ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  1 day ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  1 day ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  1 day ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  1 day ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  1 day ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  1 day ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮਾਘ ਸੰਮਤ 554
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਅੰਮ੍ਰਿਤਸਰ / ਦਿਹਾਤੀ

ਗਣਤੰਤਰ ਦਿਵਸ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ

ਚੌਕ ਮਹਿਤਾ, 27 ਜਨਵਰੀ (ਜਗਦੀਸ਼ ਸਿੰਘ ਬਮਰਾਹ)- ਭਾਰਤ ਦੇ 73ਵੇਂ ਗਣਤੰਤਰ ਦਿਵਸ ਮੌਕੇ ਹਰ ਭਾਰਤ ਵਾਸੀ ਦੇਸ਼ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕਰ ਰਿਹਾ ਹੈ | ਇਸੇ ਭਾਵਨਾ ਨੂੰ ਮੁੱਖ ਰੱਖਦਿਆਂ ਹੋਇਆ ਇਲਾਕੇ ਦੀ ਚਰਚਿਤ ਅਤੇ ਮੰਨੀ-ਪ੍ਰਮੰਨੀ ਸੰਸਥਾ ਦਸ਼ਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਮਹਿਤਾ ਚੌਂਕ ਵਿਖੇ ਇਸ ਕੌਮੀ ਤਿਉਹਾਰ ਨੂੰ ਮਨਾਇਆ ਗਿਆ | ਸੰਸਥਾ ਵਿਖੇ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਦੇਸ਼ ਪ੍ਰਤੀ ਆਪਣੇ ਆਦਰ ਭਾਵਨਾ ਨੂੰ ਪੇਸ਼ ਕਰਦਿਆਂ ਦੇਸ਼ ਭਗਤਾਂ ਨੂੰ ਯਾਦ ਕੀਤਾ | ਇਸ ਦਿਵਸ ਉੱਪਰ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵਲੋਂ ਮਿਲ ਕੇ ਇੱਕ ਪ੍ਰੋਗਰਾਮ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੇ ਕਵਿਤਾਵਾਂ, ਭਾਸ਼ਣ, ਗੀਤ ਆਦਿ ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ | ਇਸ ਮੌਕੇ ਚੇਅਰਮੈਨ ਸ: ਗੁਰਦੀਪ ਸਿੰਘ ਰੰਧਾਵਾ ਨੇ ਬੱਚਿਆਂ ਨੂੰ ਇਸ ਦਿਨ ਦੀ ਇਤਿਹਾਸਿਕ ਮੱਹਤਤਾ ਸਮਝਾਉਂਦਿਆਂ ਹੋਇਆ ਦੱਸਿਆ ਕਿ ਡਾ. ਰਜਿੰਦਰ ਪ੍ਰਸ਼ਾਦ ਅਤੇ ਡਾ. ਭੀਮ ਰਾਉ ਅੰਬੇਦਕਰ ਦੀ ਨਿਗਰਾਨੀ ਹੇਠ ਸੰਵਿਧਾਨ ਲਿਖਣ ਦਾ ਕੰਮ ਸਿਰੇ ਚਾੜਿਆ ਗਿਆ ਅਤੇ ਦੇਸ਼ ਦੇ ਹਰ ਇਕ ਨਾਗਰਿਕ ਨੂੰ ਉਸ ਦੇ ਸੰਵਿਧਾਨਿਕ ਹੱਕ ਅਤੇ ਅਧਿਕਾਰ ਦੇ ਕੇ ਉਸ ਉੱਪਰ ਆਜ਼ਾਦੀ ਦੀ ਮੋਹਰ ਲਗਾਈ ਗਈ |
ਅਮਰ ਪਬਲਿਕ ਸੀਨੀਅਰ ਸਕੈਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ ਗਣਤੰਤਰ ਦਿਵਸ ਮਨਾਇਆ-
ਚੌਕ ਮਹਿਤਾ, 27 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਅੱਜ ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ 73ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਭਗਵੰਤ ਸਿੰਘ ਬੱਲ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਕੂਲ ਦੇ ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਲਈ ਦੇਸ਼ ਭਗਤਾਂ ਵਲੋਂ ਦਿਤੀਆਂ ਕੁਰਬਾਨੀਆਂ ਬਾਰੇ ਦੱਸਿਆ | ਪਿ੍ੰਸੀਪਲ ਸ੍ਰੀ ਮਤੀ ਦਵਿੰਦਰ ਕੌਰ ਬੱਲ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਭਰਪੂਰ ਜਾਣਕਾਰੀ ਦਿੱਤੀ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ ਅਤੇ ਗੀਤ ਸੁਣਾ ਕੇ ਆਪਣੀ ਹਾਜ਼ਰੀ ਲਗਵਾਈ |
ਸੱਤਿਆ ਐਲੀਮੈਂਟਰੀ ਸਕੂਲ, ਚੰਨਣਕੇ ਜ਼ਿਲ੍ਹਾ ਅੰਮਿ੍ਤਸਰ ਵਿਖੇ ਗਣਤੰਤਰ ਦਿਵਸ ਮਨਾਇਆ-
ਚੌਂਕ ਮਹਿਤਾ, 27 ਜਨਵਰੀ (ਜਗਦੀਸ਼ ਸਿੰਘ ਬਮਰਾਹ)- ਅੱਜ ਸੱਤਿਆ ਭਾਰਤੀ ਸਕੂਲ ਚੰਨਣਕੇ ਵਿਖੇ 73ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਪਹੁੰਚੇ ਪਿੰਡ ਜਲਾਲ ਉਸਮਾ ਦੇ ਸਰਪੰਚ ਗੁਰਬਖ਼ਸ਼ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਮੌਕੇ ਬੱਚਿਆਂ ਵਲੋਂ ਭਾਸ਼ਨ, ਕਵਿਤਾ, ਗੀਤ ਪੇਸ਼ ਕੀਤੇ ਗਏ | ਸਕੂਲ ਦੀ ਮੁਖੀ ਸ਼੍ਰੀਮਤੀ ਗੁਰਮੀਤ ਕੌਰ, ਸੰਦੀਪ ਕੌਰ, ਨਵਨੀਤ ਕੌਰ, ਕਿਰਨਦੀਪ ਕੌਰ, ਨਵਜੋਤ ਕੌਰ, ਕੰਵਲਜੀਤ ਕੌਰ, ਵਰਿੰਦਰ ਕੌਰ, ਕਰਮਜੀਤ ਕੌਰ, ਲਵਦੀਪ ਕੌਰ, ਹਰਮੀਤ ਕੌਰ, ਗੁਰਪ੍ਰੀਤ ਕੌਰ, ਪਿ੍ਅੰਕਾ, ਡੀ.ਸੀ. ਸ .ਨਵਦੀਪ ਸਿੰਘ ਅਤੇ ਮੁਖ ਮਹਿਮਾਨ ਵਜੋਂ ਸਰਪੰਚ ਸ. ਗੁਰਬਖਸ਼ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ, ਬਾਬਾ ਸੁਖਵੰਤ ਸਿੰਘ, ਸਰਪੰਚ ਪਰਗਟ ਸਿੰਘ, ਸ.ਬਲਵਿੰਦਰ ਸਿੰਘ, ਜਗੀਰ ਸਿੰਘ ਆਦਿ ਸ਼ਾਮਲ ਹੋਏ |
ਰਮਦਾਸ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ-
ਰਮਦਾਸ, 27 ਜਨਵਰੀ (ਜਸਵੰਤ ਸਿੰਘ ਵਾਹਲਾ)- ਨਗਰ ਕੌਂਸਲ ਰਮਦਾਸ ਦੇ ਦਫ਼ਤਰ ਵਿਖੇ ਗਣਤੰਤਰ ਦਿਵਸ ਬੜੀ ਧੁਮ-ਧਾਮ ਮਨਾਇਆ ਗਿਆ | ਕਾਂਗਰਸ ਦੇ ਬਲਾਕ ਪ੍ਰਧਾਨ ਤੇ ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਗੁਰਪਾਲ ਸਿੰਘ ਸਿੰਧੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਏ | ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਬੀਬੀ ਜਸਵਿੰਦਰ ਕੌਰ ਗਿੱਲ, ਕੌਂਸਲਰ ਜਗਜੀਤ ਸਿੰਘ, ਵਿਸ਼ਾਲ ਕਾਠੀਆ, ਮਾ:ਬਲਵਿੰਦਰ ਸਿੰਘ, ਕੁਲਵੰਤ ਸਿੰਘ ਭੱਟੀ, ਕੋਂਸਲਰ ਨਿਰਮਲ ਕੌਰ, ਬੂਟੀ ਰਾਮ, ਧਰਮਵੀਰ, ਅਮਰਜੀਤ ਸਿੰਘ, ਕੌਂਸਲਰ ਸ਼ੈਲੀ ਰਾਣੀ, ਯੂਥ ਆਗੂ ਸੋਨੂੰ ਵਾਹਲਾ, ਪਿ੍ਤਪਾਲ ਸਿੰਘ ਪੁਰੀ, ਸੁਖਵੰਤ ਸਿੰਘ ਆਦਿ ਮੌਜੂਦ ਸਨ |
ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀ: ਸੈਕੰ: ਸਕੂਲ ਰਸੂਲਪੁਰ ਕਲਾਂ ਵਿਖੇ ਗਣਤੰਤਰ ਦਿਵਸ ਮਨਾਇਆ
ਨਵਾਂ ਪਿੰਡ, 27 ਜਨਵਰੀ (ਜਸਪਾਲ ਸਿੰਘ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀ: ਸੈਕੰ: ਸਕੂਲ ਰਸੂਪਪੁਰ ਕਲਾਂ ਵਿਖੇ ਪਿ੍ੰ: ਮਨਿੰਦਰ ਕੌਰ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਗਣਤੰਤਰ ਮਨਾਇਆ ਗਿਆ | ਇਸ ਮੌਕੇ ਪਿ੍ੰ: ਮਨਿੰਦਰ ਕੌਰ ਵਲੋਂ ਗਣਤੰਤਰ ਦਿਵਸ ਦੇ ਬਾਰੇ 'ਚ ਦੱਸਦਿਆਂ ਉਨ੍ਹਾਂ ਵਲੋਂ ਤਿਰੰਗਾ ਲਹਿਰਾਇਆ ਗਿਆ | ਉਪਰੰਤ ਵਿਦਿਆਰਥੀਆਂ ਦੀ ਬੈਂਡ ਟੀਮ ਵਲੋਂ ਮਾਰਚ-ਪਾਸਟ ਕੀਤਾ ਗਿਆ | ਇਸ ਮੌਕੇ 6ਵੀਂ ਤੋਂ 12ਵੀਂ ਤੱਕ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤਾਂ 'ਤੇ ਨਾਚ, ਕਵਿਤਾਵਾਂ ਤੇ ਕੋਰੀਓਗ੍ਰਾਫੀ ਰਾਹੀਂ ਦੇਸ਼ ਭਗਤੀ ਜ਼ਜ਼ਬੇ ਨੂੰ ਰੂਪਮਾਨ ਕੀਤਾ ਗਿਆ | ਸਕੂਲ ਦੀ ਹੋਣਹਾਰ ਵਿਦਿਆਰਥਣ ਤਮੰਨਾਦੀਪ ਕੌਰ ਨੇ ਭਾਸ਼ਣ ਰਾਹੀਂ ਦੇਸ਼ ਭਗਤੀ ਤੇ ਅੱਜ ਦੇ ਵਿਸ਼ੇਸ਼ ਦਿਹਾੜੇ ਦੀ ਮਹੱਤਤਾ ਦੇ ਬਾਰੇ ਬੜੇ ਸਰਲ ਤੇ ਵਿਸਥਾਰ 'ਚ ਦੱਸਦਿਆਂ ਉਸ ਵਲੋਂ ਆਪਣੇ ਸਹਿਪਾਠੀਆਂ ਨੂੰ ਦੇਸ਼ ਨਾਲ ਪਿਆਰ ਕਰਨ ਤੇ ਦੇਸ਼ ਦੀ ਤਰੱਕੀ ਲਈ ਡਟ ਕੇ ਮਿਹਨਤ ਕਰਨ ਦੀ ਸਹੁੰ ਚੁਕਾਈ ਗਈ |
ਖਾਲਸਾ. ਸੀਨੀ. ਸੈਕੰ. ਸਕੂਲ ਨਵਾਂ ਪਿੰਡ ਵਿਖੇ ਗਣਤੰਤਰ ਦਿਵਸ ਮਨਾਇਆ
ਨਵਾਂ ਪਿੰਡ, 27 ਜਨਵਰੀ (ਜਸਪਾਲ ਸਿੰਘ)-ਅਪਣੇ ਨਾਂ ਕਰਨ ਵਾਲੇ ਖਾਲਸਾ ਸੀਨੀ. ਸੈਕੰ. ਸਕੂਲ ਬੜੇ ਉਤਸ਼ਾਹ ਨਾਲ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰ. ਨਰਿੰਦਰ ਕੌਰ ਵਲੋਂ ਅੱਜ ਦੇ ਵਿਸ਼ੇਸ਼ ਦਿਵਸ ਦੇ ਬਾਰੇ ਬਾਰੇ 'ਚ ਵਿਸਥਾਰ 'ਚ ਦੱਸਦਿਆਂ ਉਨ੍ਹਾਂ ਵਲੋਂ ਕੋ-ਆਰਡੀਨੇਟਰ ਹਰਜੀਤ ਸਿੰਘ ਨਾਲ ਸਾਂਝੇ ਤੌਰ ਤੇ ਤਿਰੰਗਾ ਲਹਿਰਾਇਆ ਗਿਆ | ਉਪਰੰਤ ਵਿਦਿਆਰਥੀਆਂ ਪੇਸ਼ ਕੀਤੇ ਗਏ ਵਿਸ਼ੇਸ਼ ਪ੍ਰੋਮਰਾਮ 'ਚ ਉਨ੍ਹਾਂ ਵਲੋਂ ਦੇਸ਼ ਭਗਤੀ ਦੇ ਗੀਤਾਂ ਤੇ ਸੁੰਦਰ ਨਾਚ ਦੀਆਂ ਪੇਸ਼ਕਾਰੀਆਂ, ਸਕਿੱਟਾਂ, ਭਾਸ਼ਣਾ ਤੇ ਕਵਿਤਾਵਾਂ ਦੇ ਜ਼ਰੀਏ ਸਮਾਜ ਦੇਸ਼ ਭਗਤੀ ਦਾ ਸੁਨੇਹਾ ਦਿੱਤਾ ਗਿਆ | ਇਸ ਮੌਕੇ ਅਧਿਆਪਕ ਰਾਜਵਿੰਦਰ ਸਿੰਘ, ਗੁਰਵਿੰਦਰ ਸਿੰਘ, ਸਤਿੰਦਰ ਸਿੰਘ, ਨਵਦੀਪ ਸਿੰਘ, ਕੰਵਲਜੀਤ ਕੌਰ, ਮਮਤਾ ਅਰੋੜਾ, ਜਸਪਾਲ ਕੌਰ, ਨੀਲਮ ਕੌਰ, ਮੀਨਾਕਸ਼ੀ ਸ਼ਰਮਾ, ਹਰਜੀਤ ਕੌਰ, ਗੁਰਿੰਦਰਜੀਤ ਕੌਰ, ਰਾਜਵਿੰਦਰ ਕੌਰ, ਜਗਜੀਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ |
5 ਐੱਸ ਸਕੂਲ ਫ਼ਤਿਹਪੁਰ ਰਾਜਪੂਤਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ
ਨਵਾਂ ਪਿੰਡ, 27 ਜਨਵਰੀ (ਜਸਪਾਲ ਸਿੰਘ)-5 ਐੱਸ (ਸੇਂਟ ਸੋਲਜ਼ਰ ਸੀਨੀ: ਸਟੱਡੀ ਸਕੂਲ) ਸਕੂਲ ਫ਼ਤਿਹਪੁਰ ਰਾਜਪੂਤਾਂ ਵਿਖੇ ਪਿ੍ੰ. ਜਗਜੀਤ ਸਿੰਘ ਰੰਧਾਵਾ ਦੀ ਸੁਯੋਗ ਉਸਾਰੂ ਆਗਵਾਈ ਹੇਠ ਸਮੁੱਚੇ ਸਟਾਫ ਵਲੋਂ ਬੱਚਿਆਂ ਨਾਲ ਬੜੇ ਉਤਸ਼ਾਹ ਪੂਰਵਕ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਤੇ ਮੈਡਮ ਰਜਵੰਤਪਾਲ ਕੌਰ ਮੁੱਖ ਪ੍ਰਬੰਧਕਾ ਵਲੋਂ ਸਾਂਝੇ ਤੌਰ ਤੇ ਰਾਸ਼ਟਰੀ ਝੰਡਾ ਚੜ੍ਹਾਇਆ ਗਿਆ | ਉਪਰੰਤ ਬੱਚਿਆਂ ਵਲੋਂ ਦੇਸ਼ ਭਗਤੀ ਨਾਲ ਸਬੰਧਤ ਗੀਤ ਪੇਸ਼ ਕੀਤੇ ਗਏ ਵਿਸ਼ੇਸ਼ ਪ੍ਰੋਗਰਾਮ 'ਚ ਉਨ੍ਹਾਂ ਵਲੋਂ ਦੇਸ਼ ਭਗਤੀ ਦੀਆਂ ਕਵਿਤਾਵਾਂ, ਭਾਸ਼ਣਾਂ ਤੇ ਸਕਿੱਟਾਂ ਆਦਿ ਰਾਹੀਂ ਸਮਾਜ ਨੂੰ ਦੇਸ਼ ਨਾਲ ਪਿਆਰ ਕਰਨ ਦਾ ਬਾਖੂਬੀ ਸੁਨੇਹਾ ਦਿੱਤਾ ਗਿਆ | ਇਸ ਮੌਕੇ ਸਮੂੰਹ ਸਕੂਲ ਸਟਾਫ ਤੇ ਬੱਚੇ ਹਾਜ਼ਰ ਸਨ |
ਸੰਤ ਚੁਗੱਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਉਦੋਕੇ ਵਿਖੇ ਗਣਤੰਤਰ ਦਿਵਸ ਮਨਾਇਆ-
ਮੱਤੇਵਾਲ, 27 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਇਥੋਂ ਦੇ ਨੇੜਲੇ ਪਿੰਡ ਉਦੋਕੇ ਦੇ ਸੰਤ ਚੁਗੱਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਉਦੋਕੇ ਵਿਖੇ ਸਕੂਲ ਦੇ ਪਿ੍ੰਸੀਪਲ ਸ. ਜੈਇੰਦਰਪਾਲ ਸਿੰਘ ਵਲੋਂ 74ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ ਗਿਆ ਜਿਸ ਤੋਂ ਬਾਅਦ ਸਕੂਲ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਤੇ ਹੋਰ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਨਾਲ ਹੀ ਸਕੂਲ ਦੇ ਪਿ੍ੰਸੀਪਲ ਸਰਦਾਰ ਜੈਇੰਦਰਪਾਲ ਸਿੰਘ ਜੀ ਨੇ ਬੱਚਿਆਂ ਨੂੰ ਦੇਸ਼ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਬਾਰੇ ਸੰਬੋਧਨ ਵੀ ਕੀਤਾ ਤੇ ਹਮੇਸ਼ਾ ਆਪਣੇ ਦੇਸ਼ ਤੇ ਕੰਮ ਦੇ ਵਫ਼ਾਦਾਰ ਰਹਿਣ ਲਈ ਪ੍ਰੇਰਿਆ ਕੀਤਾ ਗਿਆ | ਜਿਸ ਸਮੇਂ ਬੱਚਿਆਂ ਦੇ ਨਾਲ ਮਾਸਟਰ ਮਨਜਿੰਦਰ ਸਿੰਘ ਉਦੋਕੇ ਤੇ ਸਮੂਹ ਟੀਚਰ ਸਹਿਬਾਨ ਹਾਜ਼ਰ ਸਨ |
ਸੱਤਿਆ ਐਲੀਮੈਂਟਰੀ ਸਕੂਲ ਬੋਹਲੀਆਂ ਵਿਖੇ ਗਣਤੰਤਰ ਦਿਵਸ ਮਨਾਇਆ
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਥੋੜ੍ਹੀ ਦੂਰ ਸਥਿਤ ਪਿੰਡ ਬੋਹਲੀਆਂ ਦੇ ਸੱਤਿਆ ਐਲੀਮੈਂਟਰੀ ਸਕੂਲ ਵਿਖੇ ਗਣਤੰਤਰ ਦਿਵਸ ਧੂਮ-ਧਾਮ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਪਨਗ੍ਰੇਨ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਤ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ | ਸਮਾਗਮ ਦੇ ਅੰਤ ਵਿਚ ਕਲਸਟਰ ਕੋਆਡੀਨੇਟਰ ਗੋਪਾਲ ਕਿ੍ਸ਼ਨ, ਗੁਰਦਿਆਲ ਸਿੰਘ ਤੇ ਮੁੱਖ ਅਧਿਆਪਕਾ ਰਜਵੰਤ ਕੌਰ ਵਲੋਂ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸਰਪੰਚ ਅਮਨਦੀਪ ਕੌਰ, ਪ੍ਰਧਾਨ ਜਸਪਾਲ ਸਿੰਘ ਸੈਂਸਰਾ, ਸੁਖਬੀਰ ਕੌਰ, ਮਨਪ੍ਰੀਤ ਕੌਰ, ਅਮਨਜੋਤ ਕੌਰ, ਲਵਪ੍ਰੀਤ ਕੌਰ, ਕਮਲਜੀਤ ਕੌਰ, ਅਰਵਿੰਦਰ ਸਿੰਘ, ਕਰਮਜੀਤ ਕੌਰ, ਮਨਪ੍ਰੀਤ ਕੌਰ, ਗੁਰਅੰਮਿ੍ਤਪਾਲ ਸਿੰਘ, ਹਰਦਿਆਲ ਸਿੰਘ, ਅੰਗਰੇਜ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ, ਗੁਰਮੁਖ ਸਿੰਘ, ਰੌਬਿਨ ਮਸੀਹ, ਸੁਰਜੀਤ ਸਿੰਘ ਫੌਜੀ, ਰਘਬੀਰ ਸਿੰਘ ਅਤੇ ਗੁਰਦੇਵ ਸਿੰਘ ਆਦਿ ਹਾਜ਼ਰ ਸਨ |
ਤਹਿਸੀਲ ਪੱਧਰ 'ਤੇ ਬਾਬਾ ਬਕਾਲਾ ਸਾਹਿਬ ਵਿਖੇ 74ਵਾਂ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ-
ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)- ਤਹਿਸੀਲ ਬਾਬਾ ਬਕਾਲਾ ਸਾਹਿਬ ਪੱਧਰ 'ਤੇ 74ਵਾਂ ਗਣਤੰਤਰਤਾ ਦਿਵਸ (26 ਜਨਵਰੀ) ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਸਰਕਾਰੀ ਸਟੇਡੀਅਮ, ਬਾਬਾ ਬਕਾਲਾ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਅਲਕਾ ਕਾਲੀਆ ਪੀ.ਸੀ.ਐੱਸ. (ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ) ਨੇ ਕੌਮੀ ਝੰਡਾ ਲਹਿਰਾਇਆ, ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਕੌਮ ਦੇ ਨਾਂ ਆਪਣਾ ਸੰਦੇਸ਼ ਦਿੰਦਿਆਂ ਆਪਸੀ ਪਿਆਰ-ਮੁਹੱਬਤ ਅਤੇ ਇਤਫਾਕ ਬਣਾਈ ਰੱਖਣ ਦੀ ਅਪੀਲ ਕੀਤੀ | ਇਸ ਮੌਕੇ ਤਹਿਸੀਲ਼ ਪੱਧਰ 'ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਸਮਾਗਮ ਵਿਚ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਬਤੌਰ ਵਿਸ਼ੇਸ਼ ਮਹਿਮਾਨ ਪੁੱਜੇ ਅਤੇ ਉਨ੍ਹਾਂ ਦੇਸ਼ ਭਗਤ ਪਰਿਵਾਰਾਂ, ਸਕੂਲੀ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਇਸ ਮੌਕੇ ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਇਕਲ ਅਤੇ ਲੋੜਵੰਦ ਬੀਬੀਆਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ | ਇਸ ਮੌਕੇ ਮਾਣਯੋਗ ਜਸਟਿਸ ਕਰਨ ਕੁਮਾਰ ਐਸ.ਡੀ.ਜੇ.ਐਮ., ਹਰਕਿ੍ਸ਼ਨ ਸਿੰਘ ਸੀਨੀਅਰ ਉਪ ਕਪਤਾਨ ਪੁਲਿਸ, ਯਾਦਵਿੰਦਰ ਸਿੰਘ ਥਾਣਾ ਮੁਖੀ ਬਿਆਸ, ਸੁਖਬੀਰ ਸਿੰਘ ਸੰਧੂ ਨਾਇਬ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ, ਅਰਚਨਾ ਸ਼ਰਮਾ ਨਾਇਬ ਤਹਿਸੀਲਦਾਰ ਬਿਆਸ, ਡਾ: ਨੀਰਜ ਭਾਟੀਆ ਸੀਨੀਅਰ ਮੈਡੀਕਲ ਅਫਸਰ, ਖੁਸ਼ਮੀਤ ਕੌਰ ਬਮਰਾਹ ਸੀ.ਡੀ.ਪੀ.ਓ. ਰਈਆ, ਆਪ ਆਗੂ ਸੁਰਜੀਤ ਸਿੰਘ ਕੰਗ, ਜਥੇਦਾਰ ਬਲਦੇਵ ਸਿੰਘ ਬੋਦੇਵਾਲ, ਬਲਾਕ ਪ੍ਰਧਾਨ ਸਰਵਣ ਸਿੰਘ ਸਰਾਏ, ਸੁਖਦੇਵ ਸਿੰਘ ਪੱਡਾ, ਹੀਰਾ ਸਿੰਘ ਛਾਪਿਆਂਵਾਲੀ, ਸਰਵਿੰਦਰ ਸਿੰਘ ਸੁਧਾਰ ਪੀ.ਏ. ਜ: ਗੁਰਦੇਵ ਸਿੰਘ ਖਾਲਸਾ, ਸਤੀਸ਼ ਭੰਡਾਰੀ ਪ੍ਰਧਾਨ ਮੰਦਰ ਰਾਮਵਾੜਾ, ਸੀ: ਮੀਤ ਪ੍ਰਧਾਨ ਵਿਸ਼ਾਲ ਮੰਨਣ, ਸਾਬਕਾ ਸਰਪੰਚ ਸਰਬਜੀਤ ਸਿੰਘ ਸੰਧੂ, ਸੁਖਦੇਵ ਸਿੰਘ ਬੱਲ ਸਠਿਆਲਾ, ਮਾ: ਹਰਜੀਤ ਸਿੰਘ, ਅਨਿਲ ਚੋਪੜਾ ਈ.ਓ. ਨਗਰ ਪੰਚਾਇਤ ਬਾਬਾ ਬਕਾਲਾ, ਸੰਦੀਪ ਸਿੰਘ ਸੋਨੂੰ, ਅਮਨਦੀਪ ਸਿੰਘ ਬੀ.ਡੀ.ਪੀ.ਓ. ਰਈਆ ਅਤੇ ਹੋਰ ਹਾਜ਼ਰ ਸਨ |
ਅਟਾਰੀ-ਵਾਹਗਾ ਸਰਹੱਦ ਤੇ ਬੀਐੱਸਐੱਫ ਦੇ ਡੀਆਈਜੀ ਸੰਜੇ ਗੌੜ ਨੇ ਲਹਿਰਾਇਆ ਤਿਰੰਗਾ
ਅਟਾਰੀ, (ਗੁਰਦੀਪ ਸਿੰਘ ਅਟਾਰੀ)-ਦੇਸ਼ ਦੇ 74ਵੇਂ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਸਰਹੱਦ ਤੇ ਸਥਿਤ ਜੇ. ਸੀ. ਪੀ. ਵਿਖੇ ਡੀ.ਆਈ.ਜੀ. ਬੀ.ਐੱਸ.ਐੱਫ. ਸੰਜੇ ਗੌੜ ਵਲੋਂ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਮੌਕੇ ਅਟਾਰੀ ਵਾਹਗਾ ਸਰਹੱਦ ਦੀ ਜ਼ੀਰੋ ਲਾਈਨ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ, ਸਤੀਸ਼ ਮਿਸ਼ਰਾ, ਡੀ.ਸੀ. ਓਮ ਪ੍ਰਕਾਸ਼ ਮੀਨਾ, ਪੀ.ਆਰ.ਓ. ਰਾਜੇਸ਼ ਕਮਾਰ ਵੀ ਮੌਜੂਦ ਸਨ, ਜਿਨ੍ਹਾਂ ਨੇ ਗਣਤੰਤਰ ਦਿਵਸ ਮੌਕੇ ਜਵਾਨਾਂ ਨੂੰ ਮਠਿਆਈ ਵੰਡੀ ਅਤੇ ਵਧਾਈਆਂ ਦਿੱਤੀਆਂ |

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਬਾਰ ਐਸੋਸੀਏਸ਼ਨ ਅਜਨਾਲਾ ਦਾ ਕੈਲੰਡਰ ਜਾਰੀ

ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਦੀ ਅਗਵਾਈ 'ਚ ਕਰਵਾਏ ਸਾਦੇ ਸਮਾਗਮ 'ਚ ਉਚੇਚੇ ਤੌਰ 'ਤੇ ਪਹੁੰਚੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਐਨ. ਆਰ. ਆਈ. ਮਾਮਲਿਆਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਮਠਿਆਈ

ਅਟਾਰੀ, 27 ਜਨਵਰੀ (ਗੁਰਦੀਪ ਸਿੰਘ ਅਟਾਰੀ)-26 ਜਨਵਰੀ 74ਵੇਂ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ ਭਾਰਤ ਨੇ ਪਾਕਿਸਤਾਨ ਨਾਲ ਦੋਸਤੀ ਦਾ ਹੱਥ ਅੱਗੇ ਵਧਾਉਂਦੇ ਹੋਏ ਮਠਿਆਈ ਦਿੱਤੀ ਅਤੇ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਇਸ ਦਿਹਾੜੇ ਮੌਕੇ 144 ਬਟਾਲੀਅਨ ਦੇ ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਬੁਤਾਲਾ ਨੇ ਨਾਟਕ ਮੇਲੇ 'ਚ ਮਾਰੀਆਂ ਮੱਲ੍ਹਾਂ

ਬਾਬਾ ਬਕਾਲਾ ਸਾਹਿਬ, 27 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਬੁਤਾਲਾ, ਵਿਦਿਆ ਦੇ ਨਾਲ-ਨਾਲ ਸਭਿਆਚਾਰਕ ਖੇਤਰ ਵਿਚ ਵੀ ਵਿਲੱਖਣ ਯੋਗਦਾਨ ਪਾ ਰਹੀ ਹੈ ਅਤੇ ਹਾਲ ਈ ਵਿਚ ਸੰਸਥਾ ਨੇ ਨਵਚਿੰਤਨ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਮਜੀਠਾ ਵਿਖੇ ਗਣਤੰਤਰ ਦਿਵਸ ਮੌਕੇ ਕੱਢਿਆ ਮੋਟਰਸਾਈਕਲ ਰੋਸ ਮਾਰਚ

ਮਜੀਠਾ, 27 ਜਨਵਰੀ (ਮਨਿੰਦਰ ਸਿੰਘ ਸੋਖੀ)- ਸੰਯੁਕਤ ਕਿਸਾਨ ਮੋਰਚਾ ਵਲੋਂ ਗਣਤੰਤਰ ਦਿਵਸ ਮੌਕੇ ਦੇਸ਼ ਅਤੇ ਪੰਜਾਬ ਭਰ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਟਰੈਕਟਰ ਮਾਰਚ ਕੱਢਣ ਦੇ ਫੈਸਲੇ ਤਹਿਤ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮਜੀਠਾ ਇਕਾਈ ਵਲੋਂ ਜਸਪਾਲ ...

ਪੂਰੀ ਖ਼ਬਰ »

ਪਾਕਿਸਤਾਨ 'ਚ ਜ਼ਹਿਰੀਲੇ ਧੂੰਏਾ ਕਾਰਨ 18 ਲੋਕਾਂ ਦੀ ਮੌਤ, ਮਿ੍ਤਕਾਂ 'ਚ 15 ਬੱਚੇ ਵੀ ਸ਼ਾਮਿਲ

ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ 'ਚ ਜ਼ਹਿਰੀਲੇ ਧੂੰਏਾ ਕਾਰਨ 16 ਦਿਨਾਂ 'ਚ 18 ਲੋਕਾਂ ਦੀ ਮੌਤ ਹੋ ਗਈ ਹੈ | ਮਰਨ ਵਾਲਿਆਂ 'ਚ 15 ਬੱਚੇ ਵੀ ਸ਼ਾਮਿਲ ਹਨ | ਕਰਾਚੀ ਦੇ ਸਿਹਤ ਵਿਭਾਗ ਦੇ ਬੁਲਾਰੇ ਮਿਹਰ ਖ਼ੁਰਸ਼ੀਦ ਨੇ ਕਿਹਾ ਕਿ ਇਹ ਸਾਰੀਆਂ ਮੌਤਾਂ ...

ਪੂਰੀ ਖ਼ਬਰ »

ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿ ਦੇ ਸੰਸਦ ਮੈਂਬਰਾਂ ਦੇ ਫ਼ੰਡ 'ਚ ਵਾਧਾ

ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੇ ਸੰਸਦ ਮੈਂਬਰਾਂ ਨੂੰ ਮਿਲਣ ਵਾਲੇ ਫ਼ੰਡਾਂ 'ਚ 30 ਫ਼ੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ | ਇਹ ਫ਼ੈਸਲਾ ਆਰਥਿਕ ਤਾਲਮੇਲ ਕਮੇਟੀ (ਈ. ਸੀ. ਸੀ.) ਦੀ ਬੈਠਕ ਤੋਂ ਬਾਅਦ ਲਿਆ ਗਿਆ | ਵਿੱਤ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਸਪਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਲਾਂ ਵਿਖੇ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤਿ ਸਮਾਗਮ ਕਰਵਾਇਆ

ਜਗਦੇਵ ਕਲਾਂ, 27 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤਿ ਧਾਰਮਿਕ ਸਮਾਗਮ ਪਿੰਡ ਤੇੜਾ ਕਲਾਂ ਵਿਖੇ ਸਮਾਜ ਸੇਵਕ ਗੁਰਵਿੰਦਰ ਸਿੰਘ ਤੇੜਾ ਦੇ ਗ੍ਰਹਿ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਅਸ਼ੀਸ਼ ਮਿਸ਼ਰਾ ਦੀ ਅਰਥੀ ਫੂਕੀ

ਜਗਦੇਵ ਕਲਾਂ, 27 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਕਥਿਤ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੰਤਿ੍ਮ ਜ਼ਮਾਨਤ ਦੇਣ ਦੇ ਫੈਸਲੇ ਦੇ ਵਿਰੁੱਧ ਰੋਸ ਪ੍ਰਗਟਾਉਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਅਸ਼ੀਸ਼ ...

ਪੂਰੀ ਖ਼ਬਰ »

ਭਾਕਿਯੁ ਏਕਤਾ ਉਗਰਾਹਾਂ ਬਲਾਕ ਅਜਨਾਲਾ ਤੋਂ ਵੱਡਾ ਕਾਫਲਾ ਜੀਂਦ ਰੈਲੀ ਲਈ ਰਵਾਨਾ ਹੋਇਆ

ਗੱਗੋਮਾਹਲ, 27 ਜਨਵਰੀ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਬਲਾਕ ਅਜਨਾਲਾ) ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਲਾਕ ਸਕੱਤਰ ਜਸਪਾਲ ਸਿੰਘ ਧੰਗਈ, ਪਿ੍ਥੀਪਾਲ ਸਿੰਘ ਥੋਬਾ ਦੀ ਅਗਵਾਈ 'ਚ ਬੱਸਾਂ ਦਾ ਕਾਫਲਾ ਜੀਂਦ ਰੈਲੀ 'ਚ ਸ਼ਾਮਿਲ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜੋੜ ਮੇਲਾ ਕਰਵਾਇਆ

ਚੋਗਾਵਾਂ, 27 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਦੇ ਗੁਰਦੁਆਰਾ ਸੰਗਤ ਸਿੰਘ ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜੋੜ ਮੇਲਾ ਕਰਵਾਇਆ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੱਡੀ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX