ਸ੍ਰੀ ਮੁਕਤਸਰ ਸਾਹਿਬ, 25 ਜਨਵਹਰੀ (ਹਰਮਹਿੰਦਰ ਪਾਲ)-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਦਵਿੰਦਰ ਕੁਮਾਰ ਰਾਜੌਰੀਆ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਫ਼ਲ ਲੋਕਤੰਤਰ ਦੀ ਨੀਂਹ ਨਾਗਰਿਕਾਂ ਦੀ ਵੋਟ 'ਤੇ ਨਿਰਭਰ ਕਰਦੀ ਹੈ | 18 ਸਾਲ ਤੋਂ ਉੱਪਰ ਦੀ ਉਮਰ ਦੇ ਵਿਦਿਆਰਥੀਆਂ ਨੂੰ ਸੰਬੰਧਿਤ ਬੀ. ਐੱਲ. ਓ. ਪਾਸ ਜਾ ਕੇ ਆਨਲਾਈਨ ਤਰੀਕੇ ਰਾਹੀਂ ਵੋਟ ਬਣਾਉਣ ਲਈ ਪੇ੍ਰਰਿਤ ਕੀਤਾ ਗਿਆ | ਵਿਦਿਆਰਥੀਆਂ ਨੂੰ ਸੁਤੰਤਰ ਤੇ ਨਿਰਪੱਖ ਚੋਣਾਂ ਵਿਚ ਭਾਗ ਲੈਣ ਲਈ ਵੋਟਰ ਪ੍ਰਣ ਵੀ ਕਰਵਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਨੇ ਵੀ ਵੋਟਰ ਪ੍ਰਣ ਲਿਆ |
ਮਲੋਟ, (ਪਾਟਿਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪਿ੍ੰਸੀਪਲ ਗੁਰਬਿੰਦਰ ਪਾਲ ਸਿੰਘ ਦੀ ਅਗਵਾਈ ਤੇ ਨੋਡਲ ਅਫ਼ਸਰ ਅਨੂਪ ਕੌਰ ਦੀ ਦੇਖ-ਰੇਖ ਵਿਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਆਮ ਆਦਮੀ ਪਾਰਟੀ ਦੇ ਐੱਮ. ਸੀ. ਬਲਦੇਵ ਕੁਮਾਰ ਗਗਨੇਜਾ ਲਾਲੀ ਜੈਨ ਹਾਜ਼ਰ ਹੋਏ | ਉਨ੍ਹਾਂ ਕਿਹਾ ਕਿ ਵੋਟ ਪਾਉਣ ਦਾ ਅਧਿਕਾਰ ਸਾਨੂੰ ਸੰਵਿਧਾਨ ਤੋਂ ਪ੍ਰਾਪਤ ਹੋਇਆ ਹੈ | ਪਿ੍ੰਸੀਪਲ ਨੇ ਕਿਹਾ ਕਿ ਵੋਟ ਪਾਉਣ ਦਾ ਅਧਿਕਾਰ ਸਾਡੇ ਲੋਕਤੰਤਰ ਦਾ ਅਹਿਮ ਹਿੱਸਾ ਹੈ | ਅਸੀਂ ਆਪਣੀਆਂ ਵੋਟਾਂ ਦੁਆਰਾ ਹੀ ਆਪਣੀ ਸਰਕਾਰ ਬਣਾਉਂਦੇ ਹਾਂ | ਡਾ. ਹਰਿਭਜਨ ਪਿ੍ਯਦਰਸ਼ੀ ਨੇ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਜਿਸ ਦੀ ਉਮਰ 18 ਸਾਲ ਹੋ ਗਈ ਹੈ, ਉਸ ਨੂੰ ਆਪਣੀ ਵੋਟ ਜ਼ਰੂਰ ਬਣਾਉਣੀ ਅਤੇ ਪਾਉਣੀ ਚਾਹੀਦੀ ਹੈ | ਹਰਮੀਤ ਕੌਰ ਵਲੋਂ ਸਾਰਿਆਂ ਬੱਚਿਆਂ ਨੂੰ ਵੋਟਰ ਦਿਵਸ ਮੌਕੇ ਸਹੁੰ ਚੁਕਾਈ ਗਈ | ਇਸ ਮੌਕੇ ਪ੍ਰਵੀਨ ਕੁਮਾਰੀ ਤੇ ਜਗਸੀਰ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਗਿੱਦੜਬਾਹਾ, ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਜੀ. ਜੀ. ਐੱਸ. ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਜੈ ਅਸ਼ੀਸ਼ ਸੇਠੀ ਵਲੋਂ ਵਿਦਿਆਰਥੀਆਂ ਕੋਲੋਂ ਇਹ ਪ੍ਰਣ ਲਿਆ ਗਿਆ ਕਿ ਦੇਸ਼ ਦੀਆਂ ਲੋਕਤਾਂਤਰਿਕ ਪ੍ਰਪੰਰਾਵਾਂ ਨੂੰ ਬਣਾਈ ਰੱਖਣ ਲਈ ਉਹ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਨ ਤਰੀਕੇ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨਗੇ | ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਈ ਰੱਖਣ ਲਈ ਸਾਨੂੰ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ | ਇਸ ਮੌਕੇ ਵਾਈਸ ਪਿ੍ੰਸੀਪਲ ਡਾ: ਸਤਬੀਰ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ |
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ੍ਰੀ ਮੁਕਤਸਰ ਸਾਹਿਬ ਵਾਸੀ ...
ਗਿੱਦੜਬਾਹਾ, 25 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਕੰਮਾਂ ਵਿਚ ਹਰ ਤਰ੍ਹਾਂ ਦੀ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਨੂੰ ਖੱਜਲ-ਖ਼ੁਆਰ ਹੋਣ ਤੋਂ ਬਚਾਉਣ ਦੀਆਂ ਗੱਲਾਂ ਕਰਦੇ ਹਨ, ਪਰ ਦੂਜੇ ਪਾਸੇ ਉਨ੍ਹਾਂ ਦੇ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਹਰਾਜ ਵਿਖੇ ਧੰਨ-ਧੰਨ ਬਾਬਾ ਹੀਰਾ ਲਾਲ ਜੀ ਦੀ ਯਾਦ 'ਚ 14ਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ ਸਮੂਹ ਨਗਰ ਨਿਵਾਸੀ, ਸਮੂਹ ਕਮੇਟੀ ਮੈਂਬਰ ਅਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ 'ਚ ...
ਮਲੋਟ, 25 ਜਨਵਰੀ (ਪਾਟਿਲ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿੰ੍ਰਸੀਪਲ ਡਾ: ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਸਵੇਰ ਦੀ ਸਭਾ ਦਾ ਆਰੰਭ ਜੋਤੀ ਪ੍ਰਚੰਡ ਤੇ ਸਰਸਵਤੀ ਪੂਜਣ ਨਾਲ ਕੀਤਾ ਗਿਆ | ਵਿਦਿਆਰਥੀਆਂ ਨੇ ਬਸੰਤ ...
ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਉਪ ਮੰਡਲ ਅਫ਼ਸਰ ਫ਼ਰੀਦਕੋਟ ਨੇ ਇਕ ਹੁਕਮ ਜਾਰੀ ਕਰਦਿਆਂ ਵਾਤਾਵਰਨ ਇੰਜੀਨੀਅਰ ਪ੍ਰਦੂਸ਼ਣ ਕੰਟਰੋਲ ਬੋਰਡ ਫ਼ਰੀਦਕੋਟ ਨੂੰ ਕਿਹਾ ਕਿ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ ਬਸੰਤ ਦੇ ਤਿਓਹਾਰ ਮੌਕੇ ਚਾਈਨਾ ਡੋਰ ਵਰਤਣ 'ਤੇ ...
ਫ਼ਰੀਦਕੋਟ, 25 ਜਨਵਰੀ (ਸਰਬਜੀਤ ਸਿੰਘ)-ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਮਾਨੀ ਸਿੰਘ ਵਾਲਾ ਮੇਨ ਸੜਕ 'ਤੇ ਨਾਕਾਬੰਦੀ ਕਰ ਕੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਉਸ ਦੇ ਇਕ ਹੋਰ ਸਾਥੀ ਪੁਲਿਸ ਦੀ ...
ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ 'ਚ ਬਸੰਤ ਪੰਚਮੀ ਦਾ ਤਿਓਹਾਰ ਮਨਾਇਆ ਗਿਆ | ਇਸ ਦਿਨ 'ਤੇ ਸੰਸਥਾਵਾਂ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਬਸੰਤੀ ...
ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਰਘਬੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੀ ਅਗਵਾਈ ਅਤੇ ਪਿੰ੍ਰ./ਡਾਇ. ਡਾ. ਐੱਸ. ਐੱਸ. ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ...
ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਮਹੱਤਤਾ ਲਈ ਜਾਗਰੂਕ ਕਰਨ ਲਈ 13ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ...
ਜੈਤੋ, 25 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ ਦੇ ਸ਼ੁਰੂ ਵਿਚ ਪਿ੍ੰਸੀਪਲ ਨਿਖਿਲ ਗਾਂਧੀ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੁਆਰਾ ਰਾਸ਼ਟਰੀ ਝੰਡਾ ...
ਬਾਜਾਖਾਨਾ, 25 ਜਨਵਰੀ (ਜੀਵਨ ਗਰਗ)-ਸਪੋਰਟਸ ਕਿੰਗ ਕੰਪਨੀ ਜੀਦਾ ਦੇ ਮੈਨੇਜਿੰਗ ਡਾਇਰੈਕਟਰ ਮੁਨੀਸ਼ ਅਵਸਥੀ ਤੇ ਉਨ੍ਹਾਂ ਦੀ ਧਰਮ ਪਤਨੀ ਅੰਜ਼ਲੀ ਅਵਸਥੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੀ. ਐੱਮ. ਰਾਜਿੰਦਰਪਾਲ, ਐੱਚ. ਆਰ. ਪ੍ਰਸ਼ੋਤਮ ਸ਼ਰਮਾ, ਪਿਊਸ਼ ਬਾਂਸਲ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX