ਕਪੂਰਥਲਾ, 23 ਜਨਵਰੀ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਲੱਗੇ ਕਾਪਰ ਦੀਆਂ ਆਕਸੀਜਨ ਸਪਲਾਈ ਪਾਈਪਾਂ ਨੂੰ ਨਿਸ਼ਾਨਾ ਬਣਾਉਂਦੇ ਚੋਰ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ 'ਚ ਆਈ.ਸੀ.ਯੂ. ਸੈਂਟਰ ਨੇੜੇ ਲੱਗੀ ਆਕਸੀਜਨ ਬਣਾਉਣ ਵਾਲੀ ਮਸ਼ੀਨ ਰਾਹੀਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਕਾਪਰ ਦੀ ਪਾਈਪ ਰਾਹੀਂ ਜਾਂਦੀ ਆਕਸੀਜਨ ਦੀ ਸਪਲਾਈ ਦੀਆਂ ਪਾਈਪਾਂ ਚੋਰ ਰਾਤ ਸਮੇਂ ਕੱਟ ਕੇ ਲੈ ਗਏ | ਇਸ ਘਟਨਾ ਦਾ ਪਤਾ ਸਿਵਲ ਹਸਪਤਾਲ ਸਟਾਫ਼ ਨੂੰ ਅਗਲੇ ਦਿਨ ਸਵੇਰ ਸਮੇਂ ਲੱਗਾ | ਇੱਥੇ ਜ਼ਿਕਰਯੋਗ ਹੈ ਕਿ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਸਿਵਲ ਹਸਪਤਾਲ ਕੰਪਲੈਕਸ 'ਚੋਂ ਵੱਖ-ਵੱਖ ਵਿਭਾਗਾਂ ਦੇ ਸਾਮਾਨ ਤੋਂ ਇਲਾਵਾ ਆਏ ਦਿਨ ਇਲਾਜ ਕਰਵਾਉਣ ਆਏ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਮੋਟਰਸਾਈਕਲ, ਮੋਬਾਈਲ ਆਦਿ ਚੋਰੀ ਕਰਕੇ ਫ਼ਰਾਰ ਹੋ ਜਾਂਦੇ ਹਨ | ਇਸ ਸਬੰਧੀ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ: ਸੰਦੀਪ ਧਵਨ ਨੇ ਦੱਸਿਆ ਕਿ ਚੋਰਾਂ ਵਲੋਂ ਆਕਸੀਜਨ ਪਾਈਪਾਂ ਕੱਟ ਕੇ ਲੈ ਜਾਣ ਕਾਰਨ ਸਿਵਲ ਹਸਪਤਾਲ ਵਿਚ ਚੱਲਦੀ ਆਕਸੀਜਨ ਸਪਲਾਈ ਬੰਦ ਪਈ ਹੈ | ਉਨ੍ਹਾਂ ਦੱਸਿਆ ਕਿ ਇਸ ਚੋਰੀ ਨਾਲ ਹਸਪਤਾਲ ਦਾ ਕਾਫ਼ੀ ਨੁਕਸਾਨ ਹੋਇਆ ਹੈ ਤੇ ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਕਪੂਰਥਲਾ, 23 ਜਨਵਰੀ (ਅਮਰਜੀਤ ਕੋਮਲ)- ਗਣਤੰਤਰ ਦਿਵਸ ਦੇ ਸਬੰਧ ਵਿਚ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ 'ਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ...
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਐੱਸ.ਸੀ./ਬੀ.ਸੀ. ਮੁਲਾਜ਼ਮ ਫੈਡਰੇਸ਼ਨ ਕਪੂਰਥਲਾ ਦੀ ਮੀਟਿੰਗ ਟਾਊਨ ਹਾਲ ਵਿਖੇ ਗਿਆਨ ਚੰਦ ਸਰਪ੍ਰਸਤ ਦੀ ਅਗਵਾਈ 'ਚ ਹੋਈ ਜਿਸ 'ਚ ਉਨ੍ਹਾਂ ਮੰਗ ਕੀਤੀ ਕਿ 85ਵੀਂ ਸੋਧ ਪੂਰਨ ਰੂਪ 'ਚ 17 ਜੂਨ 1995 ਤੋਂ ਲਾਗੂ ਕੀਤੀ ਜਾਵੇ, ਰੋਸਟਰ ਰਜਿਸਟਰ ...
ਭੁਲੱਥ, 23 ਜਨਵਰੀ (ਮੇਹਰ ਚੰਦ ਸਿੱਧੂ)- ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ 'ਆਪ' ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਹਲਕਾ ਭੁਲੱਥ ਵਿਚ ਚਾਇਨਾ ਡੋਰ ਵੇਚਣ ਦੇ ਕੇਸ ਸਾਹਮਣੇ ਆਏ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ...
ਢਿਲਵਾਂ, 23 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜੀ.ਟੀ. ਰੋਡ ਬੱਸ ਅੱਡਾ ਤੋਂ ਢਿਲਵਾਂ ਸ਼ਹਿਰ ਨੂੰ ਜਾਂਦਿਆਂ ਰਸਤੇ ਵਿਚ ਪੈਂਦੇ ਰੇਲਵੇ ਫਾਟਕ ਦੇ ਅਕਸਰ ਬੰਦ ਰਹਿਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਲਾਕੇ ਦੇ ਲੋਕਾਂ ਦੀ ...
ਕਪੂਰਥਲਾ, 23 ਜਨਵਰੀ (ਅਮਰਜੀਤ ਕੋਮਲ)- ਵਧੀਕ ਡਿਪਟੀ ਕਮਿਸ਼ਨਰ ਜਨਰਲ ਕਪੂਰਥਲਾ ਵਜੋਂ ਸਾਗਰ ਸੇਤੀਆ ਆਈ.ਏ.ਐਸ. ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਦਫ਼ਤਰ ਵਿਚ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਵਧੀਕ ਡਿਪਟੀ ...
ਫਗਵਾੜਾ, 23 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ਸੂਬਾ ਪੱਧਰੀ ਐਕਸ਼ਨਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਫਗਵਾੜਾ ਵਿਖੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਅਧੂਰੇ ਨੋਟੀਫ਼ਿਕੇਸ਼ਨ ਦੀਆ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ...
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਸਿਟੀ ਪੁਲਿਸ ਨੇ ਐਕਟਿਵਾ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਐਕਟਿਵਾ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਅਮਨਦੀਪ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਮਿ੍ਦੁਲ ਅਰੋੜਾ ਪੁੱਤਰ ਸੰਜੀਵ ...
ਕਪੂਰਥਲਾ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 15 ਗ੍ਰਾਮ ਹੈਰੋਇਨ ਕਥਿਤ ਤੌਰ 'ਤੇ ਬਰਾਮਦ ਕਰਨ ਉਪਰੰਤ ਥਾਣਾ ਸਿਟੀ 'ਚ ਕੇਸ ਦਰਜ ਕਰ ਲਿਆ ਗਿਆ ਹੈ | ਦੱਸਿਆ ਜਾਂਦਾ ਹੈ ਕਿ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਰਨੈਲ ...
ਕਪੂਰਥਲਾ, 23 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹੇ ਵਿਚ ਅਸਲ੍ਹਾ ਲਾਇਸੰਸ ਧਾਰਕਾਂ ਵਲੋਂ ਸਮੇਂ ਸਿਰ ਨਵੀਨੀਕਰਨ ਕਰਨ ਲਈ ਬਿਨੈ ਪੱਤਰ ਨਾ ਦੇਣ ਤੇ ਜ਼ਿਲ੍ਹੇ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ 593 ਅਸਲ੍ਹਾ ਲਾਇਸੰਸ ਮੁਅੱਤਲ ਕੀਤੇ ਗਏ ਹਨ | ...
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਪਿੰਡ ਨਰੂੜ ਵਿਖੇ ਇੱਕ ਵਿਅਕਤੀ ਦੇ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਧਮਕੀਆਂ ਦੇਣ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨਾਜਰ ਸਿੰਘ ਪੁੱਤਰ ਹਲਾਸਾ ਵਾਸੀ ...
ਖਲਵਾੜਾ, 23 ਜਨਵਰੀ (ਮਨਦੀਪ ਸਿੰਘ ਸੰਧੂ)- ਆਮ ਆਦਮੀ ਪਾਰਟੀ ਹਲਕਾ ਵਿਧਾਨ ਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਹਲਕੇ ਦੇ ਪਿੰਡ ਦੇਵਾ ਸਿੰਘ ਵਾਲਾ/ਵਰਿਆਹਾਂ ਦੀ ਪੰਚਾਇਤ ਨਾਲ ਮੀਟਿੰਗ ਕੀਤੀ ਤੇ ਪਿੰਡ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ...
ਜਲੰਧਰ, 23 ਜਨਵਰੀ (ਅ.ਬ.) - ਕੈਨੇਡਾ ਦੀ ਵੱਕਾਰੀ ਸਿਟੀ ਯੂਨੀਵਰਸਿਟੀ ਨੇ ਫਗਵਾੜਾ ਸਥਿਤ ਪਿਰਾਮਿਡ ਕਾਲਜ ਆਫ਼ ਬਿਜ਼ਨਸ ਐਂਡ ਟੈਕਨਾਲੋਜੀ ਨੂੰ 21 ਜਨਵਰੀ ਨੂੰ ਹੋਟਲ ਤਾਜ ਚੰਡੀਗੜ੍ਹ ਵਿਖੇ ਕਰਵਾਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਰਵੋਤਮ ਸੰਸਥਾਗਤ ਭਾਈਵਾਲ ਵਜੋਂ ...
ਕਪੂਰਥਲਾ, 23 ਜਨਵਰੀ (ਅਮਰਜੀਤ ਕੋਮਲ)- ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਨੇੜੇ ਦੇਵੀ ਤਲਾਬ ਕਪੂਰਥਲਾ ਦੇ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ ਗੁਰਦੁਆਰਾ ਦੇਵੀ ਤਲਾਬ ਵਿਚ ਹੋਇਆ | ਜਿਸ ਵਿਚ ਸਰਬਸੰਮਤੀ ਨਾਲ 10ਵੀਂ ਵਾਰ ਨਿਰਮਲ ਸਿੰਘ ਪੱਤੜ ਗੁਰਦੁਆਰਾ ਸਾਹਿਬ ਦੀ ...
ਫਗਵਾੜਾ, 23 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਗੁਰੂ ਰਵਿਦਾਸ ਦਾ ਜਨਮ ਦਿਹਾੜਾ 5 ਫਰਵਰੀ ਦਿਨ ਐਤਵਾਰ ਨੂੰ ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਜੀ.ਟੀ. ਰੋਡ ਚੱਕ ਹਕੀਮ ਵਿਖੇ ਮਨਾਇਆ ਜਾ ਰਿਹਾ ਹੈ | 4 ਫਰਵਰੀ ਨੂੰ ਸ਼ੋਭਾ ਯਾਤਰਾ ਗੁਰੂ ਘਰ ਚੱਕ ਹਕੀਮ ਤੋਂ ਦੁਪਹਿਰ 12.30 ...
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਚੈਕਿੰਗ ਮੁਹਿੰਮ ਡੀ.ਐਸ.ਪੀ. ਜਸਪ੍ਰੀਤ ਸਿੰਘ ਤੇ ਐੱਸ.ਐੱਚ.ਓ. ਸਿਟੀ ਅਮਨਦੀਪ ਨਾਹਰ ਦੀ ਅਗਵਾਈ 'ਚ ਚਲਾਈ ਗਈ ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ...
ਨਡਾਲਾ, 23 ਜਨਵਰੀ (ਮਾਨ)- ਹਲਕਾ ਭੁਲੱਥ ਦੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਬਾਮੂਵਾਲ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 'ਤੇ ਪਿਛਲੇ ਦਿਨੀਂ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਐਡਵੋਕੇਟ ਧਾਮੀ ...
ਕਪੂਰਥਲਾ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਯੂਥ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਕਪੂਰਥਲਾ ਦੇ ਸਾਬਕਾ ਪ੍ਰਧਾਨ ਮਨਵੀਰ ਸਿੰਘ ਵਡਾਲਾ, ਸਾਬਕਾ ਕੌਮੀ ਜਨਰਲ ਸਕੱਤਰ ਅਜੇ ਸ਼ਰਮਾ, ਸਾਬਕਾ ਉਪ ਪ੍ਰਧਾਨ ਮਨੀ ਬਹਿਲ ਨੇ ਇਕ ਬਿਆਨ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ...
ਕਪੂਰਥਲਾ, 23 ਜਨਵਰੀ (ਅਮਰਜੀਤ ਕੋਮਲ)- ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਅੰਤਰ ਹਾਊਸ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਪਹਿਲਾ ਮੈਚ ਸਵਾਮੀ ਵਿਵੇਕਾਨੰਦ ਹਾਊਸ ਤੇ ਰਾਧਾ ...
ਖਲਵਾੜਾ, 23 ਜਨਵਰੀ (ਮਨਦੀਪ ਸਿੰਘ ਸੰਧੂ)- ਸਾਹਿਬਜ਼ਾਦਿਆਂ ਦੀ ਨਿੱਘੀ ਯਾਦ 'ਚ ਸਰਕਾਰੀ ਹਾਈ ਸਕੂਲ ਸਾਹਨੀ ਦੀ ਖੇਡ ਗਰਾਊਾਡ ਵਿਚ 53ਵੇਂ ਸਾਲਾਨਾ ਖੇਡ ਮੇਲੇ ਦੀ ਆਰੰਭਤਾ ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਵਲੋਂ ਸ਼ੇਰੇ ਪੰਜਾਬ ਨੌਜਵਾਨ ਸਭਾ, ਐਨ.ਆਰ.ਆਈ. ਵੀਰਾਂ ਤੇ ...
ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਜਨਤਕ ਜਥੇਬੰਦੀਆਂ ਵਲੋਂ ਪਿੰਡ ਰਾਮਪੁਰ ਜਗੀਰ ਦੇ ਸ਼ਾਹੂਕਾਰ ਆੜ੍ਹਤੀਏ ਵਲੋਂ ਗ਼ਰੀਬ ਪਰਿਵਾਰ ਨੂੰ ਧੋਖਾਧੜੀ ਕਰਕੇ ਘਰੋਂ ਬੇਘਰ ਕਰਨ ਤੇ ਅਣ-ਅਧਿਕਾਰਤ ਤੌਰ 'ਤੇ ਵੱਧ ਵਿਆਜ ...
ਜਲੰਧਰ, 23 ਜਨਵਰੀ (ਐੱਮ. ਐੱਸ. ਲੋਹੀਆ)-ਸਥਾਨਕ ਗੜ੍ਹਾ ਦੇ ਇਲਾਕਾ ਵਾਸੀਆਂ ਨੇ ਅੱਜ ਰੋਸ ਮਾਰਚ ਕੱਢ ਕੇ ਭਗਵੰਤ ਮਾਨ ਸਰਕਾਰ ਦਾ ਅਰਥੀ ਫ਼ੂਕ ਕੇ ਮੁਜ਼ਾਹਰਾ ਕੀਤਾ | ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸੂਬਾ ਸਰਕਾਰ ਇਲਾਕੇ ਦੀ ਇੱਕੋ-ਇਕ ਸਰਕਾਰੀ ਸਿਹਤ ਸੰਸਥਾ 'ਅਰਬਨ ...
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅਦਾਲਤੀ ਹੁਕਮਾਂ ਦੀ ਉਲੰਘਣਾ ਕਰਕੇ ਸਟੇਅ ਵਾਲੀ ਜਗ੍ਹਾ ਤੋਂ ਇੱਟਾਂ ਚੋਰੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਪਿ੍ਤਪਾਲ ਸਿੰਘ ਪੁੱਤਰ ਭਗਤ ਸਿੰਘ ਵਾਸੀ ਗੁਰੂ ...
ਫਗਵਾੜਾ, 23 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਕਾਲਜ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਨਵੀਨਤਮ ਢੰਗਾਂ ਨਾਲ ਅਧਿਆਪਨ ਸਹਾਇਕ ਸਮਗਰੀ ਬਣਾਉਣ 'ਤੇ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੇ ਰਿਸੋਰਸ ਪਰਸਨ ਪਿਡੀਲਾਈਟ ਤੋਂ ...
ਭੁਲੱਥ, 23 ਜਨਵਰੀ (ਮੇਹਰ ਚੰਦ ਸਿੱਧੂ)- ਅੱਜ ਡੈਮੋਕ੍ਰੇਟਿਕ ਭਾਰਤੀ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਵਿਧਾਨ ਸਭਾ ਦੀਆਂ ...
ਭੁਲੱਥ, 23 ਜਨਵਰੀ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਦੇ ਸਰਕਾਰੀ ਕਾਲਜ 'ਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਸਬੰਧ ਵਿਚ ਹੋਣ ਵਾਲੇ ਸਮਾਗਮ ਲਈ ਵਿਦਿਆਰਥੀਆਂ ਨੂੰ ਰਿਹਰਸਲ ਕਰਵਾਈ ਜਾ ਰਹੀ ਹੈ | ਇਸ ਮੌਕੇ ਵਿਦਿਆਰਥੀਆਂ ਨੂੰ ਰਿਹਰਸਲ ਕਰਵਾਉਂਦੇ ਹੋਏ ...
ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਹੇਠ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਦੀਆਂ ਹਦਾਇਤਾਂ ਅਨੁਸਾਰ ...
ਫਗਵਾੜਾ, 23 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸੈਫਰਨ ਪਬਲਿਕ ਸਕੂਲ ਫਗਵਾੜਾ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਚ ਵਿਦਿਆਰਥੀਆਂ ਨੇ ਪਿ੍ੰਸੀਪਲ ਸੰਦੀਪਾ ਸੂਦ ਤੇ ਚੇਅਰਪਰਸਨ ਇੰਦਰਜੀਤ ਕੌਰ ਨੂੰ ...
ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ)- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਪਰਮਜੀਤਪੁਰ ਦੇ ਪ੍ਰਧਾਨ ਬਲਦੇਵ ਸਿੰਘ ਸਾਬਕਾ ਚੇਅਰਮੈਨ, ਮੀਤ ਪ੍ਰਧਾਨ ਲਾਭ ਸਿੰਘ ਧੰਜੂ ਸਰਪੰਚ ਨਬੀਪੁਰ ਤੇ ਸਰਪੰਚ ਡਾ: ਸ਼ਿੰਗਾਰਾ ਸਿੰਘ ਚੁਲੱਧਾ ਆਦਿ ਨੇ ਦੱਸਿਆ ਕਿ ਸ਼ਹੀਦ ...
ਕਪੂਰਥਲਾ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਵਿਲੱਖਣ ਪਹਿਚਾਣ ਸੇਵਾਵਾਂ ਅਥਾਰਿਟੀ ਦੇ ਖੇਤਰੀ ਦਫ਼ਤਰ ਵਲੋਂ ਕਪੂਰਥਲਾ 'ਚ ਆਧਾਰ ਆਪ੍ਰੇਟਰਾਂ ਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ ਜਿਸ ਵਿਚ ਰਿਸੋਰਸ ਪਰਸਨ ਵਿਸ਼ਾਲ ਚੁੱਗ ...
ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ)- ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਭਾਈ ਕੰਵਲਨੈਣ ਸਿੰਘ ਕੇਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ...
ਫਗਵਾੜਾ, 23 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਖਾਟੂ ਸ਼ਿਆਮ ਮੰਦਿਰ ਫਰੈਂਡਜ਼ ਕਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ ਵਿਚ ਸਥਾਨਕ ਰੇਲਵੇ ਰੋਡ 'ਤੇ ਸ਼ਿਆਮ ਰਸੋਈ ਦੇ ਬੈਨਰ ਹੇਠ ਹਰੇਕ ਐਤਵਾਰ ਨੂੰ ਵਰਤਾਏ ਜਾਣ ਵਾਲੇ ਦੁਪਹਿਰ ਦੇ ਮੁਫ਼ਤ ...
ਖਲਵਾੜਾ, 23 ਜਨਵਰੀ (ਮਨਦੀਪ ਸਿੰਘ ਸੰਧੂ)- ਦਰਬਾਰ ਪੀਰ ਗੌਂਸ ਪਾਕ ਗਿਆਰ੍ਹਵੀਂ ਵਾਲੀ ਸਰਕਾਰ ਡੇਰਾ ਬਾਬਾ ਰਾਮਸਰ ਪਿੰਡ ਖੰਗੂੜਾ ਤਹਿਸੀਲ ਫਗਵਾੜਾ ਵਿਖੇ ਸਾਈਾ ਬਿੰਦਰ ਸ਼ਾਹ ਕਾਦਰੀ ਦੀ ਬਰਸੀ ਗੱਦੀ ਨਸ਼ੀਨ ਸਾਈਾ ਨਵੀ ਸ਼ਾਹ ਤੇ ਦਰਬਾਰ ਦੇ ਮੁੱਖ ਸੇਵਾਦਾਰ ਬੀਬੀ ਰਜੀਆ ...
ਸੁਲਤਾਨਪੁਰ ਲੋਧੀ, 23 ਜਨਵਰੀ (ਥਿੰਦ, ਹੈਪੀ)- ਗੁਰਪ੍ਰੀਤ ਦਿਓ ਏ.ਡੀ.ਜੀ.ਪੀ. (ਕਮਿਊਨਿਟੀ ਅਫੇਅਰਜ਼) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵਨੀਤ ਸਿੰਘ ਬੈਂਸ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਤੇ ਹਰਪ੍ਰੀਤ ਸਿੰਘ ਬੈਨੀਪਾਲ ਜ਼ਿਲ੍ਹਾ ਕਮਿਊਨਿਟੀ ਅਫ਼ਸਰ ਕਪੂਰਥਲਾ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX