ਤਾਜਾ ਖ਼ਬਰਾਂ


ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  13 minutes ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  33 minutes ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  about 2 hours ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  about 3 hours ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  about 3 hours ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  about 3 hours ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  about 4 hours ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  about 4 hours ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  about 4 hours ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  about 4 hours ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  about 4 hours ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  about 2 hours ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  about 6 hours ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  about 6 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  about 6 hours ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  about 6 hours ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  about 6 hours ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  about 7 hours ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  about 7 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  about 7 hours ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  about 7 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  about 7 hours ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  about 7 hours ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਆਧਾਰਤ- ਰਾਹੁਲ ਗਾਂਧੀ
. . .  about 7 hours ago
ਨਵੀਂ ਦਿੱਲੀ, 23 ਮਾਰਚ- ਕਥਿਤ ‘ਮੋਦੀ ਸਰਨੇਮ’ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੇਰਾ ਧਰਮ ਸੱਚ ਅਤੇ ਅਹਿੰਸਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਤਾਂ ਸਿਰਫ ਹਕੂਮਤ ਹੀ ਕਰ ਰਹੀਆਂ ਹਨ, ਬਿਹਤਰ ਰਾਜ ਪ੍ਰਬੰਧ ਨਹੀਂ ਦੇ ਰਹੀਆਂ। -ਅਗਿਆਤ

ਜਲੰਧਰ

ਸਾਬਕਾ ਕਾਂਗਰਸੀ ਕੌਂਸਲਰ ਵਿੱਕੀ ਕਾਲੀਆ ਵਲੋਂ ਆਤਮ ਹੱਤਿਆ

ਜਲੰਧਰ/ਮਕਸੂਦਾਂ, 28 ਜਨਵਰੀ (ਸ਼ਿਵ, ਸੋਰਵ)-ਸ਼ਹਿਰ 'ਚ ਅੱਜ ਦੁਪਹਿਰ ਬਾਅਦ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਵਾਰਡ ਨੰਬਰ 64 ਦੇ ਕਾਂਗਰਸ ਦੇ ਸਾਬਕਾ ਕੌਂਸਲਰ ਸੁਸ਼ੀਲ ਸ਼ਰਮਾ ਵਿੱਕੀ ਕਾਲੀਆ (50) ਨੇ ਜ਼ਹਿਰ ਖਾ ਕੇ ਆਤਮ ਹੱਤਿਆ ਕਰ ਲਈ | ਵਿੱਕੀ ਕਾਲੀਆ ਨੂੰ ਇਲਾਜ ਲਈ ਮਕਸੂਦਾਂ ਸਥਿਤ ਇਕ ਨਿੱਜੀ ਹਸਪਤਾਲ 'ਚ ਲੈ ਜਾਇਆ ਗਿਆ ਸੀ ਜਿਥੇ ਕਿ ਬਾਅਦ 'ਚ ਉਨ੍ਹਾਂ ਦੀ ਮੌਤ ਹੋ ਗਈ | ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਣ 'ਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਹਸਪਤਾਲ ਪੁੱਜ ਗਏ ਸਨ | ਇਸ ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪੁੱਜ ਗਈ | ਵਿੱਕੀ ਕਾਲੀਆ ਵਲੋਂ ਲਿਖੇ ਖ਼ੁਦਕੁਸ਼ੀ ਨੋਟ 'ਚ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਭਾਜਪਾ ਦੇ ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ ਸਮੇਤ ਹੋਰ ਕਈ ਕਾਰੋਬਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ | ਵਿੱਕੀ ਕਾਲੀਆ 50 ਲੱਖ ਦੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਨ ਜਿਸ ਬਾਰੇ ਉਨ੍ਹਾਂ 'ਤੇ ਕੇਸ ਦਰਜ ਕੀਤਾ ਗਿਆ ਸੀ | ਇਸ ਮਾਮਲੇ ਕਰਕੇ ਉਹ ਕਾਫ਼ੀ ਤਣਾਅ ਵਿਚ ਦੱਸੇ ਜਾਂਦੇ ਸਨ | ਦੱਸਿਆ ਜਾਂਦਾ ਹੈ ਕਿ ਦੁਪਹਿਰ ਬਾਅਦ ਵਿੱਕੀ ਕਾਲੀਆ ਬਾਬਾ ਬਾਲਕ ਨਾਥ ਨਗਰ ਸ਼ਿਵ ਨਗਰ 'ਚ ਆਪਣੀ ਫ਼ੈਕਟਰੀ 'ਤੇ ਬੈਠੇ ਸਨ ਤਾਂ ਉਸ ਤੋਂ ਬਾਅਦ ਹੀ ਇਹ ਘਟਨਾ ਵਾਪਰੀ | ਕੁਝ ਦਿਨ ਪਹਿਲਾਂ ਉਨ੍ਹਾਂ ਦੇ ਪੱੁਤਰ ਦੀ ਸੁਪਰੀਮ ਕੋਰਟ 'ਚ ਜ਼ਮਾਨਤ ਅਰਜ਼ੀ ਰੱਦ ਹੋ ਗਈ ਸੀ | ਓਧਰ ਮੌਕੇ 'ਤੇ ਪੁੱਜੇ ਵਿਧਾਇਕ ਬਾਵਾ ਹੈਨਰੀ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਤੇ ਉਨ੍ਹਾਂ ਕਿਹਾ ਕਿ ਉਹ ਵਿੱਕੀ ਕਾਲੀਆ ਦੇ ਪਰਿਵਾਰ ਨਾਲ ਖੜੇ੍ਹ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ 'ਤੇ ਕਾਫ਼ੀ ਦਬਾਅ ਵੀ ਪਾਇਆ ਗਿਆ ਸੀ | ਇਸ ਮਾਮਲੇ ਸੰਬੰਧੀ ਥਾਣਾ ਨੰਬਰ 1 ਦੇ ਮੁਖੀ ਜਤਿੰਦਰ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਵਿੱਕੀ ਕਾਲੀਆ ਸਫ਼ਾ 5 ਦੀ ਬਾਕੀ
ਦੇ ਪਰਿਵਾਰ ਵਲੋਂ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ ਤੇ ਜੇਕਰ ਪਰਿਵਾਰਕ ਮੈਂਬਰ ਕੋਈ ਬਿਆਨ ਦਰਜ ਕਰਵਾਉਂਦੇ ਹਨ ਤਾਂ ਉਸ ਮੁਤਾਬਿਕ ਅਗਲੀ ਕਾਰਵਾਈ ਕਰਨਗੇ | ਜ਼ਿਲ੍ਹਾ ਕਾਂਗਰਸੀ ਸ਼ਹਿਰੀ ਪ੍ਰਧਾਨ ਰਜਿੰਦਰ ਬੇਰੀ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ | ਓਧਰ ਵਿਧਾਇਕ ਬਾਵਾ ਹੈਨਰੀ ਸਮੇਤ ਹੋਰ ਵੀ ਕਈ ਲੋਕਾਂ ਨੇ ਵਿੱਕੀ ਕਾਲੀਆ ਦੇ ਘਰ ਜਾ ਕੇ ਰਿਸ਼ਤੇਦਾਰਾਂ ਨਾਲ ਦੁੱਖ ਜ਼ਾਹਿਰ ਕੀਤਾ ਤੇ ਉਨ੍ਹਾਂ ਨੂੰ ਹੌਸਲਾ ਦਿੱਤਾ |
22 ਅਗਸਤ ਨੂੰ ਵਿੱਕੀ ਕਾਲੀਆ ਨੇ ਭਰਵਾਈਾ ਕੋਲ ਦਿੱਤੇ ਸਨ 20 ਲੱਖ ਰੁਪਏ
ਵਿੱਕੀ ਕਾਲੀਆ ਵਲੋਂ ਪੁਲਿਸ ਕਮਿਸ਼ਨਰ ਦੇ ਨਾਂਅ ਲਿਖੇ ਗਏ ਖ਼ੁਦਕੁਸ਼ੀ ਨੋਟ 'ਚ ਕਈ ਦੋਸ਼ ਲਗਾਏ ਗਏ ਹਨ | ਉਨ੍ਹਾਂ ਨੇ ਖ਼ੁਦਕੁਸ਼ੀ ਨੋਟ ਦੇ ਆਖ਼ਰੀ ਪੈਰੇ 'ਚ ਕਾਰੋਬਾਰੀਆਂ ਨੂੰ ਭਰਵਾਈਾ ਦੇ ਪੁਰਾਣੇ ਬੱਸ ਅੱਡੇ 'ਤੇ ਕਾਰੋਬਾਰੀ ਦੇ ਦੋ ਪੁੱਤਰਾਂ ਨੂੰ 20 ਲੱਖ ਰੁਪਏ ਦੇਣ ਦੀ ਗੱਲ ਲਿਖੀ ਹੈ | ਵਿੱਕੀ ਕਾਲੀਆ ਨੇ ਆਪਣੇ ਖ਼ੁਦਕੁਸ਼ੀ ਨੋਟ 'ਚ ਕਿਹਾ ਕਿ ਉਸ ਨੂੰ ਕਾਫ਼ੀ ਤੰਗ ਕੀਤਾ ਗਿਆ ਜਿਸ ਕਰ ਕੇ ਉਨ੍ਹਾਂ ਨੂੰ ਇਹ ਕਦਮ ਉਠਾਇਆ ਹੈ | ਉਨ੍ਹਾਂ ਨੇ ਤੰਗ ਕਰਨ ਵਾਲੇ ਲੋਕਾਂ 'ਚ ਕ੍ਰਿਸ਼ਨ ਦੇਵ ਭੰਡਾਰੀ, ਰਾਜ ਕੁਮਾਰ ਸ਼ਰਮਾ ਤੇ ਹੋਰ ਲੋਕ ਸ਼ਾਮਿਲ ਹਨ | ਖ਼ੁਦਕੁਸ਼ੀ ਨੋਟ 'ਚ ਵਿੱਕੀ ਕਾਲੀਆ ਨੇ ਹੋਰ ਵੀ ਕਈ ਕਾਰੋਬਾਰੀਆਂ ਤੇ ਵਿਅਕਤੀਆਂ ਦੇ ਨਾਂਅ ਲਿਖੇ ਹਨ ਕਿ ਉਸ ਨੂੰ ਕਿਸ ਤਰ੍ਹਾਂ ਨਾਲ ਵਾਰ-ਵਾਰ ਪੈਸੇ ਮੰਗ ਕੇ ਪ੍ਰੇਸ਼ਾਨ ਕੀਤਾ ਗਿਆ ਤਾਂ ਬਾਅਦ 'ਚ ਉਨ੍ਹਾਂ ਨੂੰ ਇਨ੍ਹਾਂ ਤੋਂ ਤੰਗ ਆ ਕੇ ਆਪਣੀ ਜਾਨ ਦੇਣੀ ਪਈ | ਖ਼ੁਦਕੁਸ਼ੀ ਨੋਟ 'ਚ ਵਿੱਕੀ ਕਾਲੀਆ ਦਾ ਕਹਿਣਾ ਸੀ ਕਿ ਇਨ੍ਹਾਂ ਲੋਕਾਂ ਤੋਂ ਹੋਰ ਕਿੰਨੇ ਪਰਿਵਾਰ ਦੁਖੀ ਹੋਣਗੇ ਤੇ ਇਸ ਕਰਕੇ ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਇਹ ਹੀ ਜ਼ਿੰਮੇਵਾਰ ਹਨ | ਭਾਜਪਾ ਆਗੂ ਕ੍ਰਿਸ਼ਨ ਦੇਵ ਭੰਡਾਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਤਾਂ ਵਿੱਕੀ ਕਾਲੀਆ ਨਾਲ ਗੱਲ ਨਹੀਂ ਹੋਈ ਜਦ ਕਿ ਕਾਰੋਬਾਰੀ ਤੇ 'ਆਪ' ਆਗੂ ਰਾਜ ਕੁਮਾਰ ਸ਼ਰਮਾ ਨਾਲ ਸੰਪਰਕ ਨਹੀਂ ਹੋ ਸਕਿਆ |
ਖੁਦਕੁਸ਼ੀ ਨੋਟ ਦੀ ਵੀ ਹੋ ਸਕਦੀ ਹੈ ਜਾਂਚ
ਸਾਬਕਾ ਕੌਂਸਲਰ ਵਿੱਕੀ ਕਾਲੀਆ ਵਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਜਿਹੜਾ ਲਿਖਿਆ ਖੁਦਕੁਸ਼ੀ ਨੋਟ ਸਾਹਮਣੇ ਆਇਆ ਹੈ, ਉਹ ਕਾਫ਼ੀ ਗੰਭੀਰ ਹੈ ਕਿਉਂਕਿ ਇਸ 'ਚ ਭਾਜਪਾ ਆਗੂ ਤੇ ਇਕ ਦਰਜਨ ਲੋਕਾਂ ਦੇ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਗਏ ਹਨ | ਇਸ ਮਾਮਲੇ 'ਚ ਪੁਲਿਸ ਵਲੋਂ ਇਸ ਸੁਸਾਈਡ ਦੀ ਫੋਰੈਂਸਿਕ ਜਾਂਚ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ ਹੈ |

ਮਾਡਲ ਟਾਊਨ ਜ਼ੋਨ 'ਚ 26 ਇਸ਼ਤਿਹਾਰੀ ਬੋਰਡਾਂ ਦਾ ਅਲਾਟ ਕੀਤਾ ਕੰਮ ਰੱਦ

ਜਲੰਧਰ, 28 ਜਨਵਰੀ (ਸ਼ਿਵ)-ਬਿਨਾਂ ਟੈਂਡਰ ਦੇ ਮਾਡਲ ਟਾਊਨ 'ਚ 26 ਯੂਨੀਪੋਲਾਂ ਦਾ ਦਿੱਤਾ ਗਿਆ ਕੰਮ ਨਿਗਮ ਪ੍ਰਸ਼ਾਸਨ ਵਲੋਂ ਰੱਦ ਕਰ ਦਿੱਤਾ ਗਿਆ ਹੈ ਤੇ ਹੁਣ ਨਿਗਮ ਪ੍ਰਸ਼ਾਸਨ ਨੇ ਇਸ ਕੰਮ 'ਚ ਵਾਧਾ ਨਾ ਦੇਣ ਤੇ ਇਸ ਕੰਮ ਲਈ ਟੈਂਡਰ ਮੰਗਣ ਦਾ ਫ਼ੈਸਲਾ ਕੀਤਾ ਗਿਆ ਹੈ | ਪਿਛਲੇ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਨੇ ਭਗੌੜਾ ਕੀਤਾ ਗਿ੍ਫ਼ਤਾਰ

ਜਲੰ ਧਰ, 28 ਜਨਵਰੀ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਪੀ. ਓ. ਸਟਾਫ਼ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਸਤੀਸ਼ ਕੁਮਾਰ ਉਰਫ਼ ਲਾਡਾ ਪੁੱਤਰ ਧਰਮਪਾਲ ਉਰਫ਼ ਸੋਨੀ ਵਾਸੀ ਪਿੰਡ ਤੱਲਣ, ਜਲੰਧਰ ਵਜੋਂ ਦੱਸੀ ...

ਪੂਰੀ ਖ਼ਬਰ »

ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਵੱਖ-ਵੱਖ ਕਮੇਟੀਆਂ ਦਾ ਪੁਨਰਗਠਨ

ਜਲੰਧਰ, 28 ਜਨਵਰੀ (ਜਸਪਾਲ ਸਿੰਘ)-ਦੇਸ਼ ਭਗਤ ਯਾਦਗਾਰ ਕਮੇਟੀ ਦੀ ਜਨਰਲ ਬਾਡੀ ਦੀ ਮੀਟਿੰਗ ਦੇ ਆਗਾਜ਼ ਮੌਕੇ ਸਮੂਹ ਮੈਂਬਰਾਂ ਨੇ ਖੜ੍ਹੇ ਹੋ ਕੇ ਲੋਕ ਸਰੋਕਾਰਾਂ, ਲੋਕ ਸਾਹਿਤ ਤੇ ਲੋਕ ਸੰਗਰਾਮਾਂ ਨਾਲ ਜੁੜੀਆਂ ਰਹੀਆਂ ਸ਼ਖ਼ਸੀਅਤਾਂ ਕਵੀ ਅਨਿਲ ਆਦਮ, ਗੁਰਦੇਵ ਸਿੰਘ ...

ਪੂਰੀ ਖ਼ਬਰ »

ਨਿੱਜੀ ਐਂਬੂਲੈਂਸ ਚਲਾਉਣ ਵਾਲਾ ਚੋਰੀਸ਼ੁਦਾ ਰਿਵਾਲਵਰ ਸਮੇਤ ਗਿ੍ਫ਼ਤਾਰ

ਜਲੰਧਰ, 28 ਜਨਵਰੀ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ ਦੀ ਪਾਰਕਿੰਗ 'ਚ ਖੜ੍ਹੀ ਕਾਰ ਦੇ ਅੰਦਰ ਪਈ ਰਿਵਾਲਵਰ ਚੋਰੀ ਕਰਨ ਵਾਲੇ ਨਿੱਜੀ ਐਂਬੂਲੈਂਸ ਦੇ ਚਾਲਕ ਨੂੰ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਚੋਰੀਸ਼ੁਦਾ .32 ਬੋਰ ਦੇ ਰਿਵਾਲਵਰ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਵਿਦਿਆਰਥੀਆਂ ਨੇ ਲਿਆ ਸੰਕਲਪ

ਜਲੰਧਰ, 28 ਜਨਵਰੀ (ਪਵਨ ਖਰਬੰਦਾ)-ਰਾਸ਼ਟਰੀ ਵੋਟਰ ਡੇ ਮੌਕੇ ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟ ਜਲੰਧਰ 'ਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਐਨ. ਐਸ. ਐਸ. ਕੇ ਵਿਭਾਗ ਵਲੋਂ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਨੀਰਜਾ ਢੀਂਗਰਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ...

ਪੂਰੀ ਖ਼ਬਰ »

ਚੋਰੀ ਦੇ 5 ਮੋਬਾਈਲਾਂ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ

ਜੰਡਿਆਲਾ ਮੰਜਕੀ/ਜਮਸ਼ੇਰ ਖ਼ਾਸ, 28 ਜਨਵਰੀ (ਸੁਰਜੀਤ ਸਿੰਘ ਜੰਡਿਆਲਾ/ਅਵਤਾਰ ਤਾਰੀ)-ਏ.ਸੀ.ਪੀ. ਜਲੰਧਰ ਛਾਉਣੀ ਬਬਨਦੀਪ ਸਿੰਘ ਵਲੋਂ ਇਲਾਕੇ 'ਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਦੋਂ ਸਫ਼ਲਤਾ ਮਿਲੀ, ਜਦੋਂ ਇਕ ਵਿਅਕਤੀ ਨੂੰ ਚੋਰੀ ਦੇ 5 ਮੋਬਾਈਲ ...

ਪੂਰੀ ਖ਼ਬਰ »

ਇਨਫੋਰਸਮੈਂਟ ਵਿੰਗ ਨੇ ਛਾਪੇ ਮਾਰ ਕੇ ਫੜੇ ਬਿਜਲੀ ਚੋਰੀ ਦੇ 16 ਮਾਮਲੇ

6.95 ਲੱਖ ਰੁਪਏ ਵਸੂਲ ਕੀਤਾ ਜੁਰਮਾਨਾ ਜਲੰਧਰ, 28 ਜਨਵਰੀ (ਸ਼ਿਵ)-ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਵਲੋਂ ਮਹਿਤਪੁਰ ਉਪ ਮੰਡਲ ਅਧੀਨ ਪੈਂਦੇ ਪਿੰਜ ਸੋਹਲ ਜਗੀਰ ਤੇ ਆਦਰਾਮਾਨ ਆਦਿ ਥਾਵਾਂ 'ਤੇ ਸਵੇਰੇ 6 ਵਜੇ ਅਚਾਨਕ ਛਾਪੇਮਾਰੀ ਕੀਤੀ ਗਈ ਤੇ 16 ਦੇ ਕਰੀਬ ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ ਦੀ ਜ਼ਮੀਨ ਦੇ ਗਬਨ ਮਾਮਲੇ ਤਹਿਤ ਭਗੌੜਾ ਚੱਲ ਰਿਹਾ ਮੁਲਜ਼ਮ ਕੀਤਾ ਗਿ੍ਫ਼ਤਾਰ

ਜਲੰਧਰ, 28 ਜਨਵਰੀ (ਐੱਮ. ਐੱਸ. ਲੋਹੀਆ)-ਇੰਪਰੂਵਮੈਂਟ ਟਰੱਸਟ ਜਲੰਧਰ ਵਲੋਂ ਸੂਰੀਆ ਐਨਕਲੇਵ ਐਕਸਟੈਨਸ਼ਨ 'ਚ 94.97 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ, ਜਿਸ ਦਾ ਮੁਆਵਜ਼ਾ ਦੇਣ ਸਮੇਂ ਅਸਲ ਵਿਅਕਤੀਆਂ ਦੀ ਜਗ੍ਹਾ ਫ਼ਰਜ਼ੀ ਵਿਅਕਤੀ ਖੜ੍ਹੇ ਕਰਕੇ ਤੇ ਜਾਅਲੀ ਦਸਤਾਵੇਜ਼ ਤਿਆਰ ...

ਪੂਰੀ ਖ਼ਬਰ »

ਅਮਨਦੀਪ ਸਿੰਘ ਢਿੱਲੋਂ ਗੁਰਦੁਆਰਾ ਸ਼ਹੀਦ ਗੰਜ ਦੇ ਪ੍ਰਧਾਨ ਨਿਯੁਕਤ

ਆਦਮਪੁਰ, 28 ਜਨਵਰੀ (ਹਰਪ੍ਰੀਤ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਸਲਾਲਾ ਦੀ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ, ਜਿਸ 'ਚ ਸਮੂਹ ਪਿੰਡ ਵਾਸੀ ਤੇ ਹਰ ਵਰਗ ਦੇ ਲੋਕਾਂ ਦਾ ਵੱਡਾ ਇਕੱਠ ਕੀਤਾ ਗਿਆ | ਇਸ ਦੌਰਾਨ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਜਲੰਧਰ, 28 ਜਨਵਰੀ (ਪਵਨ ਖਰਬੰਦਾ)-ਬਸੰਤ ਪੰਚਮੀ ਦਾ ਤਿਉਹਾਰ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪੀ. ਏ. ਪੀ. ਕੈਂਪਸ ਦੇ ਪ੍ਰਾਇਮਰੀ ਵਿੰਗ 'ਚ ਬਸੰਤ ਪੰਚਮੀ ਦਾ ਆਯੋਜਨ ਕੀਤਾ ਗਿਆ | ਪਿੰ੍ਰਸੀਪਲ ਡਾ. ਰਸ਼ਮੀ ਵਿਜ ਵਲੋਂ ਸਰਸਵਤੀ ਪੂਜਾ ਕੀਤੀ ਗਈ | ਉਪਰੰਤ ਪ੍ਰਾਇਮਰੀ ਵਿੰਗ ਦੇ ...

ਪੂਰੀ ਖ਼ਬਰ »

ਐਲ. ਪੀ. ਯੂ. ਆਪਣੇ ਕੈਂਪਸ 'ਚ '5ਜੀ' ਸੇਵਾਵਾਂ ਨਾਲ ਦੇਸ਼ ਦੀ ਇਕਲੌਤੀ ਯੂਨੀਵਰਸਿਟੀ ਬਣੀ

ਜਲੰਧਰ, 28 ਜਨਵਰੀ (ਜਸਪਾਲ ਸਿੰਘ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ. ਪੀ. ਯੂ.) ਭਾਰਤ ਦੀ ਅਜਿਹੀ ਇਕਲੌਤੀ ਯੂਨੀਵਰਸਿਟੀ ਬਣ ਗਈ ਹੈ, ਜਿਸ ਦੇ ਕੈਂਪਸ ਵਿਚ 'ਜੀਓ 5ਜੀ' ਸੇਵਾਵਾਂ ਸ਼ੁਰੂ ਹਨ | ਇਸ ਸੰਬੰਧੀ ਐਲਾਨ ਜੀਓ ਦੀ ਚੋਟੀ ਦੀ ਲੀਡਰਸ਼ਿਪ ਟੀਮ ਵਲੋਂ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਜਲੰਧਰ, 28 ਜਨਵਰੀ (ਪਵਨ ਖਰਬੰਦਾ)-ਮਾਤਾ ਗੁਜਰੀ ਖਾਲਸਾ ਮਾਡਰਨ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਖ਼ਾਲਸਾ ਏਡ ਦੇ ਡਾਇਰੈਕਟਰ ਅਮਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ...

ਪੂਰੀ ਖ਼ਬਰ »

ਸੀ. ਟੀ. ਹੌਸਪੀਟੈਲਿਟੀ ਮੈਨੇਜਮੈਂਟ ਨੇ ਨੈਸ਼ਨਲ ਟੂਰਿਜ਼ਮ ਡੇਅ ਮਨਾਇਆ

ਜਲੰਧਰ, 28 ਜਨਵਰੀ (ਪਵਨ ਖਰਬੰਦਾ)-ਸੀ. ਟੀ. ਹੌਸਪੀਟੈਲਿਟੀ ਮੈਨੇਜਮੈਂਟ ਵਿਭਾਗ ਵਲੋਂ ਨੈਸ਼ਨਲ ਟੂਰਿਜ਼ਮ ਡੇ ਮਨਾਇਆ ਗਿਆ, ਜਿਸ ਦੌਰਾਨ ਹੌਸਪੀਟੈਲਿਟੀ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਕੈਂਪਸ ਦੇ ਅੰਦਰ ਇਕ ਜਾਗਰੂਕਤਾ ਪੇਸ਼ ਕੀਤੀ | ਪ੍ਰਬੰਧਕਾਂ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਡਿਪਸ ਦੇ ਬੱਚਿਆਂ ਨੇ ਪਤੰਗ ਉਡਾ ਕੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਜਲੰਧਰ, 28 ਜਨਵਰੀ (ਪਵਨ ਖਰਬੰਦਾ)-ਡਿਪਸ ਆਈ. ਐਮ. ਟੀ. ਦੇ ਵਿਦਿਆਰਥੀਆਂ ਵਲੋਂ ਪਤੰਗ ਬਣਾ ਕੇ ਤੇ ਉਡਾ ਕੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ, ਪ੍ਰੋਗਰਾਮ ਦੀ ਸ਼ੁਰੂਆਤ 'ਚ ਸਭ ਤੋਂ ਪਹਿਲਾਂ ਸਾਰਿਆਂ ਨੇ ਮਾਂ ਸਰਸਵਤੀ ਦੀ ਪੂਜਾ ਕੀਤੀ ਤੇ ਸਰਸਵਤੀ ਵੰਦਨਾ ਦਾ ...

ਪੂਰੀ ਖ਼ਬਰ »

ਸੇਂਟ ਸੋਲਜਰ ਲਾਅ ਕਾਲਜ 'ਚ ਮੂਟ ਕੋਰਟ ਮੁਕਾਬਲੇ 'ਚ 12 ਸੂਬਿਆਂ ਦੀ 32 ਟੀਮਾਂ ਨੇ ਭਾਗ ਲਿਆ

ਜਲੰਧਰ, 28 ਜਨਵਰੀ (ਪਵਨ ਖਰਬੰਦਾ)-ਸੇਂਟ ਸੋਲਜਰ ਲਾਅ ਕਾਲਜ 'ਚ 2 ਦਿਨਾਂ 11ਵਾਂ ਸਵਰਗੀ ਆਰ. ਸੀ. ਚੋਪੜਾ ਮੈਮੋਰੀਅਲ ਨੈਸ਼ਨਲ ਮੂਟ ਕੋਰਟ ਮੁਕਾਬਲਾ ਕਰਵਾਇਆ ਗਿਆ, ਜਿਸ 'ਚ 12 ਸੂਬਿਆਂ ਦੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਯੂ. ਪੀ., ਚੰਡੀਗੜ੍ਹ ਆਦਿ ਤੋਂ 32 ਟੀਮਾਂ ਨੇ ...

ਪੂਰੀ ਖ਼ਬਰ »

ਏ. ਪੀ. ਜੇ. ਸਕੂਲ 'ਚ ਵਿਦਾਇਗੀ ਸਮਾਰੋਹ ਦੌਰਾਨ ਲੱਗੀਆਂ ਰੌਣਕਾਂ

ਜਲੰਧਰ, 28 ਜਨਵਰੀ (ਪਵਨ ਖਰਬੰਦਾ)-ਏ. ਪੀ. ਜੇ. ਸਕੂਲ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਅਯੋਜਨ ਕੀਤਾ ਗਿਆ | ਜੂਨੀਅਰ ਵਿਦਿਆਰਥੀਆਂ ਵਲੋਂ ਸੀਨੀਅਰ ਵਿਦਿਆਰਥੀਆਂ ਦਾ ਸਨਾਗਤ ਕੀਤਾ | ਉਪਰੰਤ ਪਿ੍ੰਸੀਪਲ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਪਬਲਿਕ ਸਕੂਲ 'ਚ ਪ੍ਰਧਾਨ ਮੰਤਰੀ ਮੋਦੀ ਦਾ ਲਾਈਵ ਇੰਟਰਐਕਟਿਵ ਸੈਸ਼ਨ ਵਿਦਿਆਰਥੀਆਂ ਨੂੰ ਦਿਖਾਇਆ

ਜਲੰਧਰ, 28 ਜਨਵਰੀ (ਪਵਨ ਖਰਬੰਦਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ 'ਪਰੀਕਸ਼ਾ ਪੇ ਚਰਚਾ' ਦਾ ਸਿੱਧਾ ਪ੍ਰਸਾਰਨ ਕੀਤਾ ਗਿਆ, ਜਿਸ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਇੰਟਰਐਕਟਿਵ ਸੈਸ਼ਨ ਵੀ ਸ਼ਾਮਿਲ ਸੀ | ਲਾਈਵ ਸੈਸ਼ਨ ਨੂੰ ਪਿ੍ੰਸੀਪਲ ਡਾ. ਰਸ਼ਮੀ ਵਿਜ ਦੇ ...

ਪੂਰੀ ਖ਼ਬਰ »

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਲਈ ਕਾਨੂੰਨ ਵੱਖਰਾ ਕਿਉਂ-ਪੀਤਾ

ਚੁਗਿੱਟੀ/ਜੰਡੂਸਿੰਘਾ, 28 ਜਨਵਰੀ (ਨਰਿੰਦਰ ਲਾਗੂ)- ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਤਿੰਦਰ ਸਿੰਘ ਪੀਤਾ ਨੇ ਪਿ੍ਥਵੀ ਨਗਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਉਸ ਦਾ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਵਲੋਂ ਗਣਤੰਤਰ ਦਿਵਸ ਮੌਕੇ ਖੇਡ ਮੁਕਾਬਲੇ ਕਰਵਾਏ

ਜਲੰਧਰ, 28 ਜਨਵਰੀ (ਡਾ. ਜਤਿੰਦਰ ਸਾਬੀ)-ਗਣਤੰਤਰ ਦਿਵਸ ਮੌਕੇ ਪੰਜਾਬ ਖੇਡ ਵਿਭਾਗ ਦੇ ਨਿਰਦੇਸ਼ਕ ਅਮਿਤ ਤਲਵਾਰ ਆਈ. ਏ. ਐਸ. ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਖੇਡ ਅਫਸਰ ਜਲੰਧਰ ਲਵਜੀਤ ਸਿੰਘ ਨੇ ਸਪੋਰਟਸ ਸਕੂਲ ਜਲੰਧਰ ਦੇ ਅਥਲੈਟਿਕਸ ਟਰੈਕ ਤੇ ਖੇਡ ਮੁਕਾਬਲੇ ਕਰਵਾਏ | ...

ਪੂਰੀ ਖ਼ਬਰ »

ਵਿਸ਼ਵ ਕਲਿਆਣ ਲਈ ਭਾਰਤ ਨੂੰ ਅੱਗੇ ਆ ਕੇ ਮੋਢੀ ਬਣਨਾ ਪਵੇਗਾ-ਦੱਤਾਤ੍ਰੇਅ ਹੋਸਬਾਲੇ

ਜਲੰਧਰ, 28 ਜਨਵਰੀ (ਸ਼ਿਵ)-ਦੇਸ਼ ਦੀ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮੌਕੇ ਕਰਵਾਏ ਗਣਤੰਤਰ ਦਿਵਸ ਸਮਾਰੋਹ ਦÏਰਾਨ ਆਰ. ਐੱਸ. ਐੱਸ. ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਸੁਤੰਤਰਤਾ ਸੰਗਰਾਮੀਆਂ, ਕ੍ਰਾਂਤੀਕਾਰੀਆਂ ਤੇ ਸ਼ਹੀਦਾਂ ਨੂੰ ਨਮਨ ਕੀਤਾ | ਇਥੇ ਦਾਨਾ ...

ਪੂਰੀ ਖ਼ਬਰ »

ਬਸੰਤ ਪੰਚਮੀ 'ਤੇ ਲੋਕਾਂ ਨੇ ਕੀਤੀ ਮਾਂ ਸਰਸਵਤੀ ਦੀ ਪੂਜਾ

ਜਲੰਧਰ, 28 ਜਨਵਰੀ (ਸ਼ੈਲੀ)-ਬਸੰਤ ਪੰਚਮੀ ਨੂੰ ਲੈ ਕੇ ਲੋਕਾਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਬਸੰਤ ਪੰਚਮੀ 'ਤੇ ਲੋਕਾਂ ਨੇ ਮਾਂ ਸਰਸਵਤੀ ਜੀ ਦੀ ਪੂਜਾ ਕੀਤੀ | ਇਸੇ ਦੇ ਚੱਲਦੇ ਸ਼ਹਿਰ ਭਰ 'ਚ ਵੱਖ-ਵੱਖ ਥਾਵਾਂ ਜਿਨ੍ਹਾਂ 'ਚ ਬਸਤੀ ਬਾਵਾ ਖੇਲ ਨਹਿਰ ਦਾ ਪੁਲ, 120 ਫੁੱਟੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 19 ਬੋਤਲਾਂ ਸਮੇਤ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 28 ਜਨਵਰੀ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ ਇਕ ਦਰਜਨ ਤੋਂ ਵੱਧ ਬੋਤਲਾਂ ਸਮੇਤ 1 ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਬੱਬਰ ਲਹਿਰ ਦੇ ਸ਼ਹੀਦਾਂ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਵਿਸ਼ਾਲ ਕੀਰਤਨ ਦਰਬਾਰ

ਚੁਗਿੱਟੀ/ਜੰਡੂਸਿੰਘਾ, 28 ਜਨਵਰੀ (ਨਰਿੰਦਰ ਲਾਗੂ)-ਮੀਰੀ-ਪੀਰੀ ਵੈੱਲਫ਼ੇਅਰ ਸੇਵਾ ਸੁਸਾਇਟੀ ਲੰਮਾਂ ਪਿੰਡ ਦੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਸ੍ਰੀ ਪਟਨਾ ਸਾਹਿਬ, ਸੰਤ ਬਾਬਾ ਤਰਲੋਚਨ ਸਿੰਘ ਕਾਰ ਸੇਵਾ ਸ੍ਰੀ ...

ਪੂਰੀ ਖ਼ਬਰ »

ਸਿੱਖ ਤਾਲਮੇਲ ਕਮੇਟੀ ਨੇ ਡੇਰਾ ਸਿਰਸਾ ਮੁਖੀ ਦਾ ਸ਼ਲਾਬਤਪੁਰਾ (ਬਠਿੰਡਾ) ਦਾ ਪ੍ਰੋਗਰਾਮ ਰੱਦ ਕਰਨ ਦੀ ਕੀਤੀ ਮੰਗ

ਜਲੰਧਰ, 28 ਜਨਵਰੀ (ਐੱਮ. ਐੱਸ. ਲੋਹੀਆ)-ਜਬਰ ਜਨਾਹ ਦੇ ਦੋਸ਼ੀ ਰਾਮ ਰਹੀਮ ਵਲੋਂ ਸਲਾਬਤਪੁਰਾ, ਬਠਿੰਡਾ ਵਿਖੇ ਕਰਵਾਏ ਜਾਣ ਵਾਲੇ ਪ੍ਰੋਗਰਾਮ ਨਾਲ ਸੂਬੇ ਦਾ ਮਾਹੌਲ ਖ਼ਰਾਬ ਹੋਣ ਦਾ ਡਰ ਪ੍ਰਗਟਾਉਂਦੇ ਹੋਏ 'ਸਿੱਖ ਤਾਲਮੇਲ ਕਮੇਟੀ' ਦੇ ਆਗੂਆਂ ਨੇ ਸਰਕਾਰ ਤੋਂ ਇਹ ਪ੍ਰੋਗਰਾਮ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

ਜਲੰਧਰ, 28 ਜਨਵਰੀ (ਐੱਮ. ਐੱਸ. ਲੋਹੀਆ)-ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ਼ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਬਾਬਾ ਦੀਪ ਸਿੰਘ ਜੀ ਵਲੋਂ ਰਚੇ ਗਏ ਇਤਿਹਾਸ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਗੁਰੂ ਹਰਿਗੋਬਿੰਦ ...

ਪੂਰੀ ਖ਼ਬਰ »

ਪੁਰਾਣੀਆਂ ਤੇ ਚੱਲਦੀਆਂ ਡਿਸੈਂਪਸੀਆਂ ਨੂੰ ਆਮ ਆਦਮੀ ਕਲੀਨਿਕ ਬਣਾਉਣਾ ਨਿੰਦਣਯੋਗ-ਬੇਰੀ

ਜਲੰਧਰ, 28 ਜਨਵਰੀ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਪੰਜਾਬ ਸਰਕਾਰ ਵਲੋਂ ਚੱਲ ਰਹੀਆਂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕ ਦਾ ਨਾਂਅ ਦਿੱਤੇ ਜਾਣ ਦੀ ਸਖ਼ਤ ਸ਼ਬਦਾਂ 'ਚ ਆਲੋਚਨਾ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਜਲੰਧਰ, 28 ਜਨਵਰੀ (ਐੱਮ. ਐੱਸ. ਲੋਹੀਆ)-ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਵੱਖ-ਵੱਖ ਕਾਰਵਾਈਆਂ ਦੌਰਾਨ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਯੋਗੇਸ਼ ਕਲਿਆਣਾ ਉਰਫ਼ ...

ਪੂਰੀ ਖ਼ਬਰ »

ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਨਕੋਦਰ, 28 ਜਨਵਰੀ (ਤਿਲਕ ਰਾਜ ਸ਼ਰਮਾ)-ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਦੇ ਪ੍ਰੀ-ਪ੍ਰਾਇਮਰੀ ਵਿੰਗ ਨੇ ਬਸੰਤ ਪੰਚਮੀ ਦਾ ਤਿਉਹਾਰ ਪਿੰ੍ਰਸੀਪਲ ਸ਼ਾਲੂ ਗੁਪਤਾ ਅਤੇ ਵਾਈਸ ਪਿੰ੍ਰਸੀਪਲ ਮਨੂ ਪੁਸ਼ਕਰਨਾ ਦੀ ਅਗਵਾਈ ਹੇਠ ਮਨਾਇਆ | ਸਾਰੇ ਸਟਾਫ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ ਵਿਖੇ ਮਨਾਇਆ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ

ਜਲੰਧਰ, 28 ਜਨਵਰੀ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸ਼ਰਧਾ ਤੇ ਸਤਿਕਾਰ ਨਾਲ ਸਜਾਏ ਗਏ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ਼ਹਿਰ ਦੀਆਂ ਅੰਦਰੂਨੀ ਸੜਕਾਂ ਤੋਂ ਬੱਸ ਅੱਡੇ ਆਉਣ ਵਾਲੀਆਂ ਬੱਸਾਂ ਨਾਲ ਹੋ ਰਿਹਾ ਟ੍ਰੈਫਿਕ ਜਾਮ

ਨਕੋਦਰ, 28 ਜਨਵਰੀ (ਤਿਲਕ ਰਾਜ ਸ਼ਰਮਾ)-ਸ਼ਹਿਰ 'ਚ ਟ੍ਰੈਫਿਕ ਜਾਮ ਸਮੱਸਿਆ ਪਿਛਲੇ ਕਈ ਸਾਲਾਂ ਤੋਂ ਦਿਨ ਪ੍ਰਤੀ ਦਿਨ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ | ਸ਼ਹਿਰ 'ਚ ਬੱਸ ਅੱਡੇ ਤੋਂ ਐਮ. ਸੀ. ਚੌਕ, ਸਿਵਲ ਹਸਪਤਾਲ ਦੇ ਮੁੱਖ ਗੇਟ ਤੱਕ, ਡਾ. ਅੰਬੇਡਕਰ ਚੌਕ, ਸ਼ੰਕਰ ਰੋਡ ਤੋਂ ...

ਪੂਰੀ ਖ਼ਬਰ »

ਨਿਗਮ ਤੇ ਟਰੱਸਟ ਦੇ ਘੁਟਾਲਿਆਂ ਦੀ ਜਾਂਚ ਦਾ ਨਤੀਜਾ ਨਾ ਆਉਣ ਦੀ ਮੁੱਖ ਮੰਤਰੀ ਨੂੰ ਕੀਤੀ ਸ਼ਿਕਾਇਤ

ਜਲੰਧਰ, 28 ਜਨਵਰੀ (ਸ਼ਿਵ)-ਭਾਜਪਾ ਦੇ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਨੇ ਮੁੱਖ ਮੰਤਰੀ ਨੂੰ ਇਕ ਚਿੱਠੀ ਲਿਖ ਕੇ ਨਗਰ ਨਿਗਮ ਤੇ ਇੰਪਰੂਵਮੈਂਟ ਟਰੱਸਟ ਦੇ ਘੁਟਾਲਿਆਂ ਦੀ ਚੱਲ ਰਹੀ ਵਿਜੀਲੈਂਸ ਜਾਂਚ ਦਾ ਕੋਈ ਨਤੀਜਾ ਨਾ ਨਿਕਲਣ ਦੀ ਸ਼ਿਕਾਇਤ ਕੀਤੀ ਹੈ | ਸਰੀਨ ਦਾ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ

ਮਲਸੀਆਂ, 28 ਜਨਵਰੀ (ਸੁਖਦੀਪ ਸਿੰਘ)-ਬੰਦੀ ਸਿੰਘ ਦੀ ਰਿਹਾਈ ਦੀ ਪੁਰਜ਼ੋਰ ਹਮਾਇਤ ਕਰਦਿਆਂ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਤੁਰੰਤ ...

ਪੂਰੀ ਖ਼ਬਰ »

ਅਕਾਲ ਗਲੈਕਸੀ ਸਕੂਲ ਸਿੱਧੂਪੁਰ ਨੇ ਵਿਦਿਆਰਥੀਆਂ ਨੂੰ 'ਪਰਿਕਸ਼ਾ ਪੇ ਚਰਚਾ' ਦਾ ਸਿੱਧਾ ਪ੍ਰਸਾਰਨ ਦਿਖਾਇਆ

ਲੋਹੀਆਂ ਖਾਸ, 28 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਲੋਹੀਆਂ ਖਾਸ ਵਿਖੇ ਪਿ੍ੰਸੀਪਲ ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ, ਮੈਡਮ ਪਿ੍ੰਸੀਪਲ ਤੇ ਅਧਿਆਪਕਾਂ ਦੁਆਰਾ 'ਪਰਿਕਸ਼ਾ ਪੇ ਚਰਚਾ' ਦਾ ਲਾਈਵ ...

ਪੂਰੀ ਖ਼ਬਰ »

'ਸਿੱਖ ਤਾਲਮੇਲ ਕਮੇਟੀ' ਵੱਡਾ ਕਾਫ਼ਲਾ ਲੈ ਕੇ ਅੱਜ ਚੰਡੀਗੜ੍ਹ ਮੋਰਚੇ 'ਚ ਹੋਵੇਗੀ ਸ਼ਾਮਿਲ

ਜਲੰਧਰ, 28 ਜਨਵਰੀ (ਐੱਮ. ਐੱਸ. ਲੋਹੀਆ)-ਪਿਛਲੇ 30-32 ਸਾਲਾਂ ਤੋਂ ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਦੀਆਂ ਬਰੰੂਹਾਂ 'ਤੇ ਲਗਾਏ ਗਏ ਕੌਮੀ ਇਨਸਾਫ਼ ਮੋਰਚੇ 'ਚ 'ਵਾਰਿਸ ਪੰਜਾਬ ਦੇ ਜਥੇਬੰਦੀ' ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ 29 ਜਨਵਰੀ ਨੂੰ ਸੰਗਤਾਂ ...

ਪੂਰੀ ਖ਼ਬਰ »

ਹਿਮਾਚਲ ਦੇ ਮੁੱਖ ਮੰਤਰੀ ਨੂੰ ਮਿਲੇ ਰਾਜ ਕੁਮਾਰ ਚੱਬੇਵਾਲ

ਜਲੰਧਰ, 28 ਜਨਵਰੀ (ਸ਼ਿਵ)-ਪੰਜਾਬ ਵਿਧਾਨ ਸਭਾ 'ਚ ਉਪ ਸੀ. ਐਲ. ਪੀ. ਆਗੂ ਰਾਜ ਕੁਮਾਰ ਚੱਬੇਵਾਲ ਤੇ ਪੰਜਾਬ ਸਟੇਟ ਸੀਡਸ, ਕਾਰਪੋਰੇਸ਼ਨ ਦੇ ਸਾਬਕਾ ਡਾਇਰੈਕਟਰ ਜਗਦੀਸ਼ ਸਮਰਾਏ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਕੀਤਾ ਗਿ੍ਫ਼ਤਾਰ

ਜਲੰ ਧਰ, 28 ਜਨਵਰੀ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਪੀ. ਓ. ਸਟਾਫ਼ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਸਰਬਜੀਤ ਸਿੰਘ ਉਰਫ਼ ਲਵਲੀ ਪੁੱਤਰ ਲਾਭ ਸਿੰਘ ਵਾਸੀ ਲਸੂੜੀ ਮੁਹੱਲਾ, ਜਲੰਧਰ ਵਜੋਂ ਦੱਸੀ ਗਈ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ

ਜਲੰਧਰ, 28 ਜਨਵਰੀ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਤੇ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮÏਕੇ ਵਿਸ਼ੇਸ਼ ਦੀਵਾਨ ਸਜਾਏ ਗਏ | ਸਮਾਗਮ ਦੌਰਾਨ ਭਾਈ ਪਵਨੀਤ ਸਿੰਘ, ਭਾਈ ਗੁਰਪਾਲ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਸਮਾਗਮ 'ਚ ਡਾ. ਗਿਰੀਸ਼ ਬਾਲੀ ਦਾ ਸਨਮਾਨ

ਜਲੰਧਰ, 28 ਜਨਵਰੀ (ਸ਼ਿਵ)-ਅਪਾਹਜ ਸਹਾਇਕ ਸਭਾ ਵਲੋਂ ਚਲਾਏ ਜਾ ਰਹੇ ਅਪਾਹਜ ਆਸ਼ਰਮ 'ਚ ਸਥਾਪਿਤ ਮਾਂ ਦੁਰਗਾ ਮੰਦਰ ਵਿਚ 8ਵਾਂ ਮੂਰਤੀ ਸਥਾਪਨਾ ਦਿਵਸ ਕਰਵਾਇਆ ਗਿਆ, ਜਿਸ 'ਚ ਕੁ ਚੇਅਰਪਰਸਨ ਸੁਨੀਤਾ ਕਪੂਰ ਨੇ ਭਗਵਾਨ ਦਾ ਗੁਣਗਾਨ ਕੀਤਾ | ਉਥੇ ਗਣਤੰਤਰ ਦਿਵਸ ਮੌਕੇ ਦੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX