ਤਾਜਾ ਖ਼ਬਰਾਂ


ਡੀ.ਐਸ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  8 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੁਕਮ ਜਾਰੀ ਕੀਤੇ....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  26 minutes ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  29 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  46 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  42 minutes ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਕਰਨਾਟਕ : 10 ਮਈ ਨੂੰ ਹੋਣਗੀਆਂ ਚੋਣਾਂ
. . .  59 minutes ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ 10 ਮਈ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀਆਂ...
ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  about 1 hour ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  50 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  about 1 hour ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  about 1 hour ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  about 1 hour ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 1 hour ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 2 hours ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  1 minute ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 3 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 4 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 4 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554
ਵਿਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਣਾ ਚਾਹੀਦਾ ਹੈ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾਵਾਂ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਸੰਪਾਦਕੀ

ਬਜਟ ਦੀ ਗਤੀਸ਼ੀਲਤਾ

ਕੇਂਦਰੀ ਵਿੱਤ ਮੰਤਰੀ ਸੀਤਾਰਮਨ ਵਲੋਂ ਸਾਲ 2023-24 ਦਾ ਪੇਸ਼ ਕੀਤਾ ਗਿਆ ਬਜਟ ਕਈ ਪੱਖਾਂ ਤੋਂ ਵੱਡੀ ਰਾਹਤ ਦੇਣ ਵਾਲਾ ਮੰਨਿਆ ਜਾ ਸਕਦਾ ਹੈ। ਵਿੱਤ ਮੰਤਰੀ ਸੀਤਾਰਮਨ ਨੇ 5ਵੀਂ ਵਾਰ ਲੋਕ ਸਭਾ ਵਿਚ ਬਜਟ ਪੇਸ਼ ਕੀਤਾ ਹੈ, ਉਸ ਦਾ ਇਹ ਦਾਅਵਾ ਹੈ ਕਿ ਦੇਸ਼ ਦੀ ਆਰਥਿਕਤਾ ਇਸ ਕਦਰ ਮਜ਼ਬੂਤ ਹੋਈ ਹੈ ਕਿ ਇਹ ਪਿਛਲੇ 9 ਸਾਲਾਂ ਦੇ ਅਰਸੇ ਵਿਚ ਵਿਸ਼ਵ ਪੱਧਰ 'ਤੇ 10ਵੇਂ ਸਥਾਨ ਤੋਂ ਉਪਰ ਉਠ ਕੇ ਹੁਣ 5ਵੇਂ ਸਥਾਨ 'ਤੇ ਪਹੁੰਚ ਗਈ ਹੈ। ਪਿਛਲੇ ਸਮੇਂ ਦੌਰਾਨ ਕਈ ਵਾਰ ਦੇਸ਼ ਨੂੰ ਵੱਡੀਆਂ ਮੁਸ਼ਕਿਲਾਂ 'ਚੋਂ ਗੁਜ਼ਰਨਾ ਪਿਆ ਹੈ। 2 ਸਾਲ ਤੱਕ ਕੋਵਿਡ ਮਹਾਂਮਾਰੀ ਨੇ ਹਰ ਪੱਖੋਂ ਵੱਡਾ ਪ੍ਰਭਾਵ ਪਾਇਆ ਸੀ। ਇਸ ਦੌਰਾਨ ਦੁਨੀਆ ਦੇ ਬਹੁਤੇ ਦੇਸ਼ਾਂ ਦੀ ਆਰਥਿਕਤਾ ਪੂਰੀ ਤਰ੍ਹਾਂ ਡੋਲ ਗਈ ਸੀ, ਪਰ ਇਸ ਸਮੇਂ ਵੀ ਇਹ ਦੇਸ਼ ਵੱਡੇ ਯਤਨਾਂ ਨਾਲ ਖੜ੍ਹਾ ਰਿਹਾ। ਉਸ ਸਮੇਂ ਸਭ ਤੋਂ ਵੱਡੀ ਪ੍ਰਾਪਤੀ ਦੇਸ਼ ਭਰ ਦੇ 130 ਕਰੋੜ ਲੋਕਾਂ 'ਚੋਂ ਬਹੁਤਿਆਂ ਨੂੰ 2 ਵਾਰ ਟੀਕੇ ਲਗਾਉਣ ਦੀ ਰਹੀ। ਪਰ ਉਸ ਵਕਤ ਸਭ ਤੋਂ ਵੱਡਾ ਨੁਕਸਾਨ ਇਹ ਹੋਇਆ ਕਿ ਕਰੋੜਾਂ ਲੋਕ ਰੁਜ਼ਗਾਰ ਗਵਾ ਬੈਠੇ। ਇਸ ਵੱਡੇ ਖੱਪੇ ਦੀ ਪੂਰਤੀ ਹੁਣ ਤੱਕ ਨਹੀਂ ਹੋ ਸਕੀ। ਇਸ ਲਈ ਹਰ ਖੇਤਰ ਵਿਚ ਨੌਕਰੀਆਂ ਦਾ ਵੱਧ ਤੋਂ ਵੱਧ ਪ੍ਰਬੰਧ ਕੀਤਾ ਜਾਣਾ ਜ਼ਰੂਰੀ ਹੈ।
ਸੀਤਾਰਮਨ ਨੇ ਦੇਸ਼ ਵਿਚ ਮੁਢਲੇ ਢਾਂਚੇ ਦੀ ਉਸਾਰੀ 'ਤੇ ਜ਼ੋਰ ਦਿੱਤਾ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿਚ 79 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਵਿਚ 66 ਫ਼ੀਸਦੀ ਵਾਧਾ ਕਰਨ ਦੇ ਐਲਾਨ ਨਾਲ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋ ਸਕਣਗੇ। ਇਸੇ ਤਰ੍ਹਾਂ ਹੀ ਰੇਲ ਦੇ ਖੇਤਰ ਵਿਚ ਇਕ ਲੱਖ ਕਰੋੜ ਵਧੇਰੇ ਰਾਸ਼ੀ ਜੁਟਾਉਣ ਨਾਲ ਵੀ ਰੁਜ਼ਗਾਰ ਵਿਚ ਵਾਧਾ ਹੋ ਸਕੇਗਾ। ਪਿੰਡਾਂ ਵਿਚ ਮਨਰੇਗਾ ਯੋਜਨਾ ਲੋੜਵੰਦਾਂ ਦਾ ਆਸਰਾ ਬਣ ਰਹੀ ਹੈ। ਸ਼ਹਿਰਾਂ ਵਿਚ ਵੀ ਵੱਧ ਤੋਂ ਵੱਧ ਮੁਢਲੇ ਢਾਂਚੇ ਦੀ ਉਸਾਰੀ ਦੀਆਂ ਯੋਜਨਾਵਾਂ ਨੂੰ ਲਾਗੂ ਕਰਕੇ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣੇ ਸੰਭਵ ਹਨ। ਇਸ ਸੰਬੰਧੀ ਪਹਿਲਾਂ ਹੀ ਰੱਖੀ ਗਈ 10 ਲੱਖ ਕਰੋੜ ਦੀ ਰਾਸ਼ੀ ਵਿਚ 33 ਫ਼ੀਸਦੀ ਵਾਧਾ ਕੀਤੇ ਜਾਣ ਨਾਲ ਵੀ ਰੁਜ਼ਗਾਰ ਦੇ ਖੇਤਰ ਵਿਚ ਸਥਿਤੀ ਨੂੰ ਕੁਝ ਬਿਹਤਰ ਬਣਾਇਆ ਜਾ ਸਕਦਾ ਹੈ। ਚਾਹੇ ਉਸਾਰੀ ਦੇ ਖੇਤਰ ਵਿਚ ਨਿੱਜੀ ਕੰਪਨੀਆਂ ਨੂੰ ਵੀ ਉਤਸ਼ਾਹਿਤ ਕੀਤੇ ਜਾਣ ਦੇ ਸੰਕੇਤ ਦਿੱਤੇ ਗਏ ਹਨ ਪਰ ਇਸ ਬਾਰੇ ਬਹੁਤਾ ਵਿਸਥਾਰ ਸਾਹਮਣੇ ਨਹੀਂ ਆਇਆ। ਇਸੇ ਤਰ੍ਹਾਂ ਏਕਲਵਿਆ ਸਕੂਲਾਂ ਲਈ ਵੀ ਵੱਡੀ ਪੱਧਰ 'ਤੇ ਸਟਾਫ਼ ਭਰਤੀ ਕੀਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ।
ਸ਼ਹਿਰੀ ਵਿਕਾਸ ਲਈ 10 ਹਜ਼ਾਰ ਕਰੋੜ ਦੀ ਰਾਖਵੀਂ ਰਾਸ਼ੀ ਨਾਲ ਵੀ ਅਜਿਹੀ ਸਰਗਰਮੀ ਦੇ ਵਧਣ ਦੀ ਆਸ ਕੀਤੀ ਜਾ ਸਕਦੀ ਹੈ। ਵਿੱਤ ਮੰਤਰੀ ਨੇ ਆਮਦਨ ਕਰ ਦੀ ਪੁਰਾਣੀ ਵਿਵਸਥਾ ਅਨੁਸਾਰ ਨਿਜੀ ਆਮਦਨੀ 'ਤੇ ਕਰ ਦੀ ਛੋਟ 5 ਲੱਖ ਰੁਪਏ ਤੋਂ ਵਧਾ ਕੇ 7 ਲੱਖ ਰੁਪਏ ਤੱਕ ਕਰ ਦਿੱਤੀ ਹੈ। ਪਰ ਜਿਹੜਾ ਵਿਅਕਤੀ ਨਵੀਂ ਆਮਦਨ ਕਰ ਵਿਵਸਥਾ ਮੁਤਾਬਿਕ ਕਰ ਤਾਰਨਾ ਚਾਹੇਗਾ ਉਸ ਲਈ 5 ਸਲੈਬਾਂ ਦਾ ਐਲਾਨ ਕੀਤਾ ਗਿਆ ਹੈ। 3 ਲੱਖ ਰੁਪਏ ਤੱਕ ਕੋਈ ਕਰ ਨਹੀਂ, 3 ਲੱਖ 1 ਰੁਪਏ ਤੋਂ 6 ਲੱਖ ਰੁਪਏ ਤੱਕ 5 ਫ਼ੀਸਦੀ, 6 ਲੱਖ 1 ਰੁਪਏ ਤੋਂ 9 ਲੱਖ ਰੁਪਏ ਤੱਕ 10 ਫ਼ੀਸਦੀ, 9 ਲੱਖ 1 ਰੁਪਏ ਤੋਂ 12 ਲੱਖ ਰੁਪਏ ਤੱਕ 15 ਫ਼ੀਸਦੀ, 12 ਲੱਖ 1 ਰੁਪਏ ਤੋਂ 15 ਲੱਖ ਰੁਪਏ ਤੱਕ 20 ਫ਼ੀਸਦੀ ਅਤੇ 15 ਲੱਖ ਰੁਪਏ ਤੋਂ ਉੱਪਰ 30 ਫ਼ੀਸਦੀ ਕਰ ਲੱਗੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਦੇਸ਼ ਭਰ ਦੇ ਕਰੋੜਾਂ ਲੋਕਾਂ ਨੂੰ ਰਾਹਤ ਮਿਲੇਗੀ। ਪਿਛਲੇ ਕਾਫੀ ਸਾਲਾਂ ਤੋਂ ਮੱਧ ਵਰਗ ਦੇ ਲੋਕ ਸਰਕਾਰ ਤੋਂ ਅਜਿਹੇ ਐਲਾਨ ਦੀ ਉਡੀਕ ਕਰ ਰਹੇ ਸਨ। ਚਾਹੇ ਪਿਛਲੇ ਸਮੇਂ ਵਿਚ ਭਾਰਤ ਦੇ ਆਤਮਨਿਰਭਰ ਹੋਣ ਦੀ ਗੱਲ ਲਗਾਤਾਰ ਕੀਤੀ ਜਾਂਦੀ ਰਹੀ ਹੈ। ਇਸ ਦਿਸ਼ਾ ਵਿਚ ਵਿੱਤ ਮੰਤਰੀ ਨੇ ਖਿਡੌਣੇ, ਸਾਈਕਲ ਅਤੇ ਆਟੋ-ਮੋਬਾਈਲ ਦੇ ਖੇਤਰਾਂ ਵਿਚ ਰਾਹਤ ਦਾ ਜੋ ਐਲਾਨ ਕੀਤਾ ਹੈ ਉਸ ਨਾਲ ਆਪਣੇ ਦੇਸ਼ ਵਿਚ ਹੀ ਉਤਪਾਦਨ ਕੀਤੇ ਜਾਣ ਨੂੰ ਉਤਸ਼ਾਹ ਜ਼ਰੂਰ ਮਿਲੇਗਾ, ਪਰ ਹਾਲੇ ਤੱਕ ਵੀ ਦੇਸ਼ ਵਿਚ ਦਰਾਮਦ ਅਤੇ ਬਰਾਮਦ ਵਿਚ ਵੱਡਾ ਅੰਤਰ ਦੇਖਿਆ ਜਾ ਸਕਦਾ ਹੈ। ਬਾਹਰ ਦੇ ਮੁਲਕਾਂ ਤੋਂ ਵੱਡੀ ਮਾਤਰਾ ਵਿਚ ਤੇਲ ਖਰੀਦਣ ਨੇ ਵੀ ਦੇਸ਼ ਦੀ ਆਰਥਿਕਤਾ 'ਤੇ ਅਸਰ ਪਾਇਆ ਹੈ। ਇਹ ਵੀ ਇਕ ਵੱਡਾ ਕਾਰਨ ਹੈ ਕਿ ਭਾਰਤੀ ਰੁਪਏ ਦੀ ਕੀਮਤ ਅੱਜ ਅਮਰੀਕੀ ਡਾਲਰ ਦੇ ਮੁਕਾਬਲੇ ਵਿਚ ਕਿਤੇ ਘੱਟ ਹੈ। ਇਸ ਲਈ ਆਉਂਦੇ ਸਮੇਂ ਵਿਚ ਸਰਕਾਰ ਨੂੰ ਹਰ ਤਰ੍ਹਾਂ ਦਾ ਘਰੇਲੂ ਉਤਪਾਦਨ ਵਧਾਉਣ ਲਈ ਯਤਨਸ਼ੀਲ ਰਹਿਣਾ ਪਵੇਗਾ।
ਖੇਤੀ ਦੇ ਖੇਤਰ ਵਿਚ ਕੁਦਰਤੀ ਖੇਤੀ ਲਈ ਰਾਖਵੀਂ ਰਕਮ ਰੱਖਣ ਦੇ ਨਾਲ-ਨਾਲ ਕਿਸਾਨਾਂ ਲਈ ਕਰਜ਼ੇ ਦੀ ਰਕਮ 20 ਲੱਖ ਕਰੋੜ ਤੱਕ ਵਧਾ ਦਿੱਤੀ ਗਈ ਹੈ। ਪਰ ਖੇਤੀ ਨੂੰ ਲਾਹੇਵੰਦ ਬਣਾਉਣ ਲਈ, ਖੇਤੀ ਅਧਾਰਤ ਸਨਅਤਾਂ ਨੂੰ ਉਤਸ਼ਾਹਤ ਕਰਨ ਲਈ ਕਿਸੇ ਯੋਜਨਾ ਦੀ ਝਲਕ ਬਜਟ ਵਿਚੋਂ ਨਹੀਂ ਮਿਲਦੀ। ਪਰ ਮੁਫ਼ਤ ਅਨਾਜ ਯੋਜਨਾ ਇਕ ਸਾਲ ਲਈ ਹੋਰ ਵਧਾਈ ਗਈ ਹੈ ਅਤੇ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 2 ਲੱਖ ਕਰੋੜ ਦਾ ਖਰਚਾ ਕੀਤਾ ਗਿਆ ਹੈ, ਇਹ ਯੋਜਨਾ ਅੱਗੇ ਵੀ ਜਾਰੀ ਰਹੇਗੀ। ਪੇਸ਼ ਕੀਤੇ ਗਏ ਇਸ ਘਾਟੇ ਵਾਲੇ ਬਜਟ ਲਈ ਸਰਕਾਰ ਨੂੰ 15.4 ਲੱਖ ਕਰੋੜ ਦਾ ਕਰਜ਼ਾ ਚੁੱਕਣਾ ਪਵੇਗਾ, ਜਿਸ ਦਾ ਆਉਂਦੇ ਸਮੇਂ ਵਿਚ ਉਸ ਨੂੰ ਪ੍ਰਬੰਧ ਕਰਨਾ ਹੋਵੇਗਾ। ਆਉਂਦੇ ਸਮੇਂ ਵਿਚ ਲੋਕਾਂ ਦੀ ਸਰਕਾਰ ਤੋਂ ਆਸ ਰਹੇਗੀ ਕਿ ਉਸ ਦੀਆਂ ਯੋਜਨਾਵਾਂ ਤੇ ਨੀਤੀਆਂ ਰਾਹੀਂ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਹੋਣ। ਬਿਨਾਂ ਸ਼ੱਕ ਹੇਠਾਂ ਰਹਿੰਦੇ ਕਰੋੜਾਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੀ ਸਫ਼ਲਤਾ ਨੂੰ ਹੀ ਸਰਕਾਰ ਦੀ ਪ੍ਰਾਪਤੀ ਮੰਨਿਆ ਜਾਵੇਗਾ।

-ਬਰਜਿੰਦਰ ਸਿੰਘ ਹਮਦਰਦ

2023-24 ਦਾ ਕੇਂਦਰੀ ਬਜਟ-ਨਿਰੰਤਰ ਵਿਕਾਸ ਨੂੰ ਆਧਾਰ ਮੁਹੱਈਆ ਕਰਨ ਲਈ ਕਾਫ਼ੀ ਨਹੀਂ

ਕੇਂਦਰ ਸਰਕਾਰ ਦਾ ਸਲਾਨਾ ਬਜਟ ਸਿਰਫ਼ ਸਾਲ ਭਰ ਦੇ ਆਮਦਨ ਅਤੇ ਖ਼ਰਚ ਦਾ ਵੇਰਵਾ ਹੀ ਨਹੀਂ ਸਗੋਂ ਸਰਕਾਰ ਦੀ ਆਰਥਿਕ ਨੀਤੀ ਅਤੇ ਉਦੇਸ਼ਾਂ ਦਾ ਪ੍ਰਤੀਕ ਹੁੰਦਾ ਹੈ। ਕੇਂਦਰ ਸਰਕਾਰ ਦੇ ਸਾਲ 2023-24 ਦਾ ਬਜਟ, ਇਸ ਸਰਕਾਰ ਦਾ ਆਖ਼ਰੀ ਬਜਟ ਹੈ ਕਿਉਂ ਜੋ 2024 ਦੇ ਮਈ ਮਹੀਨੇ ਹੋਣ ਵਾਲੀਆਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰੀ ਕਾਰਨ ਵਧ ਰਹੀ ਸੜਕ ਹਾਦਸਿਆਂ ਦੀ ਗਿਣਤੀ

ਸਮੁੱਚੇ ਦੇਸ਼ 'ਚ ਸੜਕ ਹਾਦਸਿਆਂ ਦੀ ਵਧ ਰਹੀ ਤਾਦਾਦ ਚਿੰਤਾ ਦਾ ਵਿਸ਼ਾ ਹੈ। ਲਗਭਗ ਹਰ ਦਿਨ ਅਖ਼ਬਾਰਾਂ ਤੇ ਟੀ.ਵੀ. ਚੈਨਲਾਂ ਦੀਆਂ ਮੁੱਖ ਖਬਰਾਂ ਸੜਕ ਹਾਦਸਿਆਂ 'ਚ ਹੁੰਦੀਆਂ ਮੌਤਾਂ ਹੀ ਬਣਦੀਆਂ ਹਨ। ਇਨ੍ਹਾਂ ਹਾਦਸਿਆਂ ਦੀ ਗਿਣਤੀ ਸਾਲ ਦਰ ਸਾਲ ਵਧ ਰਹੀ ਹੈ। ਪਿਛਲੇ 2 ...

ਪੂਰੀ ਖ਼ਬਰ »

ਪਾਰਦਰਸ਼ੀ ਚੋਣ ਪ੍ਰਕਿਰਿਆ ਨੇ ਪਦਮ ਪੁਰਸਕਾਰਾਂ ਦਾ ਕੱਦ ਹੋਰ ਵਧਾਇਆ

ਰਾਸ਼ਟਰਪਤੀ ਨੇ 2023 ਵਿਚ 6 ਪਦਮ ਵਿਭੂਸ਼ਣ, 9 ਪਦਮ ਭੂਸ਼ਣ ਅਤੇ 91 ਪਦਮਸ੍ਰੀ ਸਮੇਤ, ਕੁੱਲ 106 ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਹੈ। ਕੁੱਲ ਪੁਰਸਕਾਰ ਜੇਤੂਆਂ 'ਚੋਂ 26 ਵਿਅਕਤੀ ਅਜਿਹੇ ਹਨ, ਜਿਨ੍ਹਾਂ ਨੇ ਆਪਣੇ-ਆਪਣੇ ਖੇਤਰਾਂ ਵਿਚ ਵੱਡਾ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦਾ ਜੀਵਨ ...

ਪੂਰੀ ਖ਼ਬਰ »

ਸਮੂਹਿਕ ਵਿਕਾਸ ਵੱਲ ਸੇਧਤ ਹੈ ਆਮ ਬਜਟ

2023-24 ਦਾ ਕੇਂਦਰੀ ਸਰਕਾਰ ਦਾ ਬਜਟ 7 ਤਰਜੀਹਾਂ ਨੂੰ ਅਪਣਾਉਂਦੇ ਹੋਏ ਅਤੇ ਅੰਮ੍ਰਿਤ ਕਾਲ ਰਾਹੀਂ ਮਾਰਗਦਰਸ਼ਨ ਕਰਦੇ ਹੋਏ, ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵਲੋਂ ਸਾਲ 2023-24 ਲਈ ਪੇਸ਼ ਕੀਤਾ ਗਿਆ ਬਜਟ ਇਕ ਖੁਸ਼ਹਾਲ ਅਤੇ ਸਮਾਵੇਸ਼ੀ ਭਾਰਤ ਦੀ ਕਲਪਨਾ ਕਰਦਾ ਹੈ, ਜਿਸ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX