ਤਾਜਾ ਖ਼ਬਰਾਂ


ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  6 minutes ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  44 minutes ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 1 hour ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 1 hour ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 2 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 2 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 2 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 3 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 3 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 3 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 4 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 4 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 4 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 5 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 minute ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 5 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 5 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 6 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 6 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  1 minute ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . .  about 7 hours ago
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਮਾਘ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਪਟਿਆਲਾ

ਹੱਤਿਆ ਨੂੰ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਕਾਬੂ

ਪਟਿਆਲਾ, 29 ਜਨਵਰੀ (ਮਨਦੀਪ ਸਿੰਘ ਖਰੌੜ)-12 ਜਨਵਰੀ ਨੂੰ ਜਤਿੰਦਰ ਸਿੰਘ ਦਾ ਕਤਲ ਕਰਕੇ ਲਾਸ਼ ਨੂੰ ਸ਼ੰਭੂ-ਘਨੌਰ ਸੜਕ 'ਤੇ ਸੁੱਟ ਕੇ ਹੱਤਿਆ ਨੂੰ ਸੜਕ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼ ਕਰਨ ਵਾਲੇ 2 ਮੁਲਜ਼ਮਾਂ ਨੂੰ ਐੱਸ.ਐੱਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਸੀ.ਆਈ.ਏ. ਪਟਿਆਲਾ ਦੇ ਮੁਖੀ ਸ਼ਮਿੰਦਰ ਸਿੰਘ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ ਹੈ | ਅਪਰਾਧੀਆਂ ਤੋਂ ਵਾਰਦਾਤ ਲਈ ਵਰਤੇ ਹਥਿਆਰ ਤੇ ਮਿ੍ਤਕ ਦਾ ਮੋਬਾਈਲ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ, ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਗੁਰਦਿਆਲ ਸਿੰਘ ਉਰਫ਼ ਨਿਹਾਲ ਅਤੇ ਜਸਵਿੰਦਰ ਸਿੰਘ ਉਰਫ਼ ਜੱਸੀ ਵਾਸੀਆਨ ਸ਼ੰਭੂ ਖ਼ਿਲਾਫ਼ ਥਾਣਾ ਘਨੌਰ 'ਚ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਮਿ੍ਤਕ ਜਤਿੰਦਰ ਸਿੰਘ ਦਾ ਵਿਆਹ ਸਾਲ 2022 ਦੌਰਾਨ ਹੋਇਆ ਸੀ | ਉਸ ਦੀ ਘਰਵਾਲੀ ਨੂੰ ਮੁਲਜ਼ਮ ਗੁਰਦਿਆਲ ਪੜ੍ਹਨ ਵੇਲੇ ਤੋਂ ਜਾਣਦਾ ਸੀ, ਜਿਸ ਕਰਕੇ ਮੁਲਜ਼ਮ ਉਸ ਨੂੰ ਹਾਸਲ ਕਰਨ ਲਈ ਆਪਣੇ ਸਾਥੀ ਸਮੇਤ ਜਤਿੰਦਰ ਸਿੰਘ ਦਾ ਕਤਲ ਕਰਨ ਦੀ ਸਾਜ਼ਿਸ਼ ਰਚੀ ਸੀ | ਜਿਨ੍ਹਾਂ ਨੇ 12 ਜਨਵਰੀ ਨੂੰ ਜਤਿੰਦਰ ਸਿੰਘ ਨੂੰ ਦੁਕਾਨ ਅੰਦਰ ਬੰਦ ਕਰਕੇ ਸੱਟਾਂ ਮਾਰ ਕੇ ਉਸ ਦੀ ਹੱਤਿਆ ਕਰਕੇ ਲਾਸ਼ ਨੂੰ ਸੜਕ ਹਾਦਸਾ ਬਣਾਉਣ ਲਈ ਘਨੌਰ-ਸ਼ੰਭੂ ਮੇਨ ਰੋਡ 'ਤੇ ਸਕੂਟਰ ਸਮੇਤ ਸੁੱਟ ਦਿੱਤਾ ਸੀ | ਪੁਲਿਸ ਨੂੰ ਜਤਿੰਦਰ ਸਿੰਘ ਦੀ ਲਾਸ਼ 13 ਜਨਵਰੀ ਨੂੰ ਮਿਲੀ ਸੀ, ਜਿਸ ਦੇ ਸਿਰ ਤੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ, ਜਿਸ ਕਰਕੇ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਅਤੇ ਡਾਕਟਰਾਂ ਵਲੋਂ ਮਿਲੀ ਰਿਪੋਰਟ ਨੂੰ ਆਧਾਰ ਬਣਾ ਕੇ ਕੇਸ ਦੀਆਂ ਵੱਖ-ਵੱਖ ਕੜੀਆਂ ਜੋੜ ਕੇ ਪੁਲਿਸ ਟੀਮਾਂ ਨੇ ਉਕਤ ਦੋਨਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਕਾਮਯਾਬ ਹੋਈਆਂ ਹਨ | ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਅੰਨੇ੍ਹ ਕਤਲ ਦੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਉਨ੍ਹਾਂ ਦੀ ਅਗਵਾਈ 'ਚ ਐੱਸ.ਪੀ. (ਡੀ) ਹਰਬੀਰ ਸਿੰਘ ਅਟਵਾਲ ਡੀ.ਐੱਸ.ਪੀ. (ਡੀ) ਸੁਖਅਮਿ੍ਤ ਸਿੰਘ ਰੰਧਾਵਾ, ਡੀ.ਐੱਸ.ਪੀ. ਘਨੌਰ ਰਘਬੀਰ ਸਿੰਘ, ਸੀ.ਆਈ.ਏ. ਸਟਾਫ਼ ਤੇ ਮੁਖੀ ਇੰਸ. ਸਮਿੰਦਰ ਸਿੰਘ ਅਤੇ ਥਾਣਾ ਘਨੌਰ ਦੇ ਮੁਖੀ ਗੁਰਨਾਮ ਸਿੰਘ ਦੀ ਟੀਮ ਦਾ ਗਠਨ ਕੀਤਾ ਗਿਆ ਸੀ |

ਪੰਜਾਬੀ ਯੂਨੀਵਰਸਿਟੀ ਵਿਖੇ ਮੁਲਾਜ਼ਮ ਵਲੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ

ਪਟਿਆਲਾ, 29 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਗੁਰਤੇਜ ਸਿੰਘ ਵਲੋਂ ਉਪ-ਕੁਲਪਤੀ ਦੇ ਦਫ਼ਤਰ ਅੱਗੇ ਲਗਾਇਆ ਜਾ ਰਿਹਾ ਧਰਨਾ ਅੱਜ 13ਵੇਂ ਦਿਨ ਵੀ ਜਾਰੀ ਰਿਹਾ | ਮੁਲਾਜ਼ਮ ਗੁਰਤੇਜ ਸਿੰਘ ਵਲੋਂ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਔਰਤ ਸਣੇ 4 ਗਿ੍ਫ਼ਤਾਰ

ਸਮਾਣਾ, 29 ਜਨਵਰੀ (ਸਾਹਿਬ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀਆਂ ਹਦਾਇਤਾਂ 'ਤੇ ਥਾਣਾ ਸਦਰ ਸਮਾਣਾ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਦੋ ਵੱਖ-ਵੱਖ ਮਾਮਲਿਆਂ 'ਚ ਔਰਤ ਨੂੰ 330 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਫੋਕੀ ਸ਼ੁਹਰਤ ਲਈ ਸਿਹਤ ਸੇਵਾਵਾਂ ਦਾ ਕੀਤਾ ਉਜਾੜਾ-ਚੰਦੂਮਾਜਰਾ

ਦੇਵੀਗੜ੍ਹ, 29 ਜਨਵਰੀ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਫੋਕੀ ਸ਼ੁਹਰਤ ਲੈਣ ਲਈ ਪੰਜਾਬ ਦੀਆਂ ਸਿਹਤ ਸੇਵਾਵਾਂ ਦਾ ਉਜਾੜਾ ਕੀਤਾ ਗਿਆ ਹੈ ਕਿਉਂਕਿ ਪ੍ਰਾਇਮਰੀ ਹੈਲਥ ਸੈਂਟਰ ਜਿੱਥੇ 40-40 ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅੱਗ ਨਾਲ ਖੇਡਣ ਦਾ ਯਤਨ ਨਾ ਕਰੇ-ਸਹੌਲੀ

ਸਮਾਣਾ, 29 ਜਨਵਰੀ (ਸਾਹਿਬ ਸਿੰਘ)-ਡੇਰਾ ਸਿਰਸਾ ਦੇ ਲਾਈਵ ਸਤਿਸੰਗ ਦਾ ਵਿਰੋਧ ਕਰ ਰਹੇ ਸਿੱਖਾਂ ਨੂੰ ਗਿ੍ਫ਼ਤਾਰ ਕਰਨ ਦੀ ਸਖ਼ਤ ਨਿੰਦਿਆ ਕਰਦਿਆਂ ਅਕਾਲੀ ਦਲ (ਸੁਤੰਤਰ) ਦੇ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਆਖਿਆ ਹੈ ਕਿ ਪੁਰਅਮਨ ਤਰੀਕੇ ਨਾਲ ਬਾਬੇ ਦੇ ਸਤਿਸੰਗ ਦਾ ...

ਪੂਰੀ ਖ਼ਬਰ »

ਅਰਬਨ ਅਸਟੇਟ ਫੇਸ-3 ਦੀ ਰੈਜ਼ੀਡੈਂਸੀ ਵੈੱਲਫੇਅਰ ਐਸੋਸੀਏਸ਼ਨ ਨੇ ਗੁਰਦੁਆਰਾ ਕਲਗ਼ੀਧਰ ਸਾਹਿਬ ਦੇ ਆਲੇ-ਦੁਆਲੇ ਦੀ ਸਫ਼ਾਈ ਕਰਵਾਈ

ਪਟਿਆਲਾ, 29 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਰੈਜ਼ੀਡੈਂਸ ਵੈੱਲਫੇਅਰ ਐਸੋਸੀਏਸ਼ਨ ਅਰਬਨ ਅਸਟੇਟ ਫੇਸ-3 ਦੀ ਨਵ ਨਿਯੁਕਤ ਟੀਮ ਵਲੋਂ ਪ੍ਰਧਾਨ ਮਨਜੀਤ ਸਿੰਘ ਸ਼ਾਹੀ ਅਤੇ ਜਰਨਲ ਸਕੱਤਰ ਕੁਲਵਿੰਦਰ ਸਿੰਘ ਖੰਗੂੜਾ ਦੀ ਅਗਵਾਈ ਵਿਚ ਫੇਸ 3 ਵਿਖੇ ਸਥਿਤ ਗੁਰਦੁਆਰਾ ...

ਪੂਰੀ ਖ਼ਬਰ »

ਐਡੂਮੌਟ ਵਰਲਡ ਸਕੂਲ ਦਾ ਸਾਲਾਨਾ ਸਮਾਗਮ

ਨਾਭਾ, 29 ਜਨਵਰੀ (ਕਰਮਜੀਤ ਸਿੰਘ)-ਐਡੂਮੌਟ ਵਰਲਡ ਸਕੂਲ ਵਿਖੇ ਸਾਲਾਨਾ ਸਮਾਗਮ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਮਾਰੋਹ ਦਾ ਮੁੱਖ ਵਿਸ਼ਾ ਮਾਂ ਨੂੰ ਸਮਰਪਿਤ ਸੀ | ਜਿਸ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਨਸ਼ੇ ਵਾਲੇ ਕੈਪਸੂਲਾਂ ਸਮੇਤ 2 ਕਾਬੂ

ਪਟਿਆਲਾ, 29 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਵੀਰ ਹਕੀਕਤ ਰਾਏ ਸਕੂਲ ਲਾਗੇ ਸਕੂਟਰੀ ਸਵਾਰਾਂ ਤੋਂ ਥਾਣਾ ਲਹੌਰੀ ਗੇਟ ਦੀ ਪੁਲਿਸ ਨੂੰ 1 ਹਜਾਰ ਨਸ਼ੀਲੇ ਕੈਪਸੂਲ ਬਰਾਮਦ ਹੋਏ ਹਨ, ਜਿਸ ਆਧਾਰ 'ਤੇ ਪੁਲਿਸ ਮੁਲਜ਼ਮ ਹਰਪ੍ਰੀਤ ਸਿੰਘ ਅਤੇ ਚੰਦਨ ਪਹੂਜਾ ਵਾਸੀ ਪਟਿਆਲਾ ਦੇ ...

ਪੂਰੀ ਖ਼ਬਰ »

60 ਬੋਤਲਾਂ ਸ਼ਰਾਬ ਮਾਲਟਾ ਹਰਿਆਣਾ ਮਾਰਕਾ ਸਣੇ 1 ਕਾਬੂ

ਨਾਭਾ, 29 ਜਨਵਰੀ (ਜਗਨਾਰ ਸਿੰਘ ਦੁਲੱਦੀ)-ਨਾਭਾ ਪੁਲਿਸ ਵਲੋਂ ਐੱਸ.ਐੱਸ.ਪੀ ਪਟਿਆਲਾ ਵਰੂਣ ਸ਼ਰਮਾ ਦੀਆਂ ਹਦਾਇਤਾਂ ਤਹਿਤ ਉਪ ਪੁਲਿਸ ਕਪਤਾਨ ਦਵਿੰਦਰ ਅੱਤਰੀ ਦੀ ਅਗਵਾਈ 'ਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਛੇੜੀ ਹੋਈ ਹੈ | ਜਿਸਦੇ ਚੱਲਦਿਆਂ ਥਾਣਾ ਸਦਰ ਨਾਭਾ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਪਾਤੜਾਂ, 29 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ ਅਤੇ ਇਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਪਾਤੜਾਂ ਪੁਲਿਸ ਵਲੋਂ ਦਰਜ ਇਸ ਮਾਮਲੇ ...

ਪੂਰੀ ਖ਼ਬਰ »

ਪੀ.ਡੀ.ਏ. ਨੇ ਅਣ-ਅਧਿਕਾਰਤ ਕਾਲੋਨੀਆਂ 'ਤੇ ਕੀਤੀ ਕਾਰਵਾਈ

ਪਟਿਆਲਾ, 29 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਬੀਤੀ 18 ਜਨਵਰੀ ਨੂੰ ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਵਲੋਂ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ), ਪੀ.ਡੀ.ਏ,. ਪਟਿਆਲਾ ਦੀ ਅਗਵਾਈ 'ਚ ਪਿੰਡ ਝਿੱਲ, ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵਿਖੇ ਪੰਜਾਬ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਬੀਬੀਸੀ ਦਸਤਾਵੇਜ਼ੀ ਫ਼ਿਲਮ 'ਇੰਡੀਆ ਦੀ ਮੋਦੀ ਕੁਆਸਚਨ' ਦੀ ਸਕਰੀਨਿੰਗ ਦਾ ਐਲਾਨ

ਪਟਿਆਲਾ, 29 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਗੁਜਰਾਤ ਦੰਗਿਆਂ 'ਤੇ ਆਧਾਰਿਤ ਬੀਬੀਸੀ ਦਸਤਾਵੇਜ਼ੀ ਦੀ ਸਕਰੀਨਿੰਗ ਭਲਕੇ ਪੰਜਾਬੀ ਯੂਨੀਵਰਸਿਟੀ ਵਿਚ ਕੀਤੀ ਜਾਵੇਗੀ | ਪੰਜਾਬ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ

ਪਾਤੜਾਂ, 29 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ ਅਤੇ ਇਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਪਾਤੜਾਂ ਪੁਲਿਸ ਵਲੋਂ ਦਰਜ ਇਸ ਮਾਮਲੇ ...

ਪੂਰੀ ਖ਼ਬਰ »

ਸਿਕੰਦ ਦੇ ਆਉਣ ਨਾਲ ਕਾਨੂੰਨ ਵਿਵਸਥਾ 'ਚ ਚੋਖਾ ਸੁਧਾਰ ਹੋਇਆ-ਕੂਕਾ

ਸਮਾਣਾ, 29 ਜਨਵਰੀ (ਸਾਹਿਬ ਸਿੰਘ)-ਨਗਰ ਕੌਂਸਲ ਸਮਾਣਾ ਦੇ ਸੀਨੀਅਰ ਮੈਂਬਰ ਹਰਪ੍ਰੀਤ ਸਿੰਘ ਕੂਕਾ ਨੇ ਥਾਣਾ ਸ਼ਹਿਰੀ ਸਮਾਣਾ ਦੇ ਨਵੇਂ ਆਏ ਮੁਖੀ ਇੰਸਪੈਕਟਰ ਗੁਰਇਕਬਾਲ ਸਿੰਘ ਸਿਕੰਦ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਦੀਆਂ ਕਾਨੂੰਨ ਵਿਵਸਥਾ ਨਾਲ ਜੁੜੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਬਾਪੂ ਮਨੋਹਰ ਸਿੰਘ ਦੇਵੀਨਗਰ ਨੂੰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਦੇਵੀਗੜ੍ਹ, 29 ਜਨਵਰੀ (ਰਾਜਿੰਦਰ ਸਿੰਘ ਮੌਜੀ)-ਨੇੜਲੇ ਪਿੰਡ ਦੇਵੀਨਗਰ ਹੀਰਾ ਸਿੰਘ ਵਾਲਾ ਦੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਗੁਰਦੀਪ ਸਿੰਘ ਦੇ ਸਤਿਕਾਰਯੋਗ ਪਿਤਾ ਮਨੋਹਰ ਸਿੰਘ ਜੋ ਕਿ 18 ਜਨਵਰੀ ਨੂੰ ਸਦੀਵੀ ਵਿਛੋੜਾ ਦੇ ਕੇ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ ਸਨ ...

ਪੂਰੀ ਖ਼ਬਰ »

ਮਿਲਟਰੀ ਲਿਟਰੇਚਰ ਫ਼ੈਸਟੀਵਲ 'ਚ ਆਈ.ਟੀ.ਬੀ.ਪੀ. ਤੇ ਫ਼ਸਟ ਆਈ.ਆਰ.ਬੀ. ਦੇ ਬੈਂਡ ਨੇ ਪਟਿਆਲਾ ਦੀ ਫ਼ਿਜ਼ਾ 'ਚ ਘੋਲਿਆ ਦੇਸ਼ ਭਗਤੀ ਦਾ ਰੰਗ

ਪਟਿਆਲਾ, 29 ਜਨਵਰੀ (ਮਨਦੀਪ ਸਿੰਘ ਖਰੌੜ)-ਪਟਿਆਲਾ ਵਿਖੇ ਚੱਲ ਰਹੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੌਰਾਨ ਇੰਡੋ ਤਿੱਬਤੀਅਨ ਬਾਰਡਰ ਪੁਲਿਸ ਬਲ ਅਤੇ ਫ਼ਸਟ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਬੈਂਡਾਂ ਵਲੋਂ ਦੋ ਦਿਨ ਤੱਕ ਵਜਾਈਆਂ ਗਈਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ...

ਪੂਰੀ ਖ਼ਬਰ »

ਭਾਰਤੀ ਗਊਸ਼ਾਲਾ ਮਹਾਸੰਘ ਪੰਜਾਬ ਨੇ ਅਵਾਰਾ ਗਾਵਾਂ ਨੂੰ ਸਾਂਭਣ ਦਾ ਕੀਤਾ ਦਾਅਵਾ

ਨਾਭਾ, 29 ਜਨਵਰੀ (ਕਰਮਜੀਤ ਸਿੰਘ)-ਸਰਕਾਰਾਂ ਜੇਕਰ ਬੇਜ਼ਬਾਨੇ ਪਸ਼ੂਆਂ ਲਈ ਰਿਆਸਤਾਂ ਵਲੋਂ ਦਾਨ ਕੀਤੀਆਂ ਚਰਾਗਾਹਾਂ ਅਤੇ ਗਊਸ਼ਾਲਾਵਾਂ ਦੀ ਜ਼ਿੰਮੇਵਾਰੀ ਸਾਨੂੰ ਸੌਂਪੇ ਤਾਂ ਪੰਜਾਬ ਦੀਆਂ ਸੜਕਾਂ 'ਤੇ ਇਕ ਵੀ ਬੇਜੁਬਾਨ ਪਸ਼ੂ ਨਜ਼ਰ ਨਹੀਂ ਆਏਗਾ | ਇਹ ਵੱਡਾ ਦਾਅਵਾ ...

ਪੂਰੀ ਖ਼ਬਰ »

ਬਨੂੜ ਖੇਤਰ ਦੇ ਦਰਜਨਾਂ ਪਿੰਡਾਂ ਦੇ ਸਰਪੰਚ ਤੇ ਪੰਚਾਇਤ ਯੂਨੀਅਨ ਸੁਖਵਿੰਦਰ ਸਿੰਘ ਕਲਕੱਤਾ ਦੇ ਹੱਕ 'ਚ ਨਿੱਤਰੇ

ਬਨੂੜ, 29 ਜਨਵਰੀ (ਭੁਪਿੰਦਰ ਸਿੰਘ)-ਹਲਕਾ ਭਦੌੜ ਤੋਂ 'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਵਿਰੋਧ 'ਚ ਬਨੂੜ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਸਰਪੰਚਾਂ ਨੇ ਬੰਨੋ ਮਾਈ ਮੰਦਿਰ ਨੇੜੇ ਰੱਖੀ ਬੈਠਕ ਦੌਰਾਨ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ ਕਰਵਾਇਆ ਇਕ ਵਿਸ਼ੇਸ਼ ਸਮਾਗਮ

ਨਾਭਾ, 29 ਜਨਵਰੀ (ਕਰਮਜੀਤ ਸਿੰਘ)-ਸਥਾਨਕ ਕੈਂਟ ਰੋਡ 'ਤੇ ਸਥਿਤ ਸੀਨੀਅਰ ਸਿਟੀਜ਼ਨ ਹੋਮ ਵਿਖੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਗਣਤੰਤਰ ਦਿਵਸ ਦੀ ਖ਼ੁਸ਼ੀ 'ਚ ਇਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਪ੍ਰਸਿੱਧ ...

ਪੂਰੀ ਖ਼ਬਰ »

ਕੌਂਸਲਰ ਸੋਨੀ ਨੇ ਪਲਾਟ 'ਚ ਪਏ ਗੰਦਗੀ ਦੇ ਢੇਰ ਚੁਕਾਏ

ਖਮਾਣੋਂ, 29 ਜਨਵਰੀ (ਜੋਗਿੰਦਰ ਪਾਲ)-ਖਮਾਣੋਂ ਦੇ ਵਾਰਡ ਨੰ-2 ਮੰਦਰ ਰੋਡ ਖਮਾਣੋਂ ਵਿਖੇ ਖ਼ਾਲੀ ਪਲਾਟ 'ਚੋਂ ਗੁਰਿੰਦਰ ਸਿੰਘ ਸੋਨੀ ਵਲੋਂ ਹੋਰਨਾਂ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਆਪਣੇ ਖ਼ਰਚੇ 'ਤੇ ਸਫ਼ਾਈ ਕਰਵਾਈ ਗਈ ਅਤੇ ਪਲਾਟ 'ਚ ਪਏ ਕੂੜੇ-ਕਰਕਟ ਨੂੰ ਚੁਕਾਇਆ ਗਿਆ | ...

ਪੂਰੀ ਖ਼ਬਰ »

ਵਾਈ.ਪੀ.ਐਸ. ਚੌਕ 'ਚ ਜੰਗੀ ਯਾਦਗਾਰ ਸਮਾਰਕ 'ਤੇ ਬਲੈਕ ਐਲੀਫੈਂਟ ਡਵੀਜ਼ਨ ਦੇ ਕਮਾਂਡਰ, ਡੀ.ਸੀ. ਤੇ ਹੋਰਨਾਂ ਵਲੋਂ ਸ਼ਰਧਾਂਜਲੀਆਂ

ਪਟਿਆਲਾ, 29 ਜਨਵਰੀ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਪਲੇਠੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੇ ਆਖ਼ਰੀ ਦਿਨ ਇੱਥੇ ਵਾਈ.ਪੀ.ਐਸ. ਚੌਕ ਵਿਖੇ ਪਟਿਆਲਾ ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ ਵਿਖੇ ਭਾਰਤੀ ਸੈਨਾ ਦੀ ਬਲੈਕ ਐਲੀਫੈਂਟ ਡਿਵੀਜ਼ਨ ਦੇ ਜੀ.ਓ.ਸੀ. ...

ਪੂਰੀ ਖ਼ਬਰ »

ਜਨਰਲ ਵਰਗ ਦੀਆਂ ਮੰਗਾਂ ਬਾਰੇ ਬਲਜੀਤ ਕੌਰ ਨਾਲ ਕੀਤੀ ਮੁਲਾਕਾਤ

ਪਟਿਆਲਾ, 29 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼, ਪੰਜਾਬ ਦੇ ਪ੍ਰਧਾਨ ਜਸਵੰਤ ਸਿੰਘ ਧਾਲੀਵਾਲ, ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੀਐਸਈਬੀ (ਪੀਐਸਪੀਸੀਐਲ/ ਪੀਐਸਟੀਸੀਐਲ) ਦੇ ਪ੍ਰਧਾਨ ਕੁਲਜੀਤ ਸਿੰਘ ਰਟੌਲ, ਸਕੱਤਰ ...

ਪੂਰੀ ਖ਼ਬਰ »

'ਆਪ' ਨੇ ਸਰਕਾਰੀ ਹਸਪਤਾਲਾਂ ਵਿਚਲਾ ਟੈਸਟਾਂ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕੀਤਾ-ਅਕਾਲੀ ਦਲ

ਰਾਜਪੁਰਾ, 29 ਜਨਵਰੀ (ਰਣਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਨਾ ਸਿਰਫ਼ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਮਗਰੋਂ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਹਥਿਆਰਬੰਦ ਬਲਾਂ 'ਚ ਭਰਤੀ ਹੋਣ ਦਾ ਸੁਨੇਹਾ ਦਿੰਦਿਆਂ ਪਟਿਆਲਾ ਦਾ ਪਲੇਠਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਸਮਾਪਤ

ਪਟਿਆਲਾ, 29 ਜਨਵਰੀ (ਮਨਦੀਪ ਸਿੰਘ ਖਰੌੜ)-ਨੌਜਵਾਨਾਂ ਨੂੰ ਮਿਲਟਰੀ ਵੀਰ ਗਾਥਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦਾ ਹਿੱਸਾ ਬਣਨ ਲਈ ਪ੍ਰੇਰਤ ਕਰਦਾ ਹੋਇਆ ਪਟਿਆਲਾ ਦਾ ਪਲੇਠਾ ਤੇ ਦੋ ਦਿਨਾਂ ਮਿਲਟਰੀ ਲਿਟਰੇਚਰ ...

ਪੂਰੀ ਖ਼ਬਰ »

2 ਕਿੱਲੋ ਭੁੱਕੀ ਸਮੇਤ ਔਰਤ ਗਿ੍ਫ਼ਤਾਰ

ਪਟਿਆਲਾ, 29 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਹਿਰਦਾਪੁਰ 'ਚ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲਈ ਔਰਤ ਵਲੋਂ ਸੁੱਟੇ ਲਿਫ਼ਾਫ਼ੇ ਨੂੰ ਚੈੱਕ ਕਰਨ 'ਤੇ ਥਾਣਾ ਬਖ਼ਸ਼ੀਵਾਲਾ ਦੀ ਪੁਲਿਸ ਨੂੰ 2 ਕਿੱਲੋ ਭੁੱਕੀ ਬਰਾਮਦ ਹੋਈ ਹੈ, ਜਿਸ ਆਧਾਰ 'ਤੇ ਪੁਲਿਸ ਨੇ ਮਨਜੀਤ ...

ਪੂਰੀ ਖ਼ਬਰ »

ਜਸਵੀਰ ਸਿੰਘ ਛਿੰਦਾ ਦਾ ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਵਲੋਂ ਸਨਮਾਨ

ਨਾਭਾ, 29 ਜਨਵਰੀ (ਕਰਮਜੀਤ ਸਿੰਘ)-ਐਡਵੋਕੇਟ ਸੰਤੋਸ਼ ਸ਼ੁਕਲਾ ਪ੍ਰਧਾਨ ਅਤੇ ਸੀਈਓ, ਵਰਲਡ ਬੁੱਕ ਆਫ਼ ਰਿਕਾਰਡਜ਼ ਨੇ ਘੋਸ਼ਣਾ ਕੀਤੀ ਹੈ ਕਿ ਜਸਵੀਰ ਸਿੰਘ ਛਿੰਦਾ ਵਰਲਡ ਬੁੱਕ ਆਫ਼ ਰਿਕਾਰਡਜ਼ ਵਲੋਂ ਚੱਲ ਰਹੀਆਂ ਗਤੀਵਿਧੀਆਂ 'ਚ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪੰਜਾਬ 'ਚ ਉਦਯੋਗਿਕ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਕੰਮ ਕੀਤਾ ਜਾਵੇਗਾ-ਚੇਅਰਮੈਨ ਕੁਦਨੀ

ਸ਼ੁਤਰਾਣਾ, 29 ਜਨਵਰੀ (ਬਲਦੇਵ ਸਿੰਘ ਮਹਿਰੋਕ)-ਪੰਜਾਬ 'ਚ ਉਦਯੋਗਿਕ ਖੇਤਰ ਨੂੰ ਪ੍ਰਫੁੱਲਿਤ ਕਰਨ ਅਤੇ ਇਸ ਦੀ ਭਲਾਈ ਲਈ ਕੰਮ ਕੀਤਾ ਜਾਵੇਗਾ | ਉਪਰੋਕਤ ਪ੍ਰਗਟਾਵਾ ਕਰਦਿਆਂ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਨਵਨਿਯੁਕਤ ਚੇਅਰਮੈਨ ਜਸਬੀਰ ਸਿੰਘ ਕੁਦਨੀ ...

ਪੂਰੀ ਖ਼ਬਰ »

ਖੂਨ ਦਾ ਦਾਨ ਸਾਡੀ ਜ਼ਿੰਦਗੀ ਦਾ ਸਭ ਤੋਂ ਵੱਡਾ ਦਾਨ ਹੈ-ਜਗਦੀਸ਼ ਜੱਗਾ

ਰਾਜਪੁਰਾ, 29 ਜਨਵਰੀ (ਰਣਜੀਤ ਸਿੰਘ)-ਖੂਨ ਦਾ ਦਾਨ ਸਾਡੀ ਜ਼ਿੰਦਗੀ ਦਾ ਸਭ ਤੋਂ ਵੱਡਾ ਦਾਨ ਹੈ ਸਾਡੇ ਦੁਆਰਾ ਕੀਤਾ ਗਿਆ ਇਕ ਯੂਨਿਟ ਦਾਨ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ ਇਸ ਲਈ ਸਾਨੂੰ ਇਹੋ ਜਿਹੇ ਕੰਮਾਂ ਲਈ ਹਰ ਸਮੇਂ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਬਸੰਤ ਪੰਚਮੀ ਨੂੰ ਸਮਰਪਿਤ ਧਾਰਮਿਕ ਸਮਾਗਮ

ਨਾਭਾ, 29 ਜਨਵਰੀ (ਕਰਮਜੀਤ ਸਿੰਘ)-ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਚਰਨਛੋਹ ਸ੍ਰੀ ਗੁਰੂ ਤੇਗ਼ ਬਹਾਦਰ ਪਿੰਡ ਰਾਮਗੜ੍ਹ ਬੌੜਾਂ ਕਲਾਂ ਵਿਖੇ ਬਸੰਤ ਪੰਚਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੈਨੇਜਰ ਗੁਰਲਾਲ ਸਿੰਘ ਨਲੀਨੀ ਦੀ ਦੇਖਰੇਖ ਹੇਠ ਕਰਵਾਏ ਸਮਾਗਮ ...

ਪੂਰੀ ਖ਼ਬਰ »

ਰੋਟਰੀ ਕਲੱਬ ਨਾਭਾ ਗ੍ਰੇਟਰ ਨਾਭਾ ਵਲੋਂ ਸਵ. ਸੋਮ ਨਾਥ ਕਸ਼ਯਪ ਦੀ ਯਾਦ ਨੂੰ ਸਮਰਪਿਤ ਕਰਵਾਇਆ ਸਮਾਗਮ

ਨਾਭਾ, 29 ਜਨਵਰੀ (ਜਗਨਾਰ ਸਿੰਘ ਦੁਲੱਦੀ)-ਰੋਟਰੀ ਕਲੱਬ ਨਾਭਾ ਗਰੇਟਰ ਨਾਭਾ ਵਲੋਂ ਜਿੱਥੇ ਸਮਾਜ ਭਲਾਈ ਦੇ ਕੰਮ ਲਗਾਤਾਰ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਕੀਤੇ ਜਾਣਗੇ, ਉੱਥੇ ਨਾਲ ਹੀ ਕਲੱਬ ਵਲੋਂ ਸਮਾਜ ਵਿਚ ਇਕ ਚੰਗਾ ਸੁਨੇਹਾ ਦੇਣ ਅਤੇ ਸਮਾਜ ਵਿਚ ...

ਪੂਰੀ ਖ਼ਬਰ »

ਸੁਰਖ਼ਾਬ ਕਲੱਬ ਦੀਆਂ ਮੈਂਬਰ ਔਰਤਾਂ ਨੇ ਸਾਲ ਦੀ ਪਹਿਲੀ ਮਿਲਣੀ ਕੀਤੀ

ਰਾਜਪੁਰਾ, 29 ਜਨਵਰੀ (ਜੀ.ਪੀ. ਸਿੰਘ)-ਸਥਾਨਕ ਸੁਰਖ਼ਾਬ ਕਲੱਬ ਦੀਆਂ ਔਰਤ ਮੈਂਬਰਾਂ ਵਲੋਂ ਇਸ ਸਾਲ ਦੀ ਪਹਿਲੀ ਬੈਠਕ ਕਿਰਨਜੋਤ ਕੌਰ, ਪ੍ਰਭਜੀਤ ਕੌਰ ਅਤੇ ਅਰਚਨਾ ਦੀ ਅਗਵਾਈ 'ਚ ਈਗਲ ਮੋਟਲ ਵਿਖੇ ਹੋਈ | ਇਸ ਮੌਕੇ ਕਲੱਬ ਦੀਆਂ ਫਾਉਂਡਰ ਔਰਤਾਂ ਕਿਰਨਜੋਤ ਕੌਰ, ਪ੍ਰਭਜੀਤ ਕੌਰ ...

ਪੂਰੀ ਖ਼ਬਰ »

ਸਪੈਸ਼ਲ ਬੱਚਿਆਂ ਦੀਆਂ ਖੇਡਾਂ ਨਾਲ ਟੌਹੜਾ ਕਬੱਡੀ ਕੱਪ ਦੀ ਹੋਈ ਸ਼ੁਰੂਆਤ

ਭਾਦਸੋਂ, 29 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਨੂੰ ਸਮਰਪਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਵਲੋਂ ਕਰਵਾਏ ਜਾ ਰਹੇ 13ਵੇਂ ਟੌਹੜਾ ਕਬੱਡੀ ਕੱਪ ਦੀ ਅੱਜ ਸਪੈਸ਼ਲ ਬੱਚਿਆ ਦੀ ਖੇਡਾਂ ਨਾਲ ...

ਪੂਰੀ ਖ਼ਬਰ »

ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ ਦੀ ਬਜਾਏ ਸਰਕਾਰੀ ਹਸਪਤਾਲ ਨੂੰ ਟਰੋਮਾ ਸੈਂਟਰ ਬਣਾਉਣ ਦਾ ਵਾਅਦਾ ਪੂਰਾ ਕਰੇ

ਰਾਜਪੁਰਾ, 29 ਜਨਵਰੀ (ਰਣਜੀਤ ਸਿੰਘ)-ਇੱਥੋਂ ਦਾ ਸਿਵਲ ਹਸਪਤਾਲ ਸਬ ਡਵੀਜ਼ਨ ਦਾ ਸਭ ਤੋਂ ਵੱਡਾ ਸਰਕਾਰੀ ਹਸਪਤਾਲ ਹੈ | ਇਸ ਹਸਪਤਾਲ ਨੂੰ ਲੋਕੀ ਸਿਵਲ ਹਸਪਤਾਲ ਤੋਂ ਘੱਟ ਰੈਫ਼ਰ ਹਸਪਤਾਲ ਦੇ ਨਾਮ ਤੋਂ ਜ਼ਿਆਦਾ ਜਾਣਦੇ ਹਨ | ਇਸ ਹਸਪਤਾਲ ਨੂੰ ਹਰ ਸਰਕਾਰ ਨੇ ਟਰੋਮਾ ਸੈਂਟਰ ...

ਪੂਰੀ ਖ਼ਬਰ »

ਮਾਂਹਵਾਰੀ ਦੀ ਸਮੱਸਿਆ ਵਾਲੀਆਂ ਔਰਤਾਂ 'ਚ ਅਕਸਰ ਹੁੰਦੀ ਹੈ ਥਾਇਰਾਈਡ ਰੋਗ ਦੀ ਸੰਭਾਵਨਾ

ਪਟਿਆਲਾ, 29 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਵਿਖੇ ਹੋਈ ਇਕ ਖੋਜ ਦੌਰਾਨ ਸਾਹਮਣੇ ਆਇਆ ਕਿ ਮਾਹਵਾਰੀ ਨਾਲ ਸੰਬੰਧਿਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੀਆਂ ਔਰਤਾਂ ਵਿਚ ਥਾਇਰਾਈਡ ਦੀ ਇਕ ਵਿਸ਼ੇਸ਼ ਕਿਸਮ ...

ਪੂਰੀ ਖ਼ਬਰ »

ਸੂਬਾਈ ਸਰਕਾਰ ਦੇ ਨੁਮਾਇੰਦਿਆਂ ਦਾ ਲੋਕਤੰਤਰ ਦੀ ਬਹਾਲੀ ਲਈ ਬਣੀ ਮੁਢਲੀ ਇਕਾਈ ਦੇ ਮੁਖੀ ਨਾਲ ਬਦਸਲੂਕੀ ਨਿੰਦਣਯੋਗ-ਕਰਨਵੀਰ ਸਿੰਘ ਟੌਹੜਾ

ਪਟਿਆਲਾ, 29 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸ 'ਚ ਲੋਕ ਤੰਤਰ ਦੀ ਬਹਾਲੀ ਦਾ ਮੁੱਢ ਬਣਨ ਲਈ ਸਭ ਤੋਂ ਪਹਿਲਾਂ ਪੰਚਾਇਤਾਂ ਨੂੰ ਵੋਟਾਂ ਰਾਹੀਂ ਚੁਣਨ ਦਾ ਅਧਿਕਾਰ ਉੱਥੋਂ ਦੇ ਲੋਕਾਂ ਨੂੰ ਦਿਤਾ ਗਿਆ | ਜਿਸ ਨਾਲ ਆਮ ਜਨਤਾ 'ਚ ਆਪਣੇ ਹੱਕਾਂ ਪ੍ਰਤੀ ਜਾਗਰੂਕਤਾ ਲਿਆਂਦੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨਗਰ ਨਿਗਮ ਚੋਣਾਂ 'ਚ ਕਰੇਗੀ ਸ਼ਾਨਦਾਰ ਪ੍ਰਦਰਸ਼ਨ-ਸੰਜੀਵ ਕਾਲੂ

ਪਟਿਆਲਾ, 29 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਦੀਆਂ ਆਉਣ ਵਾਲੀਆ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਮਾਮਲਿਆਂ 'ਚ 29 ਦਿਨਾਂ 'ਚ 72 ਤਸਕਰ ਕੀਤੇ ਗਿ੍ਫ਼ਤਾਰ

ਪਟਿਆਲਾ, 29 ਜਨਵਰੀ (ਮਨਦੀਪ ਸਿੰਘ ਖਰੌੜ)-ਪਟਿਆਲਾ ਪੁਲਿਸ ਨੇ ਜਨਵਰੀ ਮਹੀਨੇ ਹੁਣ ਤੱਕ ਨਸ਼ਾ ਵੇਚਣ ਦੇ ਮਾਮਲਿਆਂ 'ਚ 69 ਕੇਸ ਦਰਜ ਕਰਕੇ 72 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ਪਟਿਆਲਾ ਦੇ ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ...

ਪੂਰੀ ਖ਼ਬਰ »

ਹਰਦੀਪ ਸਨੌਰ ਬਣੇ ਭਾਜਪਾ ਪਟਿਆਲਾ ਦਿਹਾਤੀ ਦੇ ਜਨਰਲ ਸਕੱਤਰ

ਸਨੌਰ, 29 ਜਨਵਰੀ (ਸੋਖਲ)-ਭਾਰਤੀ ਜਨਤਾ ਪਾਰਟੀ ਪਟਿਆਲਾ ਉਤਰੀ ਦੇ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਵਲੋਂ ਜ਼ਿਲ੍ਹਾ ਕਮੇਟੀ ਦੀ ਜਾਰੀ ਸੂਚੀ ਰਾਹੀਂ ਹਰਦੀਪ ਸਿੰਘ ਸਨੌਰ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਵਰਨਣਯੋਗ ਹੈ ਕਿ ਕੰਬੋਜ ਭਾਈਚਾਰੇ ਨਾਲ ਸਬੰਧਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX