ਤਾਜਾ ਖ਼ਬਰਾਂ


ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  2 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  12 minutes ago
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
ਕਰਨਾਟਕ : 10 ਮਈ ਨੂੰ ਹੋਣਗੀਆਂ ਚੋਣਾਂ
. . .  15 minutes ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ 10 ਮਈ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀਆਂ...
ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  29 minutes ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  6 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  36 minutes ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  41 minutes ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  48 minutes ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  59 minutes ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 1 hour ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 1 hour ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  27 minutes ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 3 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 4 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554
ਵਿਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਣਾ ਚਾਹੀਦਾ ਹੈ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾਵਾਂ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਹੁਸ਼ਿਆਰਪੁਰ / ਮੁਕੇਰੀਆਂ

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਭੁੱਲੀ ਸੂਬਾ ਸਰਕਾਰ, ਸੰਗਤਾਂ 'ਚ ਰੋਸ

ਬੀਣੇਵਾਲ, 1 ਫਰਵਰੀ (ਬੈਜ ਚੌਧਰੀ)-ਗੁਰੂ ਰਵਿਦਾਸ ਜੀ ਦੀ ਨਾਮਲੇਵਾ ਸੰਗਤ ਦੇ ਪ੍ਰਮੁੱਖ ਤੀਰਥ ਅਸਥਾਨ ਵਜੋਂ ਜਾਣੇ ਜਾਂਦੇ ਗੁਰੂ ਰਵਿਦਾਸ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਹਰ ਸਾਲ ਵੱਡੇ ਪੱਧਰ 'ਤੇ ਮਨਾਏ ਜਾਦੇ ਰਹੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਨਜ਼ਰ-ਅੰਦਾਜ਼ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਇਸ ਪਵਿੱਤਰ ਅਸਥਾਨ 'ਤੇ ਗੁਰੂ ਰਵਿਦਾਸ ਜੀ ਨੇ 4 ਸਾਲ 2 ਮਹੀਨੇ ਅਤੇ 11 ਦਿਨ ਭਗਤੀ ਕੀਤੀ ਅਤੇ ਸੰਗਤ ਨੂੰ ਬਾਣੀ ਨਾਲ ਜੋੜਿਆ ਸੀ | ਇਸ ਪਵਿੱਤਰ ਅਸਥਾਨ 'ਤੇ ਹਰ ਸਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸੂਬਾ ਸਰਕਾਰ ਵਲੋਂ ਸੂਬਾ ਪੱਧਰੀ ਸਮਾਗਮ ਕਰ ਕੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਸੀ | ਇਸ ਵਾਰੀ ਇਹ ਪ੍ਰਕਾਸ਼ ਦਿਹਾੜਾ 5 ਫਰਵਰੀ ਐਤਵਾਰ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਪਰ ਅਜੇ ਤਕ ਸੂਬੇ ਦੀ 'ਆਪ' ਸਰਕਾਰ ਨੇ ਇਨਾਂ ਸਮਾਗਮਾਂ ਸਬੰਧੀ ਚੁੱਪੀ ਧਾਰੀ ਹੋਈ ਹੈ ਜਿਸ ਕਰਕੇ ਗੁਰੂ ਰਵਿਦਾਸ ਜੀ ਨਾਮ ਲੇਵਾ ਸੰਗਤ 'ਚ ਭਾਰੀ ਰੋਸ ਹੈ | ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਇਸ ਸੂਬਾ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਸ਼ਾਮਿਲ ਹੋ ਕੇ ਗੁਰੂ ਰਵਿਦਾਸ ਜੀ ਨਾਮ ਲੇਵਾ ਸੰਗਤ ਵਿਚ ਹਾਜ਼ਰ ਹੋ ਕੇ ਗੁਰੂ ਘਰ ਤੋਂ ਆਸ਼ੀਰਵਾਦ ਲੈ ਕੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚਲਣ ਦਾ ਪ੍ਰਣ ਕਰਦੇ ਸਨ ਅਤੇ ਗੁਰੂ ਘਰ ਖ਼ੁਸ਼ੀਆਂ ਪ੍ਰਾਪਤ ਕਰ ਕੇ ਇਸ ਪਵਿੱਤਰ ਅਸਥਾਨ ਲਈ ਸਰਕਾਰ ਵਲੋਂ ਐਲਾਨ ਵੀ ਕਰਦੇ ਸਨ | ਪਰ ਇਸ ਸਾਲ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਮੁਕੱਦਸ ਅਸਥਾਨ ਨੂੰ ਭੁਲਾ ਦਿੱਤਾ ਲੱਗਦਾ ਹੈ | ਇਸ ਵਾਰੀ ਸਰਕਾਰ ਵਲੋਂ ਨਾ ਤਾਂ ਸੂਬਾ ਪੱਧਰੀ ਸਮਾਗਮ ਸਬੰਧੀ ਕੋਈ ਐਲਾਨ ਕੀਤਾ ਗਿਆ ਹੈ ਨਾ ਹੀ ਕਿਸੇ ਮੰਤਰੀ ਦੀ ਸਮਾਗਮਾਂ ਵਿਚ ਹਾਜ਼ਰੀ ਲਵਾਉਣ ਲਈ ਡਿਊਟੀ ਲਗਾਈ ਗਈ ਹੈ ਜਿਸ ਕਰਕੇ ਗੁਰੂ ਰਵਿਦਾਸ ਜੀ ਨਾਮ ਲੇਵਾ ਸੰਗਤ ਵਿਚ ਭਾਰੀ ਰੋਸ ਹੈ | ਇਸ ਸਬੰਧੀ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਯੂਥ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਮਰਪ੍ਰੀਤ ਸਿੰਘ ਲਾਲੀ,ਬਲਾਕ ਕਾਂਗਰਸ ਪ੍ਰਧਾਨ ਬਲਦੇਵ ਰਾਜ ਖੇਪੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਵਨ ਕਟਾਰੀਆ,ਯੂਥ ਕਾਂਗਰਸ ਪ੍ਰਧਾਨ ਕਮਲ ਕਟਾਰੀਆ ਸਰਪੰਚ ਨੇ ਦੱਸਿਆ ਕਿ ਕਾਂਗਰਸ ਸਰਕਾਰ ਸਮੇਂ ਹਰ ਸਾਲ ਸ੍ਰੀ ਖੁਰਾਲਗੜ੍ਹ ਸਾਹਿਬ ਵਿਚ ਪ੍ਰਕਾਸ਼ ਦਿਹਾੜੇ 'ਤੇ ਸੂਬਾ ਪੱਧਰੀ ਸਮਾਗਮ ਕਰਵਾ ਕੇ ਗੁਰੂ ਸਾਹਿਬ ਨੂੰ ਯਾਦ ਕੀਤਾ ਜਾਂਦਾ ਸੀ ਹਰ ਸਾਲ ਕੈਬਨਿਟ ਮੰਤਰੀ ਸਮਾਗਮਾਂ ਵਿਚ ਹਾਜ਼ਰੀ ਭਰਦੇ ਸਨ | ਓਧਰ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਕੌਮੀ ਸੀਨੀਅਰ ਉਪ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ,ਸਰਕਲ ਪ੍ਰਧਾਨ ਜਗਦੇਵ ਸਿੰਘ ਮਾਨਸੋਵਾਲ,ਅਵਤਾਰ ਸਿੰਘ ਨਾਨੋਵਾਲ ਨੇ ਦੱਸਿਆ ਕਿ ਅਕਾਲੀ ਭਾਜਪਾ ਸਰਕਾਰ ਵਲੋਂ ਇਸ ਪ੍ਰਕਾਸ਼ ਦਿਹਾੜੇ ਨੂੰ ਸੂਬਾ ਪੱਧਰੀ ਸਮਾਗਮ ਘੋਸ਼ਿਤ ਕੀਤਾ ਗਿਆ ਸੀ ਅਤੇ ਹਰ ਸਾਲ ਇਸ ਅਸਥਾਨ 'ਤੇ ਸਾਡੇ ਮੰਤਰੀ ਸਾਹਿਬਾਨ ਆ ਕੇ ਹਾਜ਼ਰੀ ਭਰਦੇ ਸਨ | ਇੱਥੋਂ ਤੱਕ ਕਿ ਖੁਦ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਨੇ ਇਸ ਪਵਿੱਤਰ ਅਸਥਾਨ 'ਤੇ ਆ ਕੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੀਨਾਰ-ਏ-ਬੇਗਮ ਪੁਰਾ ਦਾ ਨੀਂਹ-ਪੱਥਰ ਰੱਖਿਆ ਸੀ ਅਤੇ ਸੜਕਾਂ ਚੌੜੀਆਂ ਕਰਨ ਸਮੇਤ ਕਈ ਪ੍ਰਾਜੈਕਟਾਂ ਨੂੰ ਸ਼ੁਰੂ ਕਰਵਾਇਆ ਸੀ |

ਜ਼ਿਲ੍ਹੇ 'ਚ ਅਨਾਥ ਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਜ਼ਰੂਰੀ- ਕੋਮਲ ਮਿੱਤਲ

ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ 0 ਤੋਂ 18 ਸਾਲ ਤੱਕ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਈਲ ਜਸਟਿਸ ਐਕਟ-2015 ਦੀ ਧਾਰਾ 41 (1) ਤਹਿਤ ਰਜਿਸਟਰਡ ਨਹੀਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਤੋਂ ਨਾਰਾਜ਼ ਐਨ. ਪੀ. ਐੱਸ. ਮੁਲਾਜ਼ਮ ਕਰਨਗੇ ਸੰਘਰਸ਼

ਕੋਟਫ਼ਤੂਹੀ, 1 ਫਰਵਰੀ (ਅਟਵਾਲ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਕੋਟਫ਼ਤੂਹੀ ਦੀ ਬਲਾਕ ਪੱਧਰੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਐਲਾਨ ਤੋਂ ਬਾਅਦ ਕੀਤੇ ਅਧੂਰੇ ਨੋਟੀਫ਼ਿਕੇਸ਼ਨ ਨੂੰ ਆੜੇ ਹੱਥੀਂ ਲਿਆ ਗਿਆ ...

ਪੂਰੀ ਖ਼ਬਰ »

4 ਤੇ 5 ਮਾਰਚ ਨੂੰ ਹੁਸ਼ਿਆਰਪੁਰ 'ਚ ਲੱਗੇਗਾ 'ਹੁਸ਼ਿਆਰਪੁਰ ਵਿਰਸਾ ਮੇਲਾ'- ਡੀ. ਸੀ.

ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ 4 ਤੇ 5 ਮਾਰਚ ਨੂੰ ਸੈਰ ਸਪਾਟਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ 'ਹੁਸ਼ਿਆਰਪੁਰ ਵਿਰਸਾ ਮੇਲਾ' ਲਾਜਵੰਤੀ ਮਲਟੀਪਰਪਜ਼ ਆਊਟਡੋਰ ਸਟੇਡੀਅਮ 'ਚ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਬੈਂਕ ਮੈਨੇਜਰ ਦਾ ਮੋਟਰਸਾਈਕਲ ਚੋਰੀ

ਮੁਕੇਰੀਆਂ, 1 ਫਰਵਰੀ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਬੈਂਕ ਮੈਨੇਜਰ ਦਾ ਮੋਟਰਸਾਈਕਲ ਚੋਰੀ ਹੋਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਾਲਕ ਰਾਮ ਪੁੱਤਰ ਇੰਦਰਜੀਤ ਸਿੰਘ ਵਾਸੀ ਪਿੰਡ ਸਰਨਾ ਜ਼ਿਲ੍ਹਾ ਪਠਾਨਕੋਟ ਨੇ ਦੱਸਿਆ ...

ਪੂਰੀ ਖ਼ਬਰ »

ਜਨਤਕ ਇਕੱਠ ਤੇ ਹੋਰ ਸਮਾਗਮਾਂ 'ਚ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ

ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ ਜਨਤਕ ਇਕੱਠ, ਧਾਰਮਿਕ ਥਾਵਾਂ, ...

ਪੂਰੀ ਖ਼ਬਰ »

500 ਨਸ਼ੀਲੀਆਂ ਗੋਲੀਆਂ ਸਮੇਤ ਦੋ ਮੋਟਰਸਾਈਕਲ ਸਵਾਰ ਕਾਬੂ

ਗੜ੍ਹਸ਼ੰਕਰ, 1 ਫਰਵਰੀ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇੰਸਪੈਕਟਰ ਕਰਨੈਲ ਸਿੰਘ ਐੱਸ.ਐੱਚ.ਓ. ਗੜ੍ਹਸ਼ੰਕਰ ਨੇ ...

ਪੂਰੀ ਖ਼ਬਰ »

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਰਵਾਨਾ ਹੋਵੇਗੀ ਬੇਗਮਪੁਰਾ ਐਕਸਪ੍ਰੈੱਸ

ਜਲੰਧਰ, 1 ਫਰਵਰੀ (ਹਰਵਿੰਦਰ ਸਿੰਘ ਫੁੱਲ)-ਕਾਂਸ਼ੀ ਬਨਾਰਸ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਸ਼ਰਧਾਲੂਆਂ ਨੂੰ ਲੈ ਕੇ ਬੇਗਮਪੁਰਾ ਐਕਸਪ੍ਰੈੱਸ 2 ਫਰਵਰੀ ਨੂੰ ਜਲੰਧਰ ਸ਼ਹਿਰ ਰੇਲਵੇ ਸਟੇਸ਼ਨ ਤੋਂ ਰਾਵਾਨਾ ਹੋਵੇਗੀ | ਡਿਪਟੀ ਕਮਿਸ਼ਨਰ ਜਸਪ੍ਰੀਤ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਨੂੰ ਮੁਹੱਲਾ ਕਲੀਨਿਕ 'ਚ ਬਦਲਣ ਖਿਲਾਫ਼ ਸਰਕਾਰ ਵਿਰੁੱਧ ਪ੍ਰਦਰਸ਼ਨ

ਹੁਸ਼ਿਆਰਪੁਰ, 1 ਫ਼ਰਵਰੀ (ਹਰਪ੍ਰੀਤ ਕੌਰ)-ਪਿੰਡ ਚੱਕੋਵਾਲ ਬ੍ਰਾਹਮਣਾਂ ਵਿਖੇ ਉੱਥੋਂ ਦੇ ਸਰਕਾਰੀ ਹਸਪਤਾਲ ਨੂੰ ਮੁਹੱਲਾ ਕਲੀਨਿਕ ਵਿਚ ਬਦਲਣ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਾਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਬਲਾਕ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਤਿੰਨ ਵਿਅਕਤੀ ਡਰੱਗ ਮਨੀ ਸਮੇਤ ਗਿ੍ਫ਼ਤਾਰ

ਟਾਂਡਾ ਉੜਮੁੜ, 1 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਿਸ ਨੇ ਪਿੰਡ ਕੋਟਲੀ ਜੰਡ ਨਜ਼ਦੀਕ ਇੱਕ ਹਵੇਲੀ ਵਿਚੋਂ ਵੱਡੀ ਮਾਤਰਾ ਵਿਚ ਨਸ਼ੀਲੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਹੋਈ ਮੌਤ ਸੰਬੰਧੀ ਮਾਮਲਾ ਦਰਜ

ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ)-ਛੁੱਟੀ ਉਪਰੰਤ ਸਕੂਲ ਤੋਂ ਆਪਣੇ ਪੋਤੇ ਨੂੰ ਲੈ ਕੇ ਘਰ ਆ ਰਹੇ ਬਜ਼ੁਰਗ ਦੀ ਮੌਤ ਹੋਣ ਵਾਲੇ ਮਾਮਲੇ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਹਾਲਾਂਕਿ ਪੁਲਿਸ ਨੇ ਕਿਸੇ ਨੂੰ ਨਾਮਜ਼ਦ ਨਹੀਂ ਕੀਤਾ | ਪ੍ਰਾਪਤ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ

ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ 3 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਪਿੰਡ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਕੋਟਫ਼ਤੂਹੀ, 1 ਫਰਵਰੀ (ਅਟਵਾਲ)-ਏ.ਐੱਸ. ਆਈ ਜਸਵੀਰ ਸਿੰਘ ਚੌਕੀ ਅਜਨੋਹਾ ਪੁਲਿਸ ਪਾਰਟੀ ਨਾਲ ਗਸ਼ਤ ਦੇ ਸਬੰਧ ਵਿਚ ਟੀ. ਪੁਆਇੰਟ ਨਡਾਲੋਂ ਵਿਖੇ ਮੌਜੂਦ ਸੀ, ਤਾ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਅਮਨਦੀਪ ਸਿੰਘ ਅਮਨ ਨਿਵਾਸੀ ਅਜਨੋਹਾ ਚੋਰੀ ਦੇ ਸਪਲੈਂਡਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਤੇ ਖ਼ੂਨਦਾਨ ਕੈਂਪ 5 ਨੂੰ

ਬੀਣੇਵਾਲ, 1 ਫਰਵਰੀ (ਚੌਧਰੀ)-ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਜੀ ਸ੍ਰੀ ਖੁਰਾਲਗੜ੍ਹ ਸਾਹਿਬ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਘਰ ਵਿਖੇ ਅੱਖਾਂ ਦੇ ...

ਪੂਰੀ ਖ਼ਬਰ »

ਜਗਤ ਪੰਜਾਬੀ ਸਭਾ ਕੈਨੇਡਾ ਵਲੋਂ ਸ਼ਖ਼ਸੀਅਤਾਂ ਦੇ ਸਨਮਾਨ ਦੀਆਂ ਤਿਆਰੀਆਂ ਮੁਕੰਮਲ

ਬੁੱਲ੍ਹੋਵਾਲ, 1 ਫਰਵਰੀ (ਲੁਗਾਣਾ)-ਜਗਤ ਪੰਜਾਬੀ ਸਭਾ ਕੈਨੇਡਾ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸਿਰਮੌਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਸਮਾਗਮ ਜੋ 5 ਫਰਵਰੀ ਦਿਨ ਐਤਵਾਰ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ...

ਪੂਰੀ ਖ਼ਬਰ »

ਬਾਗਪੁਰ-ਸਤੌਰ ਸਕੂਲ 'ਚ ਇੰਡੀਆ ਸਕਿੱਲ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ

ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਇੰਡੀਆ ਸਕਿੱਲ ਮੁਹਿੰਮ ਅਧੀਨ ਜ਼ਿਲ੍ਹਾ ਪੱਧਰੀ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ ਦੇ ਹੁਨਰ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਵਿਖੇ ਕਰਵਾਏ ਗਏ, ਜਿਸ 'ਚ ਜ਼ਿਲ੍ਹੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ-ਅਨਿਲ ਵਸ਼ਿਸ਼ਟ

ਹਾਜੀਪੁਰ, 1 ਫਰਵਰੀ (ਜੋਗਿੰਦਰ ਸਿੰਘ)- ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ ਤੇ ਲੋਕ ਪੰਜਾਬ ਅੰਦਰ ਸਰਕਾਰ ਦੇ ਬਣਨ ਨਾਲ ਦੁਖੀ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਮੰਡਲ ਪ੍ਰਧਾਨ ਤੇ ਬਲਾਕ ਸੰਮਤੀ ਹਾਜੀਪੁਰ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਛੋਟੀ ਉਮਰ ਵਿਚ ਸਤਪਰਵਾਨ ਸਿੰਘ ਨੇ ਦਸੂਹਾ ਦਾ ਨਾਂਅ ਕੀਤਾ ਰੌਸ਼ਨ

ਦਸੂਹਾ, 1 ਫਰਵਰੀ (ਕੌਸ਼ਲ)- ਦਸੂਹਾ ਦਾ ਇਕ 10 ਸਾਲਾ ਬੱਚਾ ਭੰਗੜਾ ਜਗਤ ਵਿਚ ਛੋਟੀ ਉਮਰ ਵਿਚ ਹਰ ਇੱਕ ਕੰਪੀਟੀਸ਼ਨ ਵਿਚ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕਰ ਰਿਹਾ ਹੈ, ਦੂਜੇ ਪਾਸੇ ਛੋਟੀ ਉਮਰ ਵਿਚ ਇਸ ਬੱਚੇ ਦੀ ਪੱਗ ਬੰਨ੍ਹਣ ਦੀ ਕਲਾ ਵੀ ਕਾਫ਼ੀ ਚਰਚਾ ਦਾ ਵਿਸ਼ਾ ...

ਪੂਰੀ ਖ਼ਬਰ »

ਬਾਬਾ ਸੁਖਦੇਵ ਸਿੰਘ ਬੇਦੀ ਵਤਨ ਪਰਤੇ

ਟਾਂਡਾ ਉੜਮੁੜ, 1 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਟਾਂਡਾ ਅਸਥਾਨ ਬਾਬਾ ਸ੍ਰੀ ਚੰਦ ਟਾਂਡਾ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਬੇਦੀ ਆਪਣੀ ਇੰਗਲੈਂਡ ਦੀ ਫੇਰੀ ਉਪਰੰਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਟਾਂਡਾ ਪਹੁੰਚੇ | ...

ਪੂਰੀ ਖ਼ਬਰ »

ਗਜ਼ਟਿਡ ਅਤੇ ਨਾਨ-ਗਜ਼ਟਿਡ ਐੱਸ. ਸੀ. ਬੀ. ਸੀ. ਫੈਡਰੇਸ਼ਨ ਨੇ ਸਾਲਾਨਾ ਕਲੰਡਰ ਕੀਤਾ ਜਾਰੀ

ਦਸੂਹਾ, 1 ਫ਼ਰਵਰੀ (ਕੌਸ਼ਲ)- ਗਜ਼ਟਿਡ ਅਤੇ ਨਾਨ-ਗਜ਼ਟਿਡ ਐੱਸ.ਸੀ ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ (ਰਜਿ). ਪੰਜਾਬ ਦੇ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤਹਿਸੀਲ ਪ੍ਰਧਾਨ ਲੈਕਚਰਾਰ ...

ਪੂਰੀ ਖ਼ਬਰ »

ਫੁੱਟਬਾਲਰ ਨਿੰਦਰ ਰਾਏ ਮੋਰਾਂਵਾਲੀ ਦਾ ਪਾਵਰਲਿਫਟਿੰਗ 'ਚ ਮਾਅਰਕਾ

ਗੜ੍ਹਸ਼ੰਕਰ, 1 ਫਰਵਰੀ (ਧਾਲੀਵਾਲ)- ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਦਾ ਵਸਨੀਕ ਨੌਜਵਾਨ ਨਿੰਦਰ ਰਾਏ ਮੋਰਾਂਵਾਲੀ ਫੁੱਟਬਾਲ ਖੇਡ ਵਿਚ ਮੱਲਾਂ ਮਾਰਨ ਦੇ ਨਾਲ-ਨਾਲ ਹੁਣ ਪਾਵਰਲਿਫਟਿੰਗ ਵਿਚ ਮਾਅਰਕਾ ਮਾਰ ਰਿਹਾ ਹੈ | 37 ਸਾਲਾ ਨਿੰਦਰ ਰਾਏ ਮੋਰਾਂਵਾਲੀ ...

ਪੂਰੀ ਖ਼ਬਰ »

ਬਲਾਕ ਕਾਂਗਰਸ ਦਫ਼ਤਰ ਟਾਂਡਾ ਵਿਖੇ ਬਲਾਕ ਪ੍ਰਧਾਨ ਖੋਖਰ ਨੇ ਗਿਲਜੀਆਂ ਦੀ ਹਾਜ਼ਰੀ ਵਿਚ ਲਹਿਰਾਇਆ ਕੌਮੀ ਤਿਰੰਗਾ

ਟਾਂਡਾ ਉੜਮੁੜ, 1 ਫਰਵਰੀ (ਭਗਵਾਨ ਸਿੰਘ ਸੈਣੀ)- ਰਾਹੁਲ ਗਾਂਧੀ ਨੇ ਭਾਰਤ ਵਾਸੀਆਂ ਨਾਲ ਕੀਤੇ ਵਾਅਦੇ ਅਨੁਸਾਰ 'ਭਾਰਤ ਜੋੜੋ ਯਾਤਰਾ' ਦੇ ਆਖ਼ਰੀ ਦਿਨ ਲਾਲ ਚੌਕ ਵਿਖੇ ਕਾਂਗਰਸ ਦੇ ਦਫ਼ਤਰ ਕਸ਼ਮੀਰ ਵਿਖੇ ਤਿਰੰਗਾ ਲਹਿਰਾਇਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਐੱਸ. ਓ. ਐਫ. ਜੀ..ਕੇ. ਦੀ ਪ੍ਰੀਖਿਆ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 1 ਫਰਵਰੀ (ਭੁੱਲਰ, ਕੌਸ਼ਲ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਐੱਸ.ਓ.ਐਫ ਜੀ.ਕੇ. ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਐੱਸ. ਓ. ਐਫ ਦੀ ਜੀ.ਕੇ. ਦੀ ਪ੍ਰੀਖਿਆ ਵਿਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਪਹਿਲੀ ਜਮਾਤ ਦੇ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਹਿੰਦੀ ਸਾਹਿਤ ਸਿਰਜਣ ਮੁਕਾਬਲੇ 7 ਨੂੰ

ਹੁਸ਼ਿਆਰਪੁਰ, 1 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਭਾਸ਼ਾ ਦਫਤਰ ਵਲੋਂ 7 ਫ਼ਰਵਰੀ ਨੂੰ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਖੁਆਸ ਪੁਰਹੀਰ ਾਂ ਵਿਖੇ ਹਿੰਦੀ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਜਾਣਗੇ | ਇਹ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਡਾ. ...

ਪੂਰੀ ਖ਼ਬਰ »

'ਗੁਰੂ ਲਾਧੋ ਰੇ' ਮਹਾਨ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ - ਬਿੱਟੂ, ਬਿੱਲਾ

ਮਿਆਣੀ, 1 ਫਰਵਰੀ (ਹਰਜਿੰਦਰ ਵਿਖੇ ਮੁਲਤਾਨੀ)- ਪਿੰਡ ਸਲੇਮਪੁਰ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਨੌਜਵਾਨ ਕਲੱਬ ਸਲੇਮਪੁਰ ਤੇ ਜਲਾਲਪੁਰ ਵਲੋਂ ਪ੍ਰਵਾਸੀ ਭਾਰਤੀਆ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਮੱਖਣ ਸ਼ਾਹ ਲੁਬਾਣਾ ਨੂੰ ਸਮਰਪਿਤ ਗੁਰੂ ਲਾਧੋ ਰੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ 'ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਬੁੱਲ੍ਹੋਵਾਲ, 1 ਫਰਵਰੀ (ਲੁਗਾਣਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਸਰਹਾਲਾ ਮੁੂੰਡੀਆਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਇਸ ਵਿਚ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ, ਬੜੂ ਸਾਹਿਬ ਅਕੈਡਮੀ ...

ਪੂਰੀ ਖ਼ਬਰ »

ਜੀ. ਟੀ. ਯੂ. ਬੁੱਲ੍ਹੋਵਾਲ ਵਲੋਂ ਪ. ਸ. ਸ. ਫ. ਦਾ ਸਾਲ 2023 ਦਾ ਕੈਲੰਡਰ ਜਾਰੀ

ਬੁੱਲ੍ਹੋਵਾਲ, 1 ਫਰਵਰੀ (ਲੁਗਾਣਾ)- ਜੀ.ਟੀ.ਯੂ.ਬਲਾਕ ਬੁੱਲ੍ਹੋਵਾਲ ਦੇ ਪ੍ਰਧਾਨ ਜਸਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਬੀ.ਪੀ.ਈ.ਓ. ਦਫਤਰ ਵਿਖੇ ਇਕੱਤਰਤਾ ਕੀਤੀ ਗਈ¢ ਇਸ ਮੌਕੇ ਪ.ਸ.ਸ.ਫ. ਦਾ ਸਾਲ 2023 ਦਾ ਕਲੰਡਰ ਜਾਰੀ ਕੀਤਾ ਗਿਆ¢ ਜੀ.ਟੀ.ਯੂ. ਦੇ ਜ਼ਿਲਾ ਪ੍ਰਧਾਨ ਪਿ੍ੰਸੀਪਲ ...

ਪੂਰੀ ਖ਼ਬਰ »

ਬਹਾਦੁਰ ਸਿੰਘ ਸਿੱਧੂ ਤੇ ਜਤਿੰਦਰ ਕੌਰ ਸਿੱਧੂ ਵਲੋਂ ਇਕੱਠਿਆਂ 26ਵੀਂ ਵਾਰ ਖ਼ੂਨਦਾਨ

ਹੁਸ਼ਿਆਰਪੁਰ, 1 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਟਾਰ ਕੱਪਲ ਡੋਨਰ ਦੇ ਨਾਂਅ ਨਾਲ ਜਾਣੇ ਜਾਂਦੇ ਬਹਾਦੁਰ ਸਿੰਘ ਸਿੱਧੂ ਅਤੇ ਜਤਿੰਦਰ ਕੌਰ ਸਿੱਧੂ ਨੇ ਅੱਜ ਬਲੱਡ ਬੈਂਕ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਇਕੱਠਿਆਂ 26ਵੀਂ ਵਾਰ ਖੂਨਦਾਨ ਕੀਤਾ | ਵਰਣਨਯੋਗ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਭਗਤੀ ਗੀਤ 'ਧੰਨ ਗੁਰੂ ਰਵਿਦਾਸ ਜੀ' ਲੋਕ ਅਰਪਣ

ਹੁਸ਼ਿਆਰਪੁਰ, 1 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਮੌਕੇ ਦਰਬਾਰ ਬਾਬਾ ਫ਼ਰੀਦ ਬੂਲਾਂਵਾੜੀ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਜੀਤ ਸਾਜਨ ਵਲੋਂ ਲਿਖੇ ਅਤੇ ਗਾਏ ਗਏ ਭਗਤੀ ਗੀਤ 'ਧੰਨ ਗੁਰੂ ਰਵਿਦਾਸ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਹਿੰਦੀ ਸਾਹਿਤ ਸਿਰਜਣ ਮੁਕਾਬਲੇ 7 ਨੂੰ

ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ)- ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਦੀ ਅਗਵਾਈ 'ਚ 7 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਪੀਰ ਨਿਗਾਹੇ ਵਾਲਿਆਂ ਦੇ ਅਸਥਾਨ 'ਤੇ ਮੇਲਾ ਕਰਵਾਇਆ

ਚੱਬੇਵਾਲ, 1 ਫਰਵਰੀ (ਪਰਮਜੀਤ ਨੌਰੰਗਾਬਾਦੀ)- ਪਿੰਡ ਹੰਦੋਵਾਲ ਕਲਾਂ ਵਿਖੇ ਪੀਰ ਨਿਗਾਹੇ ਵਾਲਿਆਂ ਦੇ ਅਸਥਾਨ 'ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਮੇਲਾ ਕਰਵਾਇਆ ਗਿਆ | ਇਸ ਮੇਲੇ 'ਚ ਪ੍ਰਸਿੱਧ ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ¢ ਪਰਮਜੀਤ ਪੰਮਾ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਮਿਆਣੀ 'ਚ ਲੜੀ ਦੇ ਪਹਿਲੇ 10 ਅਖੰਡ ਪਾਠਾਂ ਦੇ ਭੋਗ ਪਾਏ

ਮਿਆਣੀ, 1 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਮਿਆਣੀ ਵਿਖੇ ਡੇਰਾ ਬਾਬਾ ਨਾਨਕ ਵਿਖੇ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਪਵਿੱਤਰ ਸੰਗ (ਪੈਦਲ ਯਾਤਰਾ) ਦੇ ਆਗਮਨ ਦੇ ਸਬੰਧ ਆਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਲੜੀ ਦੇ 10 ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਯੂਨਿਟ ਮੁਕੇਰੀਆਂ ਦੀ ਮੀਟਿੰਗ

ਮੁਕੇਰੀਆਂ, 1 ਫਰਵਰੀ (ਰਾਮਗੜ੍ਹੀਆ)- ਪੰਚਾਇਤ ਸੰਮਤੀ ਮੁਕੇਰੀਆਂ ਦਫ਼ਤਰ ਵਿਖੇ ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਯੂਨਿਟ ਮੁਕੇਰੀਆਂ ਦੀ ਮੀਟਿੰਗ ਸੁਰਿੰਦਰ ਕੁਮਾਰ ਰਾਣਾ ਤਹਿਸੀਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਰਜ਼ ਦੇ ਜੀਵਤ ਪ੍ਰਮਾਣ ...

ਪੂਰੀ ਖ਼ਬਰ »

ਐੱਸ. ਡੀ. ਕਾਲਜ 'ਚ ਸਾਫ਼ਟ ਸਕਿੱਲ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ)- ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਕਰੀਅਰ ਕਾਉਂਸਲਿੰਗ ਤੇ ਪਲੇਸਮੈਂਟ ਸੈੱਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX