ਪੱਟੀ, 28 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਵੈਨਟਰੀ ਏ.ਆਈ. ਵਰਕਰ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਦਾਣਾ ਮੰਡੀ ਪੱਟੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਹਾਜ਼ਰ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਤੇ ਪਸ਼ੂ ਪਾਲਣ ਮੰਤਰੀ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਸਮੇਂ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚੋਂ ਵੱਡੀ ਗਿਣਤੀ ਵਿਚ ਵੈਟਰਨਰੀ ਏ.ਆਈ. ਵਰਕਰ ਹਾਜ਼ਰ ਹੋਏ | ਇਸ ਮੌਕੇ ਪੱਟੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੈਲੀ ਕਰਦਿਆਂ ਮਾਰਚ ਦੀ ਤਿਆਰੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਮਿਲਣ 'ਤੇ ਪਸ਼ੂ ਪਾਲਣ ਤੇ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਤੁਰੰਤ ਯੂਨੀਅਨ ਆਗੂਆਂ ਨੂੰ ਆਪਣੇ ਦਫ਼ਤਰ ਵਿਚ ਬੁਲਾਇਆ ਗਿਆ ਜਿਸ 'ਤੇ ਯੂਨੀਅਨ ਦੇ ਵਫਦ ਨੇ ਲਾਲਜੀਤ ਸਿੰਘ ਭੁੱਲਰ ਦੇ ਦਫ਼ਤਰ ਪੱਟੀ ਵਿਖੇ ਮੀਟਿੰਗ ਕੀਤੀ | ਮੀਟਿੰਗ ਦੌਰਾਨ ਮੰਤਰੀ ਭੁੱਲਰ ਨੇ ਵਿਸ਼ਵਾਸ ਦੁਆਇਆ ਕਿ ਤੁਹਾਡੇ ਮਸਲੇ ਕੈਬਨਿਟ ਦੇ ਧਿਆਨ ਵਿਚ ਲਿਆ ਕਿ ਜਲਦ ਪੂਰੇ ਕਰ ਦਿੱਤੇ ਜਾਣਗੇ ਜਿਸ 'ਤੇ ਇਹ ਰੋਸ ਮਾਰਚ ਮੁਲਤਵੀ ਕਰ ਗਿਆ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਅਜਨਾਲਾ ਨੇ ਕਿਹਾ ਕਿ ਵੈਟਰਨਰੀ ਏ.ਆਈ. ਵਰਕਰ ਪਸ਼ੂ ਪਾਲਣ ਵਿਭਾਗ ਵਿਚ ਬੀਤੇ 14 ਸਾਲਾ ਤੋਂ ਬਿਨ੍ਹਾਂ ਤਨਖਾਹ ਦੇ ਕੰਮ ਕਰ ਰਹੇ ਹਨ ਅਤੇ ਵਿਭਾਗ ਵਿਚ ਵੈਕਸੀਨੇਸ਼ਨ ਅਤੇ ਹੋਰ ਕਈ ਤਰ੍ਹਾਂ ਦੇ ਕੰਮ ਵਿਚ ਮਹਿਕਮੇ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦੇ ਹਨ ਪਰ ਸਰਕਾਰ ਵਲੋਂ ਕੋਈ ਵੀ ਮਿਹਨਤ ਦੇ ਬਦਲੇ ਤਨਖਾਹ ਤੇ ਨਾ ਹੀ ਕੋਈ ਮਾਣ ਭੱਤਾ ਦਿੱਤਾ ਜਾ ਰਿਹਾ ਹੈ | ਵੈਕਸੀਨੇਸ਼ਨ ਵਿਭਾਗ ਦੀ ਵੱਡੀ ਸਕੀਮ ਹੈ ਜਦਾੋ ਇਹ ਕੰਮ ਵਿਭਾਗੀ ਸਟਾਫ਼ ਕਰਦਾ ਹੈ ਤਾਂ ਪਸ਼ੂ ਸੰਸਥਾਵਾਂ ਦਾ ਕੰਮ ਪ੍ਰਭਾਵਿਤ ਹੁੰਦਾ ਹੈ | ਸਾਨੂੰ ਤਜਬਰੇ ਦੇ ਆਧਾਰ ਨਾਲ ਵੈਕਸੀਨੇਸ਼ਨ ਦਾ ਕੰਮ ਪੱਕੇ ਤੌਰ 'ਤੇ ਦਿੱਤਾ ਜਾਵੇ ਅਤੇ ਇਸ ਬਦਲੇ ਮਹਿਕਮੇ 'ਚ ਬਣਦਾ ਪ੍ਰਤੀ ਮਹੀਨਾ ਮਿਹਨਤਾਨਾ ਦਿੱਤਾ ਜਾਵੇ ਤਾਂ ਜੋ ਅਸੀ ਆਪਣੀਆਂ ਸੇਵਾਵਾਂ ਪਸ਼ੂ ਪਾਲਕਾਂ ਨੂੰ ਹੋਰ ਵਧੀਆਂ ਤਰੀਕੇ ਨਾਲ ਦੇ ਸਕੀਏ, ਜਿਸ ਨਾਲ ਵਿਭਾਗੀ ਅਧਿਕਾਰੀਆਂ, ਕਰਮਚਾਰੀਆਂ 'ਤੇ ਵਾਧੂ ਕੰਮ ਦਾ ਬੋਝ ਘਟੇਗਾ | ਪਸ਼ੂ ਪਾਲਕਾਂ ਨੂੰ ਨਿਰਵਿਘਨ ਸੇਵਾਵਾਂ ਮਿਲਣਗੀਆ | ਯੂਨੀਅਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਅਜਨਾਲਾ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਵੱਲ ਦਿਆਨ ਨਾ ਦਿੱਤਾ ਗਿਆ ਤਾਂ ਫਿਰ ਪੱਟੀ ਸ਼ਹਿਰ ਵੱਲ ਦੁਬਾਰਾ ਕੂਚ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਲਗਪਗ 4 ਮਹੀਨੇ ਤੋਂ ਮੁਹਾਲੀ ਵਿਖੇ ਸਰਕਾਰ ਵਿਰੁੱਧ ਧਰਨਾ ਦਿੱਤਾ ਜਾ ਰਿਹਾ ਹੈ, ਉਹ ਜਾਰੀ ਰਹੇਗਾ | ਇਸ ਮੌਕੇ ਮਨਿੰਦਰਪਾਲ ਸਿੰਘ, ਕਰਮਚੰਦ ਸ਼ਰਮਾ, ਸਤਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਿੰਦਰ ਸਿੰਘ, ਰਸ਼ਪਾਲ ਸਿੰਘ, ਪ੍ਰਮਜੀਤ ਸਿੰਘ, ਮੱਖਣ ਸਿੰਘ, ਗੁਰਜੰਟ ਸਿੰਘ, ਜਗਮੀਰ ਸਿੰਘ ਮੀਤ ਪ੍ਰਧਾਨ, ਸ਼ਿਦਰਪਾਲ ਸਿੰਘ ਤੇ ਵੱਡੀ ਗਿਣਤੀ ਵਿਚ ਏ.ਆਈ. ਵਰਕਰ ਹਾਜ਼ਰ ਸਨ |
ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕ ਪਿੰਡ ਪੰਡੋਰੀ ਰਣ ਸਿੰਘ ਵਿਖੇ ਸਰਕਾਰ ਵਲੋਂ ਪਿੰਡ ਵਿਚ ਚੱਲ ਰਹੇ ਅਵਤਾਰ ਸਿੰਘ ਮੈਮੋਰੀਅਲ ਸਰਕਾਰੀ ਹਸਪਤਾਲ ਦੀ ਜਗ੍ਹਾ ਅੰਦਰ ਆਮ ਆਦਮੀ ਕਲੀਨਿਕ ਖੋਲ੍ਹਣ 'ਤੇ ਪਿੰਡ ਦੇ ਸਰਪੰਚ ਤੇ ਹੋਰ ਮੁਹਤਬਰ ...
ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਇਕਾਈ ਤਰਨ ਤਾਰਨ ਵਲੋਂ ਮੈਂਬਰ ਪਾਰਲੀਮੈਂਟ ਖਡੂਰ ਸਾਹਿਬ ਜਸਬੀਰ ਸਿੰਘ ਗਿੱਲ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਜਿਸ ਵਿਚ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਸਰਕਾਰ ਵਲੋਂ ਮਿਲਣ ਵਾਲੀਆਂ ...
ਪੱਟੀ, 28 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਡਾ. ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾ. ਸਤਵਿੰਦਰ ਭਗਤ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਪੱਟੀ ਤੇ ਡਾ. ਪੰਕਜ ਅਰੋੜਾ ਦੀ ਅਗਵਾਈ ਹੇਠ ਸ਼ਹਿਰ ਪੱਟੀ 'ਚ ...
ਤਰਨ ਤਾਰਨ, 28 ਜਨਵਰੀ (ਇਕਬਾਲ ਸਿੰਘ ਸੋਢੀ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਭਾਰਤ ਸਟੇਟ ਵਲੋਂ ਘੱਟ ਗਿਣਤੀਆਂ, ਕਿਸਾਨਾਂ-ਮਜ਼ਦੂਰਾਂ ਉੱਤੇ ਕਾਰਪੋਰੇਟ ਜਗਤ ਦੇ ਹੱਕ 'ਚ ...
ਪੱਟੀ, 28 ਜਨਵਰੀ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਝੰਡੇ ਹੇਠ ਐੱਸ.ਡੀ.ਐੱਮ. ਦਫ਼ਤਰ ਅੱਗੇ ਲੱਗਾ ਧਰਨਾ 168 ਵੇਂ ਦਿਨ 'ਚ ਦਾਖਲ ਹੋ ਗਿਆ | ਇਸ ਦਿਨ ਦੀ ਹਾਜ਼ਰੀ ਹਰੀਕੇ ਜ਼ੋਨ ਵਲੋੋਂ ਲਗਾਈ ਗਈ | ਇਸ ਮੌਕੇ ਸਵਰਨ ...
ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਜ਼ਿਲ੍ਹਾ ਕਰਮਚਾਰੀ ਜਥੇਬੰਦੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਾਰਾ ਚੰਦ ਪੁੰਜ ਦੀ ਅਗਵਾਈ ਵਿਚ ਹੋਈ ਜਿਸ ਵਿਚ ਸੁਰਸਿੰਘ ਸਭਾ ਵਿਰੁੱਧ ਨਿਰੀਖਕ ਗੁਰਿੰਦਰ ਸਿੰਘ ਵਲੋਂ ਝੂਠਾ ...
ਖਾਲੜਾ, 28 ਜਨਵਰੀ (ਜੱਜਪਾਲ ਸਿੰਘ ਜੱਜ)- ਮਗਰਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਕੱਤਰ ਗੁਰਮੁੱਖ ਸਿੰਘ ਘੁੱਲਾ ਬਲ੍ਹੇਰ ਨੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ-ਵੱਖ ...
ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਅਤੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੈ | ਥਾਣਾ ਸਿਟੀ ਤਰਨ ਤਾਰਨ ...
ਫਤਿਆਬਾਦ, 28 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਨੇ ਕਮੇਟੀ ਮੈਂਬਰ ਬਾਬਾ ਪਿਆਰਾ ਸਿੰਘ ਲੁਹਾਰ, ਮੈਨੇਜਰ ਨਿਰਮਲ ...
ਫਤਿਆਬਾਦ, 28 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਸੰਯੁਕਤ ਕਿਸਾਨ ਮੋਰਚੇ ਵਲੋਂ ਲਏ ਗਏ ਫੈਸਲੇ ਮੁਤਾਬਿਕ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਮੋਰਚੇ 'ਚ ਸ਼ਮੂਲੀਅਤ ਕਰਨ ਕਰਨ ਲਈ ਕਿਸਾਨ ਜਥੇਬੰਦੀ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ...
ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਉਪ ਜ਼ਿਲ੍ਹਾ ਸਿੱਖਿਆ ਐਲੀਮੈਂਟਰੀ ਪਰਮਜੀਤ ਸਿੰਘ ਗਿੱਲ ਜਿਨ੍ਹਾਂ ਦੇ ਮਾਤਾ ਸਵਰਨ ਕੌਰ ਬੀਤੇ ਦਿਨ ਸਵਰਗਵਾਸ ਹੋ ਗਏ ਸਨ, ਨਮਿਤ ਅਖੰਡ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਮ ਸਿੰਘ ਹਾਲ ਜੰਡਿਆਲਾ ਰੋਡ ਤਰਨ ਤਾਰਨ ਵਿਖੇ ...
ਸਰਹਾਲੀ ਕਲਾਂ, 28 ਜਨਵਰੀ (ਅਜੇ ਸਿੰਘ ਹੁੰਦਲ)- ਸਰਹਾਲੀ ਕਲਾਂ ਦੇ ਖੇਡ ਮੇਲੇ ਦੇ ਦੂਸਰੇ ਦਿਨ ਅੱਜ ਦਰਸ਼ਕਾਂ ਨੂੰ ਨਾਮੀ ਖਿਡਾਰੀਆਂ ਦੀ ਖੇਡ ਦਾ ਆਨੰਦ ਮਾਨਣ ਦਾ ਮੌਕਾ ਮਿਲਿਆ | ਬਾਬਾ ਗੁਰਦਿੱਤ ਕਾਮਾਗਾਟੂਮਾਰੂ ਕਲੱਬ ਸਰਹਾਲੀ ਵਲੋਂ ਕਰਵਾਏ ਜਾ ਰਹੇ ਆਲ ਓਪਨ ਹਾਕੀ ...
ਤਰਨ ਤਾਰਨ, 28 ਜਨਵਰੀ (ਇਕਬਾਲ ਸਿੰਘ ਸੋਢੀ)- ਇੰਪਲਾਈਜ਼ ਫੈਡਰੇਸ਼ਨ ਚਾਹਲ ਗਰੁੱਪ ਦਾ ਇਕ ਵਫ਼ਦ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚੀਫ਼ ਇੰਜੀਨੀਅਰ ਪਾਵਰਕਾਮ ਬਾਰਡਰ ਜ਼ੋਨ ਬਾਲ ਕ੍ਰਿਸ਼ਨ ਨੂੰ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਮੰਗਲ ਸਿੰਘ ਠਰੂ ਦੀ ...
ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਲਕੀਰ ਸਾਹਿਬ ਫਤਹਿਚੱਕ ਵਿਖੇ ਕਰਵਾਇਆ ਗਿਆ, ਜਿਥੇ ਲੱਖਾਂ ਦੀ ਤਦਾਦ ਵਿਚ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਨਤਮਸਤਕ ਹੋਈਆਂ | ...
ਪੱਟੀ, 28 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਲਿਟਲ ਮਿਲੇਨਿਯਮ ਸਕੂਲ ਕੈਰੋਂ ਵਿਖੇ ਬਸੰਤ ਪੰਚਮੀ ਦਾ ਤਿਓਹਾਰ ਸਮੂਹ ਸਟਾਫ਼ ਤੇ ਬੱਚਿਆਂ ਵਲੋਂ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੀਫ ਲਰਨਿੰਗ ਅਫ਼ਸਰ ਹਰਜੀਤ ...
ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਪ੍ਰਧਾਨ ਲੋਕਲ ਕਮੇਟੀ ਹਰਜੀਤ ਸਿੰਘ, ਮੀਤ ਪ੍ਰਧਾਨ ਗੁਰਿੰਦਰ ਸਿੰਘ ਅਤੇ ਸਕੂਲ ...
ਝਬਾਲ, 28 ਜਨਵਰੀ (ਸਰਬਜੀਤ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਓਹਾਰ ਮਨਾਇਆ ਗਿਆ | ਮੈਡਮ ਸੋਨੀਆ ਟੰਡਨ ਨੇ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੇ ਤਿਓਹਾਰਾਂ ਬਾਰੇ ਵਿਦਿਆਰਥੀਆਂ ਨੂੰ ...
ਪੱਟੀ, 28 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫਰੇਜ ਡਵੀਜ਼ਨ ਪੰਜਾਬ, ਸੀਨੀਅਰ ਪੁਲਿਸ ਕਪਤਾਨ ਤਰਨ ਤਾਰਨ ਅਤੇ ਉਪ ਕਪਤਾਨ ਪੁਲਿਸ ਸਥਾਨਕ ਕਮ ਜ਼ਿਲ੍ਹਾ ਕਮਿਊਨਟੀ ਪੁਲਿਸ ਅਫਸਰ ਦੇ ਦਿਸ਼ਾ ਨਿਰਦੇਸ਼ਾਂ ...
ਝਬਾਲ, 28 ਜਨਵਰੀ (ਸੁਖਦੇਵ ਸਿੰਘ)- ਸਰਹੱਦੀ ਤੇ ਪੇਂਡੂ ਖੇਤਰ ਵਿਚ ਚੱਲ ਰਹੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਮੁਹੱਲਾ ਕਲੀਨਿਕ ਦਾ ਸਟਿੱਕਰ ਲਗਾਉਣ ਦੀ ਨਿੰਦਾ ਕਰਦਿਆਂ ਸੀ.ਪੀ.ਆਈ. ਦੇ ਆਗੂ ਕਾਮਰੇਡ ਦਵਿੰਦਰ ਕੁਮਾਰ ਸੋਹਲ, ...
ਤਰਨ ਤਾਰਨ, 28 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਸਾਹਿਬ ਦੇ ...
ਤਰਨ ਤਾਰਨ, 28 ਜਨਵਰੀ (ਪਰਮਜੀਤ ਜੋਸ਼ੀ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਲੋਂ ਲੌਹਕਾ ਸ਼ਰਾਬ ਫੈਕਟਰੀ ਬਾਰੇ ਆ ਰਹੀਆਂ ਸ਼ਿਕਾਇਤਾਂ ਦੇ ਸਿੱਟੇ ਵਜੋਂ ਮੋਰਚੇ 'ਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਇਹ ਫ਼ੈਸਲਾ ...
ਸਰਹਾਲੀ ਕਲਾਂ, 28 ਜਨਵਰੀ (ਅਜੇ ਸਿੰਘ ਹੁੰਦਲ)- ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੇ ਕਥਾ ਵਾਚਕ ਤੇ ਉਘੇ ਸਮਾਜ ਸੇਵਕ ਸੇਠ ਜਸਵੰਤ ਸਿੰਘ (77) ਕਲਕੱਤੇ ਵਾਲੇ ਆਪਣੀ ਸੁਆਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਪਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ | ...
ਸੁਰ ਸਿੰਘ, 28 ਜਨਵਰੀ (ਧਰਮਜੀਤ ਸਿੰਘ)- 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ 11ਵੇਂ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੇ ਬੀਤੇ ਦਿਨੀਂ ਮਨਾਏ ਗਏ ਬਰਸੀ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨ ਲਈ ਪੁੱਜੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ...
ਅਮਰਕੋਟ, 28 ਜਨਵਰੀ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਅਤੇ ਥਾਣਾ ਸਦਰ ਪਟੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਘਰਿਆਲਾ ਤੋਂ ਕੁਝ ਹੀ ਮੀਟਰ ਦੀ ਦੂਰੀ 'ਤੇ ਬਣੀ ਦਾਣਾ ਮੰਡੀ ਦੇ ਆੜ੍ਹਤੀਆਂ ਵਲੋਂ ਪਾਏ ਗਏ ਕਮਰਿਆਂ ਵਿਚ ਸ਼ਰੇਆਮ ਨੌਜਵਾਨ ਨਸ਼ੇ ਵਾਲੇ ਟੀਕੇ ਲਗਾਉਂਦੇ ਹਨ ਪਰ ...
ਹਰੀਕੇ ਪੱਤਣ, 28 ਜਨਵਰੀ (ਸੰਜੀਵ ਕੁੰਦਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜ਼ਿਲ੍ਹਾ ਪ੍ਰੈੱਸ ਸਕੱਤਰ ਜਗਜੀਤ ਸਿੰਘ ਹਰੀਕੇ ਤੇ ਜਰਨੈਲ ਸਿੰਘ ਕਿੜੀਆਂ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX