ਤਾਜਾ ਖ਼ਬਰਾਂ


ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  3 minutes ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  6 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  10 minutes ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  15 minutes ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  22 minutes ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  33 minutes ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  34 minutes ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  1 minute ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 1 hour ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  1 minute ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 2 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 2 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  1 minute ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮਾਘ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਬਰਨਾਲਾ

19 ਹਜ਼ਾਰ ਦੀ ਆਬਾਦੀ ਨੂੰ ਸਿਹਤ ਸਹੂਲਤਾਂ ਦੇਣ ਵਾਲਾ ਹੰਡਿਆਇਆ ਸਬਸਿਡਰੀ ਸੈਂਟਰ ਖ਼ੁਦ ਬਿਮਾਰ

ਹੰਡਿਆਇਆ, 30 ਜਨਵਰੀ (ਗੁਰਜੀਤ ਸਿੰਘ ਖੱੁਡੀ)- ਸਬ-ਸਿਡਰੀ ਸੈਂਟਰ ਹੰਡਿਆਇਆ ਵਿਖੇ ਡਾਕਟਰ, ਫਾਰਮਾਸਿਸਟ, ਸਟਾਫ਼ ਤੇ ਦਵਾਈਆਂ ਨਾ ਹੋਣ ਕਾਰਨ ਕਸਬੇ ਤੇ ਇਲਾਕੇ ਦੇ ਪਿੰਡਾਂ ਦੇ ਵਸਨੀਕ ਆਪਣਾ ਇਲਾਜ ਕਰਵਾਉਣ ਲਈ ਤਰਸ ਰਹੇ ਹਨ | ਜਿਸ ਕਰ ਕੇ ਹੰਡਿਆਇਆ ਵਾਸੀਆਂ ਦੇ ਨਾਲ-ਨਾਲ ਪਿੰਡ ਧਨੌਲਾ ਖ਼ੁਰਦ, ਹੰਡਿਆਇਆ (ਦਿਹਾਤੀ), ਬੀਕਾ ਸੂਚ ਪੱਤੀ, ਕੋਠੇ ਸਰਾਂ, ਕੋਠੇ ਚੂੰਘਾ, ਕੋਠੇ ਗੁਰੂ ਦੇ ਵਾਸੀਆਂ ਨੂੰ ਮਜਬੂਰੀ ਵੱਸ ਪ੍ਰਾਈਵੇਟ ਹਸਪਤਾਲਾਂ ਵਿਚ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਸਬ-ਸਿਡਰੀ ਸੈਂਟਰ ਹੰਡਿਆਇਆ ਦੀ ਇਮਾਰਤ ਕਈ ਦਹਾਕਿਆਂ ਤੋਂ ਬਣੀ ਹੋਈ ਹੈ, ਜੋ ਬਰਸਾਤ ਦੇ ਮੌਸਮ ਵਿਚ ਮੀਂਹ ਦੇ ਪਾਣੀ ਭਰ ਜਾਂਦੀ ਹੈ | ਸੈਂਟਰ ਦੀ ਬਿਲਡਿੰਗ ਦੀ ਹਾਲਤ ਖਸਤਾ ਬਣੀ ਹੋਈ | ਜਿਸ ਨਾਲ ਕਦੇ ਵੀ ਹਾਦਸਾ ਵਾਪਰ ਸਕਦਾ ਹੈ | ਇੱਥੇ ਡਾਕਟਰ ਤੇ ਫਾਰਮਾਸਿਸਟ ਵੀ ਪਿਛਲੇ ਡੇਢ ਸਾਲ ਤੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਡਿਊਟੀ ਨਿਭਾਅ ਰਹੇ ਹਨ ਅਤੇ ਜਿਸ ਕਰ ਕੇ ਇਸ ਸੈਂਟਰ ਦਾ ਰੱਬ ਹੀ ਰਾਖਾ ਹੈ | ਆਮ ਮਰੀਜ਼ਾਂ ਨੂੰ ਦਵਾਈਆਂ ਦੇਣ ਵਾਲਾ ਕੋਈ ਵੀ ਸਟਾਫ਼ ਨਾ ਹੋਣ ਕਾਰਨ ਲੋਕਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ ਅਤੇ ਇਲਾਜ ਵਿਹੂਣੇ ਲੋਕਾਂ ਨੂੰ ਨਿਰਾਸ਼ ਮੁੜਨਾ ਪੈਂਦਾ ਹੈ | ਇਸ ਸਬ-ਸਿਡਰੀ ਸੈਂਟਰ ਦੇ ਏਰੀਏ ਵਿਚ ਹੰਡਿਆਇਆ ਦੀ ਆਬਾਦੀ ਲਗਭਗ 13 ਹਜ਼ਾਰ, ਧਨੌਲਾ ਖ਼ੁਰਦ ਦੀ 1698, ਹੰਡਿਆਇਆ (ਦਿਹਾਤੀ) ਦੀ 1036, ਬੀਕਾ ਸੂਚ ਪੱਤੀ ਦੀ 1241, ਕੋਠੇ ਚੂੰਘਾ ਦੀ 785, ਕੋਠੇ ਸਰਾਂ 770 ਅਤੇ ਕੋਠੇ ਗੁਰੂ ਦੀ ਆਬਾਦੀ 310 ਹੈ | ਕੱੁਲ 19 ਹਜ਼ਾਰ ਆਬਾਦੀ ਦਾ ਇਲਾਜ ਕਰਨ ਲਈ ਕੋਈ ਵੀ ਡਾਕਟਰ, ਸਟਾਫ਼ ਦਵਾਈ ਦੇਣ ਲਈ ਮੱੁਢਲਾ ਇਲਾਜ ਕਰਨ ਵਾਲਾ ਮੌਜੂਦ ਨਹੀਂ ਹੈ | ਜਿਸ ਕਰ ਕੇ ਲੋਕਾਂ ਨੂੰ ੂ ਇਲਾਜ ਕਰਵਾਉਣ ਲਈ ਪ੍ਰਾਈਵੇਟ ਹਸਪਤਾਲਾਂ 'ਚ ਜਾਣਾ ਪੈਂਦਾ ਹੈ | ਜਿੱਥੇ ਸਮੇਂ ਦੇ ਨਾਲ ਆਰਥਿਕ ਨੁਕਸਾਨ ਹੁੰਦਾ ਹੈ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਹੰਡਿਆਇਆ ਦੇ ਪ੍ਰਧਾਨ ਮੱਖਣ ਸਿੰਘ ਮਹਿਰਮੀਆ, ਕੁਲਦੀਪ ਸਿੰਘ ਤਾਜਪੁਰੀਆ, ਸਮਾਜ ਸੇਵੀ ਨਿਹਾਲ ਸਿੰਘ, ਨਾਜਰ ਸਿੰਘ ਨੇ ਕਿਹਾ ਕਿ ਸੈਂਟਰ ਵਿਚ ਸਟਾਫ਼ ਅਤੇ ਦਵਾਈਆਂ ਪੂਰੀਆਂ ਕੀਤੀਆਂ ਜਾਣ, ਸੁਪਰਮਲਟੀ ਸਪੈਸਲਿਸਟ ਹਸਪਤਾਲ ਜਿਸ ਦਾ ਉਦਘਾਟਨ ਹੋ ਚੱੁਕਿਆ ਹੈ, ਉਸ ਨੂੰ ਚਾਲੂ ਕੀਤਾ ਜਾਵੇ | ਪੰਜਾਬ ਸਰਕਾਰ ਲੋਕਾਂ ਦਾ ਪੈਸਾ ਜੋ ਸਿਹਤ ਸਹੂਲਤਾਂ 'ਤੇ ਵਰਤਣਾ ਚਾਹੀਦਾ ਸੀ, ਉਸ ਨੂੰ ਪਾਰਟੀ ਪ੍ਰਚਾਰ ਲਈ ਦੂਜੇ ਰਾਜਾਂ ਵਿਚ ਵਰਤ ਰਹੀ ਹੈ | ਜਿਸ ਕਾਰਨ ਪੰਜਾਬ ਵਿਚ ਅਜਿਹੀ ਸਥਿਤੀ ਬਣੀ ਹੋਈ ਹੈ |

ਕਮਿਊਨਿਸਟ ਪਾਰਟੀ ਮਾਰਕਸਵਾਦੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ

ਬਰਨਾਲਾ, 30 ਜਨਵਰੀ (ਅਸ਼ੋਕ ਭਾਰਤੀ)-ਕਮਿਊਨਿਸਟ ਪਾਰਟੀ ਮਾਰਕਸਵਾਦੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਬਾਬਾ ਹਰਦਿੱਤ ਸਿੰਘ ਭੱਠਲ ਯਾਦਗਾਰੀ ਭਵਨ ਸ਼ਹੀਦ ਭਗਤ ਸਿੰਘ ਨਗਰ ਬਰਨਾਲਾ ਵਿਖੇ ਸਾਥੀ ਜਸਵੰਤ ਸਿੰਘ ਅਸਪਾਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਾਰਟੀ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਲੋਕਾਂ ਲਈ ਲੜਨ ਵਾਲੇ ਵਿਅਕਤੀ ਨਾਲ ਖੜੇਗੀ-ਸਿਕੰਦਰ ਨਿੰਮਵਾਲਾ

ਸ਼ਹਿਣਾ, 30 ਜਨਵਰੀ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਸੁਖਵਿੰਦਰ ਸਿੰਘ ਕਲਕੱਤਾ ਦਰਮਿਆਨ ਵਧੀ ਆਪਸੀ ਖਿੱਚੋਤਾਣ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਿਕੰਦਰ ਸਿੰਘ ਨਿੰਮਵਾਲਾ ਤੇ ਬਲਾਕ ...

ਪੂਰੀ ਖ਼ਬਰ »

ਸੰਗਰੂਰ ਪੁਲਿਸ ਨੇ ਇਕ ਮਹੀਨੇ 'ਚ 25 ਭਗੌੜਿਆਂ ਨੂੰ ਕੀਤਾ ਗਿ੍ਫ਼ਤਾਰ

ਸੰਗਰੂਰ, 30 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਮੁਖੀ ਸੁਰਿੰਦਰ ਲਾਂਬਾ ਵਲੋਂ ਜਨਵਰੀ ਮਹੀਨੇ ਦੌਰਾਨ ਸੰਗਰੂਰ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਦੇ 32 ਭਗੌੜਿਆਂ ਨੂੰ ਲੱਭ ਕੇ 25 ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਵਾਈ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀ ਨੇ ਪੇਂਟਿੰਗ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕੀਤਾ

ਬਰਨਾਲਾ, 30 ਜਨਵਰੀ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ 4 ਵਿਦਿਆਰਥੀਆਂ ਨੇ ਕੇਂਦਰੀ ਵਿਦਿਆਲਿਆ ਬਰਨਾਲਾ ਵਿਖੇ ਕਰਵਾਏ ਗਏ ਔਨ ਸਪਾਟ ਪੇਂਟਿੰਗ ਮੁਕਾਬਲੇ ਵਿਚ ਭਾਗ ਲਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਪੇਂਟਿੰਗ ਮੁਕਾਬਲੇ ਦਾ ਵਿਸ਼ਾ ਮੌਕੇ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਧਨੌਲਾ, 30 ਜਨਵਰੀ (ਚੰਗਾਲ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਅਧਿਆਪਕਾ ਜਸਪਾਲ ਕੌਰ ਦੀ ਅਗਵਾਈ ਹੇਠ ਵੋਟਰ ਸਲੋਗਨ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਕਲਾ ਨੂੰ ਉਜਾਗਰ ਕਰਦੇ ਹੋਏ ਵੋਟ ਪਾਉਣ ਬਾਰੇ ਜਾਗਰੂਕ ਕਰਦੇ ਪੋਸਟਰ ਤਿਆਰ ਕਰਨ ...

ਪੂਰੀ ਖ਼ਬਰ »

ਪਿੰਡ ਛਾਪਾ ਵਿਖੇ ਚੋਰ ਗਰੋਹ ਵਲੋਂ ਟੈਲੀਫ਼ੋਨ ਐਕਸਚੇਂਜ 'ਚੋਂ ਲੱਖਾਂ ਦਾ ਕੀਮਤੀ ਸਮਾਨ ਚੋਰੀ

ਮਹਿਲ ਕਲਾਂ, 30 ਜਨਵਰੀ (ਅਵਤਾਰ ਸਿੰਘ ਅਣਖੀ)-ਦੂਰਸੰਚਾਰ ਵਿਭਾਗ ਦੀ ਟੈਲੀਫ਼ੋਨ ਐਕਸਚੇਂਜ ਛਾਪਾ ਵਿਖੇ ਬੀਤੀ ਰਾਤ ਚੋਰ ਗਿਰੋਹ ਵਲੋਂ ਜਿੰਦਰੇ ਭੰਨ ਕੇ ਲੱਖਾਂ ਰੁਪਏ ਦਾ ਕੀਮਤੀ ਸਮਾਨ ਚੋਰੀ ਕਰ ਕੇ ਲੈ ਜਾਣ ਦਾ ਪਤਾ ਲੱਗਾ ਹੈ | ਟੈਲੀਫ਼ੋਨ ਐਕਸਚੇਂਜ ਦੇ ਇੰਚਾਰਜ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਲੋਕ ਨਿਰਮਾਣ ਵਿਭਾਗ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 30 ਜਨਵਰੀ (ਪ੍ਰਵੀਨ ਗਰਗ)-ਸ਼ਹਿਰ ਦੇ ਅੰਦਰਲੇ ਬੱਸ ਸਟੈਂਡ 'ਤੇ ਸੜਕ 'ਚ ਪਏ ਵੱਡੇ-ਵੱਡੇ ਟੋਇਆਂ ਨੇ ਜਿੱਥੇ ਲੋਕ ਨਿਰਮਾਣ ਵਿਭਾਗ ਵਲੋਂ ਬਣਾਈ ਗਈ ਸੜਕ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ, ਉੱਥੇ ਦੂਜੇ ਪਾਸੇ ਇਨ੍ਹਾਂ ਟੋਇਆਂ ਕਾਰਨ ਦੋ ਪਹੀਆ ਵਾਹਨ ਚਾਲਕ ਅਕਸਰ ਹੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ ਦੂਜਾ ਗੰਭੀਰ ਜ਼ਖਮੀ

ਸੁਨਾਮ ਊਧਮ ਸਿੰਘ ਵਾਲਾ, 30 ਜਨਵਰੀ (ਧਾਲੀਵਾਲ, ਭੁੱਲਰ) - ਸੁਨਾਮ-ਮਾਨਸਾ ਸੜਕ 'ਤੇ ਹੋਏ ਹਾਦਸੇ ਵਿਚ ਇਕ ਦੀ ਮੌਤ ਜਦੋਂ ਕਿ ਦੂਜੇ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਬਿਗੜਵਾਲ ਦੇ ਰਹਿਣ ਵਾਲੇ ਦਿਲਬਰ ਸਿੰਘ, ਗੱਜਣ ਸਿੰਘ ਅਤੇ ਨੇਕ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ 2 ਤੋਂ

ਹੰਡਿਆਇਆ, 30 ਜਨਵਰੀ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਤੱਖਾ ਸਿੰਘ ਹੰਡਿਆਇਆ ਰੋਡ ਬਰਨਾਲਾ ਵਿਖੇ ਗੁਰਮਤਿ ਸਮਾਗਮ 2 ਫਰਵਰੀ ਤੋਂ ਸ਼ੁਰੂ ਹੋਣਗੇ | ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਅਮਰਜੀਤ ਸਿੰਘ ਸਿੱਧੂ, ਸਰਪੰਚ ਹਰਮੇਲ ਸਿੰਘ ...

ਪੂਰੀ ਖ਼ਬਰ »

ਉਪਭੋਗਤਾ ਕਮਿਸ਼ਨ ਵਲੋਂ ਬੀਮਾ ਕੰਪਨੀ ਨੂੰ ਬੀਮੇ ਦੇ ਰੁਪਏ ਸਮੇਤ ਵਿਆਜ, ਹਰਜਾਨਾ ਅਤੇ ਖ਼ਰਚਾ ਅਦਾ ਕਰਨ ਦਾ ਹੁਕਮ

ਬਰਨਾਲਾ, 30 ਜਨਵਰੀ (ਨਰਿੰਦਰ ਅਰੋੜਾ)-ਉਪਭੋਗਤਾ ਕਮਿਸ਼ਨ ਬਰਨਾਲਾ ਦੇ ਪ੍ਰਧਾਨ ਅਸੀਸ ਕੁਮਾਰ ਗਰੋਵਰ, ਮੈਂਬਰ ਉਰਮਿਲਾ ਕੁਮਾਰੀ ਅਤੇ ਮੈਂਬਰ ਨਵਦੀਪ ਕੁਮਾਰ ਗਰਗ ਦੇ ਬੈਚ ਵਲੋਂ ਐਡਵੋਕੇਟ ਧੀਰਜ ਕੁਮਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬੀਮਾ ਕੰਪਨੀ ਨੂੰ 31 ...

ਪੂਰੀ ਖ਼ਬਰ »

ਵਿੱਤ ਮੰਤਰੀ ਪੰਜਾਬ ਸ੍ਰੀ ਚੀਮਾਂ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਜਾਣੂ ਕਰਵਾਇਆ

ਸੰਗਰੂਰ, 30 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਸ੍ਰੀ ਰਾਜ ਕੁਮਾਰ ਅਰੋੜਾ ਵਲੋਂ ਅੱਜ ਇੱਥੇ ਪੰਜਾਬ ਦੇ ਵਿੱਤ ਕਰ ਆਬਕਾਰੀ ਅਤੇ ਯੋਜਨਾ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨਾਲ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੰਸਥਾ ਨੇ ਲਗਾਇਆ ਮੁਫ਼ਤ ਮੈਡੀਕਲ ਕੈਂਪ

ਸੰਗਰੂਰ, 30 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਬਜ਼ੁਰਗਾਂ ਦੀ ਭਲਾਈ ਅਤੇ ਸਿਹਤ ਤੰਦਰੁਸਤੀ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵੱਲੋਂ ਮੁੱਖ ਦਫ਼ਤਰ ਬਨਾਸਰ ਬਾਗ਼ ਵਿਖੇ ਫੋਰਟਿਸ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਸੰਸਥਾ ...

ਪੂਰੀ ਖ਼ਬਰ »

-ਮਾਮਲਾ ਸਮਾਰਟ ਰਾਸ਼ਨ ਕਾਰਡਾਂ ਦਾ-

ਭਗਵੰਤ ਮਾਨ ਦੀ ਸਰਕਾਰ ਵਿਚ ਅਮੀਰਾਂ ਨੂੰ ਗੱਫ਼ੇ, ਗ਼ਰੀਬਾਂ ਨੂੰ ਧੱਕੇ

ਲਹਿਰਾਗਾਗਾ, 30 ਜਨਵਰੀ (ਪ੍ਰਵੀਨ ਖੋਖਰ) - ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ 2013 ਦੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰਾਂ ਦੀ ਕਰਵਾਈ ਜਾ ਰਹੀ ਵੈਰੀਫਿਕੇਸ਼ਨ ਤੋਂ ਬਾਅਦ ਵੱਖ-ਵੱਖ ਮਾਪਦੰਡਾਂ ਨੂੰ ਅਧਾਰ ਬਣਾ ਕੇ ਅਯੋਗ ਠਹਿਰਾਏ ਗਏ ...

ਪੂਰੀ ਖ਼ਬਰ »

ਠੇਕੇ ਦੇ ਕਰਿੰਦੇ ਦੀ ਕੁੱਟਮਾਰ ਕਰਕੇ ਨਗਦੀ ਖੋਹੀ

ਲੌਂਗੋਵਾਲ, 30 ਜਨਵਰੀ (ਵਿਨੋਦ, ਖੰਨਾ) - ਲੰਘੀ ਰਾਤ ਪਿੰਡ ਦਿਆਲਗੜ੍ਹ ਦੇ ਸ਼ਰਾਬ ਦੇ ਠੇਕੇ ਤੋਂ ਕਰਿੰਦੇ ਦੀ ਕੁੱਟਮਾਰ ਕਰਕੇ ਨਗਦੀ ਖੋਹ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਲੌਂਗੋਵਾਲ ਪੁਲਿਸ ਦੇ ਸੂਤਰਾਂ ਅਨੁਸਾਰ ਮਾਲਵਾ ਲੀਕਰ ਐਂਡ ਪਾਰਟੀ ਦੇ ਦਿਆਲਗੜ੍ਹ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੀ ਵਿਦਿਆਰਥਣ ਨੇ 9 ਬੈਂਡ ਕੀਤੇ ਹਾਸਲ

ਬਰਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ 16 ਏਕੜ ਬਰਨਾਲਾ ਦੇ ਵਿਦਿਆਰਥੀ ਆਈਲਟਸ ਅਤੇ ਪੀ.ਟੀ.ਈ. ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਭੁਪਿੰਦਰ ਸਿੰਘ ਨੇ ...

ਪੂਰੀ ਖ਼ਬਰ »

ਭਾਰਤ ਜੋੜੋ ਯਾਤਰਾ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਵਿਖੇ ਝੰਡਾ ਲਹਿਰਾਇਆ

ਬਰਨਾਲਾ, 30 ਜਨਵਰੀ (ਰਾਜ ਪਨੇਸਰ)-ਭਾਰਤ ਜੋੜੋ ਯਾਤਰਾ ਦੀ ਸਮਾਪਤੀ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਹਲਕਾ ਇੰਚਾਰਜ ਮੁਨੀਸ਼ ਬਾਂਸਲ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਲੀਡਰਸ਼ਿਪ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਰਨਾਲਾ, 30 ਜਨਵਰੀ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਲੀਡਰਸ਼ਿਪ ਕੁਆਲਿਟੀ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸਕੂਲ ਕੌਂਸਲ ਮੈਂਬਰਾਂ ਵਿਚ ਲੀਡਰਸ਼ਿਪ ਦੇ ਗੁਣ ਪੈਦਾ ਕਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਦੀ ਮੀਟਿੰਗ ਹੋਈ

ਸ਼ਹਿਣਾ, 30 ਜਨਵਰੀ (ਸੁਰੇਸ਼ ਗੋਗੀ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਦੀ ਮੀਟਿੰਗ ਸ਼ਹਿਣਾ ਵਿਖੇ ਗੁਰਜੀਤ ਸਿੰਘ ਸ਼ਹਿਣਾ ਸਰਕਲ ਯੂਥ ਪ੍ਰਧਾਨ ਦੀ ਅਗਵਾਈ ਵਿਚ ਕੀਤੀ ਗਈ | ਉਨ੍ਹਾਂ ਕਿਹਾ ਕਿ ਬਲਾਤਕਾਰ ਦੇ ਕੇਸ ਵਿਚ ਸਜਾ ਭੁਗਤ ਰਹੇ ਡੇਰਾ ਸਰਸਾ ਮੁਖੀ ਵਲੋਂ ...

ਪੂਰੀ ਖ਼ਬਰ »

ਸੱਤਾਧਾਰੀ ਪਾਰਟੀ ਦੇ ਆਗੂ ਆਪਣੀ ਤਾਕਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਰਤਣ-ਪਿਰਮਲ ਧੌਲਾ

ਸ਼ਹਿਣਾ, 30 ਜਨਵਰੀ (ਸੁਰੇਸ਼ ਗੋਗੀ)-ਸੱਤਾਧਾਰੀ ਪਾਰਟੀ ਦੇ ਆਗੂਆਂ ਨੂੰ ਮਿਲੀ ਹੋਈ ਰਾਜਸੀ ਤਾਕਤ ਸਦੀਵੀ ਨਹੀਂ ਹੁੰਦੀ, ਕਿਉਂਕਿ ਪੰਜ ਸਾਲ ਬਾਅਦ ਫਿਰ ਲੋਕ ਕਚਹਿਰੀ ਵਿਚ ਵੋਟ ਲੈਣ ਲਈ ਝੋਲੀ ਅੱਡਣੀ ਪੈਂਦੀ ਹੈ | ਇਹ ਸ਼ਬਦ ਪਿਰਮਲ ਸਿੰਘ ਧੌਲਾ ਸਾਬਕਾ ਵਿਧਾਇਕ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਬਰਨਾਲਾ ਵਲੋਂ ਕੁਸ਼ਟ ਰੋਗ ਨਿਵਾਰਨ ਦਿਵਸ ਮਨਾਇਆ

ਬਰਨਾਲਾ, 30 ਜਨਵਰੀ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਕੁਸ਼ਟ ਰੋਗ ਨਿਵਾਰਨ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਅਤੇ ਐਸ.ਐਮ.ਓ. ਬਰਨਾਲਾ ਡਾ: ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ 'ਸਪਰਸ਼ ਕੁਸ਼ਟ ਰੋਗ ...

ਪੂਰੀ ਖ਼ਬਰ »

ਭਾਜਪਾ ਆਗੂ ਬਾਂਸਲ ਵਲੋਂ ਸਾਥੀਆਂ ਸਮੇਤ ਵਿਧਾਇਕਾ ਪਟੇਲ ਨਾਲ ਮੁਲਾਕਾਤ

ਤਪਾ ਮੰਡੀ, 30 ਜਨਵਰੀ (ਪ੍ਰਵੀਨ ਗਰਗ)- ਭਾਰਤੀ ਜਨਤਾ ਪਾਰਟੀ ਦੇ ਤਪਾ ਤੋਂ ਨÏਜਵਾਨ ਆਗੂ ਮੁਨੀਸ਼ ਬਾਂਸਲ ਵਲੋਂ ਆਪਣੇ ਸਾਥੀਆਂ ਸਮੇਤ ਗਾਂਧੀ ਨਗਰ ਦੀ ਵਿਧਾਇਕਾ ਰੀਤਾਬੇਨ ਪਟੇਲ ਨਾਲ ਵਿਸ਼ੇਸ਼ ਤÏਰ 'ਤੇ ਗੁਜਰਾਤ ਵਿਖੇ ਪੁੱਜ ਕੇ ਮੁਲਾਕਾਤ ਕੀਤੀ ਗਈ | ਇਸ ਮੁਲਾਕਾਤ ਦÏਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX