ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਮਾਘ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਹੁਸ਼ਿਆਰਪੁਰ / ਮੁਕੇਰੀਆਂ

ਨੰਗਲ ਸ਼ਹੀਦਾਂ 'ਚ ਡਿਸਪੈਂਸਰੀ ਨੂੰ ਬੰਦ ਕਰ ਕੇ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹਣ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹਣ ਦੀ ਹੋੜ 'ਚ ਪਹਿਲਾਂ ਤੋਂ ਚੱਲ ਰਹੀਆਂ ਡਿਸਪੈਂਸਰੀਆਂ ਨੂੰ ਬੰਦ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਦਾ ਲੋਕਾਂ ਵਲੋਂ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ | ਅਜਿਹਾ ਹੀ ਮਾਮਲਾ ਪਿੰਡ ਨੰਗਲ ਸ਼ਹੀਦਾਂ ਦਾ ਹੈ, ਜਿੱਥੇ ਸਰਕਾਰ ਨੇ ਮੁਹੱਲਾ ਕਲੀਨਿਕ ਦੇ ਨਾਂਅ 'ਤੇ ਪਿੰਡ ਦੀ ਡਿਸਪੈਂਸਰੀ ਨੂੰ ਬੰਦ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਰਪੰਚ ਪਰਮਜੀਤ ਕੌਰ, ਵਿਜੈ ਕੁਮਾਰ, ਜਗਤਾਰ ਸਿੰਘ ਪੰਚ ਆਦਿ ਲੋਕਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ 'ਚ ਪਹਿਲਾਂ ਤੋਂ ਚੱਲ ਰਹੀਆਂ ਡਿਸਪੈਂਸਰੀਆਂ ਨੂੰ ਬੰਦ ਕਰਕੇ ਸਿਰਫ਼ ਵਾਹ-ਵਾਹ ਖੱਟਣ ਲਈ ਉਨ੍ਹਾਂ ਨੂੰ ਆਮ ਆਦਮੀ ਕਲੀਨਿਕ ਦਾ ਨਾਂਅ ਦੇਣਾ ਕਿਸੇ ਵੀ ਪੱਖ ਤੋਂ ਸਹੀ ਨਹੀਂ ਹੈ ਅਤੇ ਇਹ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦੀ ਨੀਤੀ ਹੀ ਹੈ | ਲੋਕਾਂ ਨੇ ਕਿਹਾ ਕਿ ਉਕਤ ਡਿਸਪੈਂਸਰੀ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੀ ਮਦਦ ਨਾਲ ਚੱਲ ਰਹੀ ਸੀ, ਜਿਸ ਦਾ ਲਾਭ ਨਾਲ ਲੱਗਦੇ ਪਿੰਡਾਂ ਦੇ ਲੋਕ ਵੀ ਲੈ ਰਹੇ ਸਨ | ਉਨ੍ਹਾਂ ਕਿਹਾ ਕਿ ਬਹੁਤੇ ਲੋਕ ਤਾਂ ਡਿਸਪੈਂਸਰੀ ਤੋਂ ਦਵਾਈ ਲੈ ਕੇ ਠੀਕ ਹੋ ਜਾਂਦੇ ਹਨ, ਪ੍ਰੰਤੂ ਹੁਣ ਡਾਕਟਰ ਨਾ ਹੋਣ ਕਾਰਨ ਉਨ੍ਹਾਂ ਨੂੰ ਹੁਸ਼ਿਆਰਪੁਰ ਜਾਂ ਦੂਰ ਦੇ ਹਸਪਤਾਲਾਂ ਤੱਕ ਪਹੁੰਚ ਕਰਨੀ ਪੈ ਰਹੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਡਿਸਪੈਂਸਰੀ ਨੂੰ ਬੰਦ ਨਾ ਕਰਕੇ ਉੱਥੇ ਡਾਕਟਰ ਮੁਹੱਈਆ ਕਰਵਾਇਆ ਜਾਵੇ |

ਪਿੰਡ ਉਡਰਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ - ਸੰਤ ਜਸਪਾਲ ਸਿੰਘ

ਦਸੂਹਾ, 29 ਜਨਵਰੀ (ਭੁੱਲਰ)- ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਬੰਧੀ ਡੇਰਾ ਬਾਬਾ ਬੰਨਾਂ ਰਾਮ ਉਡਰਾ ਵਿਖੇ ਹਰ ਸਾਲ ਦੀ ਤਰਾਂ ਨਗਰ ਕੀਰਤਨ 4 ਫਰਵਰੀ ਨੂੰ ਸਜਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਸੰਤ ਬਾਬਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਜਿੰਪਾ ਨੇ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਪੇਂਡੂ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ...

ਪੂਰੀ ਖ਼ਬਰ »

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹਰਿਆਣਾ, 29 ਜਨਵਰੀ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਮਾਗਮ ਸੰਤ ਬਸੰਤ ਸਿੰਘ ਦੇ ਤਪ ਅਸਥਾਨ ਪਿੰਡ ਫਤਿਹਪੁਰ-ਭਟੋਲੀਆਂ ਤੋਂ ਸ੍ਰੀ ਗੁਰੂ ...

ਪੂਰੀ ਖ਼ਬਰ »

240 ਗ੍ਰਾਮ ਨਸ਼ੀਲੇ ਪਦਾਰਥ ਸਮੇਤ 2 ਮੋਟਰਸਾਈਕਲ ਸਵਾਰ ਕਾਬੂ

ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)-ਇੰਸਪੈਕਟਰ ਕਰਨੈਲ ਸਿੰਘ ਐੱਸ.ਐੱਚ.ਓ. ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਗੜ੍ਹਸ਼ੰਕਰ ਪੁਲਿਸ ਨੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ 240 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਇੰਸ. ਕਰਨੈਲ ਸਿੰਘ ਨੇ ਦੱਸਿਆ ਕਿ ਐੱਸ.ਆਈ. ...

ਪੂਰੀ ਖ਼ਬਰ »

ਕਾਰਾਂ ਦੀ ਟੱਕਰ 'ਚ ਚਾਲਕ ਵਾਲ-ਵਾਲ ਬਚੇ

ਨਸਰਾਲਾ, 29 ਜਨਵਰੀ (ਸਤਵੰਤ ਸਿੰਘ ਥਿਆੜਾ)-ਹੁਸ਼ਿਆਰਪੁਰ-ਜਲੰਧਰ ਰੋਡ ਖ਼ਰਾਬ ਹੋਣ ਕਾਰਨ ਇੱਕ ਕਾਰ ਚਾਲਕ ਆਪਣੀ ਸਾਈਡ ਤੋਂ ਉਲਟ ਦੂਜੇ ਪਾਸੇ ਆਉਣ ਕਰਕੇ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਪੁੱਤਰ ਸਰਵਣ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਐਮਾਂ ਮਾਂਗਟ, 29 ਜਨਵਰੀ (ਭੰਮਰਾ)- ਪਿੰਡ ਨੌਸ਼ਹਿਰਾ ਪੱਤਣ ਵਿਖੇ ਚੋਰਾਂ ਵਲੋਂ ਇੱਕ ਘਰ 'ਚ ਰੱਖੇ ਗਹਿਣੇ ਅਤੇ ਨਕਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਹਰਵਿੰਦਰ ਕੌਰ ਪਤਨੀ ਰਵਿੰਦਰ ਸਿੰਘ ਪਿੰਡ ਨੌਸ਼ਹਿਰਾ ਪੱਤਣ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਚਾਈਨਾ ਡੋਰ ਨਾਲ ਐਕਟਿਵਾ ਸਵਾਰ ਵਿਅਕਤੀ ਜ਼ਖ਼ਮੀ

ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)-ਇੱਥੇ ਦੁਪਹਿਰ ਸਮੇਂ ਚੰਡੀਗੜ੍ਹ ਰੋਡ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਦੇ ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਭਜਨ ਰਾਮ (60) ਪੁੱਤਰ ਰੌਣਕੀ ਰਾਮ ਵਾਸੀ ਨਿਆਣਾ ਬੇਟ ਥਾਣਾ ਬਲਾਚੌਰ ...

ਪੂਰੀ ਖ਼ਬਰ »

ਕਾਨੂੰਨਗੋ/ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਵਲੋਂ ਜਿੰਪਾ ਨੂੰ ਮੰਗ ਪੱਤਰ

ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)-ਦੀ ਰਿਟਾਇਰਡ ਰੈਵੀਨਿਊ ਕਾਨੂੰਗੋ/ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਵਲੋਂ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਦੀ ਅਗਵਾਈ 'ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰੁਪਿੰਦਰ ਸੈਣੀ ਪੁੱਤਰੀ ਰਾਜਿੰਦਰ ਸਿੰਘ ਵਾਸੀ ਕੋਟਲਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਨੇ 5 ਥਾਵਾਂ ਤੋਂ ਖਾਧ ਪਦਾਰਥਾਂ ਦੇ 11 ਨਮੂਨੇ ਭਰੇ

ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ 'ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਹੁਸ਼ਿਆਰਪੁਰ ਦੀਆਂ ...

ਪੂਰੀ ਖ਼ਬਰ »

ਟਾਂਡਾ ਪੁਲਿਸ ਵਲੋਂ ਗੰਨ ਪੁਆਇੰਟ 'ਤੇ ਖੋਹੀ ਗਈ ਕਾਰ ਬਰਾਮਦ

ਟਾਂਡਾ ਉੜਮੁੜ, 29 ਜਨਵਰੀ (ਦੀਪਕ ਬਹਿਲ, ਕੁਲਬੀਰ ਸਿੰਘ ਗੁਰਾਇਆ)- ਬੀਤੀ ਰਾਤ ਪਿੰਡ ਬੈਂਸ ਅਵਾਨ ਦੇ ਗੋਲਡਨ ਫੂਡ ਰੈਸਟੋਰੈਂਟ ਤੋਂ ਗੰਨ ਪੁਆਇੰਟ 'ਤੇ ਖੋਹ ਕੀਤੀ ਗਈ ਟੈਕਸਨ ਕਾਰ ਨੂੰ ਟਾਂਡਾ ਪੁਲਿਸ ਨੇ 24 ਘੰਟਿਆਂ ਤੋਂ ਪਹਿਲਾਂ ਹੀ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ ਬੰਗਾ 'ਚ ਵਿਦਾਇਗੀ ਸਮਾਗਮ

ਨਵਾਂਸ਼ਹਿਰ/ਬੰਗਾ, 29 ਜਨਵਰੀ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਸਤਲੁਜ ਪਬਲਿਕ ਸਕੂਲ ਬੰਗਾ ਵਿਖੇ ਗਿਆਰਵੀਂ ਦੇ ਵਿਦਿਆਰਥੀਆਂ ਵਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਐਮ. ਡੀ ਪਾਲ ...

ਪੂਰੀ ਖ਼ਬਰ »

ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 5 ਨੂੰ

ਬੁੱਲ੍ਹੋਵਾਲ, 29 ਜਨਵਰੀ (ਲੁਗਾਣਾ)-ਪਿੰਡ ਸਰਿਹਾਲਾ ਮੂੰਡੀਆਂ ਵਿਖੇ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 5 ਫਰਵਰੀ ਦਿਨ ਐਤਵਾਰ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੋਸਾਇਟੀ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਚਾਂਦੀ ਦਾ ਤਗਮਾ ਜਿੱਤਣ ਵਾਲੀ ਅਨਮੋਲਪ੍ਰੀਤ ਕੌਰ ਦਾ ਕੀਤਾ ਸਨਮਾਨ

ਅੱਡਾ ਸਰਾਂ, 29 ਜਨਵਰੀ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੀ ਸੱਤਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਰਾਜ ਪੱਧਰੀ ਤਾਈਕਵਾਂਡੋ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ 3 ਵਿਦਿਆਰਥੀ ਅੰਤਰਰਾਜੀ ਦੌਰੇ ਲਈ ਰਵਾਨਾ

ਦਸੂਹਾ, 29 ਜਨਵਰੀ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ. ਹਰਭਗਵੰਤ ਸਿੰਘ ਦੀ ਰਹਿਨੁਮਾਈ ਹੇਠਾਂ ਅਤੇ ਪਿ੍ੰਸੀਪਲ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਤਿੰਨ ਐਨ.ਐੱਸ.ਐੱਸ. ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਯੂਨੀਅਨ ਦੀ ਚੋਣ

ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜ਼ਿਲ੍ਹੇ ਦੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਯੂਨੀਅਨ ਦੀ ਚੋਣ ਅਬਜ਼ਰਵਰ ਮਨਜੀਤ ਰਈਆ ਦੀ ਅਗਵਾਈ 'ਚ ਹੋਈ | ਇਸ ਮੌਕੇ ਜ਼ਿਲ੍ਹੇ ਦੇ ਸਮੂਹ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨਾਂ ...

ਪੂਰੀ ਖ਼ਬਰ »

ਮੈਰੀਲੈਂਡ ਸਕੂਲ ਆਲਮਪੁਰ 'ਚ ਕਮਲ ਘੋਤੜਾ ਨੇ ਝੰਡਾ ਲਹਿਰਾਇਆ

ਮਿਆਣੀ, 29 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਮੈਰੀਲੈਂਡ ਇੰਟਰਨੈਸ਼ਨਲ ਸਕੂਲ ਆਲਮਪੁਰ ਵਿਖੇ ਪਿ੍ੰਸੀਪਲ ਮਨਪ੍ਰੀਤ ਕੌਰ ਦੀ ਅਗਵਾਈ ਵਿਚ ਸਟਾਫ਼ ਅਤੇ ਬੱਚਿਆਂ ਨੇ ਦੇਸ਼ ਦਾ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ...

ਪੂਰੀ ਖ਼ਬਰ »

ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ 'ਚ ਮਿਆਣੀ ਨੇ ਝੰਡਾ ਲਹਿਰਾਇਆ

ਮਿਆਣੀ, 29 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਆਦੇਸ਼ ਇੰਟਰਨੈਸ਼ਨਲ ਸਕੂਲ ਲਖਿੰਦਰ ਮਿਆਣੀ ਵਿਖੇ ਦੇਸ਼ ਦਾ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਉਪਰੰਤ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਪਰਾਕ੍ਰਮ ਦਿਵਸ ਮਨਾਇਆ

ਦਸੂਹਾ, 29 ਜਨਵਰੀ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਚ ਇਤਿਹਾਸ ਵਿਭਾਗ ਨੇ ਨੇਤਾ ਸ਼ੁਭਾਸ਼ ਚੰਦਰ ਬੋਸ ਜੀ ਦੇ 126ਵੇਂ ਜਨਮ ਦਿਵਸ ਨੂੰ ਪਰਾਕ੍ਰਮ ਦਿਵਸ ਵਜੋਂ ਮਨਾਇਆ | ਇਸ ਮੌਕੇ ਇਤਿਹਾਸ ਵਿਭਾਗ ਦੇ ਪੋ੍ਰਫੈਸਰ ਜਤਿੰਦਰ ਕੁਮਾਰ ਸਹਗਲ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮਨਾਇਆ

ਦਸੂਹਾ, 29 ਜਨਵਰੀ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਉੱਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦੌਰਾਨ ...

ਪੂਰੀ ਖ਼ਬਰ »

ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਦਸੂਹਾ, 29 ਜਨਵਰੀ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਪਿ੍ੰਸੀਪਲ ਡਾ. ਵਰਿੰਦਰ ਕੌਰ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਇਆ ਗਿਆ | ਕਾਲਜ ਦੇ ਵਿਦਿਆਰਥੀਆਂ ਵਲੋਂ ਜੋਤੀ ਪ੍ਰਵਜਲਣ, ਸ਼ਬਦ ਗਾਇਨ, ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਲੋੜਵੰਦ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ

ਬੁੱਲ੍ਹੋਵਾਲ, 29 ਜਨਵਰੀ (ਲੁਗਾਣਾ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਹੇਜਮਾਂ ਵਿਚ ਲੋੜਵੰਦ ਵਿਦਿਆਰਥੀਆਂ ਨੂੰ ਸਾਂਝ ਕੇਂਦਰ ਥਾਣਾ ਬੁੱਲ੍ਹੋਵਾਲ ਦੇ ਮੁਲਾਜ਼ਮਾਂ ਵਲੋਂ ਠੰਢ ਤੋਂ ਬਚਣ ਲਈ ਕੋਟੀਆਂ ਵੰਡੀਆਂ ਗਈਆਂ | ਇਸ ਮੌਕੇ ਪੁਲਿਸ ਥਾਣਾ ਬੁੱਲ੍ਹੋਵਾਲ ਦੇ ...

ਪੂਰੀ ਖ਼ਬਰ »

ਦੋਆਬਾ ਸਕੂਲ ਦੋਹਲਰੋਂ ਨੇ ਇਨਾਮ ਵੰਡ ਸਮਾਗਮ ਕਰਵਾਇਆ

ਮਾਹਿਲਪੁਰ, 29 ਜਨਵਰੀ (ਰਜਿੰਦਰ ਸਿੰਘ)-ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਗਿੱਲ ਸਰਪ੍ਰਸਤੀ ਹੇਠ ਚੱਲ ਰਹੇ ਦੋਆਬਾ ਪਬਲਿਕ ਸਕੂਲ ਦੋਹਲਰੋ ਵਿਖੇ ਪਿ੍ੰ. ਅਰੁਣ ਗੁਪਤਾ ਦੀ ਦੇਖ ਰੇਖ 'ਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਮਹਿਮਾਨ ਵਜੋਂ ਸ਼ਾਮਿਲ ਹੋਏ ...

ਪੂਰੀ ਖ਼ਬਰ »

ਚੌਲਾਂਗ ਖੇਤਰ ਵਿਚ ਡੇਢ ਦਰਜਨ ਮੋਟਰਾਂ ਦੀਆ ਤਾਰਾਂ ਚੋਰੀ

ਚੌਲਾਂਗ, 29 ਜਨਵਰੀ (ਸੁਖਦੇਵ ਸਿੰਘ)- ਇਥੋਂ ਨਜ਼ਦੀਕੀ ਪਿੰਡ ਨੰਗਲ ਫਰੀਦ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋ ਡੇਢ ਦਰਜ਼ਨ ਮੋਟਰਾ ਤੋਂ ਤਾਰਾਂ ਚੋਰੀ ਕਰਨ ਦਾ ਸਮਾਚਾਰ ਮਿਲਿਆ | ਪੀੜਤ ਕਿਸਾਨ ਹਰਪ੍ਰੀਤ ਸਿੰਘ ਤੋਂ ਜਾਣਕਾਰੀ ਅਨੁਸਾਰ ਸਵੇਰੇ ਉਹ ਜਦੋ ਆਪਣੇ ਖੇਤਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਤੇ ਖਜ਼ਾਨਾ ਮੰਤਰੀ ਚੀਮਾ ਦੀ ਰਿਹਾਇਸ਼ ਅੱਗੇ ਧਰਨੇ 8 ਤੇ 15 ਨੂੰ

ਬੁੱਲ੍ਹੋਵਾਲ, 29 ਜਨਵਰੀ (ਲੁਗਾਣਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਬਰਾਂਚ ਹੁਸ਼ਿਆਰਪੁਰ ਦੀ ਮੀਟਿੰਗ ਆਲੋਵਾਲ ਵਾਟਰਬਾਕਸ 'ਤੇ ਹੋਈ ¢ ਇਸ ਮÏਕੇ ਬ੍ਰਾਂਚ ਪ੍ਰਧਾਨ ਸੁਖਵਿੰਦਰ ਸਿੰਘ ਚੁੰਬਰ ਅਤੇ ਮਨਦੀਪ ਸਿੰਘ ਸੈਣੀ ਨੇ ਕਿਹਾ ...

ਪੂਰੀ ਖ਼ਬਰ »

ਬੀਜ ਕੰਪਨੀ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ

ਬੁੱਲ੍ਹੋਵਾਲ, 29 ਜਨਵਰੀ (ਲੁਗਾਣਾ)-ਪਾਇਉਨੀਅਰ ਬੀਜਾਂ ਦੀ ਕੰਪਨੀ ਵਲੋਂ ਬਸੰਤ ਰੁੱਤ ਦੀ ਮੱਕੀ ਦੀ ਫ਼ਸਲ ਨੂੰ ਮੁੱਖ ਰੱਖਦੇ ਹੋਏ ਇਕ ਕਿਸਾਨ ਸਿਖਲਾਈ ਕੈਂਪ ਆਲੋਵਾਲ ਵਿਖੇ ਲਗਾਇਆ ਗਿਆ | ਇਸ ਕੈਂਪ ਵਿਚ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਸਿਖਲਾਈ ...

ਪੂਰੀ ਖ਼ਬਰ »

ਜਸਵੰਤ ਹਸਪਤਾਲ ਵਿਚ ਹੁੰਦਾ ਪੇਟ ਤੇ ਜਿਗਰ ਦੀਆਂ ਬਿਮਾਰੀਆਂ ਦਾ ਇਲਾਜ

ਜਲੰਧਰ, 29 ਜਨਵਰੀ (ਅ.ਬ.)-ਪੇਟ ਅਤੇ ਜਿਗਰ ਦੇ ਹਰ ਤਰ੍ਹਾਂ ਦੇ ਰੋਗਾਂ ਦੇ ਮਾਹਰ ਡਾ. ਜਸਵੰਤ ਸਿੰਘ, ਜਸਵੰਤ ਹਸਪਤਾਲ, ਅੱਡਾ ਬਸਤੀਆਂ, ਨਾਲ ਪੈਟਰੋਲ ਪੰਪ ਜਲੰਧਰ ਵਿਖੇ ਪੇਟ ਅਤੇ ਜਿਗਰ ਦੀਆਂ ਬਿਮਾਰੀਆਂ ਦਾ ਇਲਾਜ ਮਸ਼ੀਨਾਂ ਨਾਲ ਤਸੱਲੀਬਖਸ਼ ਕੀਤਾ ਜਾਂਦਾ ਹੈ | ਇਹ ਹਸਪਤਾਲ ...

ਪੂਰੀ ਖ਼ਬਰ »

ਕੌਂਸਲਰ ਰਾਕੇਸ਼ ਬੱਸੀ ਤੇ ਵਿਜੈ ਕੁਮਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਦਸੂਹਾ, 29 ਜਨਵਰੀ (ਕੌਸ਼ਲ)- ਆਮ ਆਦਮੀ ਪਾਰਟੀ ਦਸੂਹਾ ਵਲੋਂ ਆਪਣੇ ਪਰਿਵਾਰ ਵਿਚ ਵਾਧਾ ਕਰਦੇ ਹੋਏ ਇੱਕ ਕਾਂਗਰਸੀ ਕੌਂਸਲਰ ਅਤੇ ਇੱਕ ਅਕਾਲੀ ਆਗੂ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਵਿਚ ਆਪਣੀ ਪਾਰਟੀ ਵਿਚ ਸ਼ਾਮਿਲ ਕੀਤੇ ਗਏ | ...

ਪੂਰੀ ਖ਼ਬਰ »

ਮਾਤਾ ਸੁਰਿੰਦਰ ਕੌਰ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)-ਗੜ੍ਹਸ਼ੰਕਰ ਨਿਵਾਸੀ ਮਹਿੰਦਰਪਾਲ ਸਿੰਘ, ਜਗਜੀਤ ਸਿੰਘ ਯੂ.ਕੇ. ਤੇ ਪਰਿਵਾਰ ਵਲੋਂ ਮਾਤਾ ਸੁਰਿੰਦਰ ਕੌਰ ਦੀ ਯਾਦ ਵਿਚ ਗੁਰਦੁਆਰਾ ਭਾਈ ਤਿਲਕੂ ਜੀ ਗੜ੍ਹਸ਼ੰਕਰ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੀ ...

ਪੂਰੀ ਖ਼ਬਰ »

ਪਟਵਾਰੀਆਂ ਨੇ ਬਿਜਲੀ ਕੁਨੈਕਸ਼ਨ ਚਾਲੂ ਕਰਵਾਉਣ ਲਈ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਬਿਜਲੀ ਬਿੱਲ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਪਟਵਾਰ ਵਰਕ ਸਟੇਸ਼ਨ ਗੜ੍ਹਸ਼ੰਕਰ ਦਾ ਪਿਛਲੇ ਪੰਜ ਮਹੀਨਿਆਂ ਤੋਂ ਬਿਜਲੀ ਕੁਨੈਕਸ਼ਨ ਕੱਟੇ ਜਾਣ ਕਾਰਨ ਬੰਦ ਪਈ ਬਿਜਲੀ ਸਪਲਾਈ ਤੋਂ ਪ੍ਰੇਸ਼ਾਨ ਪਟਵਾਰੀਆਂ ਨੇ ਬਿਜਲੀ ਕੁਨੈਕਸ਼ਨ ...

ਪੂਰੀ ਖ਼ਬਰ »

ਸੈਣੀਬਾਰ ਕਾਲਜ ਬੁੱਲ੍ਹੋਵਾਲ ਦੇ ਵਿਦਿਆਰਥੀਆਂ ਨੈਸ਼ਨਲ ਵੋਟਰ ਦਿਵਸ ਮਨਾਇਆ

ਬੁੱਲ੍ਹੋਵਾਲ, 29 ਜਨਵਰੀ (ਲੁਗਾਣਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਆਉਂਦੇ ਸੈਣੀਬਾਰ ਸਕੂਲ ਕਾਲਜ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚਲ ਰਹੇ ਸੈਣੀਬਾਰ ਕਾਲਜ ਬੁੱਲ੍ਹੋਵਾਲ(ਖਡਿਆਲਾ ਸੈਣੀਆਂ) ਦੇ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬੁੱਲ੍ਹੋਵਾਲ, 29 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਵਿਖੇ ਰਾਸ਼ਟਰੀ ਵੋਟਰ ਦਿਵਸ ਪਿ੍੍ਰੰ. ਸੁਿਲੰਦਰ ਸਿੰਘ ਸਹੋਤਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸਹੁੰ ਚੁਕਾਉਂਦਿਆਂ ਉਨ੍ਹਾਂ ਕਿਹਾ ਕਿ ਰਾਸ਼ਟਰੀ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਵਲੋਂ ਸਿੱਖ ਫ਼ੌਜੀਆਂ ਨੂੰ ਹੈਲਮਟ ਲਾਗੂ ਕਰਨ ਦੇ ਫ਼ੈਸਲੇ ਦਾ ਵਿਰੋਧ

ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)-ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਦੇ ਮੈਂਬਰ ਸਾਬਕਾ ਫ਼ੌਜੀਆਂ ਵਲੋਂ ਕੇਂਦਰ ਸਰਕਾਰ ਵਲੋਂ ਸਿੱਖ ਫ਼ੌਜੀਆਂ ਨੂੰ ਹੈਲਮਟ ਲਾਗੂ ਕਰਨ ਦੇ ਫ਼ੈਸਲੇ ਦੇ ਰੋਸ ਵਜੋਂ ਮੀਟਿੰਗ ਕਰਕੇ ਕੇਂਦਰ ਸਰਕਾਰ ਦੇ ਫ਼ੈਸਲੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪਛਤਾ ਰਹੇ ਨੇ ਪੰਜਾਬ ਦੇ ਲੋਕ-ਰਾਠਾਂ

ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਇੱਥੇ ਆਪਣੇ ਦਫ਼ਤਰ ਵਿਚ ਪਾਰਟੀ ਦੇ ਸਰਕਲ ਪ੍ਰਧਾਨ ਤੇ ਹੋਰ ਆਗੂਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਬੂਥ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ 'ਚ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਹਾਜੀਪੁਰ, 29 ਜਨਵਰੀ (ਜੋਗਿੰਦਰ ਸਿੰਘ)- ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਪਨਖੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਪ੍ਰਧਾਨਗੀ ਹੇਠ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕ ਸ਼ਵੇਤ ਕਮਲ ਨੇ ਸਕੂਲ ਦੇ ...

ਪੂਰੀ ਖ਼ਬਰ »

ਥਿੰਦ ਪਰਿਵਾਰ ਦੀ ਮਦਦ ਨਾਲ ਅੱਜੋਵਾਲ 'ਚ ਬਣੇਗਾ ਇਕ ਹੋਰ ਪੱਕਾ ਘਰ-ਪਰਹਾਰ

ਹੁਸ਼ਿਆਰਪੁਰ, 29 ਜਨਵਰੀ (ਨਰਿੰਦਰ ਸਿੰਘ ਬੱਡਲਾ)-ਝੁੱਗੀ-ਝੌਪੜੀਆਂ 'ਚ ਰਹਿਣ ਲਈ ਮਜਬੂਰ ਜ਼ਰੂਰਤਮੰਦ ਪਰਿਵਾਰਾਂ ਨੂੰ ਪੱਕੇ ਘਰ ਬਣਾ ਕੇ ਦੇ ਰਹੀ ਸੰਸਥਾ ਹੋਮ ਫ਼ਾਰ ਹੋਮਲੈੱਸ ਵਲੋਂ ਪ੍ਰਧਾਨ ਵਰਿੰਦਰ ਸਿੰਘ ਪਰਹਾਰ ਦੀ ਅਗਵਾਈ ਹੇਠ ਪਿੰਡ ਅੱਜੋਵਾਲ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ 3 ਘੰਟੇ ਲਈ ਟਾਂਡਾ ਰੇਲਵੇ ਟਰੈਕ ਜਾਮ

ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ, ਕੁਲਬੀਰ ਸਿੰਘ ਗੁਰਾਇਆ, ਦੀਪਕ ਬਹਿਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਵਲੋਂ ਰੇਲਵੇ ਸਟੇਸ਼ਨ ਟਾਂਡਾ ਤੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਅਤੇ ਕੁਲਦੀਪ ਸਿੰਘ ...

ਪੂਰੀ ਖ਼ਬਰ »

ਐਨ. ਆਰ. ਆਈ ਸੱਜਣਾਂ ਵਲੋਂ ਸਕੂਲ ਨੂੰ 2 ਲੱਖ ਦੀ ਆਰਥਿਕ ਸਹਾਇਤਾ

ਮੁਕੇਰੀਆਂ, 29 ਜਨਵਰੀ (ਰਾਮਗੜ੍ਹੀਆ)- ਸਥਾਨਕ ਬੀ. ਐੱਸ. ਪੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਸਕੂਲ ਦੇ ਪੁਰਾਣੇ ਵਿਦਿਆਰਥੀ ਸ. ਅਮਰਜੀਤ ਸਿੰਘ ਅਤੇ ਸ. ਤਰਲੋਕ ਸਿੰਘ ਵਾਸੀ ਪੰਜਢੇਰਾ ਕਲਾਂ ਨੇ ਸਕੂਲ ਨੂੰ ਦੋ ਲੱਖ ਰੁਪਏ ਦੀ ਆਰਥਿਕ ਸਹਾਇਤਾ ...

ਪੂਰੀ ਖ਼ਬਰ »

ਕੰਢੀ ਵਿਕਾਸ ਬੋਰਡ ਪੰਜਾਬ ਬਣਾਉਣ ਦੀ ਮੰਗ

ਦਸੂਹਾ, 29 ਜਨਵਰੀ (ਭੁੱਲਰ)- ਸਮਾਜ ਸੇਵੀ ਦੁਸ਼ਿਅੰਤ ਮਿਨਹਾਸ, ਪੂਰਨ ਚੰਦ, ਪੰਚ ਸਤੀਸ਼ ਕੁਮਾਰ, ਅਸ਼ਵਨੀ ਕੁਮਾਰ ਅਤੇ ਵਿਜੇ ਪਾਲ ਸਿੰਘ ਨੇ ਸਾਂਝੇ ਤੌਰ 'ਤੇ ਮੰਗ ਕੀਤੀ ਕਿ ਅੱਜ ਵੀ ਕੰਢੀ ਦੇ ਕਿਸਾਨਾਂ ਨੂੰ ਆਵਾਰਾ ਪਸ਼ੂਆਂ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦੀ ਤਿਆਰੀ ਲਈ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਦੀ ਮੀਟਿੰਗ

ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ 9 ਫਰਵਰੀ ਤੋਂ 13 ਫਰਵਰੀ ਤੱਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਫੁੱਟਬਾਲ ਸਟੇਡੀਅਮ 'ਚ ਕਰਵਾਏ ਜਾ ਰਹੇ 20ਵੇਂ ਰਾਜ ...

ਪੂਰੀ ਖ਼ਬਰ »

ਕੌਲਪੁਰ ਵਿਖੇ ਨਗਰ ਕੀਰਤਨ ਦਾ ਸਵਾਗਤ

ਨੰਗਲ ਬਿਹਾਲਾਂ, 29 ਜਨਵਰੀ (ਵਿਨੋਦ ਮਹਾਜਨ)- ਅੱਜ ਨਜ਼ਦੀਕੀ ਪਿੰਡ ਦੌਲੋਵਾਲ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦਾ ਪਿੰਡ ਕੌਲਪੁਰ ਪਹੁੰਚਣ 'ਤੇ ਸ਼ਰਧਾ ਨਾਲ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

4 ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਮੌਕੇ ਛੁੱਟੀ ਕਰਨ ਦੀ ਮੰਗ

ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਨਗਰ ਕੀਰਤਨ ਪ੍ਰਬੰਧਕ ਕਮੇਟੀ ਹੁਸ਼ਿਆਰਪੁਰ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਚੱਬੇਵਾਲ, 29 ਜਨਵਰੀ (ਪਰਮਜੀਤ ਨੌਰੰਗਾਬਾਦੀ)-ਸੱਤਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਹਰੀਆਂ ਵੇਲਾਂ ਸਾਹਿਬ ਤੋਂ ਜਿੰਦਾ ਸ਼ਹੀਦ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਮੁਖੀ ਮਿਸਲ ...

ਪੂਰੀ ਖ਼ਬਰ »

ਗੁਰੂ ਲਾਧੋ ਰੇ ਮਹਾਨ ਨਗਰ ਕੀਰਤਨ ਦਾ ਪ੍ਰਬੰਧਕਾਂ ਨੇ ਕੀਤਾ ਪੋਸਟਰ ਜਾਰੀ

ਮਿਆਣੀ, 29 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਸਲੇਮਪੁਰ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਨੌਜਵਾਨ ਕਲੱਬ ਸਲੇਮਪੁਰ, ਜਲਾਲਪੁਰ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਬਾਬਾ ਨਛੱਤਰ ਸਿੰਘ ਕਾਲੀ ਕੰਬਲੀਆਂ ਦੀ ਦੇਖ ਰੇਖ 'ਚ ਵਿਸ਼ਾਲ ਗੁਰੂ ਲਾਧੋ ਰੇ ਨਗਰ ...

ਪੂਰੀ ਖ਼ਬਰ »

ਕੋਰਸ ਕਰਨ ਵਾਲੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਭੇਟ

ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)-ਸਮਾਜ ਦੇ ਜ਼ਰੂਰਤਮੰਦ ਲੋਕਾਂ ਨੂੰ ਆਰਥਿਕ ਮਦਦ ਦੇਣ ਦੀ ਥਾਂ ਜੇਕਰ ਉਸ ਪਰਿਵਾਰ ਦੇ ਮੈਂਬਰਾਂ ਨੂੰ ਕਿਸੇ ਕੰਮ ਦਾ ਹੁਨਰ ਸਿਖਾ ਦਿੱਤਾ ਜਾਵੇ ਤਾਂ ਪੂਰੀ ਜ਼ਿੰਦਗੀ ਉਸ ਪਰਿਵਾਰ ਨੂੰ ਕਿਸੇ ਦੀ ਮਦਦ ਦੀ ਜ਼ਰੂਰਤ ਨਹੀਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਭੁੰਗਰਨੀ 'ਚ ਨਗਰ ਕੀਰਤਨ

ਹੁਸ਼ਿਆਰਪੁਰ, 29 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਪਾਤਿਸ਼ਾਹੀ ਸੱਤਵੀਂ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਇਤਿਹਾਸਕ ਪਿੰਡ ਭੁੰਗਰਨੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਡਾ. ਯੀਸ਼ਾ ਪਟੇਲ ਨੇ ਸਿਵਲ ਹਸਪਤਾਲ 'ਚ ਅਹੁਦਾ ਸੰਭਾਲਿਆ

ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)-ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਦੇ ਮਾਹਿਰ ਡਾਕਟਰ ਤੋਂ ਸੱਖਣੇ ਚਲੇ ਆ ਰਹੇ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਯੀਸ਼ਾ ਪਟੇਲ ਨੇ ਅਹੁਦਾ ਸੰਭਾਲ ਲਿਆ ਹੈ | ਐੱਸ.ਐੱਮ.ਓ. ਡਾ. ਰਮਨ ਕੁਮਾਰ ਨੇ ਕਿਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX