ਜਗਰਾਉਂ, 1 ਫਰਵਰੀ (ਗੁਰਦੀਪ ਸਿੰਘ ਮਲਕ)-ਪੰਜਾਬ 'ਚ ਸਰਕਾਰ ਬਦਲੀ ਦਾ ਸਭ ਤੋਂ ਵੱਧ ਕਸ਼ਟ ਇਸ ਮੌਕੇ ਜਗਰਾਉਂ ਸ਼ਹਿਰ ਵਾਸੀਆਂ ਨੂੰ ਇਸ ਲਈ ਭੁਗਤਣਾ ਪੈ ਰਿਹਾ ਹੈ, ਕਿਉਂਕਿ ਨਗਰ ਕੌਂਸਲ ਦੀ ਪ੍ਰਧਾਨਗੀ 'ਤੇ ਇਸ ਮੌਕੇ ਕਾਂਗਰਸ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਬਿਰਾਜਮਾਨ ਹਨ | ਜਿਨ੍ਹਾਂ ਨੂੰ ਕੁਰਸੀ ਤੋਂ ਲਹਾਉਣ ਲਈ ਸੂਬੇ ਦੀ ਸਰਕਾਰ ਬਦਲੀ ਤੋਂ ਤੁਰੰਤ ਬਾਅਦ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ, ਪਰ ਪ੍ਰਧਾਨ ਰਾਣਾ ਦੀ ਕੁਰਸੀ ਸਲਾਮਤ ਰਹਿਣ ਕਾਰਨ ਹੁਣ ਵਿਰੋਧੀ ਕੌਂਸਲਰਾਂ ਵਲੋਂ ਸ਼ਹਿਰ ਦੇ ਵਿਕਾਸ ਲਈ, ਨਗਰ ਕੌਂਸਲ ਦੇ ਮੁਲਾਜ਼ਮਾਂ, ਸਫ਼ਾਈ ਕਰਮਚਾਰੀਆਂ ਸਮੇਤ ਅਹਿਮ ਜ਼ਰੂਰੀ ਮਤਿਆਂ ਨੂੰ ਪ੍ਰਵਾਨਗੀ ਦੇਣੀ ਬੰਦ ਕਰ ਦਿੱਤੀ ਹੈ, ਜਿਸ ਨਾਲ ਸ਼ਹਿਰ ਦਾ ਵਿਕਾਸ ਪੂਰੀ ਤਰ੍ਹਾਂ ਰੱੁਕ ਚੁੱਕਾ ਹੈ, ਪਰ ਇਸ ਦੇ ਬਾਵਜੂਦ ਸੂਬਾ ਸਰਕਾਰ ਅਤੇ ਹਲਕਾ ਵਿਧਾਇਕ ਵਲੋਂ ਜਗਰਾਉਂ ਸ਼ਹਿਰ ਦੇ ਰੁਕੇ ਵਿਕਾਸ ਨੂੰ ਚਲਾਉਣ ਲਈ ਕੋਈ ਹਾਂ ਪੱਖੀ ਕਦਮ ਨਹੀਂ ਚੁੱਕਿਆ ਜਾ ਰਿਹਾ | ਜਿਸ ਦਾ ਰੋਸ ਦਿਨੋਂ-ਦਿਨ ਜਗਰਾਉਂ ਵਾਸੀਆਂ ਅੰਦਰ ਵੱਧਦਾ ਜਾ ਰਿਹਾ ਹੈ, ਕੁਝ ਮਹੀਨੇ ਪਹਿਲਾ ਜਗਰਾਉਂ ਸ਼ਹਿਰ ਦੇ 23 ਵਾਰਡਾਂ 'ਚ ਹੋਣ ਵਾਲੇ ਵਿਕਾਸ ਦੇ ਮਤਿਆਂ ਨੂੰ ਕੌਂਸਲ ਵਲੋਂ ਪਾਸ ਕੀਤਾ ਗਿਆ ਸੀ, ਜਿਨ੍ਹਾਂ ਨੂੰ ਕੁਝ ਕੌਂਸਲਰਾਂ ਵਲੋਂ ਹੀ ਸ਼ਿਕਾਇਤ ਕਰਕੇ ਰੋਕਵਾ ਦਿੱਤਾ ਗਿਆ | ਇਸ ਤੋਂ ਬਾਅਦ ਰੈਕੂਜੇਸ਼ਨ ਮੀਟਿੰਗਾਂ ਵੀ ਹੋਈਆਂ ਅਤੇ ਪ੍ਰਧਾਨ ਵਿਰੁੱਧ ਬੇਭਰੋਸਗੀ ਮਤਾ ਵੀ ਲਿਆਂਦਾ ਗਿਆ, ਪਰ ਇਸ ਦੇ ਬਾਵਜੂਦ ਬਹੁ-ਗਿਣਤੀ ਕੌਂਸਲਰਾਂ ਵਲੋਂ ਪ੍ਰਧਾਨ ਜਤਿੰਦਰਪਾਲ ਰਾਣਾ ਵਲੋਂ ਜਗਰਾਉਂ ਸ਼ਹਿਰ ਦੇ ਵਿਕਾਸ ਲਈ ਅਤੇ ਮੁਲਾਜ਼ਮਾਂ ਦੀ ਜ਼ਰੂਰਤਾਂ ਲਈ ਲਿਆਂਦੇ ਜਾ ਰਹੇ ਮਤਿਆਂ ਨੂੰ ਰੱਦ ਕੀਤਾ ਜਾ ਰਿਹਾ ਹੈ | ਅੱਜ ਪ੍ਰਧਾਨ ਵਲੋਂ ਜ਼ਰੂਰੀ ਮਤਿਆਂ ਦੀ ਪ੍ਰਵਾਨਗੀ ਲਈ ਸੱਦੀ ਮੀਟਿੰਗ 'ਚ ਵੀ ਬਹੁ-ਗਿਣਤੀ ਕੌਂਸਲਰਾਂ ਨੇ ਜ਼ਰੂਰੀ ਮਤਿਆਂ ਨੂੰ ਪਾਸ ਨਹੀਂ ਹੋਣ ਦਿੱਤਾ, ਜਿਸ ਕਾਰਨ ਜਗਰਾਉਂ ਸ਼ਹਿਰ ਦੇ ਵਿਕਾਸ ਦੀ ਆਸ ਹੋਰ ਮੱਧਮ ਹੋ ਗਈ | ਇਸ ਦੌਰਾਨ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਨੇ ਸਾਥੀ ਕੌਂਸਲਰਾਂ ਦੀ ਮੌਜੂਦਗੀ 'ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਕੌਂਸਲਰਾਂ ਦਾ ਮੇਰੇ ਨਾਲ ਵਿਰੋਧ ਹੋ ਸਕਦਾ ਹੈ | ਪਰ ਉਕਤ ਕੌਂਸਲਰ ਸਮੁੱਚੇ ਸ਼ਹਿਰ ਦਾ ਵਿਕਾਸ ਰੋਕ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ 'ਚ ਸਿਰਫ਼ ਕੌਂਸਲ ਦੇ ਕਰਮਚਾਰੀਆਂ ਦੀ ਜ਼ਰੂਰੀ ਲੋੜਾਂ ਦੇ ਮਤੇ ਅਤੇ ਪੰਜਾਬ ਕੇਸਰੀ ਜਗਰਾਉਂ ਸ਼ਹਿਰ ਦੇ ਜੰਮਪਾਲ ਆਜ਼ਾਦੀ ਲਹਿਰ ਦੇ ਸ਼ਹੀਦ ਲਾਲਾ ਲਾਜਪਤ ਰਾਏ ਦੇ ਨਾਂਅ 'ਤੇ ਮੁਹੱਲੇ ਦਾ ਨਾਮ ਰੱਖਣ ਦਾ ਮਤਾ ਲਿਆਂਦਾ ਗਿਆ ਸੀ, ਜਿਸ ਨੂੰ ਵੀ ਵਿਰੋਧੀ ਕੌਂਸਲਰਾਂ ਨੇ ਪਾਸ ਨਹੀਂ ਹੋਣ ਦਿੱਤਾ | ਪ੍ਰਧਾਨ ਰਾਣਾ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਤੋਂ ਜਗਰਾਉਂ ਸ਼ਹਿਰ ਦੇ ਵਿਕਾਸ ਨੂੰ ਰੋਕਿਆ ਜਾ ਰਿਹਾ ਹੈ, ਜੋ ਕਿ ਸ਼ਹਿਰ ਵਾਸੀਆਂ ਦੇ ਹੱਕਾਂ ਨਾਲ ਖ਼ਿਲਵਾੜ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੇ ਕੌਂਸਲਰਾਂ ਨੂੰ ਸ਼ਹਿਰ ਦਾ ਵਿਕਾਸ ਕਰਵਾਉਣ ਲਈ ਚੁਣ ਕੇ ਭੇਜਿਆ ਸੀ, ਪਰ ਕੁਝ ਕੌਂਸਲਰਾਂ ਮੇਰੇ ਵਿਰੋਧ ਦੇ ਨਾਲ-ਨਾਲ ਜਗਰਾਉਂ ਸ਼ਹਿਰ ਦਾ ਵਿਕਾਸ ਵੀ ਰੋਕਣ ਲੱਗ ਪਏ, ਜਿਸ ਦਾ ਉਸ ਨੂੰ ਬਹੁਤ ਵੱਡਾ ਦੁੱਖ ਹੈ |
ਭੁੂੰਦੜੀ, 1 ਫਰਵਰੀ (ਕੁਲਦੀਪ ਸਿੰਘ ਮਾਨ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਬਲਾਕ ਸਿੱਧਵਾਂ ਬੇਟ-2 ਵਲੋਂ ਪੰਜਾਬ ਸਰਕਾਰ ਦੁਆਰਾ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਜਾਰੀ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ...
ਰਾਏਕੋਟ, 1 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਕਿਸਾਨ ਯੂਨੀਅਨ ਦੀ ਸੂਬਾ ਪੱਧਰੀ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਵਿਖੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ...
ਗੁਰੂਸਰ ਸੁਧਾਰ, 1 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਬੋਪਾਰਾਏ ਕਲਾਂ ਦੇ ਟਕਸਾਲੀ ਅਕਾਲੀ ਆਗੂਆਂ ਤੇ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਕੱਟੜ ਸਮਰਥਕਾਂ ਨੇ ਭਾਕਿਯੂ ਦੁਆਬਾ ਦੇ ਸਮਾਗਮ ਵਿਚ ਸ਼ਿਰਕਤ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਤੇ ...
ਭੂੰਦੜੀ, 1 ਫਰਵਰੀ (ਕੁਲਦੀਪ ਸਿੰਘ ਮਾਨ)-ਪਿੰਡਾਂ ਅਤੇ ਸ਼ਹਿਰ ਅੰਦਰ ਘੁੰਮਦੇ ਬੇਸਹਾਰਾ ਪਸ਼ੂ ਜਿੱਥੇ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉਥੇ ਪਸ਼ੂਆਂ ਦੇ ਝੁੰਡ ਖੇਤਾਂ 'ਚ ਵੜ ਕੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਰਹੇ ਹਨ, ਪਰ ਸਰਕਾਰ ਵਲੋਂ ਇਨ੍ਹਾਂ ...
ਪੱਖੋਵਾਲ/ਸਰਾਭਾ, 1 ਫਰਵਰੀ (ਕਿਰਨਜੀਤ ਕੌਰ ਗਰੇਵਾਲ)-ਦਿਨੋਂ-ਦਿਨ ਪੱਛਮੀ ਸੱਭਿਆਚਾਰ ਦੇ ਪੈ ਰਹੇ ਮਾੜੇ ਪ੍ਰਭਾਵ, ਮਾਪਿਆਂ ਵਲੋਂ ਬੱਚਿਆਂ ਪ੍ਰਤੀ ਵਰਤੀ ਜਾ ਰਹੀ ਅਣਗਹਿਲੀ ਤੇ ਆਪਸ 'ਚ ਪੈਦਾ ਹੋਈ ਦੂਰੀ ਕਾਰਨ ਅਕਸਰ ਹੀ ਬੱਚੇ ਕੱਚੀ ਉਮਰੇ ਨਸ਼ਿਆਂ ਦੇ ਮਾੜੇ ਤੇ ਮਾਰੂ ...
ਜਗਰਾਉਂ, 1 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਭੰਡਾਰ ਹੈ ਬਲਕਿ ਦੁੱਧ ਦੀ ਪੈਦਾਵਾਰ 'ਚ ਵੀ ਦੇਸ਼ 'ਚ ਮੋਹਰੀ ਹੈ | ਪੰਜਾਬ ਜਿੱਥੇ ਪਸ਼ੂਆਂ ਦੀਆਂ ਵੱਖ-ਵੱਖ ਨਸਲਾਂ ਦੀਆਂ ਬਰੀਡਰਾਂ 'ਚ ਵੀ ਮੋਹਰੀ ਸੂਬਾ ਹੈ, ਉੱਥੇ ਗਾਂਵਾਂ ਦੀ ਨਸਲ ...
ਖੰਨਾ, 1 ਫਰਵਰੀ (ਮਨਜੀਤ ਸਿੰਘ ਧੀਮਾਨ)-ਵਿਅਕਤੀ ਦੀ ਕੁੱਟਮਾਰ, ਕਾਰ ਦੀ ਭੰਨਤੋੜ ਕਰਨ ਦੇ ਦੋਸ਼ 'ਚ ਨਾਮਾਲੂਮ ਵਿਅਕਤੀਆਂ ਸਮੇਤ 5 ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਏ. ਐੱਸ. ਆਈ. ਸੁਖਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਸਨਦੀਪ ...
ਮੁੱਲਾਂਪੁਰ-ਦਾਖਾ, 1 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਚੋਣਾਂ ਦੌਰਾਨ ਔਰਤਾਂ ਨਾਲ ਵਾਅਦਾ ਕੀਤਾ ਸੀ ਕਿ 18 ਸਾਲ ਤੋਂ ਵੱਧ ਉਮਰ ਦੀ ਹਰ ਇਕ ਔਰਤ ਲਈ ਪ੍ਰਤੀ ਮਹੀਨਾ ਇਕ ਹਜ਼ਾਰ ਸਹਾਇਤਾ ਦਿੱਤੀ ਜਾਵੇਗੀ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ...
ਪੱਖੋਵਾਲ/ਸਰਾਭਾ, 1 ਫਰਵਰੀ (ਕਿਰਨਜੀਤ ਕੌਰ ਗਰੇਵਾਲ)-ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਲੀਲ੍ਹ 'ਚ ਇਕਾਈ ਦਾ ਗਠਨ ਕੀਤਾ ਗਿਆ | ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ...
ਰਾਏਕੋਟ, 1 ਫ਼ਰਵਰੀ (ਸੁਸ਼ੀਲ)-ਵਿੱਦਿਅਕ ਸੰਸਥਾ ਐੱਸ.ਜੀ.ਜੀ. ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ (ਰਾਏਕੋਟ) ਦੇ ਵਿਦਿਆਰਥੀਆਂ ਨੇ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਵਿਚ 'ਸਾਡਾ ਵਿਰਸਾ ਸਾਡੀ ਪਹਿਚਾਣ' ਸਿਰਲੇਖ ਹੇਠ ਕਰਵਾਏ ਗਏ ਮੁਕਾਬਲਿਆਂ ਵਿਚ ਹਿੱਸਾ ਲੈਂਦੇ ...
ਮਲੌਦ, 1 ਫਰਵਰੀ (ਸਹਾਰਨ ਮਾਜਰਾ)-ਗੁਰਦੁਆਰਾ ਦਮਦਮਾ ਸਾਹਿਬ ਨਗਰਾਸੂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਕਾਰ ਸੇਵਾ ਵਾਲੇ ਅਤੇ ਸੰਤ ਬਾਬਾ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਦੇ ਯਤਨਾਂ ਸਦਕਾ ਮਹਾਨ ਪਰਉਪਕਾਰੀ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੇ 297ਵੇਂ ਜਨਮ ...
ਸਮਰਾਲਾ, 1 ਫਰਵਰੀ (ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ, ਅਧਿਕਾਰੀਆਂ, ਕਰਮਚਾਰੀਆਂ ਤੇ ਲਾਈਨ ਵਿਭਾਗਾਂ ਦੇ ਕਰਮਚਾਰੀਆਂ ਲਈ ਦੋ ਰੋਜਾ ਸਿਖਲਾਈ ਪ੍ਰੋਗਰਾਮ 16 ਜਨਵਰੀ ...
ਖੰਨਾ, 1 ਫਰਵਰੀ (ਮਨਜੀਤ ਸਿੰਘ ਧੀਮਾਨ)-ਵਿਅਕਤੀ ਦੀ ਕੁੱਟਮਾਰ, ਕਾਰ ਦੀ ਭੰਨਤੋੜ ਕਰਨ ਦੇ ਦੋਸ਼ 'ਚ ਨਾਮਾਲੂਮ ਵਿਅਕਤੀਆਂ ਸਮੇਤ 5 ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਏ. ਐੱਸ. ਆਈ. ਸੁਖਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਸਨਦੀਪ ...
ਜਗਰਾਉਂ, 1 ਫਰਵਰੀ (ਗੁਰਦੀਪ ਸਿੰਘ ਮਲਕ)-ਸ਼ਹੀਦ ਬਾਬਾ ਬੁੰਗਾ ਸਾਹਿਬ ਪਿੰਡ ਮਲਕ ਵਿਖੇ ਵਿਸ਼ਾਲ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਹਾਜ਼ਰੀ ਭਰੀ ਗਈ | ਤਿੰਨ ਦਿਨਾਂ ਲੜੀਵਾਰ ਸਮਾਗਮ ਦੌਰਾਨ ਨਗਰ ਨਿਵਾਸੀਆਂ ਵਲੋਂ ...
ਚੌਂਕੀਮਾਨ, 1 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ...
ਮੁੱਲਾਂਪੁਰ-ਦਾਖਾ, 1 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸ੍ਰੀ ਗੁਰੂ ਭਗਤ ਰਵਿਦਾਸ ਜੀ ਤਪ ਅਸਥਾਨ ਸੰਤ ਬਾਬਾ ਮੱਖਣ ਦਾਸ ਜੀ ਰਾਏਕੋਟ ਰੋਡ ਮੰਡੀ ਮੁੱਲਾਂਪੁਰ ਤੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 646ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ...
ਰਾਏਕੋਟ, 1 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸੇਵਾ-ਮੁਕਤ ਆਰਮੀ ਜਨਰਲ ਕੁਲਦੀਪ ਬਰਾੜ ਵਲੋਂ ਜੂਨ 1984 ਵਿਚ ਵਾਪਰੇ ਬਲੂ ਸਟਾਰ ਆਪ੍ਰੇਸ਼ਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਟੈਂਕਾਂ-ਤੋਪਾਂ ਨਾਲ ਕੀਤੇ ਫ਼ੌਜੀ ਹਮਲੇ ਬਾਰੇ ਕਰੀਬ 4 ...
ਸਿੱਧਵਾਂ ਬੇਟ, 1 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਨਜ਼ਦੀਕੀ ਪਿੰਡ ਬੰਗਸੀਪੁਰਾ ਦੇ ਬਾਹਰਵਾਰ ਸਥਿਤ ਗੁਰਦੁਆਰਾ ਸ਼ਹੀਦਗੰਜ ਵਿਖੇੇ ਗੰਗਸਰ ਜੈਤੋ ਮੋਰਚੇ ਦੇ ਸ਼ਹੀਦ ਬਾਬਾ ਮਿਲਖਾ ਸਿੰਘ ਦਾ 98ਵਾਂ ਸ਼ਹੀਦੀ ਜੋੜ ਮੇਲਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਤਿੰਨ ਦਿਨ ...
ਪੱਖੋਵਾਲ/ਸਰਾਭਾ, 1 ਫਰਵਰੀ (ਕਿਰਨਜੀਤ ਕੌਰ ਗਰੇਵਾਲ)-ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਲੁਧਿਆਣਾ ਸ: ਬਲਦੇਵ ਸਿੰਘ ਜੋਧਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਰਾਭਾ, ਲੀਲ੍ਹ, ਕੈਲੇ ਆਦਿ ਸਕੂਲਾਂ 'ਚ ਪੰਜਵੀ ਜਮਾਤ ਦੀ ਪ੍ਰੀ-ਬੋਰਡ ਪ੍ਰੀਖਿਆਵਾਂ ਦਾ ਜਾਇਜ਼ਾ ...
ਮੁੱਲਾਂਪੁਰ-ਦਾਖਾ, 1 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਂਸਲ ਮੁੱਲਾਂਪੁਰ ਦਾਖਾ ਦਾ ਕੁਝ ਰਿਕਾਰਡ ਵਿਜ਼ੀਲੈਂਸ ਵਿਭਾਗ ਕੋਲ ਜਾਣ ਅਤੇ ਕੁਝ ਰਿਕਾਰਡ ਰੂਮ ਨਾ ਹੋਣ ਦੀ ਥੁੜ ਕਾਰਨ ਖੇਹ-ਖ਼ਰਾਬ ਬਾਅਦ ਕੌਂਸਲ ਅਧੀਨ ਸ਼ਹਿਰ ਦੇ ਅੰਦਰ-ਬਾਹਰ ਆਬਾਦੀ ਨੂੰ ਜਾਇਦਾਦ ...
ਚੌਂਕੀਮਾਨ, 1 ਫਰਵਰੀ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਦੇ ਵਿਦਿਆਰਥੀਆਂ ਨੇ ਐੱਸ.ਓ.ਐੱਫ ਦੇ ਇਮਤਿਹਾਨ ਦੇ ਵੱਖ-ਵੱਖ ਵਿਸ਼ਿਆਂ 'ਚ ਮੱਲਾਂ ਮਾਰੀਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਨੇ ਦੱਸਿਆ ਕਿ ਇਮਤਿਹਾਨ ਵਿਚ ਸਕੂਲ ਦੇ ਦੋ ...
ਚੌਂਕੀਮਾਨ, 1 ਫਰਵਰੀ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਮਾ: ਜਸਦੇਵ ਸਿੰਘ ਲਲਤੋਂ, ਸਕੱਤਰ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ, ਡਾ. ਗੁਰਮੇਲ ਸਿੰਘ ਕੁਲਾਰ ਵਲੋਂ ਪਿੰਡ ...
ਗੁਰੂਸਰ ਸੁਧਾਰ, 1 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਕਿਯੂ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਦੀ ਅਗਵਾਈ ਤੇ ਬਲਾਕ ਸੁਧਾਰ ਕਨਵੀਨਰ ਅਮਰੀਕ ਸਿੰਘ ਹਲਵਾਰਾ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਐਤੀਆਣਾ ਦੀ ਦੇਖ-ਰੇਖ ਹੇਠ ਪਿੰਡ ...
ਹੰਬੜਾਂ, 1 ਫਰਵਰੀ (ਮੇਜਰ ਹੰਬੜਾਂ)-ਸੂਬੇ 'ਚ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾਕੇ ਬਣੀ 'ਆਪ' ਸਰਕਾਰ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ...
ਚੌਂਕੀਮਾਨ, 1 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ 5 ਰੋਜ਼ਾ ਦੂਜਾ ਐੱਨ.ਆਰ.ਆਈਜ਼ ਕਿ੍ਕਟ ਟੂਰਨਾਮੈਂਟ ਨੌਜਵਾਨ ਵੀਰਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਪੰਜਾਬ ਭਰ ਤੋਂ 48 ਕਿ੍ਕਟ ਦੀਆਂ ਟੀਮਾਂ ਨੇ ਹਿੱਸਾ ਲਿਆ | ...
ਜਗਰਾਉਂ, 1 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਜਗਰਾਉਂ ਦੀ ਮੀਟਿੰਗ ਪਿੰਡ ਰੂਮੀ ਵਿਖੇ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਜਗਤਾਰ ਸਿੰਘ ਦੇਹੜਕਾ ਨੇ ਦੱਸਿਆ ਕਿ ਦੇਸ਼ ਦੀਆ ਜੇਲ੍ਹਾਂ ਵਿਚ ...
ਸਿੱਧਵਾਂ ਬੇਟ, 1 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ, ਮਿਲਕ ਪਲਾਂਟ ਲੁਧਿਆਣਾ ਦੇ ਡਾਇ: ਰਛਪਾਲ ਸਿੰਘ ਤਲਵਾੜਾ, ਮਰਹੂਮ ਆੜ੍ਹਤੀਆ ਪਿ੍ਤਪਾਲ ਸਿੰਘ ਬੁੱਟਰ ਅਤੇ ਹਰਪ੍ਰੀਤ ਕੌਰ ਢਿੱਲੋਂ ਦੇ ਸਤਿਕਾਰਯੋਗ ਪਿਤਾ ਅਤੇ ...
ਸਿੱਧਵਾਂ ਬੇਟ, 1 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਅੱਜ ਸਥਾਨਕ ਕਸਬੇ ਦੇ ਬਾਹਰਵਾਰ ਸਥਿਤ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸਿੱਧਵਾਂ ਬੇਟ-1 ਦੇ ਮੁੱਖ ਗੇਟ ਸਾਹਮਣੇ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਲਾਕ ਕਨਵੀਨਰ ਬਾਲ ਕਿ੍ਸ਼ਨ ਦੀ ਅਗਵਾਈ ਵਿਚ ...
ਜਗਰਾਉਂ, 1 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਕੁੰਦਨ ਸਿੰਘ ਨਾਨਕਸਰ ਵਾਲਿਆਂ ਦੀ 21ਵੀਂ ਬਰਸੀ ਨਮਿਤ ਕਰਵਾਏ ਤਿੰਨ ਰੋਜ਼ਾ ਸਮਾਗਮ ਸਮਾਪਤ ਹੋਏ | ਸਮਾਗਮ ਦੌਰਾਨ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX