ਤਾਜਾ ਖ਼ਬਰਾਂ


ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  6 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  2 minutes ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਕਰਨਾਟਕ : 10 ਮਈ ਨੂੰ ਹੋਣਗੀਆਂ ਚੋਣਾਂ
. . .  19 minutes ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ 10 ਮਈ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀਆਂ...
ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  33 minutes ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  10 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  40 minutes ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  45 minutes ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  52 minutes ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  about 1 hour ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 1 hour ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 1 hour ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  31 minutes ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 3 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  1 minute ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 4 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮਾਘ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਸੀਨੀਅਰ ਸਿਟੀਜ਼ਨਜ਼ ਨਾਲ ਸੰਬੰਧਤ ਜਨਤਕ ਸੇਵਾਵਾਂ ਨੂੰ ਸਰਕਾਰੀ ਦਫ਼ਤਰਾਂ 'ਚ ਤਰਜੀਹ ਦਿੱਤੀ ਜਾਵੇ- ਡੀ. ਸੀ.

ਨਵਾਂਸ਼ਹਿਰ, 30 ਜਨਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬਜ਼ੁਰਗ ਨਾਗਰਿਕਾਂ ਦੀ ਦੇਖ-ਭਾਲ ਅਤੇ ਭਲਾਈ ਨਿਯਮ-2012 ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਤਿਮਾਹੀ ਮੀਟਿੰਗ ਕਰਦਿਆਂ ਜਿੱਥੇ ਸੇਵਾ ਕੇਂਦਰਾਂ, ਹਸਪਤਾਲਾਂ ਤੇ ਹੋਰ ਜਨਤਕ ਸੇਵਾਵਾਂ ਦੇਣ ਵਾਲੇ ਸਰਕਾਰੀ ਸੰਸਥਾਨਾਂ 'ਚ ਬਜ਼ੁਰਗਾਂ ਦੀਆਂ ਅਰਜ਼ੀਆਂ/ਕੰਮਾਂ ਨੂੰ ਤਰਜੀਹ ਦਿੱਤੇ ਜਾਣ ਦੇ ਨਿਰਦੇਸ਼ ਦਿੱਤੇ ਗਏ ਉੱਥੇ ਐੱਸ. ਡੀ. ਐਮਜ਼ ਕੋਲ ਸੀਨੀਅਰ ਸਿਟੀਜ਼ਨਜ਼ ਐਕਟ-2007 ਤਹਿਤ ਬਜ਼ੁਰਗਾਂ ਵਲੋਂ ਆਪਣੇ ਬੱਚਿਆਂ ਖ਼ਿਲਾਫ਼ ਦਾਇਰ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ 'ਚ ਨਿਪਟਾਰਾ ਯਕੀਨੀ ਬਣਾਉਣ ਲਈ ਆਖਿਆ ਗਿਆ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜ ਕਿਰਨ ਕੌਰ ਅਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਹਰਮੇਸ਼ ਲਾਲ ਸਹਿਜਲ ਨੂੰ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਬਜ਼ੁਰਗਾਂ ਨੂੰ ਦਿੱਤੀ ਜਾਂਦੀ ਮਾਸਿਕ ਵਿੱਤੀ ਸਹਾਇਤਾ (ਬੁਢਾਪਾ ਪੈਨਸ਼ਨ) ਲੈਣ ਜ਼ਿਲ੍ਹੇ ਦੇ ਬੈਂਕਾਂ 'ਚ ਆਉਂਦੇ ਬਜ਼ੁਰਗਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਨੂੰ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨਜ਼, ਚਾਹੇ ਉਹ ਬੁਢਾਪਾ ਪੈਨਸ਼ਨ ਸਕੀਮ ਦੇ ਲਾਭਪਾਤਰੀ ਹੋਣ ਜਾਂ ਫਿਰ ਬੈਂਕ ਦੇ ਦੂਸਰੇ ਗਾਹਕ, ਉਨ੍ਹਾਂ ਨੂੰ ਉਨ੍ਹਾਂ ਦੀ ਵਡੇਰੀ ਉਮਰ ਕਾਰਨ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਮਿਲ ਕੇ, ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਤ ਮਾਸਿਕ ਵਿੱਤੀ ਸਹਾਇਤਾ ਦੇ ਅਜਿਹੇ ਦਿਵਿਆਂਗ ਲਾਭਪਾਤਰੀ ਜੋ ਬਿਲਕੁਲ ਹੀ ਚੱਲ ਫਿਰ ਨਹੀਂ ਸਕਦੇ, ਨੂੰ ਵਿੱਤੀ ਸਹਾਇਤਾ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਕੋਈ ਵਿਧੀ/ਢੰਗ ਵਿਚਾਰ ਕੇ ਅਗਲੀ ਮੀਟਿੰਗ 'ਚ ਪੇਸ਼ ਕਰਨ ਲਈ ਕਿਹਾ | ਉਨ੍ਹਾਂ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸੀਨੀਅਰ ਸਿਟੀਜ਼ਨਜ਼ ਨਾਲ ਸਬੰਧਤ ਲਾਭਪਾਤਰੀ ਸਕੀਮਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਕਾਨੂੰਨਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕਰਨ ਲਈ ਵੀ ਕਿਹਾ ਤਾਂ ਜੋ ਉਹ ਕਿਸੇ ਵੀ ਕਿਸਮ ਦੀ ਮੁਸ਼ਕਿਲ 'ਚ ਸੰਪਰਕ ਕਰ ਸਕਣ | ਮੀਟਿੰਗ 'ਚ ਸ਼ਾਮਿਲ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੂੰ ਸੀਨੀਅਰ ਸਿਟੀਜ਼ਨਜ਼ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਨਜ਼ਰ ਦੀਆਂ ਐਨਕਾਂ ਵੀ ਲੋੜਵੰਦ ਬਜ਼ੁਰਗਾਂ ਨੂੰ ਮਿਲਣੀਆਂ ਯਕੀਨੀ ਬਣਾਉਣ ਲਈ ਕਿਹਾ | ਮੀਟਿੰਗ 'ਚ ਡੀ.ਐੱਸ.ਪੀ. ਜ਼ਿਲ੍ਹਾ ਪੁਲਿਸ ਮਾਧਵੀ ਸ਼ਰਮਾ, ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਸਰਬਜੀਤ ਸਿੰਘ ਵੀ ਮੌਜੂਦ ਸਨ |

ਕੰਢੀ ਖੇਤਰ ਵਿਚ ਸਿੰਚਾਈ ਸਹੂਲਤਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਅਸ਼ੋਕ ਕਟਾਰੀਆ

ਸੜੋਆ, 30 ਜਨਵਰੀ (ਨਾਨੋਵਾਲੀਆ) - ਕੰਢੀ ਖੇਤਰ ਵਿਚ ਸਿੰਚਾਈ ਸਹੂਲਤਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਾਰ ਅਸ਼ੋਕ ਕਟਾਰੀਆ ਸਮਾਜ ਸੇਵੀ ਅਤੇ ਪਤਨੀ ਸੰਤੋਸ਼ ਕਟਾਰੀਆ ਵਿਧਾਇਕਾ ਹਲਕਾ ਬਲਾਚੌਰ ਨੇ ਪਿੰਡ ਅਟਾਲ ਮਜਾਰਾ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਐਨ.ਆਰ.ਆਈ. ਪਾਲ ਸਿੰਘ ਬੰਗਾ ਨੇ ਸ਼ਮਸ਼ਾਨਘਾਟ ਲਈ ਵਿੱਤੀ ਸਹਾਇਤਾ ਦਿੱਤੀ

ਨਵਾਂਸ਼ਹਿਰ, 30 ਜਨਵਰੀ (ਗੁਰਬਖਸ਼ ਸਿੰਘ ਮਹੇ) - ਅਮਰੀਕਾ ਦੇ ਕਾਬੀਲਾ ਰੈਸਟੋਰੈਂਟ ਦੇ ਮਾਲਕ ਅਤੇ ਲਾਇਨਜ਼ ਕਲੱਬ ਗੋਲਡ ਬੰਦਗੀ ਦੇ ਜ਼ੋਨ ਚੇਅਰਮੈਨ, ਸਮਾਜ ਸੇਵਕ ਪਾਲ ਸਿੰਘ ਬੰਗਾ ਨੇ ਆਪਣੇ ਪਿਤਾ ਸਵਰਗੀ ਪ੍ਰੀਤਮ ਸਿੰਘ ਹਲਵਾਈ (ਜਲੇਬੀ ਚੌਂਕ ਵਾਲਿਆਂ) ਦੀ ਯਾਦ ਵਿਚ 2.5 ...

ਪੂਰੀ ਖ਼ਬਰ »

ਟੱੁਟੀਆਂ ਸੜਕਾਂ ਦੇ ਟੋਇਆਂ 'ਚ ਭਰੇ ਬਰਸਾਤੀ ਪਾਣੀ ਤੋਂ ਰਾਹਗੀਰ ਪ੍ਰੇਸ਼ਾਨ

ਸੰਧਵਾਂ, 30 ਜਨਵਰੀ (ਪ੍ਰੇਮੀ ਸੰਧਵਾਂ) - ਰਾਹਗੀਰਾਂ ਨੇ ਗੱੁਸੇ ਭਰੇ ਅੰਦਾਜ਼ ਨਾਲ ਕਿਹਾ ਕਿ ਪੰਜਾਬ 'ਚ ਬਦਲਾਅ ਲਿਆਉਣ ਦੇ ਨਾਂਅ 'ਤੇ ਬਣੀ 'ਆਪ' ਸਰਕਾਰ ਨੇ ਕਿਹਾ ਸੀ ਕਿ ਟੱੁਟੀਆਂ ਸੜਕਾਂ ਨੂੰ ਨਵੇਂ ਸਿਰਿਓਾ ਬਣਾਇਆ ਜਾਵੇਗਾ ਪਰ 10 ਮਹੀਨੇ ਤੋਂ ਉੱਪਰ ਦਾ ਸਮਾਂ ਬੀਤਣ ਦੇ ...

ਪੂਰੀ ਖ਼ਬਰ »

ਗਾਇਕ ਬੰਸੀ ਬਰਨਾਲਾ ਦੇ ਗੀਤ 'ਪੱਕੇ ਯਾਰ' ਦਾ ਪੋਸਟਰ ਜਾਰੀ

ਨਵਾਂਸ਼ਹਿਰ, 30 ਜਨਵਰੀ (ਜਸਬੀਰ ਸਿੰਘ ਨੂਰਪੁਰ) - ਗਾਇਕ ਬੰਸੀ ਬਰਨਾਲਾ ਦੇ ਗੀਤ 'ਪੱਕੇ ਯਾਰ' ਦਾ ਪੋਸਟਰ ਕਬੱਡੀ ਪ੍ਰਮੋਟਰ ਅਤੇ ਸਮਾਜ ਸੇਵੀ ਤੀਰਥ ਸਿੰਘ ਅਟਵਾਲ ਨਿਊਜ਼ੀਲੈਂਡ ਵਾਲੇ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੇ ਜਾਰੀ ਕੀਤਾ | ਗਾਇਕ ਬੰਸੀ ਬਰਨਾਲਾ ਨੇ ਦੱਸਿਆ ...

ਪੂਰੀ ਖ਼ਬਰ »

'ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ' ਤਹਿਤ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ, 30 ਜਨਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - 'ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ' ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਕਮੇਟੀ ਦੇ ਸਮੂਹ ...

ਪੂਰੀ ਖ਼ਬਰ »

ਬਹਿਰਾਮ ਟੋਲ ਪਲਾਜ਼ਾ 'ਤੇ ਦੋ ਪਹੀਆ ਵਾਹਨਾਂ ਲਈ ਬਣਾਏ ਰਸਤੇ ਦੀ ਹਾਲਤ ਖਸਤਾ

ਬਹਿਰਾਮ, 30 ਜਨਵਰੀ (ਨਛੱਤਰ ਸਿੰਘ ਬਹਿਰਾਮ) - ਬਹਿਰਾਮ ਟੋਲ ਪਲਾਜ਼ਾ ਤੋਂ ਫਗਵਾੜਾ ਸਾਈਡ ਜਾਣ ਲਈ ਦੋ ਪਹੀਆ ਵਾਹਨਾਂ ਲਈ ਬਣਾਏ ਰਸਤੇ 'ਤੋਂ ਲੰਘਣਾ ਖ਼ਤਰੇ ਤੋਂ ਖਾਲੀ ਨਹੀਂ | ਇਸ ਸਬੰਧੀ ਗੱਲਬਾਤ ਕਰਦਿਆਂ ਰਾਹਗੀਰਾਂ ਅਤੇ ਨੰਬਰਦਾਰ ਹਰਮਨਜੀਤ ਸਿੰਘ ਢੰਢੂਹਾ ਨੇ ਦੱਸਿਆ ...

ਪੂਰੀ ਖ਼ਬਰ »

5 ਲੱਖ ਜਾਂ ਉੱਪਰ ਜੇ-ਫ਼ਾਰਮ ਵਾਲੇ ਤੇ ਵਪਾਰਕ ਬਿਜਲੀ ਕੁਨੈਕਸ਼ਨਾਂ ਵਾਲੇ ਵੀ ਸਮਾਰਟ ਕਾਰਡ ਰਾਸ਼ਨ ਸਕੀਮ ਦੇ ਲਾਭਪਾਤਰੀ ਨਹੀਂ ਬਣ ਸਕਦੇ

ਨਵਾਂਸ਼ਹਿਰ, 30 ਜਨਵਰੀ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ 'ਚ ਸਮਾਰਟ ਰਾਸ਼ਨ ਕਾਰਡ ਪੜਤਾਲ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ 5 ਲੱਖ ਜਾਂ ਇਸ ਤੋਂ ਉੱਪਰ ਵਾਲੇ ਜੇ-ਫ਼ਾਰਮ ...

ਪੂਰੀ ਖ਼ਬਰ »

ਹੁਣ ਟੀਕਾਕਰਨ ਕਾਰਡ ਨੂੰ ਸੰਭਾਲ ਕੇ ਰੱਖਣ ਦਾ ਝੰਜਟ ਹੋਵੇਗਾ ਖ਼ਤਮ - ਡਾ. ਬਲਵਿੰਦਰ ਕੁਮਾਰ

ਨਵਾਂਸ਼ਹਿਰ, 30 ਜਨਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਭਾਰਤ ਸਰਕਾਰ ਵਲੋਂ ਯੂਨੀਵਰਸਲ ਇਮੂਨਾਈਜੇਸ਼ਨ ਪ੍ਰੋਗਰਾਮ ਤਹਿਤ ਨਵੇਂ 'ਯੂ-ਵਿਨ' ਪੋਰਟਲ ਨੂੰ ਪੂਰੇ ਜ਼ਿਲ੍ਹੇ ਵਿਚ ਚਾਲੂ ਕਰਨ ਲਈ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ | ਇਸ ਤੋਂ ਪਹਿਲਾਂ ਇਸ ਪੋਰਟਲ ...

ਪੂਰੀ ਖ਼ਬਰ »

ਸ਼ਹੀਦ ਬਾਬਾ ਫ਼ਤਹਿ ਸਿੰਘ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ

ਔੜ/ਝਿੰਗੜਾਂ, 30 ਜਨਵਰੀ (ਕੁਲਦੀਪ ਸਿੰਘ ਝਿੰਗੜ) - ਪਿੰਡ ਮੀਰਪੁਰ ਲੱਖਾ ਵਿਖੇ ਉੱਘੇ ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀ ਫਾਰਮੇਸੀ ਅਫ਼ਸਰ ਪ੍ਰਵੀਨ ਕੁਮਾਰ ਮੱਲ੍ਹਾ ਬੇਦੀਆਂ ਤੇ ਰਣਧੀਰ ਸਿੰਘ ਚੂਹੜਪੁਰ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਫਤਿਹ ਸਿੰਘ ਦੀ ਪ੍ਰਬੰਧਕ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

ਨਵਾਂਸ਼ਹਿਰ, 30 ਜਨਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ | ਵਧੀਕ ਡਿਪਟੀ ...

ਪੂਰੀ ਖ਼ਬਰ »

ਨਾ-ਮਾਲੂਮ ਵਿਅਕਤੀਆਂ ਖਿਲਾਫ਼ ਚੋਰੀ ਦਾ ਕੇਸ ਦਰਜ

ਔੜ, 30 ਜਨਵਰੀ (ਜਰਨੈਲ ਸਿੰਘ ਖੁਰਦ) - ਇਲਾਕੇ ਵਿਚ ਚੋਰੀਆਂ ਤੇ ਲੁੱਟਾਂ-ਖੋਹਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਇਸੇ ਕੜੀ ਤਹਿਤ ਬੀਤੀ ਰਾਤ ਚੋਰਾਂ ਵਲੋਂ ਬੱਸ ਅੱਡਾ ਸੋਢੀਆਂ ਵਿਖੇ ਰਾਜਾ ਸਾਹਿਬ ਵੈਲਡਿੰਗ ਵਰਕਸ ਵਾਲੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ 'ਚੋਂ ਲੋਹੇ ਦਾ ...

ਪੂਰੀ ਖ਼ਬਰ »

ਵੱਖ-ਵੱਖ ਹਸਤੀਆਂ ਨੇ ਮਾ. ਬਖ਼ਤਾਵਰ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ

ਮੁਕੰਦਪੁਰ, 30 ਜਨਵਰੀ (ਪੱਤਰ ਪ੍ਰੇਰਕ) - ਅਧਿਆਪਨ ਦੇ ਖੇਤਰ ਵਿਚ ਮਿਸਾਲੀ ਯੋਗਦਾਨ ਦੇਣ ਦੇ ਨਾਲ-ਨਾਲ ਸਮਾਜ ਨੂੰ ਉਸਾਰੂ ਸੇਧ ਦੇਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਪੁਸਤਕਾਂ ਪੜ੍ਹਨ ਦੀ ਚੇਟਕ ਲਾਉਣ ਵਾਲੇ ਪ੍ਰਗਤੀਸ਼ੀਲ ਵਿਚਾਰਧਾਰਾ ਨੂੰ ਅਪਣਾਉਣ ਵਾਲੀ ਬਹੁਪੱਖੀ ...

ਪੂਰੀ ਖ਼ਬਰ »

ਇਕੋ ਰਾਤ ਦੋ ਚੋਰੀਆਂ-ਨਕਦੀ ਤੇ ਗਹਿਣੇ ਚੋਰੀ

ਨਵਾਂਸ਼ਹਿਰ/ਬੰਗਾ, 30 ਜਨਵਰੀ (ਨੂਰਪੁਰ, ਲਧਾਣਾ) - ਇਲਾਕੇ 'ਚ ਚੋਰੀ ਦੀਆਂ ਵਾਰਦਾਤਾਂ ਦਿਨੋ ਦਿਨ ਵਧ ਰਹੀਆਂ ਹਨ ਅਤੇ ਚੋਰ ਬੇਖੌਫ ਹਨ | ਪਿੰਡ ਸੱਲ੍ਹ ਕਲਾਂ 'ਚ ਇੱਕੋ ਰਾਤ 'ਚ ਦੋ ਪਰਿਵਾਰਾਂ ਦੇ ਘਰ ਚੋਰੀਆਂ ਕੀਤੀਆਂ ਗਈਆਂ | ਸਰਪੰਚ ਸੁਖਦੀਪ ਸਿੰਘ ਖਾਲਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਵਾਂਸ਼ਹਿਰ-ਹਰੀਪੁਰ ਸਾਹਿਬ ਬੱਸ ਸੇਵਾ ਰੋਜ਼ਾਨਾ ਕਰਨ ਦੀ ਮੰਗ

ਬਲਾਚੌਰ, 30 ਜਨਵਰੀ (ਦੀਦਾਰ ਸਿੰਘ ਬਲਾਚੌਰੀਆ) - ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਡੀਪੂ ਦੀ ਬੱਸ ਜਿਹੜੀ ਕੋਰੋਨਾ ਕਾਲ ਤੋਂ ਪਹਿਲਾਂ ਨਵਾਂਸ਼ਹਿਰ ਤੋਂ ਸ਼੍ਰੀ ਹਰੀਪੁਰ ਸਾਹਿਬ (ਹਿਮਾਚਲ ਪ੍ਰਦੇਸ਼) ਵਾਇਆ ਬਲਾਚੌਰ-ਰੋਪੜ-ਨਾਲਾਗੜ੍ਹ-ਬੱਦੀ ਰੋਜ਼ਾਨਾ ਚੱਲਦੀ ਸੀ, ...

ਪੂਰੀ ਖ਼ਬਰ »

ਸੈਕਟਰੀ ਫਰਿੰਦਰ ਹੀਰਾ ਦੀ ਸੇਵਾ ਮੁਕਤੀ 'ਤੇ ਸਮਾਗਮ ਅੱਜ

ਸੰਧਵਾਂ, 30 ਜਨਵਰੀ (ਪ੍ਰੇਮੀ ਸੰਧਵਾਂ) - ਦੀ ਸੰਧਵਾਂ ਕੋਆਪ੍ਰੇਟਿਵ ਸੁਸਾਇਟੀ ਸੰਧਵਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਬੇਦਾਗ਼ ਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਅ ਰਹੇ ਸੈਕਟਰੀ ਫਰਿੰਦਰ ਕੁਮਾਰ ਹੀਰਾ ਦੀ ਸੇਵਾ ਮੁਕਤੀ 'ਤੇ 31 ਜਨਵਰੀ ਨੂੰ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਖਟਕੜ ਕਲਾਂ ਤੋਂ ਅੱਜ ਕਾਫਲਾ ਹੋਵੇਗਾ ਰਵਾਨਾ

ਨਵਾਂਸ਼ਹਿਰ, 30 ਜਨਵਰੀ (ਜਸਬੀਰ ਸਿੰਘ ਨੂਰਪੁਰ) - ਲੰਬੇ ਸਮੇਂ ਤੋਂ ਸਜਾਵਾਂ ਪੂਰੀਆਂ ਕਰ ਚੁੱਕੇ ਵੱਖ-ਵੱਖ ਜੇਲ੍ਹਾਂ 'ਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਮੋਹਾਲੀ 'ਚ ਚੱਲ ਰਹੇ ਮੋਰਚੇ 'ਚ ਖਕਟੜ ਕਲਾਂ ਤੋਂ 31 ਜਨਵਰੀ ਨੂੰ ਜਥਾ ਰਵਾਨਾ ਹੋਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਸੰਗਤਾਂ ਕਾਂਸ਼ੀ ਬਨਾਰਸ ਲਈ ਅੱਜ ਲੰਗਰ ਲੈ ਕੇ ਰਵਾਨਾ ਹੋਣਗੀਆਂ

ਸੜੋਆ, 30 ਜਨਵਰੀ (ਨਾਨੋਵਾਲੀਆ) - ਸ਼੍ਰੀ ਗੁਰੂ ਰਵਿਦਾਸ ਲੰਗਰ ਪ੍ਰਬੰਧਕ ਕਮੇਟੀ ਖਰੌੜ ਵਲੋਂ ਭਜਨ ਸਿੰਘ ਦੀ ਅਗਵਾਈ 'ਚ ਸੰਗਤਾਂ ਸ਼੍ਰੀ ਗੁਰੂ ਰਵਿਦਾਸ ਜਨਮ ਅਸਥਾਨ ਕਾਂਸ਼ੀ ਬਨਾਰਸ ਲਈ ਰਸਦਾਂ ਲੈ ਕੇ 31 ਜਨਵਰੀ ਨੂੰ ਦੁਪਹਿਰ 12 ਵਜੇ ਰਵਾਨਾ ਹੋਣਗੀਆਂ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਦੇ ਜਨ ਦਿਵਸ 'ਤੇ ਪ੍ਰਭਾਤ ਫੇਰੀਆਂ ਆਰੰਭ

ਨਵਾਂਸ਼ਹਿਰ, 30 ਜਨਵਰੀ (ਜਸਬੀਰ ਸਿੰਘ ਨੂਰਪੁਰੀ) - ਸਤਿਗੁਰੂ ਰਵਿਦਾਸ ਦੇ ਜਨ ਦਿਵਸ ਨੂੰ ਸਮਰਪਿਤ ਨਵਾਂਸ਼ਹਿਰ ਦੇ ਵੱਖ-ਵੱਖ ਪਿੰਡਾਂ, ਸ਼ਹਿਰ ਦੀਆਂ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਉਤਸ਼ਾਹ ਨਾਲ ਕੱਢੀਆਂ ਜਾ ਰਹੀਆਂ ਹਨ | ਇਨ੍ਹਾਂ ਪ੍ਰਭਾਤ ਫੇਰੀਆਂ ਨੂੰ ...

ਪੂਰੀ ਖ਼ਬਰ »

ਸੰਤ ਬਾਬਾ ਕੁਲਵੰਤ ਰਾਮ ਵਲੋਂ ਧਾਰਮਿਕ ਗੀਤ ਦਾ ਪੋਸਟਰ ਜਾਰੀ

ਬਹਿਰਾਮ, 30 ਜਨਵਰੀ (ਸਰਬਜੀਤ ਸਿੰਘ ਚੱਕਰਾਮੂੰ) - ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਗਾਇਕ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਕਾਂਗਰਸੀਆਂ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਦਿੱਤੀ ਸ਼ਰਧਾਂਜਲੀ

ਨਵਾਂਸ਼ਹਿਰ, 30 ਜਨਵਰੀ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹਾ ਕਾਂਗਰਸ ਭਵਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮੰਗੂਪੁਰ ਵਲੋਂ ਕਾਂਗਰਸ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜੋ ਰਾਹੁਲ ਗਾਂਧੀ ਦੀ ਯਾਤਰਾ ਪੂਰੀ ਹੋਣ ਅਤੇ ਸ਼੍ਰੀ ...

ਪੂਰੀ ਖ਼ਬਰ »

ਡੈਮੋਕਰੇਟਿਕ ਪਾਰਟੀ ਆਫ ਇੰਡੀਆ ਵਲੋਂ ਮੀਟਿੰਗ

ਨਵਾਂਸ਼ਹਿਰ, 30 ਜਨਵਰੀ (ਜਸਬੀਰ ਸਿੰਘ ਨੂਰਪੁਰ) -ਡੈਮੋਕਰੇਟਿਕ ਪਾਰਟੀ ਆਫ ਇੰਡੀਆ (ਅੰਬੇਡਕਰ) ਦੀ ਇਕ ਅਹਿਮ ਮੀਟਿੰਗ ਨਵਾਂਸ਼ਹਿਰ ਵਿਖੇ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਕੰਬੋਜ਼ ਦੀ ਅਗਵਾਈ 'ਚ ਹੋਈ ਜਿਸ ਵਿੱਚ ਪਾਰਟੀ ਦੇ ਨੈਸ਼ਨਲ ਪ੍ਰੈਜ਼ੀਡੈਂਟ ਰੋਹਨ ...

ਪੂਰੀ ਖ਼ਬਰ »

ਜੀਤਪੁਰ ਦਾ ਅੰਡਰ 14 ਸਾਲ ਵਾਲੀਬਾਲ ਟੂਰਨਾਮੈਂਟ ਨਿੱਘੀ ਨੇ ਜਿੱਤਿਆ

ਪੋਜੇਵਾਲ ਸਰਾਂ, 30 ਜਨਵਰੀ (ਨਵਾਂਗਰਾਈਾ) - ਬਾਬਾ ਸਹਿਜ ਦਾਸ ਸਪੋਰਟਸ ਕਲੱਬ ਜੀਤਪੁਰ ਵਲੋਂ ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਦਾ ਉਦਘਾਟਨ ਪੁਜਾਰੀ ਦੀਪਕ ਕੁਮਾਰ ਅਤੇ ਜਗਦੀਸ਼ ਕੁਮਾਰ ਵਲੋਂ ਸਾਂਝੇ ਤੌਰ 'ਤੇ ਕੀਤਾ ਤੇ ਜਗਦੀਸ਼ ਕੁਮਾਰ ਵਲੋਂ 11000/- ਦੀ ਸੇਵਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਵਿਖੇ ਜੋੜ ਮੇਲਾ ਅੱਜ

ਸੰਧਵਾਂ, 30 ਜਨਵਰੀ (ਪ੍ਰੇਮੀ ਸੰਧਵਾਂ) - ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਅਨੁਸਾਰ ਕਰਤਾਰਪੁਰ ਤੋਂ ਸ੍ਰੀ ਕੀਰਤਪੁਰ ਸਾਹਿਬ ਨੂੰ ਜਾਣ ਸਮੇਂ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਫਰਾਲਾ ਵਿਖੇ 2200 ਘੋੜ ਫ਼ੌਜਾਂ ਸਮੇਤ ਆਪਣੇ ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 6 ਤੋਂ

ਬਹਿਰਾਮ, 30 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸਤਿਗੁਰੂ ਰਵਿਦਾਸ ਦੇ 646ਵੇਂ ਜਨਮ ਦਿਵਸ ਨੂੰ ਸਮਰਪਿਤ ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਤੋਂ ਪ੍ਰਭਾਤ ਫੇਰੀਆਂ 6 ਤੋਂ 10 ਫਰਵਰੀ ਤੱਕ ਹੋਣਗੀਆਂ | ਇਸ ਸਬੰਧੀ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ਼੍ਰੀ ਗੁਰੂ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਵਲੋਂ 25 ਲੱਖ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ

ਬੰਗਾ, 30 ਜਨਵਰੀ (ਕਰਮ ਲਧਾਣਾ) - ਸਬ ਡਵੀਜਨ ਦੇ ਪਿੰਡ ਪਠਲਾਵਾ 'ਚ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਕਰ ਕਮਲਾਂ ਨਾਲ 25 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕੀਤਾ | ਇਸੇ ਤਰ੍ਹਾਂ ਉਨ੍ਹਾਂ ਤਿੰਨ ਲੱਖ ਦੀ ਲਾਗਤ ਨਾਲ ਲੱਗਣ ਵਾਲੇ ਸੋਲਰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ 'ਚ ਕਰਵਾਇਆ ਤਿੰਨ ਦਿਨਾ ਧਾਰਮਿਕ ਸਮਾਗਮ

ਔੜ/ਝਿੰਗੜਾਂ, 30 ਜਨਵਰੀ (ਕੁਲਦੀਪ ਸਿੰਘ ਝਿੰਗੜ) - ਇਤਿਹਾਸਕ ਪਿੰਡ ਝਿੰਗੜਾਂ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਤਿੰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX