ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਮਾਘ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਪੰਜਾਬ / ਜਨਰਲ

ਡੇਰਾ ਸਿਰਸਾ ਮੁਖੀ ਦੇ ਵੀਡੀਓ ਸਤਿਸੰਗ ਦਾ ਸਿੱਖ ਜਥੇਬੰਦੀਆਂ ਵਲੋਂ ਵਿਰੋਧ

ਬਠਿੰਡਾ, 29 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਅੱਜ ਡੇਰਾ ਸਲਾਬਤਪੁਰਾ (ਬਠਿੰਡਾ) ਵਿਖੇ ਆਨਲਾਈਨ ਸਤਿਸੰਗ ਦਾ ਸਿੱਖ ਜਥੇਬੰਦੀਆਂ ਵਲੋਂ ਡੱਟਵਾ ਵਿਰੋਧ ਕਰਦੇ ਹੋਏ ਡੇਰੇ ਨੇੜੇ ਚੱਕਾ ਜਾਮ ਕੀਤਾ ਗਿਆ, ਜਿਸ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਦਮਦਮੀ ਟਕਸਾਲ (ਅਜਨਾਲਾ) ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਬਠਿੰਡਾ ਪੁਲਿਸ ਵਲੋਂ ਸਥਾਨਕ ਭਾਈ ਘਨੱਈਆ ਚੌਕ ਵਿਖੇ ਘੇਰਾਬੰਦੀ ਕਰ ਲਈ ਗਈ, ਜਿਸ ਕਾਰਨ ਪੁਲਿਸ ਅਤੇ ਸਿੱਖ ਜਥੇਬੰਦੀਆਂ ਵਿਚਕਾਰ ਖਿੱਚੋਤਾਣ ਜਾਰੀ ਰਹੀ ¢ ਇਸ ਦÏਰਾਨ ਭਾਈ ਅਜਨਾਲਾ ਦੀ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਨਾਲ ਕੁਝ ਬਹਿਸਬਾਜ਼ੀ ਵੀ ਹੋਈ ¢ ਭਾਈ ਅਜਨਾਲਾ ਦੀ ਘੇਰਾਬੰਦੀ ਦਾ ਪਤਾ ਲੱਗਦੇ ਹੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਤੇ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਆਪਣੇ ਸਾਥੀਆਂ ਸਮੇਤ ਪੁੱਜੇ, ਜਿਨ੍ਹਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਧੱਕੇਸ਼ਾਹੀ ਕਰਾਰ ਦਿੰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ¢ ਭਾਈ ਅਜਨਾਲਾ ਨੇ ਕਿਹਾ ਕਿ ਸਜ਼ਾਯਾਫ਼ਤਾ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇ ਕੇ ਜਿੱਥੇ ਹਰਿਆਣਾ ਸਰਕਾਰ ਸਿੱਖਾਂ ਦੇ ਜ਼ਖ਼ਮ ਕੁਰੇਦ ਰਹੀ ਹੈ ਉਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਮੁਖੀ ਨੂੰ ਪੰਜਾਬ 'ਚ ਆਨਲਾਈਨ ਸਤਿਸੰਗ ਕਰਨ ਦੀ ਖੁੱਲ੍ਹ ਦੇ ਕੇ ਸਿੱਖ ਅਤੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ¢ ਸਵੇਰੇ ਦੇ ਕਰੀਬ 11 ਵਜੇ ਘੇਰੇ ਗਏ ਭਾਈ ਅਜਨਾਲਾ ਨੂੰ ਡੇਰੇ ਦਾ ਸਮਾਗਮ ਖ਼ਤਮ ਹੋਣ ਬਾਅਦ ਕਰੀਬ ਸ਼ਾਮ ਸਾਢੇ 5 ਵਜੇ ਰਿਹਾਅ ਕੀਤਾ ਗਿਆ¢
ਜਲਾਲ, ਆਕਲੀਆ, ਕਾਂਗੜ ਵਿਖੇ ਧਰਨੇ/ਜਾਮ
ਭਗਤਾ ਭਾਈਕਾ/ਭਾਈਰੂਪਾ, (ਸੁਖਪਾਲ ਸਿੰਘ ਸੋਨੀ/ਵਰਿੰਦਰ ਲੱਕੀ)-ਡੇਰਾ ਸਿਰਸਾ ਦੇ ਸ਼ਰਧਾਲੂਆਂ ਵਲੋਂ ਅੱਜ ਡੇਰਾ ਸਲਾਬਤਪੁਰਾ ਵਿਖੇ ਕੀਤੇ ਜਾ ਰਹੇ ਸੂਬਾ ਪੱਧਰੀ ਵੀਡੀਓ ਸਤਿਸੰਗ ਦਾ ਵਿਰੋਧ ਕਰਨ ਵਾਲੇ ਸਿੱਖ ਜਥੇਬੰਦੀਆਂ ਦੇ ਦਰਜਨ ਦੇ ਕਰੀਬ ਸਿੱਖ ਆਗੂਆਂ ਨੂੰ ਪੰਜਾਬ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ | ਸਿੱਖ ਆਗੂਆਂ ਵਲੋਂ ਡੇਰਾ ਸਲਾਬਤਪੁਰਾ ਨੂੰ ਜਾਂਦੇ ਡੇਰਾ
(ਸਫ਼ਾ 3 ਦੀ ਬਾਕੀ)
ਸ਼ਰਧਾਲੂਆਂ ਦੇ ਵਹੀਕਲਾਂ ਨੂੰ ਰੋਕਣ ਲਈ ਬਾਜਾਖਾਨਾ-ਬਰਨਾਲਾ ਸੜਕ ਉੱਪਰ ਪਿੰਡ ਜਲਾਲ, ਕਾਂਗੜ (ਟੀ-ਪੁਆਇਟ) ਅਤੇ ਪਿੰਡ ਆਕਲੀਆਂ ਦੀ ਸੜਕ 'ਤੇ ਧਰਨੇ ਲਗਾ ਕੇ ਜਾਮ ਕੀਤਾ ਗਿਆ, ਡੇਰਾ ਸ਼ਰਧਾਲੂਆਂ ਵਲੋਂ ਧਰਨੇ ਦਾ ਵਿਰੋਧ ਕਰਦੇ ਹੋਏ ਕੁਝ ਮਿੰਟ ਦਾ ਅਲਟੀਮੇਟਮ ਦੇਣ ਉਪਰੰਤ ਪੁਲਿਸ ਵਲੋਂ ਤੁਰੰਤ ਜਲਾਲ ਦੇ ਧਰਨਾਕਾਰੀਆਂ ਨੂੰ ਖਦੇੜਨਾ ਸ਼ੁਰੂ ਕਰ ਦਿੱਤਾ | ਧਰਨਾਕਾਰੀਆਂ ਵਲੋਂ ਡੇਰਾ ਮੁਖੀ ਦੀ ਪੈਰੋਲ ਅਤੇ ਵੀਡੀਓ ਸਤਿਸੰਗ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਪਿੰਡ ਜਲਾਲ ਵਿਖੇ ਧਰਨੇ ਦੀ ਅਗਵਾਈ ਕਰ ਰਹੇ ਸਿੱਖ ਜਥੇਬੰਦੀ ਦੇ ਆਗੂ ਭਾਈ ਰਣਜੀਤ ਸਿੰਘ ਵਾਂਦਰ ਡੋਡ, ਭਾਈ ਬਲਜਿੰਦਰ ਸਿੰਘ ਦਿਆਲਪੁਰਾ ਭਾਈਕਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਉਪਰੰਤ ਹੁਣ ਸੂਬੇ ਅੰਦਰ

ਧੋਖਾਧੜੀ ਕਰਨ ਵਾਲਾ ਨਾਇਜੀਰੀਆ ਗੈਂਗ ਦਿੱਲੀ ਤੇ ਗਰੇਟਰ ਨੋਇਡਾ ਤੋਂ ਗਿ੍ਫ਼ਤਾਰ

ਮੁਲਜ਼ਮਾਂ 'ਚ ਭਾਰਤੀ ਔਰਤ ਵੀ ਸ਼ਾਮਿਲ ਚੰਡੀਗੜ੍ਹ, 29 ਜਨਵਰੀ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੀ ਇਕ ਨੌਜਵਾਨ ਡਾਕਟਰ ਨਾਲ ਨਾਈਜ਼ੀਰੀਅਨ ਗੈਂਗ ਨੇ 47 ਲੱਖ ਰੁਪਏ ਦੀ ਠੱਗੀ ਮਾਰ ਲਈ ਸੀ | ਇਸ ਗੈਂਗ ਵਿਚ ਇਕ ਭਾਰਤੀ ਔਰਤ ਵੀ ਸ਼ਾਮਿਲ ਸੀ | ਚੰਡੀਗੜ੍ਹ ਪੁਲਿਸ ਨੇ ਗਰੇਟਰ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਕਾਕਾ ਨਿਪਾਲੀ ਸਾਥੀ ਸਮੇਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 29 ਜਨਵਰੀ (ਜਸਬੀਰ ਸਿੰਘ ਜੱਸੀ)-ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਆਪ੍ਰੇਸ਼ਨ ਸੈੱਲ ਕੈਂਪ ਐਟ ਫੇਜ਼-7 ਮੁਹਾਲੀ ਦੀ ਟੀਮ ਵਲੋਂ ਗੈਂਗਸਟਰ ਹਰੀਸ਼ ਉਰਫ਼ ਕਾਕਾ ਨਿਪਾਲੀ ਅਤੇ ਉਸ ਦੇ ਇਕ ਸਾਥੀ ਜਗਦੀਪ ਸਿੰਘ ਉਰਫ਼ ਜਾਗਰ ਨੂੰ ਅਸਲੇ੍ਹ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਗੈਂਗਸਟਰ ਅਰਸ਼ ਡਾਲਾ ਦਾ ਗੁਰਗਾ ਹਰਪ੍ਰੀਤ ਸਿੰਘ ਹੈਰੀ ਮੋਗਾ ਤੋਂ ਗਿ੍ਫ਼ਤਾਰ

ਮੋਗਾ, 29 ਜਨਵਰੀ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਪੁਲਿਸ ਨੇ ਕਾਉਂਟਰ ਇੰਟੈਲੀਜੈਂਸ ਬਠਿੰਡਾ ਨਾਲ ਮਿਲ ਕੇ ਸਾਂਝੀ ਕਾਰਵਾਈ ਕਰਦਿਆਂ ਵਿਦੇਸ਼ ਵਿਚ ਬੈਠੇ ਗੈਂਗਸਟਰ ਅਰਸ਼ ਡਾਲਾ ਦੇ ਗੁਰਗੇ ਨੂੰ 32 ਬੋਰ ਪਿਸਤੌਲ ਤੇ 4 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

5 ਕਿਲੋਗ੍ਰਾਮ ਹੈਰੋਇਨ ਤੇ 12 ਲੱਖ ਦੀ ਨਕਦੀ ਸਮੇਤ ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 29 ਜਨਵਰੀ (ਰੇਸ਼ਮ ਸਿੰਘ)-ਅੱਜ ਸਰਹੱਦੀ ਖੇਤਰ ਲੋਪੋਕੇ ਨੇੜਿਓਾ 5 ਕਿਲੋਗ੍ਰਾਮ ਹੈਰੋਇਨ ਤੇ 12 ਲੱਖ 15 ਹਜ਼ਾਰ ਦੀ ਨਕਦੀ ਸਮੇਤ ਇਕ ਤਸਕਰ ਨੂੰ ਕਾਊਟਰ ਇੰਟੈਲੀਜੈਂਸ ਦੀ ਟੀਮ ਵਲੋਂ ਗਿ੍ਫਤਾਰ ਕੀਤਾ ਗਿਆ ਹੈ ਜੋ ਕਿ ਡਰੱਗ ਮਨੀ ਪ੍ਰਾਪਤ ਹੋਣ ਉਪਰੰਤ ਡਰੱਗ ਦੀ ...

ਪੂਰੀ ਖ਼ਬਰ »

ਵਿੱਤੀ ਸੰਸਾਧਨ ਤਲਾਸ਼ਣ ਤੇ ਮਿਆਰੀ ਸੰਚਾਲਨ ਵਿਧੀ ਦੇ ਬਹਾਨੇ ਪੁਰਾਣੀ ਪੈਨਸ਼ਨ ਸਕੀਮ ਲਟਕਾਉਣ ਦੇ ਰੌਂਅ 'ਚ ਪੰਜਾਬ ਸਰਕਾਰ

ਰਾਮਪੁਰਾ ਫੂਲ, 29 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਸੂਬਾ ਸਰਕਾਰ ਹੁਣ ਵਿੱਤੀ ਸੰਸਧਾਨ ਤਲਾਸ਼ਣ ਲੱਗੀ ਹੈ ਤੇ ਇਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ | ਕਮੇਟੀ ਨੂੰ ਰਿਪੋਰਟ ਦੇਣ ਲਈ ਕੋਈ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)-ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ ਨਵਦੀਪ ਸਿੰਘ ਸ਼ਾਹ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਕਸਬਾ ਮਜੀਠਾ ...

ਪੂਰੀ ਖ਼ਬਰ »

3 ਸਾਲਾਂ ਬਾਅਦ ਦਿੱਲੀ-ਲੁਧਿਆਣਾ ਉਡਾਣਾਂ ਮੁੜ ਸ਼ੁਰੂ ਹੋਣ ਦੀ ਆਸ ਬੱਝੀ

ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ/ਪੁਨੀਤ ਬਾਵਾ)-ਪਿਛਲੇ ਤਿੰਨ ਸਾਲ ਤੋਂ ਬੰਦ ਪਈਆਂ ਦਿੱਲੀ-ਲੁਧਿਆਣਾ ਉਡਾਣਾਂ ਮੁੜ ਸ਼ੁਰੂ ਹੋਣ ਦੀ ਆਸ ਬੱਝੀ ਹੈ, ਕਿਉਂਕਿ ਕੇਂਦਰ ਨੇ ਲੁਧਿਆਣਾ ਤੋਂ ਦਿੱਲੀ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਲਈ ਸਹਿਮਤੀ ਦਿੱਤੀ ਹੈ | ਇਕ ...

ਪੂਰੀ ਖ਼ਬਰ »

ਥਾਣਾ ਨੇਹੀਆਂਵਾਲਾ ਵਿਖੇ ਡੱਕੇ ਸਿੱਖ ਆਗੂ ਦੇਰ ਸ਼ਾਮ ਰਿਹਾਅ

ਬਠਿੰਡਾ, 29 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਸਤਿਸੰਗ ਦਾ ਵਿਰੋਧ ਕਰਨ ਵਾਲੇ ਦੋ ਦਰਜਨ ਸਿੱਖ ਆਗੂਆਂ ਨੂੰ ਗਿ੍ਫ਼ਤਾਰ ਕਰਕੇ ਥਾਣਾ ਨੇਹੀਆਂਵਾਲਾ ਲਿਆ ਕੇ ਨਜ਼ਰਬੰਦ ਕੀਤਾ ਗਿਆ, ਜਿਨ੍ਹਾਂ ਨੂੰ ਡੇਰੇ ਦਾ ਸਮਾਗਮ ਖ਼ਤਮ ਹੋਣ ਬਾਅਦ ਦੇਰ ਸ਼ਾਮ ਰਿਹਾਅ ਕੀਤਾ ਗਿਆ | ਸਿੱਖ ...

ਪੂਰੀ ਖ਼ਬਰ »

ਬਹਿਬਲ ਇਨਸਾਫ਼ ਮੋਰਚਾ ਵਲੋਂ ਰੋਕੀਆਂ ਗਈਆਂ ਡੇਰਾ ਪ੍ਰੇਮੀਆਂ ਦੀਆਂ ਗੱਡੀਆਂ

ਫ਼ਰੀਦਕੋਟ, 29 ਜਨਵਰੀ (ਜਸਵੰਤ ਸਿੰਘ ਪੁਰਬਾ)- ਬਹਿਬਲ ਕਲਾਂ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਵਲੋਂ ਅੱਜ ਡੇਰਾ ਸਲਾਬਤਪੁਰਾ ਨੂੰ ਜਾਣ ਵਾਲੀਆਂ ਕੁਝ ਬੱਸਾਂ ਨੂੰ ਰੋਕਿਆ ਗਿਆ ਜਿਥੇ ਡੇਰੇ ਨੂੰ ਜਾਣ ਵਾਲੀ ਸੰਗਤ ਤੋਂ ਬੇਅਦਬੀ ਮਾਮਲੇ ਨੂੰ ਲੈ ਕੇ ਸਵਾਲ ਕੀਤੇ | ...

ਪੂਰੀ ਖ਼ਬਰ »

ਐਸ.ਡੀ.ਐਮ. ਤੇ 2 ਹੋਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ

ਅੰਮਿ੍ਤਸਰ, 29 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਪੁਲਿਸ ਵਲੋਂ ਐਸ. ਡੀ. ਐਮ. ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਇਹ ਸ਼ਿਕਾਇਤ ਇਕ ਔਰਤ ਡਾਕਟਰ ਵਲੋਂ ਦਰਜ ਕਰਵਾਈ ਗਈ ਹੈ ਜਿਸ ਨੇ ਆਪਣੇ ਪਤੀ ਤੋਂ ਇਲਾਵਾ ਇਕ ਐਸ. ਡੀ. ਐਮ. ਤੇ ਆਪਣੇ ...

ਪੂਰੀ ਖ਼ਬਰ »

ਮਾੜੇ ਆਰਥਿਕ ਹਾਲਾਤ ਸੂਬੇ ਨੂੰ ਆਰਥਿਕ ਸੰਕਟ ਵੱਲ ਤੇਜ਼ੀ ਨਾਲ ਲਿਜਾ ਰਹੇ-ਚੰਦੂਮਾਜਰਾ

ਪਟਿਆਲਾ, 29 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਮਾੜੇ ਆਰਥਿਕ ਹਾਲਾਤ ਪੰਜਾਬ ਨੂੰ ਤੇਜ਼ੀ ਨਾਲ ਆਰਥਿਕ ਸੰਕਟ ਵੱਲ ਲਿਜਾ ਰਹੇ ਹਨ, ਜਿਸ ਕਾਰਨ ਪੰਜਾਬ ਵਿਚ ਮਾਲੀ ਸਾਧਨਾਂ ਦੀ ...

ਪੂਰੀ ਖ਼ਬਰ »

ਟ੍ਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਗੁਪਤ ਸੰਘਰਸ਼ ਵਿੱਢਿਆ ਜਾਵੇਗਾ-ਜਥੇਬੰਦੀ

ਲੁਧਿਆਣਾ, 29 ਜਨਵਰੀ (ਸਲੇਮਪੁਰੀ)-ਪੰਜਾਬ ਰੋਡਵੇਜ਼ /ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਜਥੇਬੰਦੀ ਦੇ ਸੰਸਥਾਪਕ ਕਮਲ ਕੁਮਾਰ ਅਤੇ ਰੇਸ਼ਮ ਸਿੰਘ ਗਿੱਲ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਲੁਧਿਆਣਾ ਬੱਸ ਅੱਡੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪਤਨੀ ਦਾ ਦਿਹਾਂਤ

ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਪਤਨੀ ਬੀਬੀ ਦਵਿੰਦਰ ਕੌਰ ਲੰਮੀ ਬਿਮਾਰੀ ਤੋਂ ਬਾਅਦ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ | ਉਨ੍ਹਾਂ ਸਕੂਲ ਅਧਿਆਪਕਾ ਦੀ ਨੌਕਰੀ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ, ਰਾਜਸਥਾਨ ਤੋਂ ਵੀ ਵੱਡੀ ਗਿਣਤੀ 'ਚ ਡੇਰਾ ਸਲਾਬਤਪੁਰਾ ਪਹੁੰਚੇ ਪੈਰੋਕਾਰ

ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵਲੋਂ ਅੱਜ ਬਰਨਾਵਾ (ਉੱਤਰ ਪ੍ਰਦੇਸ਼) 'ਚ ਸਥਿਤ ਆਪਣੇ ਆਸ਼ਰਮ ਤੋਂ ਵੀਡੀਓ ਕਾਨਫ਼ਰੰਸ ਰਾਹੀਂ ਪੰਜਾਬ ਵਿਚਲੇ ਆਪਣੇ ਵੱਡੇ ਡੇਰੇ ਸਲਾਬਤਪੁਰਾ (ਬਠਿੰਡਾ) ਵਿਖੇ ਪਹੁੰਚੇ ਪੈਰੋਕਾਰਾਂ ...

ਪੂਰੀ ਖ਼ਬਰ »

ਆਨਲਾਈਨ ਨਾਮ ਚਰਚਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਕਰੜੀ ਨਿੰਦਾ

ਅੰਮਿ੍ਤਸਰ, 29 ਜਨਵਰੀ (ਜਸਵੰਤ ਸਿੰਘ ਜੱਸ)-ਜੇਲ੍ਹ ਵਿਚੋਂ ਪੈਰੋਲ 'ਤੇ ਬਾਹਰ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਦੀ ਅੱਜ ਡੇਰਾ ਸਲਾਬਤਪੁਰਾ ਵਿਖੇ ਆਨਲਾਈਨ ਨਾਮ ਚਰਚਾ ਕਰਨ ਅਤੇ ਡੇਰਾ ਪ੍ਰੇਮੀਆਂ ਨੂੰ ਸੰਬੋਧਨ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਤੇ ਡਾ. ਗੋਸਲ ਵਿਆਹ ਬੰਧਨ 'ਚ ਬੱਝੇ

ਸੰਗਰੂਰ, 29 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਫ਼ਿਰੋਜਪੁਰ ਸ਼ਹਿਰੀ ਤੋਂ ਵਿਧਾਇਕ ਰਣਵੀਰ ਸਿੰਘ ਭੁੱਲਰ ਦੇ ਅੱਜ ਸਥਾਨਕ ਗੁਰਦੁਆਰਾ ਸਿਧਾਣਾ ਸਾਹਿਬ ਵਿਖੇ ਸੰਗਰੂਰ ਦੇ ਨਾਮੀ ਗੋਸਲ ਪਰਿਵਾਰ ਦੀ ਧੀ ਡਾ. ਅਮਨਦੀਪ ਕੌਰ ਗੋਸਲ ਨਾਲ ...

ਪੂਰੀ ਖ਼ਬਰ »

ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵਲੋਂ ਪਟਨਾ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 29 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵਲੋਂ ਅੱਜ ਤਖ਼ਤ ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਐਸ. ਕੇ. ਐਮ. ਗੈਰ ਰਾਜਨੀਤਕ ਵਲੋਂ ਅਣਮਿੱਥੇ ਸਮੇਂ ਲਈ ਜਾਮ ਲਾਉਣ ਦਾ ਐਲਾਨ

--ਮਾਮਲਾ ਹਰਿਆਣਾ 'ਚ ਕਿਸਾਨ ਆਗੂਆਂ ਦੀ ਹੋਈ ਗਿ੍ਫ਼ਤਾਰੀ ਦਾ-- ਬਠਿੰਡਾ, 29 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜੀਂਦ (ਹਰਿਆਣਾ) ਵਿਚ ਕਿਸਾਨ ਆਗੂ ਅਭਿਮਨਿਊ ਕੋਹਾੜ ਸਮੇਤ ਸਾਥੀਆਂ ਨੂੰ ਖੱਟਰ ਸਰਕਾਰ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਤਨਕਦੀਪ ਕੌਰ ਨੂੰ ਦਿੱਲੀ ਵਿਖੇ ਰਾਸ਼ਟਰੀ ਐਵਾਰਡ ਨਾਲ ਕੀਤਾ ਸਨਮਾਨਿਤ

ਤਰਨ ਤਾਰਨ, 29 ਜਨਵਰੀ (ਪਰਮਜੀਤ ਜੋਸ਼ੀ)¸ ਭਾਰਤ ਸਰਕਾਰ ਦੇ ਪ੍ਰਾਜੈਕਟ ਵੀਰਗਾਥਾ ਦੀ ਪੰਜਾਬ ਤੋਂ ਇਕੋ ਇਕ ਵਿਜੇਤਾ ਤਨਕਦੀਪ ਕੌਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੁਆਰਾ ਦਿੱਲੀ ਦੇ ਚਾਣਕਿਆ ਹਾਲ ਵਿਚ ਪ੍ਰਭਾਵਸ਼ਾਲੀ ਸਮਾਗਮ 'ਚ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ...

ਪੂਰੀ ਖ਼ਬਰ »

ਸਰਦੀਆਂ 'ਚ ਲੱਗ ਰਹੇ ਹਨ ਬਿਜਲੀ ਦੇ ਕੱਟ-ਗਰਮੀਆਂ 'ਚ ਸੰਕਟ ਵਧੇਗਾ

ਸ੍ਰੀ ਮੁਕਤਸਰ ਸਾਹਿਬ, 29 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਬਿਜਲੀ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਨਾਕਾਮ ਸਾਬਿਤ ਹੋ ਰਹੀ ਹੈ | ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਲਈ ਮੁਫ਼ਤ ਸੇਵਾਵਾਂ ਦੇਣ ਦੇ ਵਾਅਦੇ ਕੀਤੇ, ਪਰ ਪੰਜਾਬ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਾਰੀ ਕੀਤਾ ਭੰਬਲਭੂਸੇ ਵਾਲਾ ਨੋਟੀਫ਼ਿਕੇਸ਼ਨ ਕਾਲਜ ਅਧਿਆਪਕਾਂ ਲਈ ਬਣਿਆ ਸਿਰਦਰਦੀ

ਚੰਡੀਗੜ੍ਹ, 29 ਜਨਵਰੀ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਨੂੰ ਪਹਿਲਾਂ ਹੀ ਦੇਰ ਨਾਲ 7ਵੇਂ ਪੇ-ਕਮਿਸ਼ਨ ਦੇਣ ਸੰਬੰਧੀ ਜਾਰੀ ਕੀਤੇ ਭੰਬਲ-ਭੂਸੇ ਵਾਲੇ ਨੋਟੀਫ਼ਿਕੇਸ਼ਨ ਨੇ ਅਧਿਆਪਕ ਵਰਗ ਨੂੰ ਪ੍ਰੇਸ਼ਾਨੀ ਵਿਚ ਪਾ ਦਿੱਤਾ ...

ਪੂਰੀ ਖ਼ਬਰ »

ਪੀ.ਐਸ.ਜੀ.ਪੀ.ਸੀ. ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਲਈ ਕਾਰਵਾਈ ਸ਼ੁਰੂ

ਅੰਮਿ੍ਤਸਰ, 29 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) ਦਾ ਕਾਰਜਕਾਲ ਲੰਘੇ ਸਾਲ 12 ਜੁਲਾਈ ਨੂੰ ਖ਼ਤਮ ਹੋਣ ਤੋਂ ਬਾਅਦ ਭਾਵੇਂ ਕਿ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਵਲੋਂ ਸੰਘੀ ਧਾਰਮਿਕ ਅਤੇ ਆਪਸੀ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਨਿਭਾਵਾਂਗੇ-ਚੀਮਾ

ਸੰਗਰੂਰ, 29 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)-ਪੰਜਾਬ ਦੇ ਵਿੱਤ, ਕਰ, ਆਬਕਾਰੀ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਪੰਜ ਸਾਲ ਵਿਚ ਪੂਰੇ ਕੀਤੇ ਜਾਣਗੇ | ਅੱਜ ਇਥੇ 'ਅਜੀਤ' ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਨੌਜਵਾਨਾਂ ਦਾ ਸਾਥ ਭਾਜਪਾ ਨੂੰ 13 ਸੀਟਾਂ ਜਿਤਾਏਗਾ-ਟੌਹੜਾ/ਢਿੱਲੋਂ

ਪਟਿਆਲਾ, 29 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਦੀ ਸ਼ਾਖਾ ਯੁਵਾ ਮੋਰਚਾ ਦੀ ਸੂਬਾਈ ਕਮਾਨ ਜਦੋਂ ਤੋਂ ਕਰਨਵੀਰ ਸਿੰਘ ਟੌਹੜਾ ਦੇ ਹੱਥ ਆਈ ਹੈ ਉਸ ਦਿਨ ਤੋਂ ਹੀ ਨੌਜਵਾਨਾਂ ਦਾ ਪਾਰਟੀ ਨਾਲ ਜੁੜਨਾ ਜਾਰੀ ਹੈ | ਲੰਘੇ ਦਿਨੀਂ ਕਾਂਗਰਸ ਤੇ ਅਕਾਲੀ ਦਲ ...

ਪੂਰੀ ਖ਼ਬਰ »

ਪੀ.ਜੀ.ਆਈ. ਬਾਗ਼ਬਾਨੀ ਖੋਜ ਸੰਸਥਾ ਦੀ ਅਟਾਰੀ ਲਈ ਅਜੇ ਤੱਕ ਸੂਬਾ ਸਰਕਾਰ ਨਹੀਂ ਕਰ ਸਕੀ 30 ਏਕੜ ਜ਼ਮੀਨ ਦੀ ਖਰੀਦ

ਅੰਮਿ੍ਤਸਰ, 29 ਜਨਵਰੀ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਦੇ ਬਾਗ਼ਬਾਨੀ ਵਿਭਾਗ ਦੁਆਰਾ ਅੰਮਿ੍ਤਸਰ-ਅਟਾਰੀ ਸੜਕ 'ਤੇ ਸਥਿਤ ਪਿੰਡ ਛਿੱਡਣ (ਤਹਿਸੀਲ ਲੋਪੋਕੇ) ਵਿਖੇ ਸਥਾਪਤ ਕੀਤੇ ਜਾਣ ਵਾਲੇ ਅਤੇ ਸਰਹੱਦੀ ਇਲਾਕੇ ਦੇ ਵਿਕਾਸ ਅਤੇ ਕਿਸਾਨੀ ਖੇਤਰ ਵਿਚ ਇਨਕਲਾਬ ਲਿਆਉਣ ...

ਪੂਰੀ ਖ਼ਬਰ »

ਪੁੱਤਰ ਦੀ ਹੱਤਿਆ ਦੇ 8 ਮਹੀਨਿਆਂ ਬਾਅਦ ਵੀ ਇਨਸਾਫ਼ ਨਹੀਂ ਮਿਲਿਆ-ਚਰਨ ਕੌਰ

ਮਾਨਸਾ, 29 ਜਨਵਰੀ (ਰਾਵਿੰਦਰ ਸਿੰਘ ਰਵੀ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਪਣੇ ਗ੍ਰਹਿ ਪਿੰਡ ਮੂਸਾ ਵਿਖੇ ਪੁੱਤਰ ਦੇ ਪ੍ਰਸੰਸਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ 8 ਮਹੀਨਿਆਂ ਤੋਂ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ ਪਰ ਹਾਲੇ ਤੱਕ ...

ਪੂਰੀ ਖ਼ਬਰ »

ਕੇਂਦਰ ਵਲੋਂ ਬੀ.ਬੀ.ਸੀ. ਦੀ ਡਾਕੂਮੈਂਟਰੀ 'ਤੇ ਪਾਬੰਦੀ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਨਵੀਂ ਦਿੱਲੀ, 29 ਜਨਵਰੀ (ਏਜੰਸੀ)-2002 ਦੇ ਗੁਜਰਾਤ ਦੰਗਿਆਂ 'ਤੇ ਬੀ.ਬੀ.ਸੀ. ਵਲੋਂ ਬਣਾਈ ਦਸਤਾਵੇਜ਼ੀ ਫਿਲਮ (ਡਾਕੂਮੈਂਟਰੀ) 'ਤੇ ਕੇਂਦਰ ਦੇ 'ਪਾਬੰਦੀ' ਲਗਾਉਣ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ | ਐਡਵੋਕੇਟ ਐਮ.ਐਲ. ਸ਼ਰਮਾ ਵਲੋਂ ...

ਪੂਰੀ ਖ਼ਬਰ »

ਅਡਾਨੀ ਵਲੋਂ 413 ਪੰਨਿਆਂ ਦਾ ਜਵਾਬ ਜਾਰੀ-ਹਿੰਡਨਬਰਗ ਦੇ ਦੋਸ਼ਾਂ ਨੂੰ ਭਾਰਤ 'ਤੇ ਹਮਲਾ ਦੱਸਿਆ

ਨਵੀਂ ਦਿੱਲੀ, 29 ਜਨਵਰੀ (ਏਜੰਸੀ)- ਉਦਯੋਗਪਤੀ ਗੌਤਮ ਅਡਾਨੀ ਦੇ ਸਮੂਹ ਨੇ ਵਿੱਤੀ ਖੋਜ ਕੰਪਨੀ ਹਿੰਡਨਬਰਗ ਰਿਸਰਚ ਦੁਆਰਾ ਲਗਾਏ ਗਏ ਗੰਭੀਰ ਦੋਸ਼ਾਂ ਨੂੰ ਭਾਰਤ, ਉਸ ਦੀਆਂ ਸੰਸਥਾਵਾਂ ਅਤੇ ਵਿਕਾਸ ਦੀ ਕਹਾਣੀ 'ਤੇ ਗਿਣ ਮਿਥ ਕੇ ਹਮਲਾ ਕਰਾਰ ਦਿੰਦੇ ਹੋਏ ਐਤਵਾਰ ਨੂੰ ਕਿਹਾ ...

ਪੂਰੀ ਖ਼ਬਰ »

ਅਮਰੀਕਾ ਪਹਿਲੀ ਮਾਰਚ ਤੋਂ ਲੈਣਾ ਸ਼ੁਰੂ ਕਰੇਗਾ ਐਚ-1 ਬੀ ਵੀਜ਼ਾ ਅਰਜ਼ੀਆਂ

ਵਾਸ਼ਿੰਗਟਨ, 29 ਜਨਵਰੀ (ਏਜੰਸੀ)- ਅਮਰੀਕਾ ਵਿੱਤੀ ਸਾਲ 2023-24 ਲਈ ਹੁਨਰਮੰਦ ਵਿਦੇਸ਼ੀ ਕਾਮਿਆਂ ਲਈ ਐਚ-1 ਬੀ ਵੀਜ਼ਾ ਅਰਜ਼ੀਆਂ 1 ਮਾਰਚ ਤੋਂ ਲੈਣਾ ਸ਼ੁਰੂ ਕਰ ਸਕਦਾ ਹੈ | ਐਚ-1 ਬੀ ਵੀਜ਼ਾ ਇਕ ਗੈਰ-ਪ੍ਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ 'ਚ ...

ਪੂਰੀ ਖ਼ਬਰ »

ਯੂ.ਕੇ. 'ਚ ਹਰਜਿੰਦਰ ਸਿੰਘ ਤੱਖਰ ਦੀ ਲਾਸ਼ ਮਿਲੀ

ਲੰਡਨ, 29 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ 2 ਅਕਤੂਬਰ ਤੋਂ ਲਾਪਤਾ ਭਾਰਤੀ ਮੂਲ ਦੇ 58 ਸਾਲਾ ਹਰਜਿੰਦਰ ਸਿੰਘ ਤੱਖਰ ਦੀ ਲਾਸ਼ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਟੈਲਫੋਰਡ 'ਚੋਂ ਮਿਲੀ ਹੈ, ਜੋ ਕਿ ਇਕ ਜੰਗਲੀ ਇਲਾਕਾ ਹੈ | ਚਾਰ ਬੱਚਿਆਂ ਦਾ ਪਿਤਾ ਹਰਜਿੰਦਰ ...

ਪੂਰੀ ਖ਼ਬਰ »

ਮੁਹਾਲੀ ਮੋਰਚੇ 'ਚ ਇੰਟਰਨੈਸ਼ਨਲ ਪੰਥਕ ਦਲ ਵਲੋਂ ਪਹਿਲੀ ਨੂੰ ਜਾਵੇਗਾ ਵੱਡਾ ਜੱਥਾ- ਭਾਈ ਜਸਵੀਰ ਸਿੰਘ ਰੋਡੇ

ਜਲੰਧਰ, 29 ਜਨਵਰੀ (ਅ.ਬ.)- ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਦੇ ਦੋਸ਼ੀਆਂ ਲਈ ਸਜ਼ਾਵਾਂ ਦੀ ਮੰਗ ਸੰਬੰਧੀ ਮੋਹਾਲੀ ਵਿਖੇ ...

ਪੂਰੀ ਖ਼ਬਰ »

ਜੀ-20 ਇੰਟਰਨੈਸ਼ਨਲ ਫਾਈਨਾਂਸ਼ੀਅਲ ਆਰਕੀਟੈਕਚਰ ਵਰਕਿੰਗ ਗਰੁੱਪ ਦੀ ਦੋ ਦਿਨਾ ਬੈਠਕ ਅੱਜ ਤੋਂ

ਚੰਡੀਗੜ੍ਹ, 29 ਜਨਵਰੀ (ਮਨਜੋਤ ਸਿੰਘ ਜੋਤ)-ਭਾਰਤ ਦੀ ਪ੍ਰਧਾਨਗੀ ਹੇਠ ਜੀ-20 ਦੀ ਪਹਿਲੀ ਅੰਤਰਰਾਸ਼ਟਰੀ ਵਿੱਤੀ ਢਾਂਚਾ ਵਰਕਿੰਗ ਗਰੁੱਪ ਬੈਠਕ 30 ਅਤੇ 31 ਜਨਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ | ਇੰਟਰਨੈਸ਼ਨਲ ਫਾਈਨਾਂਸ਼ੀਅਲ ਆਰਕੀਟੈਕਚਰ ਵਰਕਿੰਗ ਗਰੁੱਪ ਜੀ-20 ਵਿੱਤ ...

ਪੂਰੀ ਖ਼ਬਰ »

ਲਖਣਪਾਲ 'ਚ ਨਸ਼ਾ ਵਿਰੋਧੀ ਫਰੰਟ ਦੇ ਆਗੂ ਰਾਮ ਗੋਪਾਲ ਦੀ ਹੱਤਿਆ

ਜੰਡਿਆਲਾ ਮੰਜਕੀ, 29 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਸਦਰ ਜਲੰਧਰ ਪੁਲਿਸ ਨੇ ਪਿੰਡ ਲਖਣਪਾਲ ਦੇ ਸਾਬਕਾ ਸਰਪੰਚ ਅਤੇ ਮੌਜੂਦਾ ਸਰਪੰਚ ਪਤੀ ਰਾਧੇ ਸਿਆਮ ਉਰਫ ਰਮਨ ਕੁਮਾਰ ਅਤੇ ਵਿਸ਼ਾਲ ਨੂੰ ਉਸੇ ਹੀ ਪਿੰਡ ਦੇ ਲੰਬੜਦਾਰ ਰਾਮ ਗੋਪਾਲ ਦੀ ਹੱਤਿਆ ਕਰਨ ਦੇ ਦੋਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX