ਤਾਜਾ ਖ਼ਬਰਾਂ


ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  9 minutes ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  10 minutes ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  37 minutes ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  41 minutes ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  58 minutes ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  41 minutes ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  49 minutes ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 2 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 2 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮਾਘ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਮਾਨਸਾ

ਸੀ.ਪੀ.ਆਈ. ਵਲੋਂ ਰੋਸ ਮਾਰਚ ਕਰ ਕੇ ਫ਼ਿਰਕਾਪ੍ਰਸਤੀ ਦੀ ਅਰਥੀ ਫੂਕੀ

ਮਾਨਸਾ, 30 ਜਨਵਰੀ (ਰਾਵਿੰਦਰ ਸਿੰਘ ਰਵੀ)- ਸੀ.ਪੀ.ਆਈ. ਵਲੋਂ ਸਥਾਨਕ ਪਾਰਟੀ ਦਫ਼ਤਰ ਤੋਂ ਲੈ ਕੇ ਸੇਵਾ ਸਿੰਘ ਠੀਕਰੀਵਾਲਾ ਚੌਂਕ ਤੱਕ ਰੋਸ ਮਾਰਚ ਕਰ ਕੇ ਫ਼ਿਰਕਾਪ੍ਰਸਤੀ ਦੀ ਅਰਥੀ ਫੂਕੀ ਗਈ | ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਨੇ ਦੋਸ਼ ਲਗਾਇਆ ਕਿ ਆਰ.ਐਸ.ਐਸ. ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੀਆਂ ਨੀਤੀਆਂ ਦੇਸ਼ 'ਚ ਫ਼ਿਰਕਾਪ੍ਰਸਤੀ ਨੂੰ ਵਧਾ ਰਹੀਆਂ ਰਹੀਆਂ ਹਨ, ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਵੱਡਾ ਖ਼ਤਰਾ ਹੈ | ਉਨ੍ਹਾਂ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਵਲੋਂ ਸਿਰਜੇ ਸੰਵਿਧਾਨ 'ਚ ਧਰਮ ਨਿਰਪੱਖਤਾ ਨੂੰ ਮੂਲ ਰੂਪ 'ਚ ਸ਼ਾਮਿਲ ਕੀਤਾ ਗਿਆ ਸੀ, ਜਿਸ ਅਨੁਸਾਰ ਸਭ ਧਰਮਾਂ ਦੇ ਲੋਕਾਂ ਨੂੰ ਬਰਾਬਰ ਦਾ ਹੱਕ ਦਿੱਤਾ ਗਿਆ ਸੀ ਪਰ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਧਰਮ ਨਿਰਪੱਖਤਾ ਦੇ ਸਿਧਾਂਤ ਨੂੰ ਖ਼ਤਰੇ ਵੱਲ ਧੱਕਿਆ ਜਾ ਰਿਹਾ ਹੈ | ਆਗੂਆਂ ਨੇ ਦੇਸ਼ ਵਿਰੋਧੀ ਅਤੇ ਫ਼ਿਰਕੂ ਤਾਕਤਾਂ ਖ਼ਿਲਾਫ਼ ਭਾਈਚਾਰਕ ਸਾਂਝ ਵਧਾ ਕੇ ਸਦਭਾਵਨਾ ਨਾਲ ਰਹਿਣ ਦਾ ਸੱਦਾ ਦਿੱਤਾ | ਇਸ ਮੌਕੇ ਕਾਕਾ ਸਿੰਘ, ਦਲਜੀਤ ਸਿੰਘ, ਹਰਪ੍ਰੀਤ ਸਿੰਘ, ਨਿਰਮਲ ਸਿੰਘ ਮਾਨਸਾ, ਹਰਦਿਆਲ ਸਿੰਘ, ਭੋਲਾ ਸਿੰਘ, ਗੁਰਦਿਆਲ ਸਿੰਘ, ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ ਕੋਟ ਲੱਲੂ, ਲਾਭ ਸਿੰਘ ਮੰਢਾਲੀ, ਹਰਬੰਤ ਸਿੰਘ ਆਦਿ ਹਾਜ਼ਰ ਸਨ |
ਬੁਢਲਾਡਾ ਵਿਖੇ ਫ਼ਿਰਕਾਪ੍ਰਸਤੀ ਦੀ ਅਰਥੀ ਸਾੜੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਬੱਸ ਸਟੈਂਡ ਨੇੜੇ ਸੀ.ਪੀ.ਆਈ. ਵਰਕਰਾਂ ਤੇ ਆਗੂਆਂ ਵਲੋਂ ਪਾਰਟੀ ਦੇ ਜ਼ਿਲ੍ਹਾ ਸਹਾਇਕ ਸਕੱਤਰ ਸੀਤਾ ਰਾਮ ਗੋਬਿੰਦਪੁਰਾ ਦੀ ਅਗਵਾਈ ਹੇਠ ਫ਼ਿਰਕਾਪ੍ਰਸਤੀ ਦੀ ਅਰਥੀ ਫੂਕੀ ਗਈ | ਬੁਲਾਰਿਆਂ ਨੇ ਕਿਹਾ ਕਿ ਫ਼ਿਰਕਾਪ੍ਰਸਤ ਤਾਕਤਾਂ ਹਮੇਸ਼ਾ ਹੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਅਤੇ ਦੇਸ਼ ਵਿਚ ਫ਼ਿਰਕੂ ਜ਼ਹਿਰ ਫੈਲਾਉਣ ਲਈ ਤਤਪਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਾਰਪੋਰੇਟ ਅਦਾਰਿਆਂ ਨੂੰ ਲਾਭ ਪਹੁੰਚਾਉਣ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ, ਜਿਸ ਨਾਲ ਆਮ ਲੋਕ ਆਰਥਿਕਤਾ ਦੀ ਚੱਕੀ 'ਚ ਪਿਸਣ ਲਈ ਮਜਬੂਰ ਹਨ | ਉਨ੍ਹਾਂ ਲੋਕਾਈ ਨੂੰ ਸੱਦਾ ਦਿੱਤਾ ਕਿ ਅਜਿਹੀ ਸਰਕਾਰ ਖ਼ਿਲਾਫ਼ ਧਰਮ ਨਿਰਪੱਖ ਤਾਕਤਾਂ ਇੱਕਮੁੱਠ ਹੋਣ | ਮੌਕੇ ਕਾ: ਵੇਦ ਪ੍ਰਕਾਸ਼, ਕਰਨੈਲ ਸਿੰਘ ਦਾਤੇਵਾਸ, ਮਨਜੀਤ ਕੌਰ ਗਾਮੀਵਾਲਾ, ਚਿਮਨ ਲਾਲ ਕਾਕਾ, ਬੰਬੂ ਸਿੰਘ, ਗੁਰਦਾਸ ਸਿੰਘ ਟਾਹਲੀਆਂ ਆਦਿ ਹਾਜ਼ਰ ਸਨ |

ਭਾਕਿਯੂ (ਉਗਰਾਹਾਂ) ਨੇ ਪਿੰਡ ਖੋਖਰ ਖ਼ੁਰਦ ਨੇੜੇ ਰੇਲਵੇ ਲਾਈਨ 'ਤੇ ਲਗਾਇਆ ਧਰਨਾ

ਮਾਨਸਾ, 30 ਜਨਵਰੀ (ਰਾਵਿੰਦਰ ਸਿੰਘ ਰਵੀ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪਿੰਡ ਖੋਖਰ ਖ਼ੁਰਦ ਵਿਖੇ ਦਿੱਲੀ-ਫ਼ਿਰੋਜਪੁਰ ਰੇਲਵੇ ਲਾਈਨ 'ਤੇ ਧਰਨਾ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ...

ਪੂਰੀ ਖ਼ਬਰ »

ਵਿਜੇ ਕੁਮਾਰ ਸਿੰਗਲਾ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ, ਸੁਨੀਲ ਕੁਮਾਰ ਨੀਨੂੰ ਸੀਨੀਅਰ ਮੀਤ ਪ੍ਰਧਾਨ ਚੁਣੇ

ਮਾਨਸਾ, 30 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਨਗਰ ਕੌਂਸਲ ਦੇ ਅਹੁਦੇਦਾਰਾਂ ਦੀ ਹੋਈ ਚੋਣ 'ਚ ਜਿੱਥੇ ਵਾਰਡ ਨੰ: 24 ਦੇ ਕੌਂਸਲਰ ਵਿਜੇ ਕੁਮਾਰ ਸਿੰਗਲਾ ਪ੍ਰਧਾਨ ਅਤੇ ਵਾਰਡ ਨੰ: 14 ਦੇ ਸੁਨੀਲ ਕੁਮਾਰ ਨੀਨੂੰ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਉੱਥੇ ਵਾਰਡ ਨੰ: 26 ਦੇ ...

ਪੂਰੀ ਖ਼ਬਰ »

ਗੋਬਿੰਦਪੁਰਾ ਮਾਮਲੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ-ਪੰਜਾਬ ਖੇਤ ਮਜ਼ਦੂਰ ਸਭਾ

ਬੁਢਲਾਡਾ, 30 ਜਨਵਰੀ (ਸੁਨੀਲ ਮਨਚੰਦਾ)- ਪਿੰਡ ਗੋਬਿੰਦਪੁਰਾ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 11 ਸਾਲ ਬੀਤਣ ਦੇ ਬਾਵਜੂਦ ਸਰਕਾਰ ਅਤੇ ਪਿਉਨਾ ਪਾਵਰ ਕੰਪਨੀ ਵਲੋਂ ਇਨਸਾਫ਼ ਨਹੀਂ ਦਿੱਤਾ ਗਿਆ | ਇਹ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਮੀਤ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮਾਨਸਾ, 30 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਜ਼ਿਲ੍ਹੇ ਦੀ ਹਦੂਦ 'ਚ ਪੈਂਦੇ ਥਾਣਿਆਂ ਦੇ ਇਲਾਕਿਆਂ 'ਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ...

ਪੂਰੀ ਖ਼ਬਰ »

ਰਾਸ਼ਟਰੀ ਜੰਬੂਰੀ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਸ ਪਰਤੀ ਸਕਾਊਟਸ ਟੀਮ ਦਾ ਸਨਮਾਨ

ਬਰੇਟਾ, 30 ਜਨਵਰੀ (ਜੀਵਨ ਸ਼ਰਮਾ)- ਭਾਰਤ ਸਕਾਊਟਸ ਐਂਡ ਗਾਈਡਜ਼ ਦੁਆਰਾ 18ਵੀਂ ਰਾਸ਼ਟਰੀ ਜੰਬੂਰੀ ਰਾਜਸਥਾਨ ਦੇ ਜ਼ਿਲ੍ਹਾ ਮਾਰਵਾੜ ਦੇ ਪਿੰਡ ਰੋਹਟ ਵਿਖੇ ਲਗਾਈ ਗਈ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਦੇ 10 ਵਿਦਿਆਰਥੀਆਂ ਨੇ ਭਾਗ ਲਿਆ | ਸਕਾਊਟ ...

ਪੂਰੀ ਖ਼ਬਰ »

ਜ਼ਿਲ੍ਹਾ ਜਥੇਬੰਦਕ ਕਾਨਫ਼ਰੰਸ ਹੋਈ

ਝੁਨੀਰ, 30 ਜਨਵਰੀ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਭਾਰਤ ਦੀ ਜਨਵਾਦੀ ਨੌਜਵਾਨ ਸਭਾ ਦੀ ਜ਼ਿਲ੍ਹਾ ਜਥੇਬੰਦਕ ਕਾਨਫ਼ਰੰਸ ਹੋਈ | ਉਦਘਾਟਨ ਕਰਦਿਆਂ ਸਾਬਕਾ ਸੂਬਾਈ ਸਕੱਤਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਦਾ ਪਿੰਡ ਰੱਲਾ ਵਾਸੀਆਂ ਵਲੋਂ ਡਟਵਾਂ ਵਿਰੋਧ

ਜੋਗਾ, 30 ਜਨਵਰੀ (ਹਰਜਿੰਦਰ ਸਿੰਘ ਚਹਿਲ)- ਨੇੜਲੇ ਪਿੰਡ ਰੱਲਾ ਚੱਲ ਰਹੇ ਮਿੰਨੀ ਪੀ.ਐਚ.ਸੀ. ਸੈਂਟਰ ਨੂੰ ਆਮ ਆਦਮੀ ਕਲੀਨਿਕ ਬਣਾਉਣ ਦਾ ਵੱਖ-ਵੱਖ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ | ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਰੂਪ ਸਿੰਘ ...

ਪੂਰੀ ਖ਼ਬਰ »

ਦੋਧੀ ਡੇਅਰੀ ਯੂਨੀਅਨ ਮਾਨਸਾ ਦੀ ਚੋਣ ਹੋਈ

ਮਾਨਸਾ, 30 ਜਨਵਰੀ (ਸਟਾਫ਼ ਰਿਪੋਰਟਰ)- ਦੋਧੀ ਡੇਅਰੀ ਯੂਨੀਅਨ ਮਾਨਸਾ ਦੀ ਸਾਲਾਨਾ ਚੋਣ ਸੂਬਾ ਸਕੱਤਰ ਸੱਤਪਾਲ ਸਿੰਘ ਮਾਨਸਾ ਅਤੇ ਪ੍ਰਧਾਨ ਅਮਰੀਕ ਸਿੰਘ ਰੱਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਚੇਅਰਮੈਨ ਗੁਰਵਿੰਦਰ ਸਿੰਘ ਕੋਟਲੀ, ਸਹਾਇਕ ਚੇਅਰਮੈਨ ਰਮਨਦੀਪ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਨਸ਼ੇ ਕਾਰਨ ਮੌਤ

ਬਠਿੰਡਾ, 30 ਜਨਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਜਨਤਾ ਨਗਰ ਬਸਤੀ, ਗਲੀ ਨੰਬਰ 6 ਦੇ ਕਮਰੇ 'ਚ ਅੱਜ ਇਕ ਵਿਅਕਤੀ ਦੀ ਨਸ਼ੇ ਦੀ ਵੱਧ ਮਾਤਰਾ ਕਾਰਨ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਦੀ ਲਾਸ਼ ਕੋਲ ਨਸ਼ੇ ਲਗਾਉਣ ਵਾਲੀ ਸੂਈ ਅਤੇ ਸਮੈਕ ਲਗਾਉਣ ਵਾਲੀ ਸਿਲਵਰ ਪੰਨੀਆਂ ...

ਪੂਰੀ ਖ਼ਬਰ »

ਬਾਬਾ ਗੁੱਦੜ ਸ਼ਾਹ ਮੇਲੇ ਦੌਰਾਨ ਘੋਲ ਖੇਡ ਮੁਕਾਬਲੇ ਹੋਏ

ਭੀਖੀ, 30 ਜਨਵਰੀ (ਗੁਰਿੰਦਰ ਸਿੰਘ ਔਲਖ)- ਬਾਬਾ ਗੁਦੜ ਸ਼ਾਹ ਮੇਲਾ ਕਮੇਟੀ ਭੀਖੀ ਵਲੋਂ ਬਾਬਾ ਜੀ ਦੀ ਯਾਦ 'ਚ ਲੱਗਦੇ ਹਰ ਸਾਲ ਮੇਲੇ ਦੌਰਾਨ ਘੋਲ ਖੇਡ ਮੁਕਾਬਲੇ ਕਰਵਾਏ ਗਏ | ਘੋਲ ਖੇਡ ਮੁਕਾਬਲੇ ਇਸ ਮੇਲੇ ਦੀ ਚਿਰਾਂ ਤੋਂ ਪਰੰਪਰਾ ਹੈ | ਮੱਲ ਘੋਲ ਦੇ ਹੋਏ ਮੁਕਾਬਲਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਪਤੰਗ ਬਣਾਉਣ ਦੇ ਮੁਕਾਬਲੇ ਕਰਵਾਏ

ਬੁਢਲਾਡਾ, 30 ਜਨਵਰੀ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਦੇ ਪੰਜਾਬੀ ਵਿਭਾਗ ਵੱਲੋਂ ਗੁਰੂ ਨਾਨਕ ਕਾਲਜੀਏਟ ਸਕੂਲ ਦੇ ਸਹਿਯੋਗ ਨਾਲ ਬਸੰਤ ਰੁੱਤ ਨੂੰ ਸਮਰਪਿਤ ਪਤੰਗ ਬਣਾਉਣ ਦੇ ਮੁਕਾਬਲੇ ਕਰਵਾਏ ਗਏ |ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨਜ਼ਰਅੰਦਾਜ਼ ਕਰਨ ਦੇ ਰੋਸ 'ਚ 'ਦਲਿਤ ਲਲਕਾਰ ਰੈਲੀ' ਕੱਢੀ

ਮਾਨਸਾ, 30 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦੇ ਰੋਸ 'ਚ ਮਜ਼ਦੂਰਾਂ ਨੇ ਸਥਾਨਕ ਸ਼ਹਿਰ 'ਚ 'ਦਲਿਤ ਲਲਕਾਰ ਰੈਲੀ' ਕੱਢ ਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਭਖਦੇ ਮਸਲਿਆਂ ਨੂੰ ਹੱਲ ਨਾ ਕੀਤਾ ...

ਪੂਰੀ ਖ਼ਬਰ »

ਪਈ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜੇ, ਹਾੜ੍ਹੀ ਦੀਆਂ ਫ਼ਸਲਾਂ ਲਈ ਲਾਹੇਵੰਦ

ਜੌੜਕੀਆਂ, 30 ਜਨਵਰੀ (ਲੱਕਵਿੰਦਰ ਸ਼ਰਮਾ)- ਪਿੰਡਾਂ ਵਿਚ ਬੀਤੀ ਰਾਤ ਤੋਂ ਰੁਕ-ਰੁਕ ਕੇ ਹੋ ਰਹੀ ਬਰਸਾਤ ਨਾਲ ਹਾੜੀ ਦੀਆਂ ਫ਼ਸਲਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਸ ਨਾਲ ਕਿਸਾਨਾਂ ਦੇ ਚਿਹਰੇ ਖ਼ੁਸ਼ੀ ਨਾਲ ਖਿੜੇ ਹੋਏ ਹਨ | ਅਗਾਂਹਵਧੂ ਕਿਸਾਨ ਰਾਜ ਸਿੰਘ ਜੌੜਕੀਆਂ, ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜ਼ਿਲ੍ਹੇ ਭਰ 'ਚ ਕੁਸ਼ਟ ਰੋਗ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ

ਮਾਨਸਾ, 30 ਜਨਵਰੀ (ਰਾਵਿੰਦਰ ਸਿੰਘ ਰਵੀ)- ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਸਮਾਗਮ ਕਰਵਾਏ ਗਏ | ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਅਤੇ ਡਾ. ਨਿਸ਼ਾਂਤ ਗੁਪਤਾ ਜ਼ਿਲ੍ਹਾ ਲੈਪਰੋਸੀ ਅਫ਼ਸਰ ਨੇ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ...

ਪੂਰੀ ਖ਼ਬਰ »

ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਸਕੀਮ ਦਾ ਉਦਘਾਟਨ ਅੱਜ

ਮਾਨਸਾ, 30 ਜਨਵਰੀ (ਸੱਭਿ.ਪ੍ਰਤੀ.)- ਪੰਜਾਬ ਸਟੇਟ ਲੀਗਲ ਸਰਵਿਸ ਅਥਾਰਿਟੀ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਸਕੀਮ ਤਹਿਤ ਵਕੀਲਾਂ ਦੀ ਭਰਤੀ ਕੀਤੀ ਜਾ ਰਹੀ ਹੈ | ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਿਲਪਾ ਨੇ ਦੱਸਿਆ ਕਿ ਉਦਘਾਟਨ ਸਥਾਨਕ ਏ.ਡੀ.ਆਰ. ...

ਪੂਰੀ ਖ਼ਬਰ »

ਜੈਪਾਲ ਗੁਰਵਾਨ ਭਾਜਪਾ ਦੇ ਪ੍ਰਧਾਨ ਚੁਣੇ

ਸਰਦੂਲਗੜ੍ਹ, 30 ਜਨਵਰੀ (ਜੀ.ਐਮ.ਅਰੋੜਾ)- ਭਾਰਤੀ ਜਨਤਾ ਪਾਰਟੀ ਮੰਡਲ ਸਰਦੂਲਗੜ੍ਹ ਦੀ ਮੀਟਿੰਗ ਹਨੂੰਮਾਨ ਮੰਦਿਰ ਵਿਖੇ ਪਵਨ ਕੁਮਾਰ ਜੈਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ ਤੋਂ ਇਲਾਵਾ ਅਸ਼ੋਕ ਭਾਰਤੀ ਲੋਕ ਸਭਾ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੈਂਪ ਲਗਾਇਆ

ਝੁਨੀਰ, 30 ਜਨਵਰੀ (ਸੰਧੂ)- ਕਸਬਾ ਝੁਨੀਰ ਤੇ ਬੀ.ਡੀ.ਪੀ.ਓ ਦਫ਼ਤਰ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਨਣ ਅਤੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਕੈਂਪ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਤੇ ਅਧਿਕਾਰੀ ਵੀ ਸ਼ਾਮਿਲ ਹੋਏ | ਐਸ.ਡੀ.ਐਮ. ਸਰਦੂਲਗੜ੍ਹ ਪੂਨਮ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰੱਲਾ ਦਾ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 30 ਜਨਵਰੀ (ਵਿ.ਪ੍ਰਤੀ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਏ. ਭਾਗ ਪਹਿਲਾ ਸਮੈਸਟਰ ਦੂਜਾ ਦਾ ਐਲਾਨੇ ਨਤੀਜੇ 'ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ | ਸਹਾਇਕ ਪ੍ਰੋ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਕੌਰ ਨੇ 82.0, ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਦੀ ਇਕੱਤਰਤਾ ਹੋਈ

ਮਾਨਸਾ, 30 ਜਨਵਰੀ (ਸਟਾਫ਼ ਰਿਪੋਰਟਰ)- ਸੀਨੀਅਰ ਸੀਟੀਜਨ ਕੌਂਸਲ ਮਾਨਸਾ ਦੀ ਇਕੱਤਰਤਾ ਪ੍ਰਧਾਨ ਮਾ. ਰੂਲਦੁ ਰਾਮ ਬਾਂਸਲ ਦੀ ਅਗਵਾਈ ਹੇਠ ਸਥਾਨਕ ਨਾਨਕ ਮੱਲ ਧਰਮਸਾਲਾ ਵਿਖੇ ਹੋਈ | ਕੌਂਸਲ ਚੇਅਰਮੈਨ ਅਸ਼ੋਕ ਗਰਗ ਨੇ ਮਾਤਾ-ਪਿਤਾ ਅਤੇ ਬਜ਼ੁਰਗਾਂ ਦੀ ਹੋ ਰਹੀ ਦੁਰਗਤੀ 'ਤੇ ...

ਪੂਰੀ ਖ਼ਬਰ »

ਪਿੰਡ ਬਰਨਾਲਾ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ

ਮਾਨਸਾ, 30 ਜਨਵਰੀ (ਸਟਾਫ਼ ਰਿਪੋਰਟਰ)- ਕੁਲਦੀਪ ਸਿੰਘ ਆਜ਼ਾਦ ਸਪੋਰਟਸ ਕਲੱਬ ਬਰਨਾਲਾ ਵਲੋਂ 7ਵਾਂ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਫੁੱਟਬਾਲ ਓਪਨ ਦੀਆਂ 30 ਟੀਮਾਂ ਨੇ ਭਾਗ ਲਿਆ | 40 ਕਿੱਲੋ ਭਾਰ ਵਰਗ ਦੇ ਮੁਕਾਬਲੇ 'ਚ ਬਰਨਾਲਾ ਨੇ ਪਹਿਲਾ ਅਤੇ ਫੱਤਾ ਮਾਲੋਕਾ ਨੇ ...

ਪੂਰੀ ਖ਼ਬਰ »

ਅੱਖਾਂ ਦਾ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ

ਬਰੇਟਾ, 30 ਜਨਵਰੀ (ਪ.ਪ.)- ਆਸਰਾ ਫਾਊਾਡੇਸ਼ਨ ਬਰੇਟਾ ਵਲੋਂ ਅੱਖਾਂ ਦਾ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਸਥਾਨਕ ਭਾਈ ਘਨੱਈਆ ਜੀ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ | ਮਾਹਿਰ ਡਾ. ਪਿ੍ਅੰਕਾ ਯਾਦਵ ਦੀ ਅਗਵਾਈ ਵਿਚ 230 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਜਦਕਿ 32 ਮਰੀਜ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX