ਤਾਜਾ ਖ਼ਬਰਾਂ


ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  0 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  4 minutes ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  9 minutes ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  16 minutes ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  27 minutes ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  28 minutes ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  55 minutes ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  59 minutes ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 1 hour ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  59 minutes ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 2 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 2 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554
ਵਿਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਣਾ ਚਾਹੀਦਾ ਹੈ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾਵਾਂ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਫ਼ਤਹਿਗੜ੍ਹ ਸਾਹਿਬ

ਥਾਣਾ ਸਰਹਿੰਦ ਪੁਲਿਸ ਵਲੋਂ 250 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 1 ਫਰਵਰੀ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ 250 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਰਹਿੰਦ ਦੇ ਐੱਸ.ਐਚ.ਓ. ਨਰਪਿੰਦਰਪਾਲ ਸਿੰਘ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸ਼ਰਾਬ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਸੰਦੀਪ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਕੁੁਟਾਗਨ ਜ਼ਿਲ੍ਹਾ ਸ਼ਿਮਲਾ ਅਤੇ ਪਿਊਸ਼ ਪੁੱਤਰ ਸ਼ਿਆਮ ਵਾਸੀ ਪਿੰਡਾ ਥਾਣਾ ਨਰਵਾਹਾ ਜ਼ਿਲ੍ਹਾ ਸ਼ਿਮਲਾ ਹਿਮਾਚਲ ਪ੍ਰਦੇਸ਼ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਿ ਉਕਤ ਵਿਅਕਤੀ ਕੈਂਟਰ ਨੰਬਰ ਐਚ.ਪੀ. 08 ਏ-6044 ਵਿਚ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਮਹਿੰਗੇ ਭਾਅ 'ਤੇ ਸਪਲਾਈ ਕਰਦੇ ਹਨ, ਨੂੰ ਮਾਧੋਪੁਰ ਚੌਕ ਵਿਖੇ ਨਾਕਾਬੰਦੀ ਦੌਰਾਨ ਕੈਂਟਰ ਸਮੇਤ ਫੜਿਆ ਗਿਆ ਹੈ, ਜਿਸ 'ਚੋਂ 15 ਪੇਟੀਆਂ ਰੋਇਲ ਜਰਨਲ ਵਿਸਕੀ, 86 ਪੇਟੀਆਂ ਇੰਮਪੀਰੀਅਲ ਨੰਬਰ 1 ਮੋਟਾ ਸੰਤਰਾ, 20 ਪੇਟੀਆਂ ਕੈਪਟਨ ਬਲਿਊ ਵਿਸਕੀ, 40 ਪੇਟੀਆਂ ਡਿਸਕਾਊਾਟ ਵਿਸਕੀ, 49 ਪੇਟੀਆਂ ਹਾਈ ਸਪੀਡ ਵਿਸਕੀ, ਹਰੇਕ ਪੇਟੀ ਵਿਚ 48 ਪਊਏ ਸ਼ਰਾਬ, 40 ਪੇਟੀਆਂ 999 ਵਿਸਕੀ ਹਰੇਕ ਪੇਟੀ ਵਿਚ 12 ਬੋਤਲਾਂ ਸ਼ਰਾਬ, ਜੋ ਕੁੱਲ 250 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਸਰਹਿੰਦ ਵਿਖੇ ਮੁਕੱਦਮਾ ਨੰਬਰ 20, ਧਾਰਾ 61, 78 (2) ਐਕਸਾਈਜ਼ ਐਕਟ ਤਹਿਤ ਦਰਜ ਕੀਤਾ ਗਿਆ ਹੈ | ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ |

ਬਧੌਛੀ ਕਲਾਂ ਦਾ ਸਿਹਤ ਕੇਂਦਰ ਬੰਦ ਕਰਨ 'ਤੇ ਲੋਕਾਂ 'ਚ ਭਾਰੀ ਰੋਸ

ਜਖਵਾਲੀ, 1 ਫਰਵਰੀ (ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ, ਜਿਸ ਦਾ ਕਿ ਲੋਕਾਂ 'ਚ ਭਾਰੀ ਵਿਰੋਧ ਹੋ ਰਿਹਾ ਹੈ, ਕਿਉਂਕਿ ਸਰਕਾਰ ਵਲੋਂ ਚੱਲ ਰਹੇ ਸਿਹਤ ਕੇਂਦਰਾਂ ਨੂੰ ਬੰਦ ਕਰਕੇ ਉਕਤ ਕਲੀਨਿਕ ...

ਪੂਰੀ ਖ਼ਬਰ »

12 ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਮੌਕੇ ਸਮੁੱਚੀ ਸਿੱਖ ਕੌਮ ਸ਼ਾਮਿਲ ਹੋਵੇ-ਗੁਰਚਰਨ ਸਿੰਘ

ਫ਼ਤਹਿਗੜ੍ਹ ਸਾਹਿਬ, 1 ਫਰਵਰੀ (ਬਲਜਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚਾ ਮੁਹਾਲੀ ਦੇ ਮੁੱਖ ਸੇਵਾਦਾਰ ਗੁਰਚਰਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਆਗਾਮੀ 12 ਫਰਵਰੀ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਭਾਜਪਾ ਦੀ ਡੁੱਬਦੀ ਬੇੜੀ ਨੂੰ ਲੁਭਾਉੂ ਬਜਟ ਵੀ ਨਹੀਂ ਬਚਾ ਸਕੇਗਾ-ਪਿ੍ੰਸ

ਮੰਡੀ ਗੋਬਿੰਦਗੜ੍ਹ, 1 ਫਰਵਰੀ (ਬਲਜਿੰਦਰ ਸਿੰਘ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਭਾਜਪਾ ਸਰਕਾਰ ਦੇ ਪੇਸ਼ ਕੀਤੇ ਆਖ਼ਰੀ ਬਜਟ ਵਿਚ ਦੇਸ਼ ਵਾਸੀਆਂ ਨੂੰ ਲੁਭਾਉਣ ਦਾ ਯਤਨ ਕੀਤਾ ਗਿਆ ਹੈ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਇਸ ਦਾ ਫ਼ਾਇਦਾ ਲਿਆ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਪਰਚਾ ਦਰਜ

ਮੰਡੀ ਗੋਬਿੰਦਗੜ੍ਹ, 1 ਫਰਵਰੀ (ਪੱਤਰ ਪ੍ਰੇਰਕ)-ਮੰਡੀ ਗੋਬਿੰਦਗੜ੍ਹ ਪੁਲਿਸ ਨੇ ਇਕ ਲੜਕੀ ਦੀ ਸ਼ਿਕਾਇਤ 'ਤੇ ਨੌਜਵਾਨ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਆਕਾਸ਼ ਦੱਤ ਨੇ ਦੱਸਿਆ ਕਿ ਇਕ ਲੜਕੀ ਨੇ ਸ਼ਿਕਾਇਤ ਦਿੱਤੀ ਸੀ ...

ਪੂਰੀ ਖ਼ਬਰ »

ਸਖੀ ਵਨ ਸਟਾਪ ਸੈਂਟਰ ਨੇ ਪਿੰਡ ਹਰਬੰਸਪੁਰਾ ਵਿਖੇ ਲਗਾਇਆ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 1 ਫਰਵਰੀ (ਬਲਜਿੰਦਰ ਸਿੰਘ)-ਸਖੀ ਵਨ ਸਟਾਪ ਸੈਂਟਰ ਪਿੰਡ ਹਰਬੰਸਪੁਰਾ ਵਿਖੇ ਸਖੀ ਵਨ ਸਟਾਪ ਸੈਂਟਰ ਸਕੀਮ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪਿੰਡ ਦੀਆਂ ਔਰਤਾਂ ਨੂੰ ਸਖੀ-ਵਨ ਸਟਾਪ ਸੈਂਟਰ ਦੇ ਇੰਚਾਰਜ ਰਜਨੀ ਬਾਲਾ ਨੇ ...

ਪੂਰੀ ਖ਼ਬਰ »

ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ 'ਚ ਜ਼ਿਲ੍ਹਾ ਦੂਜੇ ਨੰਬਰ 'ਤੇ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 1 ਫਰਵਰੀ (ਬਲਜਿੰਦਰ ਸਿੰਘ)-ਸਰਕਾਰ ਵਲੋਂ ਦਿਵਿਆਂਗਜ਼ਨਾਂ ਦੇ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਸੰਬੰਧੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੰਜਾਬ ਭਰ 'ਚੋਂ ਦੂਜੇ ਨੰਬਰ 'ਤੇ ਹੈ, ਜਿੱਥੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

ਮੰਡੀ ਗੋਬਿੰਦਗੜ੍ਹ, 1 ਫਰਵਰੀ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਆਕਾਸ਼ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਦੌਰਾਨੇ ਚੈਕਿੰਗ ਗਾਂਧੀ ਨਗਰ ਸਾਈਡ ...

ਪੂਰੀ ਖ਼ਬਰ »

12 ਕਿੱਲੋ ਭੁੱਕੀ ਸਮੇਤ 3 ਵਿਅਕਤੀ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 1 ਫਰਵਰੀ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ 12 ਕਿੱਲੋ ਭੁੱਕੀ ਸਮੇਤ 3 ਵਿਅਕਤੀਆਂ ਨੰੂ ਗਿ੍ਫ਼ਤਾਰ ਕਰ ਕੇ ਮੁਕੱਦਮਾ ਦਰਜ ਕੀਤਾ ਹੈ | ਡੀ.ਐੱਸ.ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਰਹਿੰਦ ਦੇ ਐੱਸ.ਐਚ.ਓ. ਨਰਪਿੰਦਰਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ 1 ਵਿਅਕਤੀ ਕਾਬੂ

ਬਸੀ ਪਠਾਣਾਂ, 1 ਫਰਵਰੀ (ਰਵਿੰਦਰ ਮੌਦਗਿਲ)-ਬਡਾਲੀ ਆਲਾ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀ ਸ਼ੁਦਾ ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਚੁੰਨੀ ਪੁਲਿਸ ਚੌਂਕੀ ਇੰਚਾਰਜ ਕਸ਼ਮੀਰੀ ਲਾਲ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ 4 ਨੂੰ

ਖਮਾਣੋਂ, 1 ਫਰਵਰੀ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 4 ਫਰਵਰੀ ਦਿਨ ਸਨਿਚਰਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਬਿਲਾਸਪੁਰ ਰੋਡ ਖਮਾਣੋਂ ਵਿਖੇ ਹੋ ਰਹੀ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਕੂਲ ਇਵੈਲੂਏਸ਼ਨ ਐਂਡ ਸਪੋਰਟ ਟੀਮ ਵਲੋਂ ਸਰਕਾਰੀ ਸਕੂਲ ਖਮਾਣੋਂ ਕਲਾਂ ਦਾ ਨਿਰੀਖਣ

ਖਮਾਣੋਂ, 1 ਫਰਵਰੀ (ਜੋਗਿੰਦਰ ਪਾਲ)-ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ) ਡਿੰਪਲ ਮਦਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਕੂਲ ਇਵੈਲੂਏਸ਼ਨ ਐਂਡ ਸਪੋਰਟ ਟੀਮ ਇੰਚਾਰਜ ਜਸਬੀਰ ਸਿਘ ਵਲੋੋਂ ਅੱਜ ਸ.ਸ.ਸ. ਸਕੂਲ ਖਮਾਣੋਂ ਕਲਾਂ ਦਾ ਸਾਲਾਨਾ ਨਿਰੀਖਣ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਕੁਸ਼ਟ ਆਸ਼ਰਮ, ਸ਼ੇਖ਼ੂਪੁਰਾ ਵਿਖੇ ਮਰੀਜ਼ਾਂ ਨੂੰ ਦਵਾਈਆਂ ਤੇ ਲੋੜੀਂਦਾ ਸਾਮਾਨ ਵੰਡਿਆ

ਫ਼ਤਹਿਗੜ੍ਹ ਸਾਹਿਬ, 1 ਫਰਵਰੀ (ਮਨਪ੍ਰੀਤ ਸਿੰਘ)-ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ 'ਸਪਰਸ਼ ਕੁਸ਼ਟ ਜਾਗਰੂਕਤਾ ਅਭਿਆਨ' ਤਹਿਤ ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਅਗਵਾਈ ਹੇਠ ਕੁਸ਼ਟ ਆਸ਼ਰਮ ਸ਼ੇਖ਼ੂਪੁਰਾ ਵਿਖੇ ਰਹਿ ...

ਪੂਰੀ ਖ਼ਬਰ »

ਕਿਰਨਦੀਪ ਪੰਜੋਲਾ ਵਲੋਂ ਕੇਂਦਰੀ ਮੰਤਰੀ ਮਾਂਡਵੀਆਂ ਨਾਲ ਮੁਲਾਕਾਤ

ਜਖਵਾਲੀ, 1 ਫਰਵਰੀ (ਨਿਰਭੈ ਸਿੰਘ)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਦੀ ਅਗਵਾਈ 'ਚ ਕੇਂਦਰੀ ਮੰਤਰੀ ਮਨਸੁਖ ਮਾਂਡਵੀਆਂ ਦੇ ਨਾਲ ਮੁਲਾਕਾਤ ਕੀਤੀ ਗਈ, ਉਨ੍ਹਾਂ ਆਸ਼ਾ ਵਰਕਰਾਂ ਵਲੋਂ ਕੀਤੇ ਗਏ ਕੰਮ ਸੰਬੰਧੀ ਮੰਤਰੀ ਨੂੰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵਲੋਂ ਵਿਸ਼ੇਸ਼ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 1 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਲੋਂ ਫ਼ੈਕਟਸ਼ਾਲਾ ਪ੍ਰੋਗਰਾਮ ਅਧੀਨ ਖ਼ਬਰ ਦੀ ਸ਼ੁੱਧਤਾ ਅਤੇ ਸਚਾਈ ਨੂੰ ਜਾਣਨ ਲਈ ਵਿਸ਼ੇਸ਼ ਵਰਕਸ਼ਾਪ ਲਗਾਈ ਗਈ ਜਿਸ 'ਚ ਵਿਭਾਗ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਨੇ ਪਿੰਡਾਂ ਨੂੰ ਹਰਿਆ-ਭਰਿਆ ਤੇ ਸੰਦਰ ਰੱਖਣ ਲਈ ਜਾਗਰੂਕਤਾ ਕੈਂਪ ਲਗਾਇਆ

ਚੁੰਨ੍ਹੀ, 1 ਫਰਵਰੀ (ਬਹਾਦਰ ਸਿੰਘ ਟਿਵਾਣਾ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੁਹਾਲੀ ਵਲੋਂ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਆਦੇਸ਼ਾਂ ਤਹਿਤ ਬਲਾਕ ਵਿਕਾਸ ਪੰਚਾਇਤ ਦਫ਼ਤਰ ਖੇੜਾ ਵਿਖੇ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ, ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਦੇ ਫੋਰੈਂਸਿਕ ਸਾਇੰਸ ਵਿਭਾਗ ਨੇ ਗੈੱਸਟ ਲੈਕਚਰ ਕਰਵਾਇਆ

ਮੰਡੀ ਗੋਬਿੰਦਗੜ੍ਹ, 1 ਫਰਵਰੀ (ਮੁਕੇਸ਼ ਘਈ)-ਫੋਰੈਂਸਿਕ ਸਾਇੰਸ ਵਿਭਾਗ, ਰਿਮਟ 'ਵਰਸਿਟੀ, ਮੰਡੀ ਗੋਬਿੰਦਗੜ੍ਹ ਨੇ 'ਵਿਗਿਆਨ ਦੁਆਰਾ ਨਿਆਂ' ਫੋਰੈਂਸਿਕ ਦਸਤਾਵੇਜ਼ ਪ੍ਰੀਖਿਆ ਤੇ ਅਦਾਲਤੀ ਗਵਾਹੀ ਵਿਸ਼ੇ 'ਤੇ ਇਕ ਗੈੱਸਟ ਲੈਕਚਰ ਕਰਵਾਇਆ | ਇਹ ਗੈੱਸਟ ਲੈਕਚਰ ਮਹਿੰਦਰ ...

ਪੂਰੀ ਖ਼ਬਰ »

ਹੰਸਾਲੀ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਠ ਆਰੰਭ

ਫ਼ਤਹਿਗੜ੍ਹ ਸਾਹਿਬ, 1 ਫ਼ਰਵਰੀ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਲਜ ਕੁੜੀਆਂ ਹੰਸਾਲੀ ਵਿਖੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਦਾ ਆਰੰਭ ਕਰਵਾਇਆ ਗਿਆ | ਇਸ ਮੌਕੇ ਬਾਬਾ ਪਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਨੇ ਮੰਦਰ ਨਾਲ ਲਗਦੀਆਂ ਮਾਸ ਦੀਆਂ ਦੁਕਾਨਾਂ ਨੂੰ ਚੁੱਕਣ ਸੰਬੰਧੀ ਡੀ.ਸੀ. ਨੂੰ ਸੌਂਪਿਆ ਮੈਮੋਰੰਡਮ

ਫ਼ਤਹਿਗੜ੍ਹ ਸਾਹਿਬ, 1 ਫਰਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਖਮਾਣੋਂ ਵਲੋਂ ਭਾਜਪਾ ਆਗੂ ਤੇ ਸੇਵਾ ਮੁਕਤ ਸੀਨੀਅਰ ਮੈਡੀਕਲ ਅਫ਼ਸਰ ਡਾ. ਨਰੇਸ਼ ਚੌਹਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਨਾਲ ਲਗਦੀਆਂ ਮਾਸ ਦੀਆਂ ਦੁਕਾਨਾਂ ...

ਪੂਰੀ ਖ਼ਬਰ »

ਭਾਜਪਾ ਵਲੋਂ ਅਹੁਦੇਦਾਰਾਂ ਦੀ ਸੂਚੀ ਜਾਰੀ

ਪਟਿਆਲਾ, 1 ਫਰਵਰੀ (ਮਨਦੀਪ ਸਿੰਘ ਖਰੌੜ)-ਭਾਜਪਾ ਨੂੰ ਜ਼ਿਲ੍ਹੇ 'ਚ ਮਜ਼ਬੂਤ ਕਰਨ ਲਈ ਦਿਹਾਤੀ ਦੱਖਣੀ ਦੇ ਅਹੁਦੇਦਾਰਾਂ ਦੀ ਇਕ ਸੂਚੀ ਜਾਰੀ ਕੀਤੀ ਗਈ | ਜਿਸ 'ਚ ਬਲਾਕ ਪ੍ਰਧਾਨਾਂ ਦੇ ਨਾਂਅ ਸ਼ਾਮਿਲ ਹਨ | ਹਰਮੇਸ਼ ਗੋਇਲ ਦੱਖਣੀ ਪ੍ਰਧਾਨ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਦੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਧਰਤੀ 'ਤੇ 12 ਨੂੰ ਮਨਾਇਆ ਜਾਵੇਗਾ ਸੰਤ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ:ਸੋਢੀ

ਪਟਿਆਲਾ, 1 ਫਰਵਰੀ (ਅ.ਸ. ਆਹਲੂਵਾਲੀਆ)-ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ 12 ਫਰਵਰੀ ਨੂੰ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਮੋਤੀ ਮਹਿਰਾ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਧੂਮ ਧਾਮ ਨਾਲ ...

ਪੂਰੀ ਖ਼ਬਰ »

ਇੰਜ: ਮੰਡੇਰ ਨੇ ਪੀ.ਐੱਸ.ਟੀ.ਸੀ.ਐਲ ਦੇ ਡਾਇਰੈਕਟਰ ਟੈਕਨੀਕਲ ਵਜੋਂ ਅਹੁਦੇ ਦਾ ਚਾਰਜ ਸੰਭਾਲਿਆ

ਪਟਿਆਲਾ, 1 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਇੰਜ: ਵਰਦੀਪ ਸਿੰਘ ਮੰਡੇਰ ਨੇ ਅੱਜ ਇੱਥੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਤਕਨੀਕੀ ਵਜੋਂ ਆਪਣੇ ਅਹੁਦਾ ਸੰਭਾਲ ਲਿਆ ਹੈ | ਪੰਜਾਬ ਸਰਕਾਰ ਨੇ ਇੰਜੀਨੀਅਰ ਵਰਦੀਪ ਸਿੰਘ ਮੰਡੇਰ ਨੂੰ 2 ...

ਪੂਰੀ ਖ਼ਬਰ »

ਕੇਂਦਰੀ ਬਜਟ ਦੇਸ਼ ਨੂੰ ਉੱਨਤੀ ਦੇ ਰਾਹ 'ਤੇ ਲਿਜਾਣ ਵਾਲਾ-ਟੌਹੜਾ

ਮੰਡੀ ਗੋਬਿੰਦਗੜ੍ਹ, 1 ਫਰਵਰੀ (ਬਲਜਿੰਦਰ ਸਿੰਘ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤਾ ਬਜਟ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉੱਨਤੀ ਦੇ ਰਾਹ 'ਤੇ ਲੈ ਕੇ ਜਾਣ ਵਾਲਾ ਹੈ, ਜਿਸ ਵਿਚ ਹਰ ਵਰਗ ਦੇ ਹਿਤਾਂ ਦਾ ਧਿਆਨ ਰੱਖਿਆ ਗਿਆ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਖੇੜੀ ਨੌਧ ਸਿੰਘ ਵਿਖੇ ਮਿਸ਼ਨ 1004 ਤਹਿਤ ਸਮਾਗਮ ਕਰਵਾਇਆ

ਭੜੀ, 1 ਫਰਵਰੀ (ਭਰਪੂਰ ਸਿੰਘ ਹਵਾਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਨੌਧ ਸਿੰਘ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਮਿਸ਼ਨ 1004 ਤਹਿਤ ਇਕ ਗੈੱਸਟ ਲੈਕਚਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਸ਼ਵਿੰਦਰ ਕੌਰ ਨੇ ਸਿੱਖ ਗੁਰੂਆਂ ਦੇ ਜੀਵਨ ਅਤੇ ...

ਪੂਰੀ ਖ਼ਬਰ »

ਪੀ.ਆਈ.ਐਮ.ਟੀ. ਦੇ 16 ਵਿਦਿਆਰਥੀਆਂ ਨੂੰ ਸ਼ਾਰਟ ਲਿਸਟ ਕੀਤਾ-ਮਨੀਸ਼ਾ ਗੁਪਤਾ

ਮੰਡੀ ਗੋਬਿੰਦਗੜ੍ਹ, 1 ਫਰਵਰੀ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਐਗਰੀਕਲਚਰ ਬਰਾਂਚ ਦੇ ਵਿਦਿਆਰਥੀ ਵੱਖ-ਵੱਖ ਮਸ਼ਹੂਰ ਕੰਪਨੀਆਂ ਨਾਲ ਜੁੜ ਗਏ ਹਨ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਨਿਰਦੇਸ਼ਕ ਡਾ. ਮਨੀਸ਼ਾ ਗੁਪਤਾ ਨੇ ਦੱਸਿਆ ...

ਪੂਰੀ ਖ਼ਬਰ »

ਸਪਾਰਕ ਐਜੂਕੇਸ਼ਨ ਅਮਲੋਹ ਦਾ ਨਤੀਜਾ ਰਿਹਾ ਸ਼ਾਨਦਾਰ

ਅਮਲੋਹ, 1 ਫਰਵਰੀ (ਕੇਵਲ ਸਿੰਘ)-ਅਮਲੋਹ ਵਿਖੇ ਸਥਿਤ ਸਪਾਰਕ ਐਜੂਕੇਸ਼ਨ ਸੈਂਟਰ ਇਲਾਕੇ 'ਚ ਆਈਲਟਸ ਅਤੇ ਇੰਗਲਿਸ਼ ਸਪੀਕਿੰਗ ਦੀ ਕੋਚਿੰਗ ਰਾਹੀਂ ਬੱਚਿਆਂ ਨੂੰ ਵਿਦੇਸ਼ ਜਾ ਕੇ ਪੜ੍ਹਾਈ ਕਰਨ ਅਤੇ ਚੰਗਾ ਭਵਿੱਖ ਬਣਾਉਣ ਵਿਚ ਲਗਾਤਾਰ ਸ਼ਾਨਦਾਰ ਸੇਵਾਵਾਂ ਦੇ ਰਿਹਾ ਹੈ | ...

ਪੂਰੀ ਖ਼ਬਰ »

ਸਤਿਗੁਰੂ ਉਹੀ ਹੈ, ਜੋ ਸਤਪੁਰਖ ਨੂੰ ਜਾਣਦਾ ਹੈ-ਸੰਤ ਰਾਮਪਾਲ

ਖਮਾਣੋਂ, 1 ਫਰਵਰੀ (ਜੋਗਿੰਦਰ ਪਾਲ)-ਸੰਤ ਰਾਮਪਾਲ ਮਹਾਰਾਜ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਖਮਾਣੋਂ ਵਿਖੇ ਖੰਨਾ ਰੋਡ 'ਤੇ ਸਥਿਤ ਸਤਲੋਕ ਆਸ਼ਰਮ ਖਮਾਣੋਂ ਵਿਖੇ 30 ਜਨਵਰੀ ਤੋਂ ਚੱਲ ਰਿਹਾ ਪੂਰਣ ਬ੍ਰਹਮ ਕਬੀਰ ਸਾਹਿਬ ਦਾ ਨਿਰਵਾਣ ਦਿਵਸ ਸਮਾਗਮ ...

ਪੂਰੀ ਖ਼ਬਰ »

ਜਥੇ. ਰਿਆ ਨੇ ਚੁੰਨ੍ਹੀ ਕਲਾਂ ਦੇ ਗੁਰਦੁਆਰਾ ਸਾਹਿਬ ਲਈ ਬਰਤਨ ਦਿੱਤੇ

ਚੁੰਨੀ, 1 ਫਰਵਰੀ (ਬਹਾਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਦੇ ਯਤਨਾਂ ਸਦਕਾ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਚੰੁਨ੍ਹੀ ਕਲਾਂ ਨੂੰ ਬਰਤਨਾਂ ਦੀ ਬੇਲ ਜਿਸ 'ਚ 100 ਥਾਲ ਅਤੇ ...

ਪੂਰੀ ਖ਼ਬਰ »

ਭਾਰਤ ਸਰਕਾਰ ਦਾ ਬਜਟ ਦੇਸ਼ ਵਾਸੀਆਂ ਦੀਆਂ ਉਮੀਦਾਂ ਦੇ ਉਲਟ-ਵਿਧਾਇਕ ਬੜਿੰਗ

ਮੰਡੀ ਗੋਬਿੰਦਗੜ੍ਹ, 1 ਫਰਵਰੀ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਬਜਟ ਨੂੰ ਦੇਸ਼ ਵਾਸੀਆਂ ਦੀਆਂ ਉਮੀਦਾਂ ਦੇ ਉਲਟ ਕਰਾਰ ਦਿੰਦਿਆਂ ਕਿਹਾ ਕਿ ਇਸ ਵਿਚ ...

ਪੂਰੀ ਖ਼ਬਰ »

ਪਿੰਡਾਂ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਰਾਜਿੰਦਰਗੜ੍ਹ

ਚੁੰਨ੍ਹੀ, 1 ਫਰਵਰੀ (ਬਹਾਦਰ ਸਿੰਘ ਟੀਵਾਣਾ)-ਪੰਚਾਇਤ ਵਿਭਾਗ ਵਲੋਂ ਪਿੰਡਾਂ ਦੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ, ਜਿਸ ਲਈ ਪਿੰਡਾਂ ਦੇ ਵਿਕਾਸ ਕਾਰਜਾਂ 'ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਚੇਅਰਮੈਨ ਗੁਰਮੇਲ ਸਿੰਘ ਰਜਿੰਦਰਗੜ੍ਹ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੰਘੋਲ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਸੰਘੋਲ, 1 ਫਰਵਰੀ (ਗੁਰਨਾਮ ਸਿੰਘ ਚੀਨਾ)-ਸਰਕਾਰੀ ਐਲੀਮੈਂਟਰੀ ਸਕੂਲ (ਕੰਨਿਆ) ਸੰਘੋਲ ਵਿਖੇ ਸੰਸਦ ਮੈਂਬਰ ਡਾ. ਅਮਰ ਸਿੰਘ ਦੁਆਰਾ ਦਿੱਤੀ ਗਈ 3 ਲੱਖ ਦੀ ਗ੍ਰਾਂਟ ਰਾਹੀਂ ਲੜਕੀਆਂ ਲਈ ਬਾਥਰੂਮ ਅਤੇ ਗਰਾਊਾਡ ਦੀ ਉਸਾਰੀ ਦਾ ਨੀਂਹ ਪੱਥਰ ਸਰਪੰਚ ਰਕੇਸ਼ ਕੁਮਾਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ

ਜਟਾਣਾ ਉੱਚਾ, 1 ਫਰਵਰੀ (ਮਨਮੋਹਣ ਸਿੰਘ ਕਲੇਰ)-ਡੇਰਾ ਬਾਬਾ ਮਸਤ ਰਾਮ ਜਟਾਣਾ ਨੀਵਾਂ ਵਿਖੇ ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ ਗਿਆ | ਜਾਣਕਾਰੀ ਅਨੁਸਾਰ ਹੋਮਿਓਪੈਥਿਕ ਵਿਭਾਗ ਫ਼ਤਹਿਗੜ੍ਹ ਸਾਹਿਬ ਦੇ ਡੀ.ਐਚ.ਓ ਡਾ. ਰੁਪਿੰਦਰ ਕੌਰ ਦੀ ਅਗਵਾਈ ਹੇਠ ਲਗਾਏ ਗਏ | ਇਸ ਮੁਫ਼ਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX