ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  1 day ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  1 day ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  1 day ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  1 day ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  1 day ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  1 day ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮਾਘ ਸੰਮਤ 554
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਮਾਨਸਾ

ਮਾਨਸਾ ਜ਼ਿਲ੍ਹੇ 'ਚ 74ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ

ਮਾਨਸਾ, 27 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)- ਮਾਨਸਾ ਜ਼ਿਲ੍ਹੇ 'ਚ 74ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਜ਼ਿਲ੍ਹਾ ਪੱਧਰੀ ਸਮਾਗਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ | ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਸੰਬੋਧਨ ਕਰਦਿਆਂ ਉਨ੍ਹਾਂ ਇਸ ਦਿਨ ਦੀ ਮੁਬਾਰਕਬਾਦ ਦਿੰਦਿਆਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਮਹਾਨ ਰਣਨੀਤੀਕਾਰ, ਦੂਰ ਅੰਦੇਸ਼ੀ ਸਿਆਸਤਦਾਨ ਦਾ ਦਰਜਾ ਦਿੱਤਾ, ਜਿਨ੍ਹਾਂ ਨੇ ਵੱਖ-ਵੱਖ ਧਰਮਾਂ, ਜਾਤਾਂ, ਸਭਿਆਚਾਰ ਵਾਲੇ ਮੁਲਕ ਨੂੰ ਇੱਕ ਮਾਲਾ ਵਿਚ ਪਰੋਇਆ | ਉਨ੍ਹਾਂ ਦੇਸ਼ ਦੀ ਅਣਖ ਆਬਰੂ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਊਧਮ ਸਿੰਘ ਵਰਗੇ ਸੂਰਬੀਰਾਂ ਨੂੰ ਸਿਜਦਾ ਕਰਦਿਆਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣ ਲਈ ਦੇਸ਼ ਭਗਤਾਂ ਦੀ ਭਾਵਨਾ 'ਤੇ ਪਹਿਰਾ ਦੇਣਾ ਚਾਹੀਦਾ ਹੈ | ਸਮਾਗਮ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਲਵਪ੍ਰੀਤ ਸਿੰਘ ਦੀ ਅਗਵਾਈ ਹੇਠ ਅਨੁਸ਼ਾਸਿਤ ਫੋਰਸ ਦੇ ਜਵਾਨਾਂ ਸਮੇਤ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੌਮੀ ਝੰਡੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ | ਮੁੱਖ ਮਹਿਮਾਨ ਵਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ ਸਮੇਤ ਪਰੇਡ ਦੀ ਅਗਵਾਈ ਕਰ ਰਹੇ ਡੀ.ਐਸ.ਪੀ. ਸਮੇਤ ਵੱਖ ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਸਿਹਤ ਮੰਤਰੀ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਜੰਗੀ ਵਿਧਵਾਵਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈਸਾਇਕਲਾਂ ਦੀ ਵੰਡ ਕੀਤੀ ਗਈ | ਪੋ੍ਰਗਰਾਮ ਦੇ ਅੰਤ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਮਾਨਸਾ ਵਲੋਂ ਕੌਮੀ ਗਾਇਨ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਨਸਾ ਨਵਜੋਤ ਕੌਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਿਲਪਾ ਵਰਮਾ, ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ, ਡਿਪਟੀ ਕਮਿਸ਼ਨਰ ਬਲਦੀਪ ਕੌਰ, ਆਈ.ਜੀ. ਬਠਿੰਡਾ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ, ਐਸ.ਐਸ.ਪੀ. ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ, ਸਹਾਇਕ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੱਸਲ, ਬਾਲ ਕ੍ਰਿਸ਼ਨ ਐਸ.ਪੀ. (ਡੀ.) ਆਦਿ ਹਾਜ਼ਰ ਸਨ |
ਕਾਂਗਰਸ ਪਾਰਟੀ ਵਲੋਂ ਗਣਤੰਤਰ ਦਿਵਸ ਮਨਾਇਆ ਗਿਆ
ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵੱਲੋਂ ਇੱਥੇ ਪਾਰਟੀ ਦਫ਼ਤਰ ਵਿਖੇ ਮਨਾਏ ਗਏ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਨਿਭਾਈ | ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੇ ਦੇਸ਼ ਵਾਸੀਆਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ | ਦੇਸ਼ ਦੇ ਸੰਵਿਧਾਨ ਨੂੰ ਬਣਾਉਣ ਵਿਚ ਡਾਕਟਰ ਬੀ.ਆਰ. ਅੰਬੇਡਕਰ ਦਾ ਵੱਡਾ ਯੋਗਦਾਨ ਹੈ | ਉਨ੍ਹਾਂ ਇਸ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ਬਣਾਉਣ 'ਚ ਕਾਂਗਰਸ ਪਾਰਟੀ ਦਾ ਬਹੁਤ ਵੱਡਾ ਯੋਗਦਾਨ ਹੈ | ਇਸ ਮੌਕੇ ਸਿਮਰਜੀਤ ਸਿੰਘ ਮਾਨਸ਼ਾਹੀਆ, ਬਲਦੇਵ ਸਿੰਘ ਰੜ੍ਹ, ਸੁਖਦਰਸ਼ਨ ਸਿੰਘ ਖਾਰਾ, ਬਲਵੰਤ ਸਿੰਘ ਕੋਰਵਾਲਾ, ਨੇਮ ਚੰਦ ਨੇਮਾ , ਐਡਵੋਕੇਟ ਬਲਕਰਨ ਸਿੰਘ ਬੱਲੀ, ਸੰਦੀਪ ਮਹਿਤਾ ਭੀਖੀ, ਸੁਰੇਸ਼ ਨੰਦਗੜ੍ਹੀਆ, ਅੰਮਿ੍ਤਪਾਲ ਸਿੰਘ ਕੂਕਾ, ਗੁਰਪ੍ਰੀਤ ਸਿੰਘ ਮੋਨੀ, ਨਰੋਤਮ ਸਿੰਘ ਚਹਿਲ, ਮਹਿਲਾ ਆਗੂ ਮਨਜੀਤ ਕੌਰ, ਜਸਵਿੰਦਰ ਸਿੰਘ, ਗਾਗੜ ਸਿੰਘ ਕੋਟ ਲੱਲੂ ਆਦਿ ਹਾਜ਼ਰ ਸਨ |
ਸੀਨੀਅਰ ਸਿਟੀਜ਼ਨ ਨੇ ਗਣਤੰਤਰ ਦਿਵਸ ਮਨਾਇਆ
ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਮਾਨਸਾ ਵਲੋਂ 74ਵਾਂ ਗਣਤੰਤਰ ਦਿਵਸ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ਉੱਪਰ ਫੁੱਲਾਂ ਦੀ ਬਰਸਾਤ ਅਤੇ ਗੱਲ ਵਿਚ ਫੁੱਲਾਂ ਦੇ ਹਾਰ ਪਹਿਨਾ ਕੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਧਾਨ ਬਿੱਕਰ ਸਿੰਘ ਮੰਘਾਣੀਆਂ ਨੇ ਦੱਸਿਆ ਕਿ ਇਸ ਮੌਕੇ 1965 ਅਤੇ 1971ਦੀਆਂ ਜੰਗਾਂ 'ਚ ਭਾਗ ਲੈਣ ਵਾਲੇ ਮੇਜਰ ਜਨਰਲ ਹਵਾਲਦਾਰ ਅਤੇ ਆਜ਼ਾਦੀ ਘੁਲਾਟੀਏ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |
ਬਸੰਤ ਪੰਚਮੀ ਅਤੇ ਗਣਤੰਤਰ ਦਿਵਸ ਮਨਾਇਆ
ਸਥਾਨਕ ਸ਼ਹਿਰ ਦੇ ਡੀ.ਏ.ਵੀ. ਪਬਲਿਕ ਸਕੂਲ ਵਿਚ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ਵਿਨੋਦ ਰਾਣਾ ਅਤੇ ਪ੍ਰਬੰਧਕ ਕਮੇਟੀ ਮੈਂਬਰ ਆਰ.ਸੀ. ਗੋਇਲ ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਬੁਢਲਾਡਾ ਵਿਖੇ ਧੂਮ-ਧਾਮ ਨਾਲ ਮਨਾਇਆ ਸਬ ਡਵੀਜ਼ਨ ਪੱਧਰੀ ਗਣਤੰਤਰ ਦਿਵਸ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ ਅਨੁਸਾਰ- ਬੁਢਲਾਡਾ ਵਿਖੇ ਮਨਾਏ ਗਏ ਸਬ ਡਵੀਜ਼ਨ ਪੱਧਰੀ 74ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਝੰਡਾ ਲਹਿਰਾਉਣ ਦੀ ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਕੁਮਾਰ ਸਿੰਗਲਾ ਨੇ ਨਿਭਾਈ ਜਦਕਿ ਹਲਕਾ ਵਿਧਾਇਕ ਬੁੱਧ ਰਾਮ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪੁਲਿਸ ਟੁਕੜੀ ਅਤੇ ਐਨ.ਸੀ.ਸੀ. ਕੈਡਟਾਂ ਵਲੋਂ ਤਿਰੰਗੇ ਝੰਡੇ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ | ਸੰਬੋਧਨ 'ਚ ਸਿੰਗਲਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਹੀ ਇੱਕ ਅਜਿਹਾ ਸੰਵਿਧਾਨ ਹੈ ਜਿਸ ਵਿਚ ਹਰ ਮਨੁੱਖ ਲਈ ਮੌਲਿਕ ਅਧਿਕਾਰਾਂ ਦੀ ਵਿਵਸਥਾ ਕੀਤੀ ਗਈ ਹੈ | ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ, ਸ਼ਹੀਦ ਜਵਾਨਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ. ਬੁਢਲਾਡਾ ਨਵਨੀਤ ਕੌਰ ਗਿੱਲ, ਤਹਿਸੀਲਦਾਰ ਹਰਸਿਮਰਨ ਸਿੰਘ, ਨਾਇਬ ਤਹਿਸੀਲਦਾਰ ਬਲਕਾਰ ਸਿੰਘ, ਕਾਰਜ ਸਾਧਕ ਅਫ਼ਸਰ ਗੁਰਦਾਸ ਸਿੰਘ, ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ, ਸੀਨੀਅਰ ਉਪ ਪ੍ਰਧਾਨ ਸੁਖਦੀਪ ਸਿੰਘ ਸੋਨੀ, ਮੀਤ ਪ੍ਰਧਾਨ ਰਜਿੰਦਰ ਸਿੰਘ ਝੰਡਾ, ਕੌਂਸਲਰ ਪ੍ਰੇਮ ਕੁਮਾਰ ਗਰਗ, ਕੌਂਸਲਰ ਦਰਸ਼ਨ ਸਿੰਘ ਦਰਸ਼ੀ ਅਤੇ ਹੋਰ ਕੌਂਸਲਰ ਤੇ ਰਾਜਨੀਤਕ ਆਗੂਆਂ ਤੋਂ ਇਲਾਵਾ ਪਿੰ੍ਰਸੀਪਲ ਵਿਜੇ ਕੁਮਾਰ, ਪਿ੍ੰਸੀਪਲ ਡਾ. ਬੂਟਾ ਸਿੰਘ, ਪਿ੍ੰਸੀਪਲ ਰਾਜੇਸ਼ ਕੁਮਾਰ ਤੇ ਹੋਰਨਾਂ ਸਕੂਲਾਂ ਦੇ ਸਕੂਲਾਂ ਮੁਖੀ ਤੇ ਅਧਿਆਪਕ ਮੌਜੂਦ ਸਨ | ਮੰਚ ਸੰਚਾਲਨ ਮਾ: ਪ੍ਰਦੀਪ ਸਿੰਘ ਤੇ ਗਾਇਕ ਊਧਮ ਆਲਮ ਨੇ ਕੀਤਾ | ਸਬ-ਡਵੀਜਨਲ ਸਿਵਲ ਜੱਜ ਪੰਕਜ ਵਰਮਾ ਅਤੇ ਸਿਵਲ ਜੱਜ ਅਮਰਜੀਤ ਸਿੰਘ ਵਲੋਂ ਵੀ ਸਮੂਹ ਨਿਆਇਕ ਸਟਾਫ਼, ਬਾਰ ਅਹੁਦੇਦਾਰ ਆਦਿ ਹਾਜ਼ਰ ਸਨ |
ਵੱਖ-ਵੱਖ ਸਕੂਲਾਂ ਕਾਲਜਾ 'ਚ ਮਨਾਇਆ ਗਣਤੰਤਰ ਦਿਵਸ
ਬੁਢਲਾਡਾ ਖੇਤਰ ਦੇ ਸਕੂਲਾਂ-ਕਾਲਜਾ ਚ ਵੀ ਰਾਸ਼ਟਰੀ ਝੰਡੇ ਦੇ ਸਨਮਾਨ 'ਚ ਪ੍ਰੋਗਰਾਮ ਕਰਵਾਏ ਗਏ | ਸਥਾਨਕ ਸ਼ਹਿਰ ਦੇ ਡੀ.ਏ.ਵੀ. ਪਬਲਿਕ ਸਕੂਲ ਵਿਖੇ ਪਿ੍ੰਸੀਪਲ ਰਾਜਨ ਖੁਰਾਨਾ ਦੀ ਰਹਿਨੁਮਾਈ ਹੇਠ ਮਨਾਏ ਗਏ ਗਣਤੰਤਰਤਾ ਦਿਵਸ ਸਮਾਗਮ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਡਾ. ਆਰ.ਸੀ. ਜੈਨ, ਅਟਲ ਬਿਹਾਰੀ, ਸੁਭਾਸ਼ ਸ਼ਰਮਾ ਅਤੇ ਸੁਰਿੰਦਰ ਸਿੰਗਲਾ ਨੇ ਅਦਾ ਕੀਤੀ | ਇਸ ਮੌਕੇ ਪਿ੍ੰਸੀਪਲ ਖੁਰਾਨਾ, ਪ੍ਰਾਇਮਰੀ ਵਿੰਗ ਦੇ ਮੁਖੀ ਦਿਲਪ੍ਰੀਤ ਖੁਰਾਨਾ ਅਤੇ ਸੀਨੀਅਰ ਵਿਭਾਗ ਦੇ ਕੋਆਰਡੀਨੇਟਰ ਵਿਰੇਨ ਠਾਕੁਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ |
ਰਾਇਲ ਕਾਲਜ ਬੋੜਾਵਾਲ ਵਿਖੇ ਲਹਿਰਾਇਆ ਕੌਮੀ ਝੰਡਾ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਾਲਜ ਦੇ ਐੱਨ.ਸੀ.ਸੀ. ਵਿਭਾਗ ਵਲੋਂ ਅਸਿ. ਪ੍ਰੋ. ਚਮਕੌਰ ਸਿੰਘ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ | ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਨੇ ਅਦਾ ਕੀਤੀ | ਕਾਲਜ ਡੀਨ ਪ੍ਰੋ. ਸੁਰਜਨ ਸਿੰਘ ਅਤੇ ਕਾਲਜ ਕਮੇਟੀ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਸਭਨਾਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ | ਐਨ.ਐਸ.ਐਸ. ਵਿਭਾਗ ਦੇ ਇੰਚਾਰਜ ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਡਾ. ਭੁਪਿੰਦਰ ਸਿੰਘ, ਵਨੀਤਾ ਰਾਣੀ ਆਦਿ ਹਾਜ਼ਰ ਸਨ |
ਅਲਪਾਈਨ ਵੈਲੀ ਪਬਲਿਕ ਸਕੂਲ ਅਕਲੀਆ 'ਚ ਗਣਤੰਤਰ ਦਿਵਸ ਮਨਾਇਆ
ਜੋਗਾ ਤੋਂ ਹਰਜਿੰਦਰ ਸਿੰਘ ਚਹਿਲ ਅਨੁਸਾਰ- ਅਲਪਾਈਨ ਵੈਲੀ ਪਬਲਿਕ ਸਕੂਲ ਅਕਲੀਆ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਸੰਸਥਾ ਦੇ ਪ੍ਰਧਾਨ ਗੁਰਤਰਸੇਮ ਸਿੰਘ, ਮੈਨੇਜਿੰਗ ਡਾਇਰੈਕਟਰ ਲੱਖਾ ਸਿੰਘ ਨੇ ਦੇਸ਼ ਨੂੰ ਸਨਮਾਨ ਦਿੰਦੇ ਹੋਏ ਤਿਰੰਗਾ ਲਹਿਰਾਇਆ | ਮੰਚ ਸੰਚਾਲਨ ਦੀ ਭੂਮਿਕਾ ਪਰਵਿੰਦਰ ਕੌਰ ਵੱਲੋਂ ਕੀਤੀ ਗਈ | ਵਿਦਿਆਰਥੀਆ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਭਾਸਣ ਮੁਕਾਬਲੇ ਕਰਵਾਏ ਗਏ | ਸੰਸਥਾ ਦੇ ਕੋਆਰਡੀਨੇਟਰ ਵੀਰਪਾਲ ਕੌਰ ਨੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਮਨਪ੍ਰੀਤ ਕੌਰ, ਕੋਆਰਡੀਨੇਟਰ ਸੁਖਵਿੰਦਰ ਕੌਰ, ਪਰਵਿੰਦਰ ਕੌਰ, ਮੀਡੀਆ ਇੰਚਾਰਜ ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ |
ਗਣਤੰਤਰਤਾ ਦਿਵਸ ਮਨਾਇਆ
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਗਣਤੰਤਰਤਾ ਦਿਵਸ ਮੌਕੇ ਨਗਰ ਕੌਂਸਲ ਪ੍ਰਧਾਨ ਗਾਂਧੀ ਰਾਮ ਸਿੰਗਲਾ ਵਲੋਂ ਝੰਡਾ ਲਹਿਰਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਪੁਲਿਸ ਟੁਕੜੀ ਵਲੋਂ ਸਲਾਮੀ ਦਿੱਤੀ ਗਈ | ਇਸ ਦੌਰਾਨ ਥਾਣਾ ਮੁਖੀ ਗੁਰਦਰਸ਼ਨ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ ਮੱਘੀ, ਕੌਂਸਲਰ ਪ੍ਰਕਾਸ਼ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਗਿਆਨ ਸਾਗਰ ਸਕੂਲ 'ਚ ਮਨਾਇਆ ਗਣਤੰਤਰਤਾ ਦਿਵਸ
ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਭਾਰਤ ਦੇਸ਼ ਦਾ ਨਕਸ਼ਾ ਬਣਾ ਕੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ ਗਿਆ | ਸਕੂਲ ਪਿ੍ੰਸੀਪਲ ਭਾਰਤ ਦੀਪ ਗਰਗ ਵਲੋਂ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਬਸੰਤ ਰੁੱਤ ਦਾ ਤਿਉਹਾਰ ਮਨਾਉਂਦਿਆਂ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਪੇਸ਼ ਕੀਤਾ ਗਿਆ |
ਪਿੰਡ ਝੇਰਿਆਂਵਾਲੀ ਵਿਖੇ ਗਣਤੰਤਰ ਦਿਵਸ ਮਨਾਇਆ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਨੇੜਲੇ ਪਿੰਡ ਝੇਰਿਆਂਵਾਲੀ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਮਨਾਇਆ ਗਿਆ | ਬੀ.ਡੀ.ਪੀ.ਓ. ਕੁਸਮ ਅਗਰਵਾਲ ਨੇ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਸਰਪੰਚ ਅੰਮਿ੍ਤਪਾਲ ਕੌਰ, ਕੈਪਟਨ ਕਿ੍ਸ਼ਨ ਸਿੰਘ, ਯੂਥ ਆਗੂ ਕੁਲਦੀਪ ਸਿੰਘ, ਜਗਸੀਰ ਸਿੰਘ, ਸੁਖਪਾਲ ਸਿੰਘ, ਕੁਲਦੀਪ ਸਿੰਘਾ ਬਹੀਲਾ ਸਿੰਘ, ਰਾਣੀ ਕੌਰ, ਸਤਨਾਮ ਸਿੰਘ, ਗੁਰਦੀਪ ਕੌਰ, ਅਮਰਜੀਤ ਕੌਰ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਜੌੜਕੀਆਂ ਤੋਂ ਲੱਕਵਿੰਦਰ ਸ਼ਰਮਾ ਅਨੁਸਾਰ- ਦੇਸ ਦੇ 74 ਵੇ ਗਣਤੰਤਰ ਦਿਵਸ ਮੌਕੇ ਪਿੰਡ ਚਹਿਲਾਂਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਰਾਜਿੰਦਰ ਸਿੰਘ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਿਹਤ ਮੰਤਰੀ ਬਲਵੀਰ ਸਿੰਘ ਤੇ ਮਾਨਸਾ ਦੇ ਵਿਧਾਇਕ ਵਲੋਂ ਸਨਮਾਨ ਕੀਤਾ ਗਿਆ ਜਿਸ ਲਈ ਸਕੂਲ ਵਿਚ ਖੁਸੀ ਪਾਈ ਜਾ ਰਹੀ ਹੈ |
ਪਿੰਡ ਹਾਕਮਵਾਲਾ 'ਚ ਗਣਤੰਤਰ ਦਿਵਸ ਮਨਾਇਆ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ- ਸਰਕਾਰੀ ਹਾਈ ਸਕੂਲ ਹਾਕਮਵਾਲਾ 'ਚ ਗਣਤੰਤਰ ਦਿਵਸ ਮਨਾਇਆ ਗਿਆ | ਮੁੱਖ ਅਧਿਆਪਕ ਰਾਜਵੀਰ ਚੌਹਾਨ ਦੀ ਅਗਵਾਈ ਹੇਠ ਬੱਚਿਆਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ | ਸਕੂਲ ਕਮੇਟੀ ਦੇ ਚੇਅਰਮੈਨ ਓਾਕਾਰ ਸਿੰਘ, ਸਕੂਲ ਭਲਾਈ ਕਮੇਟੀ ਦੇ ਪ੍ਰਧਾਨ ਸੰਸਾਰ ਸਿੰਘ, ਸੁਖਵੰਤ ਸਿੰਘ ਸਿੱਧੂ ਦਰਸ਼ਨ ਸਿੰਘ ਨੇ ਗਣਤੰਤਰਤਾ ਦਿਵਸ ਦੀ ਮਹੱਤਤਾ ਬਾਰੇ ਦੱਸਿਆ | ਸਰਪੰਚ ਪਲਵਿੰਦਰ ਸਿੰਘ, ਬਲਵਿੰਦਰ ਸਿੰਘ ਸੇਰਸੀਆ, ਸੁਖਪਾਲ ਸਿੰਘ, ਅਮਰੀਕ ਸਿੰਘ ਗਾਮੀਵਾਲਾ ਆਦਿ ਨੇ ਸੰਬੋਧਨ ਕੀਤਾ | ਵਿਦਿਆਰਥੀਆਂ ਵਲੋਂ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ |

ਬੁਢਲਾਡਾ ਵਿਖੇ ਲਗਾਏ ਕੈਂਪ 'ਚ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ

ਬੁਢਲਾਡਾ, 27 ਜਨਵਰੀ (ਸਵਰਨ ਸਿੰਘ ਰਾਹੀ)- ਕਰਮਚਾਰੀ ਭਵਿੱਖ ਨਿਧੀ ਸੰਗਠਨ, ਖੇਤਰੀ ਦਫ਼ਤਰ ਬਠਿੰਡਾ ਵੱਲੋਂ ਅੱਜ ਮਨੂ ਵਾਟਿਕਾ ਸਕੂਲ ਬੁਢਲਾਡਾ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ 'ਚ ਨਿਵੇਸ਼ਕਾਂ/ਮੈਂਬਰਾਂ ਨੂੰ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੀਆਂ ਵੱਖ-ਵੱਖ ਸਕੀਮਾਂ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਸਤਾਏ ਕਿਸਾਨ ਡੰਗਰਾਂ ਨੂੰ ਇਕੱਠੇ ਕਰ ਕੇ ਡੀ.ਸੀ. ਦਫ਼ਤਰ ਲਿਆਏ

ਮਾਨਸਾ, 27 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਅਵਾਰਾ ਪਸ਼ੂਆਂ ਤੋਂ ਸਤਾਏ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਗਵਾਈ 'ਚ ਅੱਜ ਵੱਡੀ ਗਿਣਤੀ 'ਚ ਡੰਗਰਾਂ ਨੂੰ ਇਕੱਠੇ ਕਰ ਕੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਲਿਆਂਦਾ ਗਿਆ | ਉਹ ਇਨ੍ਹਾਂ ...

ਪੂਰੀ ਖ਼ਬਰ »

ਪੋਕਸੋ ਕੋਰਟ ਵਲੋਂ ਜਬਰ ਜਨਾਹ ਦੇ ਮਾਮਲੇ 'ਚ 1 ਵਿਅਕਤੀ ਬਰੀ

ਮਾਨਸਾ, 27 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਦੀ ਸਪੈਸ਼ਲ ਪੋਸਕੋ ਕੋਰਟ ਵਲੋਂ ਜਬਰ ਜਨਾਹ, ਵਰਗ਼ਲਾ ਕੇ ਲਿਜਾਣ ਅਤੇ ਪੋਸਕੋ ਐਕਟ 'ਚ ਦਰਜ ਮਾਮਲੇ 'ਚੋਂ ਇਕ ਵਿਅਕਤੀ ਨੂੰ ਬਰੀ ਕਰ ਦਿੱਤਾ ਹੈ | ਥਾਣਾ ਸ਼ਹਿਰੀ-1 ਮਾਨਸਾ ਵਲੋਂ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਆਮ ਆਦਮੀ ਕਲੀਨਿਕਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਮਾਨਸਾ, 27 ਜਨਵਰੀ (ਰਾਵਿੰਦਰ ਸਿੰਘ ਰਵੀ)- 'ਆਪ' ਸਰਕਾਰ ਵਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਪਿੰਡ ਭੈਣੀਬਾਘਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਅਤੇ ਸੀਨੀਅਰ ...

ਪੂਰੀ ਖ਼ਬਰ »

ਕਲੱਬ ਮਾਨਸਾ ਵਿਖੇ ਬੈਡਮਿੰਟਨ ਮੁਕਾਬਲੇ ਕਰਵਾਏ

ਮਾਨਸਾ, 27 ਜਨਵਰੀ (ਰਵੀ)- ਸਥਾਨਕ ਕਲੱਬ ਮਾਨਸਾ ਵਿਖੇ ਅੰਡਰ-13 ਸਾਲ ਬੈਡਮਿੰਟਨ ਮੁਕਾਬਲੇ ਕਰਵਾਏ ਗਏ | ਉਦਘਾਟਨ ਹਨੀਸ਼ ਬਾਂਸਲ ਜ਼ਿਲ੍ਹਾ ਪ੍ਰਧਾਨ ਵਪਾਰ ਮੰਡਲ ਮਾਨਸਾ ਨੇ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਖੇਡਾਂ ...

ਪੂਰੀ ਖ਼ਬਰ »

ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਮਾਨਸਾ, 27 ਜਨਵਰੀ (ਰਾਵਿੰਦਰ ਸਿੰਘ ਰਵੀ)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੇ ਵਫ਼ਦ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਹੱਲ ਕਰਵਾਉਣ ਲਈ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ | ਸੀਨੀਅਰ ਆਗੂ ਅਵਿਨਾਸ਼ ਸ਼ਰਮਾ ਨੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਮਾਨਸਾ, 27 ਜਨਵਰੀ (ਸੱਭਿ. ਪ੍ਰਤੀ.)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਅਧਿਆਪਕ ਆਗੂ ਜਤਿੰਦਰਪਾਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਪੈਨਸ਼ਨ ਸਬੰਧੀ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਉਨ੍ਹਾਂ ਕਿਹਾ ਕਿ 'ਆਪ' ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮਾਨਸਾ, 27 ਜਨਵਰੀ (ਧਾਲੀਵਾਲ)- ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸਾਖਾ ਨੇ ਇੰਮੀਗ੍ਰੇਸ਼ਨ ਸਰਵਿਸ ਰਾਹੀਂ ਰਾਜਵਿੰਦਰ ਕੌਰ ਪਤਨੀ ਗੁਰਭਗਤ ਸਿੰਘ ਵਾਸੀ ਉੱਭਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਆਮ ਆਦਮੀ ਕਲੀਨਿਕਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਮਾਨਸਾ, 27 ਜਨਵਰੀ (ਰਾਵਿੰਦਰ ਸਿੰਘ ਰਵੀ)- 'ਆਪ' ਸਰਕਾਰ ਵਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਪਿੰਡ ਭੈਣੀਬਾਘਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਅਤੇ ਸੀਨੀਅਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸੰਬੰਧੀ ਜਾਗਰੂਕ ਕੀਤਾ

ਬੁਢਲਾਡਾ, 27 ਜਨਵਰੀ (ਰਾਹੀ)- ਸਥਾਨਕ ਲਾਲਾ ਅਰਜਨ ਦਾਸ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਬਸੰਤ-ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰਸੀਪਲ ਰਾਜਨ ਖੁਰਾਨਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪਤੰਗ ਉਡਾਉਣ ਮੌਕੇ ਚਾਈਨਾ ਡੋਰ ਦੀ ਵਰਤੋਂ ਬਿਲਕੁਲ ਨਾ ਕਰਨ | ...

ਪੂਰੀ ਖ਼ਬਰ »

ਅਕਲੀਆ ਦਾ ਕਿ੍ਕਟ ਕੱਪ ਤਰਮਾਲਾ ਦੀ ਟੀਮ ਨੇ ਜਿੱਤਿਆ

ਜੋਗਾ, 27 ਜਨਵਰੀ (ਹਰਜਿੰਦਰ ਸਿੰਘ ਚਹਿਲ)- ਮਾਤਾ ਗੁਰਤੇਜ ਕੌਰ ਖਰੌੜ ਦੀ ਯਾਦ ਵਿਚ ਕਿ੍ਕਟ ਕਮੇਟੀ ਅਤੇ ਖਰੌੜ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਇਆ ਕਿ੍ਕਟ ਕੱਪ ਤਰਮਾਲਾ ਦੀ ਟੀਮ ਨੇ ਜਿੱਤਿਆ | ਮੁੱਖ ਮਹਿਮਾਨ ਵਜੋਂ ਹਾਕਮ ਸਿੰਘ ਖਰੌੜ, ਸੁਖਵਿੰਦਰ ਸਿੰਘ ਖਰੌੜ, ਗੁਰਜੰਟ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਟੱਕ ਲਗਾ ਕੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ

ਬੁਢਲਾਡਾ, 27 ਜਨਵਰੀ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 10 ਦੀਆਂ 2 ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਟੱਕ ਲਗਾ ਕੇ ਕਰਵਾਈ ਗਈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸ਼ਹਿਰ ਦੇ ਚੁਤਰਫ਼ਾ ਵਿਕਾਸ ਲਈ ਵਚਨਬੱਧ ਹੈ, ਜਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX