ਤਾਜਾ ਖ਼ਬਰਾਂ


ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 6 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  1 day ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  1 day ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  1 day ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  1 day ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਹੁਸ਼ਿਆਰਪੁਰ / ਮੁਕੇਰੀਆਂ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਮੁਕੇਰੀਆਂ ਨੇ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਦਾ ਫੂਕਿਆ ਪੁਤਲਾ

ਮੁਕੇਰੀਆਂ, 2 ਫਰਵਰੀ (ਰਾਮਗੜ੍ਹੀਆ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੂਬਾ ਆਗੂਆਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੇ ਵਿਰੋਧ ਵਿਚ ਸਿਵਲ ਹਸਪਤਾਲ ਮੁਕੇਰੀਆਂ ਸਾਹਮਣੇ ਪਰਮਜੀਤ ਸਿੰਘ ਭੁੱਲਾ ਅਤੇ ਸ਼ਾਮ ਸਿੰਘ ਸ਼ਾਮਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸ਼ਾਮ ਸਿੰਘ ਸ਼ਾਮਾ ਨੇ ਦੱਸਿਆ ਕਿ ਬੀਜੇਪੀ ਸਰਕਾਰ ਵਲੋਂ ਜੋ 2023 ਦਾ ਬਜਟ ਪੇਸ਼ ਕੀਤਾ ਹੈ, ਉਹ ਗ਼ਰੀਬ ਲੋਕਾਂ ਅਤੇ ਕਿਸਾਨ, ਮਜ਼ਦੂਰਾਂ ਨੂੰ ਅੱਖੋਂ ਪਰੋਖੇ ਕਰਕੇ ਪੇਸ਼ ਕੀਤਾ ਗਿਆ ਹੈ | ਉਨ੍ਹਾਂ ਕਿਹਾ ਇਹ ਬਜਟ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਉਣ ਲਈ ਪੇਸ਼ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਸਿੰਘ ਮੋਦੀ ਅਤੇ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾ ਰਮਨ ਦਾ ਅੱਜ ਪੁਤਲਾ ਫ਼ੂਕ ਕੇ ਕਿਸਾਨ, ਮਜ਼ਦੂਰਾਂ ਨੇ ਇਸ ਬਜਟ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਇਸ ਬਜਟ ਤੋਂ ਗ਼ਰੀਬ ਜਨਤਾ ਨੂੰ ਬਹੁਤ ਉਮੀਦਾਂ ਸਨ ਪਰੰਤੂ ਬਜਟ ਪੇਸ਼ ਹੋਣ ਉਪਰੰਤ ਲੋਕਾਂ ਵਿਚ ਕੇਂਦਰ ਦੀ ਭਾਜਪਾ ਸਰਕਾਰ ਪ੍ਰਤੀ ਭਾਰੀ ਰੋਸ ਪ੍ਰਗਟ ਹੋ ਗਿਆ ਹੈ | ਇਸ ਮੌਕੇ ਇਸ ਰੋਸ ਪ੍ਰਦਰਸ਼ਨ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁਨਾਂ ਜਿਨ੍ਹਾਂ ਵਿਚ ਸੁਮਿਤ ਜੁਲਕਾ, ਬਾਬਾ ਮਾਨ ਸਿੰਘ, ਅਵਤਾਰ ਸਿੰਘ, ਅੰਮਿ੍ਤ ਪਾਲ ਸਿੰਘ, ਸਤਨਾਮ ਸਿੰਘ, ਖੜਕ ਸਿੰਘ, ਰਾਮ ਸਿੰਘ, ਚਰਨਜੀਤ ਸਿੰਘ, ਰੁਸਤਮ, ਸੁਰਿੰਦਰ ਸਿੰਘ, ਰਸ਼ਪਾਲ ਸਿੰਘ, ਦਵਿੰਦਰ ਸਿੰਘ, ਪੰਕਜ ਬਾਵਾ, ਦਿਗਪਾਲ, ਜਸਪ੍ਰੀਤ ਸਿੰਘ, ਰੋਹਿਤ ਕੁਮਾਰ ਸ਼ਾਮਿਲ ਸਨ |

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਹਰਿਆਣਾ, 2 ਫਰਵਰੀ (ਹਰਮੇਲ ਸਿੰਘ ਖੱਖ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਪਰਮਜੀਤ ਸਿੰਘ ਭੁੱਲਾ ਜਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਸਿਵਲ ਹਸਪਤਾਲ ਹਰਿਆਣਾ ਸਾਹਮਣੇ ਮੇਨ ਰੋਡ 'ਤੇ ਭਾਜਪਾ ਦੀ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਖਿਲਾਫ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਵਲੋਂ ਜ਼ਿਲ੍ਹਾ ਕਾਰਜਕਾਰਨੀ ਮੈਂਬਰਾਂ, ਮੰਡਲ ਪ੍ਰਧਾਨਾਂ ਤੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ

ਮੁਕੇਰੀਆਂ, 2 ਫਰਵਰੀ (ਰਾਮਗੜ੍ਹੀਆ)-ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈ ਕੌਸ਼ਲ ਸੇਠੂ ਨੇ ਪਾਰਟੀ ਹਾਈਕਮਾਂਡ ਨਾਲ ਸਲਾਹ ਕਰਕੇ 40 ਜ਼ਿਲ੍ਹਾ ਕਾਰਜਕਾਰਨੀ ਮੈਂਬਰਾਂ, 13 ਮੰਡਲ ਪ੍ਰਧਾਨਾਂ ਅਤੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ | ਇਸ ਸਮੇਂ ...

ਪੂਰੀ ਖ਼ਬਰ »

ਭੰਗੀ ਚੋਅ ਨੂੰ ਸਾਫ਼ ਤੇ ਕੂੜਾ ਮੁਕਤ ਕਰਨ ਲਈ 8 ਤੋਂ ਚਲਾਈ ਜਾਵੇਗੀ ਮੁਹਿੰਮ-ਕੋਮਲ ਮਿੱਤਲ

ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਕਿਹਾ ਕਿ 8 ਫਰਵਰੀ ਤੋਂ 24 ਫਰਵਰੀ ਤੱਕ ਹੁਸ਼ਿਆਰਪੁਰ ਸ਼ਹਿਰ ਵਿਚੋਂ ਲੰਘਦੇ ਭੰਗੀ ਚੋਅ ਨੂੰ ਸਾਫ਼ ਕਰਨ ਅਤੇ ਕੂੜਾ ਮੁਕਤ ਕਰਨ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਵੱਡੀ ਪੱਧਰ 'ਤੇ ਮਨਾਇਆ ਜਾਵੇਗਾ-ਗਾਬੜੀਆ

ਹੁਸ਼ਿਆਰਪੁਰ, 2 ਫਰਵਰੀ (ਨਰਿੰਦਰ ਸਿੰਘ ਬੱਡਲਾ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 300ਵਾਂ ਜਨਮ ਦਿਹਾੜਾ ਵੱਡੀ ਪੱਧਰ 'ਤੇ 5 ਮਈ ਨੂੰ ਮਨਾਇਆ ਜਾਵੇਗਾ | ਜਿਸ ਦੇ ਸਬੰਧ 'ਚ ਸੂਬੇ 'ਚ ਸੰਗਤਾਂ ਨੂੰ ਵੱਖ-ਵੱਖ ਜਗ੍ਹਾ ਇਕੱਤਰਤਾ ਕਰਕੇ ਲਾਮਬੰਦ ਕੀਤਾ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਵੋਟਰ ਕੈਂਪ ਅੱਗੇ ਪਾਉਣ ਦੀ ਮੰਗ

ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਦੇ ਸੂਬਾ ਜਨਰਲ ਸਕੱਤਰ ਮੁਕੇਸ਼ ਕੁਮਾਰ, ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਇੰਦਰ ਸੁਖਦੀਪ ਸਿੰਘ ਓਢਰਾ, ਮਨਜੀਤ ਸਿੰਘ ਦਸੂਹਾ, ਰੇਸ਼ਮ ਸਿੰਘ ਧੁੱਗਾ, ਬਲਜੀਤ ...

ਪੂਰੀ ਖ਼ਬਰ »

ਪੀ. ਸੀ. ਸੀ. ਟੀ. ਯੂ. ਵਲੋਂ ਵਿਧਾਇਕ ਰਾਜਾ ਗਿੱਲ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ (ਪੀ.ਸੀ.ਸੀ.ਟੀ.ਯੂ.) ਵਲੋਂ ਜਗਦੀਪ ਕੁਮਾਰ ਦੀ ਅਗਵਾਈ 'ਚ ਪ੍ਰੋ: ਦਿਲਬਾਰਾ ਸਿੰਘ ਅਤੇ ਪ੍ਰੋ: ਦਵਿੰਦਰ ਕੁਮਾਰ ਦੀ ਅਗਵਾਈ 'ਚ ਹਲਕਾ ਉੜਮੁੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਕਾਬੂ

ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਔਰਤ ਸਮੇਤ 2 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਤੋਂ 22 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਸੰਤੋਖ ਉਰਫ਼ ਕਰਨ ਵਾਸੀ ਭਾਮ ਅਤੇ ਪਰਮਜੀਤ ਕੌਰ ...

ਪੂਰੀ ਖ਼ਬਰ »

ਬੀਤ ਇਲਾਕੇ 'ਚ ਧੜੱਲੇ ਨਾਲ ਚੱਲ ਰਹੀ ਨਾਜਾਇਜ਼ ਮਾਈਨਿੰਗ, ਪ੍ਰਸ਼ਾਸਨ ਬੇਖ਼ਬਰ

ਬੀਣੇਵਾਲ, 2 ਫਰਵਰੀ (ਚੌਧਰੀ)- ਬੀਤ ਇਲਾਕੇ ਦੇ ਕਰੀਬ ਅੱਧਾ ਦਰਜਨ ਪਿੰਡਾਂ ਦੇ ਜੰਗਲਾਂ 'ਚ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਨਾਜਾਇਜ਼ ਮਾਈਨਿੰਗ ਬਿਨਾ ਰੋਕ ਟੋਕ ਧੜੱਲੇ ਨਾਲ ਕੀਤੀ ਜਾ ਰਹੀ ਹੈ | ਸਿਵਲ ਤੇ ਪੁਲਿਸ ਪ੍ਰਸ਼ਾਸਨ ਇਸ ਹੋ ਰਹੀ ਮਾਈਨਿੰਗ ਤੋਂ ਬੇਖ਼ਬਰ ਲੱਗਦਾ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਤੇ 20 ਹਜ਼ਾਰ ਡਰੱਗ ਮਨੀ ਸਮੇਤ ਕਾਬੂ

ਕੋਟਫ਼ਤੂਹੀ, 2 ਫਰਵਰੀ (ਅਵਤਾਰ ਸਿੰਘ ਅਟਵਾਲ)-ਸਥਾਨਕ ਪੁਲਿਸ ਚੌਕੀ ਮੁਲਾਜ਼ਮਾਂ ਨੇ ਨਾਕਾਬੰਦੀ ਦੌਰਾਨ 25 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਆਈ ਬਲਜਿੰਦਰ ਸਿੰਘ ਇੰਚਾਰਜ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ

ਟਾਂਡਾ ਉੜਮੁੜ, 2 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਨੇ ਇੱਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਟੀਮ ਨੇ ਡਿੰਪਲ ਪੱਤਰ ਜਗਤ ਰਾਮ ਵਾਸੀ ...

ਪੂਰੀ ਖ਼ਬਰ »

ਮਹਿਲਾ ਸਰਪੰਚ ਨੂੰ ਜਾਤੀਸੂਚਕ ਗਾਲਾਂ ਕੱਢਣ ਦੇ ਦੋਸ਼ 'ਚ 6 ਨਾਮਜ਼ਦ

ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਪਿੰਡ ਦੀ ਮਹਿਲਾ ਸਰਪੰਚ ਨੂੰ ਜਾਤੀਸੂਚਕ ਗਾਲ੍ਹਾਂ ਕੱਢਣ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਪਿੰਡ ਦੇ 6 ਵਿਅਕਤੀਆਂ ਨੂੰ ਨਾਮਜ਼ਦ ਕਰ ਕੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗਗਨੌਲੀ ਦੀ ...

ਪੂਰੀ ਖ਼ਬਰ »

'ਵਿਸ਼ਵ ਕੁਸ਼ਟ ਰੋਗ ਮੁਕਤੀ ਦਿਵਸ' ਮੌਕੇ ਸਲੋਗਨ ਲਿਖਣ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਵਿਗਿਆਨ ਤੇ ਵਾਤਾਵਰਨ ਕਲੱਬ ਵੱਲੋਂ ਬਾਇਓ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਨਿਗਮ ਰਿਟਾਇਰ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)- ਪੰਜਾਬ ਜਲ ਸਰੋਤ ਨਿਗਮ ਰਿਟਾਇਰ ਮੁਲਾਜ਼ਮ ਯੂਨੀਅਨ ਯੂਨਿਟ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਸਾਥੀ ਭਾਗ ਸਿੰਘ ਤੇ ਸਾਥੀ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਦੇ ਇਮਤਿਹਾਨ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 2 ਫਰਵਰੀ (ਰਾਮਗੜ੍ਹੀਆ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਦਰਜਾ ਤੀਜਾ ਵਿਚੋਂ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਬਜਟ ਦਾ ਸਵਾਗਤ

ਦਸੂਹਾ, 2 ਫਰਵਰੀ (ਭੁੱਲਰ)- ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਨਵੇਂ ਸਾਲ ਦੇ ਬਜਟ ਦਾ ਸਵਾਗਤ ਕਰਦਿਆਂ ਚੌ. ਕੁਮਾਰ ਸੈਣੀ ਸਕੱਤਰ ਜਨਰਲ ਨੇ ਦੱਸਿਆ ਕਿ ਉਨ੍ਹਾਂ ਦੀ ਪੰਜਾਬ ਇਕਾਈ ਫੈਡਰੇਸ਼ਨ ਪੰਜਾਬ ਵਲੋਂ ਵੀ ਮੰਗ ਕੀਤੀ ਜਾ ਰਹੀ ਸੀ ਕਿ ਕੇਂਦਰੀ ਵਿੱਤ ...

ਪੂਰੀ ਖ਼ਬਰ »

ਅਧਿਆਪਕਾ ਕੁਸਮ ਲਤਾ ਵਲੋਂ ਸਕੂਲ ਨੂੰ ਰਾਸ਼ੀ ਭੇਟ

ਨੰਗਲ ਬਿਹਾਲਾਂ, 2 ਫਰਵਰੀ (ਵਿਨੋਦ ਮਹਾਜਨ)- ਪਿੰਡ ਸਹੌੜਾ ਡਡਿਆਲ ਵਿਖੇ ਇਕ ਅਧਿਆਪਕਾ ਨੇ ਸਰਕਾਰੀ ਹਾਈ ਸਕੂਲ ਨੂੰ ਵਿਕਾਸ ਕਾਰਜਾਂ ਲਈ ਨਕਦ ਰਾਸ਼ੀ ਭੇਟ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਦੀਪਤੀ ਕੋਂਡਲ ਨੇ ਦੱਸਿਆ ਕਿ ਪਿੰਡ ਪਟਿਆਲਾਂ ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫ਼ਰੰਟ 6 ਨੂੰ ਕੌਮੀ ਇਨਸਾਫ਼ ਮੋਰਚੇ 'ਚ ਕਰੇਗਾ ਸ਼ਮੂਲੀਅਤ

ਹੁਸ਼ਿਆਰਪੁਰ, 2 ਫਰਵਰੀ (ਨਰਿੰਦਰ ਸਿੰਘ ਬੱਡਲਾ)- ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਫਰਵਰੀ ਨੂੰ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ, ਕੰਢੀ ਕਿਸਾਨ ਯੂਨੀਅਨ ਪੰਜਾਬ ਤੇ ਦਲ ...

ਪੂਰੀ ਖ਼ਬਰ »

ਦਾਨੀ ਪਰਿਵਾਰ ਨੇ ਬਿਰਧ ਆਸ਼ਰਮ ਲਈ ਵਿੱਤੀ ਮਦਦ ਤੇ ਕੰਬਲ ਕੀਤੇ ਭੇਟ

ਅੱਡਾ ਸਰਾਂ, 2 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਕੈਨੇਡਾ ਵਲੋਂ ਪਿੰਡ ਦੇਹਰੀਵਾਲ ਵਿਖੇ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਲਈ ਦਾਨੀ ਪਰਿਵਾਰ ਨੇ 40 ਹਜ਼ਾਰ ਰੁਪਏ ਦੀ ਵਿੱਤੀ ਮਦਦ ਤੇ ਕੰਬਲ ਭੇਟ ਕੀਤੇ ਗਏ | ...

ਪੂਰੀ ਖ਼ਬਰ »

ਧੰਨ-ਧੰਨ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 5 ਨੂੰ – ਸੰਤ ਹਰਜਿੰਦਰ ਸਿੰਘ ਮੰਝਪੁਰ

ਭੰਗਾਲਾ, 2 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)- ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸੰਤ ਹਰਜਿੰਦਰ ਸਿੰਘ ਜੀਆਂ ਦੇ ਉਪਦੇਸ਼ ਸਦਕਾ ਅਤੇ ...

ਪੂਰੀ ਖ਼ਬਰ »

ਉਲੰਪੀਅਨ ਜਰਨੈਲ ਸਿੰਘ ਕਲੱਬ ਗੜ੍ਹਸ਼ੰਕਰ 13ਵੇਂ ਦੋਆਬਾ ਕੱਪ ਦਾ ਬਣਿਆ ਚੈਂਪੀਅਨ

ਮਾਹਿਲਪੁਰ, 2 ਫਰਵਰੀ (ਰਜਿੰਦਰ ਸਿੰਘ)-ਦੋਆਬਾ ਸਪੋਰਟਿੰਗ ਕਲੱਬ ਖੇੜਾ ਵਲੋਂ ਪ੍ਰਧਾਨ ਇਕਬਾਲ ਸਿੰਘ ਖੇੜਾ ਦੀ ਅਗਵਾਈ 'ਚ ਕਰਵਾਏ ਜਾ ਰਹੇ 13ਵੇਂ ਦੋਆਬਾ ਕੱਪ ਫੁੱਟਬਾਲ ਟੂਰਨਾਮੈਂਟ ਦੇ ਅੱਜ ਫਾਈਨਲ ਮੌਕੇ ਅਵਿਨਾਸ਼ ਰਾਏ ਖੰਨਾ ਭਾਜਪਾ ਆਗੂ, ਸੋਹਣ ਸਿੰਘ ਠੰਡਲ ਸਾਬਕਾ ...

ਪੂਰੀ ਖ਼ਬਰ »

ਨੌਜਵਾਨਾਂ ਲਈ ਆਰਮੀ ਦੀ ਭਰਤੀ ਵਾਸਤੇ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ

ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਨੌਜਵਾਨਾਂ ਲਈ ਫਿਜ਼ੀਕਲ ਟ੍ਰੇਨਿੰਗ ਲਈ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਭਰਤੀ ਲਈ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ...

ਪੂਰੀ ਖ਼ਬਰ »

ਡਿਸਪੈਂਸਰੀਆਂ 'ਚ ਮੁਹੱਲਾ ਕਲੀਨਿਕ ਖੋਲ੍ਹਣਾ ਲੋਕਾਂ ਨਾਲ ਕੋਝਾ ਮਜ਼ਾਕ - ਸੰਗਤ ਸਿੰਘ ਗਿਲਜੀਆਂ

ਟਾਂਡਾ ਉੜਮੁੜ, 2 ਫਰਵਰੀ (ਭਗਵਾਨ ਸਿੰਘ ਸੈਣੀ)- ਸੂਬੇ ਭਰ 'ਚ ਪਹਿਲਾਂ ਤੋਂ ਚੱਲ ਰਹੀਆਂ ਡਿਸਪੈਂਸਰੀਆਂ ਨੂੰ ਬੰਦ ਕਰ ਕੇ ਆਮ ਆਦਮੀ ਮੁਹੱਲਾ ਕਲੀਨਿਕਾਂ 'ਚ ਬਦਲ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਹੋਰ ਸੀਨੀਅਰ ਆਗੂ ਆਪਣੀ ਵਾਹ-ਵਾਹ ਲੁੱਟਣ 'ਚ ਲੱਗੇ ...

ਪੂਰੀ ਖ਼ਬਰ »

ਮਕਾਨ ਵੇਚਣ ਦੇ ਨਾਂਅ 'ਤੇ 21 ਲੱਖ ਠੱਗੇ

ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਮਕਾਨ ਵੇਚਣ ਦੇ ਨਾਂਅ 'ਤੇ 21 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰੀ ਕ੍ਰਿਸ਼ਨ ਵਾਸੀ ਕਮਾਲਪੁਰ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਕੈਂਪ ਹੁਣ 12 ਨੂੰ ਲੱਗੇਗਾ-ਡੀ. ਸੀ.

ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ 5 ਫਰਵਰੀ ਨੂੰ ਲਗਾਇਆ ਜਾਣ ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੇਸ਼ ਕੀਤਾ ਬਜਟ ਲੋਕ ਪੱਖੀ - ਅਰੁਣੇਸ਼ ਸ਼ਾਕਰ

ਮੁਕੇਰੀਆਂ, 2 ਫਰਵਰੀ (ਰਾਮਗੜ੍ਹੀਆ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਗ਼ਰੀਬ ਅਤੇ ਮੱਧ ਵਰਗ ਲਈ ਭਾਰੀ ਲਾਹੇਵੰਦ ਹੋਵੇਗਾ | ਇਹ ਪ੍ਰਗਟਾਵਾ ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕਿੱਲ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ

ਹੁਸ਼ਿਆਰਪੁਰ, 2 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਆਣ ਦੇ ਵਿਦਿਆਰਥੀ ਕਰਮਵੀਰ ਸਿੰਘ ਨੇ ਇੰਡੀਆ ਸਕਿੱਲ ਮੁਹਿੰਮ ਤਹਿਤ ਕਰਵਾਏ ਜ਼ਿਲ੍ਹਾ ਪੱਧਰੀ 'ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਦੇ ਹੁਨਰ' ਮੁਕਾਬਲੇ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »

ਹਲਕੇ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਰਵਾਉਣ ਲਈ ਰਾਣਾ ਨੇ ਸੋਮ ਪ੍ਰਕਾਸ਼ ਨੂੰ ਦਿੱਤਾ ਮੰਗ ਪੱਤਰ

ਦਸੂਹਾ, 2 ਫਰਵਰੀ (ਕੌਸ਼ਲ)- ਹਲਕਾ ਦਸੂਹਾ ਵਾਸਤੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਰਘੁਨਾਥ ਸਿੰਘ ਰਾਣਾ ਵਲੋਂ ਵਿਸ਼ੇਸ਼ ਕਾਰਜ ਉਲੀਕੇ ਜਾ ਰਹੇ ਹਨ ਜਿਸ ਤਹਿਤ ਉਨ੍ਹਾਂ ਵਲੋਂ ਹਲਕੇ ਦੀਆਂ ਕਈ ਸਮੱਸਿਆਵਾਂ ਲੋਕ ਸਭਾ ਮੈਂਬਰ ਸੋਮ ਪ੍ਰਕਾਸ਼ ਦੇ ਧਿਆਨ ਵਿਚ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨਾਲ ਲੋਕਾਂ ਪੱਲੇ ਪਈ ਨਿਰਾਸ਼ਾ - ਤਰਸੇਮ ਮਿਨਹਾਸ

ਮੁਕੇਰੀਆਂ, 2 ਫਰਵਰੀ (ਰਾਮਗੜ੍ਹੀਆ)- ਕੇਂਦਰ ਸਰਕਾਰ ਨੇ ਪੇਸ਼ ਕੀਤੇ ਬਜਟ ਵਿਚ ਪੰਜਾਬ ਨੂੰ ਅੱਖੋਂ-ਪਰੋਖੇ ਕਰ ਕੇ ਇਕ ਵਾਰ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਭਲੇ ਲਈ ਕੇਂਦਰ ਦੀ ਮੋਦੀ ਸਰਕਾਰ ਕੋਲ ਕੁੱਝ ਨਹੀਂ ਹੈ | ਪੰਜਾਬ ਨਾਲ ਕੀਤੇ ਇਸ ਵਿਤਕਰੇ ਨੂੰ ਲੈ ਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਪ੍ਰੀਖਿਆ 'ਚ ਪੁਜ਼ੀਸ਼ਨਾਂ ਹਾਸਲ

ਗੜ੍ਹਦੀਵਾਲਾ, 2 ਫਰਵਰੀ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਮਾਨਯੋਗ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਸਪਿਕ ਮੈਕੇ ਸੰਸਥਾ ਵਲੋਂ ਹਫ਼ਤਾਵਾਰੀ 'ਕੱਥਕ' ਵਰਕਸ਼ਾਪ

ਮੁਕੇਰੀਆਂ, 2 ਫਰਵਰੀ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖਸ਼ ਹਮੇਸ਼ਾ ਹੀ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਿਹਾ ਹੈ | ਇਸੇ ਤਹਿਤ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਅਗਵਾਈ ਹੇਠ 'ਸਪਿੱਕ ਮੈਕੇ' (ਸੁਸਾਇਟੀ ਫਾਰ ਪਰਮੋਸ਼ਨ ਆਫ ...

ਪੂਰੀ ਖ਼ਬਰ »

ਜੈਕਾਰਿਆਂ ਦੀ ਗੂੰਜ 'ਚ ਸੰਤ ਨਿਰੰਜਨ ਦਾਸ ਦੀ ਅਗਵਾਈ ਹੇਠ ਬੇਗਮਪੁਰਾ ਐਕਸਪ੍ਰੈੱਸ ਜਲੰਧਰ ਤੋਂ ਵਾਰਾਣਸੀ ਲਈ ਰਵਾਨਾ

ਜਲੰਧਰ, 2 ਫਰਵਰੀ (ਜਸਪਾਲ ਸਿੰਘ, ਹਰਵਿੰਦਰ ਸਿੰਘ ਫੁੱਲ)-ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਕਾਂਸ਼ੀ ਵਿਖੇ ਉਨ੍ਹਾਂ ਦਾ ਜਨਮ ਦਿਹਾੜਾ ਮਨਾਉਣ ਲਈ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਸ਼ਰਧਾਲੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX