ਫ਼ਾਜ਼ਿਲਕਾ, 29 ਜਨਵਰੀ (ਦਵਿੰਦਰ ਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਫ਼ਾਜ਼ਿਲਕਾ ਇਕਾਈ ਵਲੋਂ ਸਥਾਨਕ ਰੇਲਵੇ ਸਟੇਸ਼ਨ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੇਲ ਆਵਾਜਾਈ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਅੰਦਰ ਔਰਤਾਂ ਅਤੇ ਬੱਚੇ ਵੀ ਬੜੇ ਉਤਸ਼ਾਹ ਨਾਲ ਸ਼ਾਮਿਲ ਹੋਏ |
ਰੇਲਵੇ ਟਰੈਕ 'ਤੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਕੁਲਵੰਤ ਸਿੰਘ ਹਸਤਾ ਕਲਾਂ, ਸੁਖਦੇਵ ਸਿੰਘ ਜਲਾਲਾਬਾਦ ਜ਼ਿਲ੍ਹਾ ਉਪ ਪ੍ਰਧਾਨ, ਸਤਪਾਲ ਸਿੰਘ ਭੋਡੀ ਪੁਰ, ਨਰੇਸ਼ ਕੁਮਾਰ ਭਵਾਨੀ, ਹਰਪਾਲ ਸਿੰਘ, ਮਲਕੀਤ ਸਿੰਘ, ਸੁਖਦੇਵ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ 26 ਜਨਵਰੀ 2021 ਨੂੰ ਲੱਖਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਵਲੋਂ ਦਿੱਲੀ ਦੇ ਰਿੰਗ ਰੋਡ 'ਤੇ ਟਰੈਕਟਰ ਮਾਰਚ ਕੱਢ ਕੇ ਸ਼ਾਨਾਮਤੀ ਇਤਿਹਾਸ ਨੂੰ ਸਿਰਜਿਆ ਅਤੇ ਇਸ ਬਾਰੇ ਖੁੱਲ੍ਹ ਕੇ ਚਰਚਾ ਕੀਤੀ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਕੀਤਾ ਜਾਵੇ | ਇਕ ਫ਼ਰਵਰੀ ਨੂੰ ਮੁਹਾਲੀ ਚੰਡੀਗੜ੍ਹ ਦੀ ਹੱਦ 'ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਦੀ ਹਮਾਇਤ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਵੱਡੇ ਜਥੇ ਪੁੱਜਣਗੇ | ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਕਥਿਤ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ 8 ਹਫ਼ਤਿਆਂ ਦੀ ਜੋ ਜ਼ਮਾਨਤ ਮਿਲੀ ਹੈ, ਉਹ ਰੱਦ ਕੀਤੀ ਜਾਵੇ, ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰ ਕੇ 120ਬੀ ਅਧੀਨ ਗਿ੍ਫ਼ਤਾਰ ਕੀਤਾ ਜਾਵੇ | 23 ਫ਼ਸਲਾਂ ਦੀ ਖ਼ਰੀਦ ਦਾ ਗਰੰਟੀ ਕਾਨੂੰਨ ਬਣਾਇਆ ਜਾਵੇ, ਬਿਜਲੀ ਸੋਧ ਬਿੱਲ 2022 ਰੱਦ ਹੋਵੇ, ਬਿਜਲੀ ਵੰਡ ਨਿਯਮ 2022 ਦਾ ਨੋਟੀਫ਼ਿਕੇਸ਼ਨ ਰੱਦ ਹੋਵੇ, ਕਿਸਾਨਾਂ, ਮਜ਼ਦੂਰਾਂ 'ਤੇ ਦਰਜ ਮੁਕੱਦਮੇ ਰੱਦ ਹੋਣ, ਦਿੱਲੀ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ 29 ਜਨਵਰੀ 2021 ਨੂੰ ਜਥੇਬੰਦੀ ਦੀ ਸਟੇਜ ਉੱਤੇ ਆਰ. ਐਸ. ਐਸ. ਦੇ ਆਗੂਆਂ ਵਲੋਂ ਦਿੱਲੀ ਪੁਲਿਸ ਦੀ ਸਹਾਇਤਾ ਨਾਲ ਕੀਤੇ ਹਮਲੇ ਅਧੀਨ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ | ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਦਾ ਨੋਟੀਫ਼ਿਕੇਸ਼ਨ ਤੁਰੰਤ ਹੋਵੇ, ਤਰਨਤਾਰਨ ਸ਼ਰਾਬ ਫ਼ੈਕਟਰੀ ਸਮੇਤ ਹੋਰ ਸਨਅਤੀ ਇਕਾਈਆਂ ਵਲੋਂ ਧਰਤੀ ਹੇਠਲੇ, ਦਰਿਆਵਾਂ, ਡਰੇਨਾਂ ਆਦਿ ਦਾ ਪਾਣੀ ਦੂਸ਼ਿਤ ਕਰਨ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ | ਧਰਨਾਕਾਰੀਆਂ ਨੇ ਸ਼ਾਮ 4 ਵਜੇ ਤੱਕ ਲਗਾਏ ਧਰਨੇ ਵਿਚ ਪੰਜਾਬ ਸਰਕਾਰ 'ਤੇ ਵਾਅਦਿਆਂ ਤੋਂ ਭੱਜਣ ਦੇ ਵੀ ਦੋਸ਼ ਲਗਾਏ | ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨੀ ਦੀ ਸਥਿਤੀ ਦਾ ਜਨਾਜ਼ਾ ਨਿਕਲ ਚੁੱਕਿਆ ਹੈ |
ਫ਼ਾਜ਼ਿਲਕਾ ਤੋਂ ਪ੍ਰਭਾਵਿਤ ਹੋਈਆਂ ਰੇਲਗੱਡੀਆਂ
ਫ਼ਾਜ਼ਿਲਕਾ ਰੇਲਵੇ ਸਟੇਸ਼ਨ 'ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਲਗਾਏ ਗਏ ਧਰਨੇ ਕਾਰਨ ਫ਼ਾਜ਼ਿਲਕਾ ਤੋਂ ਬਠਿੰਡਾ ਵਾਇਆ ਅਬੋਹਰ ਜਾਣ ਵਾਲੀ ਰੇਲ ਗੱਡੀ ਨੂੰ ਨਹੀਂ ਜਾਣ ਦਿੱਤਾ ਗਿਆ | ਇਸ ਤੋਂ ਇਲਾਵਾ ਫ਼ਾਜ਼ਿਲਕਾ ਤੋਂ ਫ਼ਿਰੋਜ਼ਪੁਰ ਜਾਣ ਵਾਲੀ ਗੱਡੀ ਨੂੰ ਵੀ ਫ਼ਾਜ਼ਿਲਕਾ ਸਟੇਸ਼ਨ 'ਤੇ ਹੀ ਰੋਕ ਲਿਆ ਗਿਆ | ਫ਼ਾਜ਼ਿਲਕਾ ਤੋਂ ਬਠਿੰਡਾ ਜਾਣ ਵਾਲੀ ਵਾਇਆ ਅਬੋਹਰ, ਬਠਿੰਡਾ ਗੱਡੀ ਵਿਚ ਸਵਾਰੀਆਂ ਭਾਰੀ ਠੰਢ ਵਿਚ 4 ਘੰਟੇ ਤੱਕ ਬੈਠੀਆਂ ਰਹੀਆਂ | ਇਸ ਗੱਡੀ ਅੱਗੇ ਹੀ ਧਰਨਾਕਾਰੀਆਂ ਨੇ ਟਰੈਕ 'ਤੇ ਧਰਨਾ ਲਗਾਇਆ ਹੋਇਆ ਸੀ | ਧਰਨਾਕਾਰੀ ਵਾਰ ਵਾਰ ਕਹਿ ਰਹੇ ਸਨ ਕਿ ਅਗਰ ਸਰਕਾਰਾਂ ਆਪਣੇ ਵਾਅਦਿਆਂ ਤੋਂ ਨਾ ਭੱਜਦੀਆਂ ਤਾਂ ਉਨ੍ਹਾਂ ਨੂੰ ਭਾਰੀ ਠੰਢ ਵਿਚ ਰੇਲ ਲਾਈਨਾਂ ਉੱਪਰ ਨਾ ਬੈਠਣਾ ਪੈਂਦਾ |
ਅਬੋਹਰ, 29 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਸ਼ਹਿਰ ਵਿਚ ਲਗਾਤਾਰ ਵੱਧ ਰਹੀਆਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਪਰਦਾਫਾਸ਼ ਕਰਦੇ ਹੋਏ ਅੱਜ ਥਾਣਾ ਸਿਟੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਿਸ ਤਹਿਤ ਪੁਲਿਸ ਨੇ ਇਕ ਚੋਰ ਗਰੋਹ ਨੂੰ ਦਬੋਚਦੇ ...
ਫ਼ਾਜ਼ਿਲਕਾ, 29 ਜਨਵਰੀ (ਅਮਰਜੀਤ ਸ਼ਰਮਾ)-ਸਰਹੱਦੀ ਪਿੰਡ ਆਸਫ ਵਾਲਾ ਵਿਖੇ ਚੋਰਾਂ ਵਲੋਂ ਖੇਤ ਵਿਚ ਲੱਗੇ ਟਰਾਂਸਫ਼ਾਰਮਰ ਨੂੰ ਤੋੜ ਕੇ ਉਸ ਦਾ ਤੇਲ ਚੋਰੀ ਕਰ ਲਿਆ ਗਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਕੂਮਤ ਰਾਏ ਪੁੱਤਰ ਮਿਲਖ ਰਾਜ ਵਾਸੀ ਨਹਿਰੂ ਨਗਰ ਗਲੀ ...
ਫ਼ਾਜ਼ਿਲਕਾ, 29 ਜਨਵਰੀ (ਦਵਿੰਦਰ ਪਾਲ ਸਿੰਘ)-ਖੇਤਾਂ ਵਿਚੋਂ ਰਾਤ ਵਕਤ ਟਰਾਂਸਫ਼ਾਰਮਰ ਦਾ ਕੀਮਤੀ ਸਾਮਾਨ ਅਤੇ ਮੋਟਰਾਂ ਚੋਰੀ ਕਰਨ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਸਦਰ ਥਾਣਾ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਮ ...
ਅਬੋਹਰ, 29 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਫ਼ਾਜ਼ਿਲਕਾ ਦੇ ਮਾਈਨਿੰਗ ਵਿਭਾਗ ਦੇ ਇਕ ਮੁਲਾਜ਼ਮ ਨੂੰ ਬੀਤੀ ਦੇਰ ਸ਼ਾਮ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ | ਰੌਲਾ ਪਾਉਣ 'ਤੇ ਆਸ-ਪਾਸ ਦੇ ...
• ਗਊਆਂ ਦਾ ਮਾਸ ਬਾਹਰ ਭੇਜਣ ਵਾਲੇ ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਹਿੰਦੂ ਸੰਗਠਨ ਫ਼ਾਜ਼ਿਲਕਾ, 29 ਜਨਵਰੀ (ਦਵਿੰਦਰ ਪਾਲ ਸਿੰਘ)- ਸਥਾਨਕ ਸੈਣੀਆਂ ਰੋਡ 'ਤੇ ਬੇਸਹਾਰਾ ਗਊਆਂ ਦੀ ਹੱਤਿਆ ਕਰ ਕੇ ਉਸ ਦਾ ਮਾਸ ਹੋਰਨਾਂ ਸੂਬਿਆਂ ਅੰਦਰ ਭੇਜਣ ਵਾਲੇ ਇਕ ਗਰੋਹ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX