ਤਾਜਾ ਖ਼ਬਰਾਂ


ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  3 minutes ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  10 minutes ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  21 minutes ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  22 minutes ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  49 minutes ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  53 minutes ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 1 hour ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  53 minutes ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  1 minute ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 2 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 2 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554
ਵਿਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਣਾ ਚਾਹੀਦਾ ਹੈ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾਵਾਂ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਲੁਧਿਆਣਾ

ਸੀਸੂ ਕਾਰਜਕਾਰੀ ਕਮੇਟੀ ਨੇ ਕੇਂਦਰੀ ਸਾਲਾਨਾ ਬਜਟ 2023-24 ਦੇ ਨਤੀਜਿਆਂ ਬਾਰੇ ਚਰਚਾ ਕਰਨ ਲਈ ਕੀਤੀ ਲਾਈਵ ਬਜਟ ਮੀਟਿੰਗ

ਲੁਧਿਆਣਾ, 1 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਕਾਰਜਕਾਰੀ ਕਮੇਟੀ ਨੇ ਕੇਂਦਰੀ ਸਲਾਨਾ ਬਜਟ 2023-24 ਦੇ ਨਤੀਜਿਆਂ ਬਾਰੇ ਚਰਚਾ ਕਰਨ ਲਈ ਲਾਈਵ ਬਜਟ ਮੀਟਿੰਗ ਕੀਤੀ | ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ਵਿਚ ਕੇਂਦਰੀ ਬਜਟ 2023-24 ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਮਾਣਯੋਗ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਦੇ ਹੇਠ ਲਿਖੇ ਨੁਕਤਿਆਂ ਦੀ ਸ਼ਲਾਘਾ ਕੀਤੀ | ਸ. ਆਹੂਜਾ ਤੇ ਹੋਰਾਂ ਨੇ 3400 ਕਾਨੂੰਨੀ ਪ੍ਰਣਾਲੀਆਂ ਨੂੰ ਹਟਾਇਆ ਜਾਵੇਗਾ, ਐਮ.ਐਸ.ਐਮ.ਈ. 1 ਵਿਆਜ ਸਬਵੈਂਸ਼ਨ ਸਕੀਮ ਲਈ 9000 ਕਰੋੜ ਐਮ.ਐਸ.ਐਮ.ਈ. ਲਈ ਕ੍ਰੈਡਿਟ ਗਾਰੰਟੀ ਸਕੀਮ ਐਮ.ਐਸ.ਐਮ.ਈ. ਨੂੰ ਕਰਜ਼ਾ ਲੈਣ ਵਿਚ ਮਦਦ ਕਰੇਗੀ, ਸ਼ਹਿਰੀ ਬੁਨਿਆਦੀ ਵਿਕਾਸ ਫੰਡ ਲਈ 10,000 ਕਰੋੜ ਪ੍ਰਤੀ ਸਾਲ ਰਾਜ ਸਰਕਾਰ ਨੂੰ 50 ਸਾਲ ਦਾ ਵਿਆਜ ਮੁਕਤ ਕਰਜ਼ਾ ਇਕ ਸਾਲ ਹੋਰ ਵਧਾਇਆ ਗਿਆ, ਆਮਦਨ ਕਰ ਛੋਟ ਵੱਧ ਗਈ ਹੈ, ਨਵੀਂ ਟੈਕਸ ਪ੍ਰਣਾਲੀ ਵਿਚ 5 ਲੱਖ ਤੋਂ 7 ਲੱਖ ਵਾਧਾ ਹੋਇਆ, ਸਾਰੇ ਰਾਜਾਂ ਵਿਚ 30 ਹੁਨਰ ਭਾਰਤ ਅੰਤਰਰਾਸ਼ਟਰੀ ਕੇਂਦਰ ਸਥਾਪਤ ਕੀਤੇ ਜਾਣਗੇ, ਈ.ਵੀ. ਬੈਟਰੀ ਦੀ ਕਸਟਮ ਡਿਊਟੀ ਘਟਾਈ ਗਈ ਹੈ, ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿਚ 66 ਫੀਸਦੀ ਵਾਧਾ, ਐਗਰੀਟੇਕ ਸਟਾਰਟਅੱਪ ਐਕਸਲੇਟਰ ਫੰਡ ਦਿੱਤੇ ਗਏ ਹਨ, ਸਰਕਾਰ ਨੇ 63,000 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੁਸਾਇਟੀਆਂ ਲਈ ਰੁਪਏ ਦੇ ਨਿਵੇਸ਼ ਨਾਲ ਕੰਪਿਊਟਰੀਕਰਨ ਦੀ ਵੀ ਸ਼ੁਰੂਆਤ ਕੀਤੀ ਹੈ, 2,516 ਕਰੋੜ ਬਲੈਂਡਰ ਸੀ.ਐਨ.ਜੀ. ਜੀ.ਐਸ.ਟੀ. ਤੋਂ ਛੋਟ ਹੈ | ਮੀਟਿੰਗ 'ਚ ਐਸ. ਬੀ. ਸਿੰਘ ਸੰਯੁਕਤ ਸਕੱਤਰ, ਸ. ਫੁੰਮਣ ਸਿੰਘ, ਵਿੱਤ ਸਕੱਤਰ ਜੇ. ਐਸ. ਭੋਗਲ, ਜਥੇਬੰਦਕ ਸਕੱਤਰ ਰਜਨੀਸ਼ ਆਹੂਜਾ, ਹਨੀ ਸੇਠੀ, ਕਾਨੂੰਨੀ ਸਕੱਤਰ, ਅਵਤਾਰ ਸਿੰਘ ਭੋਗਲ, ਜੇ.ਕੇ ਸਬਲੋਕ, ਗੌਤਮ ਮਲਹੋਤਰਾ, ਸਰਵਜੀਤ ਸਿੰਘ, ਜੀ ਐਸ ਕਾਹਲੋਂ ਸੰਜੇ ਧੀਮਾਨ, ਜਗਬੀਰ ਸਿੰਘ ਸੋਖੀ, ਸਤਿੰਦਰਜੀਤ ਸਿੰਘ ਆਟੋਮ, ਰਜਨੀਸ਼ ਬਾਂਸਲ, ਜਸਪ੍ਰੀਤ ਸਿੰਘ,ਰਵਿੰਦਰ ਸੈਣੀ,ਅਮਰਜੀਤ ਸਿੰਘ ਸਵੈਨ, ਰਜਨੀਸ਼ ਬਾਂਸਲ ਆਦਿ ਹਾਜ਼ਰ ਸਨ |

ਕੇਂਦਰੀ ਬਜਟ 'ਚ ਦੇਸ਼ ਦੀ ਤਰੱਕੀ ਅਤੇ ਸਮਾਜ ਦੇ ਹਰ ਵਰਗ ਦਾ ਧਿਆਨ ਰੱਖਿਆ ਗਿਆ-ਜੀਵਨ ਗੁਪਤਾ

ਲੁਧਿਆਣਾ, 1 ਫਰਵਰੀ (ਕਵਿਤਾ ਖੁੱਲਰ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਮੋਦੀ ਸਰਕਾਰ ਦੇ ਇਸ ਅੰਮਿ੍ਤਕਾਲ ਦੇ ਇਤਿਹਾਸਕ ਬਜਟ ਵਿੱਚ ਖੁਸ਼ਹਾਲੀ ਦੀ ...

ਪੂਰੀ ਖ਼ਬਰ »

ਮਿਊਾਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਦੇ ਵਫ਼ਦ ਨੇ ਨਿਗਮ ਹਾਊਸ ਦੀ ਮੀਟਿੰਗ ਬਲਾਉਣ ਦੀ ਕੀਤੀ ਮੰਗ

ਲੁਧਿਆਣਾ, 1 ਫਰਵਰੀ (ਭੁਪਿੰਦਰ ਸਿੰਘ ਬੈਂਸ)-ਮਿਉਂਸੀਪਲ ਇੰਪਲਾਈਜ ਸੰਘਰਸ਼ ਕਮੇਟੀ ਦਾ ਇਕ ਵਫਦ ਚੇਅਰਮੈਨ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਨੰੂ ਮਿਲਿਆ ਅਤੇ ਮੰਗ ਪੱਤਰ ਦਿੱਤਾ | ਇਸ ਮੌਕੇ ਅਸ਼ਵਨੀ ਸਹੋਤਾ ਵਲੋਂ ਨਿਗਮ ਕਮਿਸ਼ਨਰ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦਾ ਮੈਂਬਰ ਗਿ੍ਫ਼ਤਾਰ

ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੀਆਈਏ ਸਟਾਫ਼ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਇਕ ਮੈਂਬਰ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਜੇਸ਼ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਸਵੈ-ਸਹਾਇਤਾ ਸਮੂਹਾਂ ਨੂੰ ਉਨ੍ਹਾਂ ਦੇ ਉਤਪਾਦਾਂ ਦੇ ਆਨਲਾਈਨ ਮੰਡੀਕਰਨ 'ਚ ਕਰੇਗਾ ਸਹਿਯੋਗ-ਸੁਰਭੀ ਮਲਿਕ

ਲੁਧਿਆਣਾ, 1 ਫਰਵਰੀ (ਕਵਿਤਾ ਖੁੱਲਰ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਦੁਆਰਾ ਬਣਾਏ ਉਤਪਾਦਾਂ ਨੂੰ ਮੰਡੀਕਰਨ ਪ੍ਰਦਾਨ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਸੈਲਫ ਹੈਲਪ ਗਰੁੱਪਾਂ (ਐਸ.ਐਚ.ਜੀ.) ਨੂੰ ਈ-ਕਾਮਰਸ ਪਲੇਟਫਾਰਮ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ 11 ਨੂੰ

ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਦੇ ਸਕੱਤਰ ਸ੍ਰੀ ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 11 ਫਰਵਰੀ ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ - ਜਗਰਾਓਾ, ਖੰਨਾ, ਸਮਰਾਲਾ ਅਤੇ ਪਾਇਲ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਸਕੂਲੀ ਵਿਦਿਆਰਥਣ ਲਾਪਤਾ

ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਦੀ ਸੱਤਵੀਂ 'ਚ ਪੜ੍ਹਦੀ ਵਿਦਿਆਰਥਣ ਦੇ ਸ਼ੱਕੀ ਹਾਲਾਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਣਪਛਾਤੇ ...

ਪੂਰੀ ਖ਼ਬਰ »

ਜੇਲ੍ਹ 'ਚੋਂ ਜਰਦਾ ਅਤੇ ਮੋਬਾਈਲ ਫੋਨ ਬਰਾਮਦ

ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ 8 ਮੋਬਾਇਲ ਅਤੇ ਜਰਦਾ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਸ ਸਬੰਧੀ ਪੁਲਿਸ ਪਾਸ ਤੋਂ ਵੱਖ ਵੱਖ ਮਾਮਲੇ ਦਰਜ ਕਰਵਾਏ ਗਏ ਹਨ | ...

ਪੂਰੀ ਖ਼ਬਰ »

ਲਾਟਰੀ ਵਿਕਰੇਤਾ ਨੂੰ ਬਲੈਕਮੇਲ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਆਪਣੇ ਆਪ ਨੂੰ ਪੱਤਰਕਾਰ ਦੱਸ ਕੇ ਲਾਟਰੀ ਵਿਕਰੇਤਾ ਨੂੰ ਬਲੈਕਮੇਲ ਕਰਨ ਵਾਲੇ 2 ਨੌਜਵਾਨਾਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਢੋਕਾਂ ਮਹੱਲੇ ਦੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਸਮੇਤ 5 ਖ਼ਿਲਾਫ਼ ਮਾਮਲਾ ਦਰਜ

ਖੰਨਾ, 1 ਫਰਵਰੀ (ਮਨਜੀਤ ਸਿੰਘ ਧੀਮਾਨ)-ਵਿਅਕਤੀ ਦੀ ਕੁੱਟਮਾਰ, ਕਾਰ ਦੀ ਭੰਨਤੋੜ ਕਰਨ ਦੇ ਦੋਸ਼ 'ਚ ਨਾਮਾਲੂਮ ਵਿਅਕਤੀਆਂ ਸਮੇਤ 5 ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਏ. ਐੱਸ. ਆਈ. ਸੁਖਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਸਨਦੀਪ ...

ਪੂਰੀ ਖ਼ਬਰ »

'ਮੁਹੱਲਾ ਕਲੀਨਿਕਾਂ' ਦੀ ਆੜ ਹੇਠ ਸਰਕਾਰ ਪੁਰਾਣੀਆਂ ਸਿਹਤ ਸਹੂਲਤਾਂ ਦਾ ਗਲਾ ਘੁੱਟਣ ਲੱਗੀ-ਆਲਮਗੀਰ

ਆਲਮਗੀਰ, 1 ਫਰਵਰੀ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ 'ਮੁਹੱਲਾ ਕਲੀਨਿਕਾਂ' ਦੀ ਆੜ ਹੇਠ ਪੁਰਾਣੀਆਂ ਪੇਂਡੂ ਸਿਹਤ ਸਹੂਲਤਾਂ ਦੀ ਸੰਘੀ ਘੁੱਟਣ ਲੱਗੀ ਹੈ, ਜਿਸ ਤਹਿਤ ਪੇਂਡੂ ਡਿਸਪੈਂਸਰੀਆਂ ਦੇ ਡਾਕਟਰਾਂ ਨੂੰ ਉਕਤ ਕਲੀਨਿਕਾਂ 'ਚ ਜਬਰੀ ...

ਪੂਰੀ ਖ਼ਬਰ »

ਪੀ.ਏ.ਯੂ. ਨੇ ਗੰਨੇ ਦੇ ਰਸ ਦੀ ਬੋਤਲਬੰਦ ਤਕਨਾਲੋਜੀ ਲਈ ਕੀਤਾ ਸਮਝੌਤਾ

ਲੁਧਿਆਣਾ, 1 ਫਰਵਰੀ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਸੋਹੇਲ ਮੰਡਲ ਵਿਲ ਨਾਲ ਰਾਜਪੁਰ ਜ਼ਿਲ੍ਹਾ ਵੈਸਟ ਗਾਰੋ ਹਿਲਜ਼ ਮੇਘਾਲਿਆ ਨਾਲ ਗੰਨੇ ਦੇ ਜੂਸ ਦੀ ਬੋਤਲਿੰਗ ਤਕਨਾਲੋਜੀ ਦੇ ਵਪਾਰੀਕਰਨ ਲਈ ਇਕ ਸਮਝੌਤਾ ਕੀਤਾ | ਇਸ ਮੌਕੇ ਨਿਰਦੇਸ਼ਕ ਖੋਜ ਡਾ. ...

ਪੂਰੀ ਖ਼ਬਰ »

ਵਿਧਾਇਕ ਮੁੰਡੀਆਂ ਨੇ ਕੀਤੇ ਕਈ ਮੈਂਬਰ ਪੰਚਾਇਤ 'ਆਪ' 'ਚ ਸ਼ਾਮਿਲ

ਭਾਮੀਆਂ ਕਲਾਂ, 1 ਫਰਵਰੀ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ਕਈ ਦਰਜਨ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕੀਤਾ | ਵਿਧਾਇਕ ਮੁੰਡੀਆਂ ਨੇ ...

ਪੂਰੀ ਖ਼ਬਰ »

ਮਿਕਸ ਲੈਂਡ ਯੂਜ਼ ਇਲਾਕੇ 'ਚ ਚੱਲ ਰਹੇ ਉਦਯੋਗਾਂ ਲਈ ਨਵੰਬਰ 2023 ਤੋਂ ਬਾਅਦ ਖ਼ਤਰੇ ਦੀ ਘੰਟੀ

ਢੰਡਾਰੀ ਕਲਾਂ, 1 ਫਰਵਰੀ (ਪਰਮਜੀਤ ਸਿੰਘ ਮਠਾੜੂ)-10 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਨੇ ਕੋਈ ਨਵੀਂ ਉਦਯੋਗਿਕ ਨੀਤੀ ਨਹੀਂ ਬਣਾਈ ਹੈ | ਪਿਛਲੇ ਅਧਿਆਦੇਸ਼ ਮੁਤਾਬਿਕ ਨਵੰਬਰ 2023 ਤੱਕ ਮਿਕਸ ਲੈਂਡ ਯੂਜ਼ ਇਲਾਕੇ ਵਿਚ ਕੰਮ ਕਰ ਰਹੇ ਸਾਰੇ ਕਾਰਖ਼ਾਨਿਆਂ ਨੂੰ ...

ਪੂਰੀ ਖ਼ਬਰ »

3 ਰੋਜ਼ਾ 'ਵਰਲਡ ਕਾਂਗਰਸ ਆਫ਼ ਕਲੀਨਿਕ ਐਨਾਟੋਮਿਸਟਸ' ਦੀ ਕੌਮੀ ਕਾਨਫ਼ਰੰਸ ਅੱਜ ਤੋਂ

ਲੁਧਿਆਣਾ, 1 ਫਰਵਰੀ (ਸਲੇਮਪੁਰੀ)-ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ ਵਲੋਂ ਇਸ ਸਾਲ ਦੀ ਕੌਮੀ ਪੱਧਰ ਦੀ 'ਵਰਲਡ ਕਾਂਗਰਸ ਆਫ਼ ਕਲੀਨੀਕਲ ਐਨਾਟੋਮਿਸਟਸ' ਦੀ 11ਵੀਂ ਸਾਲਾਨਾ ਕਾਨਫਰੰਸ 2 ਤੋਂ 4 ਫਰਵਰੀ ਤੱਕ ਕਰਵਾਈ ਜਾ ਰਹੀ ਹੈ | ਕਾਨਫਰੰਸ ਦਾ ਮੁੱਖ ਵਿਸ਼ਾ ...

ਪੂਰੀ ਖ਼ਬਰ »

ਕੌਮੀ ਇਨਸਾਫ਼ ਮੋਰਚੇ 'ਚ ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ ਹਜ਼ੂਰੀ ਜਥੇ ਤੇ ਸੰਗਤਾਂ ਸਮੇਤ ਪੁੱਜੇ

ਲੁਧਿਆਣਾ 1 ਫਰਵਰੀ (ਕਵਿਤਾ ਖੁੱਲਰ)-ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਦੀਆਂ ਸਲਾਖਾ ਪਿੱਛੇ ਕੈਦੀਆਂ ਵਾਂਗੂੰ ਜਿੰਦਗੀ ਦੇ ਬੱਚਦੇ ਦਿਨ ਗੁਜਾਰਦੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਦੀਆਂ ਬਰੂਹਾਂ 'ਤੇ ਲੱਗੇ ਕੌਮੀ ਇਨਸਾਫ ...

ਪੂਰੀ ਖ਼ਬਰ »

ਫਿਕੋ ਦੇ ਆਹੁਦੇਦਾਰਾਂ ਨੇ ਕੇਂਦਰੀ ਬਜਟ 2023-24 'ਤੇ ਆਪੋ-ਆਪਣੇ ਪ੍ਰਤੀਕਰਮ ਦਿੱਤੇ

ਲੁਧਿਆਣਾ, 1 ਫ਼ਰਵਰੀ (ਪੁਨੀਤ ਬਾਵਾ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਪੇਸ਼ ਕੀਤੇ ਗਏ ਬਜਟ ਤੇ ਫਿਕੋ ਦੇ ਅਹੁਦੇਦਾਰਾਂ ਨੇ ਆਪੋ ਆਪਣੀ ਪ੍ਰਤੀਕਿਰਿਆ ਦਿੱਤੀ ਹੈ | ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਸ ਬਜਟ ਵਿਚ ...

ਪੂਰੀ ਖ਼ਬਰ »

ਪੀਲੇ ਕਪੜੇ ਦੇ ਮੰਤਰ ਦੇ ਜਾਪ ਅਤੇ ਸ਼ੰਖ ਦੀ ਧੁਨ ਨਾਲ ਸ਼ੁਰੂ ਹੋਵੇਗਾ ਅਖੰਡ ਮਹਾਯੱਗ-ਮਹੰਤ ਪ੍ਰਵੀਨ ਚੌਧਰੀ

ਲੁਧਿਆਣਾ, 1 ਫਰਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਸਵਰੂਪ ਨੂੰ ਦੇਖ ਕੇ ਇੰਜ ਲੱਗਦਾ ਹੈ ਜਿਵੇਂ ਮਾਂ ਖੁਦ ਤੁਹਾਨੂੰ ਬੁਲਾ ਰਹੀ ਹੋਵੇ, ਇਕ ਅਦਭੁਤ ਸ਼ਕਤੀ ਦਾ ਅਨੁਭਵ ਪੂਰੇ ਸਰੀਰ ਅਤੇ ਮਨ ਵਿਚ ਸਕਾਰਾਤਮਕ ਊਰਜਾ ਪ੍ਰਦਾਨ ਕਰ ਰਿਹਾ ਹੋਵੇ | ਮਾਂ ਬਗਲਾਮੁਖੀ ...

ਪੂਰੀ ਖ਼ਬਰ »

ਦੁਰਗਾ ਮਾਤਾ ਮੰਦਰ 'ਚ ਮਾਂ ਦੁਰਗਾ ਤੇ ਸ਼ਿਵ ਪਰਿਵਾਰ ਦੀਆਂ ਮੂਰਤੀਆਂ ਦੀ ਸਥਾਪਨਾ

ਫੁੱਲਾਂਵਾਲ, 1 ਫਰਵਰੀ (ਮਨਜੀਤ ਸਿੰਘ ਦੁੱਗਰੀ)-ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ ਸਥਿਤ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਬਣੇ ਦੁਰਗਾ ਮਾਤਾ ਮੰਦਰ ਵਿਖੇ ਮੰਤਰ ਉਚਾਰਨ ਦੀ ਗੂੰਜ 'ਚ ਦੁਰਗਾ ਮਾਤਾ ਤੇ ਸ਼ਿਵ ਪਰਿਵਾਰ ਦੀਆਂ ਮੂਰਤੀਆਂ ਦੀ ਸਥਾਪਨਾ ਕੀਤੀ ਗਈ | ...

ਪੂਰੀ ਖ਼ਬਰ »

ਚਾਰਟਰਡ ਅਕਾਉਟੈਂਟਾਂ ਲਈ ਸਟਾਰਟਅੱਪ ਸੰਵਾਦ ਦੀ ਜਾਣਕਾਰੀ ਲਈ ਸੈਮੀਨਾਰ

ਫੁੱਲਾਂਵਾਲ, 1 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਭਾਰਤ ਦੇ ਚਾਰਟਰਡ ਅਕਾਊਾਟੈਂਟਾਂ ਦੀ ਉਤਰੀ ਭਾਰਤ ਦੀ ਲੁਧਿਆਣਾ ਸਥਿਤ ਇਕਲੌਤੀ ਸੰਸਥਾ ਆਈ. ਸੀ. ਏ.ਆਈ. ਭਵਨ ਵਿਖੇ ਚਾਰਟਰਡ ਅਕਾਊਾਟੈਂਟਾਂ ਦੀ ਜਾਣਕਾਰੀ ਵਿਚ ਵਾਧਾ ਕਰਨ ਦੇ ...

ਪੂਰੀ ਖ਼ਬਰ »

ਲੂਈ ਬ੍ਰੇਲ ਦੇ ਜਨਮ ਦਿਨ 'ਤੇ ਸਮਾਗਮ ਕਰਵਾਇਆ

ਭਾਮੀਆਂ ਕਲਾਂ, 1 ਫਰਵਰੀ (ਜਤਿੰਦਰ ਭੰਬੀ)-'ਜੇ ਲੂਈ-ਬ੍ਰੇਲ ਵਲੋਂ ਨੇਤਰਹੀਣਾਂ ਦੀ ਪੜ੍ਹਾਈ ਲਈ ਬਣਾਈ ਬ੍ਰੇਲ ਲਿੱਪੀ ਨਾ ਹੁੰਦੀ ਤਾਂ ਅਸੀਂ ਕੌਮੀ ਜਾਂ ਕੌਮਾਂਤਰੀ ਪੱਧਰ ਉੱਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਦੇ ਕਾਬਿਲ ਨਾ ਬਣਦੇ' | ਇਹ ਵਿਚਾਰ ਕੌਮਾਂਤਰੀ ਖਿਡਾਰੀ ...

ਪੂਰੀ ਖ਼ਬਰ »

ਭਾਈ ਬਾਲਾ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਹੋਏ ਨਤਮਸਤਕ

ਫੁੱਲਾਂਵਾਲ, 1 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰਦੁਆਰਾ ਭਾਈ ਬਾਲਾ ਜੀ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਏ | ਪਰਸੋਂ ਰੋਜ਼ ਤੋਂ ਆਰੰਭ 7 ਸ੍ਰੀ ...

ਪੂਰੀ ਖ਼ਬਰ »

ਪੁਰਾਣੀ ਬਦਲੇ ਨਵੀਂ ਕੰਨ ਮਸ਼ੀਨ ਦੇਣ ਦੀ ਵਿਸ਼ੇਸ਼ ਆਫ਼ਰ ਸ਼ੁਰੂ

ਲੁਧਿਆਣਾ, 1 ਫਰਵਰੀ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ,ਉਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹੋਣਗੇ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ ਜਾਂ ਉਨ੍ਹਾਂ ...

ਪੂਰੀ ਖ਼ਬਰ »

ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਵਿਸ਼ਵ ਅੰਤਰ-ਧਰਮ ਸਦਭਾਵਨਾ ਹਫ਼ਤੇ ਦੀ ਸ਼ੁਰੂਆਤ

ਲੁਧਿਆਣਾ, 1 ਫਰਵਰੀ (ਪੁਨੀਤ ਬਾਵਾ)-ਸਥਾਨਕ ਰਾਮਗੜ੍ਹੀਆ ਕਾਲਜ (ਲੜਕੀਆਂ) ਵਿਖੇ ਵਿਸ਼ਵ ਅੰਤਰ-ਧਰਮ ਸਦਭਾਵਨਾ ਸਪਤਾਹ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ | ਸਪਤਾਹ ਦਾ ਉਦਘਾਟਨ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕੀਤਾ | ਸ੍ਰੀਮਤੀ ਮਲਿਕ ਨੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ 4 ਨੂੰ ਸਜਾਈ ਜਾਵੇਗੀ ਸ਼ੋਭਾ ਯਾਤਰਾ-ਜਿੰਦਰਪਾਲ ਦੜੌਚ

ਲੁਧਿਆਣਾ, 1 ਫਰਵਰੀ (ਕਵਿਤਾ ਖੁੱਲਰ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸਜਾਈ ਰਹੀ ਸ਼ੋਭਾ ਯਾਤਰਾ 4 ਫਰਵਰੀ ਦਿਨ ਐਤਵਾਰ ਨੂੰ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ, ਸ੍ਰੀ ਗੁਰੂ ਰਵਿਦਾਸ ਚੌਕ, ਬਸਤੀ ਜੋਧੇਵਾਲ ਤੋਂ ਆਰੰਭ ਹੋਣ ਜਾ ਰਹੀ ਹੈ, ਜਿਸ ਦੇ ...

ਪੂਰੀ ਖ਼ਬਰ »

ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਵਿਸ਼ਵ ਅੰਤਰ-ਧਰਮ ਸਦਭਾਵਨਾ ਹਫ਼ਤੇ ਦੀ ਸ਼ੁਰੂਆਤ

ਲੁਧਿਆਣਾ, 1 ਫਰਵਰੀ (ਪੁਨੀਤ ਬਾਵਾ)-ਸਥਾਨਕ ਰਾਮਗੜ੍ਹੀਆ ਕਾਲਜ (ਲੜਕੀਆਂ) ਵਿਖੇ ਵਿਸ਼ਵ ਅੰਤਰ-ਧਰਮ ਸਦਭਾਵਨਾ ਸਪਤਾਹ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ | ਸਪਤਾਹ ਦਾ ਉਦਘਾਟਨ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕੀਤਾ | ਸ੍ਰੀਮਤੀ ਮਲਿਕ ਨੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਜੀ.ਐਨ.ਕੇ.ਸੀ.ਡਬਲਯੂ. ਵਿਖੇ 43 ਪਿਤਾ ਰਹਿਤ ਬੇਟੀਆਂ ਦੀ ਸਕਾਲਰਸ਼ਿਪ ਪ੍ਰਦਾਨ

ਲੁਧਿਆਣਾ, 1 ਫ਼ਰਵਰੀ (ਪੁਨੀਤ ਬਾਵਾ)-ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ, ਮਾਡਲ ਟਾਊਨ ਲੁਧਿਆਣਾ ਦੀ ਪ੍ਰਬੰਧਕੀ ਕਮੇਟੀ ਨੇ ਪਿਤਾ ਰਹਿਤ ਬੇਟੀਆਂ ਨੂੰ ਵਜ਼ੀਫ਼ਾ ਪ੍ਰਦਾਨ ਕੀਤਾ | ਇਸ ਤਹਿਤ 43 ...

ਪੂਰੀ ਖ਼ਬਰ »

ਭਾਈ ਬਾਲਾ ਜੀ ਦੇ ਸਾਲਾਨਾ ਜੋੜ ਮੇਲੇ 'ਤੇ ਸਿੱਧੂ ਪਰਿਵਾਰ ਨੇ ਲਗਾਇਆ ਲੰਗਰ

ਲੁਧਿਆਣਾ, 1 ਫਰਵਰੀ (ਕਵਿਤਾ ਖੁੱਲਰ)-ਪੱਖੋਵਾਲ ਰੋਡ ਸਥਿਤ ਬਲੈਸਿੰਗ ਰਿਜੋਰਟ ਵਿਚ ਭਾਈ ਬਾਲਾ ਜੀ ਦੇ ਸਾਲਾਨਾ ਜੋੜ ਮੇਲੇ 'ਤੇ ਹਰ ਸਾਲ ਦੀ ਤਰ੍ਹਾਂ ਸਿੱਧੂ ਪਰਿਵਾਰ ਵਲੋਂ ਲੰਗਰ ਲਗਾਇਆ ਗਿਆ | ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਭਾਈ ਬਾਲਾ ਜੀ ਦੇ ਦਰਬਾਰ 'ਤੇ ਮੱਥਾ ...

ਪੂਰੀ ਖ਼ਬਰ »

ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਵੈਟਰ ਤੇ ਬੂਟ ਵੰਡੇ

ਲੁਧਿਆਣਾ, 1 ਫਰਵਰੀ (ਕਵਿਤਾ ਖੁੱਲਰ)-ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਪ੍ਰਧਾਨ ਅਤੇ ਮੈਨੇਜਮੈਂਟ ਕਮੇਟੀ ਕਲਗੀਧਰ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਮਰਾਨ ਰੋਡ ਦੀ ਰਹਿਨੁਮਾਈ ਹੇਠ ਸਕੂਲ ਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲੋੜਵੰਦ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 1 ਫਰਵਰੀ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤੱਕ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਪਰਮਵੀਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 1 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX