ਬਠਿੰਡਾ, 1 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੀ ਅਨਾਜ ਮੰਡੀ ਰੋਡ ਸਥਿਤ ਇਕ ਮੋਬਾਇਲ ਫੋਨ ਦੀ ਦੁਕਾਨ ਦੇ ਸੰਚਾਲਕ ਤੋਂ ਦੋ ਦਿਨ ਪਹਿਲਾਂ 3 ਲੱਖ ਰੁਪਏ ਦੀ ਨਕਦੀ ਅਤੇ 1.50 ਲੱਖ ਰੁਪਏੇ ਕੀਮਤ ਦੇ 11 ਮੋਬਾਇਲ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਦੀ ਢਿੱਲੀ ਕਾਰਵਾਈ ਦੇ ਵਿਰੋਧ ਵਿਚ ਦੁਕਾਨਦਾਰਾਂ ਵਲੋਂ ਮੇਨ ਦਾਣਾ ਮੰਡੀ ਸੜਕ ਨੂੰ ਜਾਮ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਇਕੱਠੇ ਹੋਏ ਦੁਕਾਨਾਦਰਾਂ ਨੇ ਪੁਲਿਸ ਪ੍ਰਸਾਸ਼ਨ ਖਿਲਾਫ਼ ਰੋਸ਼ ਪ੍ਰਦਰਸ਼ਨ ਵੀ ਕੀਤਾ | ਡੀ ਐਸ ਪੀ ਸਿਟੀ-1 ਵਿਸ਼ਵਜੀਤ ਸਿੰਘ ਮਾਨ, ਥਾਣਾ ਕੋਤਵਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਅਤੇ ਸਿਵਲ ਹਸਪਤਾਲ ਚੌਕੀ ਦੇ ਇੰਚਾਰਜ ਵਲੋਂ ਘਟਨਾ ਸਥਾਨ 'ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਵਲੋਂ ਅਣਪਛਾਤੇ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਦੀ ਟੀਮ ਕੰਮ ਕਰ ਰਹੀ ਹੈ | ਇਸ ਮੌਕੇ ਦੀਪਕ ਬਾਂਸਲ ਫੋਟੋ ਸਟੇਟ ਮੋਬਾਇਲ ਦੇ ਸੰਚਾਲਕ ਨੇ ਦੱਸਿਆ ਕਿ ਉਸ ਦੀ ਦਾਣਾ ਮੰਡੀ ਰੋਡ ਸਥਿਤ ਮੋਬਾਇਲ ਅਤੇ ਫੋਟੋ ਸਟੇਟ ਦੀ ਦੁਕਾਨ ਹੈ | ਜਦੋਂ ਉਹ 30 ਜਨਵਰੀ ਦੀ ਰਾਤ 8.30 ਵਜੇ ਦੁਕਾਨ ਨੂੰ ਬੰਦ ਕਰਕੇ ਘਰ ਜਾਣ ਲੱਗਿਆ ਤਾਂ ਉਸ ਨੇ ਸਕੂਟਰ ਦੇ ਅੱਗੇ ਮੋਬਾਇਲ ਵਾਲਾ ਬੈਗ ਜਿਸ 'ਚ 11 ਮੋਬਾਇਲ ਕੁੱਲ ਕੀਮਤ 1.50 ਲੱਖ ਰੁਪਏ ਅਤੇ 3 ਲੱਖ ਰੁਪਏ ਨਕਦੀ ਵਿਚ ਸੀ | ਤਿੰਨ ਅਣਪਛਾਤੇ ਨੌਜਵਾਨ ਮੋਟਰ ਸਾਇਕਲ 'ਤੇ ਸਵਾਰ ਹੋ ਕੇ ਆਏ ਉਨ੍ਹਾਂ ਵਿਚੋਂ ਇਕ ਨੌਜਵਾਨ ਵਲੋਂ ਸਕੂਟਰ ਅੱਗੇ ਪਿਆ ਬੈਗ ਨੂੰ ਚੁੱਕ ਕੇ ਫ਼ਰਾਰ ਹੋ ਗਿਆ, ਜਦੋਂ ਉਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਉਸ ਸਮੇਂ ਉਹ ਗਾਇਬ ਹੋ ਚੁੱਕੇ ਸਨ | ਇਸ ਘਟਨਾ ਦੀ ਫੁਟੇਜ਼ ਨਾਲ ਲੱਗਦੇ ਸੀ ਸੀ ਟੀ ਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ | ਉਨ੍ਹਾਂ ਵਲੋਂ ਇਸ ਮਾਮਲੇ ਸਬੰਧੀ ਥਾਣਾ ਚੌਕ ਸਿਵਲ ਹਸਪਤਾਲ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ | ਪੁਲਿਸ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਤਿੰਨ ਅਣਪਛਾਤਿਆਂ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਪਰ ਅਜੇ ਵੀ ਚੋਰ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਇਸ ਮੌਕੇ ਘਟਨਾ ਸਥਾਨ 'ਤੇ ਪਹੁੰਚੇ ਡੀ ਐਸ ਪੀ-1 ਵਿਸ਼ਵਜੀਤ ਸਿੰਘ ਮਾਨ ਦਾ ਕਹਿਣਾ ਸੀ ਕਿ ਉਨ੍ਹਾਂ ਵਲੋਂ ਮੋਬਾਇਲ ਦੀ ਦੁਕਾਨ ਕਰਨ ਵਾਲੇ ਦੀਪਕ ਬਾਂਸਲ ਦੇ ਬਿਆਨਾਂ ਦੇ ਅਧਾਰ ਤੇ ਮੋਬਾਇਲਾਂ ਅਤੇ ਨਕਦੀ ਦੀ ਲੁੱਟ ਕਰਨ ਵਾਲੇ ਅਣਪਛਾਤੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਉਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਦੀਆ ਟੀਮਾਂ ਕੰਮ ਕਰ ਰਹੀਆਂ ਹਨ |
ਨਥਾਣਾ, 1 ਫਰਵਰੀ (ਗੁਰਦਰਸ਼ਨ ਲੱਧੜ)- ਨਗਰ ਨਥਾਣਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਅਤੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬਾਂ ਨੂੰ ਸਮਰਪਿਤ ਗੁਰਦੁਆਰਾ ਗੁੰਮਟਸਰ ਅਤੇ ...
ਬਠਿੰਡਾ, 1 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਕਿਸਾਨੀ ਅੰਦੋਲਨ 'ਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਮਰਹੂਮ ਪੰਜਾਬੀ ਫ਼ਿਲਮ ਅਦਾਕਾਰ ਸੰਦੀਪ ਸਿੰਘ ਸਿੱਧੂ ਉਰਫ਼ ਦੀਪ ਸਿੱਧੂ ਦੀ ਯਾਦ 'ਚ ਜ਼ਿਲ੍ਹਾ ਬਠਿੰਡਾ ਦੇ ਪਿੰਡ ਬਹਿਮਣ ਦੀਵਾਨਾ ਵਿਖੇ 'ਦੀਪ ਸਿੱਧੂ ਮੈਮੋਰੀਅਲ ...
ਬਠਿੰਡਾ, 1 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵਿਖੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸ਼ਾਦ ਤਿਵਾਰੀ ਦੀ ਸਰਪ੍ਰਸਤੀ ਹੇਠ ਉੱਦਮਤਾ ਅਤੇ ਨਵੀਨਤਾ ਵਿਚ ਕੈਰੀਅਰ ਦੀਆਂ ਸੰਭਾਵਨਾਵਾਂ - ਸੰਭਾਵਨਾਵਾਂ ਨੂੰ ਹਕੀਕਤ ਵਿਚ ...
ਭਗਤਾ ਭਾਈਕਾ, 1 ਫਰਵਰੀ (ਸੁਖਪਾਲ ਸਿੰਘ ਸੋਨੀ)- ਸਥਾਨਕ ਪੁਲਿਸ ਸਟੇਸ਼ਨ ਵਿਖੇ ਸ਼ਹਿਰ ਦੇ ਇਕ ਦੁਕਾਨਦਾਰ ਨਾਲ ਜਾਅਲੀ ਭਾਣਜ ਜਵਾਈ ਬਣ ਕੇ 29 ਲੱਖ ਰੁਪਏ ਦੀ ਠੱਗੀ ਮਾਰਣ ਦੇ ਦੋਸ਼ ਵਿਚ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਵਲੋਂ ਕਥਿਤ ਦੋਸੀ ...
ਤਲਵੰਡੀ ਸਾਬੋ, 1 ਫਰਵਰੀ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)- ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੀ ਜਨਵਰੀ 2004 ਤੋਂ ਬਾਅਦ ਦੇ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਅਧੂਰੇ ਨੋਟੀਫ਼ਿਕੇਸ਼ਨ ਜਾਰੀ ਕਰਨ ਤੋਂ ਬਾਅਦ ...
ਬਠਿੰਡਾ, 1 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਇਕ ਅਦਾਲਤ ਨੇ ਵੱਡੀ ਮਾਤਰਾ 'ਚ ਹਰਿਆਣਾ ਮਾਰਕਾ ਸ਼ਰਾਬ ਸਮੇਤ ਫੜੇ ਗਏ ਇਕ ਵਿਅਕਤੀ ਨੂੰ ਮੁਕੱਦਮੇ 'ਚੋਂ ਬਾਇੱਜ਼ਤ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਜ਼ਿਲੇ੍ਹ ਅਧੀਨ ਪੈਂਦੇ ਥਾਣਾ ਸੰਗਤ ਦੀ ਪੁਲਿਸ ਵਲੋਂ ...
ਤਲਵੰਡੀ ਸਾਬੋ, 1 ਫਰਵਰੀ (ਰਵਜੋਤ ਸਿੰਘ ਰਾਹੀ) - ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਬੀਤੇ ਦਿਨੀਂ ਹਰਿਆਣਾ ਦੇ ਸਿਰਸਾ ਜ਼ਿਲੇ੍ਹ ਦੇ ਸਰਕਾਰੀ ਹਾਈ ਸਕੂਲ ਬਾਰਾਸਿਰੀ ਵਿਚ ਇਕ ਰੋਲ ਮਾਡਲ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ...
ਚਾਉਕੇ, 1 ਫਰਵਰੀ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਦੱਸਿਆ ਕਿ ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਕੋਆਪਰੇਟਿਵ ਸੁਸਾਇਟੀਆਂ ਦੇ ਜੋ ਸਰਕਾਰ ਵਲੋਂ ਕਰਜ਼ੇ ...
ਰਾਮਾਂ ਮੰਡੀ, 1 ਫਰਵਰੀ (ਤਰਸੇਮ ਸਿੰਗਲਾ)-ਬੀਤੀ ਰਾਤ ਰਤਨ ਰਾਇਸ ਮਿੱਲ ਪਿੰਡ ਤਰਖਾਣਵਾਲਾ ਵਿਚੋਂ ਨਾਮਲੂਮ ਚੋਰਾਂ ਵਲੋਂ ਝੋਨਾ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਹੈ | ਰਾਈਸ ਮਿੱਲ ਦੇ ਮਾਲਕ ਦਵਿੰਦਰ ਜੈਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੀਤੀ ਰਾਤ ਚੋਰ ਸ਼ੈਲਰ ਦੇ ...
ਬਠਿੰਡਾ, 1 ਫ਼ਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਰੇਲਵੇ ਪੁਲਿਸ ਨੂੰ ਲਾਵਾਰਸ ਮਿਲੀਆ ਬੱਚਾ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਮਾਪਿਆਂ ਦੇ ਹਵਾਲੇ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਸਿੱਧੂ ਨੇ ਜਾਣਕਾਰੀ ਦਿੰਦੇ ...
ਕੋਟਫੱਤਾ, 1 ਫਰਵਰੀ (ਰਣਜੀਤ ਸਿੰਘ ਬੁੱਟਰ)- ਬਾਬਾ ਭਾਈ ਰਾਮ ਸਿੰਘ ਕਲੱਬ ਕੋਟਫੱਤਾ ਵਲੋਂ ਕਰਵਾਏ 24 ਵੇਂ ਵਿਸ਼ਾਲ ਕਬੱਡੀ ਕੱਪ ਦੇ ਦੂਜੇ ਦਿਨ ਦੇ ਹੋਏ ਗਹਿਗੱਚ ਮੁਕਾਬਲਿਆਂ ਦੇ ਮੁੱਖ ਮਹਿਮਾਨ ਇੰਜੀ ਅਮਿਤ ਰਤਨ ਕੋਟਫੱਤਾ ਵਿਧਾਇਕ ਬਠਿੰਡਾ ਦਿਹਾਤੀ, ਲੰਬੀ ਹਲਕੇ ਤੋਂ ...
ਬਠਿੰਡਾ, 1 ਫਰਵਰੀ (ਵੀਰਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਨੰਬਰ (1) ਵਲੋਂ ਸੂਬਾ ਪੱਧਰੀ ਮੀਟਿੰਗ ਸਥਾਨਕ ਚਿਲਡਰਨ ਪਾਰਕ ਬਠਿੰਡਾ ਵਿਖੇ ਕੀਤੀ ਗਈ, ਜਿਸ ਵਿਚ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਗਤੀਵਿਧੀਆਂ ਤੇਜ ਕਰਨ ਦੇ ਸੰਬੰਧ ਵਿਚ ...
ਰਾਮਪੁਰਾ ਫੂਲ, 1 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਰਾਮਪੁਰਾ ਫੂਲ ਵਲੋਂ ਲੋਕ ਲਹਿਰ ਦੇ ਨਾਇਕ ਕ੍ਰਿਸ਼ਨ ਬਰਗਾੜੀ ਤੇ ਹੋਰ ਮਹਿਰੂਮ ਆਗੂਆਂ ਨੂੰ ਯਾਦ ਕਰਨ ਲਈ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਵਿਚ ...
ਤਲਵੰਡੀ ਸਾਬੋ, 1 ਫਰਵਰੀ (ਰਵਜੋਤ ਸਿੰਘ ਰਾਹੀ)- ਪੈਨਸ਼ਨਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਸੂਬਾ ਕਮੇਟੀ ਦੇ ਨਿਰਦੇਸ਼ਾਂ ਤਹਿਤ ਪੈਨਸ਼ਨਰਜ਼ ਪਾਵਰਕਾਮ ਐਸੋਸੀਏਸ਼ਨ ਸਰਕਲ ਮੌੜ ਦੀ ਕਾਰਜਕਾਰੀ ਕਮੇਟੀ ਵਲੋਂ ਕੈਬਨਿਟ ਮੰਤਰੀ ...
ਰਾਮਾਂ ਮੰਡੀ, 1 ਫਰਵਰੀ (ਅਮਰਜੀਤ ਸਿੰਘ ਲਹਿਰੀ)- ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼ ਰੱਖਣ ਅਤੇ ਵਿਕਾਸ ਕਾਰਜਾਂ ਸਬੰਧੀ ਸਮੂਹ ਕੌਂਸਲਰਾਂ ਦੀ ਵਿਸ਼ੇਸ਼ ਮੀਟਿੰਗ ਨਗਰ ਕੌਂਸਲ ਦੇ ਮੀਟਿੰਗ ਹਾਲ ਵਿਚ ਪ੍ਰਧਾਨ ਕ੍ਰਿਸ਼ਨ ...
ਕੋਟਫੱਤਾ, 1 ਫਰਵਰੀ (ਰਣਜੀਤ ਸਿੰਘ ਬੁੱਟਰ)- ਬਾਬਾ ਭਾਈ ਰਾਮ ਸਿੰਘ ਕਲੱਬ ਕੋਟਫੱਤਾ ਵਲੋਂ ਕਰਵਾਏ 24 ਵੇਂ ਵਿਸ਼ਾਲ ਕਬੱਡੀ ਕੱਪ ਦੇ ਦੂਜੇ ਦਿਨ ਦੇ ਹੋਏ ਗਹਿਗੱਚ ਮੁਕਾਬਲਿਆਂ ਦੇ ਮੁੱਖ ਮਹਿਮਾਨ ਇੰਜੀ ਅਮਿਤ ਰਤਨ ਕੋਟਫੱਤਾ ਵਿਧਾਇਕ ਬਠਿੰਡਾ ਦਿਹਾਤੀ, ਲੰਬੀ ਹਲਕੇ ਤੋਂ ...
ਬਠਿੰਡਾ, 1 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਕਾਲਜ, ਬਠਿੰਡਾ ਦੇ ਇੰਟਰਪ੍ਰੀਨਿਓਰਸ਼ਿਪ ਐਂਡ ਇਨੋਵੇਸ਼ਨ ਸੈੱਲ ਵਲੋਂ ਖੇਤੀਬਾੜੀ ਵਿਚ ਉਦਮਤਾ ਵਿਸ਼ੇ 'ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ਇਸ ਭਾਸ਼ਣ ਵਿਚ ਬਾਬਾ ਫ਼ਰੀਦ ਕਾਲਜ ਦੇ ਡੀਨ (ਫੈਕਲਟੀ ...
ਸੀਂਗੋ ਮੰਡੀ, 1 ਫਰਵਰੀ (ਲੱਕਵਿੰਦਰ ਸ਼ਰਮਾ)-ਸਥਾਨਕ ਕਸਬੇ ਦੇ ਸੋਸ਼ਲ ਮੀਡੀਆ ਦੇ ਬਣੇ ਗਰੁੱਪਾਂ ਵਿਚ ਖੇਤਾਂ ਵਿਚ ਕੁੱਝ ਨੌਜਵਾਨਾਂ ਦੇ ਚਿੱਟਾ ਦੇ ਟੀਕੇ ਆਪਣੀਆਂ ਬਾਂਹਾਂ ਵਿਚ ਲਾਉਣ ਦੀ ਵੀਡੀਓ ਨੇ ਬੁੱਧੀਜੀਵੀਆਂ ਤੇ ਆਮ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ ਤੇ ਉਹ ...
ਬਠਿੰਡਾ, 1 ਫਰਵਰੀ (ਵੀਰਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਨੰਬਰ (1) ਵਲੋਂ ਸੂਬਾ ਪੱਧਰੀ ਮੀਟਿੰਗ ਸਥਾਨਕ ਚਿਲਡਰਨ ਪਾਰਕ ਬਠਿੰਡਾ ਵਿਖੇ ਕੀਤੀ ਗਈ, ਜਿਸ ਵਿਚ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਗਤੀਵਿਧੀਆਂ ਤੇਜ ਕਰਨ ਦੇ ਸੰਬੰਧ ਵਿਚ ...
ਬਠਿੰਡਾ, 1 ਫਰਵਰੀ (ਵੀਰਪਾਲ ਸਿੰਘ)- ਏ.ਡੀ.ਸੀ. ਜਰਨਲ ਬਠਿੰਡਾ ਯੂਨੀਅਨ ਦੇ ਆਗੂਆਂ ਵਲੋਂ ਮਿੳਾੂਸੀਪਲ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਲਟਕ ਰਹੀਆਂ ਮੰਗਾਂ ਦੇ ਸਬੰਧ ਵਿਚ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ, ਜਿਸ ਵਿਚ ਏ.ਡੀ.ਸੀ. ਬਠਿੰਡਾ ਜਰਨਲ ਵਲੋਂ ਮੰਗਾਂ ਨੂੰ ...
ਬਠਿੰਡਾ, 1 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ) ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਤਿਆਰ ਕਰਨ ਦੇ ਮੰਤਵ ਨਾਲ ਪੰਜਾਬ ਰਾਜ ਦੇ ਸਮੂਹ ਵੋਟਰਾਂ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਕੇ ਉਨ੍ਹਾਂ ਦੀ ਵੋਟਰ ਸੂਚੀ ਵਿਚ ਐਂਟਰੀ ਨੂੰ ਤਸਦੀਕ ...
ਰਾਮਾਂ ਮੰਡੀ, 1 ਫਰਵਰੀ (ਅਮਰਜੀਤ ਸਿੰਘ ਲਹਿਰੀ)- ਕੇਂਦਰ ਦੀ ਮੋਦੀ ਸਰਕਾਰ ਦਾ ਬਜਟ ਕਿਸਾਨਾਂ ਦੀਆਂ ਆਸਾਂ ਤੋਂ ਪੂਰੀ ਤਰ੍ਹਾਂ ਹਟਕੇ ਹੇਠਲ ਪੱਧਰ ਦਾ ਬਜਟ ਹੈ, ਜਿਸ ਵਿਚ ਕਰਜ਼ਾਈ ਕਿਸਾਨਾਂ ਨੂੰ ਫੌਰੀ ਤੌਰ 'ਤੇ ਕੋਈ ਵੀ ਰਾਹਤ ਦੇਣ ਸਬੰਧੀ ਐਲਾਨ ਨਹੀਂ ਕੀਤਾ ਗਿਆ, ਬਲਕਿ ...
ਲਹਿਰਾ ਮੁਹੱਬਤ, 1 ਫਰਵਰੀ (ਸੁਖਪਾਲ ਸਿੰਘ ਸੁੱਖੀ)-ਖੇਡਾਂ ਮਨੁੱਖਾਂ ਦੀ ਅਨੁਸ਼ਾਸਨ, ਲਗਨ, ਦਇਆ ਅਤੇ ਸਮਰਪਣ ਦੀਆਂ ਸੀਮਾਵਾਂ ਨੂੰ ਪਰਖਣ ਅਤੇ ਪਾਰ ਕਰਨ ਦਾ ਤਰੀਕਾ ਹੈ | ਖੇਡਾਂ ਖੇਡਣ ਨਾਲ ਮਨੁੱਖ ਤੰਦਰੁਸਤ ਰਹਿੰਦਾ ਹੈ ਤੇ ਹਰ ਦਿਨ ਦਾ ਕੰਮ-ਕਾਜ ਚੁਸਤੀ ਤੇ ਫੁਰਤੀ ਨਾਲ ...
ਭਗਤਾ ਭਾਈਕਾ, 1 ਫਰਵਰੀ (ਸੁਖਪਾਲ ਸਿੰਘ ਸੋਨੀ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤਹਿਤ ਬਲਾਕ ਭਗਤਾ ਭਾਈਕਾ ਦੇ ਕਾਰਕੁੰਨਾਂ ਵਲੋਂ ਰੋਸ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਜ਼ਾਹਿਰ ...
ਬਠਿੰਡਾ, 1 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੰਤਿਮ ਬਜਟ ਪੇਸ਼ ਕੀਤਾ ਗਿਆ, ਜਿਸ ਨੂੰ ਦੇਸ਼ ਦੇ ਵੱਖ-ਵੱਖ ਵਰਗਾਂ ਦਾ ਰਲਵਾਂ-ਮਿਲਵਾਂ ਹੁੰਗਾਰਾ ...
ਬਠਿੰਡਾ, 1 ਫਰਵਰੀ (ਵੀਰਪਾਲ ਸਿੰਘ)- ਪੰਜਾਬ ਸਰਕਾਰ ਤੋਂ ਹੱਕੀ ਮੰਗਾਂ ਦਾ ਹੱਲ ਹੋਣ ਦੀ ਆਸ ਲਾਈ ਬੈਠੇ ਕੱਚੇ ਦਫ਼ਤਰੀ ਕਾਮਿਆਂ ਨੂੰ ਕਿਧਰੇ ਬੂਰ ਪੈਦਾ ਹੋਇਆ ਨਜ਼ਰ ਨਹੀਂ ਆਇਆ, ਜਿਸ ਤੋਂ ਨਰਾਜ਼ ਕੱਚੇ ਕਾਮਿਆਂ ਵਲੋਂ ਕੀਤੀ ਮੀਟਿੰਗ ਦੌਰਾਨ ਪ੍ਰਸਾਰਣ ਨੂੰ ਆਪਣਾ ਮੰਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX