ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁੱਟ-ਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਿਰੋਹ ਦੇ 3 ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ 'ਚ ਸੈਲੂਨ ਮਾਲਕ ਵੀ ਸ਼ਾਮਿਲ ਹੈ, ਜੋ ਕਿ ਇਨ੍ਹਾਂ ਨੌਜਵਾਨਾਂ ਨੂੰ ਵਾਰਦਾਤਾਂ ਲਈ ਕਿਰਾਏ 'ਤੇ ਆਪਣਾ ਲਾਇਸੰਸੀ ਪਿਸਤੌਲ ਦਿੰਦਾ ਸੀ | ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਹਰਵਿੰਦਰ ਸਿੰਘ ਉਰਫ਼ ਰਵੀ ਵਾਸੀ ਮਾਡਲ ਟਾਊਨ ਐਕਸਟੈਨਸ਼ਨ, ਡੇਵਿਡ ਵਾਸੀ ਪੱਖੋਵਾਲ ਰੋਡ ਤੇ ਸੈਲੂਨ ਮਾਲਕ ਵਿਸ਼ਾਲ ਵਰਮਾ ਵਾਸੀ ਰਿਸ਼ੀ ਨਗਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਿਸ਼ਾਲ ਵਰਮਾ ਦਾ ਸਰਾਭਾ ਨਗਰ ਵਿਚ ਸੈਲੂਨ ਹੈ ਤੇ ਇਹ ਉਕਤ ਦੋਵੇਂ ਕਥਿਤ ਦੋਸ਼ੀਆਂ ਦਾ ਜਾਣਕਾਰ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਵਿਸ਼ਾਲ ਨੂੰ ਇਕ ਲੱਖ ਰੁਪਿਆ ਦੇ ਕੇ ਉਸ ਪਾਸੋਂ ਪਿਸਤੌਲ ਕਿਰਾਏ 'ਤੇ ਲੈ ਲਿਆ ਤੇ ਸ਼ਹਿਰ ਵਿਚ ਵਾਰਦਾਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ | ਕੁੱਝ ਹੀ ਦਿਨਾਂ ਦੌਰਾਨ ਇਨ੍ਹਾਂ ਕਥਿਤ ਦੋਸ਼ੀਆਂ ਨੇ ਸ਼ਹਿਰ ਵਿਚ 13 ਦੇ ਕਰੀਬ ਵਾਰਦਾਤਾਂ ਨੂੰ ਅੰਜਾਮ ਦੇ ਦਿੱਤਾ | ਉਨ੍ਹਾਂ ਦੱਸਿਆ ਕਿ ਥਾਣਾ ਕੋਤਵਾਲੀ ਦੇ ਇਲਾਕੇ ਵਿਚ ਇਨ੍ਹਾਂ ਵਲੋਂ ਇਕ ਹੋਟਲ ਮੈਨੇਜਰ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ ਤੇ ਉਸ ਵਕਤ ਸੀ.ਸੀ. ਟੀਵੀ ਕੈਮਰਿਆਂ ਵਿਚ ਕੈਦ ਹੋਏ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਸੀ | ਹੁਣ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਨ ਸਫਲਤਾ ਹਾਸਲ ਕੀਤੀ ਹੈ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦਾ ਇਕ ਸਾਥੀ ਸੰਜੂ ਅਜੇ ਫ਼ਰਾਰ ਹੈ | ਪੁਲਿਸ ਉਸ ਦੀ ਭਾਲ ਕਰ ਰਹੀ ਹੈ | ਇਸ ਮੌਕੇ ਏ.ਸੀ.ਪੀ. ਰਮਨਦੀਪ ਸਿੰਘ ਭੁੱਲਰ ਵੀ ਮੌਜੂਦ ਸਨ |
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...
ਫੁੱਲਾਂਵਾਲ, 2 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸਨਅਤੀ ਸ਼ਹਿਰ ਲੁਧਿਆਣਾ 'ਚ ਅੱਜਕੱਲ੍ਹ ਸਿਹਤ ਸ਼ਾਖਾ ਤੇ ਸੈਨੇਟਰੀ ਵਿਭਾਗ ਦੇ ਖ਼ੁਦ ਹੀ ਬਣੇ ਜਾਅਲੀ ਇੰਸਪੈਕਟਰਾਂ ਵਲੋਂ ਭੋਲੇ-ਭਾਲੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਖੱਜਲ ਖ਼ੁਆਰ ਹੋਣ ਤੋਂ ਨਗਦ ਭੁਗਤਾਨ ਕਰਨ ਨੂੰ ...
ਲੁਧਿਆਣਾ, 2 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਗਲਾਡਾ ਵਲੋਂ ਨਿਯਮਾਂ ਦੀ ਉਲੰਘਣਾ ਰੋਕਣ ਲਈ ਸਖਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਇਸ ਦੇ ਤਹਿਤ ਹੀ ਨਾਜਾਇਜ਼ ਕਾਲੋਨੀਆਂ ਖ਼ਿਲਾਫ ਵੀ ਸਖਤ ਰੁਖ ਅਪਣਾਇਆ ਜਾ ਰਿਹਾ ਹੈ ਤੇ ਬੁਲਡੋਜ਼ਰ ਚਲਾ ਕੇ ਨਾਜਾਇਜ਼ ਕਾਲੋਨੀਆਂ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਧੀਕ ਸੈਸ਼ਨ ਜੱਜ ਸ਼੍ਰੀਮਤੀ ਰਵਿੰਦਰ ਕੌਰ ਦੀ ਅਦਾਲਤ ਨੇ ਸਾਜਨ ਕੁਮਾਰ ਵਾਸੀ ਖਾਸੀ ਕਲਾਂ ਨੂੰ ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ 10 ਸਾਲ ਦੀ ਕੈਦ ਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਇਸ ਸੰਬੰਧੀ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਲੁੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਕਾਬੂ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੀਤਲ ਇਨਕਲੇਵ 'ਚ 40 ਸਾਲਾ ਵਿਅਕਤੀ ਨੇ ਸ਼ੱਕੀ ਹਾਲਾਤ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਵੀਰਵਾਰ ਜਮਾਲਪੁਰ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤੇ ਗਏ ਬੀ.ਡੀ.ਪੀ.ਓ. ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 14 ਪੇਟੀਆਂ ਸ਼ਰਾਬ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਭਤੀਜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਚਾਚੇ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਨਾਬਾਲਗ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਤੇ ਗਿ੍ਫ਼ਤਾਰ ਕੀਤੇ ਗਏ ਕਥਿਤ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਗੈਂਗਸਟਰ ਪੁਨੀਤ ਬੈਂਸ ਉਰਫ਼ ਮਨੀ ਦੇ ਦੋ ਸਾਥੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਬਰਾਮਦ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਮਨਦੀਪ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਜ਼ੀਆ ਟੰਡਨ ...
ਲੁਧਿਆਣਾ, 2 ਫਰਵਰੀ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਬੀ.ਆਰ.ਐਸ ਨਗਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਸਮੀਰ ਕਪੂਰ ਐਸੋਸੀਏਟ ਪ੍ਰੋਫੈਸਰ ਡੀ. ਐਮ.ਸੀ ਹਸਪਤਾਲ ਪੁੱਜੇ | ਸਕੂਲ ਦੇ ...
ਲੁਧਿਆਣਾ, 2 ਫ਼ਰਵਰੀ (ਪੁਨੀਤ ਬਾਵਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਇਕ ਹੁਕਮ ਜਾਰੀ ਕੀਤਾ ਹੈ, ਜਿਸ ਵਿਚ ਪੰਜਾਬ ਸਰਕਾਰ ਦੇ ਕੈਲੰਡਰ ਅਨੁਸਾਰ 5 ਫ਼ਰਵਰੀ ਨੂੰ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਹੋਣ ਕਰਕੇ ਬੂਥ ਪੱਧਰ 'ਤੇ ...
ਲੁਧਿਆਣਾ, 2 ਫਰਵਰੀ (ਸਲੇਮਪੁਰੀ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਡੈਮੋਕ੍ਰੇਟਿਕ ਜੰਗਲਾਤ ਯੂਨੀਅਨ ਵਲੋਂ 7 ਫਰਵਰੀ ਨੂੰ ਸੰਗਰੂਰ 'ਚ ਰੱਖੀ ਰੈਲੀ ਦੀ ਪੂਰਨ ...
ਲੁਧਿਆਣਾ, 2 ਫਰਵਰੀ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ 3 ਫਰਵਰੀ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਸਵੇਰੇ 11 ...
ਲੁਧਿਆਣਾ, 2 ਜਨਵਰੀ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੂੰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਲੁਧਿਆਣਾ ਦਾ ਚੇਅਰਮੈਨ ਨਿਯੁਕਤ ਕਰਨ ਤੋਂ ਬਾਅਦ ਆਹੁਦਾ ਸੰਭਾਲਣ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ...
ਲੁਧਿਆਣਾ, 2 ਫਰਵਰੀ (ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਤੋਂ ਸੀਨੀਅਰ ਆਗੂ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਜਸਦੀਪ ਸਿੰਘ ਕਾਉਂਕੇ ਦੀ ਅਗਵਾਈ 'ਚ ਨੌਜਵਾਨਾਂ ਦਾ ਇੱਕ ਵੱਡਾ ਜਥਾ ਯੂਥ ਵਿੰਗ ਦੇ ਪ੍ਰਧਾਨ ਪਰਮਬੀਰ ਸਿੰਘ ਬੰਟੀ ਰੋਮਾਣਾ ਨੂੰ ...
ਲੁਧਿਆਣਾ, 2 ਫਰਵਰੀ (ਕਵਿਤਾ ਖੁੱਲਰ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਭਾਜਪਾ ਕਮਾਨ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਆਪਣੀ ਟੀਮ ਦਾ ਵਿਸਥਾਰ ਕਰਦੇ ਹੋਏ ਮੋਰਚੇ ਦੇ ਆਗੂਆਂ ਅਤੇ ਸੈਲਾਂ ਦੇ ਕਨਵੀਨਰਾਂ ਦੇ ਨਾਵਾਂ ਦਾ ਐਲਾਨ ਕਰਨ ਦੇ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜਿਵੇਂ ਅਫ਼ਸਰ ਬਣਨ ਲਈ ਪੜ੍ਹਾਈ ਦੀ ਤਪੱਸਿਆ ਕਰਨੀ ਪੈਂਦੀ ਹੈ, ਉਸੇ ਤਰ੍ਹਾਂ ਖਿਡਾਰੀ ਬਣਨ ਲਈ ਵੀ ਖੇਡ ਮੈਦਾਨਾਂ ਵਿਚ ਖ਼ੂਨ-ਪਸੀਨਾ ਪਾਣੀ ਵਾਂਗ ਵਹਾਉਣਾ ਪੈਂਦਾ ਹੈ | ਇਹ ਵਡਮੁੱਲੇ ਵਿਚਾਰ ਅਥਲੀਟ ਕਮਲਪ੍ਰੀਤ ਸਿੰਘ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਫ਼ੈਕਟਰੀ ਵਿਚੋਂ ਸਾਮਾਨ ਚੋਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਜਵੀਰ ਸਿੰਘ ਉਰਫ਼ ਰਾਜੂ ਵਾਸੀ ਜਨਤਾ ...
ਲੁਧਿਆਣਾ, 2 ਫਰਵਰੀ (ਭੁਪਿੰਦਰ ਸਿੰਘ ਬੈਂਸ)-ਅਧਿਆਪਕਾਂ ਦੇ ਵੱਖ-ਵੱਖ ਮਸਲਿਆਂ ਨੂੰ ਲੈਕੇ ਡੀਟੀਐਫ਼ ਦਾ ਇਕ ਵਫਦ ਜਥੇਬੰਦੀ ਦੇ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਜਨਰਲ ਸਕੱਤਰ ਹਰਜੀਤ ਸੁਧਾਰ ਦੀ ਅਗਵਾਈ ਹੇਠ ਜਸਵੀਰ ਸਿੰਘ ਐਲ.ਏ. ਅਤੇ ਜਸਵਿੰਦਰ ਸਿੰਘ ਡਿਪਟੀ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇਲਾਕੇ ਫੋਕਲ ਪੁਆਇੰਟ 'ਚ 4 ਹਥਿਆਰਬੰਦ ਲੁਟੇਰੇ ਹਜ਼ਾਰਾਂ ਦੀ ਨਗਦੀ, ਮੋਬਾਈਲ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਇਸ ਸੰਬੰਧੀ ਢੰਡਾਰੀ ਖ਼ੁਰਦ ਦੇ ਰਹਿਣ ਵਾਲੇ ਰੋਹਿਤ ਕੁਮਾਰ ਦੀ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਧੋਖਾਧੜੀ ਦੇ ਮਾਮਲੇ 'ਚ ਪਤੀ-ਪਤਨੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੀਤਾ ਨਗਰ ਦੀ ਰਹਿਣ ਵਾਲੀ ਆਸ਼ੂ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਤੇ ਇਸ ...
ਲੁਧਿਆਣਾ, 2 ਫ਼ਰਵਰੀ (ਪੁਨੀਤ ਬਾਵਾ)-ਆਲ ਇੰਡੀਆ ਕੁਆਰਡੀਨੇਟਿਡ ਖੋਜ ਪ੍ਰੋਜੈਕਟ ਦੀ ਪੀ.ਐਚ.ਈ.ਟੀ ਯੋਜਨਾ ਤਹਿਤ ਪੀ.ਏ.ਯੂ. ਦੇ ਪ੍ਰੋਸੈਸਿੰਗ ਤੇ ਭੋਜਨ ਇੰਜੀਨੀਅਰਿੰਗ ਵਿਭਾਗ ਨੇ ਅਨੁਸੂਚਿਤ ਜਾਤੀ/ਜਨਜਾਤੀ ਉਮੀਦਵਾਰਾਂ ਦੇ ਬਿਹਤਰ ਰੁਜ਼ਗਾਰ ਲਈ ਅੱਠ ਸਿਖਲਾਈ ਕੈਂਪਾਂ ...
ਲੁਧਿਆਣਾ, 2 ਫਰਵਰੀ (ਕਵਿਤਾ ਖੁੱਲਰ)-ਪ੍ਰਸਿੱਧ ਲੇਖਕ ਤੇ ਕਵੀ ਵਰਿੰਦਰ ਜਟਵਾਨੀ ਨੇ ਸ੍ਰੀ ਹਿੰਦੂ ਨਿਆਏ ਪੀਠ ਵਲੋਂ ਸੰਚਾਲਿਤ ਦੀਵਾਨ ਟੋਡਰ ਮੱਲ ਸੇਵਾ ਰਸੋਈ ਪਹੁੰਚ ਕੇ ਲੰਗਰ ਦੀ ਸੇਵਾ ਕੀਤੀ | ਸ੍ਰੀ ਹਿੰਦੂ ਨਿਆਏ ਪੀਠ ਦੇ ਮੁੱਖ ਬੁਲਾਰੇ ਪ੍ਰਵੀਨ ਡੰਗ, ਜਾਗ੍ਰਤੀ ...
ਲੁਧਿਆਣਾ, 2 ਫ਼ਰਵਰੀ (ਪੁਨੀਤ ਬਾਵਾ)-ਉਡਾਨ ਮੀਡੀਆ ਐਂਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ, ਆਈ.ਸੀ.ਸੀ.ਟੀ.ਏ.ਐਸ., ਕੌਂਸਲ ਆਫ਼ ਇੰਜੀਨੀਅਰਜ਼ ਐਂਡ ਵੈਲਯੂਅਰਜ਼, ਕਲੱਬ ਐਨ.ਪੀ.ਸੀ. ਇੰਡੀਆ, ਕ੍ਰੇਡਾਈ ਪੰਜਾਬ, ਖੰਕਲ ...
ਲੁਧਿਆਣਾ, 2 ਫਰਵਰੀ (ਕਵਿਤਾ ਖੁੱਲਰ)-ਸ਼ਿਵਰਾਤਰੀ ਮਹਾਂਉਤਸਵ ਕਮੇਟੀ ਮੈਂਬਰਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੂੰ ਸੱਦਾ ਪੱਤਰ ਦਿੱਤਾ | ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਵਿਸ਼ਾਲ 36ਵੀਂ ਸ਼ੋਭਾ ਯਾਤਰਾ ਦੀ ਸ਼ੁਰੂਆਤ 17 ਫਰਵਰੀ, 2023 ਸ਼ੁੱਕਰਵਾਰ ...
ਲੁਧਿਆਣਾ, 2 ਫਰਵਰੀ (ਕਵਿਤਾ ਖੁੱਲਰ)-ਸਮਾਜ ਸੇਵਕ ਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਅਜੀਤਪਾਲ ਸਿੰਘ ਬੱਤਰਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ 9 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ 'ਤੇ ਤੇਜ਼ ਰਫ਼ਤਾਰ ਕੁਆਲਿਸ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਂਈ, ਜਿਸ ਦੇ ਸਿੱਟੇ ਵਜੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹਾਦਸੇ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਪੈਂਦੇ ਹੰੁਦਲ ਚੌਕ ਨੇੜੇ ਰਹਿੰਦੇ ਇਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ, ਜਿਸ ...
ਲੁਧਿਆਣਾ, 2 ਫ਼ਰਵਰੀ (ਕਵਿਤਾ ਖੁੱਲਰ)-ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ 'ਚ ਯੂਨੀਅਨ ਦੇ ਮੁੱਖ ਦਫ਼ਤਰ ਸਥਾਨਕ ਨਗਰ ਨਿਗਮ ਜ਼ੋਨ-ਏ ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬ ਰਾਜ ਸਹਿਕਾਰੀ ਤੇ ਖੇਤੀ ਵਿਕਾਸ ਬੈਂਕ ਦੇ ...
ਲੁਧਿਆਣਾ, 2 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਕਾਫੀ ਸਖਤ ਮੂਡ ਵਿਚ ਨਜ਼ਰ ਆ ਰਿਹਾ ਹੈ ਤੇ ਜ਼ੋਰਦਾਰ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ | ਨਗਰ ਨਿਗਮ ਦੀ ਜ਼ੋਨ-ਡੀ ਦੀ ਤਹਿਬਜਾਰੀ ਸ਼ਾਖਾ ...
ਢੰਡਾਰੀ ਕਲਾਂ, 2 ਫਰਵਰੀ (ਪਰਮਜੀਤ ਸਿੰਘ ਮਠਾੜੂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਢੰਡਾਰੀ ਕਲਾਂ ਦੇ ਭਾਈਚਾਰੇ ਦੀ ਮੀਟਿੰਗ ਪ੍ਰਧਾਨ ਗਿਆਨ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਗਿਆਨ ਸਿੰਘ, ਚਰਨ ਸਿੰਘ, ਬਲਜਿੰਦਰ ਸਿੰਘ, ਮਲਕੀਤ ਸਿੰਘ, ਰਾਮ ਸਿੰਘ, ਗੁਰਮੀਤ ...
ਢੰਡਾਰੀ ਕਲਾਂ, 2 ਫਰਵਰੀ (ਪਰਮਜੀਤ ਸਿੰਘ ਮਠਾੜੂ)-ਰੇਲਵੇ ਸਟੇਸ਼ਨ ਢੰਡਾਰੀ ਕਲਾਂ ਪੁਲਿਸ ਦੇ ਏ.ਐਸ.ਆਈ. ਕਿਰਪਾਲ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ, ਜਿਸ ਨੇ ਦਾੜ੍ਹੀ, ਮੁੱਛਾਂ ਤੇ ਸਿਰ ਦੇ ਵਾਲ ਰੱਖੇ ਹੋਏ ਹਨ | ਉਮਰ ਤਕਰੀਬਨ 35-40 ਸਾਲ ਲੱਗਦੀ ਹੈ, ਰੇਲ ਗੱਡੀ ਨੰਬਰ 12412 ਦੇ ...
ਭਾਮੀਆਂ ਕਲਾਂ, 2 ਫਰਵਰੀ (ਜਤਿੰਦਰ ਭੰਬੀ)-ਵਿਸ਼ਵ ਪ੍ਰਸਿੱਧ ਵਰਲਡ ਕੈਂਸਰ ਕੇਅਰ ਸੋਸਾਇਟੀ ਵਲੋਂ ਤੇ ਆਪਣਾ ਪੰਜਾਬ ਫਾਊਾਡੇਸ਼ਨ ਨਾਲ ਰਲ ਕੇ ਸੈਂਟ ਜੀ.ਡੀ.ਐੱਸ. ਸਕੂਲ ਲੁਧਿਆਣਾ ਵਿਖੇ ਮੁਫ਼ਤ ਕੈਂਸਰ ਕੇਅਰ ਕੈਂਪ 4 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ...
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਦੇਣ ਉਪਰੰਤ ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੀਆਂ ਸਮੱਸਿਆਵਾਂ ...
ਡਾਬਾ/ਲੁਹਾਰਾ, 2 ਫਰਵਰੀ (ਕੁਲਵੰਤ ਸਿੰਘ ਸੱਪਲ)-ਬੀ.ਕੇ ਸਿੰਘ ਕਾਨਵੈਂਟ ਸਕੂਲ ਸ਼ਿਮਲਾਪੁਰੀ ਦੇ ਵਿਦਿਆਰਥੀਆਂ ਨੇ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ, ਜਿਸ 'ਚ ਵਿਦਿਆਰਥੀਆਂ ਨੇ ਬਹੁਤ ਵਧੀਆ ਸਾਇੰਸ ਮਾਡਲ ਤਿਆਰ ਕੀਤੇ | ਬੱਚਿਆਂ ਦੇ ਮਾਤਾ ਪਿਤਾ ਵੀ ਇਸ ...
ਲੁਧਿਆਣਾ, 2 ਫਰਵਰੀ (ਕਵਿਤਾ ਖੁੱਲਰ)-ਸਿਹਤ ਵਿਭਾਗ ਪੰਜਾਬ ਵਲੋਂ ਜਾਰੀ ਹੁਕਮਾਂ ਤਹਿਤ ਤੇ ਸਿਵਲ ਸਰਜਨ ਡਾ. ਹਿੰਤਿਦਰ ਕੌਰ ਦੀ ਅਗਵਾਈ ਵਿਚ ਕੋਰੋਨਾ ਦੀ ਬਿਮਾਰੀ ਸਬੰਧੀ ਜ਼ਿਲ੍ਹਾ ਲੁਧਿਆਣਾ ਵਿਚ ਆਮ ਲੋਕਾਂ ਨੂੰ ਜ਼ਿਲ੍ਹਾ ਮਾਸ ਮੀਡੀਆ ਵਿੰਗ ਵਲੋਂ ਜਾਗਰੂਕ ਕੀਤਾ ਜਾ ...
ਫੁੱਲਾਂਵਾਲ, 2 ਫਰਵਰੀ (ਮਨਜੀਤ ਸਿੰਘ ਦੁੱਗਰੀ)-ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ ਸਥਿਤ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਰਪੰਚ ਕਿਰਨ ਕੁਮਾਰੀ ਤੇ ਮੋਹਨ ਕੁਮਾਰ ਦੇ ਵਿਆਹ ਦੀ 18ਵੀਂ ਵਰ੍ਹੇਗੰਢ ਮੌਕੇ ਪਰਿਵਾਰ ਵਲੋਂ ਬਾਬਾ ਹੈਦਰ ਸ਼ੇਖ ਮਲੇਰਕੋਟਲੇ ਵਾਲਿਆਂ ਦੀ ...
ਲੁਧਿਆਣਾ, 2 ਫ਼ਰਵਰੀ (ਪੁਨੀਤ ਬਾਵਾ)-ਆਲ ਟੈਂਪੂ ਵੈਲਫ਼ੇਅਰ ਐਸੋਸੀਏਸ਼ਨ (ਏ.ਟੀ.ਯੂ.) ਦੇ ਵਫ਼ਦ ਵਲੋਂ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਿਟੀ ਲੁਧਿਆਣਾ ਡਾ.ਪੂਨਮਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ | ਜਿਸ ਦੌਰਾਨ ਵਫ਼ਦ ਨੇ ਸਕੱਤਰ ਆਰ.ਟੀ.ਏ. ਨੂੰ ਅਪੀਲ ਕੀਤੀ ਕਿ ਲੁਧਿਆਣਾ ...
ਡਾਬਾ/ਲੁਹਾਰਾ, 2 ਫਰਵਰੀ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸਕੈਂਡਰੀ ਸਕੂਲ ਵਿਖੇ ਬੱਚਿਆਂ ਦੀ ਤੰਦਰੁਸਤੀ ਤੇ ਚੰਗੇ ਭਵਿੱਖ ਦੀ ਕਾਮਨਾ ਲਈ ਸਲਾਨਾ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਤੇ ਸਮੂਹ ਸਟਾਫ਼, ਬੱਚਿਆਂ ਤੇ ਸੰਗਤ ਦੀ ਹਾਜ਼ਰੀ 'ਚ ਸ੍ਰੀ ...
ਲੁਧਿਆਣਾ, 2 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਤੇ ਸਮਾਜ ਸਾਸ਼ਤਰ ਵਿਭਾਗ 'ਚ ਅੰਕੜਾ ਵਿਸਲੇਸ਼ਣ ਲੈਬ ਦਾ ਪੀ.ਏ.ਯੂ. ਦੇ ਉਪ ਕੁਲਪਤੀ ਡਾ.ਸਤਿਬੀਰ ਸਿੰਘ ਗੋਸਲ ਨੇ ਉਦਘਾਟਨ ਕੀਤਾ | ਨਵੀਂ ਸਥਾਪਤ ਲੈਬ 'ਚ ਨਿੱਜੀ ਕੰਪਿਊਟਰਾਂ ਤੇ ...
ਲੁਧਿਆਣਾ, 2 ਫਰਵਰੀ (ਕਵਿਤਾ ਖੁੱਲਰ)-ਅੰਬੇਡਕਰ ਨਵਯੁਵਕ ਦਲ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ 5 ਫਰਵਰੀ ਦਿਨ ਐਤਵਾਰ ਨੂੰ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX