ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਬਲਜਿੰਦਰ ਸਿੰਘ)-ਬਲਾਕ ਵਿਕਾਸ ਪੰਚਾਇਤ ਦਫ਼ਤਰ ਸਰਹਿੰਦ ਵਿਖੇ ਅੱਜ ਉਸ ਵੇਲੇ ਹੰਗਾਮਾ ਹੋਇਆ, ਜਦੋਂ ਹਲਕੇ ਦੇ ਕਾਂਗਰਸੀ ਸਰਪੰਚਾਂ ਵਲੋਂ ਗ੍ਰਾਮ ਪੰਚਾਇਤ ਜੱਲ੍ਹਾ ਦੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੂੰ ਬੀ.ਡੀ.ਪੀ.ਓ ਦਫ਼ਤਰ ਰਾਹੀਂ ਰਿਕਾਰਡ ਜਮ੍ਹਾਂ ਕਰਵਾਉਣ ਲਈ ਕੱਢੇ ਨੋਟਿਸ ਨੂੰ ਸਿਆਸੀ ਬਦਲਾਖੋਰੀ ਕਰਾਰ ਦੇ ਕੇ 'ਆਪ' ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀ ਕਾਂਗਰਸੀਆਂ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ (ਜੀ.ਪੀ.) ਨੇ ਦੋਸ਼ ਲਗਾਇਆ ਕਿ ਗ੍ਰਾਮ ਪੰਚਾਇਤ ਜੱਲ੍ਹਾ ਦੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਦੇ ਖ਼ਿਲਾਫ਼ ਬੀ.ਡੀ.ਪੀ.ਓ. ਵਲੋਂ ਜੋ ਰਿਪੋਰਟ ਡੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਨੰੂ ਭੇਜੀ ਗਈ ਹੈ, ਝੂਠੀ ਅਤੇ ਬੇਬੁਨਿਆਦ ਹੈ, ਕਿਉਂਕਿ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਵਲੋਂ 16 ਜੂਨ 2022 ਨੂੰ ਮੁਕੰਮਲ ਰਿਕਾਰਡ ਮੌਕੇ ਦੇ ਪੰਚਾਇਤ ਸਕੱਤਰ ਅਤੇ ਪੰਚਾਇਤ ਅਫ਼ਸਰ ਕੋਲ ਜਮ੍ਹਾਂ ਕਰਵਾਇਆ ਜਾ ਚੁੱਕਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਿਆਸੀ ਦਬਾਅ ਹੇਠ ਗਲਤ ਅਤੇ ਝੂਠੀਆਂ ਰਿਪੋਰਟਾਂ ਤਿਆਰ ਕਰਕੇ ਸਰਪੰਚਾਂ ਨੂੰ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਪੰਚਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਦੀ ਹੈ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ ਨਾਲ ਸਬੰਧਿਤ 2 ਸਰਪੰਚਾਂ ਨੂੰ ਅਫ਼ਸਰਾਂ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਕਾਰਨ ਉਨ੍ਹਾਂ ਸਰਪੰਚਾਂ ਨੇ ਖ਼ੁਦਕੁਸ਼ੀ ਕਰ ਲਈ ਸੀ | ਜੀ.ਪੀ. ਨੇ ਦੱਸਿਆ ਕਿ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਉਕਤ ਮਾਮਲੇ ਦੀ ਇਕ ਹਫ਼ਤੇ ਵਿਚ ਜਾਂਚ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਜੇਕਰ ਫਿਰ ਵੀ ਕੋਈ ਹੱਲ ਨਾ ਨਿਕਲਿਆ ਤਾਂ ਵੱਡੇ ਪੱਧਰ 'ਤੇ ਸੰਘਰਸ਼ ਆਰੰਭਿਆ ਜਾਵੇਗਾ | ਇਸ ਮੌਕੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਦੋਸ਼ ਲਗਾਇਆ ਕਿ ਉਸ ਨੂੰ ਜਾਣਬੁੱਝ ਕੇ ਸਿਆਸੀ ਦਬਾਅ ਹੇਠ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਬੀ.ਡੀ.ਪੀ.ਓ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੀ ਮੰਗ ਵੀ ਕੀਤੀ | ਓਧਰ ਜਦੋਂ ਇਸ ਮਾਮਲੇ ਸਬੰਧੀ ਬੀ.ਡੀ.ਪੀ.ਓ. ਸਰਹਿੰਦ ਰਮੇਸ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਾਂਗਰਸੀ ਸਰਪੰਚ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੰਚਾਇਤ ਸਕੱਤਰ ਵਲੋਂ ਜੋ ਰਿਪੋਰਟ ਭੇਜੀ ਗਈ ਸੀ ਉਸ ਮੁਤਾਬਿਕ ਹੀ ਸਰਪੰਚ ਤੋਂ ਰਿਕਾਰਡ ਦੀ ਮੰਗ ਕੀਤੀ ਗਈ ਹੈ, ਪਰ ਸਰਪੰਚ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਰਿਕਾਰਡ ਦੇਣ ਦੀ ਬਜਾਏ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਆ ਕੇ ਹੰਗਾਮਾ ਕੀਤਾ ਗਿਆ ਹੈ, ਜਿਸ ਸੰਬੰਧੀ ਉਹ ਉਕਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਲਈ ਵਿਭਾਗ ਨੂੰ ਲਿਖਣਗੇ | ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਸਿੰਘ ਨੋਨੀ ਜੱਲ੍ਹਾ, ਭੁਪਿੰਦਰ ਸਿੰਘ ਬਧੌਛੀ ਚੇਅਰਮੈਨ, ਕੁਲਵਿੰਦਰ ਸਿੰਘ ਸਰਪੰਚ ਬਾਗੜੀਆਂ, ਗੁਰਲਾਲ ਸਿੰਘ ਲਾਲੀ ਰਿਊਣਾ, ਜਸਵਿੰਦਰ ਸਿੰਘ ਸਰਪੰਚ ਭਮਾਰਸੀ ਜੇਰ, ਗੁਰਮੱੁਖ ਸਿੰਘ ਸਾਬਕਾ ਸਰਪੰਚ ਭਮਾਰਸੀ, ਤੀਰਥ ਸਿੰਘ ਸਰਪੰਚ ਸੌਂਢਾ, ਅੰਬੂ ਰਾਮ ਸਰਪੰਚ ਅਲੀਪੁਰ ਸੌਢੀਆਂ, ਧਰਮਿੰਦਰ ਸਿੰਘ ਸਰਪੰਚ ਨਬੀਪੁਰ, ਸੁਖਵਿੰਦਰ ਸਿੰਘ ਸਰਪੰਚ ਸ਼ੇਖ਼ੂਪੁਰਾ, ਹਰਮਨਦੀਪ ਸਿੰਘ, ਪਰਮਵੀਰ ਸਿੰਘ ਟਿਵਾਣਾ, ਗੁਰਮੱੁਖ ਸਿੰਘ ਪੰਡਰਾਲੀ ਬਲਾਕ ਪ੍ਰਧਾਨ, ਲਾਲ ਸਿੰਘ ਲਾਲਜੀ ਬਲਾਕ ਪ੍ਰਧਾਨ ਖੇੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਪੰਚ, ਸਰਪੰਚ ਤੇ ਮੁਹਤਬਰ ਵਿਅਕਤੀ ਸ਼ਾਮਿਲ ਸਨ |
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਬਲਜਿੰਦਰ ਸਿੰਘ)-ਆਗਾਮੀ ਲੋਕ ਸਭਾ ਚੋਣਾਂ 'ਚ ਭਾਜਪਾ ਪੰਜਾਬ ਦੀਆਂ 13 ਸੀਟਾਂ 'ਤੇ ਹੂੰਝਾ ਫੇਰ ਜਿੱਤ ਹਾਸਲ ਕਰ ਕੇ ਕੇਂਦਰ 'ਚ ਬਣਨ ਵਾਲੀ ਭਾਜਪਾ ਦੀ ਅਗਵਾਈ ਵਾਲੀ ਨਵੀਂ ਸਰਕਾਰ 'ਚ ਆਪਣਾ ਯੋਗਦਾਨ ਪਾਵੇਗੀ | ਇਹ ਪ੍ਰਗਟਾਵਾ ਭਾਜਪਾ ਜ਼ਿਲ੍ਹਾ ...
ਬਸੀ ਪਠਾਣਾਂ, 30 ਜਨਵਰੀ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਸ਼ਰਾਬ ਤਸਕਰੀ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਦਿੱਤੇ ਮੁਲਜ਼ਮ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸ: ਹਰਵਿੰਦਰ ਸਿੰਘ ਨੇ ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ 1 ...
ਖਮਾਣੋਂ, 30 ਜਨਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਵਿਖੇ ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ ਦੇ ਨਾਲ ਸਥਿਤ ਭਗਤ ਰਵਿਦਾਸ ਮੰਦਰ ਦੀ ਕਮੇਟੀ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਵਲੋਂ ਮੰਦਰ ਅੱਗਿਓਾ ਮੀਟ ਦੀਆਂ ਦੁਕਾਨਾਂ ਚੁਕਵਾਉਣ ਦੀ ਮੰਗ ਕੀਤੀ ਗਈ ਹੈ | ਕਮੇਟੀ ...
ਅਮਲੋਹ, 30 ਜਨਵਰੀ (ਕੇਵਲ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ 7 ਸਤੰਬਰ 2022 ਨੂੰ ਕੰਨਿਆ ਕੁਮਾਰੀ ਤੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ 3970 ਕਿੱਲੋਮੀਟਰ ਦੂਰੀ ਤੈਅ ਕਰਦੀ ਹੋਈ 12 ਰਾਜਾਂ 2 ਕੇਂਦਰ ਸ਼ਾਸਿਤ ਪ੍ਰਦੇਸਾਂ ਰਾਹੀਂ ਹੁੰਦੀ ਹੋਈ ...
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਪਰਨੀਤ ...
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਕੌਂਸਲ ਦੇ ਪ੍ਰਧਾਨ ਅਸ਼ੋਕ ਸੂਦ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਾਰਜ ਸਾਧਕ ਅਫ਼ਸਰ ਗੁਰਬਖ਼ਸ਼ੀਸ਼ ਸਿੰਘ ਸਮੇਤ ਕਮੇਟੀ ਦੇ ਸਮੂਹ ਅਧਿਕਾਰੀਆਂ ਤੇ ...
ਅਮਲੋਹ, 30 ਜਨਵਰੀ (ਕੇਵਲ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਫ਼ਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਚੇਅਰਮੈਨ ਅਜੈ ਸਿੰਘ ਲਿਬੜਾ ਦਾ ਕਰਨਵੀਰ ਸਿੰਘ ਰਾਏ ਵਲੋਂ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਵਧਾਈ ਵੀ ਦਿੱਤੀ ਗਈ | ਇਸ ਮੌਕੇ ਕਰਨਵੀਰ ਸਿੰਘ ਰਾਏ ਨੇ ...
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਬਲਜਿੰਦਰ ਸਿੰਘ)-ਬਲਾਕ ਵਿਕਾਸ ਪੰਚਾਇਤ ਦਫ਼ਤਰ ਸਰਹਿੰਦ ਵਿਖੇ ਅੱਜ ਉਸ ਵੇਲੇ ਹੰਗਾਮਾ ਹੋਇਆ, ਜਦੋਂ ਹਲਕੇ ਦੇ ਕਾਂਗਰਸੀ ਸਰਪੰਚਾਂ ਵਲੋਂ ਗ੍ਰਾਮ ਪੰਚਾਇਤ ਜੱਲ੍ਹਾ ਦੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੂੰ ਬੀ.ਡੀ.ਪੀ.ਓ ਦਫ਼ਤਰ ਰਾਹੀਂ ...
ਅਮਲੋਹ, 30 ਜਨਵਰੀ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਸੂਬਾ ਵਾਸੀਆਂ ਦੀਆਂ ਆਸਾਂ ਉਮੀਦਾਂ ਉੱਪਰ ਖਰ੍ਹਾ ਉੱਤਰੇਗੀ ਅਤੇ ਲੋਕ 'ਆਪ' ਸਰਕਾਰ ਦੇ ਰਾਜ ਤੋਂ ਸੰਤੁਸ਼ਟ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ...
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਬਲਜਿੰਦਰ ਸਿੰਘ)-ਕੁਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੰਨਿਆ ਕੁਮਾਰੀ ਤੋਂ ਸ਼ੁਰੂ ਕੀਤੀ 'ਭਾਰਤ ਜੋੜੋ ਯਾਤਰਾ' ਅੱਜ ਸ੍ਰੀਨਗਰ ਵਿਖੇ ਸਮਾਪਤ ਹੋਣ ਦੇ ਸੰਦਰਭ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ...
ਖਮਾਣੋਂ, 30 ਜਨਵਰੀ (ਮਨਮੋਹਣ ਸਿੰਘ ਕਲੇਰ)-ਮੋਟਰਸਾਈਕਲ ਨੂੰ ਫੇਟ ਮਾਰ ਕੇ ਔਰਤ ਨੂੰ ਜ਼ਖਮੀ ਕਰਨ ਵਾਲੇ ਇਕ ਟਾਟਾ ਏਸ ਦੇ ਨਾਮਾਲੂਮ ਡਰਾਈਵਰ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਅੰਮਿ੍ਤਪਾਲ ਸਿੰਘ ਵਾਸੀ ਪਿੰਡ ਧਨੌਲਾ ਨੇ ਪੁਲਿਸ ਨੂੰ ...
ਖਮਾਣੋਂ, 30 ਜਨਵਰੀ (ਜੋਗਿੰਦਰ ਪਾਲ)-ਬਲਾਕ ਕਾਂਗਰਸ ਖਮਾਣੋਂ ਦੇ ਪ੍ਰਧਾਨ ਸਰਬਜੀਤ ਸਿੰਘ ਜੀਤੀ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਖਮਾਣੋਂ ਦੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਦੇ ਦਫ਼ਤਰ ਵਿਖੇ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ ਗਿਆ ਅਤੇ ਉਨ੍ਹਾਂ ...
ਖਮਾਣੋਂ, 30 ਜਨਵਰੀ (ਜੋਗਿੰਦਰ ਪਾਲ)-ਸੰਤ ਰਾਮਪਾਲ ਮਹਾਰਾਜ ਦੀ ਸਰਪ੍ਰਸਤੀ ਹੇਠ ਪੂਰੀ ਲੋਕਾਈ ਨੂੰ ਆਪਣੇ ਸਤ ਗਿਆਨ ਨਾਲ ਅਗਿਆਨਤਾ ਦੇ ਹਨੇਰੇ 'ਚੋਂ ਕੱਢਣ ਵਾਲੇ ਪੂਰਣ ਬ੍ਰਹਮ ਬੰਦੀ ਛੋੜ ਭਗਤ ਕਬੀਰ ਦੇ 505ਵੇਂ ਨਿਰਵਾਣ ਦਿਵਸ ਨੂੰ ਸਮਰਪਿਤ 3 ਰੋਜ਼ਾ ਸੰਤ ਸਮਾਗਮ ਅੱਜ ...
ਬਸੀ ਪਠਾਣਾਂ, 30 ਜਨਵਰੀ (ਰਵਿੰਦਰ ਮੌਦਗਿਲ)-ਸੰਯੁਕਤ ਸਮਾਜ ਮੋਰਚੇ ਤੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਤੇ ਸਟੇਟ ਵਰਕਿੰਗ ਕਮੇਟੀ ਮੈਂਬਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕਿਹਾ ਕਿ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ 'ਚ ਪੰਜ ਕਿਸਾਨ ਜਥੇਬੰਦੀਆਂ ਵਲੋਂ ...
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਮਨਪ੍ਰੀਤ ਸਿੰਘ)-ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ 13 ਫਰਵਰੀ ਤੱਕ 'ਸਪਰਸ਼ ਕੁਸ਼ਟ ਜਾਗਰੂਕਤਾ ਅਭਿਆਨ' ਚਲਾਇਆ ਜਾ ਰਿਹਾ ਹੈ | ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ 'ਤੇ ...
ਅਮਲੋਹ, 30 ਜਨਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਪੰਜਾਬ ਅੰਦਰ ਅੱਜ ਅਮਨ ਕਾਨੂੰਨ ਦੀ ਸਥਿਤੀ ਇਹ ਬਣ ਚੁੱਕੀ ਹੈ ਕਿ ਹਰ ਰੋਜ਼ ਲੁੱਟਾਂ-ਖੋਹਾਂ ਤੇ ਸ਼ਰੇਆਮ ਗੋਲੀਆਂ ਮਾਰ ਕਤਲ ਹੋ ਰਹੇ ਹਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ...
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਬਲਜਿੰਦਰ ਸਿੰਘ)-ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ ਸਵਾਮਿਤਵਾ ਸਕੀਮ 'ਮੇਰਾ ਘਰ ਮੇਰੇ ਨਾਂਅ' ਕੇਸ਼ਵ ਹਿਨਗੋਨੀਆ ਨੇ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰ ਕੇ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ...
ਬਸੀ ਪਠਾਣਾਂ, 30 ਜਨਵਰੀ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਦੇ ਸਰਕਾਰੀ ਹਸਪਤਾਲ 'ਚ ਸਥਿਤ ਓਟ ਕਲੀਨਿਕ 'ਚੋਂ ਹਜ਼ਾਰਾਂ ਨਸ਼ਾ ਛੁਡਾਊ ਗੋਲੀਆਂ ਗ਼ਾਇਬ ਹੋਣ ਦੀ ਸੂਚਨਾ ਹੈ | ਸੰਪਰਕ ਕਰਨ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਦੀਪ ਸਿੰਘ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ...
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਐਨ.ਸੀ.ਸੀ. ਯੂਨਿਟ, 23 ਪੀ.ਬੀ ਬੀ.ਐਨ ਐਨ.ਸੀ.ਸੀ ਰੋਪੜ ਗਰੁੱਪ ਹੈੱਡਕੁਆਟਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਦੁਆਰਾ ਫ਼ਤਹਿਗੜ੍ਹ ਸਾਹਿਬ ਅੰਦਰ ਸਵੱਛਤਾ ...
ਮੰਡੀ ਗੋਬਿੰਦਗੜ੍ਹ, 30 ਜਨਵਰੀ (ਬਲਜਿੰਦਰ ਸਿੰਘ)-ਕੁਲ ਹਿੰਦ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ 7 ਸਤੰਬਰ 2022 ਤੋਂ ਕੰਨਿਆਕੁਮਾਰੀ ਤੋਂ ਸ਼ੁਰੂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਅੱਜ ਸ੍ਰੀਨਗਰ ਵਿਚ ਸਮਾਪਤੀ ਹੋਣ ਦੇ ਸੰਦਰਭ 'ਚ ਬਲਾਕ ਕਾਂਗਰਸ ...
ਅਮਲੋਹ, 30 ਜਨਵਰੀ (ਕੇਵਲ ਸਿੰਘ)-'ਭਾਰਤ ਮਾਲਾ ਪ੍ਰੋਜੈਕਟ' ਅਧੀਨ ਨਿਕਲਣ ਵਾਲੇ ਸਰਹਿੰਦ ਤੋਂ ਸਹਿਣਾ ਨੈਸ਼ਨਲ ਹਾਈਵੇ ਰੋਡ ਦੇ ਵਿਰੋਧ ਵਿਚ ਪਿੰਡ ਨੂਰਪੁਰਾ ਦੇ ਨਜ਼ਦੀਕ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਲਗਪਗ 183 ਦਿਨਾਂ ਤੋਂ ਧਰਨਾ ਚੱਲ ਰਿਹਾ ਹੈ | ਅੱਜ ਕਿਸਾਨਾਂ ...
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਨਾਂਅ 'ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਖੋਲ੍ਹੇ 19 ਮੁਹੱਲਾ ਕਲੀਨਿਕਾਂ ਰਾਹੀਂ ਫੋਕੀ ਸ਼ੁਹਰਤ ਲੁੱਟਣ ਲਈ ਸਿਰਫ਼ ਸਰਕਾਰੀ ...
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਅਤੇ ਕਾਨੂੰਨ ਅਨੁਸਾਰ ਸਜ਼ਾਵਾਂ ਦਿਵਾਉਣ ਲਈ 1 ਜੁਲਾਈ 2021 ਤੋਂ ਬਰਗਾੜੀ ਵਿਖੇ ਮੋਰਚਾ ਸ਼ੁਰੂ ਕੀਤਾ ...
ਖਮਾਣੋਂ, 30 ਜਨਵਰੀ (ਜੋਗਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦੇ ਪੀ.ਟੀ.ਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2022-23, ਬਠਿੰਡਾ ਵਿਖੇ ਹੋਈ, ਜਿਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਕਲਾਂ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX