ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  1 day ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  1 day ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  1 day ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  1 day ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  1 day ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  1 day ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮਾਘ ਸੰਮਤ 554
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਤਰਨਤਾਰਨ

ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਕਾਂਗਰਸ ਭਵਨ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਰਾਸ਼ਟਰੀ ਲਹਿਰਾਉਣ ਦੀ ਰਸਮ ਅਦਾ ਕੀਤੀ | ਉਨ੍ਹਾਂ ਨਾਲ ਹਰਮਿੰਦਰ ਸਿੰਘ ਗਿੱਲ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਬੋਲਦਿਆਂ ਸ. ਡਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਹਾਜ ਤੋਂ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਸਰਕਾਰ ਕੋਲ ਵਿਕਾਸ ਕਾਰਜਾਂ ਤੇ ਤਨਖਾਹਾਂ ਦੇਣ ਲਈ ਬਜਟ ਨਹੀਂ ਹੈ ਪਰ ਕੇਜਰੀਵਾਲ ਦੇ ਇਸ਼ਾਰੇ 'ਤੇ ਪੰਜਾਬ ਦਾ ਕਰੋੜਾਂ ਰੁਪਏ ਇਸ਼ਤਿਹਾਰੀਬਾਜ਼ੀ ਕਰਨ ਲਈ ਲੁਟਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰਕੇ ਪੰਜਾਬ ਦੇ ਕੰਮਾਂ ਵਾਸਤੇ ਕੇਰਲਾ ਅਤੇ ਹੋਰਨਾਂ ਬਾਹਰਲੇ ਸੂਬਿਆਂ 'ਚ ਇਸ਼ਤਿਹਾਰਾਂ ਉਪਰ ਪੈਸਾ ਰੋੜ੍ਹ ਰਹੀ ਹੈ ਜੋ ਕਿ ਪੰਜਾਬ ਦੇ ਲੋਕਾਂ ਨਾਲ ਸਿੱਧਾ-ਸਿੱਧਾ ਧੋਖਾ ਹੈ | ਇਹ ਭਾਰਤੀ ਜਨਤਾ ਪਾਰਟੀ ਦੀ ਕਾਂਗਰਸ ਮੁਕਤ ਭਾਰਤ ਦੀ ਨੀਤੀ ਨੂੰ ਲਾਗੂ ਕਰਵਾਉਣ ਲਈ ਉਸਦੇ ਸਹਾਇਕ ਵਜੋਂ ਕੰਮ ਕਰ ਰਹੀ ਹੈ ਪਰ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਚਾਲਾਂ ਕਦੇ ਪੂਰੀਆਂ ਨਹੀਂ ਹੋਣਗੀਆਂ | ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਉਹ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦੇ ਹਨ ਤੇ ਉਨ੍ਹਾਂ ਨਾਲ ਵਾਅਦਾ ਕਰਦੇ ਹਨ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਕਾਂਗਰਸ ਪਾਰਟੀ ਉਨ੍ਹਾਂ ਦਾ ਡੱਟ ਕੇ ਸਾਥ ਦੇਵੇਗੀ ਅਤੇ ਲੋਕਾਂ ਦੇ ਨਾਲ ਚਟਾਂਨ ਵਾਂਗ ਖ਼ੜੀ ਰਹੇਗੀ ਕਿਉਂਕਿ ਇਹ ਸਰਕਾਰ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ ਰਹਿ ਗਈ ਹੈ | ਪਿਛਲੇ 10 ਮਹੀਨਿਆਂ ਦੌਰਾਨ ਵਿਕਾਸ ਕਾਰਜਾਂ ਵਿਚ ਉਪਰ ਇਕ ਧੇਲਾ ਖਰਚ ਨਹੀਂ ਕੀਤਾ ਗਿਆ | ਇਸ ਮੌਕੇ ਸੁਬੇਗ ਸਿੰਘ ਧੁੰਨ ਸਾਬਕਾ ਚੇਅਰਮੈਨ, ਅਵਤਾਰ ਸਿੰਘ ਤਨੇਜਾ ਵਾਈਸ ਚੇਅਰਮੈਨ, ਮਨਿੰਦਰਪਾਲ ਸਿੰਘ ਪਲਾਸੌਰ, ਕਸ਼ਮੀਰ ਸਿੰਘ ਭੋਲਾ ਸਿੱਧੂ, ਮਨੋਜ ਅਗਨੀਹੋਤਰੀ, ਤਰਸੇਮ ਸਿੰਘ ਨੰਬਰਦਾਰ, ਮਨਦੀਪ ਸਿੰਘ ਮੱਤਾ, ਨਿਰਮਲ ਸਿੰਘ ਸਰਪੰਚ, ਐਡਵੋਕੇਟ ਜਗਜੀਤ ਸਿੰਘ ਗੰਡੀਵਿੰਡ, ਸੀਨੀਅਰ ਕਾਂਗਰਸੀ ਆਗੂ ਜਗਤਾਰ ਸਿੰਘ ਬੁਰਜ, ਮਾਸਟਰ ਹਰਦੀਪ ਸਿੰਘ ਪੱਟੀ, ਰਵਨੀਤ ਸਿੰਘ ਜੱਲ੍ਹੇਵਾਲ ਦਲਬੀਰ ਸਿੰਘ ਸੇਖੋਂ, ਐਡਵੋਕੇਟ ਜਗਮੀਤ ਸਿੰਘ ਭੁੱਲਰ, ਵਿਜੇ ਕੁਮਾਰ ਸ਼ਰਮਾ ਪੱਟੀ, ਯਸ਼ਪਾਲ ਸ਼ਰਮਾ, , ਠੇਕੇਦਾਰ ਅਵਤਾਰ ਸਿੰਘ, ਅਸ਼ਵਨੀ ਕੁਮਾਰ ਕੁੱਕੂ, ਸੁਮੀਤ ਕੁਮਾਰ ਸੌਂਧੀ, ਹਰਜਿੰਦਰ ਬੇਦੀ ਹਰੀਕੇ , ਸੁਖਵਿੰਦਰ ਸਿੰਘ ਸਿੱਧੂ ਸੰਗਵਾਂ, ਗੁਰਮੁੱਖ ਸਿੰਘ ਸਾਂਡਪੁਰਾ, ਦਵਿੰਦਰ ਸਿੰਘ ਵਲਟੋਹਾ, ਸਰਪੰਚ ਗੁਰਮੇਲ ਸਿੰਘ ਤੂਤ, ਮਨਿੰਦਰ ਪਾਲ ਸਿੰਘ ਪਲਾਸੌਰ, ਰਾਜਬੀਰ ਸਿੰਘ ਭੁੱਲਰ, ਕਾਬਲ ਸਿੰਘ ਖੱਬੇ, ਸਰਪੰਚ ਮਲਕੀਤ ਸਿੰਘ, ਗੁਰਚਰਨਪ੍ਰੀਤ ਸਿੰਘ ਸਭਰਾ, ਜਸਬੀਰ ਸਿੰਘ ਜੋਤੀਸਾਹ, ਮਨਜੀਤ ਸਿੰਘ ਸਰਪੰਚ ਮਰਹਾਣਾ ਮਨਪ੍ਰੀਤ ਸਿੰਘ ਮੰਨਾ, ਸਰਪੰਚ ਹਰਜਿੰਦਰ ਸਿੰਘ ਚੰਬਲ, ਚੇਅਰਮੈਨ ਸਾਧੂ ਸਿੰਘ ਚੰਬਲ , ਬਲਰਾਜ ਸਿੰਘ ਭੱਗੂਪੁਰ ਅਤੇ ਬਰਕਤ ਸਿੰਘ ਵੋਹਰਾ ਆਦਿ ਮੌਜੂਦ ਸਨ |
ਖਡੂਰ ਸਾਹਿਬ ਵਿਖੇ ਐੱਸ.ਡੀ.ਐੱਮ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)- ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨਲ ਖਡੂਰ ਸਾਹਿਬ ਦੀ ਦਾਣਾ ਮੰਡੀ ਵਿਖੇ ਵਿਖੇ ਤਹਿਸੀਲ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਬ ਡਵੀਜ਼ਨਲ ਮੈਜਿਸਟ੍ਰੇਟ ਦੀਪਕ ਭਾਟੀਆ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਜੱਜ ਕੁਲਦੀਪ ਕੌਰ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੁੱਖ ਮਹਿਮਾਨ ਭਾਟੀਆ ਨੇ ਸਰਕਾਰ ਦੀ ਲੋਕ ਭਲਾਈ ਸਕੀਮਾਂ ਬਾਰੇ ਰਿਪੋਰਟ ਪੇਸ਼ ਕੀਤੀ ਤੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਸੱਭਿਆਚਾਰ ਨਾਲ ਸਬੰਧਤ ਪ੍ਰੋਗਰਾਮ ਪੇਸ਼ ਕੀਤੇ | ਇਸ ਮੌਕੇ ਡੀ.ਐੱਸ.ਪੀ. ਅਰੁਣ ਸ਼ਰਮਾ ਗੋਇੰਦਵਾਲ ਸਾਹਿਬ, ਨਾਇਬ ਤਹਿਸੀਲਦਾਰ ਜਸਬੀਰ ਸਿੰਘ ਖਡੂਰ ਸਾਹਿਬ, ਕਵਲਜੀਤ ਸਿੰਘ ਏ.ਐੱਫ਼.ਐੱਸ.ਓ., ਰਾਜਵਿੰਦਰ ਸਿੰਘ ਸੁਪਰਡੈਂਟ ਜਨਰਲ, ਜਤਿੰਦਰ ਸਿੰਘ ਕਲਰਕ, ਸਰਬਜੀਤ ਸਿੰਘ ਮਾਸਟਰ, ਸੁਖਦੇਵ ਸਿੰਘ ਜੋਸ਼ਨ ਉੱਘੇ ਸਮਾਜ ਸੇਵੀ, ਗੁਰਵਿੰਦਰ ਸਿੰਘ ਪ੍ਰਧਾਨ ਖਡੂਰ ਸਾਹਿਬ ਆਮ ਆਦਮੀ ਪਾਰਟੀ, ਹਰਜਿੰਦਰ ਸਿੰਘ ਟੌਂਗ, ਗੁਰਸ਼ਰਨ ਸਿੰਘ ਪੀ. ਏ. ਲਾਲਪੁਰਾ, ਗੁਰਿੰਦਰ ਸਿੰਘ ਰਾਮਪੁਰ ਕੰਪਿਊਟਰ ਮਾਸਟਰ, ਅੰਗਰੇਜ਼ ਸਿੰਘ ਖਡੂਰ ਸਾਹਿਬ, ਗੁਰਮੇਜ ਸਿੰਘ ਪ੍ਰਧਾਨ, ਦਲਜੀਤ ਸਿੰਘ, ਕੁਲਵੰਤ ਸਿੰਘ ਸੂਬੇਦਾਰ, ਪਾਲ ਸਿੰਘ ਫੌਜੀ, ਹਰਜੀਤ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ |
ਨਗਰ ਕੌਂਸਲ ਪੱਟੀ 'ਚ ਪ੍ਰਧਾਨ ਲਖਬੀਰ ਕੌਰ ਭੁੱਲਰ ਨੇ ਲਹਿਰਾਇਆ ਤਿਰੰਗਾ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਨਗਰ ਕੌਂਸਲ ਪੱਟੀ ਵਲੋਂ ਗਣਤੰਤਰ ਦਿਵਸ ਨਗਰ ਕੌਂਸਲ ਦਫ਼ਤਰ ਪੱਟੀ ਵਿਖੇ ਮਨਾਇਆ ਗਿਆ | ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦੇਣ ਉਪਰੰਤ ਬੀਬੀ ਲਖ਼ਬੀਰ ਕੌਰ ਭੁੱਲਰ ਪ੍ਰਧਾਨ ਨਗਰ ਕੌਂਸਲ ਪੱਟੀ ਨੇ ਤਿੰਰਗਾ ਝੰਡਾ ਲਹਿਰਾਇਆ | ਉਪਰੰਤ ਸਕੂਲਾਂ ਦੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਇਸ ਮੌਕੇ ਬੀਬੀ ਲਖ਼ਬੀਰ ਕੌਰ ਭੁੱਲਰ ਨੇ ਨਗਰ ਕੌਂਸਲ ਵਲੋਂ ਸ਼ਹਿਰ ਵਿਖੇ ਕਰਵਾਏ ਜਾ ਰਹੇ ਕੰਮਾਂ 'ਤੇ ਚਰਚਾ ਕੀਤੀ | ਸਟੇਜ ਸੈਕਟਰੀ ਦੀ ਭੁਮਿਕਾ ਬਲਜਿੰਦਰ ਸਿੰਘ ਬੀਟੀ ਨੇ ਨਿਭਾਈ | ਇਸ ਮੌਕੇ ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਬਲਕਾਰ ਸਿੰਘ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ ਕਲਸੀ ਮੀਤ ਪ੍ਰਧਾਨ, ਭੁਪਿੰਦਰ ਸਿੰਘ ਦਾਲਮ ਕਾਰਜ ਸਾਧਕ ਅਫਸਰ, ਹਰਵਿੰਦਰ ਸਿੰਘ ਭੁੱਲਰ ਸੈਨੇਟਰੀ ਸੁਪਰਡੈਂਟ, ਬਲਜਿੰਦਰ ਸਿੰਘ ਸੈਨੈਟਰੀ ਇੰਸਪੈਕਟਰ, ਕਰਨ ਧਾਰੀਵਾਲ, ਸੂਰਜ ਪ੍ਰਕਾਸ਼, ਸੁਰਜੀਤ ਸਿੰਘ ਕੌਂਸਲਰ, ਤੀਰਥ ਸੱਭਰਵਾਲ, ਦਵਿੰਦਰ ਸਿੰਘ ਲਾਲੀ, ਬਲਵੰਤ ਰਾਏ ਪ੍ਰਧਾਨ, ਪਰਨਾਮ ਸਿੰਘ, ਲਖਬੀਰ ਸਿੰਘ ਸ਼ਹੀਦ, ਗੁਰਨਾਮ ਸਿੰਘ, ਰਾਮ ਸਿੰਘ, ਲਵ, ਵਰਿੰਦਰ ਕੌਰ, ਜੋਰਾਵਰ ਸਿੰਘ, ਮਲਕੀਤ ਸਿੰਘ, ਅਕਾਸ਼ ਬੇਦੀ, ਰਾਜ ਕਮਾਰ ਸ਼ਰਮਾ ਆਦਿ ਹਾਜ਼ਰ ਸਨ |
(ਸਫ਼ਾ 5 ਦੀ ਬਾਕੀ)
ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਗਣਤੰਤਰ ਦਿਵਸ ਦੀ ਸ਼ੁਰੂਆਤ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ | ਵਿਦਿਆਰਥੀਆਂ ਵਲੋਂ ਪਰੇਡ ਕੀਤੀ ਗਈ ਅਤੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ | ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ ਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਪੇਸ਼ ਕੀਤੀਆਂ ਗੀਆ | ਸਕੂਲ ਦੇ ਮੈਂਬਰ ਇੰਚਾਰਜ ਕੁਲਦੀਪ ਸਿੰਘ ਕੁਹਾੜਕਾ, ਤੇਜਿੰਦਰਪਾਲ ਸਿੰਘ ਚਾਵਲਾ ਤੇ ਪਿੰ੍ਰਸੀਪਲ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦੀਆਂ ਮੁਬਾਰਕਾਂ ਦਿੱਤੀਆਂ ਤੇ ਗਣਤੰਤਰ ਦਿਵਸ ਦੀ ਮਹਤੱਤਾ ਤੋਂ ਜਾਣੂ ਕਰਵਾਇਆ |
ਤਨੇਜਾ ਉਵਰਸੀਜ਼ ਸ਼ੈਲਰ ਵਿਖੇ ਗਣਤੰਤਰ ਦਿਵਸ ਮਨਾਇਆ
ਤਰਨ ਤਾਰਨ, (ਹਰਿੰਦਰ ਸਿੰਘ)- ਗਣਤੰਤਰ ਦਿਵਸ ਮੌਕੇ ਤਨੇਜਾ ਉਵਰਸੀਜ਼ ਸ਼ੈਲਰ ਤਰਨ ਤਾਰਨ ਵਿਖੇ ਰਾਸ਼ਟਰੀ ਤਿਰੰਗਾ ਝੰਡਾ ਅਵਤਾਰ ਸਿੰਘ ਤਨੇਜਾ ਜ਼ਿਲ੍ਹਾ ਪ੍ਰਧਾਨ ਰਾਈਸ ਮਿੱਲਰਜ਼ ਐਸੋਸੀਏਸ਼ਨ ਤੇ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਵਲੋਂ ਲਹਿਰਾਇਆ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ 26 ਜਨਵਰੀ, 1950 ਨੂੰ ਸੰਵਿਧਾਨ ਲਾਗੂ ਹੋਇਆ ਸੀ ਅਤੇ ਇਸ ਸੰਵਿਧਾਨ ਤਹਿਤ ਹੀ ਸਾਰਾ ਰਾਜਨੀਤਕ ਸਿਸਟਮ ਚੱਲਦਾ ਹੈ | ਇਸ ਮੌਕੇ ਸ਼ੈਲਰ ਦੇ ਸਮੂਹ ਸਟਾਫ਼ ਤੇ ਸ਼ੈਲਰ ਵਿਚ ਕੰਮ ਕਰਦੇ ਪੱਲੇਦਾਰਾਂ ਨੂੰ ਲੱਡੂ ਵੰਡੇ ਗਏ | ਇਸ ਮੌਕੇ ਹਰਭਜਨ ਸਿੰਘ ਦਾਸ ਰਾਈਸ ਮਿੱਲ, ਕਮਲ ਗੁਪਤਾ, ਰਾਜੀਵ ਗੁਪਤਾ, ਨਵੀਨ ਗੁਪਤਾ, ਜੈਦੀਪ ਸਿੰਘ ਤਨੇਜਾ ਮੌਜੂਦ ਸਨ |
ਬਿ੍ਟਿਸ਼ ਵਿਕਟੋਰੀਆ ਸਕੂਲ 'ਚ ਗਣਤੰਤਰ ਦਿਵਸ ਮਨਾਇਆ
ਗੋਇੰਦਵਾਲ ਸਾਹਿਬ, (ਸਕੱਤਰ ਸਿੰਘ ਅਟਵਾਲ)- ਬਿ੍ਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਵਿਖੇ ਗਣਤੰਤਰ ਦਿਵਸ ਨਾਲ ਸੰਬੰਧਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਹਿਲਾਂ ਬੱਚਿਆਂ ਦਾ ਹਾਊਸ ਪੱਧਰ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਉਪਰੰਤ ਬੱਚਿਆਂ ਨੇ ਦੇਸ਼ ਭਗਤੀ ਤੇ ਗਣਤੰਤਰ ਦਿਵਸ ਨਾਲ ਸੰਬੰਧਤ ਗੀਤ, ਕਵਿਤਾਵਾਂ ਤੇ ਕੋਰੀਓਗ੍ਰਾਫੀ ਆਦਿ ਪੇਸ਼ ਕੀਤੀਆਂ ਤੇ ਗਣਤੰਤਰ ਦਿਵਸ ਦੀ ਮਹੱਤਤਾ ਤੇ ਦੇਸ਼ ਪ੍ਰਤੀ ਸਾਡੇ ਫਰਜ਼ ਆਦਿ ਵਿਸ਼ਿਆਂ 'ਤੇ ਭਾਸ਼ਣ ਦਿੱਤੇ | ਸੰਸਥਾ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ.ਡੀ. ਸਾਹਿਲ ਪੱਬੀ, ਪਿ੍ੰਸੀਪਲ ਜਸਮੀਤ ਕੌਰ ਕਾਹਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ | ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ |
ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸਕੂਲ ਬੂਹ ਹਰੀਕੇ ਵਿਖੇ ਗਣਤੰਤਰ ਦਿਵਸ ਮਨਾਇਆ
ਹਰੀਕੇ ਪੱਤਣ, (ਸੰਜੀਵ ਕੁੰਦਰਾ)- ਪੱਟੀ ਵਿਖੇ ਤਹਿਸੀਲ ਪੱਧਰ 'ਤੇ ਮਨਾਏ ਗਏ ਗਣਤੰਤਰ ਦਿਵਸ ਸਮਾਗਮ ਵਿਚ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਦੀਆਂ ਵਿਦਿਆਰਥਣਾਂ ਦੁਆਰਾ ਨਾਰੀ ਸ਼ਕਤੀਕਰਨ ਦੇ ਸਬੰਧ ਵਿਚ ਇਕ ਭਾਵਨਾਤਮਕ ਕੋਰਿਓਗ੍ਰਾਫੀ ਦੀ ਪੇਸ਼ਕਾਰੀ ਕੀਤੀ ਗਈ | ਇਸ ਕੋਰਿਓਗ੍ਰਾਫੀ ਦੀ ਦਰਸ਼ਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ | ਕੋਰਿਓਗ੍ਰਾਫੀ ਨੂੰ 'ਬੈਸਟ ਪਰਫਾਮੈਂਸ ਆਫ ਦਾ ਡੇ' ਦੇ ਖਿਤਾਬ ਨਾਲ ਨਿਵਾਜਿਆ ਗਿਆ | ਇਸ ਕੋਰਿਓਗ੍ਰਾਫੀ ਤੋਂ ਖੁਸ਼ ਹੋ ਕੇ ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਨੇ ਵਿਦਿਆਰਥਣਾਂ ਨੂੰ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸੁਰਿੰਦਰਪਾਲ ਕੌਰ ਭੁੱਲਰ ਨੇ ਸਕੂਲ ਪਿ੍ੰਸੀਪਲ ਸੰਦੀਪ ਕੌਰ ਢਿੱਲੋਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਕੋਰਿਓਗ੍ਰਾਫ਼ਰ ਸੰਦੀਪ ਕੌਰ, ਅੰਗਰੇਜ਼ ਸਿੰਘ ਤੇ ਸਕੂਲ ਡੀ.ਪੀ. ਸੁਖਵਿੰਦਰ ਕੌਰ ਵੀ ਮੌਜੂਦ ਸਨ |
ਸਰਕਾਰੀ ਚੁਤਾਲਾ ਵਿਖੇ ਗਣਤੰਤਰ ਦਿਵਸ ਮਨਾਇਆ
ਤਰਨ ਤਾਰਨ, 27 ਜਨਵਰੀ (ਇਕਬਾਲ ਸਿੰਘ ਸੋਢੀ)- ਗਣਤੰਤਰ ਦਿਵਸ ਨੂੰ ਸਮਰਪਿਤ ਧਰਮਜ਼ ਫਾਊਾਡੇਸ਼ਨ ਵਲੋਂ ਬੱਚਿਆਂ ਵਿਚ ਸਿੱਖਿਆ ਦੇ ਪ੍ਰਸਾਰ ਲਈ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਫਾਊਾਡੇਸ਼ਨ ਦੇ ਮੈਨੇਜਰ ਰਜਨੀਸ਼ ਰਾਏ, ਕਰਨੈਲ ਟਰੇਡਿੰਗ ਕੰਪਨੀ ਦੇ ਡਿਸਟ੍ਰੀਬਿਊਟਰ ਜਗਤਾਰ ਸਿੰਘ ਤੇ ਗੁਰਪ੍ਰੀਤ ਸਿੰਘ ਵਲੋਂ ਬੱਚਿਆਂ ਨੂੰ ਸੰਬੋਧਨ ਕੀਤਾ | ਇਸ ਮੌਕੇ ਸਕੂਲ ਦੇ ਸਾਰੇ ਬੱਚਿਆਂ ਨੂੰ ਸਾਲਾਨਾ ਪ੍ਰੀਖਿਆ ਵਿਚ ਵਰਤਣ ਲਈ ਕਲਿਪ ਬੋਰਡ ਦਿੱਤੇ ਗਏ | ਇਸ ਮੌਕੇ ਦਿਲਬਾਗ ਸਿੰਘ ਪੰਨੂੰ, ਸੁਖਦੇਵ ਸਿੰਘ ਚੁਤਾਲਾ, ਸਕੂਲ ਹੈੱਡ ਟੀਚਰ ਸ੍ਰੀਮਤੀ ਗੁਲਸ਼ਨ, ਅਧਿਆਪਕ ਦਵਿੰਦਰ ਸਿੰਘ ਖਹਿਰਾ, ਜਤਿੰਦਰਪਾਲ ਸਿੰਘ, ਸਰਬਜੀਤ ਕੌਰ ਤੇ ਸੁਖਰਾਜ ਕੌਰ ਵੀ ਮੌਜੂਦ ਸਨ |
ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਗਣਤੰਤਰ ਦਿਵਸ ਮਨਾਇਆ
ਗੋਇੰਦਵਾਲ ਸਾਹਿਬ, (ਸਕੱਤਰ ਸਿੰਘ ਅਟਵਾਲ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੌਇੰਦਵਾਲ ਸਾਹਿਬ ਦੀ ਗਰਾਊਾਡ ਵਿਖੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜਜ਼ਬੇ ਨੂੰ ਅਹਿਸਾਸ ਕਰਦੇ ਗੀਤ ਗਾਏ ਗਏ ਤੇ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਸੰਬੰਧੀ ਕੋਰੀਓਗ੍ਰਾਫੀ ਖਿੱਚ ਦਾ ਕੇਂਦਰ ਰਹੀ, ਵਿਦਿਆਰਥੀਆਂ ਦੇ ਗਣਤੰਤਰ ਦਿਵਸ ਦੇ ਸੰਬੰਧੀ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਪਿ੍ੰਸੀਪਲ ਬਲਜੀਤ ਕੌਰ ਔਲਖ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ, ਦੇਸ਼ ਦੀ ਆਜ਼ਾਦੀ 'ਚ 85 ਪ੍ਰਤੀਸ਼ਤ ਯੋਗਦਾਨ ਪੰਜਾਬੀਆਂ ਦਾ ਹੈ | ਇਸ ਮੌਕੇ ਸ਼ਰਨਜੀਤ ਕੌਰ, ਹਰਵਿੰਦਰ ਕੌਰ ਵਿਰਦੀ, ਨੀਲਮ ਕੌਰ, ਰਮਨਦੀਪ ਕੌਰ, ਰੁਪਿੰਦਰ ਕੌਰ, ਕੁਲਵਿੰਦਰ ਕੌਰ, ਕੰਵਲਜੀਤ ਕੌਰ, ਕੁਲਦੀਪ ਸਿੰਘ, ਕਾਰਜ ਸਿੰਘ ਆਦਿ ਹਾਜ਼ਰ ਸਨ |
ਇਨਕਮ ਟੈਕਸ ਦਫ਼ਤਰ ਵਿਖੇ ਗਣਤੰਤਰ ਦਿਵਸ ਮਨਾਇਆ
ਤਰਨ ਤਾਰਨ, (ਹਰਿੰਦਰ ਸਿੰਘ)- ਇਨਕਮ ਟੈਕਸ ਦਫ਼ਤਰ ਵਿਖੇ ਗਣਤੰਤਰ ਦਿਵਸ ਮਨਾਉਣ ਮੌਕੇ ਇਨਕਮ ਟੈਕਸ ਅਫ਼ਸਰ ਤਰਵਿੰਦਰ ਕੌਰ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਅਤੇ ਸ਼ਹਿਰ ਨਿਵਾਸੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਲਈ ਟੈਕਸ ਦੇਣਾ ਜ਼ਰੂਰੀ ਹੈ | ਇੰਸਪੈਕਟਰ ਦਿਗਵਿਜੈ ਨੇ ਕਿਹਾ ਕਿ ਵੱਧ ਟੈਕਸ ਦੇਣ ਨਾਲ ਹੀ ਸਰਕਾਰਾਂ ਚੱਲਦੀਆਂ ਹਨ ਤੇ ਦੇਸ਼ ਦਾ ਨਿਰਮਾਣ ਹੁੰਦਾ ਹੈ | ਸੀਨੀਅਰ ਵਕੀਲ ਆਦੇਸ਼ ਅਗਨੀਹੋਤਰੀ ਨੇ ਦੇਸ਼ ਭਗਤੀ ਦੇ ਗ਼ੀਤ ਗਾਏ | ਇਸ ਮੌਕੇ ਸੁਰਿੰਦਰ ਸਿੰਘ, ਦਿਲਬਾਗ ਸਿੰਘ, ਰਾਜ ਕੁਮਾਰ, ਅਮਨਦੀਪ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ |
ਦਿ ਵਿਜ਼ਡਮ' ਸਕੂਲ 'ਚ ਗਣਤੰਤਰ ਦਿਵਸ ਮਨਾਇਆ
ਤਰਨ ਤਾਰਨ, (ਹਰਿੰਦਰ ਸਿੰਘ)- 'ਦਿ ਵਿਜ਼ਡਮ' ਸਕੂਲ ਤਰਨ ਤਾਰਨ ਵਿਚ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਛੋਟੇ ਬੱਚੇ ਪੀਲੇ ਰੰਗ ਦੀ ਵੇਸ਼ਭੂਸ਼ਾ ਵਿਚ ਆਏ | ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਤੇ ਪੇਸ਼ਕਾਰੀ ਵੀ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਤੇ ਰਾਸ਼ਟਰ ਗਾਨ ਨਾਲ ਕੀਤੀ ਗਈ | ਇਸ ਮੌਕੇ ਚੇਅਰਮੈਨ ਰਮਨੀਕ ਸਿੰਘ ਖੇੜਾ, ਡਾਇਰੈਕਟਰ ਅੰਮਿ੍ਤ ਖੇੜਾ, ਪਿੰ੍ਰਸੀਪਲ ਸੁਨੀਤਾ ਬਾਬੂ, ਕੁਆਰਡੀਨੇਟਰ ਸ਼ਵੇਤਾ ਸਹਿਗਲ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਮੂਹ ਸਟਾਫ਼ ਮੌਜੂਦ ਸੀ |
ਗਣਤੰਤਰ ਦਿਵਸ ਮੌਕੇ ਕਬੱਡੀ ਤੇ ਐਥਲੈਟਿਕਸ ਮੁਕਾਬਲੇ ਕਰਵਾਏ
ਤਰਨ ਤਾਰਨ, (ਇਕਬਾਲ ਸਿੰਘ ਸੋਢੀ)- ਗਣਤੰਤਰ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਰਨ ਵਿਚ ਕਬੱਡੀ ਅਤੇ ਐਥਲੈਟਿਕਸ ਦੇ ਸ਼ੋਅ ਮੈਚ ਕਰਵਾਏ ਗਏ | ਇਨ੍ਹਾਂ ਸ਼ੋਅ ਮੈਚਾਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਵਲੋਂ ਕੀਤਾ ਗਿਆ ਅਤੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਅਤੇ ਆਪਣਾ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਖਿਡਾਰੀ ਖੇਡ ਭਾਵਨਾਂ ਨਾਲ ਖੇਡਾਂ 'ਚ ਭਾਗ ਲੈਂਦੇ ਹੋਏ ਆਪਣਾ ਬਿਹਤਰ ਪ੍ਰਦਰਸ਼ਨ ਕਰਨ | ਇਸ ਮੌਕੇ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਵਲੋਂ ਐਥਲੈਟਿਕਸ ਤੇ ਕਬੱਡੀ ਦੇ ਸਾਰੇ ਖਿਡਾਰੀਆਂ ਨੂੰ ਟੀ-ਸ਼ਰਟਾਂ ਵੰਡੀਆਂ ਗਈਆਂ | ਇਸ ਤੋਂ ਇਲਾਵਾ ਸ੍ਰੀ ਗੁਰੂ ਅਰਜਨ ਦੇਵ ਕੁਸ਼ਤੀ ਅਖਾੜਾ ਤਰਨ ਤਾਰਨ ਵਿਚ ਕੁਸ਼ਤੀ ਦੇ ਸ਼ੋਅ ਮੈਚ ਕਰਵਾਏ ਗਏ | ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਇੰਦਰਵੀਰ ਸਿੰਘ, ਸੀਨੀਅਰ ਸਹਾਇਕ ਰਵੀਨ ਕੌਰ, ਕੁਲਦੀਪ ਕੌਰ ਸਟੈਨੋ, ਕੁਲਵਿੰਦਰ ਸਿੰਘ ਜੂਨੀਅਰ ਐਥਲੈਟਿਕਸ ਕੋਚ, ਗੁਰਜੀਤ ਸਿੰਘ ਕਬੱਡੀ ਕੋਚ, ਅਮਨਦੀਪ ਕੌਰ ਫੈਨਸਿੰਗ ਕੋਚ, ਕੁਲਵਿੰਦਰ ਕੌਰ ਜੂਨੀਅਰ ਜੂਡੋ ਕੋਚ, ਗੁਰਬਰਿੰਦਰ ਕੌਰ ਜੂਨੀਅਰ ਐਥਲੈਟਿਕਸ ਕੋਚ, ਸੰਦੀਪ ਸਿੰਘ ਕਬੱਡੀ ਕੋਚ ਤੇ ਮਨਜਿੰਦਰ ਸਿੰਘ ਆਦਿ ਮੌਜੂਦ ਸਨ |
ਸ਼ਹੀਦ ਭਗਤ ਸਿੰਘ ਗਰੁੱਪ ਆਫ਼ ਐਜੂਕੇਸ਼ਨਸ ਵਿਖੇ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਮਨਾਇਆ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ)- ਸੈਂਟਰਲ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਦੇ ਮੌਕੇ 'ਤੇ ਹਵਨ ਕਰਵਾਇਆ ਗਿਆ | ਸ਼ਹੀਦ ਭਗਤ ਸਿੰਘ ਐਜੂਕੇਸ਼ਨਲ ਗਰੁੱਪ ਦੇ ਐੱਮ.ਡੀ. ਡਾ: ਰਾਜੇਸ਼ ਭਾਰਦਵਾਜ ਨੇ ਦੱਸਿਆ ਕਿ ਬਸੰਤ ਪੰਚਮੀ ਸਰਦੀ ਦੇ ਮੌਸਮ ਦੇ ਅੰਤ ਦਾ ਪ੍ਰਤੀਕ ਹੈ | ਬਹੁਤ ਸਾਰੇ ਇਲਾਕਿਆਂ ਵਿਚ ਪਤੰਗਬਾਜ਼ੀ ਕੀਤੀ ਜਾਂਦੀ ਹੈ | ਸੈਂਟਰਲ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਸਵੇਰ ਦੀ ਸਭਾ 'ਚ ਗਣਤੰਤਰ ਦਿਵਸ ਦੇ ਮੌਕੇ ਨੂੰ ਯਾਦ ਕਰਦਿਆਂ ਰੰਗਾ ਰੰਗ ਪੋ੍ਰਗਰਾਮ ਕਰਵਾਇਆ ਗਿਆ | ਪਿੰ੍ਰਸੀਪਲ ਡਾ. ਮਰਿਦੁਲਾ ਭਾਰਦਵਾਜ ਨੇ ਵਿਦਿਆਰਥੀਆਂ ਨੰੂ ਗਣਤੰਤਰ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਫਿਰ ਹਵਨ ਵਿਚ ਸਕੂਲ ਦੇ ਐੱਮ.ਡੀ. ਡਾ. ਰਾਜੇਸ਼ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਤੇ ਐਸ.ਬੀ.ਐੱਸ. ਅਦਾਰਿਆਂ ਦੇ ਸਾਰੇ ਪਿ੍ੰਸੀਪਲ ਅਤੇ ਅਧਿਆਪਕ ਸ਼ਾਮਿਲ ਹੋਏ | ਪਿੰ੍ਰਸੀਪਲ ਡਾ. ਮਰਿਦੁਲਾ ਭਾਰਦਵਾਜ ਨੇ ਬਸੰਤ ਪੰਚਮੀ ਨਾਲ ਸੰਬੰਧਿਤ ਪੁਰਾਣੀਆਂ ਕਹਾਣੀਆਂ ਸੁਣਾਈਆਂ |
ਖੇਡ ਸਟੇਡੀਅਮ ਪੱਟੀ ਵਿਖੇ ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਨੇ ਲਹਿਰਾਇਆ ਰਾਸ਼ਟਰੀ ਝੰਡਾ
ਪੱਟੀ, 27 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਬ ਡਵੀਜ਼ਨ ਪੱਟੀ ਵਿਖੇ ਗਣਤੰਤਰ ਦਿਵਸ ਖੇਡ ਸਟੇਡੀਅਮ ਪੱਟੀ ਵਿਖੇ ਮਨਾਇਆ ਗਿਆ | ਐੱਸ.ਡੀ.ਐੱਮ. ਪੱਟੀ ਅਮਨਪ੍ਰੀਤ ਸਿੰਘ ਗਿੱਲ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਮਾਰਚ ਪਾਰਟ ਤੋਂ ਸਲਾਮੀ ਲਈ ਗਈ | ਸਮਾਗਮ ਵਿਚ ਬੀਬੀ ਸੁਰਿੰਦਰਪਾਲ ਕੌਰ ਭੁੱਲਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਅਮਨਪ੍ਰੀਤ ਸਿੰਘ ਗਿੱਲ ਨੇ ਇਲਾਕਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਸਕੂਲੀ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾਇਆ ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਲਾਕੇ ਨਾਲ ਸਬੰਧਤ ਸੁਤੰਤਰਤਾ ਸੈਲਾਨੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅਦਾਲਤ ਪੱਟੀ ਤੋਂ ਸਿਵਲ ਜੱਜ ਅਮਨਦੀਪ, ਗੌਰਵ ਗੁਪਤਾ, ਗੁਰਪ੍ਰੀਤ ਸਿੰਘ (ਤਿੰਨੇ ਜੱਜ), ਸੁਖਦੇਵ ਸਿੰਘ ਭੁੱਲਰ, ਦਿਲਬਾਗ ਸਿੰਘ ਸੰਧੂ, ਐੱਸ.ਪੀ (ਪੀ.ਬੀ.ਆਈ.) ਤਰਨ ਤਾਰਨ ਪਰਮਜੀਤ ਸਿੰਘ, ਡੀ.ਐੱਸ.ਪੀ. ਪੱਟੀ ਰਵੀਸ਼ੇਰ ਸਿੰਘ, ਡੀ.ਐੱਸ.ਪੀ. ਜੇਲ੍ਹ ਜਤਿੰਦਰਪਾਲ ਸਿੰਘ ਬੋਪਾਰਾਏ, ਨਾਇਬ ਤਹਸੀਲਦਾਰ ਜਸਵਿੰਦਰ ਸਿੰਘ, ਡਿਪਟੀ ਡੀ.ਈ.ਓ. ਪਿ੍ੰਸੀਪਲ ਗੁਰਬਚਨ ਸਿੰਘ ਲਾਲੀ, ਪਿ੍ੰਸੀਪਲ ਦਲੀਪ ਕੁਮਾਰ, ਮੀਤ ਪ੍ਰਧਾਨ ਨਗਰ ਕੌਂਸਲ ਕੁਲਵੰਤ ਸਿੰਘ ਕਲਸੀ, ਰਾਜੇਸ਼ ਭਾਰਦਵਾਜ, ਗੁਰਬਿੰਦਰ ਸਿੰਘ ਗਿੱਲ, ਗੁਰਵਰਿੰਦਰ ਸਿੰਘ ਉੱਪਲ, ਰਵੀਂ ਪ੍ਰਕਾਸ਼ ਸ਼ਰਮਾ, ਇੰਦਰਪ੍ਰੀਤ ਸਿੰਘ ਧਾਮੀ, ਪ੍ਰੋ. ਵਿਜੇ ਸ਼ਰਮਾ, ਪਰਮਵੀਰ ਸਿੰਘ ਗਿੱਲ ਰੇਂਜ ਅਫਸਰ ਪੱਟੀ, ਬੀ.ਡੀ.ਪੀ.ਓ. ਪੱਟੀ ਗੁਰਮੁਖ ਸਿੰਘ, ਪੰਚਾਇਤ ਸਕੱਤਰ ਹਰਦਿਆਲ ਸਿੰਘ, ਐੱਸ.ਐੱਚ.ਓ. ਸਿਟੀ ਪੱਟੀ ਪਰਮਜੀਤ ਸਿੰਘ ਵਿਰਦੀ, ਐੱਸ.ਐੱਚ.ਓ. ਥਾਣਾ ਸਦਰ ਹਰਜਿੰਦਰ ਸਿੰਘ, ਐੱਸ.ਆਈ. ਕਿਰਨਪਾਲ ਕੌਰ, ਏ.ਐੱਸ.ਆਈ. ਸਲਵਿੰਦਰ ਸਿੰਘ ਲੱਧੂ, ਸੁਖਵਿੰਦਰ ਸਿੰਘ ਸਟੈਨੋ, ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ ਸ਼ੇਰੋਂ ਆਦਿ ਹਾਜ਼ਰ ਸਨ
ਡਾ: ਸੁਦਰਸ਼ਨ ਤ੍ਰੇਹਨ ਮੈਮੋਰੀਅਲ ਪਾਰਕ 'ਚ ਤਿਰੰਗਾ ਲਹਿਰਾਇਆ
ਪੱਟੀ, (ਕੁਲਵਿੰਦਰਪਾਲ ਸਿੰਘ, ਅਵਤਾਰ ਸਿੰਘ ਖਹਿਰਾ)- ਦੇਸ਼ ਦੇ ਗਣਤੰਤਰ ਦਿਵਸ ਮੌਕੇ ਪੱਟੀ ਦੇ ਡਾ. ਸੁਦਰਸ਼ਨ ਤ੍ਰੇਹਨ ਮੈਮੋਰੀਅਲ ਪਾਰਕ 'ਚ ਸੁਰਿੰਦਰਪਾਲ ਕੌਰ ਭੁੱਲਰ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਬੀਬੀ ਭੁੱਲਰ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਸ਼ਹੀਦਾਂ ਨੂੰ ਭੁੱਲਣਾ ਨਹੀਂ ਚਾਹੀਦਾ | ਇਸ ਮੌਕੇ ਲਖਬੀਰ ਕੌਰ ਭੁੱਲਰ ਪ੍ਰਧਾਨ ਨਗਰ ਕੌਂਸਲ ਪੱਟੀ, ਪੀ.ਏ. ਦਿਲਬਾਗ ਸਿੰਘ ਸੰਧੂ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਗੁਰਪਿੰਦਰ ਸਿੰਘ ਉੱਪਲ, ਥਾਣਾ ਸਿਟੀ ਮੁਖੀ ਪਰਮਜੀਤ ਸਿੰਘ ਵਿਰਦੀ, ਭੁਪਿੰਦਰ ਸਿੰਘ ਕਾਰਜ ਸਾਧਕ ਅਫਸਰ ਨਗਰ ਕੋਂਸਲ ਪੱਟੀ, ਵਰਿੰਦਰ ਸਿੰਘ ਭੁੱਲਰ, ਹਰਵਿੰਦਰ ਸਿੰਘ ਭੁੱਲਰ ਸੁਪਰਡੈਂਟ, ਕੌਂਸਲਰ ਹਰਜਿੰਦਰ ਸਿੰਘ ਪੱਪੂ, ਕਰਨ ਧਾਰੀਵਾਲ, ਗੁਰਪ੍ਰੀਤ ਸਿੰਘ ਪਨਗੋਟਾ, ਹਰਦਿਆਲ ਸਿੰਘ ਪੰਚਾਇਤ ਸੈਕਟਰੀ, ਗੁਰਬਿੰਦਰ ਸਿੰਘ ਕਾਲੇਕੇ, ਫੂਲਾ ਸਿੰਘ, ਨਛੱਤਰ ਸਿੰਘ ਰਾੜੀਆ, ਰਾਜਵਿੰਦਰ ਸਿੰਘ ਔਲਖ, ਗੁਰਭਿੰਦਰ ਸਿੰਘ ਔਲਖ ਆਦਿ ਹਾਜ਼ਰ ਸਨ |
ਨਗਰ ਪੰਚਾਇਤ ਖੇਮਕਰਨ ਵਿਖੇ ਗਣਤੰਤਰ ਦਿਵਸ ਮਨਾਇਆ
ਖੇਮਕਰਨ, (ਰਾਕੇਸ਼ ਬਿੱਲਾ)-ਨਗਰ ਪੰਚਾਇਤ ਖੇਮਕਰਨ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਦਫ਼ਤਰ ਵਿਖੇ ਰਾਸ਼ਟਰੀ ਝੰਡਾ ਜੂਨੀਅਰ ਸਹਾਇਕ ਨਗਰ ਪੰਚਾਇਤ ਖੇਮਕਰਨ ਸਤਨਾਮ ਸਿੰਘ ਨੇ ਲਹਿਰਾਇਆ ਤੇ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ ਤੇ ਸਕੂਲ ਦੀ ਬੱਚੀਆਂ ਨੇ ਰਾਸ਼ਟਰੀ ਗੀਤ ਗਾਇਆ ਤੇ ਨਗਰ ਪੰਚਾਇਤ ਵਲੋਂ ਸਾਰੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਲੱਡੂ ਵੰਡੇ ਗਏ | ਇਸ ਮੌਕੇ ਸਾਬਕਾ ਪ੍ਰਧਾਨ ਮੰਗਤ ਰਾਮ ਗੁਲਾਟੀ, ਜਗਤਾਰ ਸਿੰਘ ਖੇੜਾ ਸਾਬਕਾ ਚੇਅਰਮੈਨ, ਨਿਰਮਲ ਸਿੰਘ ਬੱਲ, ਅੱਛਰ ਸਿੰਘ ਬਾਜਵਾ, ਸਰਵਨ ਸਿੰਘ ਪੰਨੂ, ਰਣਜੀਤ ਸਿੰਘ ਰਾਣਾ, ਬਲਵਿੰਦਰ ਸ਼ਰਮਾ, ਸੋਨਾ ਸਿੰਘ ਸਰਹਾਲੀ ਆਦਿ ਹਾਜ਼ਰ ਸਨ |

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਥ੍ਰੀ-ਵੀਲ੍ਹਰ ਖ਼ੇਤਾਂ 'ਚ ਪਲਟਿਆ

ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਤਰਨ ਤਾਰਨ ਦੇ ਆਸ-ਪਾਸ ਪਿੰਡਾਂ ਦੇ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਟਾਹਲਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੇ ਥ੍ਰੀ-ਵੀਲ੍ਹਰ ਅੱਗੇ ਕੁੱਤਾ ਆਉਣ ਕਾਰਨ ਥ੍ਰੀ-ਵੀਲ੍ਹਰ ਬੇਕਾਬੂ ਹੋ ਕੇ ਖ਼ੇਤਾਂ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ

ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਕਾਰਾਂ ਦੀ ਆਪਸੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਇਕ ਕਾਰ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਕੰਵਲਜੀਤ ਕੌਰ ਪਤਨੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਸਬ ਜੇਲ੍ਹ ਪੱਟੀ ਵਿਖ਼ੇ ਬੰਦ ਕੈਦੀਆਂ ਨੂੰ ਮਿਠਾਈ ਵੰਡੀ

ਪੱਟੀ, 27 ਜਨਵਰੀ (ਖਹਿਰਾ, ਕਾਲੇਕੇ)- ਗਣਤੰਤਰ ਦਿਵਸ ਮੌਕੇ ਡੀ.ਐੱਸ.ਪੀ. ਪੱਟੀ ਸਬ ਜੇਲ੍ਹ ਜਤਿੰਦਰ ਪਾਲ ਸਿੰਘ ਨੂੰ ਐੱਸ.ਡੀ.ਐੱਮ. ਪੱਟੀ ਅਮਨਪ੍ਰੀਤ ਸਿੰਘ ਵਲੋਂ ਵਧੀਆ ਸੇਵਾਵਾਂ ਦੇਣ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਪਰੰਤ ਸਬ ਜੇਲ੍ਹ ਪੱਟੀ ਵਿਖ਼ੇ ਬੰਦ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਦਿਲਬਾਗ ਸਿੰਘ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ-ਡਿਪਟੀ ਕਮਿਸ਼ਨਰ

ਤਰਨ ਤਾਰਨ, 27 ਜਨਵਰੀ (ਇਕਬਾਲ ਸਿੰਘ ਸੋਢੀ)- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਹੈਰੋਇਨ, ਪਿਸਟਲ ਤੇ ਕਾਰਤੂਸ ਸਮੇਤ ਔਰਤ ਤੇ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਔਰਤ ਅਤੇ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ 110 ਗ੍ਰਾਮ ਹੈਰੋਇਨ, ਇਕ ਦੇਸੀ ਪਿਸਟਲ ਅਤੇ 4 ਕਾਰਤੂਸ ਬਰਾਮਦ ਕਰਨ ਵਿਚ ਸਫ਼ਲਤਾ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਭਿੱਖੀਵਿੰਡ, 27 ਜਨਵਰੀ (ਬੌਬੀ)- ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਮਲ ਹਰੀਕਿ੍ਸ਼ਨ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਵਲੋਂ ਮਹਿੰਦੀਪੁਰ ਬੇਸ ਦਾ ਵਿਸ਼ੇਸ਼ ਦੌਰਾ

ਖੇਮਕਰਨ/ ਅਮਰਕੋਟ, 27 ਜਨਵਰੀ (ਬਿੱਲਾ, ਭੱਟੀ)- ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਨੇ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਮਹਿੰਦੀਪੁਰ ਬੇਸ ਦਾ ਵਿਸ਼ੇਸ਼ ਦੌਰਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

25 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲਾ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਭਿੱਖੀਵਿੰਡ ਪੁਲਿਸ ਨੇ ਇਕ ਵਿਅਕਤੀ ਪਾਸੋਂ 25 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਬਟਾਲਾ ਦੇ ਪਿੰਡ ਮੁਰੀਦਕੇ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸ ਦੇ ਦੋ ਸਾਥੀ ਫ਼ਰਾਰ ਦੱਸੇ ਜਾਂਦੇ ਹਨ ਜਿੰਨਾਂ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਭਿੱਖੀਵਿੰਡ, 27 ਜਨਵਰੀ (ਸੁਰਜੀਤ ਬੌਬੀ)- ਸਿੱਖ ਕੌਮ ਦੇ ਮਹਾਨ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਭਿੱਖੀਵਿੰਡ ਤੋਂ ਜੈਕਾਰਿਆਂ ਦੀ ...

ਪੂਰੀ ਖ਼ਬਰ »

ਸ਼ਹਿਰ ਦੇ ਕਾਰੋਬਾਰੀਆਂ ਪਾਸੋਂ ਧਮਕੀਆਂ ਦੇ ਕੇ ਫਿਰੌਤੀਆਂ ਮੰਗਣ ਵਾਲਾ ਵਿਅਕਤੀ ਪਿਸਤੌਲ ਸਮੇਤ ਗਿ੍ਫ਼ਤਾਰ

ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਸ਼ਹਿਰ ਦੇ ਤਿੰਨ ਕਾਰੋਬਾਰੀਆਂ ਪਾਸੋਂ ਧਮਕੀਆਂ ਦੇ ਕੇ ਲੱਖਾਂ ਰੁਪਏ ਦੀਆਂ ਫਿਰੌਤੀਆਂ ਮੰਗਣ ਵਾਲੇ ਇਕ ਵਿਅਕਤੀ ਨੂੰ ਥਾਣਾ ਸਿਟੀ ਦੀ ਪੁਲਿਸ ਨੇ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਕਾਂਗਰਸ ਭਵਨ ਤਰਨ ਤਾਰਨ ਦੀ ਨਵੀਂ ਇਮਾਰਤ ਦੇ ਨਵੀਨੀਕਰਨ ਦਾ ਨੀਂਹ ਪੱਥਰ ਸੰਸਦ ਮੈਂਬਰ ਡਿੰਪਾ ਤੇ ਗਿੱਲ ਨੇ ਰੱਖਿਆ

ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਕਾਂਗਰਸ ਭਵਨ ਤਰਨ ਤਾਰਨ ਦੀ ਪੁਰਾਣੀ ਇਮਾਰਤ ਦੀ ਜਗ੍ਹਾ ਨਵੀਂ ਇਮਾਰਤ ਦਾ ਨਿਰਮਾਣ ਕਰਨ ਅਤੇ ਇਸ ਦੇ ਨਵੀਨੀਕਰਨ ਲਈ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਾਂਗਰਸ ਭਵਨ ਪਹੁੰਚ ਕੇ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀ ਵਲੋਂ ਨੈਸ਼ਨਲ ਐਕਸਪ੍ਰੈੱਸ ਹਾਈਵੇ ਦੇ ਮੁਲਾਜ਼ਮਾਂ ਦਾ ਘਿਰਾਓ

ਖਡੂਰ ਸਾਹਿਬ, 27 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੇ ਪਿੰਡ ਦੀਨੇਵਾਲ 'ਚ ਦਿੱਲੀ-ਅੰਮਿ੍ਤਸਰ-ਕੱਟੜਾ ਨੈਸ਼ਨਲ ਐਕਸਪ੍ਰੈਸ ਹਾਈਵੇ ਦੇ ਮੁਲਾਜ਼ਮ ਨਿਸ਼ਾਨਦੇਹੀ ਕਰਨ ਆਏ | ਜਦੋਂ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX