ਤਾਜਾ ਖ਼ਬਰਾਂ


ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  0 minutes ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  11 minutes ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  36 minutes ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 1 hour ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 1 hour ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 1 hour ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 1 hour ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 1 hour ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 2 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 2 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 2 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 3 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 3 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 4 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 3 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 4 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 5 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 5 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  about 5 hours ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . .  about 5 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . .  about 6 hours ago
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
ਅਜਨਾਲਾ :ਪੁਲਿਸ ਅਤੇ ਲੁਟੇਰਾ ਗਰੋਹ ਵਿਚਾਲੇ ਹੋਏ ਮੁਕਾਬਲੇ 'ਚ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ
. . .  about 5 hours ago
ਅਜਨਾਲਾ, ਚੇਤਨਪੁਰਾ 31 ਮਾਰਚ (ਮਹਾਂਬੀਰ ਸਿੰਘ ਗਿੱਲ,ਗੁਰਪ੍ਰੀਤ ਸਿੰਘ ਢਿੱਲੋਂ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਬੀਤੀ ਰਾਤ ਫਤਿਹਗੜ੍ਹ ਚੂੜੀਆਂ ਪੁਲਿਸ...
ਬਠਿੰਡਾ: ਇਕੋ ਪਰਿਵਾਰ ਦੇ ਤਿੰਨ ਮੈਬਰਾਂ ਨੇ ਝੀਲ ਚ ਮਾਰੀ ਛਾਲ, ਮਾਂ-ਪੁੱਤ ਦੀ ਮੌਤ
. . .  about 6 hours ago
ਬਠਿੰਡਾ, 31 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)-ਅੱਜ ਤੜਕੇ ਬਠਿੰਡਾ ਦੇ ਰਹਿਣ ਵਾਲੇ ਇਕੋ ਪਰਿਵਾਰ ਦੇ ਤਿੰਨ ਮੈਬਰਾਂ ਨੇ ਬਠਿੰਡਾ ਥਰਮਲ ਦੀ ਝੀਲ ਵਿਚ ਛਾਲ ਮਾਰ ਦਿੱਤੀ, ਜਿਸ ਕਾਰਨ ਮਾਂ-ਪੁੱਤ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਮਾਘ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਮੋਗਾ

ਪਲੇਟੀ ਨੂੰ ਮੋਗਾ ਤੋਂ ਬਾਹਰ ਲੈ ਜਾਣ ਬਾਰੇ ਕੋਈ ਵੀ ਕਾਰਵਾਈ ਨਹੀਂ ਹੋਈ ਸ਼ੁਰੂ ਅਤੇ ਇਸ 'ਤੇ ਜਲਦੀ ਕਾਰਵਾਈ ਸ਼ੁਰੂ ਕਰਵਾਈ ਜਾਵੇਗੀ-ਡਾ. ਸੀਮਾਂਤ ਗਰਗ

ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਪਲੇਟੀ ਨੂੰ ਮੋਗਾ ਤੋਂ ਬਾਹਰ ਲੈ ਜਾਣ ਬਾਰੇ ਆਮ ਆਦਮੀ ਪਾਰਟੀ ਦੇ ਆਗੂ ਵੱਡੇ-ਵੱਡੇ ਪੋਸਟਰ ਅਤੇ ਗੱਲਾਂ ਕਰ ਰਹੇ ਹਨ, ਲੇਕਿਨ ਹੁਣ ਤੱਕ ਪਲੇਟੀ ਨੂੰ ਬਾਹਰ ਲੈ ਜਾਣ ਬਾਰੇ ਕੋਈ ਵੀ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਹੈ ਕਿਉਂਕਿ ਇਹ ਪ੍ਰਕਿਰਿਆ ਲੰਬੀ ਹੈ ਅਤੇ ਇਸ 'ਤੇ ਐਫ.ਸੀ.ਆਈ. ਅਤੇ ਦੂਜੀ ਖ਼ਰੀਦ ਏਜੰਸੀਆਂ ਦੀ ਸ਼ਮੂਲੀਅਤ ਜ਼ਰੂਰੀ ਹੈ ਕਿਉਂਕਿ ਪਲੇਟੀ ਨੂੰ ਬਾਹਰ ਲੈ ਜਾਣ 'ਤੇ ਟਰਾਂਸਪੋਰਟ ਖ਼ਰਚਾ ਵਧਦਾ ਹੈ | ਜੋ ਖ਼ਰੀਦ ਏਜੰਸੀਆਂ ਦੇ ਨਾਲ ਸਹਿਮਤੀ ਨਹੀਂ ਬਣੀ ਹੈ ਅਤੇ ਜਲਦੀ ਹੀ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰ ਕੇ ਪਲੇਟੀ ਨੂੰ ਮੋਗਾ ਤੋਂ ਬਾਹਰ ਲੈ ਕੇ ਜਾਣ ਬਾਰੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੂੰ ਮੋਗਾ ਇੰਡਸਟਰੀਅਲ ਫੋਕਲ ਪੁਆਇੰਟ ਡਿਵੈਲਪਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਸੁਭਾਸ਼ ਗਰੋਵਰ ਦੀ ਅਗਵਾਈ ਹੇਠ ਸਨਮਾਨਿਤ ਕਰਨ ਦੇ ਮੌਕੇ 'ਤੇ ਪ੍ਰਗਟ ਕੀਤੇ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸੁਭਾਸ਼ ਗਰੋਵਰ, ਜਨਰਲ ਸੈਕਟਰੀ ਅਜੀਤਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵੰਤ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ, ਗੁਰਚਰਨ ਸਿੰਘ, ਸੁਨੀਲ ਬਾਂਸਲ, ਪ੍ਰਮੋਦ ਪੁਰੀ, ਗੋਬਿੰਦ ਅਤੇ ਸਮੂਹ ਅਹੁਦੇਦਾਰ ਹਾਜ਼ਰ ਸਨ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸੁਭਾਸ਼ ਗਰੋਵਰ ਨੇ ਡਾ. ਸੀਮਾਂਤ ਗਰਗ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਡਾ. ਸੀਮਾਂਤ ਗਰਗ ਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਜਿੱਥੇ ਮੋਗਾ ਜ਼ਿਲ੍ਹੇ ਨੂੰ ਚੰਗਾ ਆਗੂ ਮਿਲਿਆ ਹੈ ਉੱਥੇ ਸ਼ਹਿਰ ਵਿਚ ਇਕ ਖ਼ੁਸ਼ੀ ਦਾ ਮਾਹੌਲ ਵੀ ਹੈ ਕਿ ਇਕ ਪੜਿ੍ਹਆ-ਲਿਖਿਆ ਡਾਕਟਰ ਆਗੂ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਪੰਜਾਬ ਵਿਚ ਸਰਕਾਰ ਬਣਨ 'ਤੇ ਡਾ. ਸੀਮਾਂਤ ਗਰਗ ਨੂੰ ਐਸੋਸੀਏਸ਼ਨ ਵਲੋਂ ਮੰਗ ਕੀਤੀ ਜਾਂਦੀ ਹੈ ਕਿ ਜੋ ਮੋਗਾ ਦੀ ਐਗਰੋ ਇੰਡਸਟਰੀ ਅਤੇ ਹੋਰ ਕੰਮ ਧੰਦੇ ਸਨ, ਉਹ ਪਾਕਿਸਤਾਨ ਦਾ ਫ਼ਿਰੋਜ਼ਪੁਰ ਬਾਰਡਰ ਬੰਦ ਹੋਣ ਤੋਂ ਠੱਪ ਹੋ ਕੇ ਰਹਿ ਗਿਆ ਹੈ ਜਿਸ ਕਾਰਨ ਮੋਗਾ ਦੀ ਇੰਡਸਟਰੀ ਬਾਹਰ ਚਲੀ ਗਈ ਹੈ | ਡਾ. ਸੀਮਾਂਤ ਗਰਗ ਨੇ ਇੰਡਸਟਰੀਅਲ ਫੋਕਲ ਪੁਆਇੰਟ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰਨ ਦੇ ਮੌਕੇ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ ਉੱਥੇ ਉਨ੍ਹਾਂ ਭਰੋਸਾ ਦੁਆਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਉਹ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ ਅਤੇ ਉਨ੍ਹਾਂ ਦੀਆਂ ਮੰਗਾਂ 'ਤੇ ਕਾਰਵਾਈ ਸ਼ੁਰੂ ਕਰਵਾ ਕੇ ਮੋਗਾ ਦੀ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਬਾਰੇ ਕੋਈ ਕਸਰ ਨਹੀਂ ਛੱਡਣਗੇ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੋਕਾਂ ਦਾ ਆਸ਼ੀਰਵਾਦ ਅਤੇ ਸਹਿਯੋਗ ਮਿਲਦਾ ਰਿਹਾ ਤਾਂ ਉਹ ਆਪਣੀ ਇੱਛਾਵਾਂ ਨੂੰ ਜ਼ਰੂਰ ਪੂਰਾ ਕਰਨਗੇ |

ਖੇਤ ਮਜ਼ਦੂਰਾਂ ਨੇ ਮੁਜ਼ਾਹਰਾ ਕਰ ਕੇ ਲੋਕਾਂ ਨੂੰ ਜਥੇਬੰਦ ਹੋਣ ਦਾ ਦਿੱਤਾ ਸੱਦਾ

ਬਾਘਾ ਪੁਰਾਣਾ, 29 ਜਨਵਰੀ (ਕਿ੍ਸ਼ਨ ਸਿੰਗਲਾ)- ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਕਾਲੇਕੇ ਵਿਖੇ ਜਨਤਕ ਇਕੱਠ ਕਰਨ ਉਪਰੰਤ ਮੁਜ਼ਾਹਰਾ ਕੀਤਾ ਗਿਆ, ਜਿਸ 'ਚ ਵੱਡੀ ਗਿਣਤੀ ਮਜ਼ਦੂਰ ਆਦਮੀ ਅਤੇ ਔਰਤਾਂ ਸ਼ਾਮਲ ਹੋਏ | ਇਕੱਠ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਦੇ ਸਮਾਗਮ 'ਚ ਗਲੋਬਲ ਵਿਜ਼ਡਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ

ਧਰਮਕੋਟ, 29 ਜਨਵਰੀ (ਪਰਮਜੀਤ ਸਿੰਘ)-ਮੋਗਾ ਜ਼ਿਲੇ੍ਹ ਦੇ ਨਾਮਵਰ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ, ਬਲਾਕ ਪੱਧਰ 'ਤੇ ਉਲੀਕੇ 74ਵੇਂ ਗਣਤੰਤਰਤਾ ਦਿਵਸ ...

ਪੂਰੀ ਖ਼ਬਰ »

ਕੌਂਸਲਰ ਗੁਰਪ੍ਰੀਤ ਸਿੰਘ ਸਿੱਧੂ ਨੇ ਆਪਣੀ ਤਨਖ਼ਾਹ 'ਚੋਂ ਲਾਈਆਂ ਸਟਰੀਟ ਲਾਈਟਾਂ

ਕੋਟ ਈਸੇ ਖਾਂ, 29 ਜਨਵਰੀ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਦੇ ਵਾਰਡ ਨੰਬਰ ਚਾਰ ਦੇ ਕੌਂਸਲਰ ਗੁਰਪ੍ਰੀਤ ਸਿੰਘ ਸਿੱਧੂ ਨੇ ਬੀਤੇ ਦਿਨ ਇਕ ਸ਼ਾਨਦਾਰ ਗਲੀ ਬਣਾ ਕੇ ਵਾਰਡ ਨਿਵਾਸੀਆਂ ਨੂੰ ਸੌਂਪ ਦਿੱਤੀ ਸੀ | ਪਰ ਹਨੇਰਾ ਹੋਣ ਕਰਕੇ ਵਾਰਡ ਨਿਵਾਸੀਆਂ ਨੇ ਸਟਰੀਟਾਂ ...

ਪੂਰੀ ਖ਼ਬਰ »

ਜੀ.ਐਸ. ਪੀਟਰ ਦੇ ਸੋਨ ਤਗਮੇ ਨਾਲ ਹੋਏ ਸਨਮਾਨ 'ਤੇ ਖ਼ੁਸ਼ੀ ਦਾ ਇਜ਼ਹਾਰ

ਕਿਸ਼ਨਪੁਰਾ ਕਲਾਂ, 29 ਜਨਵਰੀ (ਅਮੋਲਕ ਸਿੰਘ ਕਲਸੀ)-ਬੁਲੰਦ ਆਵਾਜ਼ ਦੇ ਮਾਲਕ ਅੰਤਰਰਾਸ਼ਟਰੀ ਕਲਾਕਾਰ ਕਿਸ਼ਨਪੁਰਾ ਕਲਾਂ ਦੇ ਜੰਮਪਲ ਜੀ.ਐਸ. ਪੀਟਰ ਜਿਨ੍ਹਾਂ ਦਾ ਪੰਜਾਬੀ ਗਾਇਕੀ ਦੇ ਖੇਤਰ ਵਿਚ ਪਿਛਲੇ ਦਹਾਕਿਆਂ ਤੋਂ ਅਹਿਮ ਗਾਇਕਾਂ ਵਿਚ ਮਕਬੂਲੀਅਤ ਨਾਲ ਜਾਣਿਆ ...

ਪੂਰੀ ਖ਼ਬਰ »

ਮੋਗਾ 'ਚ ਬੰਦੀ ਬਣਾਈਆਂ ਨੇਪਾਲੀ ਲੜਕੀਆਂ ਨੇ ਕੀਤਾ ਵੱਡਾ ਖ਼ੁਲਾਸਾ

ਮੋਗਾ, 29 ਜਨਵਰੀ (ਗੁਰਤੇਜ ਸਿੰਘ ਬੱਬੀ)-ਮੋਗਾ ਵਿਖੇ ਰਹਿੰਦੀਆਂ ਕੁਝ ਨੇਪਾਲੀ ਲੜਕੀਆਂ ਨੇ ਇਕ ਪਤੀ-ਪਤਨੀ 'ਤੇ ਅਜਿਹੇ ਗੰਭੀਰ ਦੋਸ਼ ਲਗਾਏ ਹਨ ਜਿਸ ਨਾਲ ਮਾਨਵਤਾ ਸ਼ਰਮਸਾਰ ਹੋ ਜਾਂਦੀ ਹੈ | ਭਾਵੇਂ ਇਸ ਸਬੰਧੀ ਪੁਲਿਸ ਵਲੋਂ ਕੋਈ ਵੀ ਪੁਖ਼ਤਾ ਜਾਣਕਾਰੀ ਪ੍ਰਾਪਤ ਨਹੀਂ ...

ਪੂਰੀ ਖ਼ਬਰ »

ਚੋਰ ਸਕਿਊਰਟੀ ਗਾਰਡ ਦੀ 12 ਬੋਰ ਰਾਈਫ਼ਲ ਚੋਰੀ ਕਰ ਕੇ ਫ਼ਰਾਰ

ਮੋਗਾ, 29 ਜਨਵਰੀ (ਗੁਰਤੇਜ ਸਿੰਘ)-ਥਾਣਾ ਬਾਘਾ ਪੁਰਾਣਾ ਅਧੀਨ ਆਉਂਦੇ ਪਿੰਡ ਚੰਦ ਪੁਰਾਣਾ ਵਿਖੇ ਢਾਬੇ ਤੇ ਡਿਊਟੀ ਕਰਦੇ ਸਕਿਊਰਟੀ ਗਾਰਡ ਦੀ 12 ਬੋਰ ਰਾਈਫਲ ਅਤੇ ਚੋਰ ਚੋਰੀ ਕਰਕੇ ਲੈ ਗਿਆ | ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਸਰਦਾਰਾ ਸਿੰਘ ਨੇ ਦੱਸਿਆ ਕਿ ਨਛੱਤਰ ...

ਪੂਰੀ ਖ਼ਬਰ »

ਪਿੰਡ ਸਲੀਣਾ 'ਚ ਹੋਇਆ ਪ੍ਰਧਾਨ ਮੰਤਰੀ ਦੀ ਮਨ ਕੀ ਬਾਤ ਪ੍ਰੋਗਰਾਮ ਦਾ ਆਯੋਜਨ

ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਮਨ ਦੀ ਬਾਤ ਰਾਹੀਂ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ ਤੇ ਅੱਜ ਮਨ ਦੀ ਬਾਤ ਪ੍ਰੋਗਰਾਮ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕਿਆ ਹੈ | ...

ਪੂਰੀ ਖ਼ਬਰ »

ਐਸ.ਐਫ.ਸੀ. ਪਬਲਿਕ ਵਿਚ ਲਾਲਾ ਲਾਜਪਤ ਰਾਏ ਦੀ ਜੈਅੰਤੀ ਮਨਾਈ

ਧਰਮਕੋਟ, 29 ਜਨਵਰੀ (ਪਰਮਜੀਤ ਸਿੰਘ)-ਐਸ.ਐਫ.ਸੀ. ਪਬਲਿਕ ਸਕੂਲ ਜਲਾਲਾਬਾਦ ਫ਼ਤਿਹਗੜ੍ਹ ਕੋਰੋਟਾਣਾ ਦੇ ਵਿਚ ਲਾਲਾ ਲਾਜਪਤ ਰਾਏ ਜੀ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਲਾਲਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਲਾਲਾ ਲਾਜਪਤ ਰਾਏ ਨੂੰ ਪੰਜਾਬ ...

ਪੂਰੀ ਖ਼ਬਰ »

ਪਿੰਡ ਢੁੱਡੀਕੇ 'ਚ 4 ਦਿਨਾ 68ਵਾਂ ਖੇਡ ਮੇਲਾ ਹੋਇਆ ਸਮਾਪਤ

ਅਜੀਤਵਾਲ, 29 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਢੁੱਡੀਕੇ 68ਵਾਂ ਖੇਡ ਮੇਲਾ ਕਮੇਟੀ ਵਲੋਂ ਨਗਰ ਪੰਚਾਇਤ, ਸਪੋਰਟਸ ਕਲੱਬ, ਪ੍ਰਵਾਸੀ ਭਾਰਤੀ, ਵੱਖ-ਵੱਖ ਕਲੱਬਾਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 4 ਦਿਨਾਂ ਖੇਡ ਮੇਲਾ ਅਗਲੇ ਸਾਲ ਫਿਰ ਮਿਲਾਂਗੇ ਕਹਿ ਕੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਗਤਾਰ ਸਿੰਘ ਧਾਲੀਵਾਲ ਬਣੇ ਮੋਗਾ ਬਲਾਕ-1 ਦੇ ਪ੍ਰਧਾਨ

ਅਜੀਤਵਾਲ, 29 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਬਲਾਕ ਮੋਗਾ-1 ਦੀ ਕਮੇਟੀ ਬਣਾਈ ਗਈ, ਜਿਸ ਵਿਚ ਜਗਤਾਰ ਸਿੰਘ ਧਾਲੀਵਾਲ ਦੀ ਚੋਣ ਪ੍ਰਧਾਨ ਵਜੋਂ ਸਰਬਸੰਮਤੀ ਨਾਲ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਸ਼ਰਨ ਸਿੰਘ ...

ਪੂਰੀ ਖ਼ਬਰ »

ਸੱਚਾ ਪਿਆਰ ਸਭ ਤੋਂ ਵੱਡਾ ਹਥਿਆਰ ਹੈ-ਪਾਸਟਰ ਕਸ਼ਮੀਰ ਅਲੀਸ਼ਾ

ਕੋਟ ਈਸੇ ਖਾਂ, 29 ਜਨਵਰੀ (ਨਿਰਮਲ ਸਿੰਘ ਕਾਲੜਾ)-ਅੱਜ ਇਨਸਾਨ ਡਾਂਗਾਂ, ਤਲਵਾਰਾਂ, ਬੰਦੂਕਾਂ ਅਤੇ ਹੋਰ ਕਈ ਤਰ੍ਹਾਂ ਦੇ ਹਥਿਆਰ, ਬਾਡੀਗਾਰਡ, ਬੁਲਟ ਪਰੂਫ਼ ਗੱਡੀਆਂ ਜਾਂ ਧਨ ਦੌਲਤ ਦੇ ਦਮ ਤੇ ਦੂਸਰਿਆਂ ਅਤੇ ਗ਼ਰੀਬਾਂ ਨਾਲ ਧੱਕਾ ਅਤੇ ਜੁਲਮ ਕਰਨਾ ਚਾਹੁੰਦਾ ਹੈ | ਪਰ ...

ਪੂਰੀ ਖ਼ਬਰ »

ਰੌਲੀ ਵਿਖੇ 7 ਦਿਨਾ ਸਮਾਗਮਾਂ ਦੌਰਾਨ ਧਾਰਮਿਕ ਦੀਵਾਨ ਸਜਾਏ

ਅਜੀਤਵਾਲ, 29 ਜਨਵਰੀ (ਹਰਦੇਵ ਸਿੰਘ ਮਾਨ)-ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਵਿੰਦਰ ਸਿੰਘ ਖ਼ਾਲਸਾ ਦੇ ਪ੍ਰਬੰਧਾਂ ਹੇਠ ਸੰਤ ਮਹਾਂਪੁਰਸ਼ਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਮਾਘ ਮਹੀਨੇ ਸਬੰਧੀ 7 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਚੋਣ

ਕਿਸ਼ਨਪੁਰਾ ਕਲਾਂ, 29 ਜਨਵਰੀ (ਅਮੋਲਕ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਪਿੰਡ ਕੋਟ ਮੁਹੰਮਦ ਖਾਂ ਵਿਖੇ ਹੋਈ, ਜਿਸ 'ਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਸਰਦਾਰ ਫੁਰਮਾਨ ਸਿੰਘ ਸੰਧੂ ਉਚੇਚੇ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਬੀਬੀ ਹਰਜਿੰਦਰ ਕੌਰ ਸਿੱਧੂ ਕਾਦਰ ਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 29 ਜਨਵਰੀ (ਨਿਰਮਲ ਸਿੰਘ ਕਾਲੜਾ)-ਹਰਪਾਲ ਸਿੰਘ ਐਡਵੋਕੇਟ ਪੰਜਾਬ ਹਰਿਆਣਾ ਹਾਈਕੋਰਟ ਤੇ ਪਰਮਜੀਤ ਸਿੰਘ ਵਿਜੀਲੈਂਸ ਬਿਊਰੋ ਚੰਡੀਗੜ੍ਹ ਦੇ ਮਾਤਾ ਤੇ ਰੇਸ਼ਮ ਸਿੰਘ ਨੰਬਰਦਾਰ ਦੀ ਪਤਨੀ ਬੀਬੀ ਹਰਜਿੰਦਰ ਕੌਰ ਵਾਸੀ ਕਾਦਰ ਵਾਲਾ ਜੋ ਬੀਤੇ ਦਿਨੀਂ ਸਦੀਵੀ ...

ਪੂਰੀ ਖ਼ਬਰ »

ਧਰਮ ਰਕਸ਼ਾ ਸੇਵਾ ਮੰਚ ਨੇ ਕਰਵਾਇਆ ਸ੍ਰੀ ਰਾਮ ਪਾਰਕ ਦਾ ਰੱਖ ਰਖਾਵ

ਮੋਗਾ, 29 ਜਨਵਰੀ (ਅਸ਼ੋਕ ਬਾਂਸਲ)-ਧਰਮ ਰਕਸ਼ਾ ਸੇਵਾ ਮੰਚ ਵਲੋਂ ਵਾਰਡ ਨੰਬਰ 20 ਰਾਮ ਗੰਜ ਵਿਖੇ ਸ੍ਰੀ ਰਾਮ ਪਾਰਕ ਦਾ ਰੱਖ-ਰਖਾਓ ਕਰਵਾਇਆ ਪਾਰਕ ਵਿਚ ਮੁਰੰਮਤ ਤੋਂ ਇਲਾਵਾ ਬੂਟੇ ਲਗਾਉਣ ਦਾ ਕੰਮ ਵੀ ਕੀਤਾ ਗਿਆ | ਇਹ ਸਾਰੇ ਕੰਮ ਸਰਪ੍ਰਸਤ ਰਜਿੰਦਰ ਵਧਵਾ, ਜਸਵੰਤ ਰਾਏ ਆਨੰਦ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ ਵਿਖੇ 'ਗਣਤੰਤਰ ਦਿਵਸ' ਮਨਾਇਆ

ਬਾਘਾ ਪੁਰਾਣਾ, 29 ਜਨਵਰੀ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਗਣਤੰਤਰ ਦਿਵਸ' ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਸਭ ਤੋਂ ਪਹਿਲਾ ਸੰਸਥਾ ਦੇ ਚੇਅਰਮੈਨ ਨਵਦੀਪ ਸਿੰਘ ਬਰਾੜ ਅਤੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬਘੇਲ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਲੰਗਰ

ਮੋਗਾ, 29 ਜਨਵਰੀ (ਗੁਰਤੇਜ ਸਿੰਘ)-ਹਲਕਾ ਧਰਮਕੋਟ ਅੰਦਰ ਪੈਂਦੇ ਪਿੰਡ ਬਹੋਨਾ ਵਿਖੇ ਸ਼ਹੀਦ ਬਾਬਾ ਬਘੇਲ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਵਾਸੀਆਂ ਵਲੋਂ ਪੂਰੀਆਂ ਛੋਲਿਆਂ ਅਤੇ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ

ਮੋਗਾ, 29 ਜਨਵਰੀ (ਬੱਬੀ)-ਪੁਲਿਸ ਸਾਂਝ ਕੇਂਦਰ ਸਬ ਡਵੀਜ਼ਨ ਮੋਗਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ ਵਿਖੇ ਬੱਚਿਆ ਨੂੰ ਸਾਂਝ ਕੇਂਦਰ ਦੇ ਲੋਗੋ ਵਾਲੀਆਂ ਤੇ ਸਾਂਝ ਕੇਂਦਰ ਤੋਂ ਮਿਲਣ ਵਾਲੀਆਂ ਸੇਵਾਵਾਂ ਦੀ ਛਪਾਈ ਵਾਲੀਆਂ ਕਾਪੀਆਂ ਵੰਡੀਆਂ ਗਈਆਂ | ਇਸ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 29 ਜਨਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਨਵੀਂ ਦਾਣਾ ਮੰਡੀ 'ਚ ਤਹਿਸੀਲ ਪੱਧਰੀ ਗਣਤੰਤਰ ਦਿਵਸ ਨਾਇਬ ਤਹਿਸੀਲਦਾਰ ਹਰਮੀਤ ਸਿੰਘ ਗਿੱਲ ਦੀ ਅਗਵਾਈ ਹੇਠ ਦਵਿੰਦਰ ਸਿੰਘ ਤੂਰ ਈ. ਓ., ਹਰਪ੍ਰੀਤ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਪਿੰਡ ਮਧੇਕੇ ਵਿਖੇ ਪੁੱਜਣ 'ਤੇ ਕੀਤਾ ਭਰਵਾਂ ਸਵਾਗਤ

ਨਿਹਾਲ ਸਿੰਘ ਵਾਲਾ, 29 ਜਨਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਦੀ ਯਾਦ ਨੂੰ ਸਮਰਪਿਤ ਤੇ ਭਾਈ ਕੁਲਵੰਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮਹਿੰਦੇਆਣਾ ਸਾਹਿਬ ਦੇ ਉੱਦਮ ...

ਪੂਰੀ ਖ਼ਬਰ »

ਯੂ. ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗਣਤੰਤਰ ਦਿਵਸ ਸਮਾਗਮ ਮੌਕੇ ਕੀਤੇ ਸਨਮਾਨਿਤ

ਧਰਮਕੋਟ, 29 ਜਨਵਰੀ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਯੂ. ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਧਰਮਕੋਟ ਵਿਖੇ ਮਨਾਏ ਗਏ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ¢ ਇਸ ਵਿਚ ਸਕੂਲ ਦੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸੰਸਥਾ ਵਿਚ ਬਸੰਤ ਪੰਚਮੀ ਮਨਾਉਂਦੇ ਹੋਏ ਬੱਚਿਆਂ ਵਲੋਂ ...

ਪੂਰੀ ਖ਼ਬਰ »

ਭਾਈ ਦਰਸ਼ਨ ਸਿੰਘ ਘੋਲੀਆ ਦਾ ਪਰਿਵਾਰ ਸਮਾਜ ਸੇਵਾ ਨੂੰ ਸਮਰਪਿਤ-ਸੰਤ ਸੀਚੇਵਾਲ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 29 ਜਨਵਰੀ (ਜਗਰੂਪ ਸਿੰਘ ਸਰੋਆ, ਪਲਵਿੰਦਰ ਸਿੰਘ ਟਿਵਾਣਾ)-ਘੋਲੀਆ ਖੁਰਦ ਵਿਖੇ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਦੇ ਪਿਤਾ ਚੰਦ ਸਿੰਘ ਤੇ ਮਾਤਾ ਬਲਵਿੰਦਰ ਕÏਰ ਦੀ ਯਾਦ 'ਚ ਸਹਿਜ ਪਾਠ ਦੇ ਭੋਗ ਪਾਏ ਗਏ¢ ...

ਪੂਰੀ ਖ਼ਬਰ »

ਸਪਰਿੰਗ ਫੀਲਡ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਬਾਘਾ ਪੁਰਾਣਾ, 29 ਜਨਵਰੀ (ਕਿ੍ਸ਼ਨ ਸਿੰਗਲਾ)-ਸਪਰਿੰਗ ਫੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਬੱਚਿਆਂ ਨੇ ਬਸੰਤ ਪੰਚਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ | ਇਸ ਦੌਰਾਨ ਬੱਚਿਆਂ ਨੇ ਸਕੂਲ ਦੇ ਖੇਡ ਮੈਦਾਨ ਵਿਚ ਪਤੰਗਾਂ ਉਡਾਈਆਂ ਅਤੇ ਬਹੁਤ ਹੀ ਖੁਸ਼ੀ ਵਾਲਾ ...

ਪੂਰੀ ਖ਼ਬਰ »

ਪਾਥਵੇਜ਼ ਸਕੂਲ 'ਚ ਕਰਵਾਏ ਵੱਖ-ਵੱਖ ਮੁਕਾਬਲੇ

ਕੋਟ ਈਸੇ ਖਾਂ, 29 ਜਨਵਰੀ (ਨਿਰਮਲ ਸਿੰਘ ਕਾਲੜਾ)-ਸਥਾਨਕ ਪਾਥਵੇਜ ਗਲੋਬਲ ਸਕੂਲ ਵਿਖੇ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਪਿ੍ੰਸੀਪਲ ਪੀ.ਕੇ. ਸਮੀਰ ਦੀ ਅਗਵਾਈ ਹੇਠ ਬੱਚਿਆਂ ਵਿਚ ਬਹੁਪੱਖੀ ਮੁਕਾਬਲੇ ਕਰਵਾਏ ਗਏ ਜਿਸ ਤਹਿਤ ਲੜਕਿਆਂ ਵਿਚ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਮੋਗਾ, 29 ਜਨਵਰੀ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਰਜਿ: ਮੋਗਾ (ਪੰਜਾਬ) ਵਲੋਂ ਦਲ ਦੇ ਮੁੱਖ ਦਫ਼ਤਰ ਬਸਤੀ ਲਾਲ ਸਿੰਘ ਮੋਗਾ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ¢ ਇਸ ਮÏਕੇ ਮੁੱਖ ਮਹਿਮਾਨ ਮਾਲਵਿਕਾ ਸੂਦ ਹਲਕਾ ਇੰਚਾਰਜ ਤੇ ...

ਪੂਰੀ ਖ਼ਬਰ »

ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਬਾਘਾ ਪੁਰਾਣਾ, 29 ਜਨਵਰੀ (ਕਿ੍ਸ਼ਨ ਸਿੰਗਲਾ)-ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਓਹਾਰ ਸਕੂਲ ਡਾਇਰੈਕਟਰ ਅਜੇਪਾਲ ਸਿੰਘ ਤੇ ਪਿ੍ੰਸੀਪਲ ਮੈਡਮ ਨੀਲਮਾ ਅਰੋੜਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ 'ਚ ਬਸੰਤ ਪੰਚਮੀ ਮਨਾਈ

ਸਮਾਲਸਰ, 29 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ 'ਚ ਬਸੰਤ ਪੰਚਮੀ ਮਨਾਈ ਗਈ | ਇਸ ਵਿਸ਼ੇਸ਼ ਦਿਨ 'ਤੇ ਸੰਸਥਾਵਾਂ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਠੱਠੀ ਭਾਈ, 29 ਜਨਵਰੀ (ਜਗਰੂਪ ਸਿੰਘ ਮਠਾੜੂ)-ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਨਵਦੀਪ ਸਿੰਘ ਜੌੜਾ ਦੀ ...

ਪੂਰੀ ਖ਼ਬਰ »

ਸਾਹਿਤ ਸਭਾ ਵਲੋਂ ਸਾਹਿਤਕਾਰ ਕਰਤਾਰ ਸਿੰਘ ਰੋਡੇ ਨਾਲ ਰੂ-ਬਰੂ ਸਮਾਗਮ

ਬਾਘਾ ਪੁਰਾਣਾ, 29 ਜਨਵਰੀ (ਕਿ੍ਸ਼ਨ ਸਿੰਗਲਾ)-ਸਾਹਿਤ ਸਭਾ: ਰਜਿ ਬਾਘਾਪੁਰਾਣਾ ਵਲੋਂ ਸਾਹਿਤਕਾਰ ਕੈਨੇਡੀਅਨ ਕਰਤਾਰ ਸਿੰਘ ਰੋਡੇ ਨਾਲ ਰੂ-ਬਰੂ ਸਮਾਗਮ ਅਤੇ ਉਨ੍ਹਾਂ ਦੀ ਨਵ-ਪ੍ਰਕਾਸ਼ਿਤ ਕਾਵਿ ਸੰਗ੍ਰਹਿ ਪਲੇਠੀ ਪੁਸਤਕ 'ਏਕਾ ਦੂਆ' ਨੂੰ ਲੋਕ ਅਰਪਣ ਕਰਨ ਲਈ ਇਕ ਸਮਾਗਮ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕ ਖੋਲ੍ਹਣਾ ਸਿਰਫ਼ ਇਕ ਵਿਖਾਵਾ- ਕੁਲਬੀਰ ਸਿੰਘ

ਅਜੀਤਵਾਲ, 29 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਦੇ ਸਿਹਤ ਵਿਭਾਗ ਦੇ ਹਜ਼ਾਰਾਂ ਮੁਲਾਜ਼ਮ ਪਿਛਲੇ 14-15 ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ 'ਤੇ ਠੇਕੇਦਾਰੀ ਪ੍ਰਣਾਲੀ ਤਹਿਤ ਰੈਗੂਲਰ ਹੋਣ ਦੀ ਆਸ ਵਿਚ ਕੰਮ ਕਰ ਰਹੇ ਹਨ, ਦੂਸਰੇ ਪਾਸੇ ਠੇਕੇਦਾਰੀ ਸਿਸਟਮ ...

ਪੂਰੀ ਖ਼ਬਰ »

ਪੈਰਾ ਮਿਲਟਰੀ ਫ਼ੋਰਸਜ਼ ਵਿਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਦੇ ਨਾਲ-ਨਾਲ ਵਜ਼ੀਫ਼ਾ ਵੀ ਮਿਲੇਗਾ

ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਇੰਚਾਰਜ ਦਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਖੇ ਫ਼ੌਜ ਦੀਆਂ ਆਉਣ ਵਾਲੀਆਂ ਭਰਤੀ ਰੈਲੀਆਂ ਅਤੇ ਪੈਰਾ ...

ਪੂਰੀ ਖ਼ਬਰ »

ਸ਼ਹਿਰ ਦੀ ਪੁਰਾਣੀ ਆਬਾਦੀ ਵਿਚ ਰਜਿਸਟਰੀ ਲਈ ਹੁਣ ਨਹੀਂ ਲੈਣੀ ਪਵੇਗੀ ਐਨ.ਓ.ਸੀ.

ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪਿਛਲੀਆਂ ਸਰਕਾਰਾਂ ਵਲੋਂ ਬਣਾਈਆਂ ਗ਼ਲਤ ਨੀਤੀਆਂ ਕਾਰਨ ਲੋਕ ਲੰਮੇ ਅਰਸੇ ਤੋਂ ਖ਼ੱਜਲ-ਖ਼ੁਆਰ ਹੋ ਰਹੇ ਹਨ | ਲੋਕਾਂ ਨੂੰ ਇਸ ਭਿ੍ਸ਼ਟ ਸਿਸਟਮ ਤੋਂ ਰਾਹਤ ਦਿਵਾ ਕੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਆਮ ...

ਪੂਰੀ ਖ਼ਬਰ »

ਐਸ. ਸੀ. ਬੀ. ਸੀ. ਵਰਗ ਦੇ ਉਮੀਦਵਾਰਾਂ ਨੂੰ ਸੰਵਿਧਾਨ ਅਨੁਸਾਰ ਬਣਦੀਆਂ ਲਾਅ ਅਫ਼ਸਰਾਂ ਦੀ ਅਸਾਮੀਆਂ ਉੱਪਰ ਨਿਯੁਕਤ ਕੀਤਾ ਜਾਵੇ-ਗੱਜਣਵਾਲਾ

ਮੋਗਾ, 29 ਜਨਵਰੀ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਰਜਿ. ਦੇ ਸੁਖਮੰਦਰ ਸਿੰਘ ਗੱਜਣ ਵਾਲਾ ਨੇ ਦੱਸਿਆ ਕਿ ਐਡਵੋਕੇਟ ਜਰਨਲ ਦੇ ਦਫ਼ਤਰ ਵਲੋਂ ਕੱਢੀਆਂ ਲਾਅ ਅਫ਼ਸਰਾਂ ਦੀ ਅਸਾਮੀਆਂ ਦੀ ਭਰਤੀ ਵਿਚ ਐਸ. ਸੀ. ਬੀ. ਸੀ. ਵਰਗ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦਾ ਚੋਣ ਇਜਲਾਸ

ਮੋਗਾ, 29 ਜਨਵਰੀ (ਜਸਪਾਲ ਸਿੰਘ ਬੱਬੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ. ਪੰਜਾਬ ਜ਼ਿਲ੍ਹਾ ਮੋਗਾ ਦੇ ਬਲਾਕ ਸਿਟੀ ਮੋਗਾ ਦਾ ਚੋਣ ਇਜਲਾਸ ਸੂਬਾ ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ ਦੀ ਨਿਗਰਾਨੀ ਹੇਠ ਹੋਇਆ | ਇਸ ਮੌਕੇ ਜ਼ਿਲ੍ਹਾ ਚੇਅਰਮੈਨ ਬਲਦੇਵ ਸਿੰਘ ...

ਪੂਰੀ ਖ਼ਬਰ »

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਆਜ਼ਾਦੀ ਸੰਗਰਾਮ ਦੇ ਸਭ ਤੋਂ ਵੱਡੇ ਨਾਇਕ ਸਨ-ਡਾ. ਮਾਲਤੀ ਥਾਪਰ

ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ, ਸ਼ਮਸ਼ੇਰ ਸਿੰਘ ਗ਼ਾਲਿਬ)-ਅੱਜ ਲਾਲਾ ਲਾਜਪਤ ਰਾਏ ਦੇ 158ਵੇਂ ਜਨਮ ਦਿਵਸ 'ਤੇ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਉਨ੍ਹਾਂ ਦੇ ਬੁੱਤ ਦੇ ਉੱਪਰ ਫੁੱਲ ਭੇਟ ਕਰਦੇ ਹੋਏ ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਨੇ ਕਿਹਾ ...

ਪੂਰੀ ਖ਼ਬਰ »

ਬੀ.ਕੇ.ਯੂ. ਉਗਰਾਹਾਂ ਦਾ ਇਕਾਈ ਪ੍ਰਧਾਨ ਭਲੂਰ ਸੈਂਕੜੇ ਸਾਥੀਆਂ ਸਮੇਤ ਬੀ.ਕੇ.ਯੂ. ਖੋਸਾ 'ਚ ਸ਼ਾਮਿਲ

ਬਾਘਾ ਪੁਰਾਣਾ, 29 ਜਨਵਰੀ (ਕਿ੍ਸ਼ਨ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਇਕਾਈ ਭਲੂਰ ਦਾ ਪ੍ਰਧਾਨ ਜਥੇਦਾਰ ਬੋਹੜ ਸਿੰਘ ਬਰਾੜ ਉਗਰਾਹਾਂ ਜਥੇਬੰਦੀ ਤੋਂ ਅਸਤੀਫਾ ਦੇ ਕੇ ਆਪਣੇ ਸੈਂਕੜੇ ਸਾਥੀਆਂ ਨਾਲ ਭਾਰਤੀ ਕਿਸਾਨ ਯੂਨੀਅਨ ਖੋਸਾ ਵਿਚ ਸ਼ਾਮਿਲ ਹੋ ਗਿਆ | ...

ਪੂਰੀ ਖ਼ਬਰ »

ਐਸ.ਐਮ.ਐਮ.ਬੀ. ਮੈਮੋਰੀਅਲ ਸਕੂਲ ਦੇ 7 ਵਿਦਿਆਰਥੀ ਨੈਸ਼ਨਲ ਖੇਡਾਂ ਲਈ ਰਵਾਨਾ

ਬੱਧਨੀ ਕਲਾਂ, 29 ਜਨਵਰੀ (ਸੰਜੀਵ ਕੋਛੜ)-1 ਫਰਵਰੀ ਤੋਂ 4 ਫਰਵਰੀ ਤੱਕ ਹੋਣ ਵਾਲੀਆਂ ਨੈਸ਼ਨਲ ਖੇਡਾਂ ਜੋ ਕਿ ਸੰਤ ਅਤੁਲਾ ਨੰਦ ਕਾਨਵੈਂਟ ਸਕੂਲ ਵਾਰਾਨਸੀ (ਬਨਾਰਸ) ਵਿਖੇ ਹੋ ਰਹੀਆਂ ਹਨ, ਲਈ ਐਸ.ਐਮ.ਐਮ.ਬੀ. ਮੈਮੋਰੀਅਲ ਸਕੂਲ ਬੱਧਨੀ ਕਲਾਂ ਦੇ ਪਰਮਵੀਰ ਸਿੰਘ ਬਿਲਾਸਪੁਰ, ...

ਪੂਰੀ ਖ਼ਬਰ »

ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਵਲੋਂ ਪ੍ਰੀਖਿਆ 'ਤੇ ਚਰਚਾ ਵਿਚ ਹਿੱਸਾ ਲਿਆ

ਫਤਿਹਗੜ੍ਹ ਪੰਜਤੂਰ, 29 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸਕੈਂਡਰੀ ਸਕੂਲ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀ ਨੇ ਕਰਾਟੇ ਵਿਚੋਂ ਜਿੱਤ ਪ੍ਰਾਪਤ ਕੀਤੀ

ਫ਼ਤਿਹਗੜ੍ਹ ਪੰਜਤੂਰ, 29 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਦੇ ਵਿਦਿਆਰਥੀ ਹਰੇਕ ਖੇਤਰ ਵਿਚ ਮੱਲ੍ਹਾਂ ਮਾਰ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ, ਨੇ ਇਸੇ ਹੀ ਕੜੀ ਤਹਿਤ ਪਿ੍ੰਸੀਪਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਨੇ ਲੜਕੀ ਦੇ ਵਿਆਹ 'ਚ ਕੀਤੀ ਮਦਦ

ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ)-ਲਾਇਨਜ਼ ਕਲੱਬ ਮੋਗਾ ਵਿਸ਼ਾਲ ਨੂੰ ਪਤਾ ਲੱਗਾ ਕਿ ਕੋਈ ਗ਼ਰੀਬ ਪਰਿਵਾਰ ਆਪਣੀ ਬੇਟੀ ਦੇ ਵਿਆਹ ਲਈ ਮਾਇਕ ਤੰਗੀ ਦਾ ਸ਼ਿਕਾਰ ਹੈ ਤਾਂ ਕਲੱਬ ਨੇ ਅੱਗੇ ਹੋ ਕੇ ਉਸ ਪਰਿਵਾਰ ਦੀ ਸਹਾਇਤਾ ਕਰਨ ਦਾ ਤਹੱਈਆ ਕੀਤਾ ਹੈ | ਕਲੱਬ ਨੇ ਉਸ ਲੜਕੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੂਟ ਜੁਰਾਬਾਂ ਦਿੱਤੀਆਂ

ਬੱਧਨੀ ਕਲਾਂ, 29 ਜਨਵਰੀ (ਸੰਜੀਵ ਕੋਛੜ)- ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਪੱਤੀ ਲੋਹਟ ਬੱਧੀ ਪਿੰਡ ਲੋਪੋ ਦੇ ਤਕਰੀਬਨ 197 ਵਿਦਿਆਰਥੀਆਂ ਨੂੰ ਮਾਸਟਰ ਦਵਿੰਦਰ ਸਿੰਘ ਦੇ ਭਰਾ ਕੁਲਦੀਪ ਸਿੰਘ ਯੂ.ਐਸ.ਏ., ਸਤਿਨਾਮ ਸਿੰਘ ਯੂ.ਐਸ.ਏ. ਅਤੇ ਕੁਲਵੰਤ ਕੌਰ ਯੂ.ਐਸ.ਏ. ਵਲੋਂ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ 'ਚ ਬਸੰਤ ਪੰਚਮੀ ਮੌਕੇ ਰੌਣਕਾਂ ਲੱਗੀਆਂ

ਬਾਘਾ ਪੁਰਾਣਾ, 29 ਜਨਵਰੀ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਪੀਲੇ ਰੰਗ ਦੇ ਕੱਪੜੇ ਪਹਿਨ ਕੇ ਸ਼ਿਰਕਤ ਕੀਤੀ ਅਤੇ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ

ਬਾਘਾ ਪੁਰਾਣਾ, 29 ਜਨਵਰੀ (ਕਿ੍ਸ਼ਨ ਸਿੰਗਲਾ)-ਹਲਕੇ ਦੇ ਪਿੰਡ ਚੰਦ ਨਵਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਮੇਜਰ ਸਿੰਘ ਘੋਲੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਇਕੱਤਰਤਾ ਵਲੋਂ ਕਾਦੀਆਂ ਜਥੇਬੰਦੀ ਦੀ ਪਿੰਡ ਇਕਾਈ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ

ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਸੂਬਾ ਮੀਤ ਪ੍ਰਧਾਨ ਪੰਜਾਬ ਲੱਖੋਵਾਲ, ਮੁਖ਼ਤਿਆਰ ਸਿੰਘ ਦੀਨਾ, ਪ੍ਰੀਤਮ ਸਿੰਘ ਬਾਘਾ ਪੁਰਾਣਾ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 29 ਜਨਵਰੀ (ਸੁਖਦੇਵ ਸਿੰਘ ਖਾਲਸਾ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ ਤੇ ਵਾਈਸ ਚੇਅਰਪਰਸਨ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX