ਤਾਜਾ ਖ਼ਬਰਾਂ


ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  1 minute ago
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
ਕਰਨਾਟਕ : 10 ਮਈ ਨੂੰ ਹੋਣਗੀਆਂ ਚੋਣਾਂ
. . .  4 minutes ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ 10 ਮਈ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀਆਂ...
ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  18 minutes ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  21 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  25 minutes ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  30 minutes ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  37 minutes ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  48 minutes ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  49 minutes ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 1 hour ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  16 minutes ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 2 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  1 minute ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554
ਵਿਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਣਾ ਚਾਹੀਦਾ ਹੈ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾਵਾਂ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਸੰਗਰੂਰ

ਪ੍ਰਾਇਮਰੀ ਹੈਲਥ ਸੈਂਟਰ ਬੰਦ ਕਰ ਕੇ ਮੁਹੱਲਾ ਕਲੀਨਿਕ ਨਹੀਂ ਖੋਲ੍ਹਣ ਦੇਵਾਂਗੇ-ਪਿੰਡ ਵਾਸੀ

ਲਹਿਰਾਗਾਗਾ, 1 ਫਰਵਰੀ (ਅਸ਼ੋਕ ਗਰਗ) - ਪੰਜਾਬ ਸਰਕਾਰ ਵਲੋਂ ਪਿੰਡ ਭੁਟਾਲ ਕਲਾਂ ਦੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਨੂੰ ਬੰਦ ਕਰਕੇ ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ਤੋਂ ਪਹਿਲਾਂ ਹੀ ਪਿੰਡ ਵਾਸੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ | ਸਬ-ਡਵੀਜ਼ਨ ਲਹਿਰਾਗਾਗਾ ਦੇ ਵੱਡੇ ਪਿੰਡ ਵਜੋਂ ਜਾਣੇ ਜਾਂਦੇ ਪਿੰਡ ਭੁਟਾਲ ਕਲਾਂ ਦੇ ਸਿਹਤ ਕੇਂਦਰ ਨੂੰ ਬੰਦ ਕਰਕੇ ਬਣਾਏ ਜਾ ਰਹੇ ਮੁਹੱਲਾ ਕਲੀਨਿਕ ਦੇ ਵਿਰੋਧ ਵਿਚ ਪਿੰਡ ਵਾਸੀਆਂ ਦਾ ਅੱਜ ਵੱਡਾ ਇਕੱਠ ਕਰਕੇ ਲੋਕਾਂ ਨੇ ਖ਼ੁਦ ਫ਼ੈਸਲਾ ਕੀਤਾ ਹੈ ਕਿ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ, ਜੇਕਰ ਸਰਕਾਰ ਇਸ ਸਿਹਤ ਕੇਂਦਰ ਨੂੰ ਬੰਦ ਕਰਕੇ ਮੁਹੱਲਾ ਕਲੀਨਿਕ ਖੋਲ੍ਹੇਗੀ ਤਾਂ ਪਿੰਡ ਵਾਸੀ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਇਹ ਵੀ ਫ਼ੈਸਲਾ ਕੀਤਾ ਹੈ ਕਿ ਜੇਕਰ 'ਆਪ' ਸਰਕਾਰ ਪਿੰਡ ਅੰਦਰ ਸਾਂਝੀ ਥਾਂ 'ਤੇ ਮੁਹੱਲਾ ਕਲੀਨਿਕ ਖੋਲ੍ਹ ਕੇ ਸਿਹਤ ਸੇਵਾਵਾਂ ਦੇਣਾ ਚਾਹੁੰਦੀ ਹੈ ਤਾਂ ਪਿੰਡ ਵਾਸੀਆਂ ਨੂੰ ਕੋਈ ਇਤਰਾਜ਼ ਨਹੀਂ ਪਰ ਸਿਹਤ ਕੇਂਦਰ ਬੰਦ ਕਰਕੇ ਮੁਹੱਲਾ ਕਲੀਨਿਕ ਨਹੀਂ ਖੋਲ੍ਹਣ ਦਿੱਤਾ ਜਾਵੇਗਾ | ਮੁਹੱਲਾ ਕਲੀਨਿਕ ਖੋਲ੍ਹੇ ਜਾਣ ਦੇ ਵਿਰੋਧ ਵਿਚ ਪਿੰਡ ਵਾਸੀਆਂ ਨੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਿਹਤ ਕੇਂਦਰ ਵਿਚ ਸੰਕੇਤਕ ਧਰਨਾ ਦੇ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਸਿਹਤ ਕੇਂਦਰ ਨੂੰ ਪਹਿਲਾਂ ਦੀ ਤਰ੍ਹਾਂ ਚਾਲੂ ਰੱਖੇ | ਪਿੰਡ ਭੁਟਾਲ ਕਲਾਂ ਦੀਆਂ ਦੋਵੇਂ ਪੰਚਾਇਤਾਂ ਨੇ ਵੀ ਲੋਕਾਂ ਦੇ ਇਸ ਫ਼ੈਸਲੇ ਦਾ ਸਮਰਥਨ ਕਰਦਿਆਂ ਵਿਸ਼ਵਾਸ ਦਿਵਾਇਆ ਹੈ ਕਿ ਉਹ ਇਸ ਮਸਲੇ ਵਿਚ ਪਿੰਡ ਵਾਸੀਆਂ ਦਾ ਸਾਥ ਦੇਣਗੇ | ਜਾਣਕਾਰੀ ਅਨੁਸਾਰ ਪਿੰਡ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਕਰੀਬ 35 ਸਾਲ ਪਹਿਲਾਂ ਇੱਥੇ ਸਿਵਲ ਡਿਸਪੈਂਸਰੀ ਖੋਲ੍ਹੀ ਗਈ ਸੀ ਅਤੇ ਬਾਅਦ ਵਿੱਚ ਉਸ ਨੂੰ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਦਾ ਦਰਜਾ ਦਿੱਤਾ ਗਿਆ ਸੀ | ਇਸ ਹੈਲਥ ਸੈਂਟਰ ਵਿੱਚ ਕਰੀਬ 15 ਪਿੰਡਾਂ ਦੇ 30 ਫ਼ੀਸਦੀ ਲੋਕ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ | ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਇਕਾਈ ਭੁਟਾਲ ਕਲਾਂ ਦੇ ਪ੍ਰਧਾਨ ਗੋਬਿੰਦ ਸਿੰਘ ਪੰਧੇਰ, ਜਗਦੇਵ ਸਿੰਘ, ਨੇ ਦੱਸਿਆ ਹੈ ਕਿ 'ਆਪ' ਸਰਕਾਰ ਹੈਲਥ ਸੈਂਟਰ ਨੂੰ ਮੁਹੱਲਾ ਕਲੀਨਿਕ ਵਿਚ ਬਦਲ ਕੇ ਸਿਹਤ ਸੇਵਾਵਾਂ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਹੈ ਕਿ ਜੇਕਰ ਸਰਕਾਰ ਦੀ ਨੀਅਤ ਸਾਫ਼ ਹੈ ਤਾਂ ਉਹ ਪਿੰਡ ਅੰਦਰ ਖਾਲੀ ਪਈਆਂ ਹੋਰ ਇਮਾਰਤਾਂ ਵਿੱਚ ਮੁਹੱਲਾ ਕਲੀਨਿਕ ਖੋਲ੍ਹ ਕੇ ਸਿਹਤ ਸਹੂਲਤਾਂ ਦੇਵੇ ਪਰ ਪਹਿਲਾਂ ਤੋਂ ਹੀ ਵਧੀਆ ਇਮਾਰਤ ਵਿੱਚ ਚੱਲ ਰਹੇ ਹੈਲਥ ਸੈਂਟਰ ਨੂੰ ਬੰਦ ਕਰਨਾ ਬਹੁਤ ਹੀ ਮੰਦਭਾਗੀ ਗੱਲ ਹੈ | ਦੂਸਰੇ ਪਾਸੇ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਉਹ ਇਸ ਪਿੰਡ ਲਈ ਮੁਹੱਲਾ ਕਲੀਨਿਕ ਲੈ ਕੇ ਆਏ ਸੀ ਜੇਕਰ ਪਿੰਡ ਵਾਸੀਆਂ ਨੂੰ ਇਹ ਫ਼ੈਸਲਾ ਮਨਜ਼ੂਰ ਨਹੀਂ ਤਾਂ ਉਹ ਮਿਲ ਕੇ ਆਪਣੀ ਗੱਲ ਰੱਖ ਸਕਦੇ ਸੀ | ਇਸ ਮੌਕੇ ਬਾਬਰਜੀਤ ਸਿੰਘ ਭੁਟਾਲ, ਲੱਖਾ ਸਿੰਘ, ਰਘਵੀਰ ਸਿੰਘ, ਜੱਗਾ ਸਿੰਘ ਖ਼ਜ਼ਾਨਚੀ, ਰਣਜੀਤ ਸਿੰਘ, ਲੀਲਾ ਸਿੰਘ, ਭੋਲਾ ਸਿੰਘ, ਨਿਰਭੈਰ ਸਿੰਘ, ਸੋਨੀ ਸਿੰਘ ਮੌਜੂਦ ਸਨ |

ਨਗਰ ਕੌਂਸਲ ਸੰਗਰੂਰ ਪਿਛਲੇ ਤਿੰਨ ਸਾਲਾਂ ਤੋਂ ਲੋਕਾਂ ਵਲੋਂ ਚੁਣੇ ਹੋਏ ਨੁਮਾਇੰਦਿਆਂ ਤੋਂ ਵਾਂਝੀ

ਸੰਗਰੂਰ, 1 ਫਰਵਰੀ (ਧੀਰਜ ਪਸ਼ੌਰੀਆ) - ਪਿਛਲੇ ਲੰਮੇ ਸਮੇਂ ਤੋਂ ਨਗਰ ਕੌਂਸਲ ਸੰਗਰੂਰ ਸਮੇਤ ਪੰਜਾਬ ਵਿਚ ਕਈ ਥਾਵਾਂ 'ਤੇ ਕਮੇਟੀਆਂ ਦੀਆਂ ਚੋਣਾਂ ਲੱਟਕ ਰਹੀਆਂ ਹਨ ਜਿਸ ਕਾਰਨ ਇਹ ਕਮੇਟੀਆਂ ਲੋਕਾਂ ਵਲੋਂ ਚੁਣੇ ਹੋਏ ਨੁਮਾਇੰਦਿਆਂ ਤੋਂ ਵਾਂਝੀਆਂ ਹਨ | ਨਗਰ ਕੌਂਸਲ ...

ਪੂਰੀ ਖ਼ਬਰ »

ਲੋਕਾਂ ਦੇ ਮਸਲੇ ਹੱਲ ਕਰਨਾ ਮੇਰੀ ਜ਼ਿੰਮੇਵਾਰੀ-ਮਾਨ

ਖਨÏਰੀ, 1 ਫਰਵਰੀ (ਬਲਵਿੰਦਰ ਸਿੰਘ ਥਿੰਦ) - ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਖਨÏਰੀ ਵਿਖੇ ਬਣਨ ਵਾਲੇ ਓਵਰਬਿ੍ਜ ਸੰਬੰਧੀ ਜੋ ਖਨÏਰੀ ਨਿਵਾਸੀਆਂ ਨੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੂੰ ਮੰਗ ਪੱਤਰ ਸÏਾਪ ਕੇ ਪਿੱਲਰਾਂ ਵਾਲਾ ਓਵਰਬਿ੍ਜ ਬਣਾਉਣ ਦੀ ਮੰਗ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮ ਦੱਸ ਕੇ ਮਾਰੀ ਡੇਢ ਲੱਖ ਦੀ ਠੱਗੀ

ਮੂਨਕ, 1 ਫਰਵਰੀ (ਪ੍ਰਵੀਨ ਮਦਾਨ) - ਸਾਈਬਰ ਕ੍ਰਾਈਮ ਦੀਆਂ ਘਟਨਾਵਾਂ ਦਿਨੋ-ਦਿਨ ਵੱਧ ਰਹੀਆਂ ਹਨ, ਭੋਲੇ-ਭਾਲੇ ਲੋਕਾਂ ਨੂੰ ਫ਼ੋਨ, ਮੈਸੇਜ ਰਾਹੀਂ ਲਾਲਚ ਦੇ ਕੇ, ਮੇਲ ਅਤੇ ਲਿੰਕ ਰਾਹੀਂ ਓ.ਟੀ.ਪੀ. ਭੇਜ ਕੇ ਠੱਗੀ ਮਾਰੀ ਜਾ ਰਹੀ ਹੈ, ਪਰ ਪੰਜਾਬ ਦਾ ਸਾਈਬਰ ਕ੍ਰਾਈਮ ਵਿਭਾਗ ...

ਪੂਰੀ ਖ਼ਬਰ »

ਪੰਚਾਇਤਾਂ ਠੇਕੇ ਨਾ ਖੋਲ੍ਹਣ ਲਈ ਮਤੇ ਪਾਉਣ-ਮੋਹਨ ਸ਼ਰਮਾ

ਸੰਗਰੂਰ, 1 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਨਹਿਰੂ ਯੁਵਕ ਕੇਂਦਰ, ਸੰਗਰੂਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਮੈਡੀਕਲ ਸੰਸਥਾ ਦੇ ਅਧਿਕਾਰੀ ਰਾਹੁਲ ਸੈਨੀ ਦੀ ਅਗਵਾਈ ਵਿਚ ਜਾਗਰੂਕ ਸੈਮੀਨਾਰ ਕੀਤਾ ਗਿਆ | ਜਿਸ ਵਿਚ ਮੁੱਖ ਬੁਲਾਰੇ ਵਲੋਂ ਪ੍ਰਸਿੱਧ ਲੇਖਕ, ...

ਪੂਰੀ ਖ਼ਬਰ »

ਵੋਟਾਂ ਲਈ ਪਿਛਲੀਆਂ ਸਰਕਾਰਾਂ ਨੇ ਧੜਾਧੜ ਸਰਦੇ-ਪੁੱਜਦੇ ਘਰਾਂ ਦੇ ਰਾਸ਼ਨ ਕਾਰਡ ਬਣਾਏ-ਵਿਧਾਇਕ ਗੋਇਲ

ਮੂਨਕ, 1 ਫਰਵਰੀ (ਪ੍ਰਵੀਨ ਮਦਾਨ) - ਜਿਹੜੇ ਖਪਤਕਾਰ ਨਾਜਾਇਜ਼ ਤÏਰ 'ਤੇ ਮੁਫ਼ਤ ਅਨਾਜ ਪ੍ਰਾਪਤ ਕਰਨ ਦਾ ਲਾਹਾ ਲੈ ਰਹੇ ਸਨ, ਉਨ੍ਹਾਂ ਦੇ ਰਾਸ਼ਨ ਕਾਰਡ ਸਬੰਧਤ ਮਹਿਕਮੇ ਅਤੇ ਪ੍ਰਸ਼ਾਸਨ ਵਲੋਂ ਕੱਟ ਦਿੱਤੇ ਗਏ ਹਨ | ਇਸ ਨੂੰ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਵਿਚ ਖਲਬਲੀ ਮਚੀ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਅਤੇ ਮਿੱਲ ਮੈਨੇਜਮੈਂਟ ਵਿਚ ਸ਼ਰਤਾਂ ਤਹਿਤ ਸਹਿਮਤੀ ਬਣੀ

ਧੂਰੀ, 1 ਫਰਵਰੀ (ਸੰਜੇ ਲਹਿਰੀ) - ਗੰਨਾ ਸੰਘਰਸ਼ ਕਮੇਟੀ ਧੂਰੀ ਅਤੇ ਗੰਨਾ ਮਿੱਲ ਮੈਨੇਜਮੈਂਟ ਦੀ ਹੋਈ ਇਕੱਤਰਤਾ ਦÏਰਾਨ ਸ਼ਰਤਾਂ ਤਹਿਤ ਸਹਿਮਤੀ ਬਣੀ ਹੈ, ਜਿਸ ਵਿਚ ਪਹਿਲੀ ਸ਼ਰਤ ਇਹ ਰੱਖੀ ਗਈ ਕਿ ਸ਼ੂਗਰ ਮਿੱਲ ਮਿਤੀ 20 ਫ਼ਰਵਰੀ 2023 ਤੱਕ ਲਗਾਤਾਰ ਚੱਲੇਗੀ ਅਤੇ 20 ਫ਼ਰਵਰੀ 2023 ...

ਪੂਰੀ ਖ਼ਬਰ »

ਪਿੰਡ ਮੋਰਾਂਵਾਲੀ ਦੇ ਵਾਸੀਆਂ ਨੇ ਕੀਤੀ ਇਨਸਾਫ਼ ਦੀ ਮੰਗ

ਕੁੱਪ ਕਲਾਂ,1 ਫਰਵਰੀ (ਮਨਜਿੰਦਰ ਸਿੰਘ ਸਰÏਦ)- ਥਾਣਾ ਸਦਰ ਅਹਿਮਦਗੜ੍ਹ ਦੇ ਅਧੀਨ ਪੈਂਦੇ ਪਿੰਡ ਮੋਰਾਂਵਾਲੀ ਵਿਖੇ ਇਕ ਵਿਅਕਤੀ ਵਲੋਂ ਪ੍ਰਾਇਮਰੀ ਸਕੂਲ ਦੇ ਖੇਡ ਮੈਦਾਨ ਨੇੜੇ ਇਕ ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੀਤੀ ਜਾ ਰਹੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ...

ਪੂਰੀ ਖ਼ਬਰ »

'ਲੋਕ ਸੁਵਿਧਾ ਕੈਂਪ ਵਿਚ ਸੈਂਕੜੇ ਸ਼ਿਕਾਇਤਾਂ ਦਾ ਮੌਕੇ 'ਤੇ ਕੀਤਾ ਨਿਪਟਾਰਾ

ਧੂਰੀ, 1 ਫਰਵਰੀ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ)- ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਪੰਜਾਬ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਅੱਜ ਨੇੜਲੇ ਪਿੰਡ ਕੱਕੜਵਾਲ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਵਿੱਚ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ...

ਪੂਰੀ ਖ਼ਬਰ »

ਰਾਣਵਾਂ ਵਿਖੇ 2 ਧਿਰਾਂ ਦੀ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਠੇਕੇਦਾਰ ਦੇ ਮਿੱਟੀ ਨਾਲ ਭਰੇ ਟਿੱਪਰਾਂ ਨੂੰ ਛੱਡਿਆ

ਕੁੱਪ ਕਲਾਂ, 1 ਫਰਵਰੀ (ਮਨਜਿੰਦਰ ਸਿੰਘ ਸਰÏਦ) - ਪਿਛਲੇ ਲੰਬੇ ਸਮੇਂ ਤੋਂ ਨੇੜਲੇ ਪਿੰਡ ਰਾਣਵਾਂ ਵਿਖੇ ਦਿੱਲੀ ਕਟੜਾ ਐਕਸਪੈੱ੍ਰਸ ਵੇਅ ਦੇ ਵਿੱਚ ਕਿਸਾਨਾਂ ਦੀਆਂ 'ਸਾਂਝੇ ਖਾਤੇ' ਵਾਲੀਆਂ ਆ ਰਹੀਆਂ ਜ਼ਮੀਨਾਂ, ਜਿਨ੍ਹਾਂ ਦੀ ਤਕਸੀਮ ਨਹੀਂ ਹੋ ਸਕੀ ਜਾਂ ਜਿਹੜੇ ਕਿਸਾਨਾਂ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦਾ ਕੰਮ ਇਸ ਸਾਲ 5 ਮੈਂਬਰਾਂ ਹਵਾਲੇ

ਭਵਾਨੀਗੜ੍ਹ, 1 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਟਰੱਕ ਯੂਨੀਅਨ ਦੀ ਚੋਣ ਦੌਰਾਨ ਟਰੱਕ ਅਪਰੇਟਰਾਂ ਨੇ ਪ੍ਰਧਾਨ ਦੀ ਚੋਣ ਨਾ ਕਰਦਿਆਂ 5 ਮੈਂਬਰੀ ਕਮੇਟੀ ਬਣਾ ਕੇ ਇਕ ਸਾਲ ਲਈ ਯੂਨੀਅਨ ਦਾ ਕੰਮ 5 ਮੈਂਬਰਾਂ ਹਵਾਲੇ ਕਰ ਦਿੱਤਾ | ਜਾਣਕਾਰੀ ਦਿੰਦਿਆਂ ਸਾਬਕਾ ...

ਪੂਰੀ ਖ਼ਬਰ »

ਨਗਰ ਕੀਰਤਨ ਦੇ ਸਵਾਗਤ ਦੀ ਤਿਆਰੀ

ਮੂਲੋਵਾਲ 1 ਫਰਵਰੀ (ਰਤਨ ਭੰਡਾਰੀ) - ਗਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਧੰਦੀਵਾਲ ਦੀਆਂ ਸਮੂਹ ਸੰਗਤਾਂ ਵਲੋਂ ਪਿੰਡ ਦੀ ਸਫ਼ਾਈ ਕੀਤੀ ਗਈ |ਨਗਰ ਕੀਰਤਨ ਦੇ ਸਵਾਗਤ ਲਈ ਗੇਟ ਬਣਾਏ ਗਏ ਅਤੇ ਸਜਾਵਟ ਕੀਤੀ ਗਈ | ਪਿੰਡ ਦੇ ਲੋਕਾਂ ਵਿਚ ਆਪਸੀ ...

ਪੂਰੀ ਖ਼ਬਰ »

ਸੰਗਰੂਰ ਦੀ ਬ੍ਰਹਮਜੋਤ ਬਣੀ ਅਗਨੀਵੀਰ, ਅਰਵਿੰਦ ਖੰਨਾ ਅਸ਼ੀਰਵਾਦ ਦੇਣ ਪਹੁੰਚੇ

ਸੰਗਰੂਰ, 1 ਫਰਵਰੀ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ 'ਅਗਨੀਵੀਰ' ਰਾਹੀਂ ਕੇਂਦਰ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਜੋ ਯਤਨ ਆਰੰਭ ਕੀਤੇ ਹਨ, ਇਹ ਕਦਮ ਨੌਜਵਾਨਾਂ ਲਈ ਬੇਹੱਦ ਲਾਹੇਵੰਦ ...

ਪੂਰੀ ਖ਼ਬਰ »

ਹੈਲਥ ਵਰਕਰਾਂ ਨੇ ਪੱਕਾ ਕਰਨ ਦੀ ਮੰਗ ਚੁੱਕੀ

ਸੁਨਾਮ ਊਧਮ ਸਿੰਘ ਵਾਲਾ, 1 ਫਰਵਰੀ (ਰੁਪਿੰਦਰ ਸਿੰਘ ਸੱਗੂ)- ਪੰਜਾਬ ਦੇ ਸਿਹਤ ਵਿਭਾਗ ਵਿਚ ਵੱਖ-ਵੱਖ ਅਸਾਮੀਆਂ 'ਤੇ ਕੰਮ ਕਰਦੇ ਸਮੂਹ ਠੇਕਾ ਮੁਲਾਜ਼ਮਾਂ ਨੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੰਗ ਪੱਤਰ ਸੌਂਪ ਕੇ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ | ਮੰਗ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਮੀਟਿੰਗ ਦੌਰਾਨ ਦਰਿਆਈ ਪਾਣੀਆਂ ਬਾਰੇ ਟਿ੍ਬਿਊਨਲ ਮੰਗ ਕੇ ਪੰਜਾਬ ਦੇ ਕੇਸ ਨੂੰ ਕਮਜ਼ੋਰ ਕੀਤਾ- ਦੀਪ ਸਿੰਘ ਵਾਲਾ

ਮਲੇਰਕੋਟਲਾ, 1 ਫਰਵਰੀ (ਪਰਮਜੀਤ ਸਿੰਘ ਕੁਠਾਲਾ) - ਨਹਿਰੀ ਪਾਣੀ ਤੋਂ ਮਹਿਰੂਮ ਰੱਖੇ ਗਏ ਮਲੇਰਕੋਟਲਾ ਰਿਆਸਤ ਦੇ ਕਰੀਬ ਪੰਜ ਦਰਜਨ ਪਿੰਡਾਂ ਦੇ ਖੇਤਾਂ ਲਈ ਨਹਿਰੀ ਪਾਣੀ ਪ੍ਰਾਪਤ ਕਰਨ ਲਈ 15 ਜਨਵਰੀ ਤੋਂ ਪੈਦਲ ਯਾਤਰਾ 'ਤੇ ਨਿਕਲੇ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਬਠਿੰਡਾ ਵਿਖੇ 7 ਨੂੰ ਹੋਵੇਗੀ ਕਨਵੈੱਨਸ਼ਨ-ਭੁਟਾਲ

ਮੂਨਕ, ਖਨੋਰੀ, 1 ਫਰਵਰੀ (ਪ੍ਰਵੀਨ ਮਦਾਨ, ਬਲਵਿੰਦਰ ਸਿੰਘ ਥਿੰਦ) - ਬਲਾਕ ਮੂਨਕ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਅਗਵਾਈ ਹੇਠ ਮੰਡਵੀ ਵਿਚ ਹੋਈ | ਜਿਸ ਵਿਚ ਬਲਾਕ ਜਰਨਲ ਸਕੱਤਰ ਰਿੰਕੂ ਮੂਨਕ ਨੇ ਜੀਂਦ (ਹਰਿਆਣਾ) 'ਚ ਸੰਯੁਕਤ ਕਿਸਾਨ ਮੋਰਚੇ ਦੀ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਵਲੋਂ ਵਕੀਲ ਨਾਲ ਦੁਰਵਿਹਾਰ ਦਾ-

ਸੁਨਾਮ ਦੇ ਵਕੀਲਾਂ ਨੇ ਪੁਲਿਸ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 1 ਫਰਵਰੀ (ਭੁੱਲਰ, ਧਾਲੀਵਾਲ) - ਸਥਾਨਕ ਬਾਰ ਐਸੋਸੀਏਸ਼ਨ ਦੇ ਇਕ ਵਕੀਲ ਨਾਲ ਥਾਣਾ ਛਾਜਲੀ ਦੀ ਪੁਲਿਸ ਵਲੋਂ ਕਥਿਤ ਤੌਰ 'ਤੇ ਕੀਤੇ ਗਏ ਦੁਰਵਿਹਾਰ ਦੇ ਖਿਲਾਫ਼ ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਕੱਪੜੇ ਦੇ ਗੋਦਾਮ ਵਿਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੱਪੜਾ ਸੜ ਕੇ ਸੁਆਹ

ਖਨÏਰੀ, 31 ਜਨਵਰੀ (ਬਲਵਿੰਦਰ ਸਿੰਘ ਥਿੰਦ) - ਨਜ਼ਦੀਕੀ ਪਿੰਡ ਗਲਾੜੀ ਵਿਖੇ ਕੱਪੜੇ ਦੇ ਗੁਦਾਮ ਵਿਚ ਸ਼ਾਟ ਸਰਕਟ ਨਾਲ ਅੱਗ ਲੱਗ ਜਾਣ ਕਾਰਨ ਪਿੰਡ ਦੇ ਇੱਕ ਕੱਪੜਾ ਵਪਾਰੀ ਦਾ ਲੱਖਾਂ ਰੁਪਈਏ ਦਾ ਕਪੜਾ ਸੜ ਕੇ ਸੁਆਹ ਹੋ ਗਿਆ | ਇਸ ਸਬੰਧ ਵਿਚ ਵਪਾਰੀ ਗÏਰੀਸ਼ੰਕਰ ਪੱਤਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਯੁਵਕ ਮੇਲੇ ਦਾ ਹੋਇਆ ਸ਼ਾਨਦਾਰ ਆਗਾਜ਼

ਅਮਰਗੜ੍ਹ, 1 ਫਰਵਰੀ (ਸੁਖਜਿੰਦਰ ਸਿੰਘ ਝੱਲ) - ਸ਼ਹੀਦ ਮੇਜਰ ਹਰਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਆਰਾ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਜ਼ਿਲ੍ਹਾ ਮਲੇਰਕੋਟਲਾ ਵਲੋਂ ਲਗਾਏ ਦੋ ਰੋਜ਼ਾ ਯੁਵਕ ਮੇਲੇ ਦਾ ਸ਼ਾਨਦਾਰ ਆਗਾਜ਼ ਹੋਇਆ¢ਪਹਿਲੇ ਦਿਨ ਅਰੁਣ ...

ਪੂਰੀ ਖ਼ਬਰ »

ਸੜਕ ਸੰਘਰਸ਼ ਕਮੇਟੀ ਵਲੋਂ ਡੀ.ਆਰ.ਓ. ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਸ਼ੇਰਪੁਰ, 1 ਫਰਵਰੀ (ਦਰਸ਼ਨ ਸਿੰਘ ਖੇੜੀ) - ਸੜਕ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਗ਼ਰੀਬ ਸਿੰਘ ਛੰਨਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਟਿੱਬੀ ਸਾਹਿਬ ਕਾਤਰੋਂ ਵਿਖੇ ਹੋਈ¢ ਮੀਟਿੰਗ ਦੀ ਕਾਰਵਾਈ ਸਬੰਧੀ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ...

ਪੂਰੀ ਖ਼ਬਰ »

ਬੀ.ਬੀ.ਸੀ. ਡਾਕੂਮੈਂਟਰੀ ਨੂੰ ਲੈ ਕੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ 'ਤੇ ਪਾਏ ਪਰਚੇ ਰੱਦ ਕਰਨ ਦੀ ਮੰਗ

ਮੂਨਕ, 1 ਫਰਵਰੀ (ਪ੍ਰਵੀਨ ਮਦਾਨ)- ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਇਕਾਈ ਮੂਨਕ ਕਾਲਜ ਦੀ ਇਕੱਤਰਤਾ ਆਗੂ ਹੁਸ਼ਿਆਰ ਸਿੰਘ ਦੀ ਅਗਵਾਈ ਵਿਚ ਹੋਈ ਇਸ ਦÏਰਾਨ ਬੀ.ਬੀ.ਸੀ ਵਲੋਂ ਇਕ ਦਸਤਾਵੇਜ਼ੀ ਫ਼ਿਲਮ ਇੰਡੀਆ ਮੋਦੀ ਕੁਏਸ਼ਨ ਬਣਾਈ ਗਈ ਹੈ 'ਤੇ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਪੈਲੇਸ ਵਿਚ ਅੱਗ ਲੱਗਣ ਕਾਰਨ ਕੀਮਤੀ ਸਾਮਾਨ ਸੜ ਕੇ ਸੁਆਹ

ਕੁੱਪ ਕਲਾਂ, 1 ਫਰਵਰੀ (ਮਨਜਿੰਦਰ ਸਿੰਘ ਸਰÏਦ) - ਲੰਘੀ ਰਾਤ ਲੁਧਿਆਣਾ-ਮਲੇਰਕੋਟਲਾ ਮੁੱਖ ਸੜਕ ਤੇ ਪਿੰਡ ਗÏਸਪੁਰਾ ਦੁੱਲਮਾ ਨੇੜੇ ਸਥਿਤ ਹੀਰਾ ਪੈਲੇਸ ਅੰਦਰ ਬਿਜਲੀ ਦੇ ਸ਼ਾਰਟ-ਸਰਕਟ ਕਾਰਨ ਲੱਗੀ ਅੱਗ ਦੇ ਨਾਲ ਪੈਲੇਸ ਵਿਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ¢ ਇਸ ...

ਪੂਰੀ ਖ਼ਬਰ »

ਸਰਕਾਰ ਫੋਕੀ ਸ਼ੁਹਰਤ ਖੱਟਣ ਲਈ ਸਰਕਾਰ ਕਰ ਰਹੀ ਹੈ ਲਿੱਪਾ ਪੋਚੀ-ਸਿੱਧੂ, ਹੈਨਰੀ

ਲਹਿਰਾਗਾਗਾ, 1 ਫਰਵਰੀ (ਅਸ਼ੋਕ ਗਰਗ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਦੁਰਲੱਭ ਸਿੰਘ ਸਿੱਧੂ ਅਤੇ ਸਨਮੀਕ ਸਿੰਘ ਹੈਨਰੀ ਨੇ ਕਿਹਾ ਹੈ ਕਿ ਪੰਜਾਬੀਆਂ ਨੂੰ ਮੁਹੱਲਾ ਕਲੀਨਿਕਾਂ ਦੀ ਨਹੀਂ, ਪੰਜਾਬ ਵਿਚ ਪਹਿਲਾਂ ਸਥਾਪਤ ਅਜਿਹੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ...

ਪੂਰੀ ਖ਼ਬਰ »

ਜੀ.ਪੀ.ਐਫ. ਕਟÏਤੀ ਸ਼ੁਰੂ ਨਾ ਹੋਣ ਕਾਰਨ ਐਨ. ਪੀ. ਐਸ. ਮੁਲਾਜ਼ਮ ਹੋਏ ਨਾਰਾਜ਼-ਜੱਸਾ ਪਸੋਰੀਆ

ਸੁਨਾਮ ਊਧਮ ਸਿੰਘ ਵਾਲਾ, 1 ਫਰਵਰੀ (ਸੱਗੂ, ਧਾਲੀਵਾਲ, ਭੁੱਲਰ)- ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਬਲਾਕ ਸੁਨਾਮ ਦੇ ਕਾਰਕੁੰਨਾਂ ਵੱਲੋਂ ਰੋਸ਼ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਜਾਹਰ ...

ਪੂਰੀ ਖ਼ਬਰ »

ਸਾਢੇ 3 ਕੁਇੰਟਲ ਭੁੱਕੀ. 5.3 ਕਿੱਲੋ ਗਾਂਜੇ ਸਮੇਤ 28 ਕੇਸਾਂ 'ਚ ਸ਼ਾਮਿਲ ਨਸ਼ੀਲੀ ਸਮਗਰੀ ਨਸ਼ਟ ਕੀਤੀ

ਮਲੇਰਕੋਟਲਾ, 1 ਫਰਵਰੀ (ਪਰਮਜੀਤ ਸਿੰਘ ਕੁਠਾਲਾ, ਹਨੀਫ਼ ਥਿੰਦ) - ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ਮੁਤਾਬਿਕ ਜ਼ਿਲ੍ਹਾ ਪੁਲਿਸ ਮਲੇਰਕੋਟਲਾ ਵੱਲੋਂ ਐਸ.ਐਸ.ਪੀ. ਸ੍ਰੀਮਤੀ ਅਵਨੀਤ ਕੌਰ ਸਿੱਧੂ ਦੀ ਪ੍ਰਧਾਨਗੀ ਹੇਠ ਗਠਿਤ ...

ਪੂਰੀ ਖ਼ਬਰ »

-ਮਾਮਲਾ ਦਿੱਲੀ ਕੱਟੜਾ ਐਕਸਪੈੱ੍ਰਸ ਵੇਅ ਦੇ ਵਿਚ ਆਉਂਦੀ ਜ਼ਮੀਨ ਦਾ-

ਜੇਕਰ ਪ੍ਰਸ਼ਾਸਨ ਨੇ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਵੱਡਾ ਸੰਘਰਸ਼ ਵਿੱਢਾਂਗੇ - ਕਿਸਾਨ ਆਗੂ

ਕੁੱਪ ਕਲਾਂ, 1 ਫਰਵਰੀ (ਮਨਜਿੰਦਰ ਸਿੰਘ ਸਰÏਦ) - ਪਿਛਲੇ ਲੰਬੇ ਸਮੇਂ ਤੋਂ ਦਿੱਲੀ-ਕੱਟੜਾ ਐਕਸਪ੍ਰੈਸਵੇਅ ਦੇ ਵਿਚ ਆਉਂਦੀ ਜ਼ਮੀਨ ਦੇ ਕੁਝ-ਇੱਕ ਮਾਮਲਿਆਂ ਦੇ ਕਿਸੇ ਤਣ-ਪੱਤਣ ਨਾ ਲੱਗਣ ਕਾਰਨ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਵੰਡੇ ਗਰਾਂਟਾਂ ਦੇ ਗੱਫੇ

ਕੁੱਪ ਕਲਾਂ, 1 ਫਰਵਰੀ (ਮਨਜਿੰਦਰ ਸਿੰਘ ਸਰÏਦ) - ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਲੰਘੇ ਦਿਨੀਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਪਹੁੰਚ ਕਰਦੇ ਹੋਏ ਜਿੱਥੇ ...

ਪੂਰੀ ਖ਼ਬਰ »

ਕੌਮੀ ਪੱਧਰ ਦੀ ਐਨ.ਸੀ.ਸੀ. ਪਰੇਡ ਵਿਚ ਕੁਸ਼ਲਦੀਪ ਨੇ ਚਮਕਾਇਆ ਸੰਗਰੂਰ ਜ਼ਿਲੇ੍ਹ ਦਾ ਨਾਂਅ

ਧੂਰੀ, 1 ਫਰਵਰੀ (ਸੰਜੇ ਲਹਿਰੀ) - ਨੇੜਲੇ ਪਿੰਡ ਭਲਵਾਨ ਦੇ ਜੰਮਪਲ ਨੌਜਵਾਨ ਕੁਸ਼ਲਦੀਪ ਬਾਤਿਸ਼ ਨੇ ਦਿੱਲੀ ਵਿਖੇ ਕੌਮੀ ਪੱਧਰ ਦੀ ਹੋਈ ਐਨ.ਸੀ.ਸੀ. ਪਰੇਡ ਵਿਚ ਭਾਗ ਲੈ ਕੇ ਜ਼ਿਲ੍ਹਾ ਸੰਗਰੂਰ ਦਾ ਨਾਂਅ ਰੌਸ਼ਨ ਕੀਤਾ ਹੈ, ਪ੍ਰਾਈਵੇਟ ਪੱਧਰ ਤੇ ਬੀ.ਏ. ਦੀ ਪੜ੍ਹਾਈ ਕਰ ਰਹੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX