ਤਾਜਾ ਖ਼ਬਰਾਂ


ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  10 minutes ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  13 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  17 minutes ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  22 minutes ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  29 minutes ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  40 minutes ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  41 minutes ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 1 hour ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  8 minutes ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 2 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 2 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮਾਘ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਤਰਨਤਾਰਨ

ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਸੰਪੰਨ ਹੋਣ ਦੀ ਖੁਸ਼ੀ 'ਚ ਕਾਂਗਰਸ ਭਵਨ ਵਿਖੇ ਤਿਰੰਗਾ ਲਹਿਰਾਇਆ

ਤਰਨ ਤਾਰਨ, 30 ਜਨਵਰੀ (ਹਰਿੰਦਰ ਸਿੰਘ)¸ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸ੍ਰ੍ਰੀਨਗਰ ਵਿਚ ਸਫ਼ਲਤਾਪੂਰਵਕ ਸੰਪੰਨ ਹੋਣ ਦੀ ਖੁਸ਼ੀ, ਸਮਰਥਨ ਅਤੇ ਸਤਿਕਾਰ ਵਜੋਂ ਕਾਂਗਰਸ ਭਵਨ ਤਰਨ ਤਾਰਨ ਵਿਖੇ ਹਰਮਿੰਦਰ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਤਰਨ ਤਾਰਨ ਨੇ ਤਿਰੰਗਾ ਲਹਿਰਾਇਆ ਅਤੇ ਦੇਸ਼ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ 'ਤੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਸਰਕਾਰ ਨੂੰ ਮਹਿਜ਼ ਪਾਠਸ਼ਾਲਾ ਸਮਝਦਾ ਹੈ ਅਤੇ ਇਸ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸੇ ਕਲਾਸ ਦੇ ਵਿਦਿਆਰਥੀ ਵਾਂਗ ਨਿੱਤ ਨਵੇਂ ਸਬਕ ਦੇਣ ਵਿਚ ਰੁੱਝਾ ਰਹਿੰਦਾ ਹੈ | ਹੁਣ ਪੰਜਾਬ ਵਿਚ ਦਿੱਲੀ ਦੀ ਤਰਜ਼ 'ਤੇ ਮੁਹੱਲਾ ਕਲੀਨਿਕ ਸਥਾਪਤ ਕਰ ਕੇ ਪੰਜਾਬ ਦੇ ਸਿਹਤ ਵਿਭਾਗ ਨੂੰ ਲੀਹੋਂ ਲਾਹ ਕੇ ਰੱਖ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਲੰਮੇ ਅਰਸੇ ਤੋਂ ਪੰਜਾਬ ਸਿਹਤ ਵਿਭਾਗ ਬਹੁਤ ਬਿਹਤਰ ਕਾਰਗੁਜ਼ਾਰੀ ਕਰ ਰਿਹਾ ਸੀ, ਪਰ ਕੇਜਰੀਵਾਲ ਵਾਲ ਨੇ ਸਿਰਫ਼ ਆਪਣੇ ਮੁਹੱਲਾ ਕਲੀਨਿਕਾਂ ਵਾਲੀ ਜਿੱਦ ਪਾਲਣ ਖ਼ਾਤਰ ਪੰਜਾਬ ਦੇ ਸਿਹਤ ਸਿਸਟਮ ਨੂੰ ਬਰਬਾਦ ਕਰਨ ਲਈ ਮੁਹਿੰਮ ਚਲਾਈ ਹੋਈ ਹੈ | ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਬਣਾਉਣ ਦੀ ਬਜਾਇ ਪੰਜਾਬ ਵਿਚ ਮੁੱਢਲੇ ਸਿਹਤ ਕੇਂਦਰਾਂ, ਡਿਸਪੈਂਸਰੀਆਂ, ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿਚ ਡਾਕਟਰ ਅਤੇ ਦਵਾਈਆਂ ਪੂਰੀਆਂ ਕਰਨ ਦੀ ਲੋੜ ਹੈ, ਜਦੋਂਕਿ ਇਨ੍ਹਾਂ ਗੱਲਾਂ ਵੱਲ ਸੂਬੇ ਦੇ ਮੁੱਖ ਮੰਤਰੀ ਦਾ ਕੋਈ ਧਿਆਨ ਨਹੀਂ ਹੈ | ਤਰਨ ਤਾਰਨ ਜ਼ਿਲ੍ਹੇ ਵਿਚ ਟਰਾਮਾ ਸੈਂਟਰ, ਮੈਡੀਕਲ ਕਾਲਜ ਤੇ ਸਿਹਤ ਸਹੂਲਤਾਂ ਨੂੰ ਸਾਰਥਿਕ ਰੂਪ ਦਿੱਤੇ ਜਾਣ ਨੂੰ ਪਹਿਲ ਦੇਣੀ ਚਾਹੀਦੀ ਹੈ | ਇਸ ਤੋਂ ਪਹਿਲਾਂ ਉਨ੍ਹਾਂ ਨੇ ਤਰਨ ਤਾਰਨ ਕਾਂਗਰਸ ਭਵਨ ਵਿਖੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸੰਪੰਨ ਹੋਣ ਦੀ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੇ ਪੂਰੇ ਹਿੰਦੋਸਤਾਨ ਵਿਚ ਕਾਂਗਰਸ ਪਾਰਟੀ ਵਿਚ ਨਵੀਂ ਰੂਹ ਫੂਕ ਦਿੱਤੀ ਹੈ ਅਤੇ ਪੰਜਾਬ ਵਿਚ ਤਾਂ ਇਸ ਯਾਤਰਾ ਨੇ ਕਾਂਗਰਸ ਪਾਰਟੀ ਵਾਸਤੇ ਸੰਜੀਵਨੀ ਬੂਟੀ ਦਾ ਕੰਮ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜਲੰਧਰ ਪਾਰਲੀਮੈਂਟ ਚੋਣ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ ਅਤੇ ਇਹ ਚੋਣ ਆਮ ਆਦਮੀ ਪਾਰਟੀ ਦੀ ਕਬਰ ਦਾ ਕਿੱਲ ਸਾਬਤ ਹੋਵੇਗੀ | ਗਿੱਲ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਹੁਣ ਤੋਂ ਹੀ ਕਮਰਕੱਸੇ ਕਰਨ ਅਪੀਲ ਕੀਤੀ | ਇਸ ਸਮੇਂ ਸੁਬੇਗ ਸਿੰਘ ਧੁੰਨ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤਰਨ ਤਾਰਨ, ਯਸ਼ਪਾਲ ਸ਼ਰਮਾ, ਅਵਤਾਰ ਸਿੰਘ ਤਨੇਜਾ, ਗੁਰਮੇਲ ਸਿੰਘ ਤੂਤ, ਤਰਸੇਮ ਸਿੰਘ ਨੰਬਰਦਾਰ, ਕਸ਼ਮੀਰ ਸਿੰਘ ਭੋਲਾ ਸਿੱਧੂ, ਸੁਮੀਤ ਕੁਮਾਰ ਸੌਂਧੀ, ਹਰਸ਼ਰਨ ਸਿੰਘ ਮੱਲ੍ਹਾ ਸੋਹਲ, ਅਵਤਾਰ ਸਿੰਘ ਠੇਕੇਦਾਰ, ਤਰਸੇਮ ਕੁਮਾਰ ਸ਼ਰਮਾ, ਨਿਰਮਲ ਸਿੰਘ ਤੇਜੀ ਸਰਪੰਚ ਅਲਾਦੀਨਪੁਰ, ਅਵਤਾਰ ਸਿੰਘ ਜੱਲ੍ਹੇਵਾਲ, ਖਜ਼ਾਨ ਸਿੰਘ ਸ਼ਹਾਬਪੁਰ, ਬਚਨ ਸਿੰਘ ਲੀਡਰ, ਮਾ. ਸ਼ਕਤੀ ਸ਼ਰਮਾ, ਭੁਪਿੰਦਰ ਕੁਮਾਰ ਨਈਅਰ, ਐਡਵੋਕੇਟ ਮਨੋਜ ਅਗਨੀਹੋਤਰੀ, ਅੰਮਿ੍ਤਪਾਲ ਸਿੰਘ ਸੰਗਵਾਂ, ਅਮਰੀਕ ਸਿੰਘ ਗਲਾਲੀਪੁਰ, ਜਸਪਾਲ ਸਿੰਘ ਪਾਲਾ, ਮਨਜੀਤ ਸਿੰਘ ਲਾਟੀ ਸਰਪੰਚ ਕਾਲੇਕੇ, ਸੁਖਵਿੰਦਰ ਸਿੰਘ ਸਿੱਧੂ ਸੰਗਵਾਂ ਅਤੇ ਸਿਆਸੀ ਸਕੱਤਰ ਬਰਕਤ ਸਿੰਘ ਵੋਹਰਾ ਵੀ ਮੌਜੂਦ ਸਨ |

ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਚੋਗਾਵਾਂ, 24 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਵਣੀਏਕੇ ਵਿਖੇ ਭਾਜਪਾ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਪ੍ਰਧਾਨ ਮਨਜੀਤ ਸਿੰਘ ਮੰਨਾ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

5 ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਨੂੰ ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਕਾਊਾਟਰ ਇੰਟੈਲੀਜੈਂਸ ਅੰਮਿ੍ਤਸਰ ਦੀ ਟੀਮ ਵਲੋਂ 5 ਕਿਲੋ ਹੈਰੋਇਨ ਤੇ 12.15 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਇਸ ਸਬੰਧੀ ਕਾਊਾਟਰ ...

ਪੂਰੀ ਖ਼ਬਰ »

4 ਮਹੀਨੇ ਪਹਿਲਾਂ ਪਰਚਾ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਲਗਾਏ ਦੋਸ਼

ਚੋਗਾਵਾਂ, 30 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਮੁੱਧ ਖੋਖਰ ਵਿਖੇ 4 ਮਹੀਨੇ ਪਹਿਲਾਂ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਤੇ ਪੁਲਿਸ ਵਲੋਂ ਦੋਸ਼ੀਆਂ ਖਿਲਾਫ਼ ਪਰਚਾ ਦਰਜ ਕਰਨ ਦੇ ਬਾਵਜੂਦ ਵੀ ਗਿ੍ਫਤਾਰ ਨਾ ਕਰਨ ਤੇ ਗ਼ਰੀਬ ਪਰਿਵਾਰ ਵਲੋਂ ਗਿਆਨ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾਇਆ

ਸਠਿਆਲਾ, 30 ਜਨਵਰੀ (ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਕੀ ਸਠਿਆਲਾ ਦੇ ਮੁਲਾਜ਼ਮਾਂ ਵਲੋਂ ਤਿੰਨ ਵਿਅਕਤੀਆਂ ਵਲੋਂ ਨੌਜਵਾਨ ਦੀ ਲਾਸ਼ ਨੂੰ ਖੁਰਦ ਬੁਰਦ ਕਰਨ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਬਾਰੇ ਪੁਲਿਸ ਚੌਕੀ ਸਠਿਆਲਾ ਦੇ ਇੰਚਾਰਜ ਤੇਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਦੀ ਦੁਬਾਰਾ ਚੋਣ ਕੀਤੀ ਜਾਵੇ- ਬਲਾਕ ਪ੍ਰਧਾਨ ਜੰਗਸ਼ੇਰ ਸਿੰਘ ਟੋਨੀ

ਚੋਹਲਾ ਸਾਹਿਬ, 30 ਜਨਵਰੀ (ਬਲਵਿੰਦਰ ਸਿੰਘ) ਚੋਹਲਾ ਸਾਹਿਬ ਵਿਖੇ ਇਕ ਭਰਵੀਂ ਮੀਟਿੰਗ ਬਲਾਕ ਪ੍ਰਧਾਨ ਜੰਗਸ਼ੇਰ ਸਿੰਘ ਟੋਨੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਅਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜੰਗਸ਼ੇਰ ਸਿੰਘ ਟੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਸ਼ਹਿਰ 'ਚ ਟ੍ਰੈਫਿਕ ਸਮੱਸਿਆ ਬਣੀ ਗੰਭੀਰ, ਲੋਕ ਪ੍ਰੇਸ਼ਾਨ

ਤਰਨ ਤਾਰਨ, 30 ਜਨਵਰੀ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਈ ਹੋਈ ਪਵਿੱਤਰ ਨਗਰੀ ਤਰਨ ਤਾਰਨ 'ਚ ਟ੍ਰੈਫਿਕ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਸੜਕਾਂ 'ਤੇ ਵਾਹਨਾਂ ਦਾ ਜਾਮ ਲੱਗ ਜਾਂਦੇ ਹਨ ਜੋ ਕਿ ਕਈ-ਕਈ ਚਿਰ ਲੱਗੇ ਰਹਿੰਦੇ ਹਨ, ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫਸਰ ਵਲੋਂ ਬਲਾਕ ਖੇਤੀਬਾੜੀ ਦਫ਼ਤਰ ਤਰਨ ਤਾਰਨ ਦੀ ਅਚਨਚੇਤ ਚੈਕਿੰਗ

ਤਰਨ ਤਾਰਨ, 30 ਜਨਵਰੀ (ਪਰਮਜੀਤ ਜੋਸ਼ੀ)¸ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਨੇ ਬਲਾਕ ਖੇਤੀਬਾੜੀ ਦਫ਼ਤਰ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕਰਦਿਆਂ ਖੇਤੀ ਪ੍ਰਗਤੀ ਸਕੀਮਾਂ ਦਾ ਰੀਵਿਊ ਕੀਤਾ | ਉਨ੍ਹਾਂ ਨੇ ਬਲਾਕ ਖ਼ੇਤੀਬਾੜੀ ਦਫ਼ਤਰ ਤਰਨ ਤਾਰਨ ਦੇ ਸਮੂਹ ...

ਪੂਰੀ ਖ਼ਬਰ »

ਰਾਮ ਤੀਰਥ ਨੇੜੇ ਬਾਬਾ ਦੀਪ ਸਿੰਘ ਹੈਲਥ ਕੇਅਰ ਚੈਰੀਟੇਬਲ ਹਸਪਤਾਲ ਦੀ ਪਹਿਲੀ ਮੰਜ਼ਿਲ ਦਾ ਉਦਘਾਟਨ

ਰਾਮ ਤੀਰਥ, 30 ਜਨਵਰੀ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਅੱਡਾ ਬਾਉਲੀ, ਰਾਮ ਤੀਰਥ ਰੋਡ ਅੰਮਿ੍ਤਸਰ, ਜੋ ਕਿ ਪਿਛਲੇ ਲੰਬੇ ਸਮੇਂ ਤੋਂ ਜ਼ਰੂਰਤਮੰਦਾਂ ਦੀ ਸੇਵਾ ਕਰ ਰਿਹਾ ਹੈ, ਜਿਸ ਵਿਚ ਦਾਤਾ ਬੰਦੀ ਛੋੜ ਪਬਲਿਕ ਸਕੂਲ, ਸੰਗੀਤ ਅਕੈਡਮੀ, ਬਾਬੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਓਠੀਆਂ, 30 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਅੱਜ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ | ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

ਤਰਨ ਤਾਰਨ, 30 ਜਨਵਰੀ (ਹਰਿੰਦਰ ਸਿੰਘ)-ਅਕਸਰ ਸੁਰਖੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਜਿਥੇ ਅਕਸਰ ਹੀ ਕੈਦੀਆਂ ਅਤੇ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਮਿਲਦਾ ਰਹਿੰਦਾ ਹੈ ਅਤੇ ਹੁਣ ਫਿਰ ਜੇਲ੍ਹ ਦੀ ਚੈਕਿੰਗ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਢੋਟੀਆਂ ਵਿਖੇ ਸਪੋਰਟਸ ਰੂਮ ਦਾ ਉਦਘਾਟਨ

ਤਰਨ ਤਾਰਨ, 30 ਜਨਵਰੀ (ਪਰਮਜੀਤ ਜੋਸ਼ੀ)- ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਅਤੇ ਸੱਭਿਆਚਾਰਕ ਕਲੱਬ ਅਧੀਨ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਕਲੱਬ ਦੇ ਚੇਅਰਮੈਨ ਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਰਕਾਰੀ ਹਾਈ ਸਕੂਲ ਢੋਟੀਆਂ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਰੂਮ ...

ਪੂਰੀ ਖ਼ਬਰ »

ਤਰਨ ਤਾਰਨ ਦੇ ਅਲਪਾਈਨ ਸਕੂਲ 'ਚ ਮਨਾਇਆ ਬਸੰਤ ਮੇਲਾ

ਤਰਨ ਤਾਰਨ, 30 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ 'ਦੀ ਅਲਪਾਈਨ ਸਕੂਲ' ਵਿਚ ਬਸੰਤ ਮੇਲਾ ਅਤੇ ਬੇਬੀ ਸ਼ੋਅ ਮਨਾਇਆ ਗਿਆ | ਇਹ ਪ੍ਰੋਗਰਾਮ ਸਕੂਲ ਦੀ ਨਵੀਂ ਇਮਾਰਤ ਸੰਘੇ ਵਿਖੇ ਹੋਇਆ | ਸਕੂਲ ਦੇ ਪ੍ਰਬੰਧਕਾਂ ਅਤੇ ਸਕੂਲ ਦੇ ਪਿ੍ੰਸੀਪਲ ਨੇ ਬੱਚਿਆਂ ਲਈ ਖਾਣ-ਪੀਣ ਦੇ ਸਟਾਲ ...

ਪੂਰੀ ਖ਼ਬਰ »

ਭਾਜਪਾ ਆਗੂ ਹਰਪਾਲ ਸਿੰਘ ਕੰਬੋਜ ਗੁਰਦੁਆਰਾ ਅੰਗੀਠਾ ਸਾਹਿਬ ਹੋਏ ਨਤਮਸਤਕ

ਖਡੂਰ ਸਾਹਿਬ, 30 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਆਗੂ ਹਰਪਾਲ ਸਿੰਘ ਕੰਬੋਜ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਖਡੂਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਵਾਹਿਗੁਰੂ ...

ਪੂਰੀ ਖ਼ਬਰ »

ਪਟਿਆਲੇ ਵਿਖੇ ਬੱਚੀ ਨਾਲ ਜਬਰ ਜਨਾਹ ਕਰਨ ਵਾਲਿਆਂ ਨੂੰ ਹੋਣ ਸਖ਼ਤ ਸਜ਼ਾਵਾਂ-ਚੇਅਰਮੈਨ ਪੰਡੋਰੀ ਗੋਲਾ

ਤਰਨ ਤਾਰਨ, 30 ਜਨਵਰੀ (ਇਕਬਾਲ ਸਿੰਘ ਸੋਢੀ)-ਵਰਲਡ ਮਨੁੱਖੀ ਅਧਿਕਾਰ ਪ੍ਰੋਟੈਕਸ਼ਨ ਕੌਂਸਲ (ਯੂ.ਐੱਸ.ਏ.) ਦੇ ਸੀਨੀਅਰ ਵਾਈਸ ਚੇਅਰਮੈਨ ਪੰਜਾਬ ਅਤੇ ਨੈਸ਼ਨਲ ਪੈਰਾ ਲੀਗਲ ਵਲੰਟੀਅਰ ਕੇਵਲ ਸਿੰਘ ਪੰਡੋਰੀ ਗੋਲਾ ਨੇ ਕਿਹਾ ਕਿ ਪਿਛਲੇ ਦਿਨੀਂ ਪਟਿਆਲਾ ਦੇ ਇਕ ਪਿੰਡ ਦੀ ਬੱਚੀ ...

ਪੂਰੀ ਖ਼ਬਰ »

ਮੁਫ਼ਤ ਬ੍ਰਾਈਡਲ ਫੈਸ਼ਨ ਤੇ ਮੇਕਅੱਪ ਆਰਟਿਸਟ ਕੋਰਸ ਲਈ ਪਹਿਲੀ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ

ਤਰਨ ਤਾਰਨ, 30 ਜਨਵਰੀ (ਹਰਿੰਦਰ ਸਿੰਘ)¸ਪੰਜਾਬ ਵਿਚ ਬੇਰੁੁਜ਼ਗਾਰੀ ਨੂੰ ਘਟਾਉਣ ਲਈ ਰੋਜ਼ਗਾਰ ਉੁਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਵੱਖ-ਵੱਖ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਦੇ ਨੌਜਵਾਨਾਂ ਨੂੰ ਮੁਫਤ ਵਿਚ ਕਿੱਤਾ ਮੁਖੀ ਕੋਰਸ ਕਰਵਾਏ ਜਾਂਦੇ ...

ਪੂਰੀ ਖ਼ਬਰ »

ਚਾਈਨਾ ਡੋਰ ਨਾਲ ਭਰੋਵਾਲ ਨੇੜੇ ਲੰਘ ਰਿਹਾ ਰਾਹਗੀਰ ਗਭੀਰ 'ਚ ਜ਼ਖ਼ਮੀ

ਫਤਿਹਾਬਾਦ, 30 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਵਲੋਂ ਭਾਵੇਂ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਪੁਲਿਸ ਨੂੰ ਜਾਰੀ ਕੀਤੇ ਹਨ ਪਰ ਵੱਖ-ਵੱਖ ਅਖਬਾਰਾਂ ਵਿਚ ਖਬਰਾਂ ਛੱਪਣ ਦੇ ਬਾਵਜੂਦ ਚਾਇਨਾ ਡੋਰ ਵੇਚਣ ਵਾਲੇ ਬੇਖੌਫ਼ ...

ਪੂਰੀ ਖ਼ਬਰ »

ਸਿੱਖ ਦੰਗਾ ਵੈੱਲਫੇਅਰ ਸੁਸਾਇਟੀ ਦਾ ਵਫ਼ਦ 2 ਨੂੰ ਡਿਪਟੀ ਕਮਿਸ਼ਨਰ ਨੂੰ ਮਿਲੇਗਾ-ਮੰਨਾ, ਮੱਲ੍ਹੀ

ਤਰਨ ਤਾਰਨ, 30 ਜਨਵਰੀ (ਪਰਮਜੀਤ ਜੋਸ਼ੀ)-ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਿੱਖ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦਾ ਇਕ ਵਫ਼ਦ 2 ਫਰਵਰੀ ਦਿਨ ਵੀਰਵਾਰ ਨੂੰ ਇਕ ਵਫ਼ਦ ਡਿਪਟੀ ਕਮਿਸ਼ਨਰ ਤਰਨ ਤਾਰਨ ਰਿਸ਼ੀਪਾਲ ਸਿੰਘ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਬਾਜ਼ਾਰ 'ਚ ਸੀਵਰੇਜ ਬੰਦ ਰਹਿਣ ਕਾਰਨ ਦੁਕਾਨਦਾਰ ਅਤੇ ਸੰਗਤਾਂ 'ਚ ਭਾਰੀ ਰੋਸ

ਤਰਨ ਤਾਰਨ, 30 ਜਨਵਰੀ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਨਗਰੀ ਤਰਨ ਤਾਰਨ ਵਿਚ ਸਫਾਈ ਵਿਵਸਥਾ ਦੀ ਹਾਲਤ ਬੁਰੀ ਹੈ, ਜਿਸ ਦੀ ਤਾਜਾ ਮਿਸਾਲ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਨੂੰ ਜਾਣ ਵਾਲੇ ਰਸਤੇ ਅੱਡਾ ਬਾਜ਼ਾਰ ਤੋਂ ਮਿਲਦੀ ਹੈ, ਜਿਥੇ ਕਾਫ਼ੀ ਦਿਨਾਂ ...

ਪੂਰੀ ਖ਼ਬਰ »

ਬੱਡੀ ਪ੍ਰੋਗਰਾਮ ਦਾ ਮੁੜ-ਆਰੰਭ, ਮਾਸਟਰ ਟ੍ਰੇਨਰ ਨੂੰ ਇਕ ਦਿਨਾ ਟ੍ਰੇਨਿੰਗ ਕਰਵਾਈ

ਪੱਟੀ, 30 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜ ਪੱਟੀ ਮੋੜ ਵਿਖੇ ਬੱਡੀ ਪ੍ਰੋਗਰਾਮ ਅਧੀਨ ਉਪ-ਮੰਡਲ ਮੈਜਿਸਟ੍ਰੇਟ ਪੱਟੀ, ...

ਪੂਰੀ ਖ਼ਬਰ »

ਸਾ. ਵਿਧਾਇਕ ਹਰਮੀਤ ਸਿੰਘ ਸੰਧੂ ਤੇ ਹੋਰਨਾਂ ਨੇ ਸੂਦ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਤਰਨ ਤਾਰਨ, 30 ਜਨਵਰੀ (ਹਰਿੰਦਰ ਸਿੰਘ)-ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਤਿੰਦਰ ਕੁਮਾਰ ਸੂਦ ਜਿਨ੍ਹਾਂ ਦੇ ਬੇਟੇ ਅਮਨਦੀਪ ਸੂਦ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਦੇ ਗ੍ਰਹਿ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਜਤਿੰਦਰ ਕੁਮਾਰ ...

ਪੂਰੀ ਖ਼ਬਰ »

ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਭਾਈ ਗੁਰਮੀਤ ਸਿੰਘ ਅਮਰੀਕਾ ਵਾਲਿਆਂ ਦਾ ਕੀਤਾ ਸਨਮਾਨ

ਪੱਟੀ, 30 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ ਉੱਘੇ ਸਿੱਖ ਪ੍ਰਚਾਰਕ ਭਾਈ ਗੁਰਮੀਤ ਸਿੰਘ ਧਾਰੀਵਾਲ (ਪੱਟੀ) ਅਮਰੀਕਾ ਵਾਲਿਆਂ ਦਾ ਪੱਟੀ ਪਹੁੰਚਣ 'ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ...

ਪੂਰੀ ਖ਼ਬਰ »

ਸਬ ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਖਡੂਰ ਸਾਹਿਬ, 30 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸਬ ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਹਸਪਤਾਲ ਦੇ ਸਮੂਹ ਸਟਾਫ਼ ਵਲੋਂ ਸਾਲਾਨਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਹਸਪਤਾਲ ਦੇ ਸਟਾਫ਼ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਸਮਾਗਮ ਉਪਰੰਤ ...

ਪੂਰੀ ਖ਼ਬਰ »

'ਆਪ' ਸਰਕਾਰ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਤੁਰੰਤ ਪੂਰੀਆਂ ਕਰੇ-ਕੰਬੋਜ

ਖਡੂਰ ਸਾਹਿਬ, 30 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਵਾਸੀਆਂ ਨੂੰ ਗਾਰੰਟੀਆਂ ਦੇ ਗੁੰਮਰਾਹਕੁੰਨ ਲਾਰੇ ਲਗਾ ਕੇ ਸੱਤਾ ਵਿਚ ਆਈ ਭਗਵੰਤ ਮਾਨ ਦੀ ਸਰਕਾਰ ਨੂੰ ਚੋਣਾਂ ਸਮੇਂ ਜਨਤਾ ਨੂੰ ਦਿੱਤੀਆਂ ਗਾਰੰਟੀਆਂ ਜਿੰਨ੍ਹਾਂ ਵਿਚ ਔਰਤਾਂ ਨੂੰ ਹਰ ਮਹੀਨੇ ਇਕ-ਇਕ ਹਜ਼ਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX