ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਮਾਘ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਜਗਰਾਓਂ

ਪੀ.ਡੀ.ਐੱਫ਼.ਏ. ਦੇ 16ਵੇਂ ਅੰਤਰਰਾਸ਼ਟਰੀ ਡੇਅਰੀ ਤੇ ਖੇਤੀ ਐਕਸਪੋ ਤਿੰਨ ਦਿਨਾਂ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਜਗਰਾਉਂ, 29 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੀ.ਡੀ.ਐੱਫ.ਏ. ਅੰਤਰਰਾਸ਼ਟਰੀ ਡੇਅਰੀ ਤੇ ਖੇਤੀ ਐਕਸਪੋ 16ਵਾਂ ਤਿੰਨ ਦਿਨਾਂ ਮੇਲਾ 3, 4 ਤੇ 5 ਫਰਵਰੀ ਨੂੰ ਪਸ਼ੂ ਮੰਡੀ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ | ਮੇਲੇ 'ਚ ਦੇਸ਼ ਦੁਨੀਆਂ ਦੇ ਡੇਅਰੀ ਤੇ ਖੇਤੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਤਿ ਆਧੁਨਿਕ ਤਕਨੀਕਾਂ ਦੇ ਹਾਣੀ ਬਣਾਉਣ ਲਈ ਖੇਤੀ ਮਾਹਿਰ ਅਤੇ ਵਿਦੇਸ਼ੀ ਵੱਡੀਆਂ ਕੰਪਨੀਆਂ ਮੇਲੇ ਦਾ ਸ਼ਿੰਗਾਰ ਹੋਣਗੀਆਂ | ਇਸ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲਣ ਸਬੰਧੀ ਅੱਜ ਪੀ.ਡੀ.ਐੱਫ਼.ਏ. ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਅਗਵਾਈ ਹੇਠ ਮੀਟਿੰਗ ਪਸ਼ੂ ਦਾਣਾ ਮੰਡੀ ਜਗਰਾਉਂ ਵਿਖੇ ਹੋਈ | ਇਸ ਸਬੰਧੀ ਪ੍ਰਧਾਨ ਸਦਰਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਏਕੜ ਵਿਚ ਇਹ ਪਸ਼ੂ ਅਤੇ ਡੇਅਰੀ ਮੇਲਾ ਲਗਾਇਆ ਜਾ ਰਿਹਾ ਹੈ | ਜਿਸ ਵਿਚ ਗਾਂਵਾਂ ਦੇ ਦੁੱਧ ਚੁਆਈ ਮੁਕਾਬਲਿਆਂ ਵਿਚ ਜੇਤੂ ਨੂੰ ਜੌਨਡੀਅਰ ਟਰੈਕਟਰ ਮਿਲੇਗਾ ਅਤੇ ਬਾਕੀ ਸਾਰੇ ਇਨਾਮਾਂ ਦੀ ਰਕਮ ਦੁੱਗਣੀ ਕਰ ਦਿੱਤੀ ਗਈ ਹੈ | ਇਸ ਸਬੰਧੀ ਲੱਖਾਂ ਰੁਪਏ ਦੇ ਆਕਰਸ਼ਿਤ ਇਨਾਮ ਵੰਡੇ ਜਾਣਗੇ | ਇਸ ਮੇਲੇ 'ਚ ਕੈਨੇਡਾ, ਅਮਰੀਕਾ, ਯੂਰਪ, ਸਾਊਥ ਅਫ਼ਰੀਕਾ ਅਤੇ ਏਸ਼ੀਆ ਦੀਆਂ ਅਤਿ ਆਧੁਨਿਕ ਮਸ਼ੀਨਰੀ ਕੰਪਨੀਆਂ ਦੇ ਪ੍ਰੋਡਕਟ ਖਿੱਚ ਦਾ ਕੇਂਦਰ ਹੋਣਗੇ | ਮੇਲੇ ਵਿਚ ਪਹਿਲੀ ਵਾਰ ਨੀਲੇ ਰਾਵੀ ਤੇ ਮੋਰ੍ਹਾ ਕਿਸਮ ਦੀਆਂ ਮੱਝਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ ਤੇ ਵੱਧ ਦੁੱਧ ਦੀ ਫੈਟ ਦੇਣ ਵਾਲੀ ਗਾਂ ਨੂੰ ਵਿਸ਼ੇਸ਼ ਇਨਾਮ ਦਿੱਤਾ ਜਾਵੇਗਾ | ਇਸ ਸਮੇਂ ਪ੍ਰੈੱਸ ਸਕੱਤਰ ਰੇਸ਼ਮ ਸਿੰਘ ਭੁੱਲਰ ਨੇ ਦੱਸਿਆ ਕਿ ਐਕਸਪੋ ਦੀਆਂ ਤਿਆਰੀਆਂ ਜ਼ੋਰਾਂ 'ਤੇ ਸ਼ੁਰੂ ਹੋ ਚੁੱਕੀਆਂ ਹਨ | ਇਸ ਮੌਕੇ ਬਲਬੀਰ ਸਿੰਘ ਨਵਾਂ ਸ਼ਹਿਰ, ਰਾਜਪਾਲ ਸਿੰਘ ਕੁਲਾਰ, ਰਣਜੀਤ ਸਿੰਘ ਲੰਗੇਆਣਾ, ਪਰਮਿੰਦਰ ਸਿੰਘ ਘੁਡਾਣੀ, ਸੁਖਦੇਵ ਸਿੰਘ ਬਰੋਲੀ, ਡਾਕਟਰ ਜੀ.ਐੱਸ. ਭੱਟੀ, ਬਲਜਿੰਦਰ ਸਿੰਘ ਸਠਿਆਲਾ, ਗੁਰਮੀਤ ਸਿੰਘ ਰੋਡੇ, ਅਵਤਾਰ ਸਿੰਘ ਥਾਬਲਾ, ਸੁਖਜਿੰਦਰ ਸਿੰਘ ਘੁੰਮਣ, ਕੁਲਦੀਪ ਸਿੰਘ ਸ਼ੇਰੋ, ਸੁਖਪਾਲ ਸਿੰਘ ਫਿਰੋਜ਼ਪੁਰ, ਸੁਖਰਾਜ ਸਿੰਘ ਗੁੜੇ, ਮਨਜੀਤ ਸਿੰਘ ਮੋਹੀ, ਬਲਵਿੰਦਰ ਸਿੰਘ ਚੌਂਤਰਾ, ਨਿਰਮਲ ਸਿੰਘ ਬਠਿੰਡਾ, ਕੁਲਦੀਪ ਸਿੰਘ ਮਾਨਸਾ, ਗੁਰਬਖਸ਼ ਸਿੰਘ ਬਾਜੇਕੇ, ਦਰਸ਼ਨ ਸਿੰਘ ਸੌਦਾ, ਸਿਕੰਦਰ ਸਿੰਘ ਪਟਿਆਲਾ, ਕੁਲਦੀਪ ਸਿੰਘ ਪਟਿਆਲਾ, ਸੁਖਦੀਪ ਸਿੰਘ ਫਾਜ਼ਿਲਕਾ, ਅਮਰਿੰਦਰ ਸਿੰਘ ਜਲੰਧਰ, ਜਰਨੈਲ ਸਿੰਘ ਬਰਨਾਲਾ, ਸੁਰਜੀਤ ਸਿੰਘ ਕੌਹਲੀ, ਗੀਤਇੰਦਰ ਸਿੰਘ ਭੁੱਲਰ, ਬਲਵਿੰਦਰ ਸਿੰਘ ਰਾਣਵਾਂ, ਬਲਿਹਾਰ ਸਿੰਘ, ਸਤਿੰਦਰ ਸਿੰਘ ਰੋਪੜ, ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ |

ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ '28ਵੇਂ ਅਲੌਕਿਕ ਦਸਮੇਸ਼ ਪੈਦਲ' ਦੀ 40 ਦਿਨਾਂ ਬਾਅਦ ਸੰਪੂਰਨਤਾ

ਹਠੂਰ, 29 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਇਤਿਹਾਸਿਕ ਤੇ ਵੈਰਾਗਮਈ ਦਿਹਾੜੇ ਨੂੰ ਸਮਰਪਿਤ ਅਰੰਭ ਹੋਏ '28ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ' ਦੀ ਅੱਜ 40 ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਹੱਲਾ ਕਲੀਨਿਕ ਦੇ ਨਾਂਅ 'ਤੇ ਲੋਕਾਂ ਨਾਲ ਕੀਤਾ ਧੋਖਾ-ਬਿੰਦਰ ਮਨੀਲਾ

ਭੂੰਦੜੀ, 29 ਜਨਵਰੀ (ਕੁਲਦੀਪ ਸਿੰਘ ਮਾਨ)- ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਆਦਮੀ ਮੁਹੱਲਾ ਕਲੀਨਿਕ ਦੇ ਨਾਂਅ 'ਤੇ ਲੋਕਾਂ ਨਾਲ ਧੋਖਾ ਕਰ ਰਹੀ ਹੈ | ਪ੍ਰਾਇਮਰੀ ਹੈਲਥ ਸੈਂਟਰ ਬੰਦ ਕਰਕੇ ਉਨ੍ਹਾਂ ਉੱਪਰ ਆਮ ਆਦਮੀ ਮੁਹੱਲਾ ਕਲੀਨਿਕ ਦੇ ...

ਪੂਰੀ ਖ਼ਬਰ »

ਟਰੱਕ ਯੂਨੀਅਨ ਹਠੂਰ ਦੇ ਨਵ-ਨਿਯੁਕਤ ਪ੍ਰਧਾਨ ਵਲੋਂ ਸਮੂਹ ਟਰੱਕ ਆਪ੍ਰਰੇਟਰਾਂ ਨਾਲ ਮੀਟਿੰਗ

ਹਠੂਰ, 29 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਟਰੱਕ ਯੂਨੀਅਨ ਹਠੂਰ ਦੇ ਨਵ-ਨਿਯੁਕਤ ਪ੍ਰਧਾਨ ਨੌਜਵਾਨ ਕਿਸਾਨ ਆਗੂ ਪ੍ਰਧਾਨ ਬਲਦੇਵ ਸਿੰਘ ਸੰਧੂ ਨੇ ਪ੍ਰਧਾਨਗੀ ਪਦ ਮਿਲਣ ਉਪਰੰਤ ਸਮੂਹ ਟਰੱਕ ਓਪਰੇਟਰਾਂ ਨਾਲ ਆਪਣੇ ਪਿੰਡ ਮਾਣੂੰਕੇ ਇਕ ਭਰਵੀਂ ਮੀਟਿੰਗ ਕੀਤੀ | ਜਿਸ ਵਿਚ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਰਾਜਪੁਰਾ ਬਾਲ ਆਸ਼ਰਮ 'ਚੋਂ ਭੱਜੇ 2 ਬੱਚਿਆਂ ਨੂੰ ਸੰਭਾਲਿਆ

ਜੋਧਾਂ, 29 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਰੇਲਵੇ ਚਾਇਲਡ ਲਾਈਨ-1098 ਲੁਧਿਆਣਾ ਟੀਮ ਨੂੰ ਵੱਖ-ਵੱਖ ਕਾਰਨਾਂ ਕਰਕੇ ਘਰ ਤੋਂ ਆਏ 4 ਬੱਚੇ ਪ੍ਰਾਪਤ ਹੋਏ, ਜਿਨ੍ਹਾਂ 'ਚ 2 ਬੱਚੇ ਰਾਜਪੁਰਾ ਬਾਲ ਆਸ਼ਰਮ ਤੋਂ ਤੇ 2 ਬੱਚੇ ਲੁਧਿਆਣਾ ਅਤੇ ਮੋਗਾ ਨਾਲ ਸਬੰਧਿਤ ਸਨ | ਚਾਇਲਡ ਲਾਈਨ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕਾਂ ਦੇ ਨਾਂਅ 'ਤੇ ਕੀਤੇ ਜਾਂਦੇ ਡਰਾਮਿਆਂ ਤੋਂ ਲੋਕ ਭਲੀਭਾਂਤ ਜਾਣੂੰ-ਪਿ੍ੰ: ਸੰਧੂ

ਹਠੂਰ, 29 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮਾਣੂੰਕੇ ਦੇ ਸਰਪੰਚ ਪਿ੍ੰ: ਗੁਰਮੁਖ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਹਲਕਾ ਸ਼ਹਿਣਾ-ਭਦੌੜ ਦੇ ਇਕ ਸਰਪੰਚ ਦੇ ਪੁੱਤਰ ਨੂੰ ਭਰੇ ਇਕੱਠ ਵਿਚ ਸਬਕ ਸਿਖਾਉਣ ਦੀ ਦਿੱਤੀ ਧਮਕੀ ਦਿੱਤੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਬੰਦੀ ਸਿੰਘਾਂ ਨੂੰ ਬਿਨਾਂ ਦੇਰੀ ਰਿਹਾਅ ਕਰੇ-ਪ੍ਰਧਾਨ ਪੁੜੈਣ

ਭੂੰਦੜੀ, 29 ਜਨਵਰੀ (ਕੁਲਦੀਪ ਸਿੰਘ ਮਾਨ)-ਕੇਂਦਰ ਸਰਕਾਰ ਬੰਦੀ ਸਿੰਘ ਜੋ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕੀਤੀਆਂ ਨੂੰ ਬਹੁਤ ਦੇਰ ਹੋ ਚੁੱਕੀ ਹੈ, ਨੂੰ ਫੋਰੀ ਤੌਰ 'ਤੇ ਰਿਹਾਅ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿ੍ਕਟ ਟੂਰਨਾਮੈਂਟ ਕਲੱਬ ਦੇ ਪ੍ਰਧਾਨ ਅੰਮਿ੍ਤਪਾਲ ...

ਪੂਰੀ ਖ਼ਬਰ »

ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀਂ 6ਵੀਂ ਪਿੰਡ ਲਿੱਤਰ ਦੇ ਜੋੜ ਮੇਲੇ 'ਤੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ

ਰਾਏਕੋਟ, 29 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਇਤਿਹਾਸਿਕ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀਂ 6ਵੀਂ ਪਿੰਡ ਲਿੱਤਰ (ਰਾਏਕੋਟ) ਦੇ ਸਾਲਾਨਾ ਜੋੜ ਮੇਲੇ ...

ਪੂਰੀ ਖ਼ਬਰ »

ਜੇ.ਈ. ਕੌਂਸਲ ਸਬ-ਅਰਬਨ ਸਰਕਲ ਲੁਧਿਆਣਾ ਦੀ ਚੋਣ

ਰਾਏਕੋਟ, 29 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸਬ-ਅਰਬਨ ਸਰਕਲ ਲੁਧਿਆਣਾ ਦੇ ਮੈਂਬਰਾਂ ਦੀ ਇਕੱਤਰਤਾ ਇੰਜ: ਜਸਵੀਰ ਸਿੰਘ ਸਰਕਲ ਪ੍ਰਧਾਨ ਦੀ ਅਗਵਾਈ ਹੇਠ ਰਾਏਕੋਟ ਵਿਖੇ ਹੋਈ | ਜਿਸ ਵਿਚ ਸੈਂਟਰਲ ਜ਼ੋਨ ਦੇ ਜੇ.ਈ. ਕੌਂਸਲ ਦੇ ਪ੍ਰਧਾਨ ਇੰਜੀ: ਦਵਿੰਦਰ ਸਿੰਘ ਖੰਨਾ ਤੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਟੂਸੇ ਦੀ ਪ੍ਰਧਾਨਗੀ ਦਾ ਤਾਜ ਅਵਤਾਰ ਸਿੰਘ ਦੇ ਸਿਰ ਸਜਿਆ

ਹਲਵਾਰਾ, 29 ਜਨਵਰੀ (ਭਗਵਾਨ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਕਨਵੀਰ ਅਮਰੀਕ ਸਿੰਘ ਹਲਵਾਰਾ ਦੀ ਦੇਖ-ਰੇਖ ਹੇਠ ਲਾਗਲੇ ਪਿੰਡ ਟੂਸੇ ਇਕਾਈ ਦੀ ਚੋਣ ਕੀਤੀ ਗਈ | ਸਭ ਤੋਂ ਪਹਿਲਾ ਅਮਰੀਕ ਸਿੰਘ ਹਲਵਾਰਾ ਨੇ ਜਥੇਬੰਦੀ ਦੇ ਵਿਧੀ ਵਿਧਾਨ ਬਾਰੇ ...

ਪੂਰੀ ਖ਼ਬਰ »

ਪਿ੍ੰਸੀਪਲ ਗੁਰਦੇਵ ਸਿੰਘ ਨੱਤ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਰਾਏਕੋਟ, 29 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਰਾਜੋਆਣਾ ਕਲਾਂ ਦੇ ਪਿ੍ੰਸੀਪਲ ਗੁਰਦੇਵ ਸਿੰਘ ਨੱਤ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਠਾਠ ਰਾਜੋਆਣਾ ਕਲਾਂ (ਰਾਏਕੋਟ) ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦਾ ਭੋਗ ਪਾਇਆ ...

ਪੂਰੀ ਖ਼ਬਰ »

ਕਲੱਬ ਵਲੋਂ ਖ਼ੂਨਦਾਨ ਕੈਂਪ

ਜਗਰਾਉਂ, 29 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਬਾਲ ਭਲਾਈ ਵੈੱਲਫੇਅਰ ਕਲੱਬ ਜਗਰਾਉਂ ਵਲੋਂ ਲਾਲਾ ਲਾਜਪਾਤ ਰਾਏ ਜੀ ਦੇ ਜਨਮ ਦਿਨ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਘਰ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ ਤੇ ਏ.ਡੀ.ਸੀ ਮੇਜਰ ਅਮਿਤ ਸਰੀਨ ਵਲੋਂ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਐਤੀਆਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਦਾ ਮੁਨਾਫ਼ਾ ਵੰਡ ਸਮਾਗਮ

ਗੁਰੂਸਰ ਸੁਧਾਰ, 29 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਦੀ ਐਤੀਆਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ: ਦੇ ਪ੍ਰਧਾਨ ਬਲਜੀਤ ਸਿੰਘ ਡੇਅਰੀ ਵਾਲਾ ਦੀ ਦੇਖ ਰੇਖ ਹੇਠ ਕਰਵਾਏ ਗਏ ਸਾਲਾਨਾ ਮੁਨਾਫ਼ਾ ਵੰਡ ਸਮਾਗਮ ਦੌਰਾਨ 160 ਮੈਂਬਰਾਂ ਦਰਮਿਆਨ 3 ਲੱਖ 27 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਦੇ ਜਨਮ ਦਿਨ 'ਤੇ ਭੰਡਾਰਾ ਲਗਾਇਆ

ਜਗਰਾਉਂ, 29 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹੀਦ ਲਾਲਾ ਲਾਜਪਤ ਰਾਏ ਜੀ ਦੇ ਜਨਮ ਦਿਨ 'ਤੇ ਸ੍ਰੀ ਅਗਰਸ਼ੇਨ ਸਮਿ੍ਤੀ ਜਗਰਾਉਂ ਵਲੋਂ ਤੀਜਾ ਸਾਲਾਨਾ ਭੰਡਾਰਾ ਲਗਾਇਆ | ਭੰਡਾਰਾ ਸ਼ੁਰੂ ਕਰਨ ਤੋਂ ਪਹਿਲਾਂ ਕਮੇਟੀ ਮੈਂਬਰਾਂ ਨੇ ਲਾਲਾ ਜੀ ਦੇ ਜੱਦੀ ਘਰ ਜਾ ਕੇ ...

ਪੂਰੀ ਖ਼ਬਰ »

ਬਾਬਾ ਪੰਜ ਭੈਣੀਆਂ ਵਾਲਿਆਂ ਦੇ 5 ਰੋਜ਼ਾ ਧਾਰਮਿਕ ਦੀਵਾਨ ਸਮਾਪਤ

ਹੰਬੜਾਂ, 29 ਜਨਵਰੀ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕੀ ਪਿੰਡ ਮਲਕਪੁਰ ਬੇਟ ਵਿਖੇ ਪਿੰਡ ਜੈਨਪੁਰ ਤੇ ਮਲਕਪੁਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲਿਆਂ ਦੇ 5 ਰੋਜ਼ਾ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਸਜਣ ਵਾਲੇ ਸਾਲਾਨਾ ਧਾਰਮਿਕ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮਿਲਖਾ ਸਿੰਘ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਿੱਧਵਾਂ ਬੇਟ, 29 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਨਜ਼ਦੀਕੀ ਪਿੰਡ ਬੰਗਸੀਪੁਰਾ ਦੇ ਬਾਹਰਵਾਰ ਸਥਿੱਤ ਗੁਰਦੁਆਰਾ ਸ਼ਹੀਦਗੰਜ ਵਿਖੇੇ ਗੰਗਸਰ ਜੈਤੋ ਮੋਰਚੇ ਦੇ ਸ਼ਹੀਦ ਬਾਬਾ ਮਿਲਖਾ ਸਿੰਘ ਦੇ 98ਵੇਂ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ ...

ਪੂਰੀ ਖ਼ਬਰ »

ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ

ਚੌਂਕੀਮਾਨ, 29 ਜਨਵਰੀ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਅਹਿਮ ਮੀਟਿੰਗ ਪਿੰਡ ਤਲਵੰਡੀ ਕਲਾਂ ਵਿਖੇ ਜਥੇਬੰਦੀ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ 'ਚ ਹੋਈ | ਇਸ ਮੌਕੇ ਜਥੇਬੰਦੀ ਵਲੋਂ ਸਰਬਸੰਮਤੀ ਨਾਲ ਮਾ: ...

ਪੂਰੀ ਖ਼ਬਰ »

ਲੁਧਿਆਣਾ ਮਿਲਕ ਮਲਾਂਟ ਦੇ ਡਾਇ: ਰਛਪਾਲ ਸਿੰਘ ਤਲਵਾੜਾ ਦੇ ਪਿਤਾ ਡਾ. ਰਣਜੀਤ ਸਿੰਘ ਦਾ ਅੰਤਿਮ ਸੰਸਕਾਰ

ਸਿੱਧਵਾਂ ਬੇਟ, 29 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਲੁਧਿਆਣਾ ਮਿਲਕ ਪਲਾਂਟ ਦੇ ਡਾਇ: ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਮਰਹੂਮ ਪਿ੍ਤਪਾਲ ਸਿੰਘ ਤਲਵਾੜਾ ਤੇ ਹਰਪ੍ਰੀਤ ਕੌਰ ਢਿੱਲੋਂ ਦੇ ਸਤਿਕਾਰਯੋਗ ਪਿਤਾ ਅਤੇ ਬੇਟ ਇਲਾਕੇ ਦੀ ...

ਪੂਰੀ ਖ਼ਬਰ »

ਸਵ: ਮਹਿੰਦਰ ਸਿੰਘ ਪਰਿਵਾਰ ਦੇ ਸਹਿਯੋਗ ਨਾਲ ਵਰਲਡ ਕੈਂਸਰ ਸੁਸਾਇਟੀ ਵਲੋਂ ਕੈਂਪ

ਮੁੱਲਾਂਪੁਰ-ਦਾਖਾ, 29 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪਿੰਡ ਹਸਨਪੁਰ ਵਿਖੇ ਸਵ: ਮਹਿੰਦਰ ਸਿੰਘ ਭੱਠਲ (ਕੈਨੇਡਾ) ਦੇ ਪਰਿਵਾਰ ਧੀਆਂ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਹਸਨਪੁਰ ਵਿਖੇ ਕੈਂਸਰ ਕੇਅਰ ਕੈਂਪ ਲਗਾਇਆ ਗਿਆ | ਸੁਸਾਇਟੀ ...

ਪੂਰੀ ਖ਼ਬਰ »

ਸਵ: ਸਾਧੂ ਸਿੰਘ ਸਿੱਧੂ ਪਰਿਵਾਰ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਗੁਰੂਸਰ ਸੁਧਾਰ, 29 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਹਰ ਸਾਲ ਦੀ ਤਰ੍ਹਾਂ ਸਵ: ਸਾਧੂ ਸਿੰਘ ਸਿੱਧੂ ਪਰਿਵਾਰ ਐਤੀਆਣਾ ਵਲੋਂ ਸ਼ਹੀਦ ਬਾਬਾ ਮਦਨ ਸਿੰਘ ਕਲੱਬ ਦੇ ਸਹਿਯੋਗ ਨਾਲ ਪਿੰਡ ਅੰਦਰ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ | ਸ਼ੰਕਰਾ ਆਈ ਹਸਪਤਾਲ ...

ਪੂਰੀ ਖ਼ਬਰ »

ਗੁਰਸ਼ਰਨ ਕਲਾ ਭਵਨ ਮੁੱਲਾਂਪੁਰ ਵਿਖੇ ਵੱਖਰੀ ਛਾਪ ਛੱਡ ਗਿਆ ਨਾਟਕ 'ਵਿਦਰੋਹੀ'

ਮੁੱਲਾਂਪੁਰ-ਦਾਖਾ, 29 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੁਆਰਾ ਗੁਰਸ਼ਰਨ ਕਲਾ ਭਵਨ ਵਿਖੇ ਸਮਾਗਮ ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ ਮੰਚ) ਦੀ ਅਗਵਾਈ 'ਚ ਪੇਸ਼ ਕੀਤਾ ਗਿਆ | ਪਲਸ ਮੰਚ ਦੇ ਬਾਨੀ ਪ੍ਰਧਾਨ ਗੁਰਸ਼ਰਨ ਭਾਅ ਦੀ ਯਾਦ ਨੂੰ ...

ਪੂਰੀ ਖ਼ਬਰ »

ਡਾਂਗੋਂ 'ਚ ਲੰਬੇ ਕੇਸ ਤੇ ਦਸਤਾਰ ਮੁਕਾਬਲੇ ਹੋਏ

ਲੋਹਟਬੱਦੀ, 29 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)- ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਪਿੰਡ ਡਾਂਗੋਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਤਾਰ ਤੇ ਲੰਬੇ ਕੇਸਾਂ ਦੇ ਮੁਕਾਬਲੇ ਕਰਵਾਏ ਗਏ | ਦਸਤਾਰ ਮੁਕਾਬਲਿਆਂ 'ਚ ਪ੍ਰਭਦੀਪ ...

ਪੂਰੀ ਖ਼ਬਰ »

ਮਾਂ ਬੋਲੀ ਦੀ ਸੇਵਾ ਕਰਨ ਵਾਲੇ ਗਾਇਕ, ਲੇਖਕ, ਵਿਦਵਾਨ ਕਾਮਯਾਬ ਹੁੰਦੇ ਹਨ-ਸਵਾਮੀ ਸ਼ੰਕਰਾਨੰਦ ਭੂਰੀ ਵਾਲੇ

ਮੁੱਲਾਂਪੁਰ-ਦਾਖਾ, 29 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪੰਜਾਬੀ ਗਾਇਕ ਜੋੜੀ ਦੀਪ ਸਿੱਧੂ ਅਤੇ ਜੈਸਮੀਨ ਜੱਸੀ ਨੇ ਧਾਮ ਤਲਵੰਡੀ ਖੁਰਦ ਵਿਖੇ ਹਾਲ 'ਚ ਸਥਾਪਿਤ ਸਵਾਮੀ ਸ਼ੰਕਰਾ ਨੰਦ ਮਹਾਰਾਜ ਭੂਰੀ ਵਾਲਿਆਂ ਵਲੋਂ ਲੋੜਵੰਦ ਬੀਬੀਆਂ ਦੀ ਸੇਵਾ ਸੰਭਾਲ ਲਈ ਸਥਾਪਿਤ ਕੀਤੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਗਰਾਉਂ, 29 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਗਤ ਰਵਿਦਾਸ ਜੀ ਪੱਤੀ ਬਾਦਲ ਪਿੰਡ ਕਾਉਂਕੇ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰੂ ਰਵਿਦਾਸ ਜੀ ਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਖੰਨਾ, 29 ਜਨਵਰੀ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਬੇਗਮਪੁਰਾ ਸਾਹਿਬ ਅਮਲੋਹ ਰੋਡ ਖੰਨਾ (ਗਲਵੱਢੀ) ਵਿਖੇ 3, 4 ਤੇ 5 ਫਰਵਰੀ 2023 ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ¢ ਇਸ ਪ੍ਰੋਗਰਾਮ ਬਾਰੇ ਇੱਕ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਬਾਬਾ ਠਾਕੁਰ ਗੁਲਾਬ ਸਿੰਘ ਦੇ ਸਾਲਾਨਾ ਸਮਾਗਮ ਕੱਲ੍ਹ ਨੂੰ -ਸੰਤ ਬੇਰ ਕਲਾਂ

ਮਲੌਦ, 29 ਜਨਵਰੀ (ਸਹਾਰਨ ਮਾਜਰਾ)-ਗੁਰਦੁਆਰਾ ਦਮਦਮਾ ਸਾਹਿਬ ਨਗਰਾਸੂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਕਾਰ ਸੇਵਾ ਵਾਲੇ ਤੇ ਸੰਤ ਬਾਬਾ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਦੇ ਯਤਨਾਂ ਸਦਕਾ ਮਹਾਨ ਪਰਉਪਕਾਰੀ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਜੀ ਦੇ 297ਵੇਂ ...

ਪੂਰੀ ਖ਼ਬਰ »

ਲੋਕ ਸੇਵਾ ਸੁਸਾਇਟੀ ਨੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਜਗਰਾਉਂ, 29 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ 33ਵਾਂ ਅੱਖਾਂ (ਚਿੱਟੇ ਮੋਤੀਏ) ਦਾ ਮੁਫ਼ਤ ਚੈੱਕਅੱਪ ਤੇ ਅਪ੍ਰੇਸ਼ਨ ਕੈਂਪ ਜਗਰਾਉਂ ਵਿਖੇ ਲਗਾਇਆ | ਸੁਸਾਇਟੀ ਦੇ ਗੁਲਸ਼ਨ ਅਰੋੜਾ, ਰਾਜਿੰਦਰ ਜੈਨ, ਕੰਵਲ ਕੱਕੜ, ਕੁਲਭੂਸ਼ਨ ਗੁਪਤਾ, ...

ਪੂਰੀ ਖ਼ਬਰ »

ਗੋਲਡਨ ਵੇਅ ਆਇਲਟਸ ਡਾਂਗੋਂ ਦਾ ਸ਼ਾਨਦਾਰ ਨਤੀਜਾ

ਲੋਹਟਬੱਦੀ, 29 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਗੋਲਡਨ ਵੇਅ ਆਇਲੈਟਸ ਇੰਸਟਚਿਊਟ ਡਾਂਗੋਂ ਨੂੰ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਕਾਰਨ ਪੇਂਡੂ ਇਲਾਕੇ 'ਚ ਸਲਾਹਿਆ ਜਾ ਰਿਹਾ ਹੈ | ਗੋਲਡਨ ਵੇਅ ਵਲੋਂ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਰਕ ਪਰਮਿਟ ਲਈ ਵੀ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 29 ਜਨਵਰੀ (ਮਨੋਜ ਕੁਮਾਰ)-ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸਥਾਨਕ ਸੀ. ਐੱਚ. ਸੀ. ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ¢ ਇਸ ਮੌਕੇ ਬਲਾਕ ਐਜੂਕੇਟਰ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਰਾਸ਼ਟਰੀ ਮਤਦਾਤਾ ਦਿਵਸ ਮਨਾਇਆ

ਦੋਰਾਹਾ, 29 ਜਨਵਰੀ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਰਾਜਨੀਤੀ ਸ਼ਾਸਤਰ ਵਿਭਾਗ, ਐੱਨ. ਐੱਸ. ਐੱਸ. ਯੂਨਿਟ, ਯੂਥ ਸਰਵਿਸਜ਼ ਕਲੱਬ ਤੇ ਪੈੱ੍ਰਸ ਕਲੱਬ ਦੁਆਰਾ ਸਾਂਝੇ ਤੌਰ 'ਤੇ ਰਾਸ਼ਟਰੀ ਮਤਦਾਤਾ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਨੂੰ ਵੋਟ ਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਖੰਨਾ, 29 ਜਨਵਰੀ (ਹਰਜਿੰਦਰ ਸਿੰਘ ਲਾਲ)- ਸਮਰਾਲਾ ਰੋਡ 'ਤੇ ਸਥਿਤ ਖੰਨਾ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀ. ਸੈਕ. ਸਕੂਲ ਵਿਚ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਸਾਰਾ ਸਕੂਲ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੇ ਰੰਗ ਵਿਚ ...

ਪੂਰੀ ਖ਼ਬਰ »

ਲਲੌੜੀ ਕਲਾਂ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰ ਜਾਗਰੂਕਤਾ ਕੈਂਪ

ਖੰਨਾ, 29 ਜਨਵਰੀ (ਹਰਜਿੰਦਰ ਸਿੰਘ ਲਾਲ)-ਪਿੰਡ ਲਲੌੜੀ ਕਲਾਂ ਵਿਖੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਸੁਪਰਵਾਈਜ਼ਰ ਤੇਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਬੀ. ਐਲ. ਓ. ਅੰਮਿ੍ਤਪਾਲ ਕੌਰ ਤੇ ਮਨਦੀਪ ਕੌਰ ਵਲੋਂ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਮਾਲਵਾ ਕਾਲਜ ਬੌਂਦਲੀ ਸਮਰਾਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਸਮਰਾਲਾ, 29 ਜਨਵਰੀ (ਕੁਲਵਿੰਦਰ ਸਿੰਘ)-ਕੇਂਦਰ ਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮਾਲਵਾ ਕਾਲਜ ਬੌਂਦਲੀ ਸਮਰਾਲਾ ਵਿਖੇ ਕਾਲਜ ਦੇ ਐਨ. ਐੱਸ. ਐੱਸ. ਯੂਨਿਟ ਤੇ ਏਕ ਭਾਰਤ ਸੇ੍ਰਸ਼ਠ ਭਾਰਤ ਯੂਨਿਟ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ 'ਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਸੰਬੰਧੀ ਸਮਾਗਮ

ਰਾਏਕੋਟ, 29 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਪਿ੍ੰਸੀਪਲ ਕੁਲਦੀਪ ਕੌਰ ਢੋਲਣ ਦੀ ਯੋਗ ਅਗਵਾਈ ਹੇਠ ਗਣਤੰਤਰ ਦਿਵਸ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਬੱਚਿਆਂ ਨੇ ਗਣਤੰਤਰ ਦਿਵਸ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਤੇ ਬਸੰਤ ਪੰਚਮੀ 'ਤੇ ਸਮਾਗਮ

ਸਮਰਾਲਾ, 29 ਜਨਵਰੀ (ਗੋਪਾਲ ਸੋਫਤ)-ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਨੂੰ ਮੁੱਖ ਰੱਖਦੇ ਹੋਏ ਰੰਗਾਰੰਗ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਤੇ ਛੋਟੇ ਬੱਚਿਆਂ ਦੇ ਫੈਂਸੀ ਡ੍ਰੈਸ ਮੁਕਾਬਲੇ ਨਾਲ ਹੋਈ | ਛੋਟੇ-ਛੋਟੇ ...

ਪੂਰੀ ਖ਼ਬਰ »

ਮੁੱਲਾਂਪੁਰ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਧਾਰਮਿਕ ਲਿਖਤੀ ਮੁਕਾਬਲੇ

ਮੁੱਲਾਂਪੁਰ-ਦਾਖਾ, 29 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸੀ.ਬੀ.ਐੱਸ.ਈ ਬੋਰਡ ਦੇ ਨਾਮਵਰ ਵਿੱਦਿਅਕ ਅਦਾਰੇ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੇ ਧਰਮ ਨਾਲ ਜੋੜਨ ਲਈ ਸ੍ਰੀ ਗੁਰੂ ...

ਪੂਰੀ ਖ਼ਬਰ »

ਸਰਸਵਤੀ ਸੀ. ਸੈ. ਸਕੂਲ ਦੋਰਾਹਾ ਵਿਖੇ ਸਮਾਗਮ ਕਰਵਾਇਆ

ਦੋਰਾਹਾ, 29 ਜਨਵਰੀ (ਜਸਵੀਰ ਝੱਜ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਚ 'ਗਣਤੰਤਰ ਦਿਵਸ' ਤੇ 'ਬਸੰਤ ਪੰਚਮੀ' ਦਾ ਤਿਉਹਾਰ ਜੋਤੀ ਸਦਨ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਗਣਤੰਤਰ ਦਿਵਸ ਦੇ ਇਤਿਹਾਸ ਬਾਰੇ ਛੇਵੀਂ ਜਮਾਤ ਦੀ ਵਿਦਿਆਰਥਣ ਨੇ ਵਿਸਥਾਰ ਨਾਲ ...

ਪੂਰੀ ਖ਼ਬਰ »

ਦਾਊਮਾਜਰਾ ਦੇ ਖੇਡ ਮੇਲੇ 'ਤੇ ਲਤਾਲਾ ਦੀ ਟੀਮ ਨੇ ਜਿੱਤੀ ਟਰਾਫ਼ੀ

ਈਸੜੂ, 29 ਜਨਵਰੀ (ਬਲਵਿੰਦਰ ਸਿੰਘ)-ਪਿੰਡ ਦਾਊਮਾਜਰਾ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਤੇ ਪ੍ਰਵਾਸੀ ਭਰਾਵਾਂ ਵਲੋਂ ਸਰਪ੍ਰਸਤ ਜਸਵੀਰ ਸਿੰਘ ਤੇ ਪ੍ਰਧਾਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਫੁੱਟਬਾਲ ਇਕ ਪਿੰਡ ਓਪਨ ਦੇ ਮੁਕਾਬਲੇ ਕਰਵਾਏ ਗਏ, ਜਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX