਗੂ ਕਰਨ ਅਤੇ ਪੰਜਾਬ 'ਚ ਸੱਤਾ ਹਥਿਆਉਣ ਲਈ ਪਹਿਲਾਂ ਦੀ ਤਰ੍ਹਾਂ ਫ਼ਿਰਕੂ ਸਿਆਸੀ ਚਾਲਾਂ ਚੱਲੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਮਹਾਂਪੰਚਾਇਤ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੱੁਕੀਆਂ, ਜਿਸ ਤਹਿਤ ਪੰਜਾਬ 'ਚੋਂ ਭਾਕਿਯੂ (ਉਗਰਾਹਾਂ) ਦੇ ਝੰਡੇ ਹੇਠ 1 ਹਜ਼ਾਰ ਵੱਡੀਆਂ ਬੱਸਾਂ ਤੋਂ ਇਲਾਵਾ ਅਨੇਕਾਂ ਛੋਟੇ ਸਾਧਨਾਂ ਰਾਹੀਂ 50 ਹਜ਼ਾਰ ਕਿਸਾਨਾਂ ਮਹਾਂਪੰਚਾਇਤ 'ਚ ਸ਼ਾਮਲ ਹੋਣਗੇ |

ਸ੍ਰੀ ਸਤਿਗੁਰੂ ਰਵਿਦਾਸ ਮਹਾਰਾਜ ਨਗਰ ਕੀਰਤਨ ਕਮੇਟੀ ਬਠਿੰਡਾ ਦੀ ਮੀਟਿੰਗ

ਬਠਿੰਡਾ, 23 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਸ੍ਰੀ ਸਤਿਗੁਰੂ ਰਵਿਦਾਸ ਮਹਾਰਾਜ ਨੂੰ ਸਮਰਪਿਤ ਸਜਾਏ ਜਾਣ ਵਾਲੇ ਸਾਲਾਨਾ ਨਗਰ ਕੀਰਤਨ ਸਬੰਧੀ 'ਸ੍ਰੀ ਸਤਿਗੁਰੂ ਰਵਿਦਾਸ ਨਗਰ ਕੀਰਤਨ ਕਮੇਟੀ' ਦੀ ਇਕ ਅਹਿਮ ਮੀਟਿੰਗ ਸਥਾਨਕ ਟੀਚਰ ਹੋਮ ਵਿਖੇ ਜਸਵੀਰ ਸਿੰਘ ਮਹਿਰਾਜ ਦੀ ...

ਪੂਰੀ ਖ਼ਬਰ »

ਠੰਢ ਦੇ ਮੌਸਮ 'ਚ ਪਸ਼ੂਆਂ ਦੀ ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ- ਡਾ. ਅੰਕਿਤ ਤਿਵਾਰੀ

ਮਹਿਰਾਜ, 23 ਜਨਵਰੀ (ਸੁਖਪਾਲ ਮਹਿਰਾਜ)- ਠੰਢ ਦੇ ਮੌਸਮ ਵਿਚ ਪਸੂਆਂ ਦੀ ਸੰਭਾਲ ਵੱਲ ਹੋਰ ਧਿਆਨ ਦੇਣ ਦੀ ਲੋੜ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੈਟਨਰੀ ਪਸੂ ਹਸਪਤਾਲ ਮਹਿਰਾਜ ਦੇ ਵੈਟਰਨਰੀ ਡਾ: ਅੰਕਿਤਾ ਤਿਵਾਰੀ ਨੇ ਪਸੂ ਪਾਲਕਾਂ ਨੂੰ ਦੱਸਿਆ ਕਿ ਪਸੂਆਂ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਿਆਂਦੀ ਜਾਵੇਗੀ ਨਵੀਂ ਨੀਤੀ- ਕੁਲਦੀਪ ਸਿੰਘ ਧਾਲੀਵਾਲ

ਬਠਿੰਡਾ/ਸੰਗਤ ਮੰਡੀ, 23 ਜਨਵਰੀ (ਸ.ਰ/ਪ.ਪ)- ਸੂਬਾ ਸਰਕਾਰ ਵਾਤਾਵਰਨ ਦੀ ਸਾਂਭ-ਸੰਭਾਲ ਕਰਨ, ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੋਂ ਇਲਾਵਾ ਪੰਜਾਬ 'ਚ ਬੇਰੁਜ਼ਗਾਰਾਂ, ਉੱਦਮੀਆਂ ਅਤੇ ਕਿਰਤੀਆਂ ਨੂੰ ਰੁਜ਼ਗਾਰ ਦੇ ਵਸੀਲੇ ਪੈਦਾ ...

ਪੂਰੀ ਖ਼ਬਰ »

ਬੀਕੇਯੂ ਏਕਤਾ ਉਗਰਾਹਾਂ ਵਲੋਂ ਜੀਂਦ ਮਹਾਂ ਰੈਲੀ ਸੰਬੰਧੀ ਕੀਤਾ ਮੋਟਰਸਾਈਕਲ ਮਾਰਚ

ਸੰਗਤ ਮੰਡੀ 23 ਜਨਵਰੀ (ਅੰਮਿ੍ਤਪਾਲ ਸ਼ਰਮਾ)- ਜੀਂਦ ਮਹਾਂ ਰੈਲੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਲਾਕੇ ਦੇ 18 ਪਿੰਡਾਂ 'ਚ ਮੋਟਰ ਸਾਈਕਲ ਮਾਰਚ ਕੀਤਾ ਗਿਆ | ਬਲਾਕ ਪ੍ਰਧਾਨ ਕੁਲਵੰਤ ਰਾਏ ਸ਼ਰਮਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 4 ਫਰਵਰੀ ਨੂੰ ਸਜਾਏ ਜਾਣਗੇ ਵਿਸ਼ਾਲ ਨਗਰ ਕੀਰਤਨ

ਬਠਿੰਡਾ, 23 ਜਨਵਰੀ (ਅਵਤਾਰ ਸਿੰਘ ਕੈਂਥ)- ਸੰਤ ਮਾਰਗ ਦਰਸ਼ਕ ਸਾਹਿਬ ਸ੍ਰੀ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 4 ਫਰਵਰੀ ਨੂੰ ਸ਼ਹਿਰ ਵਿਚ ਧੂਮਧਾਮ ਨਾਲ ਵਿਸ਼ਾਲ ਨਗਰ ਕੀਰਤਨ ਸਜਾਉਣ ਸਬੰਧੀ ਇਕ ਮੀਟਿੰਗ ਸ੍ਰੀ ਸਤਿਗੁਰੂ ਰਵਿਦਾਸ ਨਗਰ ...

ਪੂਰੀ ਖ਼ਬਰ »

ਡੀ. ਟੀ. ਐਫ਼. ਅੱਜ ਡੀ.ਸੀ.ਬਠਿੰਡਾ ਨੂੰ ਸੌਂਪੇਗੀ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਗੋਨਿਆਣਾ, 23 ਜਨਵਰੀ (ਲਛਮਣ ਦਾਸ ਗਰਗ)- ਅਧਿਆਪਕਾਂ ਦੀਆਂ ਵਿੱਤੀ ਤੇ ਭੱਖਵੀਆਂ ਮੰਗਾਂ ਮੰਨਵਾਉਣ ਲਈ ਡੀ. ਟੀ. ਐਫ਼. ਵਲੋਂ 24 ਜਨਵਰੀ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਸੌਂਪੇ ਜਾਣਗੇ¢ ਉਕਤ ਜਾਣਕਾਰੀ ਬਲਾਕ ਪ੍ਰਧਾਨ ਕੁਲਵਿੰਦਰ ...

ਪੂਰੀ ਖ਼ਬਰ »

ਪਿੰਡ ਸੰਧੂ ਖੁਰਦ ਵਿਖੇ ਜਨ ਸਹਾਰਾ ਸੇਵਾ ਕਲੱਬ ਸੰਧੂ ਖੁਰਦ ਵਲੋਂ ਉਨ੍ਹੀਵਾਂ ਖ਼ੂਨਦਾਨ ਕੈਂਪ

ਭਾਈਰੂਪਾ, 23 ਜਨਵਰੀ (ਵਰਿੰਦਰ ਲੱਕੀ)- ਬਲੱਡ ਡੋਨੇਸ਼ਨ ਕੌਂਸਲ ਰਾਮਪੁਰਾ ਤੇ ਸਹਿਯੋਗੀ ਸੱਜਣਾਂ ਦੇ ਸਹਿਯੋਗ ਦੇ ਚਲਦਿਆਂ ਜਨ ਸਹਾਰਾ ਸੇਵਾ ਕਲੱਬ ਸੰਧੂ ਖੁਰਦ ਵਲੋਂ 19ਵਾਂ ਖ਼ੂਨਦਾਨ ਕੈਂਪ ਕਲੱਬ ਦੇ ਪ੍ਰਧਾਨ ਮਨਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਲਗਾਇਆ ਗਿਆ | ...

ਪੂਰੀ ਖ਼ਬਰ »

ਬੀ. ਬੀ. ਐੱਸ. ਇੰਡੋ ਕੈਨੇਡੀਅਨ ਸਕੂਲ ਮਲੂਕਾ ਵਿਖੇ ਫ਼ਾਇਰ ਰਹਿਤ ਕੁਕਿੰਗ ਮੁਕਾਬਲੇ ਕਰਵਾਏ

ਭਗਤਾ ਭਾਈਕਾ, 23 ਜਨਵਰੀ (ਸੁਖਪਾਲ ਸਿੰਘ ਸੋਨੀ)-ਬੀ. ਬੀ. ਐੱਸ. ਇੰਡੋ ਕੈਨੇਡੀਅਨ ਸਕੂਲ ਮਲੂਕਾ ਦੇ ਵਿਦਿਆਰਥੀਆਂ ਲਈ ਇਕ ਫ਼ਾਇਰ ਰਹਿਤ ਕੁਕਿੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਵਿਦਿਆਰਥੀਆਂ ਨੇ ਅੱਗ ਦੀ ਵਰਤੋਂ ਕੀਤੇ ਬਿਨ੍ਹਾਂ ਪਕਵਾਨ ਤਿਆਰ ਕਰਨ ਸਿਖਾਉਣਾ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ ਬੇਲਰ ਮਾਲਕਾਂ ਨੂੰ ਖੇਤੀਬਾੜੀ ਮੰਤਰੀ ਨੇ 15 ਮੋਟਰਸਾਈਕਲ ਵੰਡੇ

ਸੰਗਤ ਮੰਡੀ, 23 ਜਨਵਰੀ (ਪ.ਪ)-ਪਿੰਡ ਘੁੱਦਾ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ 15 ਬੇਲਰ ਮਸ਼ੀਨ ਮਾਲਕਾਂ ਨੂੰ ਮੋਟਰਸਾਈਕਲ ਵੰਡ ਕੇ ਸਨਮਾਨਿਤ ਕੀਤਾ | ਪੰਜਾਬ ਯੂਨਿਕ ਸਰਵਿਸਜ ਫ਼ਾਰ ਐਗਰੀਕਲਚਰ ਵਰਾਇਟੀ ...

ਪੂਰੀ ਖ਼ਬਰ »

ਸੁਖਬੀਰ ਬਾਦਲ ਨਾਲ ਬਠਿੰਡਾ ਸ਼ਹਿਰੀ ਹਲਕੇ ਦੇ ਸੀਨੀਅਰ ਆਗੂਆਂ ਨੇ ਕੀਤੀ ਮੀਟਿੰਗ

ਬਠਿੰਡਾ, 23 ਜਨਵਰੀ (ਸ.ਰ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਮੁਲਾਕਾਤ ਕੀਤੀ ਹੈ | ਜਿਸ ਵਿਚ ਪਾਰਟੀ ਪ੍ਰਧਾਨ ਨੇ ਸਮੂਹ ਆਗੂਆਂ ਨੂੰ ਆਗਾਮੀ ਲੋਕ ਸਭਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਸਰਕਾਰ ਤੋਂ ਵਧਾਏ ਮਾਣ-ਭੱਤੇ ਤਹਿਤ ਤਨਖ਼ਾਹ ਦੇਣ ਦੀ ਕੀਤੀ ਮੰਗ

ਸੰਗਤ ਮੰਡੀ, 23 ਜਨਵਰੀ (ਅੰਮਿ੍ਤਪਾਲ ਸ਼ਰਮਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਤੋਂ ਵਧਾਏ ਮਾਣ-ਭੱਤੇ ਤਹਿਤ ਤਨਖ਼ਾਹ ਦੇਣ ਦੀ ਮੰਗ ਕੀਤੀ ਗਈ ਹੈ | ਜਥੇਬੰਦੀ ਦੀ ਬਲਾਕ ਜਨਰਲ ਸਕੱਤਰ ਪਰਮਜੀਤ ਕੌਰ ਰੁਲਦੂ ਸਿੰਘ ਵਾਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਲ੍ਹਾ ਰੋਡ ਦੇ ਖੇਤਰਾਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਿਤ

ਬਠਿੰਡਾ, 23 ਜਨਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਸਹਾਇਕ ਇੰਜੀਨੀਅਰ ਵੰਡ ਉਪ ਮੰਡਲ ਟੈਕਨੀਕਲ-2 ਸਿਰਕੀ ਬਾਜ਼ਾਰ ਦੇ ਸਹਾਇਕ ਇੰਜੀਨੀਅਰ ਨਵੀਨ ਕੁਮਾਰ ਅਤੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਰਮੇਸ਼ ਗੋਇਲ ਨੇ ਦੱਸਿਆ ਕਿ ਭਲਕੇ 25 ...

ਪੂਰੀ ਖ਼ਬਰ »

ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਯੁਵਕ ਮੇਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਚਾਉਕੇ, 23 ਜਨਵਰੀ (ਮਨਜੀਤ ਸਿੰਘ ਘੜੈਲੀ)- ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅੰਤਰ ਸਕੂਲ ਯੁਵਕ ਮੇਲੇ 'ਚ ਭਾਗ ਲਿਆ | ਜਿਸ ਵਿਚ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਦਸਤਾਰਬੰਦੀ, ਕਵੀਸ਼ਰੀ, ...

ਪੂਰੀ ਖ਼ਬਰ »

ਦੂਨ ਸਕੂਲ ਕਰਾੜਵਾਲਾ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਚੁੱਕੀ ਸਹੁੰ

ਚਾਉਕੇ, 23 ਜਨਵਰੀ (ਮਨਜੀਤ ਸਿੰਘ ਘੜੈਲੀ)- ਭਾਵੇਂ ਬੱਚਿਆਂ 'ਚ ਪਤੰਗ ਉਡਾਉਣ ਦਾ ਕਾਫੀ ਰੁਝਾਨ ਵਧ ਰਿਹਾ ਹੈ ਪਰੰਤੂ ਅੱਜ-ਕੱਲ੍ਹ ਚਾਈਨਾ ਡੋਰ ਕਾਰਨ ਹੋ ਰਹੀਆਂ ਦੁਰਘਟਨਾਵਾਂ ਦੇ ਮੱਦੇਨਜ਼ਰ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕਿਸਾਨ ਆਗੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਨਥਾਣਾ, 23 ਜਨਵਰੀ (ਗੁਰਦਰਸ਼ਨ ਲੁੱਧੜ)- ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਜੀਦਾ ਜਗਸੀਰ ਸਿੰਘ ਬਰਾੜ ਦੀ ਮੌਤ 'ਤੇ ਇਸ ਇਲਾਕੇ ਦੇ ਵੱਖ-ਵੱਖ ਰਾਜਸੀ, ਜਥੇਬੰਦਕ, ਸਮਾਜਸੇਵੀ ਅਤੇ ਪੰਚਾਇਤੀ ਸੰਗਠਨਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੇ ਵਿਦਿਆਰਥੀਆਂ ਵਲੋਂ ਚਾਈਨਾ ਡੋਰ ਨਾ ਵਰਤਣ ਦਾ ਅਹਿਦ

ਨਥਾਣਾ, 23 ਜਨਵਰੀ (ਗੁਰਦਰਸ਼ਨ ਲੁੱਧੜ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੇ ਵਿਦਿਆਰਥੀਆਂ ਵਲੋਂ ਚਾਈਨਾ ਡੋਰ ਨਾ ਵਰਤਣ ਦੀ ਸਹੁੰ ਚੁੱਕੀ ਗਈ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ...

ਪੂਰੀ ਖ਼ਬਰ »

ਮੋਟਰ-ਸਾਈਕਲ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਗੰਭੀਰ ਜ਼ਖ਼ਮੀ

ਰਾਮਪੁਰਾ ਫੂਲ, 23 ਜਨਵਰੀ (ਹੇਮੰਤ ਕੁਮਾਰ ਸ਼ਰਮਾ)- ਨੇੜਲੇ ਪਿੰਡ ਮੰਡੀ ਕਲਾਂ ਦੇ ਨਜ਼ਦੀਕ ਪੀਰਖਾਨਾ ਦੇ ਸਾਹਮਣੇ ਤੋਂ ਆ ਰਹੇ ਮੋਟਰ-ਸਾਈਕਲ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਕਾਰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ¢ ਟੱਕਰ ਮਾਰਨ ਤੋਂ ਬਾਅਦ ...

ਪੂਰੀ ਖ਼ਬਰ »

ਦੀਪ ਸਿੱਧੂ ਦੀ ਯਾਦਗਾਰ ਲਾਇਬ੍ਰੇਰੀ ਸਥਾਪਿਤ ਕਰ ਕੇ ਨੌਜਵਾਨ ਪੀੜ੍ਹੀ ਨੂੰ ਨਰੋਏ ਸਾਹਿਤ ਨਾਲ ਜੋੜਨ ਦਾ ਕੀਤਾ ਜਾ ਰਿਹਾ ਉਪਰਾਲਾ - ਦੀਪ ਭੁੱਲਰ

ਬਠਿੰਡਾ, 23 ਜਨਵਰੀ (ਵੀਰਪਾਲ ਸਿੰਘ)- ਦੀਪ ਸਿੱਧੂ ਮੈਮੋਰੀਅਲ ਟਰੱਸਟ ਅਤੇ ਵਾਰਿਸ ਪੰਜਾਬ ਜਥੇਬੰਦੀ ਵਲੋਂ ਦੀਪ ਸਿੱਧੂ ਦੇ ਪਰਿਵਾਰ ਦੇ ਸਹਿਯੋਗ ਨਾਲ ਮਰਹੂਮ ਸਾਥੀ ਦੀਪ ਸਿੰਘ ਸਿੱਧੂ ਦੀਆਂ ਬਚਪਨ ਦੀਆਂ ਯਾਦਾਂ ਨੂੰ ਤਾਜ਼ਾ ਰੱਖਣ ਲਈ ਬਠਿੰਡਾ ਦੇ ਨੇੜਲੇ ਪਿੰਡ ਬਹਿਮਣ ...

ਪੂਰੀ ਖ਼ਬਰ »

ਵੈਟਰਨਰੀ ਏ.ਆਈ ਵਰਕਰ ਯੂਨੀਅਨ ਪੰਜਾਬ ਵਲੋਂ ਰੋਸ ਰੈਲੀ 28 ਨੂੰ

ਬਠਿੰਡਾ, 23 ਜਨਵਰੀ (ਅਵਤਾਰ ਸਿੰਘ ਕੈਂਥ)- ਵੈਟਰਨਰੀ ਏ.ਆਈ ਵਰਕਰ ਯੂਨੀਅਨ ਪੰਜਾਬ ਪਿਛਲੇ 4 ਮਹੀਨਿਆਂ ਤੋਂ ਆਪਣੀਆਂ ਮੰਗਾਂ ਤੋਂ ਚੱਲ ਰਹੇ ਪੱਕੇ ਮੋਰਚੇ ਦੌਰਾਨ ਸੰਘਰਸ਼ ਨੂੰ ਤੇਜ ਕਰਨ ਦਾ ਐਲਾਨ ਕੀਤਾ ਹੈ ਕਿ ਇਸੇ ਤਹਿਤ ਜਥੇਬੰਦੀ ਵਲੋਂ ਜ਼ਿਲ੍ਹਾ ਤਰਨਤਾਰਨ ਦੇ ਪੱਟੀ ...

ਪੂਰੀ ਖ਼ਬਰ »

ਅਦਾਲਤ ਵਲੋਂ ਚੈੱਕ ਬਾਉਂਸ ਦੇ ਮਾਮਲੇ 'ਚੋਂ ਇਕ ਬਾਇੱਜ਼ਤ ਬਰੀ

ਬਠਿੰਡਾ, 23 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਅਦਾਲਤ ਵਲੋਂ ਚੈੱਕ ਬਾਉਂਸ ਹੋਣ ਦੇ ਮਾਮਲੇ 'ਚੋਂ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਕ ਫਾਈਨਾਂਸ ਕੰਪਨੀ ਵਲੋਂ ਜ਼ਿਲੇ੍ਹ ਦੇ ਪਿੰਡ ਚੱਕ ਅਤਰ ਸਿੰਘ ਵਾਲਾ ਦੇ ਵਸਨੀਕ ਸ਼ਮਸ਼ੇਰ ...

ਪੂਰੀ ਖ਼ਬਰ »

24ਵੇਂ ਕੋਟਫੱਤਾ ਕਬੱਡੀ ਕੱਪ ਦਾ ਰੰਗਦਾਰ ਸਟਿੱਕਰ ਜਾਰੀ

ਕੋਟਫੱਤਾ, 23 ਜਨਵਰੀ (ਰਣਜੀਤ ਸਿੰਘ ਬੁੱਟਰ)- ਬਾਬਾ ਭਾਈ ਰਾਮ ਸਿੰਘ ਸਪੋਰਟਸ ਕਲੱਬ ਕੋਟਫੱਤਾ ਵਲੋਂ ਕਰਵਾਏ ਜਾ ਰਹੇ 24ਵੇਂ ਕੋਟਫੱਤਾ ਕਬੱਡੀ ਕੱਪ ਦਾ ਸਟਿੱਕਰ ਨਗਰ ਕੋਟਫੱਤਾ ਦੇ ਮੁਹਤਬਰਾਂ ਦੀ ਹਾਜ਼ਰੀ ਵਿਚ ਬਠਿੰਡਾ ਦਿਹਾਤੀ ਹਲਕੇ ਦੇ ਵਿਧਾਇਕ ਇੰਜ. ਅਮਿਤ ਰਤਨ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਬਾਰੇ ਦੇਸ਼-ਵਿਦੇਸ਼ ਦੇ ਲੇਖਕਾਂ ਤੋਂ 12 ਫਰਵਰੀ ਤੱਕ ਕਵਿਤਾਵਾਂ ਦੀ ਮੰਗ

ਬਾਲਿਆਂਵਾਲੀ, 23 ਜਨਵਰੀ (ਕੁਲਦੀਪ ਮਤਵਾਲਾ)-ਪੇਂਡੂ ਸਾਹਿਤ ਸਭਾ ਰਜਿ. ਬਾਲਿਆਂਵਾਲੀ ਦੀ ਮੀਟਿੰਗ ਸਭਾ ਦੇ ਪ੍ਰਧਾਨ ਜੀਤ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਕਵੀਸ਼ਰ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬਰੇਰੀ ਬਾਲਿਆਂਵਾਲੀ ਵਿਖੇ ਹੋਈ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਜੀਂਦ ਮਹਾਂਪੰਚਾਇਤ ਦੀਆਂ ਤਿਆਰੀਆਂ ਵਜੋਂ ਕਿਸਾਨਾਂ ਨੇ ਪਿੰਡਾਂ 'ਚ ਕੱਢਿਆ ਮੋਟਰ ਸਾਈਕਲ ਮਾਰਚ

ਤਲਵੰਡੀ ਸਾਬੋ, 23 ਜਨਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਤਲਵੰਡੀ ਸਾਬੋ ਵਲੋਂ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਅਤੇ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਦੀ ਅਗਵਾਈ ਵਿਚ ਬਲਾਕ ਤਲਵੰਡੀ ਸਾਬੋ ...

ਪੂਰੀ ਖ਼ਬਰ »

ਪੰਥਕ ਆਗੂਆਂ ਵਲੋਂ ਭਾਈ ਨਰਾਇਣ ਸਿੰਘ ਚੌੜਾ ਵਿਰੁੱਧ ਕੀਤੀ ਜਾ ਰਹੀ ਫ਼ਰਜ਼ੀ ਇਲਜ਼ਾਮ ਤਰਾਸ਼ੀ ਦੀ ਨਿੰਦਿਆ

ਬਠਿੰਡਾ, 23 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਵਿਰੁੱਧ ਸੋਸ਼ਲ ਮੀਡੀਆ ਪਲੇਟ ਫਾਰਮ 'ਤੇ ਕੀਤੀ ਜਾ ਰਹੀ ਬਿਆਨਬਾਜ਼ੀ ਅਤੇ ਇਲਜਾਮਤਰਾਸ਼ੀ ਨੂੰ ਪੰਥਕ ਆਗੂਆਂ ਨੇ ਰੱਦ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਪੰਥਕ ਆਗੂ ਭਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX