ਜਗਰਾਉਂ, 2 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੀ.ਡੀ.ਐੱਫ.ਏ. ਅੰਤਰਰਾਸ਼ਟਰੀ ਡੇਅਰੀ ਤੇ ਖੇਤੀ ਐਕਸਪੋ 16ਵਾਂ ਤਿੰਨ ਦਿਨਾਂ ਮੇਲਾ 3 ਫਰਵਰੀ ਨੂੰ ਪਸ਼ੂ ਮੰਡੀ ਜਗਰਾਉਂ ਵਿਖੇ ਸ਼ੁਰੂ ਹੋ ਰਿਹਾ ਹੈ | ਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਤੇ ਪਸ਼ੂਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਹਜ਼ਾਰਾਂ ਪਸ਼ੂ ਪਾਲਕਾਂ ਨੇ ਇੱਥੇ ਪਹੁੰਚ ਕੇ ਤੰਬੂ ਲਗਾ ਲਏ ਹਨ ਅਤੇ ਪਸ਼ੂ ਮੇਲੇ ਸਬੰਧੀ ਸਮਾਨ ਸਜ ਚੁੱਕਿਆ ਹੈ | ਦੇਸ਼ ਭਰ 'ਚੋਂ ਕਿਸਾਨ ਆਉਣੇ ਸ਼ੁਰੂ ਹੋ ਗਏ ਹਨ | ਇਸ ਮੌਕੇ ਪੀ.ਡੀ.ਐੱਫ਼.ਏ. ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਅਤੇ ਪ੍ਰੈਸ ਸਕੱਤਰ ਰੇਸ਼ਮ ਸਿੰਘ ਜ਼ੀਰਾ ਨੇ ਕਿਹਾ ਕਿ ਇਹ ਦੁਨੀਆਂ ਦਾ ਸਭ ਵੱਡਾ ਪਸ਼ੂ ਮੇਲਾ ਹੈ, ਜਿਸ ਸਬੰਧੀ ਲੋਕਾਂ ਦਾ ਉਤਸ਼ਾਹ ਹਰ ਸਾਲ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਾਲ ਮੇਲੇ 'ਚ ਵੱਡੀ ਗਿਣਤੀ 'ਚ ਔਰਤਾਂ ਵੀ ਸ਼ਾਮਿਲ ਹੋਣਗੀਆਂ | ਜੋ ਕਿਸਾਨ ਪਸ਼ੂਆਂ ਦਾ ਨਵਾਂ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਉਸ ਲਈ ਵੱਖਰੀ ਸਿਖਲਾਈ ਦਾ ਪ੍ਰਬੰਧ ਕੀਤਾ ਹੈ | ਮੇਲੇ 'ਚ ਕੈਨੇਡਾ, ਅਮਰੀਕਾ, ਯੂਰਪ, ਸਾਊਥ ਅਫ਼ਰੀਕਾ ਤੇ ਏਸ਼ੀਆ ਦੀਆਂ ਅਤਿ ਆਧੁਨਿਕ ਮਸ਼ੀਨਰੀ ਕੰਪਨੀਆਂ ਦੇ ਪ੍ਰੋਡਕਟ ਖਿੱਚ ਦਾ ਕੇਂਦਰ ਹੋਣਗੇ | ਇਸ ਮੌਕੇ ਬਲਬੀਰ ਸਿੰਘ ਨਵਾਂ ਸ਼ਹਿਰ, ਰਾਜਪਾਲ ਸਿੰਘ ਕੁਲਾਰ, ਰਣਜੀਤ ਸਿੰਘ ਲੰਗੇਆਣਾ, ਪਰਮਿੰਦਰ ਸਿੰਘ ਘੁਡਾਣੀ, ਸੁਖਦੇਵ ਸਿੰਘ ਬਰੋਲੀ, ਡਾਕਟਰ ਜੀ.ਐੱਸ. ਭੱਟੀ, ਬਲਜਿੰਦਰ ਸਿੰਘ ਸਠਿਆਲਾ, ਗੁਰਮੀਤ ਸਿੰਘ ਰੋਡੇ, ਅਵਤਾਰ ਸਿੰਘ ਥਾਬਲਾ, ਸੁਖਜਿੰਦਰ ਸਿੰਘ ਘੁੰਮਣ, ਕੁਲਦੀਪ ਸਿੰਘ ਸ਼ੇਰੋ, ਸੁਖਪਾਲ ਸਿੰਘ ਫਿਰੋਜ਼ਪੁਰ, ਸੁਖਰਾਜ ਸਿੰਘ ਗੁੜੇ, ਮਨਜੀਤ ਸਿੰਘ ਮੋਹੀ, ਬਲਵਿੰਦਰ ਸਿੰਘ ਚੌਂਤਰਾ, ਨਿਰਮਲ ਸਿੰਘ ਬਠਿੰਡਾ, ਕੁਲਦੀਪ ਸਿੰਘ ਮਾਨਸਾ, ਗੁਰਬਖਸ਼ ਸਿੰਘ ਬਾਜੇਕੇ, ਦਰਸ਼ਨ ਸਿੰਘ ਸੌਦਾ, ਸਿਕੰਦਰ ਸਿੰਘ ਪਟਿਆਲਾ, ਕੁਲਦੀਪ ਸਿੰਘ ਪਟਿਆਲਾ, ਸੁਖਦੀਪ ਸਿੰਘ ਫਾਜ਼ਿਲਕਾ, ਅਮਰਿੰਦਰ ਸਿੰਘ ਜਲੰਧਰ, ਜਰਨੈਲ ਸਿੰਘ ਬਰਨਾਲਾ, ਸੁਰਜੀਤ ਸਿੰਘ ਕੌਹਲੀ, ਗੀਤਇੰਦਰ ਸਿੰਘ ਭੁੱਲਰ, ਬਲਵਿੰਦਰ ਸਿੰਘ ਰਾਣਵਾਂ, ਬਲਿਹਾਰ ਸਿੰਘ, ਸਤਿੰਦਰ ਸਿੰਘ ਰੋਪੜ, ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ |
ਲੋਹਟਬੱਦੀ, 2 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)-ਸਸਤਾ ਰਾਸ਼ਨ ਤੇ ਹੁਣ ਮੁਫ਼ਤ ਰਾਸ਼ਨ ਵੰਡਣ ਲਈ ਡਿਪੂ ਹੋਲਡਰ ਦੇ ਹੱਕਾਂ ਨੂੰ ਵਿਸਾਰ ਕੇ ਕੇਂਦਰ ਸਰਕਾਰ ਵਲੋਂ ਬਣਾਈ ਨੀਤੀ ਤੋਂ ਭੜਕੀ ਆਲ ਇੰਡੀਆ ਫੇਅਰ ਪ੍ਰਾਈਜ਼ ਸਾਪ ਡੀਲਰਜ਼ ਫੈਡਰੇਸ਼ਨ ਨੇ ਦੇਸ਼ ਭਰ ਦੇ 6 ਲੱਖ ...
ਜਗਰਾਉਂ, 2 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਇਕ ਮੰਗ ਪੱਤਰ ਉਪ ਮੰਡਲ ਮੈਜਿਸਟ੍ਰੇਟ ਜਗਰਾਉਂ ਵਿਕਾਸ ਹੀਰਾ ਤੇ ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਨੂੰ ਦਿੱਤਾ ਗਿਆ | ਜਿਸ 'ਚ ਮੁੱਖ ਮੰਗਾਂ ...
ਜਗਰਾਉਂ, 2 ਫਰਵਰੀ (ਗੁਰਦੀਪ ਸਿੰਘ ਮਲਕ)-ਜਗਰਾਉਂ ਪੁਲਿਸ ਵਲੋਂ ਇਕ ਕਥਿਤ ਦੋਸ਼ੀ ਨੂੰ ਵੱਡੀ ਗਿਣਤੀ 'ਚ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਅਮਰਜੀਤ ਸਿੰਘ ਸੁਧਾਰ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਤੋਂ ਇਤਲਾਹ ਮਿਲੀ ਕਿ ਪਿੰਡ ਗਗੜਾ ...
ਲੋਹਟਬੱਦੀ, 2 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ )-ਗਰੀਬਦਾਸੀ ਸੰਪਰਦਾਇ, ਭੂਰੀ ਵਾਲੇ ਭੇਖ ਮੁਖੀ ਸਵਾਮੀ ਸ਼ੰਕਰਾ ਨੰਦ ਮਹਾਰਾਜ ਜੀ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਧਾਮ ਤਲਵੰਡੀ ਖੁਰਦ ਵਿਖੇ ਬੱਚਿਆਂ ਦੀ ਸੰਭਾਲ ਲਈ ਸਥਾਪਤ ਸਵਾਮੀ ਗੰਗਾ ਨੰਦ ਭੂਰੀ ਵਾਲੇ ਬਾਲ ਘਰ ...
ਜਗਰਾਉਂ, 2 ਫਰਵਰੀ (ਗੁਰਦੀਪ ਸਿੰਘ ਮਲਕ)-ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਆਈ.ਈ.ਡੀ. ਕੰਪੋਨੈਂਟ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਲੋੜੀਂਦੀਆਂ ਸਹੂਲਤਾਂ ਤੇ ਸਮਾਨ ਮੁਹੱਈਆ ਕਰਵਾਉਣ ਲਈ ਬੇਸਿਕ ਸਕੂਲ ਜਗਰਾਉਂ ਵਿਖੇ ...
ਮੁੱਲਾਂਪੁਰ-ਦਾਖਾ, 2 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਥਾਣਾ ਦਾਖਾ ਅਧੀਨ ਪਿੰਡ ਢੱਟ ਵਿਖੇ ਮੱਝਾਂ ਦਾ ਧੰਦਾ ਕਰ ਰਹੇ ਸੈਫ ਅਲੀ ਕੋਲ ਦੂਰ ਦੀ ਰਿਸ਼ਤੇਦਾਰੀ 'ਚੋਂ ਰਹਿ ਰਹੀ ਨਾਬਾਲਗਾ ਲੜਕੀ ਨੂੰ ਉਨ੍ਹਾਂ ਦੇ ਭਾਈਚਾਰੇ 'ਚੋਂ ਹੀ ਕੁਝ ਨੌਜਵਾਨ ਵਿਆਹ ਦਾ ਝਾਂਸਾ ਦੇ ਭਜਾ ...
ਜਗਰਾਉਂ, 2 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪਿਛਲੇ ਦਿਨੀਂ ਸਰਕਾਰੀ ਚੌਲ ਚੋਰੀ ਕਰਕੇ ਛੱਜਾਵਾਲ ਸ਼ੈਲਰ 'ਚ ਵੇਚਣ ਜਾ ਰਹੇ 2 ਵਿਅਕਤੀਆਂ ਨੂੰ ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਨੇ ਕਾਬੂ ਕੀਤਾ ਸੀ | ਕਾਬੂ ਕੀਤੇ ਗਏ ਦੋਨਾਂ ਵਿਅਕਤੀਆਂ ਤੋਂ ਪੁੱਛਗਿੱਛ ਦੌਰਾਨ ...
ਦੋਰਾਹਾ, 2 ਫਰਵਰੀ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਮੁਹੱਲਾ ਜ਼ੈਲਦਾਰ ਦੋਰਾਹਾ ਪ੍ਰਬੰਧਕ ਕਮੇਟੀ ਤੇ ਸ੍ਰੀ ਗੁਰੂ ਰਵਿਦਾਸ ਦੀ ਵੈੱਲਫੇਅਰ ਕਮੇਟੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ...
ਖੰਨਾ, 2 ਫਰਵਰੀ (ਮਨਜੀਤ ਸਿੰਘ ਧੀਮਾਨ)-ਰੇਲਵੇ ਵਿਭਾਗ 'ਚ ਭਰਤੀ ਕਰਵਾਉਣ ਬਦਲੇ ਨਕਲੀ ਪੁਲਿਸ ਅਫ਼ਸਰ ਬਣ ਕੇ 9 ਲੱਖ 60 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਥਾਣਾ ਸਦਰ ਖੰਨਾ ਪੁਲਿਸ ਨੇ 3 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਦੇ ਏ.ਐੱਸ.ਆਈ ...
ਖੰਨਾ, 2 ਫਰਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ 5 ਕਿੱਲੋ 800 ਗਰਾਮ ਚਰਸ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਿਟੀ-2 ਖੰਨਾ ਦੇ ਐੱਸ.ਐੱਚ.ਓ ਇੰਸਪੈਕਟਰ ਸਿਕੰਦਰ ਸਿੰਘ ਚੀਮਾ ਨੇ ਦੱਸਿਆ ਕਿ ਏ.ਐੱਸ.ਆਈ ਸੁਖਵਿੰਦਰ ਸਿੰਘ ਪੁਲਿਸ ਪਾਰਟੀ ...
ਖੰਨਾ, 2 ਫਰਵਰੀ (ਮਨਜੀਤ ਸਿੰਘ ਧੀਮਾਨ)-ਪਿੰਡ ਅਲੌੜ ਦੇ ਸਰਪੰਚ ਨੂੰ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ¢ ਇਹ ਕਾਰਵਾਈ ਪਿੰਡ ਦੀ ਸ਼ਾਮਲਾਤ ਜ਼ਮੀਨ ਵਿਚ ਇਕ ਵਿਅਕਤੀ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਕਾਰਨ ਕੀਤੀ ਗਈ ਹੈ¢ ਮਿਲੀ ...
ਖੰਨਾ, 2 ਫਰਵਰੀ (ਮਨਜੀਤ ਸਿੰਘ ਧੀਮਾਨ)-ਬੱਸ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਸਕੂਟਰੀ ਦੇ ਪਿੱਛੇ ਬੈਠੀ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਔਰਤ ਦੀ ਪਹਿਚਾਣ ਸ਼ਾਂਤੀ ਦੇਵੀ 60 ਸਾਲ ਵਾਸੀ ਚਾਂਦਲਾ ਮਾਰਕੀਟ ਖੰਨਾ ਵਜੋਂ ਹੋਈ | ਘਟਨਾ ਦੀ ਸੂਚਨਾ ਮਿਲਣ 'ਤੇ ...
ਸਿੱਧਵਾਂ ਬੇਟ, 2 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੀ ਦਲਿਤ ਬਸਤੀ ਵਿਖੇ ਇਲਾਕਾ ਕਨਵੀਨਰ ਜਸਵਿੰਦਰ ਸਿੰਘ ਭੁਮਾਲ ਦੀ ਅਗਵਾਈ ਹੇਠ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੀ ਪਿੰਡ ਇਕਾਈ ਦੀ ਚੋਣ ਦੌਰਾਨ ਜਗਰਾਜ ਸਿੰਘ ਰਾਜੂ ਨੂੰ ਪ੍ਰਧਾਨ, ਗੁਰਵਿੰਦਰ ...
ਭੂੰਦੜੀ, 2 ਫਰਵਰੀ (ਕੁਲਦੀਪ ਸਿੰਘ ਮਾਨ)-ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸੇਵਾ ਕੇਂਦਰਾਂ ਤੇ ਮੁੱਢਲੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ 'ਚ ਤਬਦੀਲ ਕੀਤੇ ਜਾਣ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਦਾਖਾ ਦੇ ਇੰਚਾਰਜ, ...
ਰਾਏਕੋਟ, 2 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ ਬੋਪਾਰਾਏ ਦੇ ਪੁੱਤਰ ਤੇ ਹਲਕਾ ਰਾਏਕੋਟ ਦੇ ਇੰਚਾਰਜ ਕਾਮਿਲ ਅਮਰ ਸਿੰਘ ਨੂੰ ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਕੇ ਸ੍ਰੀਨਿਵਾਸ ...
ਜਗਰਾਉਂ, 2 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-20 ਫਰਵਰੀ 1974 ਦੀ ਤੇਲ ਦੀ ਬਲੈਕ ਵਿਰੁੱਧ ਚੱਲੇ ਕਿਸਾਨ ਸੰਘਰਸ਼ 'ਚ ਜਗਰਾਉਂ ਵਿਖੇ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਪਿਆਰਾ ਸਿੰਘ ਗਾਲਿਬ ਦੀ ਬਰਸੀ 'ਤੇ ਪਿੰਡ ਗਾਲਿਬ ਵਿਖੇ ਯਾਦਗਾਰੀ ਸਮਾਗਮ ਕੀਤਾ ਜਾਵੇਗਾ | ਭਾਰਤੀ ਕਿਸਾਨ ...
ਰਾਏਕੋਟ, 2 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਗੋਬਿੰਦਗੜ੍ਹ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਫੁੱਲਾਂ ਵਾਲੀ ਪਾਲਕੀ 'ਚ ...
ਲੁਧਿਆਣਾ, 2 ਫ਼ਰਵਰੀ (ਪੁਨੀਤ ਬਾਵਾ)-ਉਡਾਨ ਮੀਡੀਆ ਐਂਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ, ਆਈ. ਸੀ. ਸੀ. ਟੀ. ਏ. ਐਸ., ਕੌਂਸਲ ਆਫ਼ ਇੰਜੀਨੀਅਰਜ਼ ਐਂਡ ਵੈਲਯੂਅਰਜ਼, ਕਲੱਬ ਐਨ.ਪੀ.ਸੀ. ਇੰਡੀਆ, ਕ੍ਰੇਡਾਈ ਪੰਜਾਬ, ਖੰਕਲ ...
ਲੋਹਟਬੱਦੀ, 2 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)- ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਪਿੰਡ ਡਾਂਗੋਂ ਸਥਿਤ ਗੁਰਦੁਆਰਾ ਗੁਰੂ ਰਵਿਦਾਸ ਜੀ ਤੋਂ ਮਿਤੀ 4 ਫਰਵਰੀ ਦਿਨ ਸ਼ਨਿਚਰਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਚੌਂਕੀਮਾਨ, 2 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਪੋਨਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਪੋਨਾ ਤੇ ਤੇਜਿੰਦਰ ਸਿੰਘ ਪੋਨਾ ਨੇ ਕਰਵਾਈ ਤੇ ਦੱਸਿਆ ਕਿ ਹਲਕਾ ਜਗਰਾਉਂ ਤੋਂ ...
ਦੋਰਾਹਾ, 2 ਫ਼ਰਵਰੀ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਨੇ ਇਕ ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐੱਸ. ਐੱਚ. ਓ. ਵਿਜੇ ਕੁਮਾਰ ਨੇ ਦੱਸਿਆ ਕਿ ਸਬ ਇੰਸਪੈਕਟਰ ਸੰਤੋਖ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ...
ਰਾਏਕੋਟ, 2 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸਿੱਖਿਆ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਬਾਜਪੁਰਾ ਵਿਖੇ ਪੰਜਾਬ ਸਿੱਖਿਆ ਵਿਭਾਗ ਵਲੋਂ ਨਵੇਂ ਸੈਸ਼ਨ ਤੋਂ ਪਹਿਲਾਂ ਚਲਾਏ ਗਏ 'ਦਾਖ਼ਲਾ ਮੁਹਿੰਮ' ਅਭਿਆਨ ਤਹਿਤ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ...
ਸਿੱਧਵਾਂ ਬੇਟ, 2 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਅੱਜ ਸਥਾਨਕ ਕਸਬੇ ਵਿਚ ਸਥਿਤ ਪਾਵਰਕਾਮ ਦਫ਼ਤਰ ਦੇ ਸੀਨੀਅਰ ਅਧਿਕਾਰੀ ਨੂੰ ਮੰਗ ਪੱਤਰ ਦੇਣ ਸਮੇਂ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਜਸਵੀਰ ਸਿੰਘ ਸੀਰਾ ਨੇ ਦੱਸਿਆ ਕਿ ਬਿਜਲੀ ਵਿਭਾਗ ਨੇ ਸਾਡੇ ਪਿੰਡ ...
ਰਾਏਕੋਟ, 2 ਫ਼ਰਵਰੀ (ਸੁਸ਼ੀਲ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨੇੜਲੇ ਪਿੰਡ ਜੌਹਲਾਂ ਵਿਖੇ ਗੁਰਦੁਆਰਾ ਰਵਿਦਾਸ ਭਗਤ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ...
ਜਗਰਾਉਂ, 2 ਫਰਵਰੀ (ਗੁਰਦੀਪ ਸਿੰਘ ਮਲਕ)-ਬਲੌਜ਼ਮ ਕਾਨਵੈਂਟ ਸਕੂਲ ਵਲੋਂ ਹਰ ਸਾਲ ਦੀ ਤਰ੍ਹਾਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੂੰ ਇਕ ਧਾਰਮਿਕ ਯਾਤਰਾ ਕਰਵਾਈ ਗਈ, ਜਿਸ 'ਚ ਬੱਚਿਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲਿਜਾਇਆ ਗਿਆ | ਜਿੱਥੇ ਬੱਚਿਆਂ ...
ਰਾਏਕੋਟ, 2 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਡੇਰਾ ਪੀਰ ਬਾਬਾ ਕੜਕੜੀ ਸ਼ਾਹ ਸੱਭਿਆਚਾਰਕ ਕਲੱਬ ਪਿੰਡ ਤਲਵੰਡੀ ਰਾਏ ਦੇ ਸਾਲਾਨਾ 23ਵੇਂ ਸੱਭਿਆਚਾਰਕ ਮੇਲੇ, ਭੰਡਾਰੇ ਤੇ 25ਵੇਂ ਮਹਾਂ ਕੰਨਿਆ ਦਾਨ ਸਮਾਗਮਾਂ ਦੇ ਪਹਿਲੇ ਦਿਨ ਕੱਵਾਲ ਮਹਿਫਲ, ਚਾਦਰ ਚੜ੍ਹਾਉਣ ਦੀ ਰਸਮ ਹੋਈ | ...
ਰਾਏਕੋਟ, 2 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਵਲੋਂ ਮੀਤ ਪ੍ਰਧਾਨ ਪ੍ਰੀਤਮ ਸਿੰਘ ਰਟੌਲ ਅਤੇ ਜਨਰਲ ਸਕੱਤਰ ਸੂਬੇਦਾਰ ਪਾਲ ਸਿੰਘ ਰਾਏਕੋਟ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ...
ਮੁੱਲਾਂਪੁਰ-ਦਾਖਾ, 2 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਫਰਵਰੀ 21 ਸੰਸਾਰ ਪੱਧਰ 'ਤੇ ਅੰਤਰ-ਰਾਸ਼ਟਰੀ ਭਾਸ਼ਾ ਦਿਵਸ ਵਜੋਂ ਮਨਾਇਆ ਜਾਂਦਾ, ਆਓ ਆਪਾਂ ਵੀ ਪੰਜਾਬੀ ਨੂੰ ਹੋਰ ਪ੍ਰਫ਼ੁੱਲਿਤ ਕਰਨ ਅਤੇ ਇਹ ਦਿਨ ਮਨਾਉਣ ਲਈ ਹੁਣ ਤੋਂ ਹੀ ਤਿਆਰੀਆਂ ਅਰੰਭ ਦੇਈਏ, ਇਹ ਸੱਦਾ ...
ਮੁੱਲਾਂਪੁਰ-ਦਾਖਾ, 2 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪੰਜਾਬ 'ਚ ਤੰਦਰੁਸਤ ਸਿਹਤ ਸੇਵਾਵਾਂ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ, ਆਮ ਆਦਮੀ ਕਲੀਨਿਕ ਕੇਵਲ ਤੇ ਕੇਵਲ ਆਮ ਆਦਮੀ ਪਾਰਟੀ ਦੇ ਪ੍ਰਚਾਰ ਦਾ ਜ਼ਰੀਆ, ਇਹ ਪ੍ਰਚਾਰ ਸਰਕਾਰੀ ਖ਼ਜ਼ਾਨੇ ਰਾਹੀਂ ਹੋ ਰਿਹਾ ਹੋਣ ਕਰਕੇ ...
ਸਿੱਧਵਾਂ ਬੇਟ, 2 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਅਕਾਲੀ ਆਗੂ, ਲੈਂਡ ਮਾਰਗੇਟਜ਼ ਬੈਂਕ ਜਗਰਾਉਂ ਦੇ ਵਾਈਸ ਚੇਅਰਮੈਨ ਵਰਦੀਪ ਸਿੰਘ ਸਾਬਕਾ ਸਰਪੰਚ ਸਲੇਮਪੁਰਾ ਦੀ ਧਰਮ ਪਤਨੀ, ਅਮਨਜੋਤ ਸਿੰਘ ਥਿੰਦ, ਸੁਖਜੋਤ ਸਿੰਘ ਥਿੰਦ (ਕੈਨੇਡਾ) ਦੀ ਮਾਤਾ ...
ਹੰਬੜਾਂ, 2 ਫਰਵਰੀ (ਹਰਵਿੰਦਰ ਸਿੰਘ ਮੱਕੜ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਪਿਛਲੇ ਸਾਲਾਂਬੱਧੀ ਅਰਸੇ ਤੋਂ ਬਤੌਰ ਇਨਲਿਸਟਮੈਂਟ ਤੇ ਆਊਟਸੋਰਸ ਅਧੀਨ ਸੇਵਾਵਾਂ ਦੇ ਰਹੇ ਵਰਕਰਾਂ ਨੂੰ ਤਜਰਬੇ ਦੇ ਅਧਾਰ 'ਤੇ ਵਿਭਾਗ 'ਚ ਸ਼ਾਮਿਲ ਕਰਕੇ ਪੱਕਾ ਰੁਜ਼ਗਾਰ ਕਰਵਾਉਣ ...
ਜਗਰਾਉਂ, 2 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ 'ਭਾਰਤ ਜੋੜੋ ਯਾਤਰਾ' ਨੂੰ ਦੇਸ਼ ਭਰ 'ਚ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ ਹੈ, ਜਿਸ ਨਾਲ ਜਿੱਥੇ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਈ ਹੈ, ਉੱਥੇ ਪਾਰਟੀ ਦਾ ਹਰ ...
ਸਿੱਧਵਾਂ ਬੇਟ, 2 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ 'ਚ ਸਥਿਤ ਏਾਜਲ ਆਈਲੈਟਸ ਸੈਂਟਰ ਦੇ ਬੱਚਿਆਂ ਨੇ ਅੱਜ ਫਿਰ ਚੰਗਾ ਨਤੀਜਾ ਦੇ ਕੇ ਇਲਾਕੇ 'ਚ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਸੰਸਥਾ ਦੇ ਮੈਨੇਜਿੰਗ ਡਾ ਇਰੈਕਟਰ ਮਨਿੰਦਰ ਕੌਰ ਸਲੇਮਪੁਰ ਨੇ ਆਏ ...
ਜਗਰਾਉਂ, 2 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਰਾਮ ਦਾਸ ਅਗਵਾੜ੍ਹ ਗੁੱਜ਼ਰਾਂ (ਜਗਰਾਉਂ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ...
ਰਾਏਕੋਟ, 2 ਫਰਵਰੀ (ਸੁਸ਼ੀਲ)-ਮਹਾਂਸ਼ਿਵਰਾਤਰੀ ਮੌਕੇ ਸ੍ਰੀ ਬਾਲਾ ਜੀ ਮਹਾਰਾਜ ਤੇ ਸ਼੍ਰੀ ਸ਼ਿਆਮ ਬਾਬਾ ਦੇ ਜਾਗਰਣ ਕਰਵਾਉਣ ਨੂੰ ਲੈ ਕੇ ਮੰਦਰ ਸ਼ਿਵਾਲਾ ਖਾਮ ਪ੍ਰਬੰਧਕੀ ਕਮੇਟੀ ਤੇ ਸ੍ਰੀ ਬਾਲਾ ਜਾਗਰਣ ਕਮੇਟੀ ਦੀ ਮੀਟਿੰਗ ਪ੍ਰਧਾਨ ਇੰਦਰਪਾਲ ਗੋਲਡੀ ਤੇ ਸੁਸ਼ੀਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX