ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  1 day ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  1 day ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  1 day ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  1 day ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  1 day ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  1 day ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮਾਘ ਸੰਮਤ 554
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਵੱਖ-ਵੱਖ ਥਾਵਾਂ 'ਤੇ ਮਨਾਇਆ ਗਣਤੰਤਰ ਦਿਵਸ

ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ 'ਚ ਗਣਤੰਤਰ ਦਿਵਸ ਮਨਾਇਆ
ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਅਤਿ ਮਹੱਤਵਪੂਰਨ ਸਮਾਰੋਹ ਵਿਚ ਨਗਰ ਨਿਗਮ ਦੇ ਵੱਖ-ਵੱਖ ਅਧਿਕਾਰੀਆਂ ਕਰਮਚਾਰੀਆਂ ਅਤੇ ਯੂਨੀਅਨਾਂ ਦੇ ਪ੍ਰਧਾਨਾਂ ਅਹੁਦੇਦਾਰਾਂ ਅਤੇ ਵੱਖ ਵੱਖ ਮਿੳਾੂਸੀਪਲ ਕੌਂਸਲਰਾਂ ਵਲੋਂ ਭਾਗ ਲਿਆ ਗਿਆ | ਸਵੇਰੇ 8:58 ਵਜੇ ਨਗਰ ਨਿਗਮ ਵਿਖੇ ਮੇਅਰ ਸੁਰਿੰਦਰ ਕੁਮਾਰ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਦਾ ਗੁਣਗਾਨ ਕੀਤਾ ਗਿਆ | ਇਸ ਮੌਕੇ ਮੇਅਰ ਨਾਲ ਪ੍ਰਵੀਨ ਲਤਾ ਸੈਣੀ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਸਮਾਗਮ ਦੌਰਾਨ ਮੇਅਰ ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਦੇ ਨਾਮ ਸੰਦੇਸ਼ ਦਿੰਦੇ ਹੋਏ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਅਨੇਕ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਨਮਨ ਕੀਤਾ ਗਿਆ ਜਿਹਨਾਂ ਵਲੋਂ ਦੇਸ਼ ਦੀਆਂ ਆਪਣੀਆਂ ਜਾਨਾਂ ਵਾਰ ਕੇ ਸਾਨੂੰ ਆਜ਼ਾਦੀ ਦਿਵਾਈ ਗਈ | ਅੰਤ 'ਚ ਮੇਅਰ ਵਲੋਂ ਸ਼ਹਿਰ ਵਾਸੀਆਂ ਨੂੰ ਗਣਤੰਤਰਤਾ ਦਿਵਸ ਦੇ ਸ਼ੁੱਭ ਦਿਹਾੜੇ 'ਤੇ ਸ਼ਹਿਰ ਵਾਸੀਆਂ ਨੂੰ ਲੱਖ-ਲੱਖ ਵਧਾਈ ਦਿੱਤੀ ਗਈ |
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਪ੍ਰੀਤਇੰਦਰ ਸਿੰਘ ਬੈਂਸ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ
ਗੜ੍ਹਸ਼ੰਕਰ, (ਧਾਲੀਵਾਲ)-74ਵੇਂ ਗਣਤੰਤਰ ਦਿਵਸ ਮੌਕੇ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਸਬ-ਡਵੀਜ਼ਨ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਐੱਸ.ਡੀ.ਐੱਮ. ਪ੍ਰੀਤਇੰਦਰ ਸਿੰਘ ਬੈਂਸ ਨੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਪਰੇਡ ਦਾ ਮੁਆਇਨਾ ਕਰਨ ਉਪਰੰਤ ਐੱਸ.ਡੀ.ਐੱਮ. ਪ੍ਰੀਤਇੰਦਰ ਸਿੰਘ ਬੈਂਸ ਨੇ ਪਰੇਡ ਦੀਆਂ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ | ਐੱਸ.ਡੀ.ਐੱਮ. ਬੈਂਸ ਨੇ ਆਪਣੇ ਸੰਬੋਧਨ ਵਿਚ ਦੇਸ਼ ਦੇ ਆਜ਼ਾਦੀ ਘੁਲਾਟੀਆ, ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ ਵੱਖ-ਵੱਖ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕਰਦਿਆਂ ਸਭ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਮੁੱਖ ਮਹਿਮਾਨ ਵਲੋਂ ਸਮਾਗਮ 'ਚ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੇ ਸਭਿਆਚਾਰਕ ਤੇ ਦੇਸ਼ ਭਗਤੀ ਨਾਲ ਸਬੰਧਿਤ ਵੰਨਗੀਆਂ ਪੇਸ਼ ਕਰਦਿਆਂ ਸਮਾਗਮ ਨੂੰ ਚਾਰ ਚੰਨ ਲਾਏ | ਸਮਾਗਮ ਦੌਰਾਨ ਤਹਿਸੀਲਦਾਰ ਤਪਨ ਭਨੋਟ, ਡੀ.ਐੱਸ.ਪੀ. ਹੁਸ਼ਿਆਰਪੁਰ ਤਲਵਿੰਦਰ ਕੁਮਾਰ, ਅਮਰਜੀਤ ਕੁਮਾਰ ਨਾਇਬ ਤਹਿਸੀਲਦਾਰ, ਮੈਡਮ ਹਰਪ੍ਰੀਤ ਕੌਰ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਨਗਰ ਕੌਂਸਲ ਪ੍ਰਧਾਨ ਤਿ੍ਬੱਕ ਦੱਤ ਐਰੀ, ਵਾਈਸ ਪ੍ਰਧਾਨ ਸੋਮ ਨਾਥ ਬੰਗੜ, ਸ਼ਲਿੰਦਰ ਪਾਲ ਕਾਕਾ ਪਦਰਾਣਾ, ਈ.ਓ. ਰਾਜੀਵ ਸਰੀਨ, ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ, ਮਨਜਿੰਦਰ ਕੌਰ ਬੀ.ਡੀ.ਪੀ.ਓ., ਧਰਮ ਪਾਲ ਬੀ.ਡੀ.ਪੀ.ਓ. ਮਾਹਿਲਪੁਰ, ਐੱਸ.ਐੱਮ.ਓ. ਡਾ. ਰਘਬੀਰ ਸਿੰਘ, ਵਿਜੇ ਭੱਟੀ, ਪਰਮਜੀਤ ਕੌਰ ਹੀਰ ਸੀ.ਡੀ.ਪੀ.ਓ., ਤਰਨਵੀਰ ਸਿੰਘ ਬੇਦੀ, ਸੁਭਾਸ਼ ਚੰਦਰ, ਮੋਹਣ ਲਾਲ ਹਾਜੀਪੁਰ, ਮਨਜੀਤ ਕੁਮਾਰ, ਰਾਕੇਸ਼ ਕੁਮਾਰ ਐੱਸ.ਆਈ., ਕਸ਼ਮੀਰ ਸਿੰਘ ਰਿਟਾ. ਨਾਇਬ ਤਹਿਸੀਲਦਾਰ ਤੇ ਹੋਰ ਹਾਜ਼ਰ ਹੋਏ | ਪਿ੍ੰਸੀਪਲ ਵਿਜੇ ਭੱਟੀ ਨੇ ਸਟੇਜ ਦੀ ਕਾਰਵਾਈ ਚਲਾਈ |
ਐਸ. ਡੀ. ਕਾਲਜ 'ਚ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ, ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਅਤੇ ਸਕੂਲ ਪਿ੍ੰਸੀਪਲ ਡਾ: ਰਾਧਿਕਾ ਰਤਨ ਦੀ ਅਗਵਾਈ 'ਚ ਐਨ.ਐਸ.ਐਸ., ਐਨ.ਸੀ.ਸੀ ਅਤੇ ਯੁਵਕ ਭਲਾਈ ਤੇ ਸੱਭਿਆਚਾਰਕ ਮਾਮਲੇ ਕਮੇਟੀ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਮਨਾਈ ਗਈ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ, ਖ਼ਜ਼ਾਨਚੀ ਪ੍ਰਮੋਦ ਸ਼ਰਮਾ ਅਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਨੇ ਕਾਲਜ ਕੈਂਪਸ 'ਚ ਤਿਰੰਗਾ ਝੰਡਾ ਲਹਿਰਾਇਆ ਅਤੇ ਰਾਸ਼ਟਰੀ ਗਾਣ ਪੇਸ਼ ਕੀਤਾ | ਇਸ ਉਪਰੰਤ ਪੰਡਿਤ ਅੰਮਿ੍ਤ ਆਨੰਦ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਸੰਤ ਪੰਚਮੀ ਮੌਕੇ ਮਾਤਾ ਸਰਸਵਤੀ ਦੀ ਪੂਜਾ ਕੀਤੀ ਗਈ | ਇਸ ਮੌਕੇ ਐਨ.ਐਸ.ਐਸ ਅਫ਼ਸਰ ਡਾ. ਗੁਰਚਰਨ ਸਿੰਘ, ਐਨ.ਸੀ.ਸੀ. ਇੰਚਾਰਜ ਸਹਾਇਕ ਪ੍ਰੋ: ਡਿੰਪਲ, ਇੰਚਾਰਜ ਯੁਵਕ ਭਲਾਈ ਕਮੇਟੀ ਸਹਾਇਕ ਪ੍ਰੋ: ਮੇਘਾ ਦੂਆ, ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਸਰਕਾਰੀ ਪੋਲੀਟੈਕਨਿਕ ਕਾਲਜ 'ਚ ਗਣਤੰਤਰ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰਸੀਪਲ ਰਚਨਾ ਕੌਰ ਦੀ ਅਗਵਾਈ 'ਚ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰ: ਰਚਨਾ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ, ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ | ਇਸ ਮੌਕੇ ਕਾਲਜ ਦੇ ਸਮੂਹ ਅਤੇ ਵਿਦਿਆਰਥੀਆਂ ਵਲੋਂ ਵੱਧ-ਚੜ੍ਹ ਕੇ ਸਮਾਗਮ 'ਚ ਹਿੱਸਾ ਲਿਆ ਗਿਆ | ਇਸ ਮੌਕੇ ਵਿਦਿਆਰਥੀਆਂ 'ਚ ਗਣਤੰਤਰ ਦਿਵਸ ਦੀ ਮਹੱਤਤਾ ਸਬੰਧੀ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ
ਬੁੱਲ੍ਹੋਵਾਲ, (ਲੁਗਾਣਾ)-ਗ੍ਰਾਮ ਪੰਚਾਇਤ ਬੁੱਲ੍ਹੋਵਾਲ ਦੀ ਅਗਵਾਈ ਹੇਠ ਦੇਸ਼ ਦਾ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਬੁੱਲ੍ਹੋਵਾਲ ਵਿਖੇ ਮਨਾਇਆ | ਇਸ ਮੌਕੇ ਸਰਪੰਚ ਗੁਰਪ੍ਰੀਤ ਕੌਰ ਵਲੋਂ ਤਿਰੰਗਾ ਲਹਿਰਾਇਆ ਗਿਆ | ਇਸ ਦੌਰਾਨ ਪੁਲਿਸ ਥਾਣਾ ਬੁੱਲ੍ਹੋਵਾਲ ਦੇ ਮੁਲਾਜ਼ਮਾਂ ਦੀ ਪੁਲਿਸ ਟੁਕੜੀ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਵੀ ਦਿੱਤੀ ਗਈ | ਇਸ ਮੌਕੇ ਸਰਪੰਚ ਗੁਰਪ੍ਰੀਤ ਕੌਰ ਨਾਲ ਭੁਪਿੰਦਰ ਕੌਰ, ਏ.ਐਸ.ਆਈ ਰਾਜਵਿੰਦਰ ਸਿੰਘ, ਮੁੱਖ ਮੁਣਸ਼ੀ ਜਸਵਿੰਦਰ ਠਾਕਰ, ਏ.ਐਸ. ਆਈ ਹਰਵਿੰਦਰ ਸਿੰਘ ਚੌਟਾਲਾ, ਲਖਵਿੰਦਰ ਸਿੰਘ, ਬਲਜੀਤ ਕੌਰ, ਸੁਰਜੀਤ ਸਿੰਘ, ਅਨਿਲ ਕੁਮਾਰ, ਪ੍ਰਦੀਪ ਕੁਮਾਰ ਵੀ ਹਾਜ਼ਰ ਸਨ | ਗਣਤੰਤਰ ਦਿਵਸ ਦੇ ਰੰਗਾਂ 'ਚ ਰੰਗਿਆਂ ਦਿੱਲੀ ਇੰਟਰਨੈਸ਼ਨਲ ਸਕੂਲ
ਚੱਬੇਵਾਲ, (ਪਰਮਜੀਤ ਨੌਰੰਗਾਬਾਦੀ)-ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ਬੱਚਿਆਂ ਨੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ¢ਪ੍ਰੋਗਰਾਮ ਦਾ ਉਦਘਾਟਨ ਪਿੰ੍ਰਸੀਪਲ ਮਾਰੀਆ ਜੋਹਨ ਅਤੇ ਸਕੂਲ ਡਾਇਰੈਕਟਰ ਅਨੁਜ ਤੋਲਾ ਅਤੇ ਅਮਿਤ ਤੋਲਾ ਨੇ ਕੀਤਾ¢ਸਕੂਲ ਦੀਆਂ ਵਿਦਿਆਰਥਣਾਂ ਨੇ ਦੇਸ਼ ਭਗਤੀ ਦੇ ਗੀਤਾਂ ਤੇ ਡਾਂਸ, ਕਵਿਤਾ ਪਾਠ,ਭਾਸ਼ਣ ਪੇਸ਼ ਕੀਤੇ¢ਕੇ.ਜੀ ਦੇ ਛੋਟੇ-ਛੋਟੇ ਵਿਦਿਆਰਥੀਆਂ ਲਈ ਕਰਾਫ਼ਟ ਗਤੀਵਿਧੀ ਕਰਵਾਈ ਗਈ¢ ਗਣਤੰਤਰ ਦਿਵਸ ਦੇ ਮÏਕੇ ਚੌਥੀ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ¢ ਉਨ੍ਹਾਂ ਦੇ ਭਾਸ਼ਣਾਂ ਵਿਚ ਦੇਸ਼ ਭਗਤੀ ਦਾ ਜਜ਼ਬਾ ਸਾਫ਼ ਝਲਕਦਾ ਸੀ¢ ਛੋਟੇ ਬੱਚਿਆਂ ਵੱਲੋਂ ਵੱਖ-ਵੱਖ ਦੇਸ਼ ਭਗਤਾਂ ਦੇ ਕਿਰਦਾਰ ਨਿਭਾਏ ਗਏ¢ਪਿੰ੍ਰਸੀਪਲ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਇਸ ਦਿਨ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਸਾਨੂੰ ਸਾਰਿਆਂ ਨੂੰ ਭਾਰਤ ਦੇ ਨਾਗਰਿਕ ਹੋਣ 'ਤੇ ਮਾਣ ਹੋਣਾ ਚਾਹੀਦਾ ਹੈ¢ਸਾਨੂੰ ਆਪਣੀ ਮਾਤ ਭੂਮੀ ਦੀ ਰੱਖਿਆ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ¢
ਕੰਨਿਆ ਸਕੂਲ ਤਲਵਾੜਾ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
ਤਲਵਾੜਾ, ਰਾਮਗੜ੍ਹ ਸੀਕਰੀ, (ਓਸ਼ੋ, ਕਟੋਚ)- ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਵਿਖੇ 74ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪਿ੍ੰਸੀਪਲ ਗੁਰਾਂਦਾਸ ਵਲੋਂ ਨਿਭਾਈ ਗਈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ | ਇਸ ਉਪਰੰਤ ਵਿਦਿਆਰਥਣਾਂ ਵਲੋਂ ਦੇਸ਼ ਭਗਤੀ ਭਰਪੂਰ ਮਨਮੋਹਕ ਤੇ ਦਿਲ ਖਿਚਵਾਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰ. ਗੁਰਾਂਦਾਸ ਵਲੋਂ ਸੰਬੋਧਿਤ ਕਰਦਿਆਂ ਗਣਤੰਤਰ ਦਿਵਸ ਦੇ ਪਿਛੋਕੜ, ਮਹੱਤਵ ਅਤੇ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਪ੍ਰਤੀ ਵਿਦਿਆਰਥਣਾਂ ਨੂੰ ਜਾਣੂ ਕਰਵਾਇਆ | ਸਮਾਗਮ ਨੂੰ ਰਾਜ ਕੁਮਾਰ, ਸੰਜੂ ਸ਼ਰਮਾ, ਬੰਦਨਾ ਸ਼ਰਮਾ, ਗੁਰਦੀਪ, ਸੁਨੀਲ ਨਾਗਾ, ਬਿਆਸ ਦੇਵ ਆਦਿ ਨੇ ਵੀ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀ ਜਿੱਥੇ ਵਧਾਈ ਦਿੱਤੀ, ਉੱਥੇ ਗਣਤੰਤਰ ਦਿਵਸ ਦੇ ਮਹੱਤਵ 'ਤੇ ਵੀ ਚਾਨਣਾ ਪਾਇਆ |
ਮੁਕੇਰੀਆਂ ਵਿਖੇ ਸਰਕਾਰੀ ਸਮਾਗਮ ਵਿਚ ਐਸ. ਡੀ. ਐਮ. ਨੇ ਲਹਿਰਾਇਆ ਝੰਡਾ
ਮੁਕੇਰੀਆਂ, (ਰਾਮਗੜ੍ਹੀਆ)- ਮੁਕੇਰੀਆਂ ਵਿਖੇ ਸਬ-ਡਵੀਜਨ ਪੱਧਰੀ ਸਰਕਾਰੀ ਸਮਾਗਮ ਜੋ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਸਬੰਧੀ ਕਰਵਾਇਆ ਗਿਆ, ਵਿਚ ਮੁੱਖ ਮਹਿਮਾਨ ਐਸ.ਡੀ.ਐਮ. ਕੰਵਲਦੀਪ ਸਿੰਘ ਨੇ ਪਹੁੰਚ ਕੇ ਜਿੱਥੇ ਕੌਮੀ ਝੰਡਾ ਤਿਰੰਗਾ ਲਹਿਰਾਇਆ ਉਥੇ ਹੀ ਮਾਰਚ ਪਾਸਟ ਦੌਰਾਨ ਪੁਲਿਸ ਦੀ ਟੁਕੜੀ ਤੋਂ ਸਲਾਮੀ ਵੀ ਲਈ | ਇਸ ਮੌਕੇ ਰਾਸ਼ਟਰੀ ਗੀਤ ਵੀ ਗਾਇਆ ਗਿਆ | ਇਸ ਮੌਕੇ ਮੁਕੇਰੀਆਂ ਤੋਂ 'ਆਪ' ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ, ਡੀ.ਐਸ.ਪੀ. ਕੁਲਵਿੰਦਰ ਵਿਰਕ, ਤਹਿਸੀਲਦਾਰ ਅਰਵਿੰਦ ਸਲਵਾਨ ਅਤੇ ਨਾਇਬ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ | ਇਸ ਮੌਕੇ ਐਸ.ਡੀ.ਐਮ. ਮੁਕੇਰੀਆਂ ਕੰਵਲਦੀਪ ਸਿੰਘ ਨੇ ਗਣਤੰਤਰ ਦਿਵਸ ਦੀਆਂ ਜਿਥੇ ਸਮੂਹ ਨਗਰ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਦੇਸ਼ ਦੀ ਖ਼ਾਤਿਰ ਜਾਨਾਂ ਵਾਰ ਚੁੱਕੇ ਸੂਰਬੀਰਾਂ ਨੂੰ ਯਾਦ ਕੀਤਾ | ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ ਅਤੇ ਗਰੁੱਪ ਡਾਂਸ ਵੀ ਕਰਵਾਇਆ ਗਿਆ ਅਤੇ ਦੇਸ਼ ਭਗਤੀ ਨਾਲ ਸੰਬੰਧਿਤ ਕਵਿਤਾਵਾਂ ਤੇ ਸਕਿੱਟਾਂ ਵੀ ਪੇਸ਼ ਕੀਤੀਆਂ ਗਈਆਂ |
ਬਾਗਪੁਰ-ਸਤੌਰ ਸਕੂਲ 'ਚ ਗਣਤੰਤਰਤਾ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਵਿਖੇ 74ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੁਰਜੀਤ ਸਿੰਘ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ | ਇਸ ਮੌਕੇ ਪਿ੍ੰ: ਸੁਰਜੀਤ ਸਿੰਘ ਨੇ ਕਿਹਾ ਕਿ ਗਣਤੰਤਰਤਾ ਦਿਵਸ ਦੇਸ਼ ਦੀ ਪ੍ਰਭੂਸੱਤਾ ਦਾ ਪ੍ਰਤੀਕ ਹੈ | ਇਸ ਮੌਕੇ ਲੈਕਚਰਾਰ ਪਿ੍ਤਪਾਲ ਸਿੰਘ ਨੇ ਕਿਹਾ ਕਿ ਦੇਸ ਨੂੰ ਵਿਕਸਤ ਬਣਾਉਣ ਲਈ ਸਾਨੂੰ ਸੰਵਿਧਾਨ ਵਿਚ ਮਿਲੇ ਅਧਿਕਾਰਾਂ ਦੇ ਨਾਲ-ਨਾਲ ਜ਼ਿੰਮੇਵਾਰੀਆਂ ਨੂੰ ਕਦੇ ਨਹੀਂ ਭੁਲਾਉਣਾ ਚਾਹੀਦਾ | ਇਸ ਮੌਕੇ ਵਿਦਿਆਰਥੀਆਂ ਨੇ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਜਸਵਿੰਦਰ ਸਿੰਘ ਸਹੋਤਾ, ਮਨਿੰਦਰ ਸਿੰਘ, ਵਰਿੰਦਰ ਸਿੰਘ, ਹਰਜਿੰਦਰ ਕੁਮਾਰ, ਕਮਲਜੀਤ ਸਿੰਘ, ਬਲਵਿੰਦਰ ਸਿੰਘ, ਸੰਦੀਪ ਕੁਮਾਰ, ਸੁਖਵਿੰਦਰ ਸਿੰਘ, ਜੋਗਿੰਦਰ ਸਿੰਘ, ਲਵ ਕੁਮਾਰ, ਰਣਜੀਤ ਸਿੰਘ, ਰਵਿੰਦਰ ਸਿੰਘ, ਹਰਮਿੰਦਰ ਪਾਲ, ਕੁਲਦੀਪ ਸਿੰਘ, ਸਤਪਾਲ, ਸਰਬਜੀਤ ਕੌਰ, ਕਰਨ ਗੁਪਤਾ, ਪ੍ਰਦੀਪ ਸੈਣੀ, ਗੁਰਦੀਪ ਕੌਰ, ਰਮਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਡਾ. ਰਾਏ ਤੇ ਸੂਦ ਦੀ ਅਗਵਾਈ 'ਚ ਭਾਜਪਾ ਨੇ ਗਣਤੰਤਰ ਦਿਵਸ ਮਨਾਇਆ
ਚੱਬੇਵਾਲ, (ਪਰਮਜੀਤ ਨੌਰੰਗਾਬਾਦੀ)-ਚੱਬੇਵਾਲ ਵਿਖੇ ਸਥਿਤ ਭਾਜਪਾ ਦਫ਼ਤਰ ਵਿਚ ਭਾਜਪਾ ਆਗੂ ਡਾ. ਦਿਲਬਾਗ ਰਾਏ ਅਤੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੀ ਅਗਵਾਈ ਵਿਚ ਗਣਤੰਤਰ ਦਿਵਸ ਮਨਾਇਆ ਗਿਆ¢ ਇਸ ਮÏਕੇ ਤੀਕਸ਼ਨ ਸੂਦ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ¢ਇਸ ਮÏਕੇ ਆਪਣੇ ਵਧਾਈ ਸੰਦੇਸ਼ ਵਿਚ ਡਾ. ਦਿਲਬਾਗ ਰਾਏ ਅਤੇ ਤੀਕਸ਼ਨ ਸੂਦ ਨੇ ਕਿਹਾ ਕਿ ਭਾਰਤੀ ਭਾਰਤੀ ਸੰਵਿਧਾਨ ਪੂਰੇ ਵਿਸ਼ਵ ਲਈ ਇਕ ਮਿਸਾਲ ਹੈ¢ ਉਨ੍ਹਾਂ ਕਿਹਾ ਕਿ ਦੇਸ਼ ਅੱਜ ਭਾਜਪਾ ਦੀ ਅਗਵਾਈ ਵਿਚ ਲਗਾਤਾਰ ਤਰੱਕੀ ਵੱਲ ਵੱਧ ਰਿਹਾ ਹੈ¢ ਇਸ ਮੌਕੇ ਮੰਗਤ ਰਾਮ, ਨੀਲਮ ਸ਼ਰਮਾ, ਗੁਰਸੇਵਕ, ਅਵਤਾਰ ਡਾਂਡੀਆ ਦਲਵੀਰ ਸਿੰਘ, ਸੁਖਪ੍ਰੀਤ, ਰੀਨਾ ਗਿੱਲ, ਜੀਵਨ, ਕਿਸ਼ਨ, ਸੰਤੋਖ ਸਿੰਘ ਅਤੇ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ¢
ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ 'ਚ 'ਗਣਤੰਤਰ ਦਿਵਸ' ਮਨਾਇਆ
ਸਾਹਲੋਂ, (ਜਰਨੈਲ ਸਿੰਘ ਨਿੱਘ੍ਹਾ) - ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਡਾਇਰੈਕਟਰ ਹਰਵਿੰਦਰ ਕੌਰ ਪਾਬਲਾ ਦੀ ਅਗਵਾਈ ਵਿਚ ਗਣਤੰਤਰ ਦਿਵਸ ਮਨਾਇਆ ਜਿਸ ਵਿਚ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਨੂੰ ਮੁੱਖ ਰਖਦਿਆਂ ਦੇਸ਼ ਭਗਤੀ ਦੀਆਂ ਕਵਿਤਾਵਾਂ ਅਤੇ ਦੇਸ਼ ਭਗਤਾਂ ਦੇ ਚਿੱਤਰ ਪੇਸ਼ ਕਰ ਕੇ ਉਨ੍ਹਾਂ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵਲੋਂ ਤਿਆਰ ਕੀਤੇ ਦੇਸ਼ ਦੇ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਵਲੋਂ ਇਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਅੰਤ ਵਿਚ ਅਧਿਆਪਕਾਂ ਵਲੋਂ ਗਣਤੰਤਰ ਦਿਵਸ ਦੀ ਮਹੱਤਤਾ ਦੱਸਦੇ ਹੋਏ ਬੱਚਿਆਂ ਨੂੰ ਸੱਚ ਦੇ ਰਾਹ 'ਤੇ ਬਹਾਦਰੀ ਨਾਲ ਚਲਦੇ ਹੋਏ ਆਪਣੇ ਦੇਸ਼ ਦੀ ਸ਼ਾਨ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਰਾਸ਼ਟਰੀ ਗਾਇਨ ਨਾਲ ਪੋ੍ਰਗਰਾਮ ਦੀ ਸਮਾਪਤੀ ਕੀਤੀ | ਇਸ ਮੌਕੇ ਸਮੂਹ ਅਧਿਆਪਕ ਵੀ ਹਾਜ਼ਰ ਸਨ |
ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਗਣਤੰਤਰ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰ: ਸ਼ਰਤ ਕੁਮਾਰ ਸਿੰਘ ਨੇ ਕੌਮੀ ਝੰਡੀ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸੈਨਾ ਅਤੇ ਪੁਲਿਸ ਦਾ ਸਤਿਕਾਰ ਕਰਦੇ ਹੋਏ ਦੇਸ਼ ਅਤੇ ਸਮਾਜ ਹਿੱਤ 'ਚ ਕੰਮ ਕਰਨਾ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਵਿਚਾਰ ਪੇਸ਼ ਕੀਤੇ ਗਏ | ਵਾਸਲ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਸੰਜੀਵ ਵਾਸਲ, ਸੀ.ਈ.ਓ. ਰਾਘਵ ਵਾਸਲ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਕਾਂਗਰਸ ਦਫ਼ਤਰ ਮੁਕੇਰੀਆਂ ਵਿਖੇ ਗਣਤੰਤਰ ਦਿਵਸ ਮਨਾਇਆ
ਮੁਕੇਰੀਆਂ, (ਰਾਮਗੜ੍ਹੀਆ)- ਕਾਂਗਰਸ ਦਫ਼ਤਰ ਮੁਕੇਰੀਆਂ ਵਿਖੇ ਬਲਾਕ ਪ੍ਰਧਾਨ ਕਮਲਜੀਤ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਵਲੋਂ 74ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਕਾਂਗਰਸੀ ਵਰਕਰਾਂ ਨਾਲ ਮਿਲ ਕੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ ਗਿਆ | ਮੈਡਮ ਇੰਦੂ ਬਾਲਾ ਨੇ ਦੇਸ਼ ਲਈ ਜਾਨਾਂ ਵਾਰ ਚੁੱਕੇ ਸੂਰਬੀਰਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਪ੍ਰਣਾਮ ਕੀਤਾ | ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਸਬੰਧੀ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਰਵਿੰਦਰ, ਮਾਸਟਰ ਰਮੇਸ਼, ਐਮ.ਸੀ. ਸੇਵਾ ਸਿੰਘ, ਐਮ.ਸੀ. ਬਿੰਦਰ, ਵਿਨੋਦ ਕੁਮਾਰ, ਲਾਡੀ ਐਮ.ਸੀ., ਮੰਗਲੇਸ਼ ਕੁਮਾਰ ਜੱਜ, ਅਗਰਵਾਲ, ਰਾਣਾ, ਰਮਨ, ਬਿੱਟੂ, ਵਾਲੀਆ, ਪ੍ਰਵੀਨ ਆਦਿ ਹਾਜ਼ਰ ਸਨ | 
ਮਿੱਕੀ ਡੋਗਰਾ ਨੇ ਜ਼ਿਲ੍ਹਾ ਕਾਂਗਰਸ ਦਫ਼ਤਰ 'ਚ ਕੌਮੀ ਝੰਡਾ ਲਹਿਰਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪਾਰਟੀ ਦਫ਼ਤਰ ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਵਿਸ਼ਵ ਦਾ ਮਹਾਨ ਸੰਵਿਧਾਨ ਹੈ, ਜੋ ਹਰੇਕ ਭਾਰਤੀ ਦੇ ਕਰਤੱਵਾਂ ਅਤੇ ਅਧਿਕਾਰਾਂ ਦੀ ਰੱਖਿਆ ਕਰਦਾ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਨਵਪ੍ਰੀਤ ਰੈਹਲ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਗੁਰਦੀਪ ਕਟੋਚ, ਅਸ਼ੋਕ ਸੂਦ ਹੈਪੀ, ਕੌਂਸਲਰ ਅਸ਼ੋਕ ਮਹਿਰਾ, ਰਣਜੀਤ ਬਾਗਪੁਰ, ਆਸ਼ੂ ਸ਼ਰਮਾ, ਮੀਨਾਕਸ਼ੀ ਸ਼ਰਮਾ, ਲਵਕੇਸ਼ ਓਹਰੀ, ਪ੍ਰਦੀਪ ਪਿੱਪਲਾਂਵਾਲਾ, ਸੁਰਿੰਦਰ ਬੀਟਨ, ਗੋਪਾਲ ਵਰਮਾ, ਸੋਢੀ ਸਰਪੰਚ, ਅਸ਼ਵਨੀ ਸ਼ਰਮਾ, ਪੁਨੀਤ ਸ਼ਰਮਾ, ਦੀਪ ਭੱਟੀ ਆਦਿ ਹਾਜ਼ਰ ਸਨ।
ਜੀ. ਜੀ. ਡੀ. ਐਸ. ਡੀ. ਸਕੂਲ ਹਰਿਆਣਾ ਵਿਖੇ ਤਿਰੰਗਾ ਲਹਿਰਾਇਆ
ਹਰਿਆਣਾ, (ਹਰਮੇਲ ਸਿੰਘ ਖੱਖ)-ਜੀ.ਜੀ.ਡੀ.ਐਸ.ਡੀ. ਸਕੂਲ ਹਰਿਆਣਾ ਵਿਖੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਰਾਜੀਵ ਕੁਮਾਰ ਨੇ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਵਧਾਈ ਦਿੰਦੇ ਹੋਏ ਕਿਹਾ ਕਿ ਦੇਸ਼ ਅੰਦਰ ਅੱਜ ਦੇ ਦਿਨ ਸੰਵਿਧਾਨ ਲਾਗੂ ਹੋਇਆ ਸੀ, ਜਿਸ ਦਾ ਪੂਰੇ ਦੇਸ਼ ਵਾਸੀਆਂ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਬਹੁਤ ਹੀ ਕੁਰਬਾਨੀਆਂ ਦੇ ਕੇ ਮਿਲੀ ਹੈ ਤੇ ਹੁਣ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀ ਆਪਣੇ ਦੇਸ਼ ਦੀ ਆਨਬਾਨ ਬਰਕਰਾਰ ਰੱਖਣ ਲਈ ਦੇਸ਼ ਦੀ ਉੱਨਤੀ ਦਾ ਹਿੱਸਾ ਬਣੀਏ। ਇਸ ਮੌਕੇ ਸਕੂਲ 'ਚ ਸਮਾਗਮ ਵੀ ਕਰਵਾਇਆ ਗਿਆ। ਇਸ ਮੌਕੇ ਸਕੂਲ ਇੰਚਾਰਜ ਸੂਚੀ ਸ਼ਰਮਾ, ਪ੍ਰੋ: ਸੁਰੇਸ਼ ਕੁਮਾਰ ਅਤੇ ਸਕੂਲ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਪੰਜਾਬ ਰੋਡਵੇਜ਼ ਦਫ਼ਤਰ 'ਚ ਗਣਤੰਤਰ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਦਫ਼ਤਰ ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਸੁਪਰਡੈਂਟ ਚਰਨਜੀਤ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਭੁਪਿੰਦਰ ਸਿੰਘ ਐਸ.ਐਸ., ਪਰਮਜੀਤ ਸਿੰਘ ਕਜਲਾ, ਸੁਰਿੰਦਰ ਸਿੰਘ ਨਾਜ਼ਰ, ਗੁਰਮੀਤ ਸਿੰਘ ਇੰਸਪੈਕਟਰ, ਕੁਲਦੀਪ ਸਿੰਘ, ਵਰਕਸ਼ਾਪ ਇੰਚਾਰਜ ਨਰਿੰਦਰ ਸਿੰਘ ਐਚ.ਈ, ਸਤਿੰਦਰ ਕੈਸ਼ੀਅਰ, ਦਵਿੰਦਰ ਸਿੰਘ ਬਗੋਲ ਕਲਾਂ, ਸੰਤੋਖ ਸਿੰਘ ਕਡਿਆਣਾ, ਵਿਪਨ ਕੁਮਾਰ ਹਰਿਆਣਾ, ਰਜਿੰਦਰ ਕੁਮਾਰ ਵੈਲਡਰ, ਹਰੀ ਕਰਿਸ਼ਨ ਆਦਿ ਹਾਜ਼ਰ ਸਨ।
ਸ਼ਾਮਚੁਰਾਸੀ 'ਚ ਨਗਰ ਕੌਂਸਲ ਪ੍ਰਧਾਨ ਨਿਰਮਲ ਕੁਮਾਰ ਨੇ ਲਹਿਰਾਇਆ ਤਿਰੰਗਾ
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)-ਦੇਸ਼ ਦੇ ਬਾਕੀ ਹਿੱਸਿਆਂ ਵਾਂਗ ਸ਼ਾਮਚੁਰਾਸੀ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਸ਼ਾਮਚੁਰਾਸੀ ਦਾ ਮੁੱਖ ਸਮਾਗਮ ਨਗਰ ਕੌਂਸਲ ਦਫ਼ਤਰ ਵਿਖੇ ਕਰਵਾਇਆ ਗਿਆ, ਜਿੱਥੇ ਨਗਰ ਕੌਂਸਲ ਸ਼ਾਮਚੁਰਾਸੀ ਦੇ ਪ੍ਰਧਾਨ ਡਾ. ਨਿਰਮਲ ਕੁਮਾਰ ਨੇ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਡਾ. ਨਿਰਮਲ ਕੁਮਾਰ ਨੇ ਜਿੱਥੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਉੱਥੇ ਭਾਰਤੀ ਸੰਵਿਧਾਨ ਸਬੰਧੀ ਚਾਨਣਾ ਪਾਇਆ। ਇਨ੍ਹਾਂ ਸਮਾਗਮਾਂ ਵਿਚ ਹੋਰਨਾਂ ਤੋਂ ਇਲਾਵਾ ਉਪ ਪ੍ਰਧਾਨ ਕੁਲਜੀਤ ਸਿੰਘ ਹੁੰਦਲ, ਕੌਂਸਲਰ ਹਰਭਜਨ ਕੌਰ, ਕੌਂਸਲਰ ਬਲਜਿੰਦਰ ਕੌਰ, ਕੌਂਸਲਰ ਮਨਜੀਤ ਕੌਰ, ਮਨਜੀਤ ਸਿੰਘ ਨਸਰਾਲਾ, ਅਮਰਜੀਤ ਸਿੰਘ ਵਿਰਦੀ, ਰਣਵੀਰ ਸਿੰਘ, ਹਰਪਾਲ ਸਿੰਘ, ਹਰਚਰਨ ਸਿੰਘ, ਦੇਸ ਰਾਜ, ਤਨੂੰ ਸ਼ਰਮਾ ਵੀ ਸ਼ਾਮਿਲ ਸਨ।
ਡੀ. ਏ. ਵੀ. ਕਾਲਜ 'ਚ ਗਣਤੰਤਰ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ 'ਚ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ, ਸਕੱਤਰ ਡੀ. ਐਲ. ਆਨੰਦ ਅਤੇ ਪ੍ਰਿੰਸੀਪਲ ਡਾ. ਵਿਨੈ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਕੈਂਪਸ 'ਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰੋ: ਮਨੋਜ ਕਪੂਰ ਮੈਂਬਰ ਕਾਲਜ ਮੈਨੇਜਿੰਗ ਕਮੇਟੀ ਤੇ ਮੈਨੇਜਰ ਡਾਇਰੈਕਟਰ ਟਰਿੱਪਲ ਐਮ. ਪਬਲਿਕ ਸਕੂਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਰਜਨੀਸ਼ ਖੰਨਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਕਾਲਜ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਸਹਾਇਕ ਪ੍ਰੋਫੈਸਰ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟ ਵੱਲੋਂ ਇਸ ਮੌਕੇ ਪੋਸਟਰ ਬਣਾ ਕੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਡਾ.ਰੂਪਾਕਸ਼ੀ ਬੱਗਾ, ਡਾ.ਕੁਲਵੰਤ ਰਾਣਾ, ਅਨਿਲ ਕੁਮਾਰ ਅਤੇ ਡਾ. ਰਾਹੁਲ ਕਾਲੀਆ ਆਦਿ ਹਾਜ਼ਰ ਸਨ। ਮੰਚ ਸੰਚਾਲਨ ਡਾ. ਰੂਬੀ ਜੈਨ ਵੱਲੋਂ ਬਾਖ਼ੂਬੀ ਕੀਤਾ ਗਿਆ।
ਮਾਡਲ ਟਾਊਨ ਕਲੱਬ ਹੁਸ਼ਿਆਰਪੁਰ ਨੇ ਗਣਤੰਤਰ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਮਾਡਲ ਟਾਊਨ ਕਲੱਬ ਹੁਸ਼ਿਆਰਪੁਰ ਵਲੋਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਜਿਸ 'ਚ ਕਲੱਬ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਕਲੱਬ ਪ੍ਰਧਾਨ ਪਰਮਿੰਦਰ ਚੀਮਾ ਨੇ ਕਿਹਾ ਕਿ ਇਹ ਦਿਨ ਹਰੇਕ ਦੇਸ਼ ਵਾਸੀ ਲਈ ਮਾਣ ਵਾਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਉਨ੍ਹਾਂ ਵਲੋਂ ਦਰਸਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਬਾਜਵਾ, ਵਿਨੋਦ ਓਹਰੀ, ਮੈਡਮ ਕੇ. ਕੋਹਲੀ, ਜਸਵੀਰ ਸਿੰਘ, ਮਸਤਾਨ ਸਿੰਘ ਗਰੇਵਾਲ, ਡੌਲੀ ਚੀਮਾ, ਡਾ: ਰਾਜੀਵ ਵਰਮਾ, ਰਾਜੀਵ ਓਹਰੀ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।
ਯੂਨਾਈਟਿਡ ਫ਼ਰੰਟ ਐਕਸ-ਸਰਵਿਸਮੈਨ ਸੰਸਥਾ ਨੇ ਗਣਤੰਤਰ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਯੂਨਾਈਟਿਡ ਫ਼ਰੰਟ ਐਕਸ-ਸਰਵਿਸਮੈਨ ਸੰਸਥਾ ਵਲੋਂ ਹੁਸ਼ਿਆਰਪੁਰ ਵਿਖੇ ਫ਼ੌਜੀਆਂ ਦੀ ਤੋਪਚੀ ਕੰਟੀਨ 'ਚ 74ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਐਕਸ-ਸਰਵਿਸਮੈਨਾਂ, ਔਰਤਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਰਵਾਏ ਸਮਾਗਮ ਦੀ ਸ਼ੁਰੂਆਤ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ। ਇਸ ਮੌਕੇ ਯੂ.ਐਸ.ਏ. ਦੀ ਸੰਸਥਾ ਸਰਧਾ ਫਾਊਂਡੇਸ਼ਨ ਵਲੋਂ 12 ਜ਼ਰੂਰਤਮੰਦ ਵੀਰ ਨਾਰੀਆਂ ਅਤੇ ਸਾਬਕਾ ਫ਼ੌਜੀਆਂ ਨੂੰ 1-1 ਹਜਾਰ ਡਾਲਰ ਦੀ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ ਗਏ। ਇਸ ਮੌਕੇ ਤੋਹਫ਼ੇ ਦੇ ਕੇ ਬੱਚਿਆਂ ਦਾ ਹੌਸਲਾ ਅਫਜਾਈ ਵੀ ਕੀਤੀ ਗਈ। ਸਮਾਗਮ ਦੇ ਆਖੀਰ 'ਚ ਰਿਟਾ: ਕਰਨਲ ਰਘਵੀਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਰਿਟਾ: ਲੈਫ਼ਟੀਨੈਂਟ ਜਨਰਲ ਜੇ.ਐਸ. ਢਿੱਲੋਂ, ਰਿਟਾ: ਕਰਨਲ ਕਰਮ ਸਿੰਘ, ਐਡਵੋਕੇਟ ਡੀ.ਐਸ. ਦਾਦਰਾ, ਲਾਜਪਤ, ਹਵਲਦਾਰ ਰਘਵੀਰ, ਏਅਰਮੈਨ ਤਰਲੋਕ, ਸਾਬਕਾ ਫ਼ੌਜੀ, ਉਨ੍ਹਾਂ ਦੇ ਪਰਿਵਾਰਕ ਮੈਂਬਰ ਆਦਿ ਹਾਜ਼ਰ ਸਨ।
ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਐਰੀ ਨੇ ਤਿਰੰਗਾ ਝੰਡਾ ਲਹਿਰਾਇਆ
ਗੜ੍ਹਸ਼ੰਕਰ, (ਧਾਲੀਵਾਲ)-ਨਗਰ ਕੌਂਸਲ ਦਫ਼ਤਰ ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਸੰਖੇਪ ਸਮਾਗਮ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗਾਇਨ ਪੇਸ਼ ਕੀਤਾ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਤ੍ਰਿਬੱਕ ਦੱਤ ਐਰੀ ਨੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਪ੍ਰਧਾਨ ਐਰੀ ਨੇ ਸਮੂਹ ਸ਼ਹਿਰ ਵਾਸੀਆਂ ਤੇ ਕੌਂਸਲਰਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਉਪ ਪ੍ਰਧਾਨ ਸੋਮ ਨਾਥ ਬੰਗੜ, ਕੌਂਸਲਰ ਕਰਨੈਲ ਸਿੰਘ, ਕ੍ਰਿਪਾਲ ਰਾਮ, ਦੀਪਕ ਕੁਮਾਰ, ਦੀਪਕ ਸੋਨੀ, ਐਡਵੋਕੇਟ ਹਰਪ੍ਰੀਤ ਸਿੰਘ, ਰਸ਼ਪਾਲ ਸਿੰਘ ਰਾਜੂ, ਸਤਨਾਮ ਸਿੰਘ ਬੰਗੜ, ਸੁਰਿੰਦਰ ਪਾਲ, ਅਮਰੀਕ ਸਿੰਘ, ਮਹਿੰਦਰ ਸਿੰਘ, ਕੀਮਤੀ ਲਾਲ, ਮੈਡਮ ਚਾਵਲਾ ਤੇ ਨਗਰ ਕੌਂਸਲ ਦਾ ਸਟਾਫ਼ ਹਾਜ਼ਰ ਹੋਇਆ।

ਦਸੂਹਾ ਵਿਖੇ ਐੱਸ. ਡੀ. ਐਮ. ਨੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ
ਦਸੂਹਾ, (ਭੁੱਲਰ)- ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਗਣਤੰਤਰ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐੱਸ.ਡੀ.ਐਮ. ਦਸੂਹਾ ਸ੍ਰੀ ਓਜਸਵੀ ਅਲੰਕਾਰ ਆਈ. ਏ. ਐੱਸ. ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਐੱਸ.ਡੀ.ਐਮ. ਦਸੂਹਾ ਸ੍ਰੀ ਓਜਸਵੀ ਅਲੰਕਾਰ ਆਈ. ਏ. ਐੱਸ. ਵੱਲੋਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸ੍ਰੀਮਤੀ ਪਰਮਿੰਦਰ ਕੌਰ ਬੈਂਸ ਪੀ.ਸੀ. ਐੱਸ. ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਦਸੂਹਾ, ਮਨਮੋਹਨ ਪੀ.ਸੀ.ਐੱਸ. ਸਿਵਲ ਜੱਜ ਜੂਨੀਅਰ ਡਵੀਜ਼ਨ ਦਸੂਹਾ, ਪ੍ਰਿਯੰਕਾ ਸ਼ਰਮਾ ਪੀ.ਸੀ.ਐੱਸ. ਸਿਵਲ ਜੱਜ ਜੂਨੀਅਰ ਡਿਵੀਜ਼ਨ ਦਸੂਹਾ, ਸ੍ਰੀਮਤੀ ਨੀਲਮ ਪੀ.ਸੀ.ਐੱਸ. ਸਿਵਲ ਜੱਜ ਜੂਨੀਅਰ ਡਵੀਜ਼ਨ, ਬਲਜਿੰਦਰ ਕੌਰ ਪੀ.ਸੀ.ਐੱਸ. ਸਿਵਲ ਜੱਜ ਜੂਨੀਅਰ ਡਵੀਜ਼ਨ ਦਸੂਹਾ ਤੋਂ ਇਲਾਵਾ ਐੱਸ.ਐਮ.ਓ. ਡਾਕਟਰ ਹਰਜੀਤ ਸਿੰਘ, ਐੱਸ.ਐਮ.ਓ. ਡਾਕਟਰ ਕਰਨ ਕੁਮਾਰ, ਐੱਸ. ਐਮ.ਓ. ਡਾ. ਐੱਸ. ਪੀ. ਸਿੰਘ, ਐੱਸ.ਐਮ.ਓ ਡਾਕਟਰ ਦਵਿੰਦਰ ਕੁਮਾਰ, ਇੰਦਰਜੋਤ ਸਿੰਘ, ਭਾਰਤ ਸਹੋਤਾ ਤੋਂ ਇਲਾਵਾ ਸੁਤੰਤਰਤਾ ਸੈਨਾਨੀਆਂ ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ.ਐੱਸ.ਪੀ. ਦਸੂਹਾ ਬਲਬੀਰ ਸਿੰਘ, ਐੱਸ.ਐੱਚ.ਓ. ਦਸੂਹਾ ਬਿਕਰਮਜੀਤ ਸਿੰਘ, ਪ੍ਰਿੰਸੀਪਲ ਅਨੀਤਾ ਪਾਲ, ਪ੍ਰਿੰਸੀਪਲ ਗੁਰਦਿਆਲ ਸਿੰਘ, ਤਹਿਸੀਲਦਾਰ ਦਸੂਹਾ ਮਨਬੀਰ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਦਸੂਹਾ ਸੁਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ, ਏ.ਐੱਸ.ਆਈ.ਜਸਬੀਰ ਸਿੰਘ, ਤਹਿਸੀਲਦਾਰ ਟਾਂਡਾ ਧਰਮਿੰਦਰ ਕੁਮਾਰ, ਕਾਰਜ ਸਾਧਕ ਅਫ਼ਸਰ ਮਦਨ ਸਿੰਘ, ਬੀ.ਡੀ.ਪੀ.ਓ. ਧਨਵੰਤ ਸਿੰਘ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ।

ਹਲਕੇ 'ਚ ਪਹਿਲਾਂ ਤੋਂ ਚੱਲ ਰਹੇ 6 ਸਿਹਤ ਕੇਂਦਰਾਂ ਦੀ ਲਿਪਾ-ਪੋਚੀ ਕਰਕੇ ਖੋਲ੍ਹੇ 'ਆਮ ਆਦਮੀ ਕਲੀਨਿਕ'

-'ਆਪ' ਸਰਕਾਰ ਦਾ ਕਾਗ਼ਜ਼ੀ ਮਾਅਰਕਾ- ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)-ਸੂਬੇ 'ਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਸਿਹਤਮੰਦ ਪੰਜਾਬ ਬਣਾਉਣ ਦੇ ਦਾਅਵੇ ਕਰਨ ਵਾਲੀ 'ਆਪ' ਸਰਕਾਰ ਦੇ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਸ਼ੁਰੂਆਤੀ ਦੌਰ ਵਿਚ ਹੀ ਕਾਗ਼ਜ਼ੀ ਮਾਅਰਕੇ ਸਾਹਮਣੇ ਆ ...

ਪੂਰੀ ਖ਼ਬਰ »

ਆਬਾਦੀ ਨਜ਼ਦੀਕ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ

ਖੁੱਡਾ, 27 ਜਨਵਰੀ (ਸਰਬਜੀਤ ਸਿੰਘ)- ਇਕ ਪਾਸੇ ਜਿੱਥੇ ਸਰਕਾਰਾਂ ਵਲੋਂ ਪਿੰਡਾਂ ਵਿਚ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਇਸ ਦੇ ਉਲਟ ਅੱਜ ਤੱਕ ਵੀ ਕਈ ਪਿੰਡ ਅਜਿਹੇ ਹਨ ਜੋ ਆਪ ਸਰਕਾਰ ਦੀ ਅਣਦੇਖੀ ਅਤੇ ਅਣਗਹਿਲੀ ਦਾ ਸ਼ਿਕਾਰ ਹੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਹੁਸ਼ਿਆਰਪੁਰ, 27 ਜਨਵਰੀ (ਹਰਪ੍ਰੀਤ ਕੌਰ)-ਫ਼ਗਵਾੜਾ ਸੜਕ 'ਤੇ ਇਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ ਜਿਸ ਦੀ ਪਛਾਣ ਪ੍ਰਦੀਪ ਕੁਮਾਰ ਵਾਸੀ ਸਾਹਰੀ ਵਜੋਂ ਹੋਈ ਹੈ | ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਨੇ ...

ਪੂਰੀ ਖ਼ਬਰ »

ਐਸ. ਡੀ. ਓ. ਇੰਜ. ਤਰਸੇਮ ਲਾਲ ਨਤਿਮ ਅੰਤਿਮ ਅਰਦਾਸ ਕੱਲ੍ਹ

ਤਲਵਾੜਾ, 27 ਜਨਵਰੀ (ਮਹਿਤਾ)- ਐਸ. ਡੀ. ਓ. ਪੀ. ਡਬਲਉ ਡੀ (ਸੜਕੀ ਵਿਭਾਗ) ਇੰਜ. ਤਰਸੇਮ ਲਾਲ ਜੋ ਕਿ 23 ਜਨਵਰੀ ਦਿਨ ਸੋਮਵਾਰ ਨੂੰ ਸੰਖੇਪ ਬੀਮਾਰੀ ਤੋਂ ਬਾਅਦ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸਾਂਤੀ ...

ਪੂਰੀ ਖ਼ਬਰ »

ਠਾਕੁਰ ਮੈਡੀਕਲ ਸਟੋਰ 'ਤੇ ਚੋਰਾਂ ਨੇ ਰਾਤ ਨੂੰ ਲਗਾਈ ਸੰਨ੍ਹ

ਮੁਕੇਰੀਆਂ, 27 ਜਨਵਰੀ (ਰਾਮਗੜ੍ਹੀਆ)-ਮੁਕੇਰੀਆਂ ਦੇ ਤਲਵਾੜਾ ਰੋਡ 'ਤੇ ਸਬਜ਼ੀ ਮੰਡੀ ਦੇ ਸਾਹਮਣੇ ਠਾਕੁਰ ਮੈਡੀਕਲ ਸਟੋਰ 'ਤੇ ਚੋਰਾਂ ਵਲੋਂ ਰਾਤ ਸਮੇਂ ਚੁਬਾਰੇ ਦਾ ਦਰਵਾਜ਼ਾ ਖੇਤਾਂ ਵਾਲੀ ਸਾਈਡ ਤੋਂ ਤੋੜ ਕੇ ਸੰਨ੍ਹ ਲਗਾਈ ਅਤੇ ਲੱਖਾਂ ਰੁਪਏ ਦੀ ਨਕਦੀ ਅਤੇ ਹੋਰ ਸਮਾਨ ...

ਪੂਰੀ ਖ਼ਬਰ »

ਤਨੂੰਲੀ 'ਚ ਪਿੰਡ ਪੱਧਰੀ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ ਸ਼ੁਰੂ

ਹੁਸ਼ਿਆਰਪੁਰ, 27 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਭਾਈ ਨਿਹਾਲ ਦਾਸ ਸਪੋਰਟਸ ਕਲੱਬ ਤਨੂੰਲੀ ਵਲੋਂ ਕਲੱਬ ਸਰਪ੍ਰਸਤ ਜ਼ੋਰਾਵਰ ਸਿੰਘ ਚੌਹਾਨ ਰਿਟਾ: ਡਿਪਟੀ ਡਾਇਰੈਕਟਰ ਖੇਡਾਂ ਤੇ ਜਗੀਰ ਸਿੰਘ ਸੰਘਾ ਦੀ ਅਗਵਾਈ 'ਚ ਕਰਵਾਇਆ ਜਾ ਰਿਹਾ ਪਿੰਡ ਪੱਧਰੀ ਵਾਲੀਬਾਲ ਤੇ ...

ਪੂਰੀ ਖ਼ਬਰ »

ਪਿੰਡ ਮਹਿੰਦੀਪੁਰ ਵਿਖੇ ਮਹੰਤ ਬਾਬਾ ਗੁਵਰਧਨ ਸਿੰਘ ਦੀ ਬਰਸੀ ਧੂਮਧਾਮ ਨਾਲ ਮਨਾਈ

ਐਮਾਂ ਮਾਂਗਟ, 27 ਜਨਵਰੀ (ਗੁਰਾਇਆ)- ਉਪ ਮੰਡਲ ਮੁਕੇਰੀਆਂ ਦੇ ਪਿੰਡ ਮਹਿੰਦੀਪੁਰ ਵਿਖੇ ਬੈਕੁੰਠ ਵਾਸੀ ਮਹੰਤ ਬਾਬਾ ਗੁਵਰਧਨ ਸਿੰਘ ਦੀ 69ਵੀਂ ਬਰਸੀ ਪਿੰਡ ਵਾਸੀਆਂ, ਐੱਨ.ਆਰ.ਆਈਜ ਭਰਾਵਾਂ ਅਤੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਬੀਤੇ ...

ਪੂਰੀ ਖ਼ਬਰ »

ਏਕੀਕ੍ਰਿਤ ਪੈਸਟ ਪ੍ਰਬੰਧਨ ਦੇ ਸੰਬੰਧ ਵਿਚ ਬੁਹਰਾਨ ਵਿਖੇ ਦੋ ਰੋਜ਼ਾ ਮਨੁੱਖੀ ਸਰੋਤ ਵਿਕਾਸ ਪ੍ਰੋਗਰਾਮ

ਜਲੰਧਰ, 27 ਜਨਵਰੀ (ਅ. ਬ.)-ਕੇਂਦਰੀ ਏਕੀਕ੍ਰਿਤ ਪੈਸਟ ਪ੍ਰਬੰਧਨ ਦੇ ਜਲੰਧਰ ਕੇਂਦਰ ਵਲੋਂ ਜ਼ਿਲ੍ਹਾ ਹੁਸਿਆਰਪੁਰ ਦੇ ਬਲਾਕ ਮੁਕੇਰੀਆਂ ਦੇ ਪਿੰਡ ਬੁਹਰਾਨ ਵਿਖੇ ਜਨਵਰੀ 24 ਤੇ 25 ਨੂੰ ਕਿਸਾਨਾਂ ਲਈ ਦੋ ਰੋਜ਼ਾ ਮਨੁੱਖੀ ਸਰੋਤ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX