ਤਾਜਾ ਖ਼ਬਰਾਂ


ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  1 day ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  1 day ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  1 day ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ
. . .  1 day ago
ਚੰਡੀਗੜ੍ਹ, 22 ਮਾਰਚ- ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਵਿਧਾਨ ਸਭਾ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਤਾਂ ਸਿਰਫ ਹਕੂਮਤ ਹੀ ਕਰ ਰਹੀਆਂ ਹਨ, ਬਿਹਤਰ ਰਾਜ ਪ੍ਰਬੰਧ ਨਹੀਂ ਦੇ ਰਹੀਆਂ। -ਅਗਿਆਤ

ਪਹਿਲਾ ਸਫ਼ਾ

ਸੁਖੋਈ ਤੇ ਮਿਰਾਜ ਟਕਰਾ ਕੇ ਹਾਦਸਾਗ੍ਰਸਤ-1 ਪਾਇਲਟ ਦੀ ਮੌਤ

2 ਪਾਇਲਟਾਂ ਨੂੰ ਸੁਰੱਖਿਅਤ ਬਚਾਇਆ
ਨਵੀਂ ਦਿੱਲੀ/ਮੋਰੇਨਾ/ਭਰਤਪੁਰ, 28 ਜਨਵਰੀ (ਏਜੰਸੀ)-ਸਨਿਚਰਵਾਰ ਨੂੰ ਹਵਾਈ ਫ਼ੌਜ ਦੇ ਦੋ ਤਾਕਤਵਰ ਲੜਾਕੂ ਜਹਾਜ਼ ਸੁਖੋਈ-30 ਤੇ ਮਿਰਾਜ 2000 ਹਾਦਸਾਗ੍ਰਸਤ ਹੋ ਗਏ, ਜਿਸ 'ਚ ਵਿੰਗ ਕਮਾਂਡਰ ਹਨੂਮੰਥ ਰਾਓ ਸਾਰਥੀ ਦੀ ਮੌਤ ਹੋ ਗਈ ਜਦਕਿ ਦੂਸਰੇ 2 ਪਾਇਲਟਾਂ ਨੂੰ ਜਹਾਜ਼ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ | ਰੱਖਿਆ ਮਾਹਿਰਾਂ ਅਨੁਸਾਰ ਇਹ ਸੰਭਾਵਨਾ ਹੈ ਕਿ ਦੋਵੇਂ ਜਹਾਜ਼ ਹਵਾ 'ਚ ਟਕਰਾ ਕੇ ਹਾਦਸਾਗ੍ਰਸਤ ਹੋਏ ਹਨ, ਪਰ ਇਸ ਬਾਰੇ ਹਵਾਈ ਫ਼ੌਜ ਵਲੋਂ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ | ਇਹ ਵੀ ਮੰਨਿਆ ਜਾ ਰਿਹਾ ਹੈ ਕਿ ਜਹਾਜ਼ਾਂ ਦੀ ਸਪੀਡ ਏਨੀ ਜ਼ਿਆਦਾ ਸੀ ਕਿ ਟਕਰਾਉਣ ਤੋਂ ਬਾਅਦ ਦੋਵਾਂ ਦਾ ਮਲਬਾ ਇਕ-ਦੂਸਰੇ ਤੋਂ ਲਗਪਗ 90 ਕਿਲੋਮੀਟਰ ਦੂਰ ਡਿੱਗਾ ਹੈ | ਇਸ ਸੰਬੰਧੀ ਹਵਾਈ ਫ਼ੌਜ ਨੇ ਜਾਣਕਾਰੀ ਦਿੱਤੀ ਕਿ ਮੱਧ ਪ੍ਰਦੇਸ਼ ਦੇ ਮੋਰੇਨਾ ਜ਼ਿਲ੍ਹੇ 'ਚ ਟਰੇਨਿੰਗ ਦੌਰਾਨ ਹਵਾਈ ਫ਼ੌਜ ਦਾ ਸੁਖੋਈ 30ਐਮਕੇਅਆਈ ਤੇ ਮਿਰਾਜ 2000 ਜਹਾਜ਼ ਹਾਦਸਾਗ੍ਰਸਤ ਹੋ ਗਏ ਹਨ, ਜਿਸ 'ਚ 1 ਪਾਇਲਟ ਦੀ ਮੌਤ ਹੋ ਗਈ ਹੈ ਤੇ 2 ਪਾਇਲਟਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ | ਹਵਾਈ ਫ਼ੌਜ ਨੇ ਦੱਸਿਆ ਕਿ ਮਿਰਾਜ 2000, ਜਿਸ 'ਚ ਇਕੋ ਸੀਟ ਹੰੁਦੀ ਹੈ, ਨੂੰ ਵਿੰਗ ਕਮਾਂਡਰ ਹਨੂਮੰਥ ਸਾਰਥੀ ਉਡਾ ਰਹੇ ਸਨ | ਸੁਖੋਈ ਉਡਾ ਰਹੇ ਦੋਵਾਂ ਪਾਇਲਟਾਂ ਨੂੰ ਸੁਰੱਖਿਅਤ ਬਾਹਰ ਕੱਢਣ ਤੋਂ ਬਾਅਦ ਮਿਲਟਰੀ ਹਸਪਤਾਲ ਲਿਜਾਇਆ ਗਿਆ | ਇਸ ਸੰਬੰਧੀ ਭਾਰਤੀ ਹਵਾਈ ਫ਼ੌਜ ਨੇ ਆਪਣੇ ਬਿਆਨ 'ਚ ਕਿਹਾ ਕਿ ਅੱਜ ਸਵੇਰੇ ਗਵਾਲੀਅਰ ਨੇੜੇ ਹਵਾਈ ਫ਼ੌਜ ਦੇ 2 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਏ ਹਨ | ਹਵਾਈ ਫ਼ੌਜ ਨੇ ਕਿਹਾ ਕਿ ਦੋਵੇਂ ਜਹਾਜ਼ ਰੋਜ਼ਮਰ੍ਹਾ ਦੇ ਆਪਰੇਸ਼ਨਲ ਫਲਾਇੰਗ ਟਰੇਨਿੰਗ ਮਿਸ਼ਨ 'ਤੇ ਸਨ | ਹਾਦਸੇ ਦੇ ਕਾਰਨਾਂ ਬਾਰੇ ਪਤਾ ਲਗਾਉਣ ਲਈ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ | ਇਸ ਸੰਬੰਧੀ ਮੋਰੇਨਾ ਜ਼ਿਲ੍ਹੇ ਦੇ ਕੁਲੈਕਟਰ ਅੰਕਿਤ ਅਸਥਾਨਾ ਨੇ ਦੱਸਿਆ ਕਿ ਇਕ ਜਹਾਜ਼ ਦਾ ਮਲਬਾ ਜ਼ਿਲ੍ਹੇ ਦੇ ਪਹਾੜਗੜ੍ਹ ਇਲਾਕੇ 'ਚ ਡਿੱਗਾ ਹੈ, ਜਦਕਿ ਦੂਸਰੇ ਜਹਾਜ਼ ਦਾ ਮਲਬਾ ਇਥੋਂ ਲਗਭਗ 90 ਕਿਲੋਮੀਟਰ ਦੂਰ ਰਾਜਸਥਾਨ ਦੇ ਭਰਤਪੁਰ ਖੇਤਰ 'ਚ ਡਿੱਗਾ ਹੈ, ਜੋ ਕਿ ਮੱਧ ਪ੍ਰਦੇਸ਼ ਦੀ ਸਰਹੱਦ ਨਾਲ ਲਗਦਾ ਹੈ | ਅਧਿਕਾਰੀ ਨੇ ਦੱਸਿਆ ਕਿ ਦੋਵੇਂ ਜਹਾਜ਼ਾਂ ਨੇ ਗਵਾਲੀਅਰ ਹਵਾਈ ਅੱਡੇ ਤੋਂ ਉਡਾਣ ਭਰੀ ਸੀ, ਜੋ ਕਿ ਹਵਾਈ ਫ਼ੌਜ ਦਾ ਬੇਸ ਵੀ ਹੈ | ਉਧਰ ਰੱਖਿਆ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਹੈ ਕਿ ਹਵਾਈ ਫ਼ੌਜ ਮੁਖੀ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਨੇ ਹਾਦਸੇ ਸੰਬੰਧੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਜਾਣਕਾਰੀ ਦੇ ਦਿੱਤੀ ਹੈ ਤੇ ਰੱਖਿਆ ਮੰਤਰੀ ਘਟਨਾ 'ਤੇ ਨੇੜਿਓਾ ਨਜ਼ਰ ਰੱਖ ਰਹੇ ਹਨ | ਰੱਖਿਆ ਮੰਤਰੀ ਨੇ ਵਿੰਗ ਕਮਾਂਡਰ ਹਨੂਮੰਥ ਰਾਓ ਸਾਰਥੀ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ | ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਹੁਣ 'ਅੰਮਿ੍ਤ ਉਦਯਾਨ' ਵਜੋਂ ਜਾਣਿਆ ਜਾਵੇਗਾ ਮੁਗ਼ਲ ਗਾਰਡਨ

ਨਵੀਂ ਦਿੱਲੀ, 28 ਜਨਵਰੀ (ਉਪਮਾ ਡਾਗਾ ਪਾਰਥ)-ਮੁਗਲ ਗਾਰਡਨ ਨਾਂਅ ਤੋਂ ਮਸ਼ਹੂਰ ਦਿੱਲੀ 'ਚ ਰਾਸ਼ਟਰਪਤੀ ਭਵਨ ਦੇ ਬਗੀਚੇ ਦਾ ਨਾਂਅ ਬਦਲ ਕੇ 'ਅੰਮਿ੍ਤ ਉਦਯਾਨ' ਕਰ ਦਿੱਤਾ ਗਿਆ ਹੈ | ਸਰਕਾਰ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਅਜ਼ਾਦੀ ਦੇ ਅੰਮਿ੍ਤ ਮਹੋਤਸਵ ਦੇ ਤਹਿਤ ਇਹ ਨਾਂਅ ਬਦਲਿਆ ਗਿਆ ਹੈ | 'ਅੰਮਿ੍ਤ ਉਦਯਾਨ' 31 ਜਨਵਰੀ ਤੋਂ 26 ਮਾਰਚ ਤੱਕ ਆਮ ਲੋਕਾਂ ਲਈ ਖੋਲਿ੍ਹਆ ਜਾਵੇਗਾ | ਜਿੱਥੇ ਦੁਪਹਿਰ 12 ਵਜੇ ਤੋਂ ਰਾਤ 9 ਵਜੇ ਤੱਕ ਲੋਕ ਪਾਰਕ 'ਚ ਜਾ ਸਕਣਗੇ | ਇਸ ਨੂੰ ਵੇਖਣ ਲਈ ਆਨਲਾਈਨ ਹੀ ਬੁਕਿੰਗ ਹੋ ਸਕੇਗੀ | ਇਸ ਸਾਲ ਇਹ ਬਗੀਚਾ ਮੌਨਸੂਨ ਦੇ ਮੌਸਮ 'ਚ ਵੀ ਖੁੱਲੇ੍ਹਗਾ, ਜਿਸ ਨਾਲ ਹੁਣ ਇਹ ਸਾਲ 'ਚ ਦੋ ਵਾਰ ਖੁੱਲੇ੍ਹਗਾ | 'ਅੰਮਿ੍ਤ ਉਦਯਾਨ' 'ਚ 12 ਕਿਸਮਾਂ ਦੇ ਟਿਊਲਿਪ ਦੇ ਫੁੱਲ ਹੋਣਗੇ, ਜਿਨ੍ਹਾਂ ਦੇ ਸਾਹਮਣੇ ਲੱਗੇ ਕਿਊ ਆਰ ਕੋਡ ਨੂੰ ਸਕੈਨ ਕਰਕੇ ਉਨ੍ਹਾਂ ਫੁੱਲਾਂ ਦੇ ਬਾਰੇ ਜਾਣਕਾਰੀ ਮਿਲੇਗੀ | ਇੱਥੇ ਵਿਸ਼ੇਸ਼ ਸੈਲਫੀ ਪੁਆਇੰਟ ਵੀ ਬਣਾਏ ਗਏ ਹਨ | 'ਅੰਮਿ੍ਤ ਉਦਯਾਨ' 'ਚ 12 ਵਿਦਿਆਰਥੀ ਜੋ ਸੰਬੰਧਿਤ ਵਿਸ਼ੇ 'ਤੇ ਪੀ.ਐੱਚ.ਡੀ. ਕਰ ਰਹੇ ਹਨ, ਵੀ ਮੌਜੂਦ ਰਹਿਣਗੇ | 28 ਮਾਰਚ ਤੋਂ 31 ਮਾਰਚ ਤੱਕ ਵਿਸ਼ੇਸ਼ ਵਰਗ ਤਹਿਤ ਕਿਸਾਨਾਂ, ਅਪਾਹਜਾਂ, ਔਰਤਾਂ ਆਦਿ ਸਮੇਤ ਹੋਰਨਾਂ ਲਈ 1-1 ਦਿਨ ਨਿਰਧਾਰਿਤ ਕੀਤਾ ਗਿਆ ਹੈ |

ਬਿਜਲੀ ਸਬਸਿਡੀ, ਸਰਕਾਰੀ ਵਿਭਾਗਾਂ ਦੀ ਫਸੀ ਰਕਮ ਨਾ ਦੇਣ 'ਤੇ ਰੁਕ ਸਕਦੀ ਹੈ ਗਰਾਂਟ

• ਪਾਵਰਕਾਮ ਨੂੰ 3300 ਕਰੋੜ ਦੀ ਗਰਾਂਟ ਦੇਣ ਤੋਂ ਹੱਥ ਖਿੱਚੇਗਾ ਕੇਂਦਰ
• ਸਰਕਾਰੀ ਕੁਨੈਕਸ਼ਨਾਂ 'ਤੇ ਮਾਰਚ 24 ਤੱਕ ਪ੍ਰੀ-ਪੇਡ ਮੀਟਰ ਲਗਾਉਣ ਦੀ ਹਦਾਇਤ
ਸ਼ਿਵ ਸ਼ਰਮਾ
ਜਲੰਧਰ, 28 ਜਨਵਰੀ-ਪਾਵਰਕਾਮ ਵਲੋਂ ਲੋਕਾਂ ਨੂੰ ਮੁਫ਼ਤ ਦਿੱਤੀ ਜਾ ਰਹੀ ਬਿਜਲੀ ਦੀ ਸਬਸਿਡੀ ਅਤੇ ਸਰਕਾਰੀ ਵਿਭਾਗਾਂ ਦੇ ਬਿੱਲਾਂ ਦੀ ਅਦਾਇਗੀ ਕਰਨ ਤੋਂ ਜੇਕਰ ਪੰਜਾਬ ਸਰਕਾਰ ਪਿੱਛੇ ਹਟਦੀ ਹੈ ਤਾਂ ਰਾਜ ਵਿਚ ਬਿਜਲੀ ਸੁਧਾਰ ਦੇ ਕੰਮ ਕਰਨ ਲਈ ਉਸ ਨੂੰ ਕੇਂਦਰ ਸਰਕਾਰ ਤੋਂ ਆਰ.ਡੀ.ਐਸ.ਐਸ. (ਰੀਵੈਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ) ਤਹਿਤ ਮਿਲਣ ਵਾਲੀ 3300 ਕਰੋੜ ਦੀ ਗਰਾਂਟ ਨੂੰ ਬਰੇਕਾਂ ਲੱਗ ਸਕਦੀਆਂ ਹਨ | ਬੀਤੇ ਦਿਨੀਂ ਦਿੱਲੀ ਵਿਚ ਦੇਸ਼ ਭਰ ਦੇ ਰਾਜਾਂ ਦੀ ਕੇਂਦਰੀ ਬਿਜਲੀ ਮੰਤਰੀ ਨਾਲ ਹੋਈ ਮੀਟਿੰਗ ਵਿਚ ਜਿਥੇ ਪੰਜਾਬ ਸਮੇਤ ਬਾਕੀ ਰਾਜਾਂ ਦੇ ਬਿਜਲੀ ਸਪਲਾਈ ਅਤੇ ਆਉਣ ਵਾਲੇ ਸਮੇਂ 'ਚ ਬਿਜਲੀ ਬਾਰੇ ਯੋਜਨਾਬੰਦੀ ਕਰਨ ਲਈ ਕੇਂਦਰ ਵਲੋਂ ਰਿਪੋਰਟਾਂ ਲਈਆਂ ਗਈਆਂ ਤਾਂ ਉਥੇ ਪੰਜਾਬ ਸਮੇਤ ਕੁਝ ਹੋਰ ਰਾਜਾਂ ਵਿਚ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦੀ ਬਕਾਇਆ ਸਬਸਿਡੀ ਅਤੇ ਸਰਕਾਰੀ ਬਿੱਲਾਂ ਦੀ ਅਦਾਇਗੀ ਨਾ ਦੇਣ ਦਾ ਮਾਮਲਾ ਵੀ ਉੱਠਿਆ ਹੈ | ਚਾਹੇ ਕੇਂਦਰ ਵਲੋਂ ਬਿਜਲੀ ਸੁਧਾਰਾਂ ਲਈ ਦਿੱਤੀ ਜਾਣ ਵਾਲੀ 3300 ਕਰੋੜ ਦੀ ਗਰਾਂਟ ਲੈਣ ਲਈ ਪਹਿਲਾਂ ਹੀ ਸ਼ਰਤਾਂ ਮੰਨੀਆਂ ਜਾ ਚੁੱਕੀਆਂ ਹਨ ਪਰ ਅਜੇ ਤੱਕ ਪਾਵਰਕਾਮ ਨੂੰ ਪਿਛਲੀ ਸਬਸਿਡੀ 9000 ਕਰੋੜ ਅਤੇ ਸਰਕਾਰੀ ਵਿਭਾਗਾਂ ਵੱਲ ਫਸੀ 2650 ਕਰੋੜ ਰੁਪਏ ਦੀ ਅਦਾਇਗੀ ਨਾ ਕਰਨ ਦਾ ਮਾਮਲਾ ਵੀ ਉੱਠਿਆ ਹੈ, ਜਿਸ 'ਤੇ ਕੇਂਦਰ ਨੇ ਸ਼ਰਤਾਂ ਦੀ ਪਾਲਣਾ ਨਾ ਕਰਨ 'ਤੇ ਗਰਾਂਟ ਨੂੰ ਰੋਕਣ ਦਾ ਵੀ ਸੰਕੇਤ ਦਿੱਤਾ ਹੈ | ਕੇਂਦਰ ਨੇ ਇਸ ਮਾਮਲੇ 'ਤੇ ਪੰਜਾਬ ਨੂੰ ਮੁੜ ਯਾਦ ਕਰਵਾਇਆ ਹੈ ਕਿ ਉਕਤ ਰਕਮਾਂ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਣੀ ਚਾਹੀਦੀ ਹੈ | ਦੱਸਿਆ ਜਾਂਦਾ ਹੈ ਕਿ ਕੇਂਦਰ ਨੇ ਪੰਜਾਬ ਤੋਂ ਵੀ ਇਸ ਮਾਮਲੇ ਵਿਚ ਸਾਰੀ ਜਾਣਕਾਰੀ ਹਾਸਲ ਕੀਤੀ ਹੈ ਕਿ ਸਰਕਾਰ ਵਲੋਂ ਇਹ ਰਕਮ ਕਿੰਨੀ ਦੇਰ ਵਿਚ ਦਿੱਤੀ ਜਾਵੇਗੀ | ਚੇਤੇ ਰਹੇ ਕਿ ਜਦੋਂ ਬਿਜਲੀ ਸੁਧਾਰਾਂ ਲਈ ਆਰ.ਡੀ.ਐਸ.ਐਸ. ਤਹਿਤ 3300 ਕਰੋੜ ਦੀ ਗਰਾਂਟ ਦੇਣ ਲਈ ਫ਼ੈਸਲਾ ਕੀਤਾ ਗਿਆ ਸੀ ਤਾਂ ਉਸ ਵਿਚ ਇਹ ਸ਼ਰਤ ਸੀ ਕਿ ਸਰਕਾਰ ਵੱਲ ਜਿੰਨੀ ਵੀ ਬਿਜਲੀ ਸਬਸਿਡੀ ਦੀ ਰਕਮ ਖੜੀ ਹੈ, ਉਸ ਨੂੰ ਉਸ ਸਾਲ ਦੀ ਸਬਸਿਡੀ ਦੀ ਰਕਮ ਦੇਣ ਦੇ ਨਾਲ-ਨਾਲ ਪਿਛਲੀ ਬਕਾਇਆ ਸਬਸਿਡੀ ਦੀ ਰਕਮ ਅਗਲੇ ਪੰਜ ਸਾਲਾਂ ਵਿਚ ਪਾਵਰਕਾਮ ਨੂੰ ਦੇਣੀ ਪਵੇਗੀ, ਜਦਕਿ ਸਰਕਾਰੀ ਵਿਭਾਗਾਂ ਦੇ ਬਿੱਲਾਂ ਦੀ ਰਕਮ ਹਰ ਮਹੀਨੇ ਦੇਣ ਤੋਂ ਇਲਾਵਾ ਸਰਕਾਰੀ ਬਿੱਲਾਂ ਦੀ ਬਕਾਇਆ ਰਕਮ ਅਗਲੇ ਤਿੰਨ ਸਾਲਾਂ ਵਿਚ ਦੇਣੀ ਪਵੇਗੀ ਅਤੇ ਤਾਂ ਹੀ ਉਸ ਨੂੰ 3300 ਕਰੋੜ ਦੀ ਗਰਾਂਟ ਜਾਰੀ ਕੀਤੀ ਜਾ ਸਕਦੀ ਹੈ | ਪਰ ਮੌਜੂਦਾ ਸਰਕਾਰ ਨੇ ਪਾਵਰਕਾਮ ਦੀ ਪਿਛਲੀ ਸਬਸਿਡੀ ਦੀ ਰਕਮ 9000 ਕਰੋੜ ਅਤੇ ਸਰਕਾਰੀ ਵਿਭਾਗਾਂ ਵੱਲ ਫਸੇ 2650 ਕਰੋੜ ਦੀ ਅਦਾਇਗੀ ਅਜੇ ਤੱਕ ਪਾਵਰਕਾਮ ਨੂੰ ਨਹੀਂ ਕੀਤੀ ਹੈ | ਕੇਂਦਰੀ ਬਿਜਲੀ ਮੰਤਰਾਲੇ ਨੇ ਮੀਟਿੰਗ ਦੌਰਾਨ ਮੁਫ਼ਤ ਦਿੱਤੀ ਜਾ ਰਹੀ ਬਿਜਲੀ 'ਤੇ ਚਿੰਤਾ ਪ੍ਰਗਟ ਕਰਦਿਆਂ ਇਕ ਤਰ੍ਹਾਂ ਨਾਲ ਪੰਜਾਬ ਸਮੇਤ ਬਾਕੀ ਮੁਫ਼ਤ ਬਿਜਲੀ ਦੇਣ ਵਾਲੇ ਰਾਜਾਂ ਨੂੰ ਨਸੀਹਤ ਦਿੱਤੀ ਹੈ ਕਿ ਬਿਜਲੀ ਉਤਪਾਦਨ ਦੀ ਲਾਗਤ ਲਗਾਤਾਰ ਵਧੀ ਹੈ ਅਤੇ ਮੁਫ਼ਤ ਬਿਜਲੀ ਦੇਣ ਨਾਲ ਇਸ ਦੀ ਦੁਰਵਰਤੋਂ ਵਿਚ ਵਾਧਾ ਹੋ ਰਿਹਾ ਹੈ | ਕੇਂਦਰ ਦਾ ਕਹਿਣਾ ਸੀ ਕਿ ਮੁਫ਼ਤ ਹੋਣ ਕਰਕੇ ਹੀ ਪੰਜਾਬ ਵਿਚ ਵੀ ਬਿਜਲੀ ਦੀ ਮੰਗ ਵਧ ਗਈ ਹੈ | ਚੇਤੇ ਰਹੇ ਕਿ ਮੁਫ਼ਤ ਬਿਜਲੀ ਕਰਕੇ ਇਸ ਸਾਲ ਦਸੰਬਰ 'ਚ ਬਿਜਲੀ ਦੀ ਮੰਗ 2000 ਮੈਗਾਵਾਟ ਵਧ ਗਈ ਹੈ | ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ ਵਿਚ ਖੇਤੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਂਦੀ ਹੈ, ਜਿਸ ਸੰਬੰਧੀ ਕੇਂਦਰ ਦਾ ਕਹਿਣਾ ਸੀ ਕਿ ਖੇਤੀ ਖੇਤਰ ਵਿਚ ਵੀ ਮੁਫ਼ਤ ਬਿਜਲੀ ਕਾਰਨ ਪਾਣੀ ਦੀ ਦੁਰਵਰਤੋਂ ਹੋਣ ਨਾਲ ਹੀ ਜ਼ਮੀਨ ਹੇਠਲਾ ਪਾਣੀ ਲਗਾਤਾਰ ਘੱਟ ਰਿਹਾ ਹੈ | ਕੇਂਦਰ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਵਿਭਾਗਾਂ ਦੇ ਬਿਜਲੀ ਕੁਨੈਕਸ਼ਨਾਂ 'ਤੇ ਮਾਰਚ 2024 ਤੱਕ ਪ੍ਰੀ-ਪੇਡ ਮੀਟਰ ਲਗਾਉਣ ਦਾ ਕੰਮ ਹਰ ਹਾਲ ਵਿਚ ਪੂਰਾ ਹੋਣਾ ਚਾਹੀਦਾ ਹੈ |

8 ਮਹੀਨੇ ਤੋਂ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਯੂਨਿਟ ਬੰਦ ਹੋਣ ਕਰਕੇ ਕਰੋੜਾਂ ਦਾ ਨੁਕਸਾਨ

ਜਲੰਧਰ, 28 ਜਨਵਰੀ (ਸ਼ਿਵ ਸ਼ਰਮਾ)-ਪੰਜਾਬ ਸਰਕਾਰ ਵਲੋਂ ਮੁਫ਼ਤ ਬਿਜਲੀ ਦੇ ਕੇ ਜਿਥੇ ਵਾਹ-ਵਾਹੀ ਖੱਟਣ ਦਾ ਕੰਮ ਲਗਾਤਾਰ ਜਾਰੀ ਹੈ, ਉਥੇ ਦੂਜੇ ਪਾਸੇ ਬਕਾਇਆ ਪਈ ਸਬਸਿਡੀ ਨਾ ਦੇਣ ਕਰਕੇ ਪਾਵਰਕਾਮ ਵਲੋਂ ਆਪਣੇ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਯੂਨਿਟ ਨੰਬਰ 2 ਨੂੰ ਠੀਕ ਕਰਵਾਉਣ ਦਾ ਕੰਮ 8 ਮਹੀਨੇ ਬਾਅਦ ਵੀ ਨਹੀਂ ਹੋ ਸਕਿਆ, ਜਿਸ ਕਰਕੇ ਪਾਵਰਕਾਮ ਨੂੰ ਰੋਜ਼ਾਨਾ 2 ਕਰੋੜ ਦਾ ਨੁਕਸਾਨ ਉਠਾਉਣਾ ਪੈ ਰਿਹਾ ਹੈ | ਲਹਿਰਾ ਮੁਹੱਬਤ ਥਰਮਲ ਪਲਾਂਟ ਦੀ 210 ਮੈਗਾਵਾਟ ਦੀ ਸਮਰੱਥਾ ਵਾਲਾ 2 ਨੰਬਰ ਯੂਨਿਟ 14 ਮਈ, 2022 ਤੋਂ ਖ਼ਰਾਬ ਹੋਣ ਕਾਰਨ ਬੰਦ ਪਿਆ ਹੈ | ਦੱਸਿਆ ਜਾਂਦਾ ਹੈ ਕਿ ਇਸ ਯੂਨਿਟ ਦੇ ਨਾਲ ਈ.ਐਸ.ਪੀ. (ਇਲੈਕਟ੍ਰੋ ਸਟੈਟਿਕ ਪ੍ਰੈਸੀਪੀਟੇਟਰ) ਮਸ਼ੀਨ ਅਚਾਨਕ ਡਿੱਗ ਗਈ ਸੀ ਤੇ ਇਸ ਦਾ ਭਾਰੀ ਨੁਕਸਾਨ ਹੋਇਆ ਸੀ | ਇਸ ਉਪਕਰਨ ਨੂੰ ਡਿੱਗੇ ਹੋਏ 8 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਇਸ ਮਸ਼ੀਨ ਦੀ ਮੁਰੰਮਤ ਨਹੀਂ ਕਰਵਾਈ ਜਾ ਸਕੀ ਹੈ | ਰਾਖ ਨੂੰ ਬਾਹਰ ਨਾ ਜਾਣ ਦੇਣ ਵਾਲੀ ਇਸ ਖ਼ਾਸ ਤਰ੍ਹਾਂ ਦੀ ਮਸ਼ੀਨ ਨੂੰ ਠੀਕ ਕਰਵਾਉਣ ਲਈ ਹੀ 100 ਕਰੋੜ ਰੁਪਏ ਤੋਂ ਜ਼ਿਆਦਾ ਦਾ ਖਰਚਾ ਹੋਣ ਦੀ ਸੰਭਾਵਨਾ ਹੈ | ਚਰਚਾ ਤਾਂ ਇਹ ਵੀ ਕਿ ਇਸ ਵੇਲੇ ਪਿਛਲੇ ਬਕਾਇਆ ਅਤੇ ਸਰਕਾਰੀ ਵਿਭਾਗਾਂ ਦੀ ਫਸੇ ਹੋਏ ਬਿਜਲੀ ਦੇ ਬਿੱਲਾਂ ਦੀ ਕੁਲ ਰਕਮ 11260 ਕਰੋੜ ਰੁਪਏ ਨਾ ਮਿਲਣ ਕਰਕੇ ਪਾਵਰਕਾਮ ਇਸ ਤਰ੍ਹਾਂ ਦੇ ਖ਼ਰਚੇ ਕਰਨ ਤੋਂ ਬਚ ਰਿਹਾ ਹੈ | ਇਸ ਥਰਮਲ ਪਲਾਂਟ ਦੀ ਬਿਜਲੀ ਪਾਵਰਕਾਮ ਨੂੰ ਸਸਤੀ ਪੈਂਦੀ ਹੈ ਪਰ ਯੂਨਿਟ ਦੇ ਬੰਦ ਹੋਣ ਨਾਲ ਪਾਵਰਕਾਮ ਨੂੰ ਬਾਹਰੋਂ ਦੁੱਗਣੀ ਕੀਮਤ 'ਤੇ ਮਹਿੰਗੀ ਬਿਜਲੀ ਦੀ ਖ਼ਰੀਦ ਕਰਨੀ ਪੈ ਰਹੀ ਹੈ | ਮੁਫ਼ਤ ਬਿਜਲੀ ਦੇਣ ਕਰਕੇ ਪਾਵਰਕਾਮ ਦਾ ਵਿੱਤੀ ਤਾਣਾ-ਬਾਣਾ ਪ੍ਰਭਾਵਿਤ ਹੋ ਗਿਆ ਲੱਗਦਾ ਹੈ, ਜਿਸ ਕਰਕੇ ਕਈ ਮਹੀਨੇ ਤੋਂ ਇਸ ਯੂਨਿਟ ਦੀ ਮੁਰੰਮਤ ਨਹੀਂ ਕਰਵਾਈ ਜਾ ਸਕੀ | ਪਾਵਰਕਾਮ 'ਤੇ ਪਿਛਲੇ ਸਾਲ ਦਾ ਹੀ 1500 ਕਰੋੜ ਦਾ ਮਹਿੰਗਾ ਵਿਦੇਸ਼ੀ ਕੋਲਾ ਲੈਣ ਕਰਕੇ ਵਿੱਤੀ ਭਾਰ ਪਿਆ ਸੀ ਪਰ ਇਸ ਸਾਲ ਵੀ ਨਾ ਸਿਰਫ਼ ਮਹਿੰਗਾ ਵਿਦੇਸ਼ੀ ਕੋਲਾ ਅਤੇ ਓਡੀਸ਼ਾ ਤੋਂ ਮੰਗਵਾਇਆ ਜਾਣ ਵਾਲਾ ਕੋਲਾ ਸਮੁੰਦਰ ਤੇ ਬਾਅਦ ਵਿਚ ਰੇਲ ਰਸਤੇ ਮੰਗਵਾਏ ਜਾਣ ਕਾਰਨ 1600 ਕਰੋੜ ਤੋਂ ਜ਼ਿਆਦਾ ਦਾ ਭਾਰ ਪੈਣ ਦੀ ਸ਼ੰਕਾ ਹੈ |

ਝਾਰਖੰਡ 'ਚ ਹਸਪਤਾਲ ਨੂੰ ਅੱਗ ਲੱਗਣ ਕਾਰਨ ਡਾਕਟਰ ਜੋੜੇ ਸਮੇਤ 5 ਮੌਤਾਂ

ਧਨਬਾਦ (ਝਾਰਖੰਡ), 28 ਜਨਵਰੀ (ਪੀ.ਟੀ.ਆਈ.)-ਝਾਰਖੰਡ ਦੇ ਧਨਬਾਦ 'ਚ ਇਕ ਨਿੱਜੀ ਹਸਪਤਾਲ ਦੇ ਅਹਾਤੇ 'ਚ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਅਕਤੀਆਂ ਦੀ ਹਾਦਸੇ 'ਚ ਮੌਤ ਹੋ ਗਈ ਹੈ, ਉਨ੍ਹਾਂ 'ਚ ਇਕ ਡਾਕਟਰ, ਉਸ ਦੀ ਪਤਨੀ, ਭਤੀਜਾ ਤੇ ਇਕ ਹੋਰ ਰਿਸ਼ਤੇਦਾਰ ਸ਼ਾਮਿਲ ਹੈ | ਇਨ੍ਹਾਂ ਤੋਂ ਇਲਾਵਾ ਡਾਕਟਰ ਦੇ ਘਰ 'ਚ ਕੰਮ ਕਰਨ ਵਾਲੀ ਇਕ ਨੌਕਰਾਣੀ ਦੀ ਵੀ ਮੌਤ ਹੋ ਗਈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਧਨਬਾਦ ਦੇ ਬੈਂਕ ਮੋੜ ਇਲਾਕੇ 'ਚ ਸਥਿਤ ਨਰਸਿੰਗ ਹੋਮ ਦੇ ਸਟੋਰ ਰੂਮ 'ਚ ਦੇਰ ਰਾਤ ਲਗਪਗ 2 ਵਜੇ ਅੱਗ ਲੱਗ ਗਈ | ਮਿ੍ਤਕਾਂ 'ਚ ਨਰਸਿੰਗ ਹੋਮ ਦੇ ਮਾਲਕ ਡਾਕਟਰ ਵਿਕਾਸ ਹਾਜ਼ਰਾ, ਉਨ੍ਹਾਂ ਦੀ ਪਤਨੀ ਡਾਕਟਰ ਪ੍ਰੇਮਾ ਹਾਜ਼ਰਾ, ਉਨ੍ਹਾਂ ਦਾ ਭਤੀਜਾ ਸੋਹਨ ਖਮਾਰੀ ਅਤੇ ਨੌਕਰਾਣੀ ਤਾਰਾ ਦੇਵੀ ਸ਼ਾਮਿਲ ਹਨ | ਧਨਬਾਦ ਦੇ ਐਸ.ਡੀ.ਐਮ. ਪ੍ਰੇਮ ਕੁਮਾਰ ਤਿਵਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ ਪਰ ਉਕਤ ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ |

ਕਸ਼ਮੀਰ ਪੁੱਜੀ 'ਭਾਰਤ ਜੋੜੋ ਯਾਤਰਾ'

ਪੁਲਵਾਮਾ, 28 ਜਨਵਰੀ (ਏਜੰਸੀ)-ਰਾਹੁਲ ਗਾਂਧੀ ਦੀ ਅਗਵਾਈ 'ਚ ਕੱਢੀ ਜਾ ਰਹੀ 'ਭਾਰਤ ਜੋੜੋ ਯਾਤਰਾ' ਅੱਜ ਆਪਣੇ ਆਖ਼ਰੀ ਪੜਾਅ ਕਸ਼ਮੀਰ 'ਚ ਦਾਖ਼ਲ ਹੋ ਗਈ | ਇਸ ਮੌਕੇ ਰਾਹੁਲ ਗਾਂਧੀ ਨਾਲ ਪਿ੍ਅੰਕਾ ਗਾਂਧੀ, ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਅਤੇ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ | ਰਾਹੁਲ ਗਾਂਧੀ ਨੇ ਅਨੰਤਨਾਗ 'ਚ ਯਾਤਰਾ ਨੂੰ ਇਕ ਦਿਨ ਰੱਦ ਦੇ ਬਾਅਦ ਅੱਜ ਸਵੇਰੇ 9.20 ਵਜੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਤੋਂ ਮੁੜ ਸ਼ੁਰੂ ਕੀਤਾ | ਇੱਕ ਦਿਨ ਪਹਿਲਾਂ ਪਾਰਟੀ ਨੇ ਸੁਰੱਖਿਆ ਖਾਮੀਆਂ ਦੇ ਦੋਸ਼ਾਂ ਤੋਂ ਬਾਅਦ ਯਾਤਰਾ ਨੂੰ ਅਸਥਾਈ ਤੌਰ 'ਤੇ ਅਨੰਤਨਾਗ ਜ਼ਿਲ੍ਹੇ 'ਚ ਰੋਕ ਦਿੱਤਾ ਸੀ | ਅੱਜ ਮਹਿਬੂਬਾ ਮੁਫ਼ਤੀ, ਉਨ੍ਹਾਂ ਦੀ ਬੇਟੀ ਇਲਤਿਜ਼ਾ ਮੁਫ਼ਤੀ ਅਤੇ ਮਾਂ ਗੁਲਸ਼ਨ ਨਾਜ਼ੀਰ ਦੇ ਨਾਲ ਕਾਂਗਰਸ ਤੇ ਪੀ.ਡੀ.ਪੀ. ਦੇ ਆਗੂ ਤੇ ਵਰਕਰ ਵੀ ਵੱਡੀ ਗਿਣਤੀ 'ਚ ਯਾਤਰਾ ਵਿਚ ਸ਼ਾਮਿਲ ਹੋਏ | ਇਸ ਮੌਕੇ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ 'ਭਾਰਤ ਜੋੜੋ ਯਾਤਰਾ' ਕਸ਼ਮੀਰ 'ਚ ਤਾਜ਼ੀ ਹਵਾ ਵਿਚ ਸਾਹ ਲੈਣ ਵਾਂਗ ਹੈ, ਕਿਉਂਕਿ ਇਸ ਨੇ 2019 ਦੇ ਬਾਅਦ ਪਹਿਲੀ ਵਾਰ ਲੋਕਾਂ ਨੂੰ ਆਪਣੇ ਘਰਾਂ 'ਚੋਂ ਬਾਹਰ ਨਿਕਲਣ ਦਾ ਮੌਕਾ ਦਿੱਤਾ ਹੈ | ਕੇਂਦਰ ਨੇ 5 ਅਗਸਤ, 2019 ਨੂੰ ਜੰਮੂ-ਕਸ਼ਮੀਰ 'ਚ ਧਾਰਾ 350 ਨੂੰ ਖ਼ਤਮ ਕਰ ਦਿੱਤਾ ਸੀ | ਉਨ੍ਹਾਂ ਕਿਹਾ ਕਿ 2019 ਦੇ ਬਾਅਦ ਵੱਡੀ ਗਿਣਤੀ 'ਚ ਲੋਕ ਆਪਣੇ ਘਰਾਂ 'ਚੋਂ ਬਾਹਰ ਨਿਕਲੇ ਹਨ ਅਤੇ ਉਨ੍ਹਾਂ ਨਾਲ ਚੱਲਣਾ ਇਕ ਸ਼ਾਨਦਾਰ ਅਨੁਭਵ ਸੀ |
ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਇਸੇ ਦੌਰਾਨ ਅੱਜ ਰਾਹੁਲ ਗਾਂਧੀ ਨੇ 2019 ਵਿਚ ਪੁਲਵਾਮਾ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ 40 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ |

ਚੱਲ ਰਹੀਆਂ ਸਿਹਤ ਸੇਵਾਵਾਂ ਨੂੰ ਮੁਹੱਲਾ ਕਲੀਨਿਕਾਂ ਦੇ ਨਾਂਅ 'ਤੇ ਤਬਦੀਲ ਕਰਨਾ ਲੋਕਾਂ ਨਾਲ ਵੱਡਾ ਧੋਖਾ

ਸਿਹਤ ਸੇਵਾਵਾਂ ਨੂੰ ਲੀਹੋਂ ਲਾਹੁਣ ਦਾ ਕੰਮ ਕਰ ਰਹੀ ਹੈ 'ਆਪ' ਸਰਕਾਰ-ਮੱਖਣ ਬਰਾੜ
ਮੋਗਾ, 28 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਿੱਥੇ ਸੂਬੇ ਦੀ 'ਆਪ' ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਭਾਵੇਂ ਹੀ ਲੋਕਾਂ ਨਾਲ ਚੋਣ ਵਾਅਦਿਆਂ 'ਚ ਕੀਤੇ ਵਾਅਦੇ ਨਾ ਪੂਰੇ ਕਰ ਸਕਣ ਦੀ ਸੂਰਤ ਵਿਚ ਵੱਡੇ ਲੁਭਾਵਣੇ ਦਾਅਵੇ ਕਰ ਰਹੀ ਸੀ, ਉੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਗਰ ਲੱਗ ਕੇ ਮੁਹੱਲਾ ਕਲੀਨਿਕ ਬਣਾਏ ਜਾਣ 'ਤੇ ਜ਼ੋਰ ਤਾਂ ਦੇ ਦਿੱਤਾ ਗਿਆ ਪਰ ਇਹ ਮੁਹੱਲਾ ਕਲੀਨਿਕ ਕਿਵੇਂ ਬਣਾਏ ਜਾਣੇ ਸਨ ਤੇ ਇਨ੍ਹਾਂ ਨੂੰ ਕਿਵੇਂ ਸਿਹਤ ਸੇਵਾਵਾਂ ਲਈ ਮਿਆਰੀ ਬਣਾਇਆ ਜਾਣਾ ਸੀ, ਇਸ ਗੱਲ ਤੋਂ ਆਪ ਸਰਕਾਰ ਬਿਲਕੁਲ ਹੀ ਅਣਜਾਣ ਜਾਪਦੀ ਹੈ ਤੇ ਪਿਛਲੀਆਂ ਸਰਕਾਰਾਂ ਵਲੋਂ ਚੱਲ ਰਹੇ ਸਬ ਸਿਹਤ ਸੈਂਟਰ, ਜ਼ਿਲ੍ਹਾ ਪੱਧਰੀ ਹਸਪਤਾਲਾਂ, ਡਿਸਪੈਂਸਰੀਆਂ ਜੋ ਕਿ ਸਫ਼ਲਤਾ ਪੂਰਵਕ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀਆਂ ਸਨ ਪਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਬਣਾਏ ਗਏ ਸੁਵਿਧਾ ਕੇਂਦਰਾਂ ਦੀ ਥਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਗਾ ਕੇ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਦੀ ਤਜਵੀਜ਼ ਦੇ ਜੋ ਖੋਖਲਾਪਣ ਸਾਹਮਣੇ ਆ ਰਿਹਾ ਹੈ ਉਹ ਲੋਕਾਂ ਦੇ ਕੀਤੇ ਜਾ ਰਹੇ ਵਿਰੋਧ ਤੋਂ ਭਲੀਭਾਂਤ ਹੀ ਜਾਪੇ ਜਾ ਸਕਦੇ ਹਨ | ਇਸ ਸੰਬੰਧੀ ਜਦੋਂ ਸਿਹਤ ਵਿਭਾਗ ਪੰਜਾਬ ਸਰਕਾਰ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਆਪ ਸਰਕਾਰ ਵਲੋਂ ਇਹ ਦਾਅਵੇ ਜਿਤਾਏ ਗਏ ਸਨ | ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਜਿੱਥੇ ਹੋਰ ਬੁਨਿਆਦੀ ਸਹੂਲਤਾਂ ਸੂਬੇ ਦੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ, ਉੱਥੇ ਸਿਹਤ ਸੇਵਾਵਾਂ ਨੂੰ ਵਧੇਰੇ ਪ੍ਰਮੁੱਖਤਾ ਦਿੱਤੀ ਗਈ ਤੇ ਉਨ੍ਹਾਂ ਵਲੋਂ ਇਕ ਚੇਅਰਮੈਨ ਹੁੰਦਿਆਂ ਸੰਜੀਦਗੀ ਨਾਲ ਕੰਮ ਕਰਦਿਆਂ ਸਿਹਤ ਸੇਵਾਵਾਂ ਨੂੰ ਅੱਪਰ ਕਲਾਸ ਦੇ ਦਰਜੇ 'ਤੇ ਲਿਆਂਦਾ ਸੀ ਤੇ ਉਨ੍ਹਾਂ ਦੇ ਚੇਅਰਮੈਨ ਹੁੰਦਿਆਂ ਸੂਬੇ ਅੰਦਰ ਬਹੁਤ ਸਾਰੀਆਂ ਡਿਸਪੈਂਸਰੀਆਂ ਨੂੰ ਅਪਗਰੇਡ ਕਰ ਕੇ ਪੀ.ਐਚ.ਸੀ. ਦਾ ਦਰਜਾ ਦਿੱਤਾ ਗਿਆ ਸੀ ਤੇ ਜ਼ਿਲ੍ਹਾ ਪੱਧਰੀ ਹਸਪਤਾਲਾਂ ਨੂੰ ਵੱਡੀਆਂ ਸਹੂਲਤਾਂ ਨਾਲ ਲੈਸ ਕੀਤਾ ਗਿਆ ਸੀ ਤੇ ਇਹ ਉਨ੍ਹਾਂ ਦੀ ਸਰਕਾਰ ਦੀ ਹੀ ਦੇਣ ਸੀ ਕਿ ਜ਼ਿਲ੍ਹਾ ਪੱਧਰੀ ਹਸਪਤਾਲਾਂ ਵਿਚ ਦਵਾਈਆਂ ਤੇ ਹੋਰ ਸਹੂਲਤਾਂ ਬਿਲਕੁਲ ਹੀ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ, ਜੋ ਅੱਜ ਤੱਕ ਵੀ ਜਾਰੀ ਰਹੀਆਂ | ਉਨ੍ਹਾਂ ਆਪ ਪਾਰਟੀ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਜ਼ਿਲ੍ਹੇ 'ਚ ਇਕ ਮੈਡੀਕਲ ਕਾਲਜ ਤੇ ਹੋਰ ਕਲੀਨਿਕ ਲੋਕਾਂ ਦੀ ਸਹੂਲਤ ਲਈ ਖੋਲ੍ਹੇ ਜਾਣ ਸੰਬੰਧੀ ਕਿਹਾ ਗਿਆ ਪਰ ਅੱਜ ਤੱਕ ਆਪ ਸਰਕਾਰ ਵਲੋਂ ਨਾ ਹੀ ਕੋਈ ਮੈਡੀਕਲ ਕਾਲਜ ਤੇ ਨਾ ਹੀ ਕੋਈ ਵਿਸ਼ੇਸ਼ ਤੌਰ 'ਤੇ ਸੁਵਿਧਾ ਭਰਪੂਰ ਕਲੀਨਿਕ ਖੋਲ੍ਹੇ ਗਏ, ਜਦਕਿ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਸੁਵਿਧਾ ਕੇਂਦਰਾਂ 'ਤੇ ਆਪਣੀ ਤਸਵੀਰ ਚਮਕਾਉਣ ਲਈ ਉਨ੍ਹਾਂ ਨੂੰ ਮੁਹੱਲਾ ਕਲੀਨਿਕ ਦਾ ਨਾਂਅ ਦੇ ਦਿੱਤਾ ਗਿਆ | ਸਰਕਾਰ ਕੋਲ ਨਵੇਂ ਰੈਗੂਲਰ ਸਟਾਫ਼ ਦੀ ਕੋਈ ਭਰਤੀ ਨਹੀਂ ਤੇ ਸਰਕਾਰੀ ਜ਼ਿਲ੍ਹਾ ਪੱਧਰੀ ਹਸਪਤਾਲਾਂ ਵਿਚ ਜੋ ਡਾਕਟਰ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਰਹੇ ਹਨ ਉਨ੍ਹਾਂ ਨੂੰ ਮੁਹੱਲਾ ਕਲੀਨਿਕਾਂ 'ਤੇ ਜਾ ਕੇ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਦਕਿ ਜੋ ਦਾਅਵੇ ਤੇ ਅੰਕੜੇ ਮਰੀਜ਼ਾਂ ਦੇ ਪੇਸ਼ ਕੀਤੇ ਜਾ ਰਹੇ ਹਨ ਉਹ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਲੋਕ ਇਨ੍ਹਾਂ ਮੁਹੱਲਾ ਕਲੀਨਿਕਾਂ ਤੋਂ ਪਾਸਾ ਵੱਟ ਕੇ ਸਰਕਾਰੀ ਸਿਵਲ ਹਸਪਤਾਲਾਂ ਦਾ ਲਾਹਾ ਲੈਣਾ ਚਾਹੁੰਦੇ ਹਨ, ਕਿਉਂਕਿ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਡਿਸਪੈਂਸਰੀਆਂ, ਸਿਹਤ ਸਬ ਸੈਂਟਰ ਜੋ ਪਿਛਲੀਆਂ ਸਰਕਾਰਾਂ ਵਲੋਂ ਚਲਾਏ ਗਏ ਸਨ ਉਹ ਸਫਲਤਾ ਪੂਰਵਕ ਆਪਣਾ ਕੰਮ ਕਰਦੇ ਆ ਰਹੇ ਸਨ ਪਰ ਮੁਹੱਲਾ ਕਲੀਨਿਕਾਂ ਦੇ ਨਾਂਅ 'ਤੇ ਸਰਕਾਰ ਨੇ ਜੋ ਆਪਣਾ ਤੰਤਰ ਵਿਛਾਉਣਾ ਸ਼ੁਰੂ ਕੀਤਾ ਹੋਇਆ ਹੈ ਉਹ ਸਿਹਤ ਸੇਵਾਵਾਂ ਨੂੰ ਲੀਹਾਂ ਤੋਂ ਲਾਹੁਣ ਦੇ ਬਰਾਬਰ ਦਾ ਕੰਮ ਹੈ | ਇਸ ਲਈ ਲੋਕਾਂ ਵਿਚ ਵੱਡੇ ਪੱਧਰ 'ਤੇ ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਬਣਾਉਣ ਲਈ ਰੋਸ ਪਾਇਆ ਜਾ ਰਿਹਾ ਹੈ | ਮੱਖਣ ਬਰਾੜ ਨੇ ਕਿਹਾ ਕਿ ਪੰਜਾਬ ਦੇ ਹਿਤਾਂ ਦੀ ਸਰਕਾਰ ਅਖਵਾਉਣ ਵਾਲੀ ਆਪ ਸਰਕਾਰ ਨੇ ਪੰਜ ਪਿਆਰਿਆਂ ਦੇ ਨਾਂਅ 'ਤੇ ਖੋਲ੍ਹੇ ਗਏ ਹਸਪਤਾਲਾਂ ਦੇ ਵੀ ਨਾਂਅ ਬਦਲ ਕੇ ਭਗਵੰਤ ਮਾਨ ਦੀ ਫ਼ੋਟੋ ਲਗਾ ਕੇ ਮੁਹੱਲਾ ਕਲੀਨਿਕਾਂ ਦਾ ਨਾਂਅ ਦੇਣਾ ਸਿੱਖ ਧਰਮ ਦੇ ਉਨ੍ਹਾਂ ਮਰਜ਼ੀਵੜਿਆਂ ਨਾਲ ਹੀ ਵੱਡਾ ਧੋਖਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨਾਲ ਵੀ ਇਕ ਵੱਡਾ ਧਰੋਹ ਹੈ, ਜਦਕਿ ਸੂਬਾ ਸਰਕਾਰ ਚੋਣ ਵਾਅਦਿਆਂ ਤੋਂ ਪਹਿਲਾਂ ਇਹ ਦਾਅਵੇ ਕਰਦੀ ਸੀ ਕਿ ਆਮ ਲੋਕਾਂ ਦੀ ਸਰਕਾਰ ਲੋਕਾਂ ਦੀ ਸਰਕਾਰ ਬਣ ਕੇ ਚੱਲੇਗੀ ਤੇ ਵੀ.ਆਈ.ਪੀ. ਕਲਚਰ ਤੇ ਕਿਸੇ ਵੀ ਕੈਬਨਿਟ ਮੰਤਰੀ ਜਾਂ ਮੁੱਖ ਮੰਤਰੀ ਦੀ ਤਸਵੀਰ ਕਿਸੇ ਵੀ ਸਥਾਨ 'ਤੇ ਨਹੀਂ ਹੋਵੇਗੀ ਪਰ ਲੋਕਾਂ ਨਾਲ ਵੱਡੇ ਲਾਰਿਆਂ ਨਾਲ ਸਰਕਾਰ ਬਣਾਉਣ ਵਾਲੀ ਆਪ ਸਰਕਾਰ ਨੇ ਹੁਣ ਖ਼ੁਦ ਹੀ ਆਪਣੇ ਵਾਅਦਿਆਂ ਦੀ ਫ਼ੂਕ ਕੱਢ ਦਿੱਤੀ ਹੈ, ਜੋ ਸੂਬੇ ਦੇ ਲੋਕਾਂ ਦੇ ਸਾਹਮਣੇ ਮੁਹੱਲਾ ਕਲੀਨਿਕਾਂ ਜਾਂ ਹੋਰ ਸਥਾਨਾਂ 'ਤੇ ਲੱਗੀਆਂ ਮੁੱਖ ਮੰਤਰੀ ਦੀਆਂ ਤਸਵੀਰਾਂ ਤਸਵੀਰਕਸ਼ੀ ਕਰਦੀਆਂ ਨਜ਼ਰ ਆਉਂਦੀਆਂ ਹਨ |

ਕੇਂਦਰ ਵਲੋਂ ਬੁਨਿਆਦੀ ਢਾਂਚੇ ਦੀ ਉਸਾਰੀ ਲਈ ਸਪਾਂਸਰ ਸਕੀਮਾਂ 'ਚ ਬਣਦਾ ਯੋਗਦਾਨ ਪਾਉਣ ਤੋਂ ਹੱਥ ਘੁੱਟਣ ਲੱਗੀ ਪੰਜਾਬ ਸਰਕਾਰ

ਭਾਰਤ ਸਰਕਾਰ ਤੇ ਸੂਬਾ ਸਰਕਾਰ ਵਿਕਾਸ ਪ੍ਰਾਜੈਕਟਾਂ 'ਚ 60:40 ਦੇ ਅਨੁਪਾਤ ਅਨੁਸਾਰ ਪਾਉਂਦੇ ਨੇ ਯੋਗਦਾਨ ਨਰਪਿੰਦਰ ਸਿੰਘ ਧਾਲੀਵਾਲ ਰਾਮਪੁਰਾ ਫੂਲ, 28 ਜਨਵਰੀ-ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਸਪਾਂਸਰ ਕੀਤੀਆਂ ਸਕੀਮਾਂ 'ਚ ਬਣਦੀ ਹਿੱਸੇਦਾਰੀ ਪਾਉਣ ਤੋਂ ਹੱਥ ...

ਪੂਰੀ ਖ਼ਬਰ »

ਲੋਕਾਂ 'ਚ ਮਤਭੇਦ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਸਫਲ ਨਹੀਂ ਹੋਣਗੀਆਂ-ਮੋਦੀ

ਨਵੀਂ ਦਿੱਲੀ, 28 ਜਨਵਰੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ 'ਚ ਕਿਸੇ ਨਾ ਕਿਸੇ ਬਹਾਨੇ ਮਤਭੇਦ ਦੇ ਬੀਜ ਬੀਜਣ ਅਤੇ ਲੋਕਾਂ ਦਰਮਿਆਨ ਖਾਈ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਸਨਿਚਰਵਾਰ ਨੂੰ ਸਖ਼ਤੀ ਨਾਲ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ...

ਪੂਰੀ ਖ਼ਬਰ »

ਸਨਅਤਕਾਰਾਂ ਦੀ ਹਿਜਰਤ ਰੋਕਣ ਲਈ ਪੰਜਾਬ ਸਰਕਾਰ ਵਲੋਂ ਨਹੀਂ ਕੀਤੇ ਜਾ ਰਹੇ ਯਤਨ

ਹੋਰਨਾਂ ਸੂਬਿਆਂ ਦੇ ਸਨਅਤਕਾਰਾਂ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਤੇ ਆਪਣਿਆਂ ਨੂੰ ਵਿਸਾਰਨ ਤੋਂ ਸਨਅਤਕਾਰ ਡਾਢੇ ਨਿਰਾਸ਼ ਪੁਨੀਤ ਬਾਵਾ ਲੁਧਿਆਣਾ, 28 ਜਨਵਰੀ- ਪੰਜਾਬ ਦੇ ਸਨਅਤਕਾਰਾਂ ਵਲੋਂ ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਦੁਬਈ 'ਚ ਨਿਵੇਸ਼ ਕਰਨ ਲਈ ...

ਪੂਰੀ ਖ਼ਬਰ »

ਨਵੇਂ ਨਿਵੇਸ਼ਕਾਂ ਨੂੰ ਬਿਜਲੀ ਦੇਣੀ ਸਰਕਾਰ ਲਈ ਚੁਣੌਤੀ

ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਨਿਵੇਸ਼ ਲਿਆਉਣ ਲਈ ਸਰਕਾਰੀ ਖਰਚੇ 'ਤੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਪਰ ਸਨਅਤੀ ਰਾਜਧਾਨੀ ਲੁਧਿਆਣਾ ਵਿਚ ਸੈਂਕੜੇ ਕਾਰਖਾਨੇ ਬਣ ਕੇ ਤਿਆਰ ਹੋ ਚੁੱਕੇ ਹਨ ਪਰ ਸਰਕਾਰ ਕੋਲੋ ਉਨ੍ਹਾਂ ਕਾਰਖਾਨਿਆਂ ਨੂੰ ਬਿਜਲੀ ...

ਪੂਰੀ ਖ਼ਬਰ »

ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਸਰਕਾਰ ਤੇ ਨਿਆਂਪਾਲਿਕਾ ਮੁੜ ਆਹਮੋ-ਸਾਹਮਣੇ

ਕੁਝ ਮਾਮਲੇ ਅਜਿਹੇ ਹੁੰਦੇ ਹਨ ਜਿਨ੍ਹਾਂ ਦਾ ਰਾਸ਼ਟਰਹਿਤ 'ਚ ਖ਼ੁਲਾਸਾ ਨਹੀਂ ਕੀਤਾ ਜਾਣਾ ਚਾਹੀਦਾ-ਕਿਰਨ ਰਿਜਿਜੂ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 28 ਜਨਵਰੀ-ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਕੇਂਦਰ ਅਤੇ ਨਿਆਂਪਾਲਿਕਾ 'ਚ ਵਧ ਰਹੇ ਮਤਭੇਦਾਂ ਦਰਮਿਆਨ ਸ਼ਬਦੀ ਜੰਗ ...

ਪੂਰੀ ਖ਼ਬਰ »

ਕਾਲਜੀਅਮ ਦੀਆਂ ਸਿਫ਼ਾਰਸ਼ਾਂ ਨੂੰ ਰੋਕਣਾ ਲੋਕਤੰਤਰ ਲਈ ਖ਼ਤਰਨਾਕ-ਸਾਬਕਾ ਜੱਜ ਨਰੀਮਨ

ਸਾਬਕਾ ਜੱਜ ਰੋਹਿੰਟਨ ਫਲੀ ਨਰੀਮਨ ਨੇ ਕਾਨੂੰਨ ਮੰਤਰੀ ਕਿਰਿਨ ਰਿਜਿਜੂ ਨੂੰ ਅਸਿੱਧੇ ਤੌਰ 'ਤੇ ਘੇਰਦਿਆਂ ਕਿਹਾ ਕਿ ਕਾਲਜੀਅਮ ਵਲੋਂ ਸਿਫ਼ਾਰਸ਼ਾਂ ਲਈ ਦਿੱਤੇ ਨਾਵਾਂ ਨੂੰ ਰੋਕਣਾ ਖ਼ਤਰਨਾਕ ਹੈ, ਨਾਲ ਹੀ ਕਾਨੂੰਨ ਮੰਤਰੀ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੂੰ ਸਵੀਕਾਰ ...

ਪੂਰੀ ਖ਼ਬਰ »

ਬਿਹਾਰ 'ਚ ਸੁਰੱਖਿਆ ਬਲਾਂ ਵਲੋਂ 160 ਤੋਂ ਜ਼ਿਆਦਾ ਆਈ.ਈ.ਡੀ. ਬਰਾਮਦ

ਨਵੀਂ ਦਿੱਲੀ, 28 ਜਨਵਰੀ (ਏਜੰਸੀ)-ਬਿਹਾਰ 'ਚ ਨਕਸਲ ਵਿਰੋਧੀ ਮੁਹਿੰਮ ਦੌਰਾਨ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦੀ ਅਗਵਾਈ 'ਚ ਸੁਰੱਖਿਆ ਬਲਾਂ ਨੇ 160 ਤੋਂ ਜ਼ਿਆਦਾ ਆਈ.ਈ.ਡੀ. (ਬਾਰੂਦੀ ਸੁਰੰਗਾਂ) ਬਰਾਮਦ ਕੀਤੀਆਂ | ਅਧਿਕਾਰੀਆਂ ਨੇ ਅੱਜ ਉਕਤ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਅਮਰੀਕਾ 'ਚ ਗੋਲੀਬਾਰੀ ਦੌਰਾਨ 3 ਦੀ ਮੌਤ

ਕੈਲੀਫੋਰਨੀਆ, 28 ਜਨਵਰੀ (ਏਜੰਸੀ)-ਕੈਲੀਫੋਰਨੀਆ ਦੇ ਇਕ ਇਲਾਕੇ 'ਚ ਹੋਈ ਗੋਲੀਬਾਰੀ ਦੌਰਾਨ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਚਾਰ ਹੋਰ ਜ਼ਖ਼ਮੀ ਹੋ ਗਏ | ਸਾਰਜੈਂਟ ਲਾਸ ਏਾਜਲਸ ਪੁਲਿਸ ਵਿਭਾਗ ਦੇ ਫਰੈਂਕ ਪ੍ਰੀਸੀਏਡੋ ਨੇ ਪੁਸ਼ਟੀ ਕੀਤੀ ਕਿ ਗੋਲੀਬਾਰੀ ...

ਪੂਰੀ ਖ਼ਬਰ »

ਏਟਕ ਵਲੋਂ ਅਡਾਨੀ ਸਮੂਹ 'ਤੇ ਹਿੰਡਨਬਰਗ ਖੋਜ ਰਿਪੋਰਟ ਦੀ ਜਾਂਚ ਦੀ ਮੰਗ

ਲੁਧਿਆਣਾ, 28 ਜਨਵਰੀ (ਸਲੇਮਪੁਰੀ)-ਏ.ਆਈ.ਟੀ.ਯੂ.ਸੀ. (ਏਟਕ) ਦੀ ਜਨਰਲ ਸਕੱਤਰ ਅਮਰਜੀਤ ਕੌਰ ਨੇ ਏਟਕ ਵਲੋਂ ਅਡਾਨੀ ਸਮੂਹ 'ਤੇ ਹਿੰਡਨਬਰਗ ਖੋਜ ਰਿਪੋਰਟ ਦੀ ਜਾਂਚ ਦੀ ਮੰਗ ਕੀਤੀ ਹੈ | ਜਨਰਲ ਸਕੱਤਰ ਨੇ ਅੱਗੇ ਕਿਹਾ ਕਿ ਅਜਿਹੀ ਗੰਭੀਰ ਧੋਖਾਧੜੀ ਤੇ ਹੇਰਾਫੇਰੀ ਦੀ ਰਿਪੋਰਟ, ਜੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX