ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  1 day ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  1 day ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  1 day ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  1 day ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  1 day ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  1 day ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮਾਘ ਸੰਮਤ 554
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਜਲੰਧਰ

ਪਿੰਡ ਬੱਲਾਂ ਦੀ ਸਰਕਾਰੀ ਡਿਸਪੈਂਸਰੀ ਬੰਦ ਕੀਤੇ ਜਾਣ 'ਤੇ 'ਆਪ' ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਿਸ਼ਨਗੜ੍ਹ 27 ਜਨਵਰੀ (ਹੁਸਨ ਲਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਹੱਲਾ ਕਲੀਨਿਕਾਂ ਦੇ ਨਾਂਅ 'ਤੇ ਆਮ ਲੋਕਾਂ ਨੂੰ ਮੁਢਲੀਆਂ ਸਿਹਤ ਸਹੂਲਤਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਜਿਸ ਦੀ ਤਾਜਾ ਮਿਸਾਲ ਪਿੰਡ ਬੱਲਾ ਦੀ ਮੁਢਲੀਆਂ ਸਿਹਤ ਸੇਵਾਵਾਂ ਦੇਣ ਵਾਲੀ ਡਿਸਪੈਂਸਰੀ ਨੂੰ ਬੰਦ ਕਰ ਦਿੱਤਾ ਗਿਆ ਹੈ ਜਿਸ ਦੇ ਰੋਸ ਵਜੋਂ ਡਿਸਪੈਂਸਰੀ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਨੇ ਡਿਸਪੈਂਸਰੀ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ 'ਆਪ' ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ 'ਚ ਪੁੱਜੇ ਬਲਵਿੰਦਰ ਕੁਮਾਰ ਜਨਰਲ ਸਕੱਤਰ ਬਸਪਾ ਪੰਜਾਬ, ਸ਼ਾਦੀ ਲਾਲ ਬੱਲਾਂ ਬਲਾਕ ਪ੍ਰਧਾਨ ਕਰਤਾਰਪੁਰ ਬਸਪਾ ਨੇ ਕਿਹਾ ਕਿ ਪਿੰਡ ਬੱਲਾਂ 'ਚ ਪਿਛਲੇ 20 ਸਾਲਾਂ ਤੋਂ ਸਰਕਾਰੀ ਡਿਸਪੈਂਸਰੀ ਚੱਲ ਰਹੀ ਹੈ ਤੇ ਇਸ ਡਿਸਪੈਂਸਰੀ ਵਿਚ ਦੋ ਰੁਪਏ ਦੀ ਪਰਚੀ ਕੱਟੀ ਜਾਂਦੀ ਹੈ ਇਸ ਡਿਸਪੈਂਸਰੀ 'ਚ ਪਿੰਡ ਬੱਲਾਂ, ਸਰਮਸਤਪੁਰ, ਮੰਨਣਾ, ਨÏਗੱਜਾ ਤੋਂ ਇਲਾਵਾ ਨਜ਼ਦੀਕੀ ਭੱਠਿਆਂ ਤੇ ਫੈਕਟਰੀਆਂ ਦੇ ਮਜ਼ਦੂਰ ਆਪਣਾ ਮੁਫ਼ਤ ਇਲਾਜ ਕਰਵਾਉਂਦੇ ਹਨ | ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਲੋਕ ਮਾਰੂ ਏਜੰਡਾ ਵੱਡੇ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਦੀ ਆੜ ਵਿਚ ਛੋਟਾ ਕਰ ਰਹੀ ਹੈ ਅਤੇ ਪਹਿਲਾਂ ਤੋਂ ਹੀ ਪਿੰਡਾਂ 'ਚ ਖੋਲ੍ਹੀਆਂ ਗਈਆਂ ਡਿਸਪੈਂਸਰੀਆਂ ਦੀਆਂ ਇਮਾਰਤਾਂ 'ਤੇ ਰੰਗ ਕਰਕੇ ਉਸ ਨੂੰ ਮੁਹੱਲਾ ਕਲੀਨਿਕ ਦਾ ਨਾਂਅ ਦੇ ਕੇ ਕੇ ਝੂਠਾ ਪ੍ਰਚਾਰ ਕਰ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਹੱਲਾ ਕਲੀਨਿਕ ਦੀ ਆੜ 'ਚ ਪਿੰਡ ਬੱਲਾਂ ਦੀ ਡਿਸਪੈਂਸਰੀ ਨੂੰ ਬੰਦ ਕਰ ਦਿੱਤਾ ਗਿਆ ਹੈ ਜਿਸ ਦੇ ਰੋਸ ਵਜੋਂ ਲੋਕਾਂ ਵਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਮÏਕੇ 'ਤੇ ਪਹੁੰਚੇ ਪੁਲਿਸ ਤੇ ਸਿਵਲ ਦੇ ਉੱਚ ਅਧਿਕਾਰੀਆਂ 'ਚ ਨਾਇਬ ਤਹਿਸੀਲਦਾਰ ਕਰਤਾਰਪੁਰ ਵਿਜੇ ਕੁਮਾਰ ਨੂੰ ਪੰਜਾਬ ਸਰਕਾਰ ਦੇ ਨਾਂਅ 'ਤੇ ਇਕ ਮੈਮੋਰੰਡਮ ਸੌਂਪਿਆ ਗਿਆ ਹੈ ਜਿਸ 'ਚ ਉਨ੍ਹਾਂ ਡਿਸਪੈਂਸਰੀ ਨੂੰ ਦਵਾਰਾ ਖੋਲ੍ਹਣ ਦੀ ਮੰਗ ਕੀਤੀ | ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਸੋਮਵਾਰ ਤੱਕ ਡਿਸਪੈਂਸਰੀ ਨਾ ਖੋਲ੍ਹੀ ਗਈ ਤਾਂ ਵੱਡੇ ਪੱਧਰ 'ਤੇ ਸੰਘਰਸ਼ ਵਿੱਢਿਆ ਜਾਵੇਗਾ | ਇਸ ਮÏਕੇ ਡਾ. ਚਮਨ ਲਾਲ, ਐਡਵੋਕੇਟ ਦੀਪਕ ਕੁਮਾਰ, ਸੂਬੇਦਾਰ ਜੋਗਿੰਦਰ ਸਿੰਘ, ਅਰਜਨ ਸਿੰਘ, ਜੋਗਾ ਸਿੰਘ, ਜਸਵਿੰਦਰ ਸਿੰਘ ਪੰਚ, ਗੁਰਦਾਵਰ ਸਿੰਘ, ਹਰੀਸ਼ ਮੰਨਣ, ਚਮਨ ਲਾਲ ਮੰਨਣ, ਅਗਮਲ ਚੰਦ, ਮਨੋਹਰ ਲਾਲ, ਰਾਜ ਕੁਮਾਰੀ, ਪਰਮਜੀਤ ਕÏਰ, ਰਾਜਵਿੰਦਰ ਕÏਰ, ਡਾ. ਅਗਮਲ, ਅਸ਼ਰੂ ਰਾਮ ਆਦਿ ਹਾਜ਼ਰ ਸਨ |

ਚੌਧਰੀ ਸੰਤੋਖ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ 'ਚ ਲੋਕ ਹੋਏ ਸ਼ਾਮਿਲ

ਜਲੰਧਰ, 27 ਜਨਵਰੀ (ਜਸਪਾਲ ਸਿੰਘ)-ਕਾਂਗਰਸ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨਮਿਤ ਅੰਤਿਮ ਅਰਦਾਸ ਸਥਾਨਕ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਹੋਈ | ਇਸ ਮੌਕੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਤੇ ਬਾਅਦ 'ਚ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜਣ ਲੱਗੇ ਦੋ ਕਾਬੂ

ਜਮਸ਼ੇਰ ਖਾਸ, 27 ਜਨਵਰੀ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੇ ਇੰਸਪੈਕਟਰ ਸੁਖਵੀਰ ਸਿੰਘ ਵਲੋਂ ਇਲਾਕੇ ਵਿਚ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਨੂੰ ਉਦੋਂ ਸਫਲਤਾ ਮਿਲੀ ਜਦੋਂ ਪੁਲਿਸ ਪਾਰਟੀ ਨੇ ਦੋ ਸਨੈਚਰ ਅੱਧੇ ਘੰਟੇ ਵਿਚ ਗਿ੍ਫਤਾਰ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਆਟੋ 'ਚ ਬੈਠੀ ਔਰਤ ਦੇ ਪਰਸ 'ਚੋਂ 20 ਹਜ਼ਾਰ ਰੁਪਏ ਕੀਤੇ ਚੋਰੀ

ਜਲੰਧਰ, 27 ਜਨਵਰੀ (ਐੱਮ. ਐੱਸ. ਲੋਹੀਆ)-ਬੂਟਾ ਪਿੰਡ ਨੇੜੇ ਆਪਣੇ ਪਤੀ ਨਾਲ ਆਟੋ 'ਚ ਜਾ ਰਹੀ ਇਕ ਔਰਤ ਦੇ ਪਰਸ 'ਚੋਂ ਆਟੋ 'ਚ ਬੈਠੀ ਇਕ ਹੋਰ ਔਰਤ ਨੇ 20 ਹਜ਼ਾਰ ਰੁਪਏ ਕੱਢ ਲਏ | ਪੀੜਤਾ ਦੇ ਪਤੀ ਰਾਮ ਲੁਭਾਇਆ ਵਾਸੀ ਟਾਵਰ ਇਨਕਲੇਵ, ਨਕੋਦਰ ਰੋਡ, ਜਲੰਧਰ ਦੇ ਬਿਆਨਾਂ ਦੇ ਆਧਾਰ 'ਤੇ ...

ਪੂਰੀ ਖ਼ਬਰ »

ਆਰ. ਐਨ. ਸਿੰਘ ਦੀ ਯਾਦ 'ਚ ਤਿੰਨ ਰੋਜ਼ਾ ਫੋਟੋ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ

ਜਲੰਧਰ, 27 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪ੍ਰੈੱਸ ਕਲੱਬ ਦੇ ਬਾਨੀ ਪ੍ਰਧਾਨ ਸ੍ਰੀ ਆਰ. ਐਨ. ਸਿੰਘ ਦੀ ਬਰਸੀ ਦੇ ਮÏਕੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਤੇ ਵਿਰਸਾ ਵਿਹਾਰ ਵਲੋਂ ਜਲੰਧਰ ਪ੍ਰੋਫੈਸ਼ਨਲ ਫੋਟੋਗ੍ਰਾਫ਼ਜਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਰਸਾ ...

ਪੂਰੀ ਖ਼ਬਰ »

ਫੌਜ ਦੇ ਸਾਬਕਾ ਅਧਿਕਾਰੀ ਨਾਲ ਮਾਰੀ 16 ਲੱਖ ਦੀ ਠੱਗੀ

ਜਲੰਧਰ, 27 ਜਨਵਰੀ (ਐੱਮ. ਐੱਸ. ਲੋਹੀਆ)-ਫੌਜ ਦੇ ਸਾਬਕਾ ਉੱਚ ਅਧਿਕਾਰੀ ਨੂੰ ਫੋਨ ਕਰਕੇ 'ਵਿਦੇਸ਼ 'ਚ ਬੈਠੇ ਭਤੀਜੇ ਨੂੰ ਪੁਲਿਸ ਨੇ ਫੜ ਲਿਆ ਹੈ' ਕਹਿ ਕਿ 16 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ ਹੈ | ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਆਰਮੀ ...

ਪੂਰੀ ਖ਼ਬਰ »

ਮੇਰਾ ਕਰਮ, ਧਰਮ ਤੇ ਮੇਰੀ ਪੂਜਾ ਹੀ ਸਮਾਜ ਸੇਵਾ ਹੈ-ਅਰੁਣਾ ਅਰੋੜਾ

ਜਲੰਧਰ, 27 ਜਨਵਰੀ (ਹਰਵਿੰਦਰ ਸਿੰਘ ਫੁੱਲ)-74ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਵਾਰਡ ਨੰ. 27 ਦੀ ਕੌਂਸਲਰ ਅਰੁਣਾ ਅਰੋੜਾ ਨੂੰ ਸਮਾਜ ਪ੍ਰਤੀ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਰਾਜਪਾਲ ਬਨਵਾਰੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪੰਥਕ ਦਲ ਵਲੋਂ ਮੁਹਾਲੀ ਮੋਰਚੇ 'ਚ ਸ਼ਮੂਲੀਅਤ ਪਹਿਲੀ ਨੂੰ

ਜਲੰਧਰ, 27 ਜਨਵਰੀ (ਜਸਪਾਲ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਦੇ ਦੋਸ਼ੀਆਂ ਲਈ ਸਜ਼ਾਵਾਂ ਦੀ ਮੰਗ ਸੰਬੰਧੀ ਮੁਹਾਲੀ ਵਿਖੇ ਚੱਲ ਰਹੇ ਪੱਕੇ ਮੋਰਚੇ ਵਿਚ ਇੰਟਰਨੈਸ਼ਨਲ ਪੰਥਕ ਦਲ ਵਲੋਂ ਵੱਖ-ਵੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲੀ ਸਿੱਖ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਸਕੂਲ 'ਚ ਗਣਤੰਤਰ ਦਿਵਸ ਮਨਾਇਆ

ਜਲੰਧਰ, 27 ਜਨਵਰੀ (ਪਵਨ ਖਰਬੰਦਾ)-ਪੁਲਿਸ ਡੀਏਵੀ ਸਕੂਲ 'ਚ ਸਮਾਗਮ-ਪੁਲਿਸ ਡੀ.ਏ.ਵੀ ਪਬਲਿਕ ਸਕੂਲ ਪੀ.ਏ.ਪੀ ਕੈਂਪਸ ਵਿਖੇ ਅੱਜ ਗਣਤੰਤਰ ਦਿਵਸ ਨੂੰ ਸਮਰਪਿਤ ਪ੍ਰਾਰਥਨਾ ਸਭਾ ਪਿ੍ੰਸੀਪਲ ਡਾ: ਰਸ਼ਮੀ ਵਿਜ ਦੀ ਹਾਜ਼ਰੀ ਵਿਚ ਕਰਵਾਈ ਗਈ | ਇਸ ਮੌਕੇ ਸਿੰਫਨੀ ਕਲੱਬ ਵਲੋਂ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 12 ਸਾਲ ਦੀ ਕੈਦ

ਜਲੰਧਰ, 27 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਨੋਜ ਕੁਮਾਰ ਉਰਫ ਰਿੰਕੂ ਪੁੱਤਰ ਜੀਤ ਪਾਲ ਵਾਸੀ ਬੋਲੀਨਾ ਦੋਆਬਾ, ਪਤਾਰਾ ਨੂੰ 12 ਸਾਲ ਦੀ ਕੈਦ ਤੇ ...

ਪੂਰੀ ਖ਼ਬਰ »

ਇੰਡੀਅਨ ਆਇਲ ਪੰਜਾਬ ਸਟੇਟ ਤੇ ਅੰਤਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 27 ਜਨਵਰੀ (ਡਾ. ਜਤਿੰਦਰ ਸਾਬੀ)-ਡਿਸਟਿ੍ਕਟ ਬੈਡਮਿੰਟਨ ਐਸੋਸੀਏਸ਼ਨ (ਡੀ. ਬੀ. ਏ.) ਵਲੋਂ ਰਾਏਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ 'ਚ ਕਰਵਾਈ ਜਾ ਰਹੀ ਇੰਡੀਅਨ ਆਇਲ ਪੰਜਾਬ ਸਟੇਟ ਤੇ ਇੰਟਰ ਡਿਸਟਿ੍ਕਟ ਬੈਡਮਿੰਟਨ ਚੈਂਪੀਅਨਸ਼ਿਪ ਦੀ ਸ਼ੁਰੂਆਤ ਮੁੱਖ ਮਹਿਮਾਨ ...

ਪੂਰੀ ਖ਼ਬਰ »

ਇੰਡੀਅਨ ਆਇਲ ਪੰਜਾਬ ਸਟੇਟ ਤੇ ਅੰਤਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 27 ਜਨਵਰੀ (ਡਾ. ਜਤਿੰਦਰ ਸਾਬੀ)-ਡਿਸਟਿ੍ਕਟ ਬੈਡਮਿੰਟਨ ਐਸੋਸੀਏਸ਼ਨ (ਡੀ. ਬੀ. ਏ.) ਵਲੋਂ ਰਾਏਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ 'ਚ ਕਰਵਾਈ ਜਾ ਰਹੀ ਇੰਡੀਅਨ ਆਇਲ ਪੰਜਾਬ ਸਟੇਟ ਤੇ ਇੰਟਰ ਡਿਸਟਿ੍ਕਟ ਬੈਡਮਿੰਟਨ ਚੈਂਪੀਅਨਸ਼ਿਪ ਦੀ ਸ਼ੁਰੂਆਤ ਮੁੱਖ ਮਹਿਮਾਨ ...

ਪੂਰੀ ਖ਼ਬਰ »

ਰਾਜਪਾਲ ਨੂੰ ਮੰਗ-ਪੱਤਰ ਦੇਣ ਜਾ ਰਹੇ ਲਤੀਫ਼ਪੁਰਾ ਦੇ ਵਾਸੀਆਂ ਤੇ ਪੁਲਿਸ ਵਿਚਕਾਰ ਹੋਈ ਧੱਕਾ ਮੁੱਕੀ

ਜਲੰਧਰ, 27 ਜਨਵਰੀ (ਸ਼ਿਵ)-ਗਣਤੰਤਰ ਦਿਵਸ ਮੌਕੇ ਲਤੀਫ਼ਪੁਰਾ ਤੋਂ ਉਜਾੜੇ ਗਏ ਲੋਕਾਂ ਤੇ ਪੁਲਿਸ ਵਿਚਕਾਰ ਉਸ ਵੇਲੇ ਜੰਮ ਕੇ ਧੱਕਾਮੁੱਕੀ ਹੋਈ ਜਦੋਂ ਆਪਣੇ ਤੈਅ ਪ੍ਰੋਗਰਾਮ ਤਹਿਤ ਲਤੀਫਪੁਰਾ ਦੇ ਲੋਕ ਇਕੱਠੇ ਹੋ ਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਪੁੱਜੇ ਰਾਜਪਾਲ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਰੋਸ ਪ੍ਰਦਰਸ਼ਨ

ਜਲੰਧਰ, 27 ਜਨਵਰੀ (ਹਰਵਿੰਦਰ ਸਿੰਘ ਫੁੱਲ)-ਗਣਤੰਤਰ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ, ਬਰਗਾੜੀ ਤੇ ਹੋਰ ਸਥਾਨਾਂ 'ਤੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ...

ਪੂਰੀ ਖ਼ਬਰ »

ਲੋਕਾਂ ਦੇ ਵਿਰੋਧ ਦੇ ਚੱਲਦੇ ਗੜ੍ਹਾ ਵਿਖੇ ਨਹੀਂ ਖੋਲਿ੍ਹਆ 'ਮੁਹੱਲਾ ਕਲੀਨਿਕ'

ਜਲੰਧਰ, 27 ਜਨਵਰੀ (ਐੱਮ. ਐੱਸ. ਲੋਹੀਆ)-500 'ਮੁਹੱਲਾ ਕਲੀਨਿਕ' ਸ਼ੁਰੂ ਕੀਤੇ ਜਾਣ ਦੇ ਆਪਣੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਤੇ ਐਲਾਨ ਦੀ ਗਿਣਤੀ ਨੂੰ ਪੂਰਾ ਕਰਕੇ ਦਿਖਾਉਣ ਦੀ ਦੌੜ 'ਚ ਪਹਿਲਾਂ ਤੋਂ ਚੱਲ ਰਹੇ ਸਿਹਤ ਕੇਂਦਰਾਂ ਦਾ ਨਾਂਅ ਬਦਲ ਕੇ ਮੁਹੱਲਾ ਕਲੀਨਿਕ ਰੱਖਣ ਦਾ ...

ਪੂਰੀ ਖ਼ਬਰ »

ਪ੍ਰਵਾਸੀ ਨÏਜਵਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਜਲੰਧਰ ਛਾਉਣੀ, 27 ਜਨਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਚÏਕੀ ਦਕੋਹਾ ਦੇ ਅਧੀਨ ਆਉਂਦੇ ਖੇਤਰ 'ਚ ਇਕ ਕਿਰਾਏ ਦੇ ਕਮਰੇ 'ਚ ਰਹਿਣ ਵਾਲੇ ਨÏਜਵਾਨ ਵਲੋਂ ਕਮਰੇ 'ਚ ਹੀ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਸੰਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਿਊਰੋ, ਸਪਾਈਨ ਐਂਡ ਜਨਰਲ ਕਲੀਨਿਕ ਵਿਖੇ ਲਗਾਇਆ ਮੁਫ਼ਤ ਜਾਂਚ ਕੈਂਪ

ਜਲੰਧਰ, 27 ਜਨਵਰੀ (ਐੱਮ. ਐੱਸ. ਲੋਹੀਆ)-ਨਿਊਰੋ, ਸਪਾਈਨ ਤੇ ਜਨਰਲ ਕਲੀਨਿਕ, ਐਸ. ਸੀ. ਓ. 177, ਮਾਰਕੀਟ ਕੰਪਲੈਕਸ, ਨੇੜੇ ਸਨਰਾਈਜ਼ ਪੈਟਰੋਲ ਪੰਪ, ਸਾਹਮਣੇ ਅਨੰਤਾ ਟਾਵਰ, ਅਰਬਨ ਅਸਟੇਟ, ਫੇਸ-2, ਜਲੰਧਰ ਵਿਖੇ ਗਣਤੰਤਰ ਦਿਵਸ ਮੌਕੇ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ...

ਪੂਰੀ ਖ਼ਬਰ »

ਏਕੀਕ੍ਰਿਤ ਪੈਸਟ ਪ੍ਰਬੰਧਨ ਦੇ ਸੰਬੰਧ ਵਿਚ ਬੁਹਰਾਨ ਵਿਖੇ ਦੋ ਰੋਜ਼ਾ ਮਨੁੱਖੀ ਸਰੋਤ ਵਿਕਾਸ ਪ੍ਰੋਗਰਾਮ

ਜਲੰਧਰ, 27 ਜਨਵਰੀ (ਅ. ਬ.)-ਕੇਂਦਰੀ ਏਕੀਕ੍ਰਿਤ ਪੈਸਟ ਪ੍ਰਬੰਧਨ ਦੇ ਜਲੰਧਰ ਕੇਂਦਰ ਵਲੋਂ ਜ਼ਿਲ੍ਹਾ ਹੁਸਿਆਰਪੁਰ ਦੇ ਬਲਾਕ ਮੁਕੇਰੀਆਂ ਦੇ ਪਿੰਡ ਬੁਹਰਾਨ ਵਿਖੇ ਜਨਵਰੀ 24 ਤੇ 25 ਨੂੰ ਕਿਸਾਨਾਂ ਲਈ ਦੋ ਰੋਜ਼ਾ ਮਨੁੱਖੀ ਸਰੋਤ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮÏਕੇ ਰਾਜਪਾਲ ਵਲੋਂ ਡਾ. ਗੁਰਬੀਰ ਸਿੰਘ ਗਿੱਲ ਦਾ ਸਨਮਾਨ

ਜਲੰਧਰ, 27 ਜਨਵਰੀ (ਐੱਮ. ਐੱਸ. ਲੋਹੀਆ)-74ਵੇਂ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਿਲ ਦੇ ਰੋਗਾਂ ਦੇ ਮਾਹਰ ਡਾ. ਗੁਰਬੀਰ ਸਿੰਘ ਗਿੱਲੀ ਦਾ ਸਨਮਾਨ ਕੀਤਾ | ਇਹ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ

ਜਲੰਧਰ, 27 ਜਨਵਰੀ (ਹਰਵਿੰਦਰ ਸਿੰਘ ਫੁੱਲ)-74ਵੇਂ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸਮਾਜ ਦੇ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੇ ਵਿਅਕਤੀਆਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX