ਤਾਜਾ ਖ਼ਬਰਾਂ


2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  28 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  57 minutes ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 2 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 2 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 554

ਪਟਿਆਲਾ

ਟੂਟੀਆਂ 'ਚ ਗੰਦਾ ਪਾਣੀ ਆਉਣ ਕਾਰਨ ਅਰਨੋਂ ਵਾਸੀਆਂ ਵਲੋਂ ਨਾਅਰੇਬਾਜ਼ੀ

ਅਰਨੋਂ, 31 ਜਨਵਰੀ (ਦਰਸ਼ਨ ਸਿੰਘ ਪਰਮਾਰ)-ਸਥਾਨਕ ਕਸਬੇ ਦੇ ਆਮ ਘਰਾਂ ਨੂੰ ਪੀਣ ਵਾਲਾ ਪਾਣੀ ਪ੍ਦਾਨ ਕਰਨ ਵਾਲੀ ਵਾਟਰ ਸਪਲਾਈ ਅਰਨੋਂ ਦੀ ਇੰਨੀ ਖਸਤਾ ਹਾਲਤ ਹੈ ਕਿ ਹੁਣ ਲੋਕਾਂ ਦੇ ਘਰਾਂ ਵਿਚ ਟੂਟੀਆਂ 'ਚ ਗੰਦਾ ਪਾਣੀ ਆ ਰਿਹਾ ਹੈ ਜਿਸ ਵਿਚ ਪਾਣੀ ਦੇ ਨਾਲ ਗੰਦਗੀ ਆਉਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਬਾਬਾ ਬੀਰਾ ਸਿੰਘ, ਸਾਹਿਬ ਸਿੰਘ, ਮੱਖਣ ਸਿੰਘ, ਅੰਗ੍ਰੇਜ਼ ਪੰਡਤ, ਬੂੂਟਾ ਸਿੰਘ, ਬੀਰਭਾਨ ਮੈਂਬਰ ਆਦਿ ਨੇ ਲੋਕਾਂ ਨਾਲ ਨਾਅਰੇਬਾਜ਼ੀ ਕਰਦਿਆਂ ਦੱਸਿਆ ਕਿ ਸਾਡੇ ਪਿੰਡ ਅਰਨੋਂ ਜਿਸ ਨੇ ਕਿ ਹੁਣ ਇਕ ਕਸਬੇ ਦਾ ਰੂਪ ਧਾਰ ਲਿਆ ਹੈ ਵਿਚ ਕੋਈ 4-5 ਦਹਾਕੇ ਪਹਿਲਾਂ ਇੱਥੇ ਪਾਣੀ ਵਾਲੀ ਟੈਂਕੀ ਬਣੀ ਸੀ ਜੋ ਕਿ ਹੁਣ ਪੂਰੀ ਤਰ੍ਹਾਂ ਜਰਜਰ ਹੋ ਚੁੱਕੀ ਹੈ ਅਤੇ ਥਾਂ-ਥਾਂ ਤੋਂ ਪਾਣੀ ਰਿਸਣ ਕਾਰਨ ਹੁਣ ਇਹ ਕਿਸੇ ਵਕਤ ਵੀ ਡਿੱਗ ਸਕਦੀ ਹੈ ਅਤੇ ਦੱਬੀਆਂ ਹੋਈਆਂ ਪਾਣੀ ਦੀਆਂ ਪਾਈਪਾਂ ਥਾਂ-ਥਾਂ ਤੋਂ ਲੀਕ ਹੋਣ ਕਾਰਨ ਸੜਕਾਂ ਦਾ ਬੁਰਾ ਹਾਲ ਹੈ ਜਿਸ ਕਾਰਨ ਪੀਣ ਵਾਲੇ ਪਾਣੀ ਦੇ ਨਾਲ ਤਰ੍ਹਾਂ-ਤਰ੍ਹਾਂ ਦੀ ਗੰਦਗੀ ਆਉਣ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ | ਇਸ ਟੈਂਕੀ ਰਾਹੀਂ ਕਸਬਾ ਅਰਨੋਂ ਦੇ ਨਾਲ ਗੁਰਦਿੱਤ ਪੁਰਾ, ਡੇਰਾ ਰਾਜਪੂਤਾਂ, ਗੋਪਾਲ ਪੁਰ ਅਤੇ ਕਮਾਲ ਪੁਰਾ ਆਦੀ ਪਿੰਡਾਂ ਨੂੰ ਪੀਣ ਦਾ ਪਾਣੀ ਸਪਲਾਈ ਕੀਤਾ ਜਾਂਦਾ ਹੈ ਪਰ ਇਲਾਕਾ ਜ਼ਿਆਦਾ ਹੋਣ ਕਰ ਕੇ ਪਾਣੀ ਸਹੀ ਢੰਗ ਨਾਲ ਨਹੀਂ ਪਹੰੁਚਦਾ, ਲੋਕਾਂ ਦੀ ਸਰਕਾਰ ਤੋਂ ਮੰਗ ਹੈ ਕਿ ਇਸ ਟੈਂਕੀ ਨੂੰ ਤੋੜ ਕੇ ਵੱਡੀ ਟੈਂਕੀ ਬਣਾਉਣ ਦੇ ਨਾਲ ਪਾਈਪ ਲਾਈਨਾਂ ਦਾ ਕੰਮ ਵੀ ਕਰਵਾਇਆ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਸਾਫ ਤੇ ਸਵੱਛ ਪਾਣੀ ਪੀਣ ਨੂੰ ਮਿਲ ਸਕੇ | ਇਸ ਮੌਕੇ ਰਾਜਪਾਲ ਮੈਂਬਰ, ਭਗਵਾਨ ਸਿੰਘ ਢਿੱਲੋਂ, ਸੁਖਾ ਰਾਮ ਸਰਪੰਚ, ਵਿਨੋਦ ਓਡ, ਸੀਤੂ ਗਿਲ, ਬਾਜ ਮਾਹਰ, ਕਾਮਰੇਡ ਬਾਜੀਗਰ, ਕਾਲੀ, ਸਾਹਿਬ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਲੋਕ ਮੌਜੂਦ ਸਨ |

ਵਿੱਤ ਮੰਤਰੀ ਚੀਮਾ ਦੀ ਪਹਿਲਕਦਮੀ ਨਾਲ ਪੰਜਾਬੀ ਯੂਨੀਵਰਸਿਟੀ 'ਚ ਜਲਦੀ ਤਨਖ਼ਾਹਾਂ ਮਿਲਣ ਦੀ ਆਸ ਬੱਝੀ

ਪਟਿਆਲਾ, 31 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਮਾਮਲਿਆਂ ਨੂੰ ਹੱਲ ਕਰਨ ਲਈ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ | ਇਸ ਮੁਲਾਕਾਤ ਦੌਰਾਨ ਉਪ ਕੁਲਪਤੀ ...

ਪੂਰੀ ਖ਼ਬਰ »

ਡਾਕਟਰ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕਰਨ ਲਈ ਡਾਕਟਰਾਂ ਵਲੋਂ ਮੰਗ

ਪਟਿਆਲਾ, 31 ਜਨਵਰੀ (ਮਨਦੀਪ ਸਿੰਘ ਖਰੌੜ)-29 ਜਨਵਰੀ ਦੀ ਰਾਤ ਨੂੰ ਰਾਜਿੰਦਰਾ ਹਸਪਤਾਲ ਦੇ ਐਮਰਜੰਸੀ ਵਾਰਡ 'ਚ ਇਕ ਡਾਕਟਰ ਨਾਲ ਕੀਤੀ ਕੁੱਟਮਾਰ ਦੇ ਮਾਮਲੇ 'ਚ ਵੱਖ-ਵੱਖ ਡਾਕਟਰ ਜਥੇਬੰਦੀਆਂ ਨੇ ਮੁਲਜ਼ਮਾਂ ਖ਼ਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਔਰਤਾਂ ਨੇ 'ਆਪ' ਸਰਕਾਰ ਨੂੰ ਪਾਈਆਂ ਭਾਜੜਾਂ-ਸਿਕੰਦਰ ਚੌਹਾਨ

ਪਟਿਆਲਾ, 31 ਜਨਵਰੀ (ਅ.ਸ. ਆਹਲੂਵਾਲੀਆ)-ਪੰਜਾਬ ਦੀ 'ਆਪ' ਸਰਕਾਰ ਵਲੋਂ ਆਮ ਲੋਕਾਂ ਨਾਲ ਕੀਤੀ ਜਾ ਰਹੀ ਵਾਅਦਾ ਖ਼ਿਲਾਫ਼ੀ ਦੇ ਵਿਰੁੱਧ ਔਰਤਾਂ ਦਾ ਪ੍ਰਦਰਸ਼ਨ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਵਾਰਡ ਨੰਬਰ 33 ਤੋਂ ਭਾਜਪਾ ਦੇ ਇੰਚਾਰਜ ਸਿਕੰਦਰ ਚੌਹਾਨ ਦੀ ਅਗਵਾਈ ...

ਪੂਰੀ ਖ਼ਬਰ »

ਗਲੀਆਂ 'ਚ ਬਣੇ ਗੈਰ-ਕਾਨੰੂਨੀ ਰੈਂਪਾਂ ਤੋਂ ਦੁਖੀ ਅਮਰਿੰਦਰ ਸਿੰਘ ਨੇ ਕਾਰਪੋਰੇਸ਼ਨ ਨੂੰ ਭੇਜਿਆ ਲੀਗਲ ਨੋਟਿਸ

ਪਟਿਆਲਾ, 31 ਜਨਵਰੀ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਦੀ ਢਿੱਲੀ ਕਾਰਵਾਈ ਕਾਰਨ ਲੋਕਾਂ ਵਲੋਂ ਘਰਾਂ ਦੇ ਬਾਹਰ ਆਪਣੀ ਮਨਮਰਜ਼ੀ ਨਾਲ ਬਣਾਏ ਰੈਂਪਾਂ ਤੋਂ ਦੁਖੀ ਲੋਕਾਂ ਵਲੋਂ ਵਾਰ ਵਾਰ ਸੰਬੰਧਿਤ ਬਰਾਂਚ ਨੂੰ ਅਪੀਲ ਕਰਨ ਦੇ ਬਾਵਜੂਦ ਕੋਈ ਠੋਸ ਹੱਲ ਨਾ ਮਿਲਦਾ ਵੇਖ ...

ਪੂਰੀ ਖ਼ਬਰ »

ਜਗਤ ਪੰਜਾਬੀ ਸਭਾ ਨੇ ਇਕ ਦਿਨਾ ਪੰਜਾਬੀ ਸਿਖਲਾਈ ਕੈਂਪ ਲਗਾਇਆ

ਪਟਿਆਲਾ, 31 ਜਨਵਰੀ (ਗੁਰਵਿੰਦਰ ਸਿੰਘ ਔਲਖ, ਧਰਮਿੰਦਰ ਸਿੰਘ ਸਿੱਧੂ)-ਜਗਤ ਪੰਜਾਬੀ ਸਭਾ ਵਲੋਂ ਇਕ ਦਿਨਾ ਅਧਿਆਪਕ ਸਿਖਲਾਈ ਕੈਂਪ ਸਕਾਲਰ ਫ਼ੀਲਡ ਸਕੂਲ ਵਿਖੇ ਕਰਵਾਇਆ ਗਿਆ | ਇਸ ਮੌਕੇ ਪਟਿਆਲਾ ਕਾਲਜ ਆਫ਼ ਐਜੂਕੇਸ਼ਨ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਪਟਿਆਲਾ ਹੈਰੀਟੇਜ ਫੈਸਟੀਵਲ-2023 : ਹਵਾਈ ਜਹਾਜ਼ਾਂ ਦੇ ਮਾਡਲਾਂ ਦਾ ਸ਼ੋਅ 4 ਨੂੰ ਬਣੇਗਾ ਖਿੱਚ ਦਾ ਕੇਂਦਰ-ਸਾਕਸ਼ੀ ਸਾਹਨੀ

ਪਟਿਆਲਾ, 31 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲ ਹੈਰੀਟੇਜ ਫੈਸਟੀਵਲ ਦੇ ਸਮਾਰੋਹਾਂ ਦੀ ਲੜੀ ਤਹਿਤ ਇੱਥੇ ਸੰਗਰੂਰ ਰੋਡ 'ਤੇ ਸਥਿਤ ਸਿਵਲ ਏਵੀਏਸ਼ਨ ਕਲੱਬ ਵਿਖੇ 4 ਫਰਵਰੀ ਸਨਿਚਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਜਾਣ ਵਾਲੇ ਵੱਖ-ਵੱਖ ਹਵਾਈ ਜਹਾਜ਼ਾਂ ...

ਪੂਰੀ ਖ਼ਬਰ »

ਸਕੂਟਰੀ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 31 ਜਨਵਰੀ (ਰਣਜੀਤ ਸਿੰਘ)-ਸਦਰ ਪੁਲਿਸ ਨੇ ਸਕੂਟਰੀ ਚੋਰੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਕੁਲਦੀਪ ਸਿੰਘ ਪੁੱਤਰ ਸੀਤਾ ਰਾਮ ਵਾਸੀ ਡਰੀਮ ਸਿਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਤੇ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਕੈਬਨਿਟ ਮੰਤਰੀ ਨਿੱਜਰ ਨੂੰ ਮਿਲੇ

ਪਟਿਆਲਾ, 31 ਜਨਵਰੀ (ਮਨਦੀਪ ਸਿੰਘ ਖਰੌੜ)-ਫਾਇਰ ਬਿ੍ਗੇਡ ਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵਲੋਂ ਉਨ੍ਹਾਂ ਦੀ ਨੌਕਰੀ ਨੂੰ ਪੱਕਾ ਕਰਵਾਉਣ ਲਈ ਕੈਬਨਿਟ ਮੰਤਰੀ ਡਾਕਟਰ ਇੰਦਰਬੀਰ ਨਿੱਜਰ ਨੂੰ ਮਿਲੇ | ਇਸ ਸੰਬੰਧੀ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਪੰਜ ਸਾਲਾਂ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਰਾਜਪੁਰਾ, 31 ਜਨਵਰੀ (ਰਣਜੀਤ ਸਿੰਘ)-ਸਦਰ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ 'ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜਰਨੈਲ ਸਿੰਘ ਪੁੱਤਰ ਤੁਲਸੀ ਰਾਮ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ...

ਪੂਰੀ ਖ਼ਬਰ »

ਫਿਜ਼ੀਕਲ ਕਾਲਜ ਦੇ ਲਾਇਬ੍ਰੇਰੀਅਨ ਦੀ ਕੁੱਟਮਾਰ

ਪਟਿਆਲਾ, 31 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਫਿਜ਼ੀਕਲ ਕਾਲਜ ਦੀ ਲਾਇਬ੍ਰੇਰੀ ਦੇ ਅੰਦਰ ਆ ਕੇ ਚਾਰ ਅਣਪਛਾਤੇ ਵਿਅਕਤੀ ਲਾਇਬ੍ਰੇਰੀਅਨ ਦੀ ਕੁੱਟਮਾਰ ਕਰ ਕੇ ਫ਼ਰਾਰ ਹੋ ਗਏ ਹਨ | ਉਕਤ ਸ਼ਿਕਾਇਤ ਲਾਇਬ੍ਰੇਰੀਅਨ ਹਰਮਨਦੀਪ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 31 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਪਿੰਡ ਰਸੂਲਪੁਰਸੈਦਾਂ ਦੇ ਇਕ ਘਰ 'ਚੋਂ ਗਹਿਣੇ ਤੇ 20 ਹਜ਼ਾਰ ਦੀ ਨਕਦੀ ਕੋਈ ਚੋਰੀ ਕਰ ਕੇ ਲੈ ਗਿਆ ਹੈ | ਉਕਤ ਸ਼ਿਕਾਇਤ ਸਿਮਰਨਜੀਤ ਕੌਰ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ਕਿ ਉਹ ਪਰਿਵਾਰ ਸਮੇਤ ਵਿਆਹ 'ਤੇ ਗਈ ਸੀ | ਜਦੋਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਵਿਅਕਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 31 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸੰਬੰਧ ਬਣਾਉਣ ਅਤੇ ਅਸ਼ਲੀਲ ਫ਼ੋਟੋਆਂ ਤੇ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

'ਸੇਫ਼ ਫੂਡ ਐਂਡ ਹੈਲਥੀ ਡਾਇਟਜ਼' ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ

ਪਟਿਆਲਾ, 31 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ 'ਸੇਫ਼ ਫੂਡ ਐਂਡ ਹੈਲਥੀ ਡਾਇਟਜ਼' ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਵਿੱਦਿਅਕ ਅਦਾਰਿਆਂ ਦੀ ਫੂਡ ਸੇਫ਼ਟੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਦੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਪਟਿਆਲਾ, 31 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ 1 ਫਰਵਰੀ ਦਿਨ ਬੁੱਧਵਾਰ ਨੂੰ ਜੀ.ਐੱਸ. ਅਲੋਇਸ ਇੰਡਸਟਰੀਜ਼ ਪਟਿਆਲਾ ...

ਪੂਰੀ ਖ਼ਬਰ »

ਨਵ-ਨਿਯੁਕਤ ਚੇਅਰਮੈਨ ਸੁਰਿੰਦਰਪਾਲ ਸ਼ਰਮਾ ਦਾ ਰੋਟਰੀ ਕਲੱਬ ਮੈਂਬਰਾਂ ਵਲੋਂ ਸਨਮਾਨ

ਨਾਭਾ, 31 ਜਨਵਰੀ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਸੁਰਿੰਦਰਪਾਲ ਸ਼ਰਮਾ ਨੂੰ ਇੰਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਲਗਾਇਆ ਗਿਆ ਹੈ | ਚੇਅਰਮੈਨ ਬਣਨ ਉਪਰੰਤ ਸੁਰਿੰਦਰਪਾਲ ਸ਼ਰਮਾ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ ਕੀਤੇ ਜਾਣ ਦਾ ਸਿਲਸਿਲਾ ...

ਪੂਰੀ ਖ਼ਬਰ »

ਸ਼ਾਹੀ ਇਮਾਮ ਮੌਲਾਨਾ ਸਾਹਿਬ ਲੁਧਿਆਨਵੀ ਨੇ ਦੰਦਰਾਲਾ ਖਰੋੜ ਵਿਖੇ ਰਹਿਮਤ ਮਸਜਿਦ ਦੀ ਰੱਖੀ ਨੀਂਹ

ਭਾਦਸੋਂ, 31 ਜਨਵਰੀ (ਪ੍ਰਦੀਪ ਦੰਦਰਾਲਾ)-ਬੀਤੇ ਦਿਨੀਂ ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਦੰਦਰਾਲਾ ਖਰੋੜ ਵਿਖੇ ਨਗਰ ਵਾਸੀਆਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਰਹਿਮਤ ਮਸਜਿਦ ਦੀ ਨੀਂਹ ਹਜ਼ਰਤ ਮੌਲਾਨਾ ਮੁਹੰਮਦ ਉਸਮਾਨ ਲੁਧਿਆਨਵੀ ਸ਼ਾਹੀ ਇਮਾਮ ਪੰਜਾਬ ਨੇ ...

ਪੂਰੀ ਖ਼ਬਰ »

ਸਰਕਾਰੀ ਨੌਕਰੀਆਂ 'ਚ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਬਣਦਾ ਕੋਟਾ ਨਾ ਦੇਣ 'ਤੇ ਵਾਰਸਾਂ 'ਚ ਭਾਰੀ ਰੋਸ

ਨਾਭਾ, 31 ਜਨਵਰੀ (ਕਰਮਜੀਤ ਸਿੰਘ)-ਫਰੀਡਮ ਫਾਈਟਰ ਉੱਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ 'ਚ ਆਜ਼ਾਦੀ ਘੁਲਾਟੀਏ ਪਰਿਵਾਰਾਂ ਲਈ ਕੋਟਾ ਨਾ ਦਿੱਤੇ ਜਾਣ 'ਤੇ ਰੋਸ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਦਿਆਲ ਕੰਬੋਜ ਪੁਲਿਸ ਸਟੇਸ਼ਨ ਪੁੱਜੇ

ਰਾਜਪੁਰਾ, 31 ਜਨਵਰੀ (ਰਣਜੀਤ ਸਿੰਘ)-ਇੱਥੋਂ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਖ਼ਿਲਾਫ਼ ਪੱਤਰਕਾਰ ਰਾਮੇਸ਼ ਸ਼ਰਮਾ ਦੇ ਖ਼ੁਦਕੁਸ਼ੀ ਮਾਮਲੇ ਵਿਚ ਕੇਸ ਦਰਜ ਹੋ ਗਿਆ ਸੀ ਪਰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਮਨਜ਼ੂਰ ਕਰਦਿਆਂ ਦੋ ਹਫ਼ਤੇ ਦੇ ਵਿਚ ...

ਪੂਰੀ ਖ਼ਬਰ »

ਰਾਜਪੁਰਾ ਪੈ੍ਰੱਸ ਕਲੱਬ ਵਲੋਂ ਲਗਾਏ ਖ਼ੂਨਦਾਨ ਕੈਂਪ 'ਚ 148 ਖ਼ੂਨਦਾਨੀਆਂ ਵਲੋਂ ਖ਼ੂਨਦਾਨ

ਰਾਜਪੁਰਾ, 31 ਜਨਵਰੀ (ਜੀ.ਪੀ. ਸਿੰਘ)-ਰਾਜਪੁਰਾ ਪੈੱ੍ਰਸ ਕਲੱਬ ਵਲੋਂ ਸ਼ਹੀਦ ਪੱਤਰਕਾਰ ਭੋਲਾ ਨਾਥ ਮਾਸੂਮ ਦੀ ਯਾਦ 'ਚ ਪ੍ਰਧਾਨ ਜਗਨੰਦਨ ਗੁਪਤਾ ਅਤੇ ਪ੍ਰਾਜੈਕਟ ਡਾਇਰੈਕਟਰ ਦਿਨੇਸ਼ ਕੁਮਾਰ ਦੀ ਅਗਵਾਈ 'ਚ 17ਵਾਂ ਖ਼ੂਨਦਾਨ ਕੈਂਪ ਸਥਾਨਕ ਰੋਟਰੀ ਕਲੱਬ ਵਿਖੇ ਲਗਾਇਆ ਗਿਆ | ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦਾ ਉਪ ਕੁਲਪਤੀ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਵੇ- ਡਾ. ਦਿਓਲ

ਪਟਿਆਲਾ, 31 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਐਸੋਸੀਏਸ਼ਨ (ਪੂਟਾ) ਦੇ ਸੱਦੇ 'ਤੇ ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕਾਂ ਵਲੋਂ ਉਪ ਕੁਲਪਤੀ ਦਫ਼ਤਰ ਅੱਗੇ ਲਗਾਤਾਰ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ ਅਤੇ ਧਰਨੇ ਦੌਰਾਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਭਾਰਤ ਦੇ ਆਜ਼ਾਦੀ ਸੰਘਰਸ਼ 'ਚ ਪੰਜਾਬ ਦਾ ਯੋਗਦਾਨ' ਵਿਸ਼ੇ 'ਤੇ ਭਾਸ਼ਨ ਕਰਵਾਇਆ

ਪਟਿਆਲਾ, 31 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਵਲੋਂ '14ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਯਾਦਗਾਰੀ ਭਾਸ਼ਨ' ਸੈਨੇਟ ਹਾਲ ਵਿਖੇ ਕਰਵਾਇਆ ਗਿਆ | 'ਭਾਰਤ ਦੇ ਆਜ਼ਾਦੀ ਸੰਘਰਸ਼ ਵਿਚ ...

ਪੂਰੀ ਖ਼ਬਰ »

ਨਿਊ ਲਾਲ ਬਾਗ ਫੀਡਰ ਨਾਲ ਸੰਬੰਧਿਤ ਇਲਾਕੇ ਦੀ ਬਿਜਲੀ ਅੱਜ ਰਹੇਗੀ ਬੰਦ

ਪਟਿਆਲਾ, 31 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਇੰਜ. ਅਖੀਲੇਸ਼ ਸ਼ਰਮਾ ਵਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਗਿਆ ਕਿ 66ਕੇ.ਵੀ ਰਾਜਿੰਦਰਾ ਗਰਿੱਡ ਤੋਂ ਚਲਦੇ 11ਕੇ.ਵੀ. ਨਿਊ ਲਾਲ ਬਾਗ ਫੀਡਰ ਦੇ ਏਰੀਏ ਦੀ ...

ਪੂਰੀ ਖ਼ਬਰ »

ਜੈ ਇੰਦਰ ਕੌਰ ਨੇ ਸਨੌਰ ਨਗਰ ਕੌਂਸਲ ਦੇ ਮੀਤ ਪ੍ਰਧਾਨ ਨੂੰ ਭਾਜਪਾ 'ਚ ਕੀਤਾ ਸ਼ਾਮਿਲ

ਪਟਿਆਲਾ, 31 ਜਨਵਰੀ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਦੀ ਸੂਬਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਇੱਥੇ ਸਾਬਕਾ ਕਾਂਗਰਸੀ ਅਤੇ ਸਨੌਰ ਨਗਰ ਕੌਂਸਲ ਦੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਹਰੀਕਾ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਕੀਤਾ ਹੈ | ਹਰੀਕਾ ਦਾ ਪਾਰਟੀ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਨਾਭਾ ਨੇ ਕਰਵਾਇਆ ਪਾਸਿੰਗ ਆਊਟ ਸਮਾਰੋਹ

ਨਾਭਾ, 31 ਜਨਵਰੀ (ਜਗਨਾਰ ਸਿੰਘ ਦੁਲੱਦੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਨੇ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਆਈ.ਐੱਸ.ਸੀ. ਬੈਚ 2023 ਦੇ ਪਾਸਿੰਗ ਆਊਟ ਸਮਾਰੋਹ ਦੀ ਪ੍ਰਧਾਨਗੀ ਕੀਤੀ | ਸਮਾਗਮ ਦੇ ਆਰੰਭ 'ਚ ਵਿਦਿਆਰਥੀ ਇਕ ਕਾਫ਼ਲੇ ਦੇ ...

ਪੂਰੀ ਖ਼ਬਰ »

ਪੰਜਾਬ 'ਚ ਅਗਲੀ ਸਰਕਾਰ ਭਾਜਪਾ ਦੀ ਹੋਵੇਗੀ-ਜੇ.ਪੀ. ਨੱਢਾ

ਪਟਿਆਲਾ, 31 ਜਨਵਰੀ (ਅ.ਸ. ਆਹਲੂਵਾਲੀਆ)-ਇੰਟਰਨੈਸ਼ਨਲ ਕੁਰੱਪਸ਼ਨ ਕੰਟਰੋਲ ਬਿਊਰੋ ਦੇ ਨੈਸ਼ਨਲ ਚੇਅਰਮੈਨ ਹਰਸ਼ ਸਿੰਗਲਾ, ਪੰਜਾਬ ਦੇ ਚੇਅਰਮੈਨ ਸਾਹਿਲ ਰਾਣਾ, ਸ਼ਿਵ ਸਿੰਗਲਾ ਅਤੇ ਮਨੁ ਬਾਂਸਲ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ | ਇਸ ...

ਪੂਰੀ ਖ਼ਬਰ »

ਮਹਿੰਦਰਾ ਕਾਲਜ ਦੇ ਪਿੰ੍ਰਸੀਪਲ ਡਾ. ਸਿਮਰਤ ਕੌਰ ਨੂੰ ਦਿੱਤੀ ਵਿਦਾਇਗੀ ਪਾਰਟੀ

ਪਟਿਆਲਾ, 31 ਜਨਵਰੀ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਸਟਾਫ਼ ਕਲੱਬ ਵਲੋਂ ਕਾਲਜ ਦੀ ਪਿ੍ੰਸੀਪਲ ਡਾ. ਸਿਮਰਤ ਕੌਰ ਨੂੰ ਸੇਵਾ ਮੁੁਕਤੀ ਮੌਕੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਕਾਲਜ ਦੇ ਅੰਗਰੇਜ਼ੀ ਵਿਭਾਗ ਦੇ ਪ੍ਰੋਫੈਸਰ ਪਰਮਿੰਦਰ ...

ਪੂਰੀ ਖ਼ਬਰ »

ਸਜ਼ਾਵਾਂ ਪੂਰੀਆਂ ਕਰ ਚੁੱਕੇ ਹਰ ਧਰਮ ਦੇ ਵਿਅਕਤੀ ਦੀ ਰਿਹਾਈ ਲਈ ਦਸਤਖ਼ਤ ਕਰਾਂਗੇ-ਹਰਜੀਤ ਗਰੇਵਾਲ

ਪਾਤੜਾਂ, 31 ਜਨਵਰੀ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਦਰਬਾਰ ਸਾਹਿਬ 'ਤੇ ਹਮਲਾ ਕਰਨ ਵਾਲੀ ਕਾਂਗਰਸ ਜਿੱਥੇ ਸਿੱਖਾਂ ਦੇ ਹਿਰਦੇ ਵਲੂੰਧਰਣ ਲਈ ਜ਼ਿੰਮੇਵਾਰ ਹੈ ਉੱਥੇ ਹੀ ਹੁਣ ਆਮ ਆਦਮੀ ਪਾਰਟੀ ਅੰਮਿ੍ਤਪਾਲ ਸਿੰਘ ਵਲੋਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਡੀ.ਏ.ਵੀ ਸਕੂਲ ਨਾਭਾ 'ਚ ਕਰਵਾਇਆ ਸਪਰਸ਼ ਲੈਪਰੋਸੀ ਜਾਗਰੂਕਤਾ ਕੈਂਪ

ਨਾਭਾ, 31 ਜਨਵਰੀ (ਜਗਨਾਰ ਸਿੰਘ ਦੁਲੱਦੀ)-ਸਿਵਲ ਹਸਪਤਾਲ ਨਾਭਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੇ ਗੋਇਲ ਦੀ ਅਗਵਾਈ ਵਿਚ ਸਪਰਸ਼ ਲੈਪਰੋਸੀ ਜਾਗਰੂਕਤਾ ਕੈਂਪ ਤਹਿਤ ਐਂਟੀ ਲੈਪਰੋਸੀ ਦਿਵਸ ਡੀ.ਏ.ਵੀ ਸਕੂਲ ਨਾਭਾ ਵਿਖੇ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਡਾ. ਸੰਜੇ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਨੇ ਗੁ: ਰੌੜੀ ਸਾਹਿਬ ਚਹਿਲ ਵਿਖੇ ਮਨਾਇਆ ਦਸਵੀਂ ਦਾ ਦਿਹਾੜਾ

ਭਾਦਸੋਂ, 31 ਜਨਵਰੀ (ਗੁਰਬਖਸ਼ ਸਿੰਘ ਵੜੈਚ)-ਇਲਾਕੇ ਦੇ ਸਮੂਹ ਟਰਾਂਸਪੋਰਟਰਾਂ ਵਲੋਂ ਆਪਣੇ ਕਾਰੋਬਾਰ ਦੀ ਚੜ੍ਹਦੀਕਲਾ ਅਤੇ ਸੁੱਖ ਸ਼ਾਂਤੀ ਲਈ ਗੁਰਦੁਆਰਾ ਰੌੜੀ ਸਾਹਿਬ ਚਹਿਲ ਵਿਖੇ ਦਸਵੀਂ ਦੇ ਦਿਹਾੜਾ ਮੌਕੇ ਨਤਮਸਤਕ ਹੋਏ | ਅੰਮਿ੍ਤ ਵੇਲੇ ਅਖੰਡ ਪਾਠ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਆਮ ਆਦਮੀ ਮੁਹੱਲਾ ਕਲੀਨਿਕਾਂ ਦੇ ਨਾਂਅ ਸਰਕਾਰ ਸਿਰਫ਼ ਖਾਨਾਪੂਰਤੀ ਕਰ ਰਹੀ ਹੈ-ਡਾ. ਬਹਾਦੁਰ ਸਿੰਘ

ਘੱਗਾ, 31 ਜਨਵਰੀ (ਵਿਕਰਮਜੀਤ ਸਿੰਘ ਬਾਜਵਾ)-ਸਰਕਾਰ ਵਲੋਂ ਭਾਵੇਂ ਪਿੰਡ-ਪਿੰਡ ਮੁਹੱਲਾ ਕਲੀਨਿਕ ਬਣਾਉਣ ਦੇ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦੀਆਂ ਟਾਹਰਾਂ ਮਾਰਦਿਆਂ ਇਸ਼ਤਿਹਾਰਾਂ ਅਤੇ ਬੋਰਡਾਂ 'ਤੇ ਲੱਖਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ...

ਪੂਰੀ ਖ਼ਬਰ »

ਰੂੜੀਆਂ ਦੀ ਜ਼ਮੀਨ 'ਤੇ ਕੀਤੇ ਜਾ ਰਹੇ ਕਬਜ਼ੇ ਨੂੰ ਲੈ ਕੇ ਮਾਹੌਲ ਗਰਮਾਇਆ

ਬਨੂੜ, 31 ਜਨਵਰੀ (ਭੁਪਿੰਦਰ ਸਿੰਘ)-ਬਨੂੜ ਦੇ ਵਾਰਡ ਨੰਬਰ 12 ਬਾਂਡਿਆ ਬਸੀ ਵਿਖੇ ਅੱਜ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਸੱਤਾਧਾਰੀ ਪਾਰਟੀ ਦੇ ਕੌਂਸਲਰ ਦੀ ਅਗਵਾਈ ਹੇਠ ਆਏ ਨੌਜਵਾਨਾਂ ਨੇ ਕੰਬੋਜ ਭਾਈਚਾਰੇ ਵਲੋਂ ਪਿਛਲੇ 6 ਦਹਾਕੇ ਤੋਂ ਲਗਾਈਆਂ ਜਾ ਰਹੀਆਂ ਰੂੜੀਆਂ ...

ਪੂਰੀ ਖ਼ਬਰ »

ਆਮ ਆਦਮੀ ਮੁਹੱਲਾ ਕਲੀਨਿਕਾਂ ਦੇ ਨਾਂਅ ਸਰਕਾਰ ਸਿਰਫ਼ ਖਾਨਾਪੂਰਤੀ ਕਰ ਰਹੀ ਹੈ-ਡਾ. ਬਹਾਦੁਰ ਸਿੰਘ

ਘੱਗਾ, 31 ਜਨਵਰੀ (ਵਿਕਰਮਜੀਤ ਸਿੰਘ ਬਾਜਵਾ)-ਸਰਕਾਰ ਵਲੋਂ ਭਾਵੇਂ ਪਿੰਡ-ਪਿੰਡ ਮੁਹੱਲਾ ਕਲੀਨਿਕ ਬਣਾਉਣ ਦੇ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦੀਆਂ ਟਾਹਰਾਂ ਮਾਰਦਿਆਂ ਇਸ਼ਤਿਹਾਰਾਂ ਅਤੇ ਬੋਰਡਾਂ 'ਤੇ ਲੱਖਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ...

ਪੂਰੀ ਖ਼ਬਰ »

ਡਾ. ਓਬਰਾਏ ਨੂੰ ਜਗਤ ਗੁਰੂ ਨਿਰਸਵਾਰਥ ਪਰਉਪਕਾਰੀ ਸਨਮਾਨ

ਪਟਿਆਲਾ, 31 ਜਨਵਰੀ (ਅ.ਸ. ਆਹਲੂਵਾਲੀਆ)-ਉਦਯੋਗਪਤੀ ਡਾ. ਐੱਸ.ਪੀ. ਸਿੰਘ ਓਬਰਾਏ (ਦੁਬਈ) ਵਲੋਂ ਆਪਣੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੁਆਰਾ ਲੋਕ ਭਲਾਈ, ਦੀਨ ਦੁਖੀਆਂ ਲਈ ਜਾਰੀ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਜਗਤ ਗੁਰੂ ਨਿਰਸਵਾਰਥ ਪਰਉਪਕਾਰੀ ਸਨਮਾਨ ...

ਪੂਰੀ ਖ਼ਬਰ »

ਭਾਰਤੀ ਫ਼ੌਜ 'ਚ ਡਿਊਟੀ ਨਿਭਾ ਰਹੇ ਨੌਜਵਾਨ ਦਾ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਘੱਗਾ, 31 ਜਨਵਰੀ (ਵਿਕਰਮਜੀਤ ਸਿੰਘ ਬਾਜਵਾ)-ਘੱਗਾ ਦੇ ਭਾਰਤੀ ਫ਼ੌਜ 'ਚ ਡਿਊਟੀ ਨਿਭਾ ਰਹੇ ਨੌਜਵਾਨ ਨਾਇਕ ਭੁਪਿੰਦਰ ਸਿੰਘ ਦਾ ਪਠਾਨਕੋਟ ਵਿਖੇ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦੀ ਅਚਾਨਕ ਮੌਤ ਕਰ ਕੇ ਇਲਾਕੇ 'ਚ ਸੋਗ ਦੀ ਲਹਿਰ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX