ਜਗਰਾਉਂ, 28 ਜਨਵਰੀ (ਗੁਰਦੀਪ ਸਿੰਘ ਮਲਕ)-ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜਨਮ ਦਿਨ ਮੌਕੇ ਨਗਰ ਕੌਂਸਲ ਜਗਰਾਉਂ ਵਲੋਂ ਲਾਲਾ ਲਾਜਪਤ ਰਾਏ ਪਾਰਕ ਵਿਖੇ ਪ੍ਰਧਾਨ ਜਤਿੰਦਰਪਾਲ ਰਾਣਾ ਤੇ ਕਾਰਜ ਸਾਧਕ ਅਫ਼ਸਰ ਮਨੋਹਰ ਸਿੰਘ ਬਾਘਾ ਦੀ ਅਗਵਾਈ 'ਚ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸ਼ਹੀਦ ਲਾਲਾ ਲਾਜਪਤ ਰਾਏ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਹਰਜੀਤ ਸਿੰਘ ਐੱਸ.ਐੱਸ.ਪੀ ਲੁਧਿਆਣਾ ਦਿਹਾਤੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਲਾਲਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਨਗਰ ਕੌਂਸਲ ਵਲੋਂ ਖਿਡੌਣਾ ਭੰਡਾਰ ਸਥਾਪਤ ਕੀਤਾ ਗਿਆ | ਇਸ ਤੋਂ ਇਲਾਵਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਸ਼ਹਿਰ ਵਾਸੀਆ ਨੂੰ ਜਾਗਰੂਕ ਕਰਨ ਲਈ ਮਿੱਟੀ ਦੇ ਬਰਤਨਾਂ ਦਾ ਸਟਾਲ ਲਗਾਇਆ ਗਿਆ | ਸ਼ਹਿਰ ਵਾਸੀਆਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਵੀ ਅਪੀਲ ਕੀਤੀ ਗਈ | ਇਸ ਮੌਕੇ ਕੌਂਸਲਰ ਅਮਨ ਕਪੂਰ, ਹਿਮਾਂਸ਼ੂ ਕੌਂਸਲਰ, ਵਿਕਰਮ ਜੱਸੀ, ਸੈਨਟਰੀ ਇੰਸਪੈਕਟਰ ਸ਼ਿਆਮ ਕੁਮਾਰ, ਹਰਦੀਪ ਜੱਸੀ, ਦਵਿੰਦਰ ਸਿੰਘ, ਹਰੀਸ਼ ਕੁਮਾਰ ਕਲਰਕ, ਨਵਜੀਤ ਕੌਰ, ਅਮਰਪਾਲ ਸਿੰਘ, ਹਰਦੀਪ ਢੋਲਣ, ਬੇਅੰਤ ਸਿੰਘ, ਜਗਮੋਹਨ ਸਿੰਘ, ਵਿਸ਼ਾਲ ਟੰਡਨ, ਮੁਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਹੀਰਾ ਸਿੰਘ, ਨਰਿੰਦਰ ਕੁਮਾਰ, ਗਗਨਦੀਪ ਖੁੱਲਰ, ਦਵਿੰਦਰ ਸਿੰਘ ਗਰਚਾ, ਮੁਨੀਸ਼ ਕੁਮਾਰ, ਜਸਪ੍ਰੀਤ ਸਿੰਘ, ਨਰਿੰਦਰ ਕੁਮਾਰ, ਗੁਰਜੰਟ ਸਿੰਘ, ਮੰਗਲ ਸਿੰਘ, ਹੈਪੀ ਸ਼ਰਮਾ, ਬਲਵਿੰਦਰ, ਜਸਪ੍ਰੀਤ ਸਿੰਘ, ਗੁਰਮੇਲ ਸਿੰਘ, ਪਰਮਜੀਤ ਸਿੰਘ ਆਦਿ ਸ਼ਾਮਿਲ ਸਨ |
ਮੁੱਲਾਂਪੁਰ-ਦਾਖਾ, 28 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸੀ.ਬੀ.ਐਸ.ਈ. ਬੋਰਡ ਦੇ ਨਾਮਵਰ ਵਿੱਦਿਅਕ ਅਦਾਰੇ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਤੇ ਡਾ: ਮੋਹਨ ਕੌਰ ਮੈਮੋਰੀਅਲ ਨਰਸਿੰਗ ਇੰਸਟੀਚਿਊਟ ਮੁੱਲਾਂਪੁਰ ਦੇ ਵਿਦਿਆਰਥੀ, ਅਧਿਆਪਕਾਂ ਤੇ ਪ੍ਰਬੰਧਕੀ ਕਮੇਟੀ ...
ਰਾਏਕੋਟ, 28 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਹਿੰਦ ਆਟੋਮੋਬਾਈਲਜ਼ ਨੇੜੇ-ਦਾਣਾ ਮੰਡੀ ਰਾਏਕੋਟ ਵਲੋਂ ਕਿਸਾਨ ਜਗਤਾਰ ਸਿੰਘ ਜੱਗੂ ਗਰੇਵਾਲ ਪੁੱਤਰ ਭਜਨ ਸਿੰਘ ਗਰੇਵਾਲ ਵਾਸੀ ਆਂਡਲੂ ਨੂੰ ਨਵੇਂ ਟਰੈਕਟਰ ਜੌਨਡੀਅਰ 5105 ਦੀਆਂ ਚਾਬੀਆਂ ਸੌਂਪੀਆਂ ਗਈਆਂ | ਇਸ ਮੌਕੇ ਏਜੰਸੀ ...
ਹਠੂਰ, 28 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਅਨੰਦਪੁਰ ਸਾਹਿਬ ਤੋਂ 21-22 ਦਸੰਬਰ 2022 ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਇਤਿਹਾਸਕ ਦਿਹਾੜੇ 'ਕਿਲ੍ਹਾ ਛੋੜ ਦਿਵਸ' ਨੂੰ ਸਮਰਪਿਤ ਆਰੰਭ ਹੋਇਆ '28ਵਾਂ ...
ਮੁੱਲਾਂਪੁਰ-ਦਾਖਾ, 28 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਦੀ ਸਰਕਾਰ ਦੁਆਰਾ ਵੋਟਾਂ ਵੇਲੇ ਕੀਤੇ ਵਾਅਦੇ ਵਫ਼ਾ ਨਾ ਕਰਨ ਵਿਰੁੱਧ ਯਾਦ ਕਰਵਾਉਣ ਲਈ 11 ਮਹੀਨਿਆਂ ਦੀ ਲੰਬੀ ਉਡੀਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਕਰਵਾਉਣ ਲਈ ਤੇ ਚਿਰਾਂ ਤੋਂ ...
ਪੱਖੋਵਾਲ-ਸਰਾਭਾ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਪਿੰਡ ਸਰਾਭਾ 'ਚ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ ਦੇ ਬੂਥ ਨੰ: 101 ਤੇ 102 ਦੇ ਬੀ.ਐਲ.ਓ ਜਸਪ੍ਰੀਤ ਸਿੰਘ ਤੇ ਸੰਤੋਖ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਤੇ ...
ਸਿੱਧਵਾਂ ਬੇਟ, 28 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਭਾਕਿਯੂ ਏਕਤਾ ਡਕੌਂਦਾ ਬਲਾਕ ਸਿੱਧਵਾਂ ਬੇਟ ਵਲੋਂ ਬਲਾਕ ਪ੍ਰਧਾਨ ਹਰਜੀਤ ਸਿੰਘ ਕਾਲਾ ਜਨੇਤਪੁਰਾ ਦੀ ਅਗਵਾਈ ਹੇਠ ਮੀਟਿੰਗ ਕਰਕੇ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ...
ਮੁੱਲਾਂਪੁਰ-ਦਾਖਾ, 28 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਵਲੋਂ ਨਿਵੇਕਲੇ ਢੰਗ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਰੋਸ ...
ਜਗਰਾਉਂ, 28 ਜਨਵਰੀ (ਗੁਰਦੀਪ ਸਿੰਘ ਮਲਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪਰਾ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਜੀਂਦ ...
ਹੰਬੜਾਂ, 28 ਜਨਵਰੀ (ਮੇਜਰ ਹੰਬੜਾਂ)-ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਬਚਾਏ ਜਾਣ ਤੇ ਉਸ ਦੀ ਮਜਬੂਤੀ ਲਈ ਪੱਥਰਾਂ ਦੀਆਂ ਲਗਾਈਆਂ ਜਾ ਰਹੀਆਂ ਠੋਕਰਾਂ 'ਤੇ ਕੰਮ ਕਰਦੇ ਸੈਂਕੜੈ ਮਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦਾ ਮਿਹਨਤਾਨਾ ਨਾ ਮਿਲਣ ਕਾਰਨ ਉਨ੍ਹਾਂ ਦੇ ਘਰਾਂ ਦੇ ...
ਜਗਰਾਉਂ, 28 ਜਨਵਰੀ (ਗੁਰਦੀਪ ਸਿੰਘ ਮਲਕ)-ਸ਼ਹਿਰ ਦੇ ਅਗਰ ਨਗਰ 'ਚ ਸਥਿਤ ਐੱਨ.ਆਰ.ਆਈ ਪਰਿਵਾਰ ਦੀ ਬੰਦ ਪਈ ਕੋਠੀ ਦੇ ਜ਼ਿੰਦਰੇ ਭੰਨ੍ਹ ਕੇ ਚੋਰਾਂ ਨੇ ਪਰਿਵਾਰ ਦਾ ਸਾਰਾ ਸਮਾਨ ਚੋਰੀ ਕਰ ਲਿਆ, ਇਥੋ ਤੱਕ ਕੋਠੀ ਅੰਦਰਲੀਆਂ ਟੂਟੀਆਂ ਵੀ ਪੁੱਟ ਕੇ ਲੈ ਗਏ | ਇਸ ਸਬੰਧੀ ਪੁਲਿਸ ...
ਪੱਖੋਵਾਲ/ਸਰਾਭਾ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਸਿੱਖੀ ਦੇ ਪ੍ਰਚਾਰ ਤੇ ਪਸਾਰ 'ਚ ਅਹਿਮ ਯੋਗਦਾਨ ਪਾ ਰਹੀ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ ਡਾਂਗੋਂ ਵਲੋਂ ਨਾਨਕਸਰ ਦਰਬਾਰ ਡਾਂਗੋਂ ਵਿਖੇ ਦਸਮੇਸ਼ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...
ਚੌਂਕੀਮਾਨ, 28 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਆਗਾਜ਼ ਸ਼ਬਦ ਗਾਇਨ ਨਾਲ ਕੀਤਾ ਗਿਆ | ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੂੰਕੇ ਵਿਧਾਇਕ ਹਲਕਾ ...
ਰਾਏਕੋਟ, 28 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਸੰਗਤ ਦੇ ਸਹਿਯੋਗ ਨਾਲ ਬਣਾਏ ਜਾ ਰਹੇ ਨੂਰਾ ਮਾਹੀ ਯਾਦਗਾਰੀ ਹਾਲ ਦੀ ਦੂਸਰੀ ਮੰਜ਼ਿਲ ਦੇ ਲੈਂਟਰ ਪਾਉਣ ਦੀ ਸ਼ੁਰੂਆਤ ਜਥੇਦਾਰ ਜਗਜੀਤ ਸਿੰਘ ...
ਮੁੱਲਾਂਪੁਰ-ਦਾਖਾ, 28 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਬਾਅਦ ਕੁੱਲ ਹਿੰਦ ਕਾਂਗਰਸ ਵਲੋਂ ਗਣਤੰਤਰ ਦਿਵਸ 26 ਜਨਵਰੀ ਦੇ ਦਿਨ ਦੇਸ਼ ਭਰ ਵਿਚ ਕਾਂਗਰਸ ਦੀ ਹੱਥ ਨਾਲ ਹੱਥ ਜੋੜੋ ਮੁਹਿੰਮ ਦੀ ਸ਼ੁਰੂਆਤ ਸਮੇਂ ਕਾਂਗਰਸ ਦੇ ਲੁਧਿਆਣਾ ...
ਚੌਂਕੀਮਾਨ, 28 ਜਨਵਰੀ (ਤੇਜਿੰਦਰ ਸਿੰਘ ਚੱਢਾ)-ਹੈੱਡ ਮਾਸਟਰ ਹਰਬੰਸ ਸਿੰਘ ਬਦੇਸਾ ਤੇ ਪਰਮਿੰਦਰ ਸਿੰਘ ਬਦੇਸਾ ਪਿੰਡ ਚੌਂਕੀਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਬਦੇਸਾ ਪਤਨੀ ਸੂਬੇਦਾਰ ਸ: ਨਿਰੰਜਨ ਸਿੰਘ ...
ਰਾਏਕੋਟ, 28 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸਬ-ਅਰਬਨ ਸਰਕਲ ਯੂਨਿਟ ਦੀ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ ਯੂਨੀਅਨ ਪੰਜਾਬ ਦੀ ਮੀਟਿੰਗ ਸਰਕਲ ਕਨਵੀਨਰ ਮਨਜੀਤ ਸਿੰਘ ਮਨਸੂਰਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐਸ.ਪੀ ਸਿੰਘ ਸਟੇਟ ਸਕੱਤਰ ਪੰਜਾਬ, ਬਲਵੀਰ ਸਿੰਘ ...
ਚੌਂਕੀਮਾਨ, 28 ਜਨਵਰੀ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮੁੱਚੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ | ਇਸ ਮੌਕੇ ...
ਚੌਂਕੀਮਾਨ, 28 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ, ਵਰਿੰਦਰਜੀਤ ਸਿੰਘ ਸਿੱਧੂ, ਸਾਬਕਾ ਸਰਪੰਚ ਬਲਰਾਜ ਸਿੰਘ ਪੰਡੋਰੀ ਤੇ ਪੰਚ ...
ਸਿੱਧਵਾਂ ਬੇਟ, 28 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਨਗਰ ਜੰਡੀ ਵਿਖੇ ਅੰਮਿ੍ਤ ਸੰਚਾਰ ਲਹਿਰ ਨੂੰ ਸਮਰਪਿਤ ਭਾਈ ਹਰਦੇਵ ਸਿੰਘ ਜੰਡੀ ਦੀਆਂ ਕੋਸ਼ਿਸ਼ਾਂ ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਤਿੰਨ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ | ਦੀਵਾਨਾਂ ਦੇ ...
ਮੁੱਲਾਂਪੁਰ-ਦਾਖਾ, 28 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਅੱਡਾ ਦਾਖਾ ਜ਼ਿਲ੍ਹਾ ਲੁਧਿਆਣਾ ਦੀ ਬੈਠਕ ਮੰਡਲ ਅੱਡਾ ਦਾਖਾ ਪ੍ਰਧਾਨ ਭੁਪਿੰਦਰ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਮੇਂ ...
ਚੌਂਕੀਮਾਨ, 28 ਜਨਵਰੀ (ਤੇਜਿੰਦਰ ਸਿੰਘ ਚੱਢਾ) ਜੀ.ਐੱਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਪਵਨ ਸੂਦ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ ਭਗਤੀ ਦੇ ਗੀਤ ਪੇਸ਼ ...
ਹਲਵਾਰਾ, 28 ਜਨਵਰੀ (ਭਗਵਾਨ ਢਿੱਲੋਂ)-ਲਾਗਲੇ ਪਿੰਡ ਬੁਰਜ ਲਿੱਟਾਂ ਦੀ ਆਮ ਆਦਮੀ ਪਾਰਟੀ ਬੁਰਜ ਲਿੱਟਾਂ ਇਕਾਈ ਨੇ ਸਰਦ ਰੁੱਤ ਦੇ ਮਾਰੂ ਪ੍ਰਭਾਵ ਨੂੰ ਸਮਝਦਿਆਂ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ 'ਆਪ' ਦੇ ਬਲਾਕ ਪ੍ਰਧਾਨ ਰਮੇਸ਼ ਜੈਨ ਨੇ ...
ਰਾਏਕੋਟ, 28 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਨਾਨਕਸਰ ਆਸ਼ਰਮ ਸਿਆੜ੍ਹ ਸਾਹਿਬ ਠਾਠ ਆਂਡਲੂ ਵਿਖੇ ਮਾਘ ਮਹੀਨੇ ਦੀ ਖੁਸ਼ੀ 'ਚ ਸਮੂਹ ਨਗਰ ਨਿਵਾਸੀਆਂ ਵਲੋਂ ਸੰਗਤ ਲਈ ਚਾਹ-ਪਕੌੜਿਆਂ ਦੇ ਲੰਗਰ ਲਗਾਏ ਗਏ | ਇਸ ਮੌਕੇ ਸਾਬਕਾ ਸਰਪੰਚ ਗੁਰਮੇਲ ਸਿੰਘ, ਜਰਨੈਲ ਸਿੰਘ ...
ਜਗਰਾਉਂ, 28 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਬਾਬਾ ਮਹੰਤ ਪ੍ਰਤਾਪ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਨ ਦੀ ਖੁਸ਼ੀ ਵਿਚ ਜਪ-ਤਪ ਸਮਾਗਮ ਮਹੰਤ ਹਰਬੰਸ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਅਤੇ ਦੇਸ਼-ਵਿਦੇਸ਼ ...
ਰਾਏਕੋਟ, 28 ਜਨਵਰੀ (ਸੁਸ਼ੀਲ)-ਪ੍ਰਦੇਸ਼ੀ ਕਲੱਬ ਇਕਾਈ ਰਾਏਕੋਟ ਵਲੋਂ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਪਹਿਲਾ ਮਾਂ ਸਰਸਵਤੀ ਪੂਜਾ ਉਤ,ਵ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਹਵਨ ਯੱਗ ਕੀਤਾ ਗਿਆ ਤੇ ਪੰਡਿਤ ਚੰਦਨ ਜੀ ਵਲੋਂ ਵੇਦ ਮੰਤਰਾਂ ਨਾਲ ਮਾਂ ...
ਰਾਏਕੋਟ, 28 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਮਨਰੇਗਾ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ ਦਫ਼ਤਰ ਰਾਏਕੋਟ ਸਾਹਮਣੇ ਗੁੁਰਦੀਪ ਸਿੰਘ ਬੁਰਜ ਹਕੀਮਾਂ ਦੀ ਪ੍ਰਧਾਨਗੀ ਹੇਠ ਮਨਰੇਗਾ ਮਜ਼ਦੂਰਾਂ ਨੂੰ ਪਿਛਲੇ 3-4 ਮਹੀਨਿਆਂ ਤੋਂ ਕੀਤੇ ਕੰਮ ਦੀ ...
ਜਗਰਾਉਂ, 28 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਮਹਾਨ ਸ਼ਹੀਦ ਬਾਬਾ ਦੀਪ ਸਿੰਘ ਅਤੇ ਸੰਤ ਬਾਬਾ ਸਾਧੂ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਵਸ ਦੀ ਖੁਸ਼ੀ ਵਿਚ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਸਮਾਗਮ ਹੋਇਆ | ...
ਸਿੱਧਵਾਂ ਬੇਟ, 28 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਪ੍ਰੀਖਿਆ 'ਤੇ ਚਰਚਾ ਰਾਹੀਂ ਬੱਚਿਆਂ ਨੂੰ ਰੂਬਰੂ ਕਰਵਾਇਆ ...
ਹੰਬੜਾਂ, 28 ਜਨਵਰੀ (ਹਰਵਿੰਦਰ ਸਿੰਘ ਮੱਕੜ)-ਗੌਰਵਮਈ ਸਿੱਖ ਇਤਿਹਾਸ ਨਾਲ ਸੰਬੰਧਿਤ 28 ਜਨਵਰੀ 1846 ਈਸਵੀ ਨੂੰ ਪਿੰਡ ਆਲੀਵਾਲ ਵਿਖੇ ਸਿੱਖਾਂ ਤੇ ਅੰਗਰੇਜ਼ਾਂ ਦਰਮਿਆਨ ਇਕ ਘਮਸਾਨ ਲੜਾਈ ਹੋਈ ਸੀ, ਇਸ ਆਲੀਵਾਲ ਜੰਗ ਦੇ ਸਿੱਖ ਸ਼ਹੀਦਾਂ ਦੀ ਪਿੰਡ ਵਿਚ ਬਣੀ ਯਾਦਗਾਰ 'ਤੇ ...
ਰਾਏਕੋਟ, 28 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਪਿ੍ੰਸੀਪਲ ਡਾ: ਬਲਵੰਤ ਸਿੰਘ ਸੰਧੂ ਦੀ ਅਗਵਾਈ 'ਚ 7 ਰੋਜ਼ਾ ਐੱਨ.ਐੱਸ.ਐੱਸ ਕੈਂਪ ਦਾ ਆਗਾਜ਼ ਅੱਜ ਇਕ ਸੱਭਿਆਚਾਰਕ ਪ੍ਰੋਗਰਾਮ ਨਾਲ ਕੀਤਾ ਗਿਆ | ਕਾਲਜ ...
ਜਗਰਾਉਂ, 28 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਜੀ.ਐੱਚ.ਜੀ. ਅਕੈਡਮੀ ਜਗਰਾਉਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਗਿਆਰ੍ਹਵੀਂ ਜਮਾਤ ਮੈਡੀਕਲ ਦੀ ਵਿਦਿਆਰਥਣ ਪ੍ਰਭਜੀਤ ਕੌਰ ਨੇ ਸਿੱਖ ਕੌਮ ਦੇ ਮਹਾਨ ਜਰਨੈਲ ...
ਜਗਰਾਉਂ, 28 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸੀਨੀਅਰ ਸਿਟੀਜ਼ਨ ਵੈਲਫੇਅਰ ਫੋਰਮ ਜਗਰਾਉਂ ਦੇ ਸਮੂਹ ਮੈਂਬਰਾਂ ਨੇ ਤਿਰੰਗਾ ਝੰਡਾ ਲਹਿਰਾ ਕੇ ਗਣਤੰਤਰ ਦਿਵਸ ਮਨਾਇਆ | ਝੰਡਾ ਲਹਿਰਾਉਣ ਦੀ ਰਸਮ ਮੰਚ ਦੇ ਪ੍ਰਧਾਨ ਪ੍ਰੇਮ ਚੰਦ ਗਰਗ ਨੇ ਨਿਭਾਈ ਅਤੇ ਸਮੂਹਿਕ ਤੌਰ 'ਤੇ ...
ਹੰਬੜਾਂ, 28 ਜਨਵਰੀ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਬਸੰਤ ਪੰਚਮੀ ਮੌਕੇ ਮਾਂ ਸਰਸਵਤੀ ਪੂਜਾ ਦਾ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਗਤਾਂ ਵਲੋਂ ਸ਼ਰਧਾਪੂਰਵਕ ਸਜਾਏ ਗਏ ਸੁੰਦਰ ਪੰਡਾਲ ਵਿਚ ਮਾਂ ਸਰਸਵਤੀ ਦੀ ਪੂਜਾ ਅਰਚਨਾ ਕੀਤੀ ਗਈ ਤੇ ਮਾਂ ਸਰਸਵਤੀ ...
ਮੁੱਲਾਂਪੁਰ-ਦਾਖਾ, 28 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਗੋਲਡਨ ਕਿਡਜ਼ ਸਕੂਲ ਮੰਡੀ ਮੁੱਲਾਂਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਅਧਿਆਪਕਾਂ, ਪ੍ਰਬੰਧਕਾਂ ਵਲੋਂ ਵੋਟ ਦੀ ਸਹੀ ਵਰਤੋਂ ਦੀ ਸਹੁੰ ਚੁੱਕੀ ਗਈ | ਇਸ ਸਮੇਂ ਸਕੂਲ ਦੇ ਪ੍ਰਬੰਧਕੀ ਚੇਅਰਮੈਨ ਬਲਦੇਵ ...
ਮੁੱਲਾਂਪੁਰ-ਦਾਖਾ, 28 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਦੀ ਰਾਏਕੋਟ ਰੋਡ 'ਤੇ ਈਸਟਵੁੱਡ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਵਿਦਿਆਰਥੀ, ਅਧਿਆਪਕਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਪੀਲੇ ਰੰਗ ਦੇ ਪਹਿਰਾਵੇ 'ਚ ਸਕੂਲ ਪਹੁੰਚੇ ...
ਚੌਂਕੀਮਾਨ, 28 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਵਿਖੇ ਸਕੂਲ ਦੇ ਪਿ੍ੰਸੀਪਲ ਮੈਡਮ ਬਲਵੀਰ ਕੌਰ ਦੀ ਅਗਵਾਈ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਰਮੇਸ਼ ਕੁਮਾਰ ਬੀ.ਐੱਲ.ਓ ਤੇ ਗੁਰਮੀਤ ਸਿੰਘ ਬੀ.ਐੱਲ.ਓ. ...
ਚੌਂਕੀਮਾਨ, 28 ਜਨਵਰੀ (ਤੇਜਿੰਦਰ ਸਿੰਘ ਚੱਢਾ)-ਅਮਨਦੀਪ ਸਿੰਘ ਸਿੱਧੂ ਤੇ ਗਗਨਦੀਪ ਸਿੰਘ ਸਿੱਧੂ ਦੇ ਸਤਿਕਾਰਯੋਗ ਪਿਤਾ ਸਮਾਜ ਸੇਵੀ ਮਾ: ਬਲਦੇਵ ਸਿੰਘ ਸਿੱਧੂ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ...
ਭੂੰਦੜੀ, 28 ਜਨਵਰੀ (ਕੁਲਦੀਪ ਸਿੰਘ ਮਾਨ)-ਇੰਡੀਅਨ ਨੈਸ਼ਨਲ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੱਢੀ ਜਾ ਰਹੀ 'ਭਾਰਤ ਜੋੜੋ ਯਾਤਰਾ' ਵਿਚ ਸ਼ਮੂਲੀਅਤ ਕਰਕੇ ਹਲਕਾ ਦਾਖਾ ਤੋਂ ਸੀਨੀਅਰ ਆਗੂ ਡਾ: ਕਰਨ ਵੜਿੰਗ ਨੇ ਪੰਜਾਬ ...
ਰਾਏਕੋਟ, 28 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਅਤੇ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਆਵਾਰਾ ਪਸ਼ੂਆਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੋਈ ਵੀ ਢੁੱਕਵਾਂ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ...
ਰਾਏਕੋਟ, 28 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਸੰਗੀਤ ਵਿਭਾਗ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਗਿਆਨ ਦੀ ਦੇਵੀ ਮਾਤਾ ਸਰਸਵਤੀ ਦੀ ਪੂਜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX