ਤਾਜਾ ਖ਼ਬਰਾਂ


ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  1 minute ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  12 minutes ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  13 minutes ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  40 minutes ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  44 minutes ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 minute ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  44 minutes ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  52 minutes ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 2 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 2 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮਾਘ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਪਟਿਆਲਾ

ਮੰਤਰੀ ਬੈਂਸ ਵਲੋਂ ਭਾਰਤੀ ਕ੍ਰਿਕਟ ਟੀਮ ਅੰਡਰ-19 ਦੀ ਖਿਡਾਰਨ ਮੰਨਤ ਕਸ਼ਯਪ ਦੇ ਮਾਪਿਆਂ ਨਾਲ ਮੁਲਾਕਾਤ

ਪਟਿਆਲਾ, 30 ਜਨਵਰੀ (ਅ.ਸ. ਆਹਲੂਵਾਲੀਆ)-ਆਈ.ਸੀ.ਸੀ. ਵਰਲਡ ਕੱਪ 2023 ਟੂਰਨਾਮੈਂਟ ਦੀ ਜੇਤੂ ਭਾਰਤੀ ਕੁੜੀਆਂ ਦੀ ਅੰਡਰ-19 ਕ੍ਰਿਕਟ ਟੀਮ ਦੀ ਮੈਂਬਰ ਪਟਿਆਲਾ ਵਾਸੀ ਖਿਡਾਰਨ ਮੰਨਤ ਕਸ਼ਯਪ ਦੇ ਮਾਪਿਆਂ ਨਾਲ ਮੁਲਾਕਾਤ ਕਰ ਖੇਡ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪਟਿਆਲਾ ਦੀ ਬੇਟੀ ਮੰਨਤ ਕਸ਼ਯਪ ਦੀ ਇਸ ਪ੍ਰਾਪਤੀ ਨੇ ਜਿੱਥੇ ਮੰਨਤ ਦੇ ਮਾਪਿਆਂ ਦਾ ਸਿਰ ਉੱਚਾ ਕੀਤਾ ਹੈ, ਉੱਥੇ ਹੀ ਇਹ ਪਟਿਆਲਾ ਸਮੇਤ ਪੰਜਾਬ ਤੇ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ | ਇੱਥੇ ਭਾਸ਼ਾ ਵਿਭਾਗ ਵਿਖੇ ਮੰਨਤ ਕਸ਼ਯਪ ਦੇ ਪਿਤਾ ਸੰਜੀਵ ਕਸ਼ਯਪ ਤੇ ਮਾਤਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜਿੱਥੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖਿਡਾਰੀਆਂ ਨੂੰ ਹਲਾਸ਼ੇਰੀ ਦੇ ਰਹੀ ਹੈ, ਉੱਥੇ ਹੀ ਖੇਡ ਸੱਭਿਆਚਾਰ ਨੂੰ ਵੀ ਪ੍ਰਫੁਲਿਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੰਨਤ ਕਸ਼ਯਪ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ | ਜ਼ਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਿਊ ਪਾਵਰ ਹਾਊਸ ਕਾਲੋਨੀ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਮੰਨਤ ਕਸ਼ਯਪ ਆਈ.ਸੀ.ਸੀ. ਵਰਲਡ ਕੱਪ ਜੇਤੂ ਭਾਰਤੀ ਕ੍ਰਿਕਟ ਟੀਮ ਦੀ ਮੈਂਬਰ ਹੈ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਨਤ ਕਸ਼ਯਪ ਨਾਲ ਮੁਲਾਕਾਤ ਕਰ ਕੇ ਕਿਹਾ ਕਿ ਉਸ ਨੇ ਜਿੱਥੇ ਦੇਸ਼ ਦੀ ਟੀਮ 'ਚ ਖੇਡ ਕੇ ਆਪਣੀ ਮਿਹਨਤ ਦਾ ਲੋਹਾ ਮਨਵਾਇਆ ਹੈ, ਉੱਥੇ ਹੀ ਉਹ ਸਾਡੇ ਪਟਿਆਲਾ ਜ਼ਿਲ੍ਹੇ ਲਈ ਵੀ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਮੁਹਿੰਮ ਦੀ ਵੀ ਰੋਲ ਮਾਡਲ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਵਿੰਦਰ ਖੋਸਲਾ ਤੇ ਹੋਰ ਵੀ ਮੌਜੂਦ ਸਨ |ਮੰਨਤ ਕਸ਼ਯਪ ਦੇ ਕੋਚ ਜੂਹੀ ਨੇ ਦੱਸਿਆ ਕਿ ਅੱਜ ਪਟਿਆਲਾ ਹੀ ਨਹੀਂ ਪੰਜਾਬ ਤੇ ਸਾਰੇ ਦੇਸ਼ ਨੂੰ ਭਾਰਤੀ ਲੜਕੀਆਂ ਦੀ ਕ੍ਰਿਕਟ ਟੀਮ 'ਤੇ ਮਾਣ ਹੈ | ਉਨ੍ਹਾਂ ਦੱਸਿਆ ਕਿ ਮੰਨਤ ਕਸ਼ਯਪ ਨੂੰ ਦੂਜੇ ਮੈਚ 'ਚ ਹੀ ''ਮੈਨ ਆਫ਼ ਦੀ ਮੈਚ'' ਐਲਾਨਿਆ ਗਿਆ ਜਿਸ ਲਈ ਮੈਂ ਉਸ ਨੂੰ ਖ਼ਾਸ ਤੌਰ 'ਤੇ ਮੁਬਾਰਕਬਾਦ ਦਿੰਦੀ ਹਾਂ | ਉਨ੍ਹਾਂ ਦੱਸਿਆ ਕਿ ਪਟਿਆਲਾ ਦੀ ਇਸ ਕ੍ਰਿਕਟ ਖਿਡਾਰਨ ਤੋਂ ਭਾਰਤ ਨੂੰ ਹੋਰ ਬਹੁਤ ਉਮੀਦਾਂ ਹਨ |

ਪੰਜਾਬੀ ਯੂਨੀਵਰਸਿਟੀ ਵਲੋਂ ਤਨਖ਼ਾਹ ਸਮੇਂ ਸਿਰ ਨਾ ਦਿੱਤੇ ਜਾਣ ਦੇ ਵਿਰੋਧ 'ਚ ਮੁਲਾਜ਼ਮ ਵਲੋਂ ਭੁੱਖ ਹੜਤਾਲ ਸ਼ੁਰੂ

ਪਟਿਆਲਾ, 30 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਗੁਰਤੇਜ ਸਿੰਘ ਵਲੋਂ ਉਪ ਕੁਲਪਤੀ ਦੇ ਦਫ਼ਤਰ ਅੱਗੇ ਪਿਛਲੇ 14 ਦਿਨਾ ਤੋਂ ਲਗਾਏ ਜਾ ਰਹੇ ਧਰਨੇ ਦੌਰਾਨ ਅੱਜ ਗੁਰਤੇਜ ਸਿੰਘ ਵਲੋਂ ਭੁੱਖ-ਹੜਤਾਲ ...

ਪੂਰੀ ਖ਼ਬਰ »

ਸਰਕਾਰੀ ਮਹਿੰਦਰਾ ਕਾਲਜ ਦੀ ਖਿਡਾਰਨ ਨੇ ਗੁਜਰਾਤ ਵਿਖੇ 3 ਤਗਮੇ ਜਿੱਤੇ

ਪਟਿਆਲਾ, 30 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਖਿਡਾਰਨ ਨਿਸੂ ਧੀਮਾਨ ਨੇ ਗੁਜਰਾਤ ਵਿਖੇ ਹੋ ਰਹੀ 'ਨੈਸ਼ਨਲ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ' ਵਿਚ ਤਿੰਨ ਤਗਮੇ ਪ੍ਰਾਪਤ ਕਰ ਲਏ ਹਨ | ਕੋਚ ਗੁਰਦੇਵ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਐੱਸ.ਸੀ. ਮੋਰਚਾ ਪਾਰਟੀ ਦਾ ਅਹਿਮ ਅੰਗ:ਬੀਬਾ ਜੈਇੰਦਰ ਕੌਰ

ਪਟਿਆਲਾ, 30 ਜਨਵਰੀ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਪਟਿਆਲਾ ਸ਼ਹਿਰੀ ਐੱਸ.ਸੀ. ਮੋਰਚਾ ਦੇ ਪ੍ਰਧਾਨ ਸੰਜੇ ਹੰਸ ਅਤੇ ਉਨ੍ਹਾਂ ਦੀ ਟੀਮ ਵਲੋਂ ਇਕ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਭਾਜਪਾ ਦੀ ਮੀਤ ਪ੍ਰਧਾਨ ਬੀਬਾ ਜੈਇੰਦਰ ਕੌਰ, ...

ਪੂਰੀ ਖ਼ਬਰ »

ਵਾਰਿਸ ਸ਼ਾਹ ਸ਼ਤਾਬਦੀ ਨੂੰ ਸਮਰਪਿਤ 'ਟੇਬਲ ਕਲੰਡਰ' ਅਤੇ ਨਾਟਕ ਦਾ ਪੋਸਟਰ ਜਾਰੀ

ਪਟਿਆਲਾ, 30 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਵਾਰਿਸ ਸ਼ਾਹ ਦੀ ਤੀਜੀ ਸ਼ਤਾਬਦੀ ਸੰਬੰਧੀ ਸਰਗਰਮੀਆਂ ਦੀ ਲੜੀ ਵਿਚ ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਇਕ ਸਮਾਗਮ ਦੌਰਾਨ ਵਾਰਿਸ ਸ਼ਾਹ ਨੂੰ ਸਮਰਪਿਤ ਨਵੇਂ ਸਾਲ ਦਾ 'ਟੇਬਲ ਕਲੰਡਰ' ਅਤੇ 'ਵਾਰਿਸ ਸ਼ਾਹ ਸੁਖਨ ਦਾ ਵਾਰਿਸ' ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

ਨਾਭਾ, 30 ਜਨਵਰੀ (ਕਰਮਜੀਤ ਸਿੰਘ)-ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਇਤਿਹਾਸਿਕ ਅਤੇ ਵਿਰਾਸਤੀ ਨਗਰੀ ਵਿਖੇ ਬਾਬਾ ਜੀ ਦੇ ਨਾਂਅ 'ਤੇ ਬਣੀ ਸੰਸਥਾ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਦਸਮੇਸ਼ ਪਿਤਾ ਦੇ ਨਗਾਰਚੀ ਸਿੰਘ ਬਾਬਾ ਅਜਾਪਾਲ ਸਿੰਘ ਦੇ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ 76ਵੇਂ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ

ਪਟਿਆਲਾ, 30 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 76ਵੇਂ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਇੱਥੇ ਮਾਲ ਰੋਡ 'ਤੇ ਸਥਿਤ ਰਜਿੰਦਰਾ ਲੇਕ ਵਿਖੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ 'ਚ ਮੈਗਾ ਕੈਂਸਰ ਜਾਂਚ ਕੈਂਪ ਕੱਲ੍ਹ ਨੂੰ -ਭੁਪਿੰਦਰ ਸਿੰਘ

ਦੇਵੀਗੜ੍ਹ, 30 ਜਨਵਰੀ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ, ਪਟਿਆਲਾ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਪਣਾ ਪੰਜਾਬ ਫਾਊਾਡੇਸ਼ਨ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਵਲੋਂ ...

ਪੂਰੀ ਖ਼ਬਰ »

ਪਿ੍ੰਸੀਪਲ ਐਸੋਸੀਏਸ਼ਨ ਵਲੋਂ ਕਾਲਜ ਅਧਿਆਪਕਾਂ ਅਤੇ ਪਿ੍ੰਸੀਪਲਾਂ ਨੂੰ 58 ਸਾਲ ਦੀ ਉਮਰ 'ਚ ਰਿਟਾਇਰ ਕਰਨ ਦੇ ਫ਼ੈਸਲੇ ਦੀ ਨਿਖੇਧੀ

ਪਟਿਆਲਾ, 30 ਜਨਵਰੀ (ਗੁਰਵਿੰਦਰ ਸਿੰਘ ਔਲਖ)-ਐਸੋਸੀਏਸ਼ਨ ਆਫ਼ ਪਿ੍ੰਸੀਪਲ ਆਫ਼ ਨਾਨ-ਗੌਰਮਿੰਟ ਏਡਿਡ ਕਾਲਜ ਨੇ ਅੱਜ ਇਕ ਜਾਰੀ ਬਿਆਨ ਰਾਹੀਂ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਵਿਚ ਪਿ੍ੰਸੀਪਲਾਂ ਅਤੇ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਉਮਰ ਨੂੰ ਲੈ ਕੇ ਪੈਦਾ ਹੋਏ ...

ਪੂਰੀ ਖ਼ਬਰ »

ਜੱਸੀ ਸੋਹੀਆਂ ਵਾਲਾ ਦਾ ਮੱਲੇਵਾਲ ਵਿਖੇ ਸਨਮਾਨ

ਭਾਦਸੋਂ, 30 ਜਨਵਰੀ (ਪ੍ਰਦੀਪ ਦੰਦਰਾਲਾ)-ਪੰਜਾਬ 'ਚ ਸਿਹਤ ਸਹੂਲਤਾਂ ਨੂੰ ਬਿਹਤਰ ਢੰਗ ਨਾਲ ਚਲਾ ਕੇ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਨਾਭਾ ਵਿਖੇ ਕਰਵਾਇਆ ਸਾਲਾਨਾ ਸਮਾਗਮ

ਨਾਭਾ, 30 ਜਨਵਰੀ (ਜਗਨਾਰ ਸਿੰਘ ਦੁਲੱਦੀ)-ਬੀ.ਡੀ.ਪੀ.ਓ. ਦਫ਼ਤਰ ਨਾਭਾ ਵਿਖੇ ਦਫ਼ਤਰ ਦੇ ਸਮੂਹ ਮੁਲਾਜ਼ਮਾਂ, ਸੰਮਤੀ ਮੈਂਬਰਾਂ ਅਤੇ ਹਲਕੇ ਦੀਆਂ ਪੰਚਾਇਤਾਂ ਵਲੋਂ ਹਰ ਸਾਲ ਨਵੇਂ ਵਰ੍ਹੇ ਦੀ ਆਮਦ 'ਤੇ ਕਰਵਾਇਆ ਜਾਣ ਵਾਲਾ ਤਿੰਨ ਦਿਨਾਂ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਭਾਦਸੋਂ, 30 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਆਫ਼ ਆਨਟਾਰੀਓ ਕੈਨੇਡਾ ਵਿਖੇ ਕਰਵਾਏ ਜਾਣ ਵਾਲੇ ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਸ਼ਤਾਬਦੀ ਸਮਾਰੋਹ ...

ਪੂਰੀ ਖ਼ਬਰ »

ਚੋਰੀ ਦੀ ਐਕਟਿਵਾ ਸਮੇਤ 2 ਗਿ੍ਫ਼ਤਾਰ

ਪਟਿਆਲਾ, 30 ਜਨਵਰੀ (ਮਨਦੀਪ ਸਿੰਘ ਖਰੌੜ)-ਸਰਹਿੰਦ ਰੋਡ 'ਤੇ ਨਾਕਾਬੰਦੀ ਦੌਰਾਨ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਚੋਰੀ ਦੀ ਐਕਟਿਵਾ ਸਮੇਤ 2 ਵਿਅਕਤੀਆਂ ਨੰੂ ਗਿ੍ਫ਼ਤਾਰ ਕਰ ਲਿਆ ਹੈ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਸ਼ਰਨਜੀਤ ਸਿੰਘ ਅਤੇ ਐਲਿਸ ਵਾਸੀ ਪਟਿਆਲਾ ਦੇ ...

ਪੂਰੀ ਖ਼ਬਰ »

ਪੰਜਾਬ ਡਰਾਈਕਲੀਨਰਜ਼ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਇਕੱਤਰਤਾ

ਨਾਭਾ, 30 ਜਨਵਰੀ (ਜਗਨਾਰ ਸਿੰਘ ਦੁਲੱਦੀ)-ਡਰਾਈਕਲੀਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਸੂਬਾ ਕਾਰਜਕਾਰਨੀ ਦੀ ਸਥਾਨਕ ਲਾਇਨ ਕਲੱਬ ਵਿਖੇ ਮੰਗਾਂ ਸੰਬੰਧੀ ਇਕੱਤਰਤਾ ਹੋਈ ਜਿਸ ਵਿਚ ਪੰਜਾਬ ਭਰ ਤੋਂ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਪ੍ਰਭਾਤ ਫੇਰੀਆਂ ਜਾਰੀ

ਨਾਭਾ, 30 ਜਨਵਰੀ (ਕਰਮਜੀਤ ਸਿੰਘ)-ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਵਲੋਂ ਭਗਤ ਰਵਿਦਾਸ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਡੇਰਾ ਸ੍ਰੀ ਗੁਰੂ ਰਵਿਦਾਸ ਬੌੜਾਂ ਗੇਟ ਨਾਭਾ ਵਿਖੇ ਮਨਾਇਆ ਜਾ ਰਿਹਾ ਹੈ | 1 ਫਰਵਰੀ ਤੱਕ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਬੈਂਸ ਵਲੋਂ ਸਰਕਾਰੀ ਹਾਈ ਸਕੂਲ ਥੂਹੀ ਦਾ ਅਚਨਚੇਤ ਦੌਰਾ

ਨਾਭਾ, 30 ਜਨਵਰੀ (ਜਗਨਾਰ ਸਿੰਘ ਦੁਲੱਦੀ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਾਭਾ ਹਲਕੇ ਦੇ ਪਿੰਡ ਥੂਹੀ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਬਾਅਦ ਦੁਪਹਿਰ ਅਚਨਚੇਤ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਵਲੋਂ ਜਿੱਥੇ ਸਕੂਲ ਵਿਚ ਬਣੇ ਇੰਨਡੋਰ ਸਟੇਡੀਅਮ ਦਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ 'ਚ ਡਾਕੂਮੈਂਟਰੀ ਫ਼ਿਲਮ 'ਦਾ ਮੋਦੀ ਕੁਆਸ਼ਚਨ' ਦੀ ਸਕਰੀਨਿੰਗ

ਪਟਿਆਲਾ, 30 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਬੀ.ਬੀ.ਸੀ. ਵਲੋਂ ਬਣਾਈ ਡਾਕੂਮੈਂਟਰੀ ਫ਼ਿਲਮ 'ਦਾ ਮੋਦੀ ਕੁਆਸ਼ਚਨ' ਦੀ ਸਕਰੀਨਿੰਗ ਕੀਤੀ ਗਈ | ਪੀ.ਐੱਸ.ਯੂ ਦੇ ਸੂਬਾ ਜਨਰਲ ਸੈਕਟਰੀ ਅਮਨਦੀਪ ਸਿੰਘ ...

ਪੂਰੀ ਖ਼ਬਰ »

ਸੈਕਟਰੀ ਨਿਰਮਲ ਸਿੰਘ ਪਲਾਸੌਰ ਹੋਏ ਸੇਵਾ ਮੁਕਤ

ਅਰਨੋਂ, 30 ਜਨਵਰੀ (ਦਰਸ਼ਨ ਸਿੰਘ ਪਰਮਾਰ)-ਦੀ ਗੁਰਦਿੱਤ ਪੁਰਾ ਸਰਕਾਰੀ ਸਭਾ ਵਿਚ ਬਤੌਰ ਸੈਕਟਰੀ 35 ਸਾਲਾਂ ਤੱਕ ਆਪਣੀਆਂ ਨਿਰਪੱਖ ਸੇਵਾਵਾਂ ਨਿਭਾਉਣ ਵਾਲੇ ਉੱਘੇ ਕਾਂਗਰਸੀ ਨੇਤਾ ਸਤਨਾਮ ਸਿੰਘ ਪਲਾਸੌਰ ਦੇ ਭਰਾ ਨਿਰਮਲ ਸਿੰਘ ਸੈਕਟਰੀ ਨੂੰ ਉਨ੍ਹਾਂ ਦੀ ਸੇਵਾ ਮੁਕਤੀ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਕਥਾ ਨੂੰ ਲੈ ਕੇ ਕੱਢੀ ਕਲਸ਼ ਯਾਤਰਾ

ਘਨੌਰ, 30 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਅਨਾਜ ਮੰਡੀ ਘਨੌਰ ਵਿਖੇ 7 ਦਿਨ ਚੱਲਣ ਵਾਲੀ 9ਵੀਂ ਸ੍ਰੀਮਦ ਭਾਗਵਤ ਕਥਾ ਨੂੰ ਲੈ ਕੇ ਅੱਜ ਔਰਤਾਂ ਅਤੇ ਨੌਜਵਾਨ ਸਭਾ ਦੇ ਮੈਂਬਰਾਂ ਨੇ ਕਲਸ਼ ਯਾਤਰਾ ਕੱਢੀ | ਗੌਰਤਲਬ ਹੈ ਕਿ ਅੱਜ ਤੋਂ ਘਨੌਰ ਵਿਚ ਚੱਲਣ ਵਾਲੀ 9ਵੀਂ ਸ੍ਰੀਮਦ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ 'ਚ ਡਾਕਟਰ ਦੀ ਕੁੱਟਮਾਰ ਕਰਨ 'ਤੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 30 ਜਨਵਰੀ (ਮਨਦੀਪ ਸਿੰਘ ਖਰੌੜ)-ਕੱਲ੍ਹ ਰਾਤੀਂ 2.15 ਵਜੇ ਦੇ ਕਰੀਬ ਰਾਜਿੰਦਰਾ ਹਸਪਤਾਲ 'ਚ ਮਹਿਲਾ ਡਾਕਟਰ ਨਾਲ ਬਹਿਸ ਕਰਨ ਵਾਲੇ 8 ਵਿਅਕਤੀਆਂ ਨੂੰ ਰੋਕਣ ਲੱਗੇ ਇਕ ਜੂਨੀਅਰ ਡਾਕਟਰ ਦੀ ਕੁੱਟਮਾਰ ਕਰਨ ਦੀ ਘਟਨਾ ਵਾਪਰੀ ਹੈ | ਇਸ ਝਗੜੇ 'ਚ ਡਾਕਟਰ ਦੇ ਚਿਹਰੇ ਦੀਆਂ ...

ਪੂਰੀ ਖ਼ਬਰ »

ਪੰਜਾਬ 'ਚ ਵੱਧ ਤੋਂ ਵੱਧ ਇੰਡਸਟਰੀ ਲਿਆਉਣ ਦੇ ਯਤਨ ਕਰੇ ਪੰਜਾਬ ਸਰਕਾਰ-ਵੜੈਚ

ਭਾਦਸੋਂ, 30 ਜਨਵਰੀ (ਪ੍ਰਦੀਪ ਦੰਦਰਾਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ 'ਚ ਪੜ੍ਹੇ ਲਿਖੇ ਨੌਜਵਾਨਾਂ ਦੇ ਭਵਿੱਖ ਨੂੰ ਵੇਖਦਿਆਂ ਵੱਧ ਤੋਂ ਵੱਧ ਇੰਡਸਟਰੀ ਲਿਆਉਣ ਦੇ ਯਤਨ ਕਰਨ ਬਾਰੇ ਸੰਜੀਦਗੀ ਨਾਲ ਫ਼ੈਸਲੇ ਕਰਨ ...

ਪੂਰੀ ਖ਼ਬਰ »

ਖਨੌੜਾ ਨੇ 'ਭਾਰਤ ਜੋੜੋ ਯਾਤਰਾ' ਦੀ ਸਮਾਪਤੀ 'ਤੇ ਵਰਕਰਾਂ ਨੂੰ ਦਿੱਤੀਆਂ ਮੁਬਾਰਕਾਂ

ਪਟਿਆਲਾ, 30 ਜਨਵਰੀ (ਗੁਰਵਿੰਦਰ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਵਲੋਂ ਮਿੰਨੀ ਸਕੱਤਰੇਤ ਨਜ਼ਦੀਕ ਆਪਣੇ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਸਫਲਤਾ ਪੂਰਵਕ ਸਮਾਪਤ ਕਰਨ 'ਤੇ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਸਿੰਘ ਨੇ 76 ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਵੰਡੇ ਨਿਯੁਕਤੀ ਪੱਤਰ

ਪਾਤੜਾਂ, 30 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਕਈ ਸਾਲਾਂ ਤੋਂ ਠੇਕੇਦਾਰ ਸਿਸਟਮ ਤਹਿਤ ਕੰਮ ਕਰਦੇ ਆ ਰਹੇ 76 ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਤਹਿਤ ਅੱਜ ਉਨ੍ਹਾਂ ਸਥਾਨ ਸਰਕਾਰਾਂ 'ਚ ਸ਼ਾਮਿਲ ਕੀਤੇ ਜਾਣ 'ਤੇ ਵਿਧਾਇਕ ਕੁਲਵੰਤ ...

ਪੂਰੀ ਖ਼ਬਰ »

ਪਟਿਆਲਾ ਵਿਰਾਸਤੀ ਮੇਲੇ ਦੇ ਕਵੀ ਦਰਬਾਰ 'ਚ ਸੁਰਜੀਤ ਪਾਤਰ, ਦਰਸ਼ਨ ਬੁੱਟਰ ਸਮੇਤ ਨਾਮਵਰ ਕਵੀਆਂ ਨੇ ਬੰਨਿ੍ਹਆ ਰੰਗ

ਪਟਿਆਲਾ, 30 ਜਨਵਰੀ (ਗੁਰਵਿੰਦਰ ਸਿੰਘ ਔਲਖ)-ਵਿਰਾਸਤੀ ਮੇਲੇ ਤਹਿਤ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੀ ਪ੍ਰਧਾਨਗੀ ਵਾਲੇ ਇਸ ਕਵੀ ਦਰਬਾਰ ਮੌਕੇ ਭਾਸ਼ਾ ਮੰਤਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX